Sri Guru Granth Sahib Ji — Ang 1327 (punjabi)
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿੱਡਰ, ਕੁਸ਼ਮਨੀ-ਰਹਿਤ, ਅਜਨਮਾ ਅਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥
ਪ੍ਰਭਾਤੀ ਰਾਗ ਕੇ ਸਾਥ ਬਿਭਾਸ ਰਾਗਨੀ ਮਿਲੀ ਹੂਈ ਹੈ। ਸ੍ਰੀ ਗੁਰੂ ਨਾਨਕ ਸਾਹਿਬ ਜੀ ਮਹਾਰਾਜ ਪ੍ਰਭਾਤੀ ਰਾਗ ਕੇ ਇਸ ਆਦ ਸਬਦ ਮੇਂ ਵਾਹਿਗੁਰੂ ਜੀ ਕੇ ਨਾਮ ਕੀ ਉਸਤਤੀ ਕਰਤੇ ਹੂਏ ਸਨਮੁਖ ਬੇਨਤੀ ਕਰਤੇ ਹੈਂ:
ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥
ਹੇ ਪ੍ਰਭੂ! ਤੇਰੇ ਨਾਮ ਵਿਚ ਜੁੜ ਕੇ ਹੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘੀਦਾ ਹੈ,
ਨਾਉ ਤੇਰਾ ਗਹਣਾ ਮਤਿ ਮਕਸੂਦੁ ॥
ਤੇਰੇ ਨਾਮ ਦੀ ਰਾਹੀਂ ਹੀ ਇੱਜ਼ਤ ਆਦਰ ਮਿਲਦਾ ਹੈ ।
ਨਾਇ ਤੇਰੈ ਨਾਉ ਮੰਨੇ ਸਭ ਕੋਇ ॥
। ਤੇਰਾ ਨਾਮ (ਇਨਸਾਨੀ ਜੀਵਨ ਨੂੰ ਸਿੰਗਾਰਨ ਵਾਸਤੇ) ਗਹਿਣਾ ਹੈ, ਇਨਸਾਨੀ ਅਕਲ ਦਾ ਮਕਸਦ ਇਹੀ ਹੈ (ਕਿ ਇਨਸਾਨ ਤੇਰਾ ਨਾਮ ਸਿਮਰੇ),
ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥
ਹੇ ਪ੍ਰਭੂ! ਤੇਰੇ ਨਾਮ ਵਿਚ ਟਿਕਿਆਂ ਹੀ ਹਰ ਕੋਈ (ਨਾਮ ਸਿਮਰਨ ਵਾਲੇ ਦੀ) ਇੱਜ਼ਤ ਕਰਦਾ ਹੈ ।੧।
ਅਵਰ ਸਿਆਣਪ ਸਗਲੀ ਪਾਜੁ ॥
(ਪ੍ਰਭੂ ਦਾ ਸਿਮਰਨ ਛੱਡ ਕੇ ਦੁਨੀਆ ਵਿਚ ਇੱਜ਼ਤ ਹਾਸਲ ਕਰਨ ਲਈ) ਹੋਰ ਹੋਰ ਚਤੁਰਾਈ (ਦਾ ਕੰੰਮ ਨਿਰਾ) ਲੋਕ-ਵਿਖਾਵਾ ਹੈ (ਉਹ ਪਾਜ ਆਖ਼ਰ ਉੱਘੜ ਜਾਂਦਾ ਹੈ ਤੇ ਹਾਸਲ ਕੀਤੀ ਹੋਈ ਇੱਜ਼ਤ ਭੀ ਮੁੱਕ ਜਾਂਦੀ ਹੈ)
ਜੈ ਬਖਸੇ ਤੈ ਪੂਰਾ ਕਾਜੁ ॥੧॥ ਰਹਾਉ ॥
ਜਿਸ ਜੀਵ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ (ਉਸ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ, ਤੇ ਉਸ ਜੀਵ ਦਾ) ਜ਼ਿੰਦਗੀ ਦਾ ਅਸਲ ਮਨੋਰਥ ਸਿਰੇ ਚੜ੍ਹਦਾ ਹੈ ।੧।ਰਹਾਉ।
ਨਾਉ ਤੇਰਾ ਤਾਣੁ ਨਾਉ ਦੀਬਾਣੁ ॥
ਹੇ ਪ੍ਰਭੂ! ਤੇਰਾ ਨਾਮ ਹੀ (ਅਸਲ) ਤਾਕਤ ਹੈ, ਤੇਰਾ ਨਾਮ ਹੀ (ਅਸਲ) ਹਕੂਮਤ ਹੈ,
ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥
ਤੇਰਾ ਨਾਮ ਹੀ ਫ਼ੌਜਾਂ (ਦੀ ਸਰਦਾਰੀ) ਹੈ, ਜਿਸ ਦੇ ਪੱਲੇ ਤੇਰਾ ਨਾਮ ਹੈ ਉਹੀ ਬਾਦਸ਼ਾਹ ਹੈ ।
ਨਾਇ ਤੇਰੈ ਮਾਣੁ ਮਹਤ ਪਰਵਾਣੁ ॥
ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ ਹੀ ਅਸਲ ਆਦਰ ਮਿਲਦਾ ਹੈ ਇੱਜ਼ਤ ਮਿਲਦੀ ਹੈ ।
ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥
ਜੋ ਮਨੁੱਖ ਤੇਰੇ ਨਾਮ ਵਿਚ ਮਸਤ ਹੈ ਉਹੀ ਜਗਤ ਵਿਚ ਮੰਨਿਆ-ਪਰਮੰਨਿਆ ਹੈ । ਪਰ ਤੇਰੀ ਮੇਹਰ ਦੀ ਨਜ਼ਰ ਨਾਲ ਹੀ ਤੇਰੀ ਬਖ਼ਸ਼ਸ਼ ਨਾਲ ਹੀ (ਜੀਵ-ਰਾਹੀ ਨੂੰ ਇਸ ਜੀਵਨ-ਸਫ਼ਰ ਵਿਚ) ਇਹ ਪਰਵਾਨਾ ਮਿਲਦਾ ਹੈ ।੨।
ਨਾਇ ਤੇਰੈ ਸਹਜੁ ਨਾਇ ਸਾਲਾਹ ॥
ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ ਮਨ ਦੀ ਸ਼ਾਂਤੀ ਮਿਲਦੀ ਹੈ, ਤੇਰੇ ਨਾਮ ਵਿਚ ਜੁੜਿਆਂ ਤੇਰੀ ਸਿਫ਼ਤਿ-ਸਾਲਾਹ ਕਰਨ ਦੀ ਆਦਤ ਬਣਦੀ ਹੈ ।
ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥
ਤੇਰਾ ਨਾਮ ਹੀ ਆਤਮਕ ਜੀਵਨ ਦੇਣ ਵਾਲਾ ਐਸਾ ਪਵਿਤ® ਜਲ ਹੈ (ਜਿਸ ਦੀ ਬਰਕਤਿ ਨਾਲ ਮਨੁੱਖ ਮਨ ਵਿਚੋਂ ਵਿਸ਼ੇ ਵਿਕਾਰਾਂ ਦਾ ਸਾਰਾ) ਜ਼ਹਿਰ ਧੁਪ ਜਾਂਦਾ ਹੈ ।
ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥
ਤੇਰੇ ਨਾਮ ਵਿਚ ਜੁੜਿਆਂ ਸਾਰੇ ਸੁਖ ਮਨ ਵਿਚ ਆ ਵੱਸਦੇ ਹਨ ।
ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥
ਨਾਮ ਤੋਂ ਖੁੰਝ ਕੇ ਦੁਨੀਆ (ਵਿਕਾਰਾਂ ਦੇ ਸੰਗਲਾਂ ਵਿਚ) ਬੱਝੀ ਹੋਈ ਜਮ ਦੀ ਨਗਰੀ ਵਿਚ ਜਾਂਦੀ ਹੈ ।੩।
ਨਾਰੀ ਬੇਰੀ ਘਰ ਦਰ ਦੇਸ ॥
ਹੇ ਨਾਨਕ! ਇਸਤ®ੀ (ਦਾ ਪਿਆਰ) ਘਰਾਂ ਤੇ ਮਿਲਖਾਂ ਦੀ ਮਾਲਕੀ—ਇਹ ਸਭ ਕੁਝ (ਜੀਵ-ਰਾਹੀ ਦੇ ਪੈਰਾਂ ਵਿਚ) ਬੇੜੀਆਂ (ਪਈਆਂ ਹੋਈਆਂ) ਹਨ (ਜੋ ਇਸ ਨੂੰ ਸਹੀ ਜੀਵਨ-ਸਫ਼ਰ ਵਿਚ ਤੁਰਨ ਨਹੀਂ ਦੇਂਦੀਆਂ) ।
ਮਨ ਕੀਆ ਖੁਸੀਆ ਕੀਚਹਿ ਵੇਸ ॥
ਮਨ ਦੀਆਂ ਖ਼ੁਸ਼ੀਆਂ ਵਾਸਤੇ ਅਨੇਕਾਂ ਪਹਿਰਾਵੇ ਪਹਿਨਦੇ ਹਨ (ਇਹ ਖ਼ੁਸ਼ੀਆਂ-ਚਾਅ ਭੀ ਬੇੜੀਆਂ ਹੀ ਹਨ) ।
ਜਾਂ ਸਦੇ ਤਾਂ ਢਿਲ ਨ ਪਾਇ ॥
ਜਦੋਂ (ਪਰਮਾਤਮਾ ਜੀਵ ਨੂੰ) ਮੌਤ ਦਾ ਸੱਦਾ ਭੇਜਦਾ ਹੈ (ਉਸ ਸੱਦੇ ਦੇ ਸਾਹਮਣੇ ਰਤਾ ਭੀ) ਢਿੱਲ ਨਹੀਂ ਹੋ ਸਕਦੀ ।
ਨਾਨਕ ਕੂੜੁ ਕੂੜੋ ਹੋਇ ਜਾਇ ॥੪॥੧॥
(ਤਦੋਂ ਸਮਝ ਪੈਂਦੀ ਹੈ ਕਿ) ਝੂਠੇ ਪਦਾਰਥਾਂ ਦਾ ਸਾਥ ਝੂਠਾ ਹੀ ਨਿਕਲਦਾ ਹੈ ।੪।੧।
ਪ੍ਰਭਾਤੀ ਮਹਲਾ ੧ ॥
ਪ੍ਰਭਾਤੀ ਪਹਿਲੀ ਪਾਤਿਸ਼ਾਹੀ।
ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥
(ਹੇ ਪ੍ਰਭੂ! ਤੇਰੇ ਨਾਮ ਤੋਂ ਖੁੰਝ ਕੇ) ਇਹ ਸਾਰਾ ਜਗਤ ਵਿਕਾਰ ਹੀ ਵਿਕਾਰ (ਸਹੇੜ ਰਿਹਾ) ਹੈ । (ਇਸ ਵਿਕਾਰ-ਰੋਗ ਦੀ) ਦਵਾਈ (ਸਿਰਫ਼) ਤੇਰਾ ਨਾਮ ਹੀ ਹੈ, (ਤੇਰੇ ਨਾਮ ਤੋਂ ਬਿਨਾ) ਹੋਰ ਕੋਈ ਦਵਾ-ਦਾਰੂ ਨਹੀਂ ਹੈ ।
ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥
(ਜਗਤ ਨੂੰ ਅਤੇ ਜਗਤ ਦੇ ਰੋਗਾਂ ਦੀ ਦਵਾਈ ਨੂੰ) ਬਣਾਣ ਵਾਲਾ ਤੂੰ ਬੇਅੰਤ ਪ੍ਰਭੂ ਆਪ ਹੀ ਹੈਂ ।੧।
ਇਹੁ ਸੰਸਾਰੁ ਸਗਲ ਬਿਕਾਰੁ ॥
(ਹੇ ਪ੍ਰਭੂ!) ਜਿਸ (ਮਨੁੱਖੀ) ਸੁਰਤਿ ਵਿਚ ਤੇਰਾ ਨਾਮ-ਰਤਨ (ਜੜਿਆ ਹੋਇਆ) ਹੈ, ਤੇਰੀ ਬਖ਼ਸ਼ਸ਼ ਚਾਨਣ ਕਰ ਰਹੀ ਹੈ ਉਸ ਸੁਰਤਿ ਦੇ ਅੰਦਰ (ਤੇਰੇ ਗਿਆਨ ਦਾ) ਪਰਕਾਸ਼ ਹੋ ਰਿਹਾ ਹੈ ।
ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥
(ਮਾਇਆ ਦੇ ਮੋਹ ਵਿਚ) ਅੰਨ੍ਹੀ ਹੋ ਰਹੀ ਸ੍ਰਿਸ਼ਟੀ ਉਤੇ ਅਗਿਆਨਤਾ ਦਾ ਹਨੇਰਾ ਜ਼ੋਰ ਪਾ ਰਿਹਾ ਹੈ, (ਇਸ ਹਨੇਰੇ ਵਿਚ) ਸਾਰੀ ਆਤਮਕ ਰਾਸ-ਪੂੰਜੀ ਗਵਾ ਲਈਦੀ ਹੈ ।੧।
ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥
ਜੋ ਸ੍ਰਿਸ਼ਟੀ ਦੇ ਸਾਰੇ ਪਾਤਾਲ ਤੇ ਪੁਰੀਆਂ (ਬੱਝ ਕੇ) ਇਕ ਪੰਡ ਬਣ ਜਾਣ, ਤੇ ਜੇ ਇਹੋ ਜੇਹੀਆਂ ਹੋਰ ਲੱਖਾਂ ਕੋ®ੜਾਂ ਪੰਡਾਂ ਭੀ ਹੋ ਜਾਣ (ਤਾਂ ਇਹ ਸਾਰੇ ਮਿਲ ਕੇ ਭੀ ਪਰਮਾਤਮਾ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ) ।
ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥
ਹੇ ਪ੍ਰਭੂ! ਤੇਰੇ ਕੀਮਤੀ ਨਾਮ ਦਾ ਮੁੱਲ ਤਦੋਂ ਹੀ ਪੈ ਸਕਦਾ ਹੈ ਜਦੋਂ ਨਾਮ ਨੂੰ ਤੋਲਣ ਵਾਸਤੇ ਤਕੜੀ ਦੇ ਦੂਜੇ ਛਾਬੇ ਵਿਚ (ਸਾਰੀ ਦੁਨੀਆ ਦੇ ਧਨ ਪਦਾਰਥਾਂ ਨੂੰ ਛੱਡ ਕੇ) ਕੋਈ ਹੋਰ ਪਦਾਰਥ ਹੋਣ (ਭਾਵ, ਤੇਰੀਆਂ ਸਿਫ਼ਤਾਂ ਦੇ ਖ਼ਜ਼ਾਨੇ ਹੋਣ! ਤੇਰੇ ਨਾਮ ਵਰਗਾ ਕੀਮਤੀ ਤੇਰਾ ਨਾਮ ਹੀ ਹੈ, ਤੇਰੀਆਂ ਸਿਫ਼ਤਿ-ਸਾਲਾਹਾਂ ਹੀ ਹਨ) ।੨।