Sri Guru Granth Sahib Ji — Ang 1371 (punjabi)
ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ ॥ ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ ॥੧੨੩॥
ਹੇ ਕਬੀਰ! ਕੂੰਜ ਚੋਗਾ ਚੁਗਦੀ ਹੈ ਤੇ ਆਪਣੇ ਬੱਚਿਆਂ ਦਾ ਭੀ ਚੇਤਾ ਕਰਦੀ ਹੈ, ਮੁੜ ਚੁਗਦੀ ਹੈ, ਚੋਗਾ ਭੀ ਚੁਗਦੀ ਹੈ ਤੇ ਬੱਚਿਆਂ ਦਾ ਚੇਤਾ ਭੀ ਕਰਦੀ ਹੈ ।ਜਿਵੇਂ ਕੂੰਜ ਦੀ ਸੁਰਤਿ ਹਰ ਵੇਲੇ ਆਪਣੇ ਬੱਚਿਆਂ ਵਿਚ ਰਹਿੰਦੀ ਹੈ, ਤਿਵੇਂ, ਹੇ ਭਾਈ! ਮਨੁੱਖ ਦਾ ਮਨ ਮਾਇਆ ਦੀ ਮਲਕੀਅਤ ਦੀ ਤਾਂਘ ਵਿਚ ਟਿਕਿਆ ਰਹਿੰਦਾ ਹੈ ।
ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥
ਹੇ ਕਬੀਰ! (ਵਰਖਾ ਰੁੱਤੇ) ਬੱਦਲ ਆਕਾਸ਼ ਵਿਚ (ਚਾਰ ਚੁਫੇਰੇ) ਵਿਛ ਜਾਂਦਾ ਹੈ, ਵਰਖਾ ਕਰ ਕੇ (ਨਿੱਕੇ ਵੱਡੇ ਸਾਰੇ) ਸਰੋਵਰ ਤਾਲਾਬ ਭਰ ਦੇਂਦਾ ਹੈ
ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥੧੨੪॥
ਮਾਇਆ ਦੀ ਮਮਤਾ ਵਿਚ ਫਸੇ ਹੋਏ ਜੀਵ ਪਪੀਹੇ ਵਾਂਗ ਤਰਲੇ ਲੈਂਦੇ ਹਨ, ਤੇ ਉਹਨਾਂ ਦਾ ਸਦਾ ਮੰਦਾ ਹਾਲ ਹੀ ਰਹਿੰਦਾ ਹੈ ।੧੨੪।
ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥
ਹੇ ਕਬੀਰ! ਚਕਵੀ ਜਦੋਂ ਰਾਤ ਨੂੰ (ਆਪਣੇ ਚੁਕਵੇ ਤੋਂ) ਵਿਛੁੜਦੀ ਹੈ ਤਾਂ ਸਵੇਰ-ਸਾਰ ਮੁੜ ਆ ਮਿਲਦੀ ਹੈ ।
ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥੧੨੫॥
ਜੋ ਮਨੁੱਖ ਪ੍ਰਭੂ ਤੋਂ ਵਿਛੁੜਦੇ ਹਨ, ਉਹ ਨਾਹ ਦਿਨੇ ਮਿਲ ਸਕਦੇ ਹਨ ਨਾਹ ਰਾਤ ਨੂੰ ।੧੨੫।
ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ ॥
ਹੇ ਕਬੀਰ! (ਆਖ—) ਸਮੁੰਦਰ ਤੋਂ ਵਿਛੁੜੇ ਹੋਏ ਹੇ ਸੰਖ! ਸਮੁੰਦਰ ਦੇ ਵਿਚ ਹੀ ਟਿਕਿਆ ਰਹੁ,
ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥
ਨਹੀਂ ਤਾਂ ਹਰ ਰੋਜ਼ ਸੂਰਜ ਚੜ੍ਹਦੇ ਸਾਰ ਹਰੇਕ ਮੰਦਰ ਵਿਚ ਡਰਾਉਣੀ ਢਾਹ ਮਾਰੇਂਗਾ ।੧੨੬।
ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥
ਹੇ ਕਬੀਰ! ਸੁੱਤਾ ਹੋਇਆ ਕੀਹ ਕਰ ਰਿਹਾ ਹੈਂ ਪ੍ਰਭੂ ਦੀ ਯਾਦ ਵਿਚ ਹੁਸ਼ਿਆਰ ਹੋ ਅਤੇ ਸਹਿਮਾਂ ਤੇ ਕਲੇਸ਼ਾਂ ਤੋਂ ਖ਼ਲਾਸੀ ਹਾਸਲ ਕਰ ,
ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥
ਜਿਸ ਮਨੁੱਖ ਦਾ ਵਾਸ ਸਦਾ (ਅਜੇਹੀ ਕਬਰ ਵਿਚ ਰਹੇ, ਉਹ ਕਦੇ ਸੁਖੀ ਜੀਵਨ ਜਿਊਂਦਾ ਨਹੀਂ ਕਿਹਾ ਜਾ ਸਕਦਾ ।੧੨੮।
ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥
ਹੇ ਕਬੀਰ! ਮਾਇਆ ਦੇ ਮੋਹ ਵਿਚ ਮਸਤ ਹੋ ਕੇ ਕਿਉਂ ਉਮਰ ਅਜਾਈਂ ਗਵਾ ਰਿਹਾ ਹੈਂ? ਇਸ ਮੋਹ ਨੀਂਦ ਵਿਚੋਂ ਹੁਸ਼ਿਆਰ ਹੋ ਕੇ ਕਿਉਂ ਪਰਮਾਤਮਾ ਦਾ ਸਿਮਰਨ ਨਹੀਂ ਕਰਦਾ?
ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥
ਇਕ ਦਿਨ ਅਜੇਹਾ ਬੇ-ਬਸ ਹੋ ਕੇ ਸੌਣਾ ਪਏਗਾ ਕਿ ਮੁੜ ਉੱਠਿਆ ਹੀ ਨਹੀਂ ਜਾ ਸਕੇਗਾ (ਇਕ ਦਿਨ ਸਦਾ ਦੀ ਨੀਂਦਰੇ ਸੌਣਾ ਪਏਗਾ) ।੧੨੮।
ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥
ਹੇ ਕਬੀਰ! ਮਾਇਆ ਦੇ ਮੋਹ ਵਿਚ ਮਸਤ ਹੋ ਕੇ ਕਿਉਂ ਉਮਰ ਅਜਾਈਂ ਗਵਾ ਰਿਹਾ ਹੈਂ? ਹੁਸ਼ਿਆਰ ਹੋ, ਮਮਤਾ ਦੀ ਨੀਂਦ ਦੇ ਹੁਲਾਰੇ ਵਲੋਂ ਸੁਚੇਤ ਰਹੁ ।
ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥
ਜਿਸ ਪ੍ਰਭੂ ਦੀ ਯਾਦ ਤੋਂ ਵਿਛੁੜਿਆ ਹੋਇਆ ਹੈਂ (ਅਤੇ ਇਹ ਸਹਿਮ ਤੇ ਕਲੇਸ਼ ਸਹਾਰ ਰਿਹਾ ਹੈਂ) ਉਸੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹੁ ।੧੨੯।
ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ ਜਾਉ ॥
ਹੇ ਕਬੀਰ! ਉਹ ਰਸਤਾ ਨਾਹ ਛੱਡੀਏ ਜਿਸ ਉੱਤੇ ਸੰਤ ਗੁਰਮੁਖਿ ਤੁਰਦੇ ਹਨ, ਉਹਨਾਂ ਦੇ ਰਸਤੇ ਉੱਤੇ ਤੁਰੇ ਚੱਲਣਾ ਚਾਹੀਦਾ ਹੈ ।
ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥੧੩੦॥
ਸੰਤਾਂ ਗੁਰਮੁਖਾਂ ਦਾ ਦਰਸ਼ਨ ਕੀਤਿਆਂ ਮਨ ਪਵਿਤ® ਹੋ ਜਾਂਦਾ ਹੈ, ਉਹਨਾਂ ਦੇ ਪਾਸ ਬੈਠਿਆਂ ਪਰਮਾਤਮਾ ਦਾ ਨਾਮ ਸਿਮਰੀਦਾ ਹੈ (ਸਿਮਰਨ ਦਾ ਸ਼ੌਕ ਪੈ ਜਾਂਦਾ ਹੈ) ।੧੩੦।
ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ ॥
ਹੇ ਕਬੀਰ! ਰੱਬ ਨਾਲੋਂ ਟੁੱਟੇ ਹੋਏ ਬੰਦੇ ਦੀ ਸੁਹਬਤਿ ਨਹੀਂ ਕਰਨੀ ਚਾਹੀਦੀ, ਉਸ ਤੋਂ ਦੂਰ ਹੀ ਹਟ ਜਾਣਾ ਚਾਹੀਦਾ ਹੈ ।
ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥੧੩੧॥
ਜੇ ਕਿਸੇ ਕਾਲੇ ਭਾਂਡੇ ਨੂੰ ਛੋਹੀਏ, ਤਾਂ ਥੋੜਾ-ਬਹੁਤ ਦਾਗ਼ ਲੱਗ ਹੀ ਜਾਂਦਾ ਹੈ ।੧੩੨।
ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ ॥
ਹੇ ਕਬੀਰ! ਪਰ ਜੇ ਜੁਆਨੀ ਵਿਚ ਪਰਮਾਤਮਾ ਦਾ ਭਜਨ ਨਾਹ ਕੀਤਾ (ਉਤੋਂ) ਬੁਢੇਪਾ ਆ ਅੱਪੜਿਆ ।
ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥੧੩੨॥
ਜੇ ਕਿਸੇ ਘਰ ਨੂੰ ਬੂਹੇ ਵਲੋਂ ਹੀ ਅੱਗ ਲੱਗ ਜਾਏ, ਤਾਂ ਉਸ ਵੇਲੇ (ਘਰ ਵਿਚੋਂ) ਬਹੁਤਾ ਕੁਝ (ਸੜਨੋਂ) ਬਚਾਇਆ ਨਹੀਂ ਜਾ ਸਕਦਾ ।੧੩੨।
ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ ॥
ਹੇ ਕਬੀਰ!ਸਬਬ ਉਹੀ ਬਣਦਾ ਹੈ ਜੋ ਕਰਤਾਰ ਆਪ ਬਣਾਏ;
ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥
ਉਸ ਪਰਮਾਤਮਾ ਤੋਂ ਬਿਨਾਂ ਹੋਰ ਕੋਈ ਨਹੀਂ, ਸਿਰਫ਼ ਸ੍ਰਿਸ਼ਟੀ ਦਾ ਰਚਨਹਾਰ ਆਪ ਹੀ ਇਹ ਸਬਬ ਬਣਾਣ-ਜੋਗਾ ਹੈ ।੧੩੩।
ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ ॥
ਹੇ ਕਬੀਰ! ਅੰਬਾਂ ਦੇ ਬੂਟਿਆਂ ਨੂੰ (ਪਹਿਲਾਂ) ਫਲ ਲੱਗਦੇ ਹਨ, ਤੇ (ਸਹਜੇ ਸਹਜੇ ਫਿਰ ਉਹ) ਪੱਕਣੇ ਸ਼ੁਰੂ ਹੁੰਦੇ ਹਨ;
ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥੧੩੪॥
ਪੱਕਣ ਤੋਂ ਪਹਿਲਾਂ ਜੇ ਇਹ ਅੰਬ (ਹਨੇਰੀ ਆਦਿਕ ਨਾਲ ਟਹਿਣੀ ਨਾਲੋਂ) ਹਿੱਲ ਨਾਹ ਜਾਣ ਤਾਂ ਹੀ ਮਾਲਕ ਤਕ ਅੱਪੜਦੇ ਹਨ ।੧੩੪।
ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ ॥
ਹੇ ਕਬੀਰ! ਜੋ ਲੋਕ ਠਾਕੁਰ (ਦੀ ਮੂਰਤੀ) ਮੁੱਲ ਲੈ ਕੇ (ਉਸ ਦੀ) ਪੂਜਾ ਕਰਦੇ ਹਨ, ਅਤੇ ਮਨ ਦੇ ਹਠ ਨਾਲ ਤੀਰਥਾਂ ਤੇ ਜਾਂਦੇ ਹਨ,
ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥
ਇਕ ਦੂਜੇ ਨੂੰ (ਇਹ ਕੰਮ ਕਰਦਿਆਂ) ਵੇਖ ਕੇ ਸਾਂਗ ਬਣਾਈ ਜਾਂਦੇ ਹਨ ਸਹੀ ਰਾਹ ਤੋਂ ਖੁੰਝੇ ਹੋਏ ਇਹ ਲੋਕ ਭਟਕਦੇ ਹਨ ।
ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ ॥
ਹੇ ਕਬੀਰ! (ਪੰਡਿਤਾਂ ਦੇ ਪਿੱਛੇ ਲੱਗਾ ਹੋਇਆ ਇਹ) ਸਾਰਾ ਜਗਤ ਪੱਥਰ (ਦੀ ਮੂਰਤੀ) ਨੂੰ ਪਰਮੇਸਰ ਮਿਥ ਰਿਹਾ ਹੈ ਤੇ ਇਸ ਦੀ ਪੂਜਾ ਕਰ ਰਿਹਾ ਹੈ ।
ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥੧੩੬॥
ਜਿਨ੍ਹਾਂ ਮਨੁੱਖਾਂ ਨੂੰ ਇਹ ਖ਼ਿਆਲ ਬਣਿਆ ਹੋਇਆ ਹੈ ਕਿ ਪੱਥਰ ਨੂੰ ਪੂਜ ਕੇ ਉਹ ਪਰਮਾਤਮਾ ਦੀ ਭਗਤੀ ਕਰ ਰਹੇ ਹਨ ਉਹ ਡੂੰਘੇ ਪਾਣੀਆਂ ਵਿਚ ਡੁੱਬੇ ਸਮਝੋ ।੧੩੬।
ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ ॥
ਹੇ ਕਬੀਰ! (ਇਹਨਾਂ ਪੰਡਿਤਾਂ ਦੇ) ਸ਼ਾਸਤ®, ਮਾਨੋ ਕੈਦਖ਼ਾਨਾ ਹਨ, (ਇਹਨਾਂ ਸ਼ਾਸਤ®ਾਂ ਵਿਚ) ਸਿਆਹੀ ਨਾਲ ਲਿਖੀ ਹੋਈ ਕਰਮ-ਕਾਂਡ ਦੀ ਮਰਯਾਦਾ, ਮਾਨੋ, ਉਸ ਕੈਦਖ਼ਾਨੇ ਦੇ ਬੰਦ ਦਰਵਾਜ਼ੇ ਹਨ ।
ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥੧੩੭॥
ਪੱਥਰ ਦੀਆਂ ਮੂਰਤੀਆਂ ਨੇ ਧਰਤੀ ਨੇ ਬੰਦਿਆਂ ਨੂੰ (ਸੰਸਾਰ-ਸਮੁੰਦਰ ਵਿਚ) ਡੋਬ ਦਿੱਤਾ ਹੈ, ਪੰਡਿਤ ਲੋਕ ਡਾਕੇ ਮਾਰ ਰਹੇ ਹਨ ।੧੩੭।
ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥
ਹੇ ਕਬੀਰ! ਭਲਕੇ (ਸਿਮਰਨ ਕਰਾਂਗਾ, ਇਹ ਸਲਾਹ) ਕਰਦਾ ਹੁਣੇ ਹੀ (ਸਿਮਰਨ) ਕਰ (ਭਲਕੇ ਸਿਮਰਨ ਸ਼ੁਰੂ ਕਰਨ ਦੇ ਥਾਂ ਹੁਣੇ ਹੀ ਸ਼ੁਰੂ ਕਰ ਦੇਹ ।
ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥੧੩੮॥
ਜਦੋਂ ਮੌਤ ਸਿਰ ਤੇ ਆ ਜਾਂਦੀ ਹੈ ਉਸ ਵੇਲੇ ਸਮਾਂ ਵਿਹਾ ਜਾਣ ਤੇ ਕੁਝ ਨਹੀਂ ਹੋ ਸਕਦਾ ।੧੩੮।
ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ ॥
ਹੇ ਕਬੀਰ! ਮੈਂ ਇਕ ਅਜੇਹਾ ਮਨੁੱਖ ਵੇਖਿਆ ਉਹ (ਬਾਹਰੋਂ ਵੇਖਣ ਨੂੰ) ਧੋਤੀ ਹੋਈ ਚਮਕਦੀ ਲਾਖ ਵਰਗਾ ਸੀ ।
ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥੧੩੯॥
ਪ੍ਰਭੂ ਦੀ ਯਾਦ ਤੋਂ ਖੁੰਝਿਆ ਹੋਇਆ ਮਨੁੱਖ ਭਾਵੇਂ ਬਹੁਤ ਹੀ ਚੁਸਤ-ਚਲਾਕ ਦਿੱਸਦਾ ਹੋਵੇ, ਪਰ ਉਹ ਅਸਲ ਵਿਚ ਅਕਲ ਤੋਂ ਸੱਖਣਾ ਹੁੰਦਾ ਹੈ ਕਿਉਂਕਿ ਪ੍ਰਭੂ ਤੋਂ ਵਿਛੁੜ ਕੇ ਉਸ ਦਾ ਜੀਵਨ ਗੰਦਾ ਹੁੰਦਾ ਹੈ ।੧੩੯।
ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ ਤਿਸਕਾਰ ॥
ਹੇ ਕਬੀਰ! ਮੇਰੀ ਅਕਲ ਨੂੰ ਜਮਰਾਜ ਭੀ ਫਿਟਕਾਰ ਨਹੀਂ ਪਾ ਸਕਦਾ,
ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥੧੪੦॥
ਕਿਉਂਕਿ ਮੈਂ ਉਸ ਪਾਲਣਹਾਰ ਪ੍ਰਭੂ ਨੂੰ ਸਿਮਰਿਆ ਹੈ ਜਿਸ ਨੇ ਇਸ ਵਿਚਾਰੇ ਜਮ ਨੂੰ ਪੈਦਾ ਕੀਤਾ ਹੈ ।੧੪੦।
ਕਬੀਰੁ ਕਸਤੂਰੀ ਭਇਆ ਭਵਰ ਭਏ ਸਭ ਦਾਸ ॥
ਪਰਮਾਤਮਾ (ਇਉਂ ਪ੍ਰਤੀਤ ਹੁੰਦਾ ਹੈ ਜਿਵੇਂ) ਕਸਤੂਰੀ ਹੈ, ਸਾਰੇ ਭਗਤ ਉਸ ਦੇ ਭੌਰੇ ਬਣ ਜਾਂਦੇ ਹਨ