Sri Guru Granth Sahib Ji — Ang 1361 (punjabi)
ਪ੍ਰੀਤਮ ਭਗਵਾਨ ਅਚੁਤ ॥
ਅਵਿਨਾਸ਼ੀ ਪਿਆਰੇ ਪਰਮਾਤਮਾ (ਦਾ ਸਿਮਰਨ)
ਨਾਨਕ ਸੰਸਾਰ ਸਾਗਰ ਤਾਰਣਹ ॥੧੪॥
(ਤਿਵੇਂ) ਹੇ ਨਾਨਕ!ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਬਚਾ ਲੈਂਦਾ ਹੈ ।੧੪।
ਮਰਣੰ ਬਿਸਰਣੰ ਗੋਬਿੰਦਹ ॥
ਗੋਬਿੰਦ ਨੂੰ ਬਿਸਾਰਨਾ (ਆਤਮਕ) ਮੌਤ ਹੈ,
ਜੀਵਣੰ ਹਰਿ ਨਾਮ ਧੵਾਵਣਹ ॥
ਅਤੇ ਪਰਮਾਤਮਾ ਦਾ ਨਾਮ ਚੇਤੇ ਰੱਖਣਾ (ਆਤਮਕ) ਜੀਵਨ ਹੈ
ਲਭਣੰ ਸਾਧ ਸੰਗੇਣ ॥
ਪਰ ਹੇ ਨਾਨਕ! ਪ੍ਰਭੂ (ਦਾ ਸਿਮਰਨ) ਸਾਧ ਸੰਗਤਿ ਵਿਚ,
ਨਾਨਕ ਹਰਿ ਪੂਰਬਿ ਲਿਖਣਹ ॥੧੫॥
ਪੂਰਬਲੇ ਲਿਖੇ ਅਨੁਸਾਰ ਮਿਲਦਾ ਹੈ ।੧੫।
ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥
(ਜਿਵੇਂ) ਗਰੁੜ-ਮੰਤ® ਜਾਨਣ ਵਾਲਾ ਮਨੁੱਖ ਸੱਪ ਨੂੰ ਦੰਦ-ਹੀਣ ਕਰ ਦੇਂਦਾ ਹੈ ਅਤੇ (ਸੱਪ ਦੇ ਜ਼ਹਰ ਨੂੰ) ਮੰਤ੍ਰਾਂ ਨਾਲ ਦੂਰ ਕਰ ਦੇਂਦਾ ਹੈ,
ਬੵਾਧਿ ਉਪਾੜਣ ਸੰਤੰ ॥
(ਭਾਵੇਂ) ਸੰਤ ਜਨ (ਮਨੁੱਖ ਦੇ ਆਤਮਕ) ਰੋਗਾਂ ਦਾ ਨਾਸ ਕਰ ਦੇਂਦੇ ਹਨ ।
ਨਾਨਕ ਲਬਧ ਕਰਮਣਹ ॥੧੬॥
ਪਰ, ਹੇ ਨਾਨਕ! (ਸੰਤਾਂ ਦੀ ਸੰਗਤਿ) ਭਾਗਾਂ ਨਾਲ ਲੱਭਦੀ ਹੈ ।੧੬।
ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥
ਜੋ ਪਰਮਾਤਮਾ ਹਰ ਥਾਂ ਵਿਆਪਕ ਹੈ ਅਤੇ ਸਾਰੇ ਜੀਵਾਂ ਦਾ ਆਸਰਾ ਹੈ, ਉਸ ਵਿਚ,
ਤਥ ਲਗਣੰ ਪ੍ਰੇਮ ਨਾਨਕ ॥
ਹੇ ਨਾਨਕ! ਗੁਰੂ ਦੇ ਦੀਦਾਰ ਦੀ ਬਰਕਤਿ ਨਾਲ ਹੀ,
ਪਰਸਾਦੰ ਗੁਰ ਦਰਸਨਹ ॥੧੭॥
(ਜੀਵ ਦਾ) ਪਿਆਰ ਬਣਦਾ ਹੈ ।੧੭।
ਚਰਣਾਰਬਿੰਦ ਮਨ ਬਿਧੵੰ ॥
(ਜਿਸ ਮਨੁੱਖ ਦਾ) ਮਨ (ਪਰਮਾਤਮਾ ਦੇ) ਸੋਹਣੇ ਚਰਨਾਂ ਵਿਚ ਵਿੱਝਦਾ ਹੈ,
ਸਿਧੵੰ ਸਰਬ ਕੁਸਲਣਹ ॥
(ਉਸ ਨੂੰ) ਸਾਰੇ ਸੁਖ ਮਿਲ ਜਾਂਦੇ ਹਨ ।
ਗਾਥਾ ਗਾਵੰਤਿ ਨਾਨਕ ਭਬੵੰ ਪਰਾ ਪੂਰਬਣਹ ॥੧੮॥
ਪਰ, ਹੇ ਨਾਨਕ! ਉਹੀ ਬੰਦੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਗਾਂਦੇ ਹਨ ਜਿਨ੍ਹਾਂ ਦੇ ਪੂਰਬਲੇ ਭਾਗ ਹੋਣ ।੧੮।
ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭੵਤੇ ॥੧੯॥
(ਜੋ ਮਨੁੱਖ) ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ, (ਉਹਨਾਂ ਦਾ) ਉੱਧਾਰ ਹੋ ਜਾਂਦਾ ਹੈ ।
ਬੇਦ ਪੁਰਾਣ ਸਾਸਤ੍ਰ ਬੀਚਾਰੰ ॥
ਵੇਦ ਪੁਰਾਣ ਸ਼ਾਸਤ® (ਆਦਿਕ ਧਰਮ-ਪੁਸਤਕਾਂ ਨੂੰ) ਵਿਚਾਰ ਕੇ
ਏਕੰਕਾਰ ਨਾਮ ਉਰ ਧਾਰੰ ॥
ਇੱਕ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ,
ਕੁਲਹ ਸਮੂਹ ਸਗਲ ਉਧਾਰੰ ॥
ਆਪਣੀਆਂ ਅਨੇਕਾਂ ਸਾਰੀਆਂ ਕੁਲਾਂ ਨੂੰ ਤਾਰ ਲੈਂਦਾ ਹੈ
ਬਡਭਾਗੀ ਨਾਨਕ ਕੋ ਤਾਰੰ ॥੨੦॥
ਹੇ ਨਾਨਕ! ਜੇਹੜਾ ਕੋਈ ਵੱਡੇ ਭਾਗਾਂ ਵਾਲਾ ਮਨੁੱਖ ਉਹ (ਆਪ) ਤਰ ਜਾਂਦਾ ਹੈ
ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥
ਗੋਬਿੰਦ ਦਾ ਨਾਮ ਸਿਮਰਿਆਂ ਸਾਰੀਆਂ ਕੁਲਾਂ ਦਾ ਉੱਧਾਰ ਹੋ ਜਾਂਦਾ ਹੈ ਪਰ,
ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥
ਹੇ ਨਾਨਕ! ਸਾਧ ਸੰਗਤਿ ਵਿਚ ਮਿਲਦਾ ਹੈ, (ਤੇ, ਸਾਧ ਸੰਗਤਿ ਦਾ) ਦਰਸਨ ਵਡੇ ਭਾਗਾਂ ਵਾਲੇ (ਬੰਦੇ) ਕਰਦੇ ਹਨ ।੨੧।
ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥
ਸਾਰੇ ਵਿਕਾਰ ਚੰਗੀ ਤਰ੍ਹਾਂ ਤਿਆਗ ਦੇਣੇ ਅਤੇ ਧਰਮ ਨੂੰ ਪੱਕੀ ਤਰ੍ਹਾਂ (ਹਿਰਦੇ ਵਿਚ) ਟਿਕਾਣਾ
ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖੵਣਃ ॥੨੨॥
ਹੇ ਨਾਨਕ! (ਇਹ ਦਾਤਿ ਉਸ ਬੰਦੇ ਨੂੰ) ਸਾਧ ਸੰਗਤਿ ਵਿਚ ਮਿਲਦੀ ਹੈ (ਜਿਸ ਦੇ) ਮੱਥੇ ਉਤੇ (ਚੰਗਾ) ਲੇਖ ਲਿਖਿਆ ਹੋਵੇ ।੨੨।
ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥
ਜੋ ਪਰਮਾਤਮਾ ਭੂਤ ਵਰਤਮਾਨ ਭਵਿੱਖਤ ਵਿਚ ਸਦਾ ਹੀ ਥਿਰ ਰਹਿਣ ਵਾਲਾ ਹੈ, ਜੋ ਸਭ ਜੀਵਾਂ ਨੂੰ ਨਾਸ ਕਰਨ ਵਾਲਾ ਹੈ ਸਭ ਦਾ ਪਾਲਣ ਵਾਲਾ ਹੈ ਅਤੇ ਸਭ ਵਿਚ ਵਿਆਪਕ ਹੈ,
ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥
ਹੇ ਨਾਨਕ! ਉਸ ਨਾਲ ਪਿਆਰ ਪਾਣ ਦਾ ਕਾਰਨ ਨਿਸ਼ਚੇ ਕਰ ਕੇ ਸੰਤਾਂ ਨੂੰ ਹੀ ਸਮਝੋ ।੨੩।
ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥
(ਮਾਇਆ-) ਕਸੁੰਭੇ ਦੇ ਰੰਗਾਂ ਵਿਚ ਅਤੇ (ਮਾਇਆ ਸੰਬੰਧੀ) ਸੁਖਦਾਈ ਸੋਹਣੇ ਬੋਲਾਂ ਵਿਚ ਮਸਤ ਰਿਹਾਂ
ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥
ਹੇ ਨਾਨਕ!ਰੋਗ ਚਿੰਤਾ ਅਤੇ ਦੁੱਖ (ਹੀ ਵਿਆਪਦੇ ਹਨ) । ਸੁਖ ਸੁਪਨੇ ਵਿਚ ਭੀ ਨਹੀਂ ਮਿਲਦਾ ।੨੪।
ਫੁਨਹੇ ਮਹਲਾ ੫
ਫੁਨਹੇ ਪੰਜਵੀਂ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥
ਹੇ ਅਪਹੁੰਚ ਪ੍ਰਭੂ! (ਤੇਰੇ) ਹੱਥ ਵਿਚ ਕਲਮ ਹੈ (ਜੋ ਸਭ ਜੀਵਾਂ ਦੇ) ਮੱਥੇ ਉੱਤੇ (ਲੇਖ) ਲਿਖਦੀ ਜਾ ਰਹੀ ਹੈ ।
ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥
ਹੇ ਅਤਿ ਸੁੰਦਰ ਰੂਪ ਵਾਲੇ! ਤੂੰ ਸਭ ਜੀਵਾਂ ਦੇ ਨਾਲ ਮਿਲਿਆ ਹੋਇਆ ਹੈਂ ।
ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥
ਹੇ ਅਤਿ ਸੁੰਦਰ ਰੂਪ ਵਾਲੇ! ਤੂੰ ਸਭ ਜੀਵਾਂ ਦੇ ਨਾਲ ਮਿਲਿਆ ਹੋਇਆ ਹੈਂ ।
ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
ਮੈਂ ਤੈਥੋਂ ਸਦਕੇ ਹਾਂ, ਤੇਰਾ ਦਰਸਨ ਕਰ ਕੇ ਮੇਰਾ ਮਨ ਮੋਹਿਆ ਗਿਆ ਹੈ ।੧।
ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
(ਹੇ ਸਹੇਲੀ! ਮੇਰੀ ਇਹ ਤਾਂਘ ਹੈ ਕਿ) ਸਾਧ ਸੰਗਤਿ ਵਿਚ ਮੇਰਾ ਬਹਿਣ-ਖਲੋਣ ਹੋ ਜਾਏ ਤਾ ਕਿ ਮੈਂ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦੀ ਰਹਾਂ,
ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥
(ਉਸ ਪ੍ਰਭੂ-ਪਤੀ ਦੇ ਮਿਲਾਪ ਦੇ ਵੱਟੇ ਵਿਚ) ਮੈਂ (ਆਪਣਾ) ਸਾਰਾ ਸਿੰਗਾਰ ਭੇਟ ਕਰ ਦਿਆਂ, ਮੈਂ ਆਪਣੀ ਜਿੰਦ ਭੀ ਹਵਾਲੇ ਕਰ ਦਿਆਂ ।
ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥
(ਦਰਸਨ ਦੀ) ਆਸ ਦੀ ਤਾਂਘ ਵਾਲੀ ਦੀ ਮੇਰੀ ਹਿਰਦਾ-ਸੇਜ ਕੰਤ-ਪ੍ਰਭੂ ਨੇ (ਆਪ) ਵਿਛਾਈ ਹੈ ।
ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥
ਹੇ ਸਹੇਲੀਏ! ਜੇ ਮੱਥੇ ਉੱਤੇ ਭਾਗ ਜਾਗ ਪਏ ਤਾਂ ਹੀ ਸੱਜਣ-ਪ੍ਰਭੂ ਮਿਲਦਾ ਹੈ ।੨।
ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥
ਹੇ ਸਹੇਲੀਏ! (ਜੇ) ਕੱਜਲ, ਹਾਰ, ਪਾਨ—ਇਹ ਸਭ ਕੁਝ ਤਿਆਰ ਭੀ ਕਰ ਲਿਆ ਜਾਏ,
ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥
(ਜੇ) ਸੋਲ੍ਹਾਂ ਸਿੰਗਾਰ ਭੀ ਕਰ ਲਏ ਜਾਣ, ਤੇ (ਅੱਖਾਂ ਵਿਚ) ਸੁਰਮਾ ਭੀ ਪਾ ਲਿਆ ਜਾਏ,
ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥
ਤਾਂ ਭੀ ਜੇ ਖਸਮ ਹੀ ਘਰ ਵਿਚ ਆ ਪਹੁੰਚੇ, ਤਦੋਂ ਹੀ ਸਭ ਕੁਝ ਪ੍ਰਾਪਤ ਹੁੰਦਾ ਹੈ ।
ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥
ਖਸਮ (ਦੇ ਮਿਲਾਪ) ਤੋਂ ਬਿਨਾ ਸਾਰਾ ਸਿੰਗਾਰ ਵਿਅਰਥ ਚਲਾ ਜਾਂਦਾ ਹੈ (ਇਹੀ ਹਾਲ ਹੈ ਜੀਵ-ਇਸਤ®ੀ ਦਾ) ।੩।
ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥
ਜਿਸ (ਜੀਵ-ਇਸਤ®ੀ) ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਵੱਸ ਪੈਂਦਾ ਹੈ, ਉਹ ਵੱਡੇ ਭਾਗਾਂ ਵਾਲੀ ਹੋ ਜਾਂਦੀ ਹੈ ।
ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥
(ਇਹੋ ਜਿਹੀ ਸੋਹਾਗਣ ਦੀ ਸੰਗਤਿ ਵਿਚ ਰਹਿ ਕੇ) (ਆਤਮਕ ਜੀਵਨ ਉੱਚਾ ਕਰਨ ਲਈ ਉਸ ਦਾ ਸਾਰਾ ਉੱਦਮ) ਉਸ ਦਾ ਸਾਰਾ ਸਿੰਗਾਰ ਉਸ ਨੂੰ ਫਬ ਜਾਂਦਾ ਹੈ,
ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥
ਮੈਂ (ਭੀ ਹੁਣ) ਚਿੰਤਾ-ਰਹਿਤ ਹੋ ਕੇ (ਪ੍ਰਭੂ-ਚਰਨਾਂ ਵਿਚ) ਲੀਨ ਹੋ ਗਈ ਹਾਂ, ਮੇਰੇ ਮਨ ਵਿਚ (ਮਿਲਾਪ ਦੀ ਪੁਰਾਣੀ) ਆਸ ਪੂਰੀ ਹੋ ਗਈ ਹੈ ।
ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥
ਹੇ ਸਹੇਲੀਏ! ਜਦੋਂ (ਹਿਰਦੇ-) ਘਰ ਵਿਚ ਖਸਮ (-ਪ੍ਰਭੂ) ਆ ਜਾਂਦਾ ਹੈ, ਤਦੋਂ ਹਰੇਕ ਮੰਗ ਪੂਰੀ ਹੋ ਜਾਂਦੀ ਹੈ ।੪।