Sri Guru Granth Sahib Ji — Ang 1343 (punjabi)
ਧਾਵਤੁ ਰਾਖੈ ਠਾਕਿ ਰਹਾਏ ॥
ਉਹ (ਮਾਇਆ ਵੱਲ) ਦੌੜਦੇ ਮਨ ਨੂੰ ਬਚਾ ਲੈਂਦਾ ਹੈ (ਬਾਹਰ ਜਾਂਦੇ ਨੂੰ) ਰੋਕ ਕੇ (ਆਪਣੇ ਅੰਦਰ ਹੀ) ਟਿਕਾ ਲੈਂਦਾ ਹੈ,
ਸਚਾ ਨਾਮੁ ਮੰਨਿ ਵਸਾਏ ॥੪॥
ਉਹ ਮਨੁੱਖ ਪਰਮਾਤਮਾ ਦਾ ਸਦਾ-ਥਿਰ ਨਾਮ ਆਪਣੇ ਮਨ ਵਿਚ ਵਸਾ ਲੈਂਦਾ ਹੈ ।੪।
ਬਿਸਮ ਬਿਨੋਦ ਰਹੇ ਪਰਮਾਦੀ ॥
(ਉਸ ਮਨੁੱਖ ਦੇ ਅੰਦਰੋਂ) ਮੋਹ ਦੇ ਮਸਤੀ ਪੈਦਾ ਕਰਨ ਵਾਲੇ ਅਚਰਜ ਚੋਜ ਤਮਾਸ਼ੇ ਖ਼ਤਮ ਹੋ ਜਾਂਦੇ ਹਨ,
ਗੁਰਮਤਿ ਮਾਨਿਆ ਏਕ ਲਿਵ ਲਾਗੀ ॥
ਉਸ ਦਾ ਮਨ ਗੁਰੂ ਦੀ ਸਿੱਖਿਆ ਵਿਚ ਪਤੀਜ ਜਾਂਦਾ ਹੈ, ਉਸ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ,
ਦੇਖਿ ਨਿਵਾਰਿਆ ਜਲ ਮਹਿ ਆਗੀ ॥
ਪਰਮਾਤਮਾ ਦਾ ਦਰਸਨ ਕਰ ਕੇ ਪਰਮਾਤਮਾ ਦੇ ਨਾਮ-ਜਲ ਵਿਚ ਚੁੱਭੀ ਲਾ ਕੇ ਉਹ ਆਪਣੇ ਅੰਦਰੋਂ ਤਿ®ਸ਼ਨਾ ਦੀ ਅੱਗ ਬੁਝਾ ਲੈਂਦਾ ਹੈ ।
ਸੋ ਬੂਝੈ ਹੋਵੈ ਵਡਭਾਗੀ ॥੫॥
ਪਰ ਇਹ ਭੇਤ ਉਹੀ ਸਮਝਦਾ ਹੈ ਜੋ ਚੰਗੇ ਭਾਗਾਂ ਵਾਲਾ ਹੋਵੇ ।੫।
ਸਤਿਗੁਰੁ ਸੇਵੇ ਭਰਮੁ ਚੁਕਾਏ ॥
ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਹ ਆਪਣੇ ਮਨ ਦੀ ਭਟਕਣਾ ਦੂਰ ਕਰ ਲੈਂਦਾ ਹੈ,
ਅਨਦਿਨੁ ਜਾਗੈ ਸਚਿ ਲਿਵ ਲਾਏ ॥
ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਆਪਣੀ ਸੁਰਤਿ ਜੋੜੀ ਰੱਖਦਾ ਹੈ ।
ਏਕੋ ਜਾਣੈ ਅਵਰੁ ਨ ਕੋਇ ॥
। ਉਹ ਮਨੁੱਖ ਸਿਰਫ਼ ਪਰਮਾਤਮਾ ਨੂੰ ਹੀ ਸੁਖਾਂ ਦਾ ਦਾਤਾ ਸਮਝਦਾ ਹੈ, ਕਿਸੇ ਹੋਰ ਨੂੰ ਨਹੀਂ ।
ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥
ਉਹ ਉਸ ਸੁਖਦਾਤੇ ਨੂੰ ਸਿਮਰਦਾ ਹੈ ਤੇ (ਸਿਮਰਨ ਦੀ ਬਰਕਤਿ ਨਾਲ) ਪਵਿਤ® (ਜੀਵਨ ਵਾਲਾ) ਹੋ ਜਾਂਦਾ ਹੈ ।੬।
ਸੇਵਾ ਸੁਰਤਿ ਸਬਦਿ ਵੀਚਾਰਿ ॥
ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰ ਕੇ ਉਸ ਮਨੁੱਖ ਦੀ ਸੁਰਤਿ ਸੇਵਾ ਵਲ ਪਰਤਦੀ ਹੈ,
ਜਪੁ ਤਪੁ ਸੰਜਮੁ ਹਉਮੈ ਮਾਰਿ ॥
ਆਪਣੇ ਅੰਦਰੋਂ ਹਉਮੈ ਮਾਰ ਕੇ ਉਹ, ਮਾਨੋ, ਜਪ ਤਪ ਤੇ ਸੰਜਮ ਕਮਾ ਲੈਂਦਾ ਹੈ ।
ਜੀਵਨ ਮੁਕਤੁ ਜਾ ਸਬਦੁ ਸੁਣਾਏ ॥
। ਸਤਿਗੁਰੂ ਉਸ ਨੂੰ ਆਪਣਾ ਸ਼ਬਦ ਸੁਣਾਂਦਾ ਹੈ ਤੇ ਉਹ ਮਨੁੱਖ ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਜਾਂਦਾ ਹੈ,
ਸਚੀ ਰਹਤ ਸਚਾ ਸੁਖੁ ਪਾਏ ॥੭॥
ਉਸ ਦੀ ਰਹਤ-ਬਹਤ ਐਸੀ ਹੋ ਜਾਂਦੀ ਹੈ ਕਿ (ਮਾਇਆ ਵੱਲ) ਉਹ ਡੋਲਦਾ ਨਹੀਂ ਤੇ (ਇਸ ਤਰ੍ਹਾਂ) ਉਹ ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਮਾਣਦਾ ਹੈ ।੭।
ਸੁਖਦਾਤਾ ਦੁਖੁ ਮੇਟਣਹਾਰਾ ॥
ਉਸ ਮਨੁੱਖ ਨੂੰ ਪਰਮਾਤਮਾ ਹੀ ਸੁਖਾਂ ਦੇ ਦੇਣ ਵਾਲਾ ਤੇ ਦੁੱਖਾਂ ਦਾ ਕੱਟਣ ਵਾਲਾ ਦਿੱਸਦਾ ਹੈ
ਅਵਰੁ ਨ ਸੂਝਸਿ ਬੀਜੀ ਕਾਰਾ ॥
(ਇਸ ਵਾਸਤੇ ਪ੍ਰਭੂ ਦੇ ਸਿਮਰਨ ਤੋਂ ਬਿਨਾ) ਉਸ ਨੂੰ ਕੋਈ ਹੋਰ ਕਾਰ (ਲਾਭਦਾਇਕ) ਨਹੀਂ ਸੁੱਝਦੀ ।
ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥
ਉਹ ਮਨੁੱਖ ਆਪਣਾ ਸਰੀਰ ਆਪਣਾ ਮਨ ਤੇ ਆਪਣਾ ਧਨ-ਪਦਾਰਥ ਪਰਮਾਤਮਾ ਦੇ ਅੱਗੇ ਭੇਟ ਰੱਖਦਾ ਹੈ ।
ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥
ਨਾਨਕ ਆਖਦਾ ਹੈ ਕਿ ਉਹ ਮਨੁੱਖ (ਸਭ ਰਸਾਂ ਤੋਂ) ਸੇ੍ਰਸ਼ਟ ਨਾਮ-ਰਸ (ਸਦਾ) ਚੱਖਦਾ ਹੈ ।੮।੨।
ਪ੍ਰਭਾਤੀ ਮਹਲਾ ੧ ॥
ਪ੍ਰਭਾਤੀ ਪਹਿਲੀ ਪਾਤਿਸ਼ਾਹੀ।
ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥
(ਅਗਿਆਨੀ ਅੰਨ੍ਹਾ ਮਨੁੱਖ ਪ੍ਰਭੂ ਦਾ ਨਾਮ ਵਿਸਾਰ ਕੇ) ਨਿਵਲੀ ਕਰਮ ਕਰਦਾ ਹੈ, ਕੁੰਡਲਨੀ ਨਾੜੀ ਦੀ ਰਾਹੀਂ ਦਸਮ ਦੁਆਰ ਵਿਚ ਪ੍ਰਾਣ ਚਾੜ੍ਹਦਾ ਹੈ, ਸੁਆਸ ਉਤਾਰਦਾ ਹੈ, ਸੁਆਸ ਚਾੜ੍ਹਦਾ ਹੈ, ਸੁਆਸ (ਸੁਖਮਨਾ ਵਿਚ) ਟਿਕਾਂਦਾ ਹੈ । ਪਰ ਇਸ ਭਟਕਣਾ ਵਿਚ ਕੁਰਾਹੇ ਪੈ ਕੇ (ਇਹਨਾਂ ਕਰਮਾਂ ਦੇ ਗੇੜ ਵਿਚ) ਫਸ ਕੇ ਆਤਮਕ ਮੌਤ ਸਹੇੜ ਲੈਂਦਾ ਹੈ ।
ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥
ਸਤਿਗੁਰੂ ਦੀ ਸਰਨ ਪੈਣ ਤੋਂ ਬਿਨਾ ਸਹੀ ਜੀਵਨ ਦੀ ਇਸ ਨੂੰ ਸਮਝ ਨਹੀਂ ਪੈਂਦੀ ।
ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥
ਅੰਨ੍ਹਾ ਮਨੁੱਖ ਵਿਕਾਰਾਂ ਦੀ ਮੈਲ ਨਾਲ ਭਰਿਆ ਰਹਿੰਦਾ ਹੈ, ਮੁੜ ਮੁੜ ਕੁਰਾਹੇ ਪੈ ਕੇ ਹੋਰ ਵਿਕਾਰਾਂ ਦੀ ਮੈਲ ਨਾਲ ਲਿਬੜਦਾ ਹੈ (ਨਿਵਲੀ ਕਰਮ ਆਦਿ ਦੀ ਰਾਹੀਂ) ਇਹ ਮੈਲ ਧੋਣ ਦਾ ਜਤਨ ਕਰਦਾ ਹੈ, ਪਰ (ਇਸ ਤਰ੍ਹਾਂ) ਮਨ ਦੀ ਮੈਲ ਕਦੇ ਉਤਰਦੀ ਨਹੀਂ ।
ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥
(ਇਹ ਰੇਚਕ ਪੂਰਕ ਆਦਿਕ) ਸਾਰੇ ਹੀ ਕਰਮ ਪਰਮਾਤਮਾ ਦੇ ਨਾਮ ਤੋਂ ਬਿਨਾ ਵਿਅਰਥ ਹਨ । ਜਿਵੇਂ ਕਿਸੇ ਮਦਾਰੀ ਨੂੰ ਵੇਖ ਕੇ (ਅੰਞਾਣ ਮਨੁੱਖ) ਭੁਲੇਖੇ ਵਿਚ ਪੈ ਜਾਂਦਾ ਹੈ (ਕਿ ਜੋ ਜੋ ਕੁਝ ਮਦਾਰੀ ਵਿਖਾਂਦਾ ਹੈ ਸਚਮੁਚ ਉਸ ਦੇ ਪਾਸ ਮੌਜੂਦ ਹੈ, ਤਿਵੇਂ ਕਰਮ-ਕਾਂਡੀ ਮਨੁੱਖ ਇਹਨਾਂ ਨਾਟਕਾਂ ਚੇਟਕਾਂ ਵਿਚ ਭੁਲੇਖਾ ਖਾ ਜਾਂਦਾ ਹੈ) ।੧।
ਖਟੁ ਕਰਮ ਨਾਮੁ ਨਿਰੰਜਨੁ ਸੋਈ ॥
ਹੇ ਪ੍ਰਭੂ! ਸ਼ਾਸਤ®ਾਂ ਦੇ ਦੱਸੇ ਹੋਏ ਛੇ ਧਾਰਮਿਕ ਕੰਮ (ਮੇਰੇ ਵਾਸਤੇ) ਤੇਰਾ ਨਾਮ ਹੀ ਹੈ, ਤੇਰਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ ਹੈ ।
ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥
ਹੇ ਪ੍ਰਭੂ! ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਪਰ (ਤੇਰੇ ਨਾਮ ਤੋਂ ਖੁੰਝ ਕੇ ਤੇ ਹੋਰ ਹੋਰ ਕਰਮ-ਕਾਂਡ ਵਿਚ ਪੈ ਕੇ) ਮੇਰੇ ਅੰਦਰ ਔਗੁਣ ਪੈਦਾ ਹੋ ਜਾਂਦੇ ਹਨ ।੧।ਰਹਾਉ।
ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਦੀ ਦੌੜ-ਭੱਜ ਤਾਂ ਮਾਇਆ ਦੇ ਧੰਧਿਆਂ ਵਿਚ ਹੀ ਰਹਿੰਦੀ ਹੈ, ਭੈੜੀ ਮੱਤੇ ਲੱਗ ਕੇ (ਨਿਵਲੀ ਕਰਮ, ਰੇਚਕ ਪੂਰਕ ਆਦਿਕ) ਵਿਅਰਥ ਕੰਮ ਕਰਦਾ ਰਹਿੰਦਾ ਹੈ;
ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥
ਮੂਰਖ ਸਹੀ ਰਸਤੇ ਦੀ ਕਾਰ ਤਾਂ ਸਮਝਦਾ ਨਹੀਂ, (ਇਹਨਾਂ ਨਿਵਲੀ ਕਰਮ ਆਦਿਕਾਂ ਦੇ ਕਾਰਨ) ਆਪਣੇ ਆਪ ਨੂੰ ਵੱਡਾ ਜ਼ਾਹਰ ਕਰਨ ਦਾ ਜਤਨ ਕਰਦਾ ਹੈ;
ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥
ਉਸ ਮਨਮੁਖ ਦੀਆਂ ਖ਼ਾਹਸ਼ਾਂ ਮੋਹਣੀ ਮਾਇਆ ਵਿਚ ਹੀ ਰਹਿੰਦੀਆਂ ਹਨ (ਉਤੋਂ ਉਤੋਂ ਧਰਮ ਦੇ) ਬੋਲਾਂ ਦੀ ਰਾਹੀਂ (ਸਗੋਂ) ਖ਼ੁਆਰ ਹੁੰਦਾ ਹੈ । (ਅੰਤਰ ਆਤਮੇ ਉਸ ਦਾ ਜੀਵਨ ਚੰਡਾਲ ਵਰਗਾ ਹੈ) ਉਸ ਚੰਡਾਲ ਦਾ ਤੀਰਥ-ਇਸ਼ਨਾਨ ਭੀ ਨਿਰੀ ਠੱਗੀ ਹੁੰਦੀ ਹੈ, (ਨਿਵਲੀ ਕਰਮ ਆਦਿਕ ਵਾਲੇ ਉਸ ਦੇ ਸਾਰੇ) ਸੁੰਦਰ ਸਿੰਗਾਰ ਵਿਅਰਥ ਜਾਂਦੇ ਹਨ ।
ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥
ਉਸ ਦਾ ਇਹ ਸਾਰਾ ਉੱਦਮ ਇਉਂ ਹੈ ਜਿਵੇਂ ਕਿਸੇ ਬ੍ਰਾਹਮਣ ਦੇ ਵਾਸਤੇ ਕਿਸੇ ਚੰਡਾਲ ਦਾ ਤੀਰਥ-ਇਸ਼ਨਾਨ ਨਿਰੀ ਠੱਗੀ ਹੈ ਤੇ ਉਸ ਦਾ ਸੁੰਦਰ ਸਿੰਗਾਰ ਭੀ ਫੋਕਾ ਹੈ ।੨।
ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥
ਮਨਮੁਖ ਦੇ ਮਨ ਦੀ ਮਤਿ ਝੂਠ ਵਾਲੇ ਪਾਸੇ ਲੈ ਜਾਂਦੀ ਹੈ, ਉਸ ਦਾ ਕਰਤੱਬ ਭੀ ਨਿਰਾ ਝਗੜੇ ਦਾ ਮੂਲ ਹੈ ਤੇ ਵਿਅਰਥ ਜਾਂਦਾ ਹੈ ।
ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥
ਉਸ ਝੂਠ ਵਿਹਾਝਣ ਵਾਲੇ ਦੇ ਅੰਦਰ ਹਉਮੈ ਅਹੰਕਾਰ ਟਿਕਿਆ ਰਹਿੰਦਾ ਹੈ ਉਸ ਨੂੰ ਖਸਮ-ਪ੍ਰਭੂ ਦੇ ਮਿਲਾਪ ਦਾ ਆਨੰਦ ਨਹੀਂ ਆ ਸਕਦਾ ।
ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥
ਪਰਮਾਤਮਾ ਦੇ ਨਾਮ ਨੂੰ ਛੱਡ ਕੇ (ਨਿਵਲੀ ਕਰਮ ਆਦਿਕ) ਜੋ ਕਰਮ ਭੀ ਕਰੀਦੇ ਹਨ ਉਹਨਾਂ ਦਾ ਸੁਆਦ ਫਿੱਕਾ ਹੁੰਦਾ ਹੈ (ਉਹ ਜੀਵਨ ਨੂੰ ਫਿੱਕਾ ਹੀ ਬਣਾਂਦੇ ਹਨ)
ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥
ਅਜੇਹੀ ਭੈੜੀ ਸੰਗਤਿ ਵਿਚ (ਬੈਠਿਆਂ) ਖ਼ੁਆਰ ਹੋਈਦਾ ਹੈ ਕਿਉਂਕਿ ਅਜੇਹੇ ਬੰਦਿਆਂ ਦੇ ਮੂੰਹ ਵਿਚ (ਫਿੱਕੇ ਬੋਲ-ਰੂਪ) ਜ਼ਹਿਰ ਹੁੰਦਾ ਹੈ ਤੇ ਉਹਨਾਂ ਦਾ ਜੀਵਨ ਵਿਅਰਥ ਜਾਂਦਾ ਹੈ ।੩।
ਏ ਭ੍ਰਮਿ ਭੂਲੇ ਮਰਹੁ ਨ ਕੋਈ ॥
(ਨਿਉਲੀ ਕਰਮ ਆਦਿਕ ਦੀ) ਭਟਕਣਾ ਵਿਚ ਭੁੱਲੇ ਹੋਏ ਹੇ ਬੰਦਿE! (ਇਸ ਰਾਹੇ ਪੈ ਕੇ) ਆਤਮਕ ਮੌਤ ਨਾਹ ਸਹੇੜੋ ।
ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥
ਸਤਿਗੁਰੂ ਦੀ ਸਰਨ ਪਿਆਂ ਹੀ ਸਦਾ ਦਾ ਆਤਮਕ ਆਨੰਦ ਮਿਲਦਾ ਹੈ
ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥
ਗੁਰੂ ਦੀ ਸਰਨ ਤੋਂ ਬਿਨਾ ਕਦੇ ਕਿਸੇ ਨੂੰ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਮਿਲਦੀ ।
ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥
ਉਹ ਸਦਾ ਜੰਮਦੇ ਹਨ ਤੇ ਆਤਮਕ ਮੌਤ ਸਹੇੜਦੇ ਹਨ । (ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਤੋਂ ਤੇ ਸਿਮਰਨ ਤੋਂ ਵਾਂਜਿਆ ਰਹਿੰਦਾ ਹੈ) ਉਹ ਆਤਮਕ ਮੌਤ ਸਹੇੜਦਾ ਹੈ ।੪।
ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥
ਇਹ ਸਰੀਰ ਹੈ ਹੀ ਤੈ®-ਗੁਣੀ ਮਾਇਆ ਦਾ ਸਰੂਪ (ਭਾਵ,
ਇਸ ਨੋ ਵਿਆਪੈ ਸੋਗ ਸੰਤਾਪੁ ॥
ਇੰਦੇ® ਸੁਤੇ ਹੀ ਮਾਇਆ ਦੇ ਮੋਹ ਵਿਚ ਫਸ ਜਾਂਦੇ ਹਨ, ਜਿਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਸਰੀਰ ਨੂੰ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਦਬਾਈ ਰੱਖਦਾ ਹੈ ।
ਸੋ ਸੇਵਹੁ ਜਿਸੁ ਮਾਈ ਨ ਬਾਪੁ ॥
(ਹੇ ਭਾਈ!) ਉਸ ਪਰਮਾਤਮਾ ਦਾ ਸਿਮਰਨ ਕਰੋ, ਜਿਸ ਦਾ ਨਾਹ ਕੋਈ ਪਿਉ ਹੈ ਨਾਹ ਕੋਈ ਮਾਂ ਹੈ,
ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥
(ਸਿਮਰਨ ਦੀ ਬਰਕਤਿ ਨਾਲ) ਅੰਦਰੋਂ ਮਾਇਆ ਦੀ ਤਿ®ਸ਼ਨਾ ਹਉਮੈ ਅਹੰਕਾਰ ਮੁੱਕ ਜਾਂਦਾ ਹੈ ।੪।
ਜਹ ਜਹ ਦੇਖਾ ਤਹ ਤਹ ਸੋਈ ॥
(ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆਂ ਹੁਣ) ਮੈਂ ਜਿਧਰ ਜਿਧਰ ਨਿਗਾਹ ਮਾਰਦਾ ਹਾਂ ਮੈਨੂੰ ਉਹੀ ਪਰਮਾਤਮਾ ਵੱਸਦਾ ਦਿੱਸਦਾ ਹੈ (ਤੇ ਮੈਨੂੰ ਮਾਇਆ ਕੁਰਾਹੇ ਨਹੀਂ ਪਾਂਦੀ) ।
ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥
ਪਰ ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੇ ਬੰਧਨਾਂ ਤੋਂ ਆਜ਼ਾਦੀ ਨਹੀਂ ਮਿਲ ਸਕਦੀ ।
ਹਿਰਦੈ ਸਚੁ ਏਹ ਕਰਣੀ ਸਾਰੁ ॥
(ਹੇ ਭਾਈ!) ਸਦਾ-ਥਿਰ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਣਾ—ਇਹ
ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥
ਕਰਤੱਬ ਸਭ ਤੋਂ ਸੇ੍ਰਸ਼ਟ ਹੈ (ਇਹ ਛੱਡ ਕੇ ਨਿਵਲੀ ਆਦਿਕ ਕਰਮ ਕਰਨਾ) ਇਹ ਸਭ ਕੁਝ ਪਖੰਡ ਹੈ (ਇਹਨਾਂ ਕਰਮਾਂ ਦੀ ਰਾਹੀਂ ਲੋਕਾਂ ਪਾਸੋਂ ਕਰਾਈ) ਪੂਜਾ-ਸੇਵਾ (ਆਖ਼ਰ) ਖ਼ੁਆਰ ਕਰਦੀ ਹੈ ।੬।
ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥
ਹੇ ਭਾਈ! ਗੁਰੂ ਦੇ ਸ਼ਬਦ ਨਾਲ ਸਾਂਝ ਬਣਾE, ਆਪਣੇ ਅੰਦਰ ਤੇ ਬਾਹਰ ਸਾਰੇ ਸੰਸਾਰ ਵਿਚ ਸਿਰਫ਼ ਇਕ ਪਰਮਾਤਮਾ ਨੂੰ ਵੱਸਦਾ ਸਮਝੋ ।
ਘਰਿ ਬਾਹਰਿ ਏਕੋ ਕਰਿ ਜਾਣੁ ॥
ਤਦੋਂ ਹੀ ਹੋਰ ਹੋਰ ਆਸਰੇ ਦੀ ਝਾਕ ਮੁੱਕੇਗੀ ।
ਏਹਾ ਮਤਿ ਸਬਦੁ ਹੈ ਸਾਰੁ ॥
ਇਹੀ ਚੰਗੀ ਅਕਲ ਹੈ । ਗੁਰੂ ਦਾ ਸ਼ਬਦ (ਹਿਰਦੇ ਵਿਚ ਵਸਾਣਾ ਹੀ) ਸ੍ਰੇਸ਼ਟ (ਉੱਦਮ) ਹੈ ।
ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥
ਜੇਹੜਾ ਮਨੁੱਖ ਗੁਰੂ ਦਾ ਸ਼ਬਦ ਵਿਸਾਰ ਕੇ ਪ੍ਰਭੂ ਦਾ ਨਾਮ ਭੁਲਾ ਕੇ ਹੋਰ ਆਸਰੇ ਦੀ ਝਾਕ ਵਿਚ ਪੈਂਦਾ ਹੈ, ਉਸ ਦੇ ਸਿਰ ਸੁਆਹ ਪੈਂਦੀ ਹੈ (ਉਹ ਖ਼ੁਆਰ ਹੁੰਦਾ ਹੈ) ।੭।
ਕਰਣੀ ਕੀਰਤਿ ਗੁਰਮਤਿ ਸਾਰੁ ॥
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸ੍ਰੇਸ਼ਟ ਕਰਨੀ ਹੈ, ਗੁਰੂ ਦੀ ਸਿੱਖਿਆ ਤੇ ਤੁਰਨਾ ਸੇ੍ਰਸ਼ਟ ਉੱਦਮ ਹੈ ।
ਸੰਤ ਸਭਾ ਗੁਣ ਗਿਆਨੁ ਬੀਚਾਰੁ ॥
ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਣੀ ਸਿੱਖ ।
ਮਨੁ ਮਾਰੇ ਜੀਵਤ ਮਰਿ ਜਾਣੁ ॥
ਇਹ ਗੱਲ ਪੱਕ ਸਮਝ ਕਿ ਜੇਹੜਾ ਮਨੁੱਖ ਆਪਣੇ ਮਨ ਨੂੰ ਮਾਰਦਾ ਹੈ ਉਹ ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ (ਵਿਕਾਰਾਂ ਦੀ ਚੋਟ ਤੋਂ ਬਚਿਆ ਰਹਿੰਦਾ ਹੈ) ਮਾਇਆ ਦੇ ਮੋਹ ਵਲੋਂ ਮਰਿਆ ਰਹਿੰਦਾ ਹੈ ।
ਨਾਨਕ ਨਦਰੀ ਨਦਰਿ ਪਛਾਣੁ ॥੮॥੩॥
ਹੇ ਨਾਨਕ! ਉਹ ਮਨੁੱਖ ਮੇਹਰ ਦੀ ਨਿਗਾਹ ਕਰਨ ਵਾਲੇ ਪਰਮਾਤਮਾ ਦੀ ਨਜ਼ਰ ਵਿਚ ਪਛਾਣੂ ਹੋ ਜਾਂਦਾ ਹੈ (ਜਚ ਜਾਂਦਾ ਹੈ) ।੮।੩।