Sri Guru Granth Sahib Ji — Ang 1334 (punjabi)
ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥
ਮਿਹਰ ਕਰ ਕੇ ਤੂੰ ਆਪ ਉਹਨਾਂ ਦੀ ਰੱਖਿਆ ਕਰਦਾ ਹੈਂ, ਉਹਨਾਂ ਨੂੰ (ਫਿਰ) ਮੌਤ ਦਾ ਡਰ ਭੀ ਪੋਹ ਨਹੀਂ ਸਕਦਾ ।੨।
ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥
ਹੇ ਪ੍ਰਭੂ ਜੀ! ਤੇਰੀ Eਟ ਸਦਾ ਕਾਇਮ ਰਹਿਣ ਵਾਲੀ ਹੈ, ਨਾਹ ਉਹ ਘਟਦੀ ਹੈ ਨਾਹ ਉਹ ਖ਼ਤਮ ਹੁੰਦੀ ਹੈ ।
ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥
ਪਰ, ਹੇ ਭਾਈ! ਜਿਹੜਾ ਮਨੁੱਖ ਪ੍ਰਭੂ (ਦੀ Eਟ) ਛੱਡ ਕੇ ਮਾਇਆ ਦੇ ਪਿਆਰ ਵਿਚ ਲੱਗ ਪੈਂਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ।੩।
ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥
ਹੇ ਪ੍ਰਭੂ ਜੀ! ਜਿਹੜੇ ਮਨੁੱਖ ਤੇਰੀ ਸਰਨ ਪੈਂਦੇ ਹਨ, ਉਹਨਾਂ ਨੂੰ ਕੋਈ ਦੁੱਖ ਨਹੀਂ ਦਬਾ ਸਕਦੇ, ਉਹਨਾਂ ਨੂੰ (ਮਾਇਆ ਦੀ) ਭੁੱਖ ਨਹੀਂ ਵਿਆਪਦੀ ।
ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥
ਹੇ ਨਾਨਕ! ਪਰਮਾਤਮਾ ਦਾ ਨਾਮ ਸਦਾ ਸਲਾਹੁੰਦਾ ਰਿਹਾ ਕਰ, ਇਸ ਤਰ੍ਹਾਂ ਤੂੰ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਲੀਨ ਰਹੇਂਗਾ ।੪।੪।
ਪ੍ਰਭਾਤੀ ਮਹਲਾ ੩ ॥
ਪਰਭਾਤੀ ਤੀਸਰੀ ਪਾਤਿਸ਼ਾਹੀ।
ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥
ਹੇ ਭਾਈ! ਜਦੋਂ ਤਕ ਜਿੰਦ ਕਾਇਮ ਹੈ ਤੇ ਸੁਆਸ ਆ ਰਹੇ ਹਨ ਗੁਰੂ ਦੀ ਸਰਨ ਪੈ ਕੇ ਸਦਾ ਪਰਮਾਤਮਾ ਦਾ ਨਾਮ ਸਿਮਰਦੇ ਰਹੋ ।
ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥
(ਜਿਹੜਾ ਮਨੁੱਖ ਨਾਮ ਸਿਮਰਦਾ ਹੈ, ਉਸ ਦਾ) ਮਨ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਵਿੱਤਰ ਹੋ ਜਾਂਦਾ ਹੈ, ਉਸ ਦਾ ਮਨ ਵਿਚ (ਵੱਸਦਾ) ਅਹੰਕਾਰ ਮੁੱਕ ਜਾਂਦਾ ਹੈ ।
ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥
ਉਸ ਮਨੁੱਖ ਦਾ ਸਾਰਾ ਜੀਵਨ ਕਾਮਯਾਬ ਹੋ ਜਾਂਦਾ ਹੈ, ਉਹ ਮਨੁੱਖ (ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧।
ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥
ਹੇ ਮੇਰੇ ਮਨ! ਗੁਰੂ ਦਾ (ਇਹ) ਉਪਦੇਸ਼ (ਸਦਾ) ਸੁਣਦੇ ਰਹਿਣਾ ਚਾਹੀਦਾ ਹੈ
ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥
(ਕਿ) ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ (ਇਸ ਵਾਸਤੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦਾ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ ।੧।ਰਹਾਉ।
ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥
ਹੇ ਭਾਈ! ਜਿਹੜੇ ਮਨੁੱਖ ਜਗਤ ਦੇ ਰਚਨਹਾਰ ਨਾਲ ਸਾਂਝ ਪਾਂਦੇ ਹਨ, ਉਹਨਾਂ ਦਾ ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ ਸਦਾ ਆਤਮਕ ਅਡੋਲਤਾ ਵਿਚ ਟਿਕੇ ਰਹਿਣ ਦੇ ਕਾਰਨ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।
ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਹਿਰਦਾ ਖਿੜਿਆ ਰਹਿੰਦਾ ਹੈ । (ਉਹਨਾਂ ਦੇ ਅੰਦਰੋਂ) ਹਉਮੈ ਵਾਲੀ ਖੋਟੀ ਮਤਿ ਨਾਸ ਹੋ ਜਾਂਦੀ ਹੈ ।
ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥
ਹੇ ਭਾਈ! (ਉਂਞ ਤਾਂ) ਸਭ ਜੀਵਾਂ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਮੌਜੂਦ ਹੈ, ਪਰ ਕੋਈ ਵਿਰਲਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ ਇਹ ਗੱਲ) ਸਮਝਦਾ ਹੈ ।੨।
ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥
ਹੇ ਭਾਈ! ਗੁਰੂ ਦੀ ਮਤਿ ਉਤੇ ਤੁਰ ਕੇ (ਜਿਸ ਮਨੁੱਖ ਦਾ) ਮਨ ਪਵਿੱਤਰ ਹੋ ਜਾਂਦਾ ਹੈ,
ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥
ਉਹ ਮਨੁੱਖ ਜਗਤ ਦੇ ਅਸਲੇ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜਪਦਾ ਰਹਿੰਦਾ ਹੈ । ਪਰਮਾਤਮਾ ਦਾ ਨਾਮ ਸਦਾ ਉਸ ਦੇ ਮਨ ਵਿਚ ਟਿਕਿਆ ਰਹਿੰਦਾ ਹੈ, ਉਸ ਦਾ ਮਨ ਆਪਣੇ ਅੰਦਰੋਂ ਹੀ ਪਤੀਜਿਆ ਰਹਿੰਦਾ ਹੈ ।
ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥
ਉਹ ਮਨੁੱਖ ਸਦਾ ਆਪਣੇ ਗੁਰੂ ਤੋਂ ਸਦਕੇ ਜਾਂਦਾ ਹੈ ਜਿਸ ਦੀ ਰਾਹੀਂ ਉਹ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ।੩।
ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥
ਹੇ ਭਾਈ! ਜਿਸ ਮਨੁੱਖ ਨੇ ਇਸ ਮਨੁੱਖਾ ਜੀਵਨ ਵਿਚ ਗੁਰੂ ਦੀ ਸਰਨ ਨਹੀਂ ਲਈ, ਉਸ ਨੇ ਆਪਣੀ ਜ਼ਿੰਦਗੀ ਵਿਅਰਥ ਗਵਾ ਲਈ ।
ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥
(ਪਰ ਜੀਵ ਦੇ ਭੀ ਕੀਹ ਵੱਸ?) ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਗੁਰੂ ਮਿਲਾਂਦਾ ਹੈ, ਉਹ ਮਨੁੱਖ ਫਿਰ ਹਰ ਵੇਲੇ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।
ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥
ਹੇ ਨਾਨਕ! ਜਿਸ ਮਨੁੱਖ ਨੂੰ ਨਾਮ (ਜਪਣ ਦੀ) ਵਡਿਆਈ ਮਿਲ ਜਾਂਦੀ ਹੈ, ਉਹ ਵੱਡੀ ਕਿਸਮਤ ਨਾਲ ਨਾਮ ਸਿਮਰਦਾ ਰਹਿੰਦਾ ਹੈ ।੪।੫।
ਪ੍ਰਭਾਤੀ ਮਹਲਾ ੩ ॥
ਪਰਭਾਤੀ ਤੀਜੀ ਪਾਤਿਸ਼ਾਹੀ।
ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥
ਹੇ ਭਾਈ! ਪ੍ਰਭੂ ਆਪ ਹੀ ਕਈ ਕਿਸਮਾਂ ਦੀ ਕਈ ਰੰਗਾਂ ਦੀ ਸ੍ਰਿਸ਼ਟੀ ਰਚਦਾ ਹੈ । ਸ੍ਰਿਸ਼ਟੀ ਰਚ ਕੇ ਪ੍ਰਭੂ ਨੇ ਆਪ ਹੀ ਇਹ ਜਗਤ-ਤਮਾਸ਼ਾ ਬਣਾਇਆ ਹੈ ।
ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥
(ਇਹ ਜਗਤ-ਤਮਾਸ਼ਾ) ਰਚ ਰਚ ਕੇ (ਆਪ ਹੀ ਇਸ ਦੀ) ਸੰਭਾਲ ਕਰਦਾ ਹੈ, (ਸਭ ਕੁਝ ਆਪ ਹੀ) ਕਰ ਰਿਹਾ ਹੈ (ਜੀਵਾਂ ਪਾਸੋਂ) ਕਰਾ ਰਿਹਾ ਹੈ । ਸਭ ਜੀਵਾਂ ਨੂੰ ਆਪ ਹੀ ਰਿਜ਼ਕ ਦੇਂਦਾ ਆ ਰਿਹਾ ਹੈ ।੧।
ਕਲੀ ਕਾਲ ਮਹਿ ਰਵਿਆ ਰਾਮੁ ॥
ਹੇ ਭਾਈ! ਸਿਰਫ਼ ਪਰਮਾਤਮਾ ਹੀ ਹਰੇਕ ਘਟ ਵਿਚ ਵਿਆਪਕ ਹੈ,
ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥
ਪਰ ਜਿਸ ਮਨੁੱਖ ਨੇ ਇਸ ਬਖੇੜਿਆਂ-ਭਰੇ ਜੀਵਨ-ਸਮੇ ਵਿਚ ਗੁਰੂ ਦੀ ਸਰਨ ਪੈ ਕੇ ਉਸ ਰਾਮ ਨੂੰ ਸਿਮਰਿਆ ਹੈ, ਉਸ ਦੇ ਅੰਦਰ ਉਸ ਦਾ ਨਾਮ ਪਰਗਟ ਹੋ ਜਾਂਦਾ ਹੈ (ਅਤੇ ਝਗੜੇ-ਬਖੇੜੇ ਉਸ ਉੱਤੇ ਜ਼ੋਰ ਨਹੀਂ ਪਾ ਸਕਦੇ) ।੧।ਰਹਾਉ।
ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥
ਹੇ ਭਾਈ! (ਹਰੇਕ ਸਰੀਰ ਵਿਚ) ਪਰਮਾਤਮਾ ਦਾ ਨਾਮ ਗੁਪਤ ਮੌਜੂਦ ਹੈ, ਬਖੇੜਿਆਂ-ਭਰੇ ਜੀਵਨ-ਸਮੇ ਵਿਚ (ਉਹ ਆਪ ਹੀ ਸਭ ਦੇ ਅੰਦਰ ਲੁਕਿਆ ਪਿਆ ਹੈ) ।
ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥
ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ । (ਫਿਰ ਭੀ ਉਸ ਦਾ) ਸ੍ਰੇਸ਼ਟ ਨਾਮ ਉਹਨਾਂ ਮਨੁੱਖਾਂ ਦੇ ਹਿਰਦੇ ਵਿਚ (ਹੀ) ਪਰਗਟ ਹੁੰਦਾ ਹੈ, ਜਿਹੜੇ ਗੁਰੂ ਦੀ ਸਰਨ ਜਾ ਪੈਂਦੇ ਹਨ ।੨।
ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਮਤਿ ਦੀ ਰਾਹੀਂ ਖਿਮਾ ਸੰਤੋਖ (ਆਦਿਕ ਗੁਣ) ਹਾਸਲ ਕਰ ਲੈਂਦਾ ਹੈ,
ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥
ਜਿਹੜਾ ਮਨੁੱਖ ਡਰ-ਅਦਬ ਵਿਚ ਰਹਿ ਕੇ ਵੈਰਾਗ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ, ਉਹ ਮਨੁੱਖ ਭਾਗਾਂ ਵਾਲਾ ਹੈ, ਉਹ ਮਨੁੱਖ ਵੱਡਾ ਹੈ ਗੁਣਾਂ ਵਿਚ ਪੂਰਨ ਹੈ (ਇਹ ਜੋ ਬਲਵਾਨ) ਪੰਜ ਇੰਦ®ੇ ਹਨ ਇਹਨਾਂ ਪੰਜਾਂ ਨੂੰ ਆਪਣੇ ਵੱਸ ਵਿਚ ਲੈ ਆਉਂਦਾ ਹੈ ।੩।
ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥
ਪਰ, ਹੇ ਭਾਈ! ਜੇ ਕੋਈ ਮਨੁੱਖ ਗੁਰੂ ਵਲੋਂ ਮੂੰਹ ਪਰਤਾਈ ਰੱਖਦਾ ਹੈ, ਗੁਰੂ ਦਾ ਬਚਨ ਆਪਣੇ ਮਨ ਵਿਚ ਨਹੀਂ ਵਸਾਂਦਾ,
ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥
(ਉਂਞ ਤੀਰਥ-ਜਾਤ®ਾ ਆਦਿਕ ਮਿਥੇ ਹੋਏ) ਧਾਰਮਿਕ ਕਰਮ ਕਰ ਕੇ ਬਹੁਤ ਧਨ ਭੀ ਇਕੱਠਾ ਕਰ ਲੈਂਦਾ ਹੈ, (ਫਿਰ ਭੀ) ਉਹ ਜੋ ਕੁਝ ਕਰਦਾ ਹੈ (ਉਹ ਕਰਦਿਆਂ) ਨਰਕ ਵਿਚ ਹੀ ਪਿਆ ਰਹਿੰਦਾ ਹੈ (ਸਦਾ ਦੁੱਖੀ ਹੀ ਰਹਿੰਦਾ ਹੈ) ।੪।
ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥
ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਇਕ ਪਰਮਾਤਮਾ ਹੀ (ਸਾਰੇ ਜਗਤ ਵਿਚ) ਮੌਜੂਦ ਹੈ, (ਪਰਮਾਤਮਾ ਦਾ ਹੀ) ਹੁਕਮ ਚੱਲ ਰਿਹਾ ਹੈ । ਇਕ ਪਰਮਾਤਮਾ ਤੋਂ ਹੀ ਸਾਰੀ ਸ੍ਰਿਸ਼ਟੀ ਦੀ ਕਾਰ ਚੱਲ ਰਹੀ ਹੈ ।
ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥
ਹੇ ਨਾਨਕ! ਗੁਰੂ ਦੀ ਸਰਨ ਪਾ ਕੇ ਪ੍ਰਭੂ ਆਪ ਹੀ ਜਿਸ ਜੀਵ ਨੂੰ ਆਪਣੇ ਨਾਲ ਮਿਲਾਂਦਾ ਹੈ, ਉਹ ਜੀਵ ਗੁਰੂ ਦੀ ਰਾਹੀਂ ਪਰਮਾਤਮਾ ਵਿਚ ਜਾ ਮਿਲਦਾ ਹੈ ।੫।੬।
ਪ੍ਰਭਾਤੀ ਮਹਲਾ ੩ ॥
ਪਰਭਾਤੀ ਤੀਜੀ ਪਾਤਿਸ਼ਾਹੀ।
ਮੇਰੇ ਮਨ ਗੁਰੁ ਅਪਣਾ ਸਾਲਾਹਿ ॥
ਹੇ ਮੇਰੇ ਮਨ! (ਸਦਾ) ਆਪਣੇ ਗੁਰੂ ਦੀ ਸੋਭਾ ਕਰਿਆ ਕਰ,