Sri Guru Granth Sahib Ji — Ang 1377 (punjabi)
ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥
ਉਸ ਦੀ ਸੰਗਤਿ ਤੋਂ ਫਲ ਇਹ ਮਿਲਦਾ ਹੈ ਕਿ ਦੁਨੀਆ ਦੇ “ਬਾਦ ਬਿਬਾਦ” ਤੋਂ ਖ਼ਲਾਸੀ ਹੋ ਜਾਂਦੀ ਹੈ, ਕੋਈ ਭੀ ਵਿਕਾਰ ਇਸ ਔਖੇ ਸਫ਼ਰ ਦੇ ਰਾਹ ਵਿਚ ਰੋਕ ਨਹੀਂ ਪਾਂਦਾ ।੨੩੧।
ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥
ਹੇ ਕਬੀਰ! ਇੱਕ ਘੜੀ, ਅੱਧੀ ਘੜੀ, ਘੜੀ ਦਾ ਚੌਥਾ ਹਿੱਸਾ,
ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥
ਜਿਤਨਾ ਚਿਰ ਭੀ ਗੁਰਮੁਖਾਂ ਦੀ ਸੰਗਤਿ ਕੀਤੀ ਜਾਏ, ਇਸ ਤੋਂ (ਆਤਮਕ ਜੀਵਨ ਵਿਚ) ਨਫ਼ਾ ਹੀ ਨਫ਼ਾ ਹੈ ।੨੩੨।
ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥
ਹੇ ਕਬੀਰ! ਜੇ ਲੋਕ ‘ਭਗਤਨ ਸੇਤੀ ਗੋਸਟੇ’ ਕਰ ਕੇ ਤੀਰਥ-ਜਾਤ੍ਰਾ ਵਰਤ-ਨੇਮ ਆਦਿਕ ਭੀ ਕਰਦੇ ਹਨ ਤੇ ਉਹ ਸ਼ਰਾਬੀ ਲੋਕ ਭੰਗ ਮੱਛੀ ਭੀ ਖਾਂਦੇ ਹਨ ,
ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥
ਉਹਨਾਂ ਦੇ ਉਹ ਤੀਰਥ ਵਰਤ ਆਦਿਕ ਵਾਲੇ ਸਾਰੇ ਕਰਮ ਬਿਲਕੁਲ ਵਿਅਰਥ ਜਾਂਦੇ ਹਨ ।੨੩੩।
ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥
ਪਿਆਰੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ (ਇਹਨਾਂ ‘ਭਾਂਗ ਮਾਛੁਲੀ ਸੁਰਾ’ ਆਦਿਕ ਵਿਕਾਰਾਂ ਵਲੋਂ) ਮੈਂ ਆਪਣੀਆਂ ਅੱਖਾਂ ਨੀਵੀਆਂ ਕਰੀ ਰੱਖਦੀ ਹਾਂ,
ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥੨੩੪॥
ਮੈਂ ਪ੍ਰਭੂ-ਪਤੀ ਨਾਲ ਸਾਰੇ ਰੰਗ ਮਾਣਦੀ ਹਾਂ; ਪਰ ਮੈਂ (ਇਹ ਭੇਤ) ਕਿਸੇ ਨੂੰ ਨਹੀਂ ਦੱਸਦੀ ।੨੩੪।
ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥
ਅੱਠੇ ਪਹਿਰ ਹਰ ਘੜੀ ਮੇਰੀ ਜਿੰਦ ਤੈਨੂੰ ਹੀ ਤੱਕਦੀ ਰਹਿੰਦੀ ਹੈ ।
ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥
ਮੈਂ ਸਭ ਸਰੀਰਾਂ ਵਿਚ ਪ੍ਰਭੂ-ਪਤੀ ਨੂੰ ਹੀ ਵੇਖਦੀ ਹਾਂ, ਇਸ ਵਾਸਤੇ ਮੈਨੂੰ ਕਿਸੇ ਪ੍ਰਾਣੀ-ਮਾਤ੍ਰ ਤੋਂ ਨਫ਼ਰਤ ਨਹੀਂ ਹੈ ।੨੩੫।
ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥
ਹੇ ਸਹੇਲੀਏ! ਮੇਰੀ ਜਿੰਦ ਪ੍ਰਭੂ-ਪਤੀ ਵਿਚ ਵੱਸ ਰਹੀ ਹੈ ਜਾਂ ਜਿੰਦ ਵਿਚ ਪਿਆਰਾ ਆ ਵੱਸਿਆ ਹੈ ।
ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥
ਹੇ ਸਹੇਲੀਏ! ਤੂੰ ਹੁਣ ਇਹ ਸਮਝ ਹੀ ਨਹੀਂ ਸਕਦੀ ਕਿ ਮੇਰੇ ਅੰਦਰ ਮੇਰੀ ਜਿੰਦ ਹੈ ਜਾਂ ਮੇਰਾ ਪਿਆਰਾ ਪ੍ਰਭੂ-ਪਤੀ ।੨੩੬।
ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥
ਹੇ ਕਬੀਰ! ਬ੍ਰਾਹਮਣ ਸਿਰਫ਼ ਦੁਨੀਆਦਾਰਾਂ ਦਾ ਹੀ ਗੁਰੂ ਅਖਵਾ ਸਕਦਾ ਹੈ, ਭਗਤੀ ਕਰਨ ਵਾਲਿਆਂ ਦਾ ਉਪਦੇਸ਼-ਦਾਤਾ ਬ੍ਰਾਹਮਣ ਨਹੀਂ ਬਣ ਸਕਦਾ,
ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥੨੩੭॥
ਇਹ ਤਾਂ ਆਪ ਹੀ ਚਹੁੰਆਂ ਵੇਦਾਂ ਦੇ ਜੱਗ ਆਦਿਕ ਕਰਮ-ਕਾਂਡ ਦੀਆਂ ਉਲਝਣਾਂ ਨੂੰ ਸੋਚ ਸੋਚ ਕੇ ਇਹਨਾਂ ਵਿਚ ਹੀ ਖਪ ਖਪ ਕੇ ਆਤਮਕ ਮੌਤ ਮਰ ਚੁੱਕਾ ਹੈ ।੨੩੭।
ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥
ਪਰਮਾਤਮਾ ਦਾ ਨਾਮ, ਮਾਨੋ, ਖੰਡ ਹੈ ਜੋ ਰੇਤ ਵਿਚ ਖਿੱਲਰੀ ਹੋਈ ਹੈ, ਹਾਥੀ ਪਾਸੋਂ ਇਹ ਖੰਡ ਰੇਤ ਵਿਚੋਂ ਚੁਣੀ ਨਹੀਂ ਜਾ ਸਕਦੀ ।
ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥
ਕਬੀਰ ਆਖਦਾ ਹੈ—ਪੂਰੇ ਸਤਿਗੁਰੂ ਨੇ ਹੀ ਇਹ ਭਲੀ ਮੱਤ ਦਿੱਤੀ ਹੈ ਕਿ ਮਨੁੱਖ ਕੀੜੀ ਬਣ ਕੇ ਇਹ ਖੰਡ ਖਾ ਸਕਦਾ ਹੈ ।੨੩੮।
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥
ਹੇ ਕਬੀਰ! ਜੇ ਤੈਨੂੰ ਪ੍ਰਭੂ-ਪਿਆਰ ਦੀ ਖੇਡ ਖੇਡਣ ਦੀ ਤਾਂਘ ਹੈ, ਤਾਂ ਆਪਣਾ ਸਿਰ ਕੱਟ ਕੇ ਗੇਂਦ ਬਣਾ ਲੈ ,
ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥੨੩੯॥
ਇਹ ਖੇਡ ਖੇਡਦਾ ਖੇਡਦਾ ਇਤਨਾ ਮਸਤ ਹੋ ਜਾ ਕਿ (ਦੁਨੀਆ ਵਲੋਂ) ਜੋ (ਸਲੂਕ ਤੇਰੇ ਨਾਲ) ਹੋਵੇ ਉਹ ਪਿਆ ਹੋਵੇ ।੨੩੯।
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥
ਪਰ, ਹੇ ਕਬੀਰ! ਜੇ ਤੈਨੂੰ ਪ੍ਰਭੂ-ਪਿਆਰ ਦੀ ਇਹ ਖੇਡ ਖੇਡਣ ਦੀ ਸਿੱਕ ਹੈ ਤਾਂ ਪੂਰੇ ਸਤਿਗੁਰੂ ਦੀ ਸਰਨ ਪੈ ਕੇ ਖੇਡ;
ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥
ਕੱਚੀ ਸਰਹੋਂ ਪੀੜਿਆਂ ਨਾਹ ਤੇਲ ਨਿਕਲਦਾ ਹੈ ਤੇ ਨਾਹ ਹੀ ਖਲ ਬਣਦੀ ਹੈ ।੨੪੦।
ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥
ਜੋ ਮਨੁੱਖ (ਪ੍ਰਭੂ ਦੀ) ਭਾਲ ਤਾਂ ਕਰਦੇ ਹਨ, ਪਰ ਭਗਤ ਜਨਾਂ ਨੂੰ ਪਛਾਣ ਨਹੀਂ ਸਕਦੇ ਉਹ ਅੰਨ੍ਹਿਆਂ ਵਾਂਗ ਹੀ ਟਟੌਲੇ ਮਾਰਦੇ ਹਨ ।
ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥
ਨਾਮਦੇਵ ਆਖਦਾ ਹੈ ਕਿ ਭਗਤੀ ਕਰਨ ਵਾਲੇ ਬੰਦਿਆਂ (ਦੀ ਸੰਗਤਿ) ਤੋਂ ਬਿਨਾ ਭਗਵਾਨ ਨਹੀਂ ਮਿਲ ਸਕਦਾ।੨੪੧।
ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥
ਜੋ ਮਨੁੱਖ ਪਰਮਾਤਮਾ ਦਾ ਨਾਮ-ਹੀਰਾ ਛੱਡ ਕੇ ਹੋਰ ਹੋਰ ਥਾਂ ਤੋਂ ਸੁਖਾਂ ਦੀ ਆਸ ਰੱਖਦੇ ਹਨ ,
ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥
ਉਹ ਲੋਕ ਸਦਾ ਦੁੱਖ ਹੀ ਸਹਾਰਦੇ ਹਨ—ਇਹ ਸੱਚੀ ਗੱਲ ਰਵਿਦਾਸ ਦੱਸਦਾ ਹੈ ।੨੪੨।
ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥
ਹੇ ਕਬੀਰ! ਜੇ ਤੂੰ ਘਰ-ਬਾਰੀ ਬਣਦਾ ਹੈਂ ਤਾਂ ਘਰ-ਬਾਰੀ ਵਾਲਾ ਫ਼ਰਜ਼ ਭੀ ਨਿਬਾਹ ਜੇ ਤੂੰ ਮਾਇਆ ਵਿਚ ਹੀ ਗ਼ਰਕੇ ਰਹਿਣਾ ਹੈ ਤਾਂ ਇਸ ਨੂੰ ਤਿਆਗਣਾ ਹੀ ਭਲਾ ਹੈ ।
ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥
ਤਿਆਗੀ ਬਣ ਕੇ ਜੋ ਮਨੁੱਖ ਫਿਰ ਭੀ ਨਾਲ ਨਾਲ ਮਾਇਆ ਦਾ ਜੰਜਾਲ ਸਹੇੜਦਾ ਹੈ ਉਸ ਦੀ ਬੜੀ ਬਦ-ਕਿਸਮਤੀ ਸਮਝੋ ।੨੪੩।
ਸਲੋਕ ਸੇਖ ਫਰੀਦ ਕੇ
ਸੇਖੋਂ ਕੀ ਜਾਤੀ ਮੇਂ ਫਰੀਦ ਜੀ ਕਾ ਜਨਮ ਭਯਾ ਹੈ। ਪ੍ਰਿਥਮੇ ਕੋਈ ਕਾਲ ਚੋਰੀ ਰੂਪ ਕਰਮ ਕੀਆ ਪੁਨਾ ਵਈਰਾਗਵਾਨ ਹੋ ਕਰ ਕੇ ਅਤੀਤ ਹੋ ਕਰ ਕੇ ਅਜਮੇਰ ਮੇਂ ਏਕ ਪੀਰ ਕੋ ਮਿਲਕਰ ਸੰਤ ਪਦ ਕੋ ਪ੍ਰਾਪਤ ਭਏ ਹੈਂ। ਸੋ ਫਰੀਦ ਜੀ ਦੇਸੋਂ ਮੇਂ ਵਿਚਰਤੇ ਹੂਏ ਵਈਰਾਗ ਸੂਚਕ ਸਲੋਕ ਉਚਾਰਨ ਕਰਤੇ ਭਏ। ਪਾਕਪਟਨ ਜੋ ਤਿਨ ਕਾ ਅਸਥਾਨ ਹੈ ਬਹੁਤ ਤਾਂ ਊਹਾਂ ਕਹੇ ਔਰ ਕੋਈ ਕਹੀਂ ਕੋਈ ਕਹੀਂ ਕਹਿਤੇ ਭਏ ਹੈਂ। ਜਿੰਦ ਕੋ ਇਸਤ੍ਰੀ ਔ ਜਮ ਕੋ ਪਤੀ ਰੂਪ ਕਰ ਕੇ ਸ੍ਰੀ ਫਰੀਦ ਜੀ ਕਹਿਤੇ ਹੈਂ:
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥
ਜਿਸ ਦਿਨ (ਜੀਵ-) ਇਸਤ®ੀ ਵਿਆਹੀ ਜਾਇਗੀ, ਉਹ ਸਮਾ (ਪਹਿਲਾਂ ਹੀ) ਲਿਖਿਆ ਗਿਆ ਹੈ
ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥
ਮੌਤ ਦਾ ਫ਼ਰਿਸਤਾ ਜੋ ਕੰਨਾਂ ਨਾਲ ਸੁਣਿਆ ਹੀ ਹੋਇਆ ਸੀ, ਆ ਕੇ ਮੰੂਹ ਵਿਖਾਂਦਾ ਹੈ
ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥
ਹੱਡਾਂ ਨੂੰ ਭੰਨ ਭੰਨ ਕੇ ਵਿਚਾਰੀ ਜਿੰਦ (ਇਸ ਵਿਚੋਂ) ਕੱਢ ਲਈ ਜਾਂਦੀ ਹੈ ।
ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥
(ਹੇ ਭਾਈ!) ਜਿੰਦ ਨੂੰ (ਇਹ ਗੱਲ) ਸਮਝਾ ਕਿ (ਮੌਤ ਦਾ) ਇਹ ਮਿਥਿਆ ਹੋਇਆ ਸਮਾ ਟਲ ਨਹੀਂ ਸਕਦਾ ।
ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥
ਜਿੰਦ, ਮਾਨੋ, ਵਹੁਟੀ ਹੈ, ਮੌਤ (ਦਾ ਫ਼ਰਿਸਤਾ ਇਸ ਦਾ) ਲਾੜਾ ਹੈ (ਜਿੰਦ ਨੂੰ) ਵਿਆਹ ਕੇ ਜ਼ਰੂਰ ਲੈ ਜਾਇਗਾ,
ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥
ਇਹ (ਕਾਂਇਆਂ ਜਿੰਦ ਨੂੰ) ਆਪਣੀ ਹੱਥੀਂ ਤੋਰ ਤੇ ਕਿਸ ਦੇ ਗਲ ਲੱਗੇਗੀ? (ਭਾਵ ਨਿਆਸਰੀ ਹੋ ਜਾਇਗੀ) ।
ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥
ਹੇ ਫਰੀਦ! ਤੂੰ ਕਦੇ ‘ਪੁਲ ਸਿਰਾਤ’ ਦਾ ਨਾਮ ਨਹੀਂ ਸੁਣਿਆ ਜੋ ਵਾਲ ਤੋਂ ਭੀ ਬਰੀਕ ਹੈ?
ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥
ਕੰਨੀਂ ਵਾਜਾਂ ਪੈਂਦਿਆਂ ਭੀ ਆਪਣੇ ਆਪ ਨੂੰ ਲੁਟਾਈ ਨਾ ਜਾਹ ।੧।
ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥
ਹੇ ਫਰੀਦ! (ਪਰਮਾਤਮਾ ਦੇ) ਦਰ ਦੀ ਫ਼ਕੀਰੀ ਔਖੀ (ਕਾਰ) ਹੈ, ਤੇ ਮੈਂ ਦੁਨੀਆਦਾਰਾਂ ਵਾਂਗ ਹੀ ਤੁਰ ਰਿਹਾ ਹਾਂ,