Sri Guru Granth Sahib Ji — Ang 1339 (punjabi)
ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ ॥
ਹੇ ਨਾਨਕ! ਆਖ—(ਹੇ ਭਾਈ!) ਮੈਨੂੰ ਗੁਰੂ ਮਿਲ ਪਿਆ ਹੈ (ਗੁਰੂ ਦੀ ਕਿਰਪਾ ਨਾਲ) ਮੈਨੂੰ ਪਰਮਾਤਮਾ ਮਿਲ ਪਿਆ ਹੈ, ਮੇਰੀਆਂ ਸਾਰੀਆਂ ਮਨੋ-ਕਾਮਨਾਂ ਪੂਰੀਆਂ ਹੋ ਗਈਆਂ ਹਨ ।
ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥੪॥੪॥
ਹੁਣ ਮੈਂ ਅੱਠੇ ਪਹਰ ਉਸ ਦਾ ਨਾਮ ਸਿਮਰਦਾ ਹਾਂ ਸਦਾ ਹੀ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ ।੪।੪।
ਪ੍ਰਭਾਤੀ ਮਹਲਾ ੫ ॥
ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।
ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ ।
ਸਚੁ ਨਾਮੁ ਗੁਰਿ ਦੀਨੀ ਰਾਸੇ ॥
(ਜਿਨ੍ਹਾਂ ਨੂੰ) ਗੁਰੂ ਨੇ ਸਦਾ-ਥਿਰ ਹਰਿ-ਨਾਮ ਦਾ ਸਰਮਾਇਆ ਬਖ਼ਸ਼ਿਆ,
ਪ੍ਰਭ ਕੀ ਦਰਗਹ ਸੋਭਾਵੰਤੇ ॥
ਪਰਮਾਤਮਾ ਦੀ ਦਰਗਾਹ ਵਿਚ ਉਹ ਇੱਜ਼ਤ ਵਾਲੇ ਬਣੇ ।
ਸੇਵਕ ਸੇਵਿ ਸਦਾ ਸੋਹੰਤੇ ॥੧॥
ਹੇ ਭਾਈ! ਪਰਮਾਤਮਾ ਦੇ ਭਗਤ (ਪਰਮਾਤਮਾ ਦੀ) ਭਗਤੀ ਕਰ ਕੇ ਸਦਾ (ਲੋਕ ਪਰਲੋਕ ਵਿਚ) ਸੋਹਣੇ ਲੱਗਦੇ ਹਨ ।੧।
ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥
ਹੇ ਮੇਰੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰੋ ।
ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ ॥
(ਸਿਮਰਨ ਦੀ ਬਰਕਤਿ ਨਾਲ ਮਨ ਦੇ) ਸਾਰੇ ਰੋਗ ਦੂਰ ਹੋ ਜਾਂਦੇ ਹਨ, ਸਾਰੇ ਪਾਪ ਨਾਸ ਹੋ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਮਨ ਤੋਂ ਦੂਰ ਹੋ ਜਾਂਦਾ ਹੈ ।੧।ਰਹਾਉ।
ਜਨਮ ਮਰਨ ਗੁਰਿ ਰਾਖੇ ਮੀਤ ॥
ਹੇ ਮਿੱਤਰ! ਗੁਰੂ ਨੇ (ਉਹਨਾਂ ਦੇ) ਜਨਮ ਮਰਨ (ਦੇ ਗੇੜ) ਮੁਕਾ ਦਿੱਤੇ
ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਵਿਚ (ਜਿਨ੍ਹਾਂ ਮਨੁੱਖਾਂ ਦਾ) ਪਿਆਰ ਬਣਿਆ ।
ਕੋਟਿ ਜਨਮ ਕੇ ਗਏ ਕਲੇਸ ॥
(ਹਰਿ-ਨਾਮ ਨਾਲ ਪ੍ਰੀਤ ਦੀ ਬਰਕਤਿ ਨਾਲ ਉਹਨਾਂ ਦੇ) ਕੋ®ੜਾਂ ਜਨਮਾਂ ਦੇ ਦੁੱਖ-ਕਲੇਸ਼ ਦੂਰ ਹੋ ਗਏ ।
ਜੋ ਤਿਸੁ ਭਾਵੈ ਸੋ ਭਲ ਹੋਸ ॥੨॥
(ਉਹਨਾਂ ਨੂੰ) ਉਹ ਕੁਝ ਭਲਾ ਜਾਪਦਾ ਹੈ ਜੋ ਪਰਮਾਤਮਾ ਨੂੰ ਚੰਗਾ ਲੱਗਦਾ ਹੈ ।੨।
ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥
ਹੇ ਭਾਈ! ਮੈਂ ਉਸ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ,
ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥
ਜਿਸ ਦੀ ਮਿਹਰ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹਾਂ ।
ਐਸਾ ਗੁਰੁ ਪਾਈਐ ਵਡਭਾਗੀ ॥
ਹੇ ਭਾਈ! ਇਹੋ ਜਿਹਾ ਗੁਰੂ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ,
ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥
ਜਿਸ ਦੇ ਮਿਲਿਆਂ ਪਰਮਾਤਮਾ ਨਾਲ ਪਿਆਰ ਬਣਦਾ ਹੈ ।੩।
ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥
ਹੇ ਪਾਰਬ੍ਰਹਮ! ਹੇ ਸੁਆਮੀ!
ਸਗਲ ਘਟਾ ਕੇ ਅੰਤਰਜਾਮੀ ॥
ਹੇ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲੇ! ਮਿਹਰ ਕਰ ।
ਆਠ ਪਹਰ ਅਪੁਨੀ ਲਿਵ ਲਾਇ ॥
(ਮੇਰੇ ਅੰਦਰ) ਅੱਠੇ ਪਹਰ ਆਪਣੀ ਲਗਨ ਲਾਈ ਰੱਖ,
ਜਨੁ ਨਾਨਕੁ ਪ੍ਰਭ ਕੀ ਸਰਨਾਇ ॥੪॥੫॥
(ਤੇਰਾ) ਦਾਸ ਨਾਨਕ ਤੇਰੀ ਸਰਨ ਪਿਆ ਰਹੇ ।੪।੫।
ਪ੍ਰਭਾਤੀ ਮਹਲਾ ੫ ॥
ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।
ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥
ਹੇ ਭਾਈ! (ਜਿਹੜੇ ਮਨੁੱਖ ਗੁਰੂ ਦੀ ਸਰਨ ਪਏ) ਪ੍ਰਭੂ ਨੇ (ਉਹਨਾਂ ਨੂੰ) ਮਿਹਰ ਕਰ ਕੇ ਆਪਣੇ ਬਣਾ ਲਿਆ
ਹਰਿ ਕਾ ਨਾਮੁ ਜਪਨ ਕਉ ਦੀਏ ॥
(ਕਿਉਂਕਿ ਗੁਰੂ ਨੇ) ਪਰਮਾਤਮਾ ਦਾ ਨਾਮ ਜਪਣ ਵਾਸਤੇ ਉਹਨਾਂ ਨੂੰ ਦਿੱਤਾ ।
ਆਠ ਪਹਰ ਗੁਨ ਗਾਇ ਗੁਬਿੰਦ ॥
ਹੇ ਭਾਈ! (ਗੁਰੂ ਦੀ ਸਰਨ ਪੈ ਕੇ) ਅੱਠੇ ਪਹਰ ਪਰਮਾਤਮਾ ਦੇ ਗੁਣ ਗਾਇਆ ਕਰ (ਇਸ ਤਰ੍ਹਾਂ) ਸਾਰੇ ਡਰ ਨਾਸ ਹੋ ਜਾਂਦੇ ਹਨ,
ਭੈ ਬਿਨਸੇ ਉਤਰੀ ਸਭ ਚਿੰਦ ॥੧॥
ਸਾਰੀ ਚਿੰਤਾ ਦੂਰ ਜਾਂਦੀ ਹੈ ।੧।
ਉਬਰੇ ਸਤਿਗੁਰ ਚਰਨੀ ਲਾਗਿ ॥
ਹੇ ਭਾਈ! ਸਤਿਗੁਰੂ ਦੀ ਚਰਨੀਂ ਲੱਗ ਕੇ (ਅਨੇਕਾਂ ਪ੍ਰਾਣੀ ਵਿਕਾਰਾਂ ਵਿਚ ਡੁੱਬਣੋਂ) ਬਚ ਜਾਂਦੇ ਹਨ ।
ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥੧॥ ਰਹਾਉ ॥
ਆਪਣੇ ਮਨ ਦੀ ਚਤੁਰਾਈ ਛੱਡ ਕੇ (ਗੁਰੂ ਦੀ ਸਰਨ ਪਿਆਂ) ਜੋ ਕੁਝ ਗੁਰੂ ਦੱਸਦਾ ਹੈ, ਉਹ ਚੰਗਾ ਤੇ ਪਿਆਰਾ ਲੱਗਦਾ ਹੈ ।੧।ਰਹਾਉ।
ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥
ਹੇ ਭਾਈ! (ਗੁਰੂ ਦੀ ਸਰਨ ਪਿਆਂ) ਮਨ ਵਿਚ ਤਨ ਵਿਚ ਉਹ ਪਰਮਾਤਮਾ ਹੀ ਵੱਸਿਆ ਰਹਿੰਦਾ ਹੈ,
ਕਲਿ ਕਲੇਸ ਕਿਛੁ ਬਿਘਨੁ ਨ ਹੋਈ ॥
ਕੋਈ ਦੁੱਖ-ਕਲੇਸ਼ (ਆਦਿਕ ਜ਼ਿੰਦਗੀ ਦੇ ਰਸਤੇ ਵਿਚ) ਰੁਕਾਵਟ ਨਹੀਂ ਪੈਂਦੀ ।
ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥
ਪਰਮਾਤਮਾ ਹਰ ਵੇਲੇ ਹੀ ਜਿੰਦ ਦੇ ਨਾਲ (ਵੱਸਦਾ ਪ੍ਰਤੀਤ ਹੁੰਦਾ ਹੈ),
ਉਤਰੀ ਮੈਲੁ ਨਾਮ ਕੈ ਰੰਗਿ ॥੨॥
ਪਰਮਾਤਮਾ ਨਾਮ ਦੇ ਪਿਆਰ-ਰੰਗ ਵਿਚ ਟਿਕੇ ਰਿਹਾਂ (ਵਿਕਾਰਾਂ ਦੀ) ਸਾਰੀ ਮੈਲ (ਮਨ ਤੋਂ) ਲਹਿ ਜਾਂਦੀ ਹੈ ।੨
ਚਰਨ ਕਮਲ ਸਿਉ ਲਾਗੋ ਪਿਆਰੁ ॥
ਹੇ ਭਾਈ! (ਗੁਰੂ ਦੀ ਸਰਨ ਪਿਆਂ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣ ਜਾਂਦਾ ਹੈ,
ਬਿਨਸੇ ਕਾਮ ਕ੍ਰੋਧ ਅਹੰਕਾਰ ॥
ਕਾਮ ਕੋ®ਧ ਅਹੰਕਾਰ (ਆਦਿਕ ਵਿਕਾਰ ਅੰਦਰੋਂ) ਮੁੱਕ ਜਾਂਦੇ ਹਨ ।
ਪ੍ਰਭ ਮਿਲਨ ਕਾ ਮਾਰਗੁ ਜਾਨਾਂ ॥
ਹੇ ਭਾਈ! (ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਮਿਲਾਪ ਦਾ ਰਸਤਾ ਸਮਝ ਲਿਆ,
ਭਾਇ ਭਗਤਿ ਹਰਿ ਸਿਉ ਮਨੁ ਮਾਨਾਂ ॥੩॥
ਪਿਆਰ ਦੀ ਬਰਕਤਿ ਨਾਲ ਭਗਤੀ ਦੀ ਬਰਕਤਿ ਨਾਲ ਉਸ ਦਾ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਂਦਾ ਹੈ ।੩।
ਸੁਣਿ ਸਜਣ ਸੰਤ ਮੀਤ ਸੁਹੇਲੇ ॥
ਹੇ ਸੱਜਣ! ਹੇ ਸੰਤ! ਹੇ ਮਿੱਤਰ! ਸੁਣ (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਨੇ) ਅਪਹੁੰਚ ਅਤੇ ਅਤੋਲ ਹਰੀ ਦਾ ਕੀਮਤੀ ਨਾਮ ਹਾਸਲ ਕਰ ਲਿਆ, ਉਹ ਸਦਾ ਸੁਖੀ ਜੀਵਨ ਵਾਲੇ ਹੋ ਗਏ ।
ਨਾਮੁ ਰਤਨੁ ਹਰਿ ਅਗਹ ਅਤੋਲੇ ॥
ਹੇ ਭਾਈ! ਸਦਾ ਹੀ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਪਰ,
ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ ॥
ਹੇ ਨਾਨਕ! ਆਖ—ਇਹ ਦਾਤਿ ਵੱਡੀ ਕਿਸਮਤ ਨਾਲ ਮਿਲਦੀ ਹੈ ।੪।੬।
ਕਹੁ ਨਾਨਕ ਵਡਭਾਗੀ ਪਾਈਐ ॥੪॥੬॥
ਸ੍ਰੀ ਗੁਰੂ ਜੀ ਕਹਿਤੇ ਹੈਂ: ਸੋ ਨਾਮ ਕਾ ਜਪ ਵਡੇ ਭਾਗੋਂ ਕਰ ਪਾਈਤਾ ਹੈ॥੪॥੬॥
ਪ੍ਰਭਾਤੀ ਮਹਲਾ ੫ ॥
ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।
ਸੇ ਧਨਵੰਤ ਸੇਈ ਸਚੁ ਸਾਹਾ ॥
ਹੇ ਭਾਈ! (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਨੇ ਇਥੇ) ਪਰਮਾਤਮਾ ਦਾ ਨਾਮ-ਸੌਦਾ ਖ਼ਰੀਦਿਆ,
ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥
ਪਰਮਾਤਮਾ ਦੀ ਹਜ਼ੂਰੀ ਵਿਚ ਮਨੁੱਖ ਧਨਾਢ (ਗਿਣੇ ਜਾਂਦੇ ਹਨ) ਉਹੀ ਮਨੁੱਖ ਯਕੀਨੀ ਤੌਰ ਤੇ ਸ਼ਾਹੂਕਾਰ (ਸਮਝੇ ਜਾਂਦੇ ਹਨ) ।੧।
ਹਰਿ ਹਰਿ ਨਾਮੁ ਜਪਹੁ ਮਨ ਮੀਤ ॥
ਹੇ ਮਿੱਤਰ! ਹੇ ਮਨ! (ਗੁਰੂ ਦੀ ਸਰਨ ਪੈ ਕੇ) ਸਦਾ ਪਰਮਾਤਮਾ ਦਾ ਨਾਮ ਜਪਿਆ ਕਰ ।
ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ ॥
(ਪਰ ਨਾਮ ਜਪਣ ਵਾਲੀ) ਪਵਿੱਤਰ ਤੇ ਮੁਕੰਮਲ ਮਰਯਾਦਾ (ਚਲਾਣ ਵਾਲਾ) ਪੂਰਾ ਗੁਰੂ ਵੱਡੀ ਕਿਸਮਤ ਨਾਲ (ਹੀ) ਮਿਲਦਾ ਹੈ ।੧।ਰਹਾਉ।
ਪਾਇਆ ਲਾਭੁ ਵਜੀ ਵਾਧਾਈ ॥
ਹੇ ਭਾਈ! (ਜਿਹੜਾ ਮਨੁੱਖ) ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ (ਉਹ ਇਥੇ ਅਸਲ) ਨਫ਼ਾ ਖੱਟਦਾ ਹੈ,
ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥੨॥
(ਉਸ ਦੇ ਅੰਦਰ) ਆਤਮਕ ਉਤਸ਼ਾਹ ਵਾਲੀ ਅਵਸਥਾ ਪ੍ਰਬਲ ਬਣੀ ਰਹਿੰਦੀ ਹੈ ।੨।
ਸਫਲ ਜਨਮੁ ਜੀਵਨ ਪਰਵਾਣੁ ॥
(ਨਾਮ ਜਪਣ ਵਾਲੇ ਦਾ) ਮਨੁੱਖਾ ਜਨਮ ਕਾਮਯਾਬ ਹੈ, ਜੀਵਨ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ
ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥
ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਰਹੁ ।੩।
ਬਿਨਸੇ ਕਾਮ ਕ੍ਰੋਧ ਅਹੰਕਾਰ ॥
(ਉਹਨਾਂ ਦੇ ਅੰਦਰੋਂ) ਕਾਮ ਕੋ®ਧ ਅਹੰਕਾਰ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ
ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥
ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਨਾਮ ਜਪਣ ਵਾਲੇ ਮਨੁੱਖ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੪।੭।
ਪ੍ਰਭਾਤੀ ਮਹਲਾ ੫ ॥
ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।
ਗੁਰੁ ਪੂਰਾ ਪੂਰੀ ਤਾ ਕੀ ਕਲਾ ॥
ਹੇ ਭਾਈ! ਗੁਰੂ (ਸਾਰੇ ਗੁਣਾਂ ਨਾਲ) ਪੂਰਨ ਹੈ,