Sri Guru Granth Sahib Ji — Ang 1387 (punjabi)
ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥
“(ਮੈਨੂੰ) ਦੀਦਾਰ ਦੇਹ; ਮੇਰੇ ਮਨ ਵਿਚ ਇਹ ਤਾਂਘ ਹੈ, (ਮਿਹਰ ਕਰ) ਮੇਰਾ ਇਹ ਮਨ ਤੇਰੀ ਭਗਤੀ ਵਿਚ ਟਿਕ ਜਾਏ ।”
ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥
ਹਨੇਰੇ ਵਿਚ ਦੀਵਾ ਜਗ ਪਿਆ ਹੈ, (ਉਸ ਦੇ ਦੱਸੇ ਹੋਏ) ਨਾਮ ਦੀ ਬਰਕਤਿ ਨਾਲ ਸਾਰੀ ਸ੍ਰਿਸ਼ਟੀ ਪਾਰ ਲੰਘ ਰਹੀ ਹੈ ।੯।
ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥
ਹੇ ਭਾਈ! ਤੇਰਾ ਸੇਵਕ, ਹੇ ਪਾਰਬ੍ਰਹਮ! ਤੇਰਾ ਰੂਪ ਗੁਰੂ ਨਾਨਕ ਸਾਰੇ ਜਗਤ ਵਿਚ ਪਰਗਟ ਹੋਇਆ ਹੈ ।
ਸਵਯੇ ਸ੍ਰੀ ਮੁਖਬਾਕੵ ਮਹਲਾ ੫
ਸਵ¤ਯੇ ਮੁਖਾਰਬਿੰਦ ਤੋਂ ਉਚਾਰਨ ਕੀਤੇ ਹੋਏ, ਮਹਾਰਾਜ ਪੰਜਵੀਂ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰ ਉਹ ਪਾਇਆ ਜਾਂਦਾ ਹੈ।
ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥
ਮੈਂ ਦੁਰਜਨ ਹਾਂ, ਕਠੋਰ-ਦਿਲ ਹਾਂ, ਮੰਦੇ ਕੰਮਾਂ ਵਿਚ ਲੱਗਾ ਰਹਿੰਦਾ ਹਾਂ ਅਤੇ ਮੂਰਖ ਹਾਂ ,ਸਰੀਰ ਸਦਾ-ਥਿਰ ਰਹਿਣ ਵਾਲਾ ਨਹੀਂ ਹੈ, ਉੱਤੋਂ ਸਗੋਂ ਇਹ ਮੋਹ ਨਾਲ ਜਕੜਿਆ ਪਿਆ ਹੈ।
ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥
ਭਟਕਦਾ ਫਿਰਦਾ ਹਾਂ, (ਮਨ) ਟਿਕਦਾ ਨਹੀਂ ਹੈ, ਤੇ ਨਾ ਹੀ ਮੈਂ ਇਹ ਜਾਣਿਆ ਹੈ ਕਿ ਪਰਮਾਤਮਾ ਕਿਹੋ ਜਿਹਾ ਹੈ ।
ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥
ਮੈਂ ਜੁਆਨੀ, ਸੋਹਣੀ ਸ਼ਕਲ ਤੇ ਮਾਇਆ ਦੇ ਮਾਣ ਵਿਚ ਮਸਤ ਹੋਇਆ ਹੋਇਆ ਹਾਂ, ਆਪਣੇ ਆਪ ਨੂੰ ਭੁਲਾ ਕੇ ਭਟਕ ਰਿਹਾ ਹਾਂ ਅਤੇ ਬੜਾ ਅਹੰਕਾਰੀ ਹਾਂ ।
ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥
ਪਰਾਇਆ ਧਨ, ਪਰਾਈ ਬਖ਼ੀਲੀ, ਪਰਾਈ ਇਸਤ®ੀ ਵੱਲ ਮੰਦੀ ਨਿਗਾਹ ਨਾਲ ਤੱਕਣਾ ਅਤੇ ਪਰਾਈ ਨਿੰਦਾ—ਮੈਨੂੰ ਆਪਣੇ ਹਿਰਦੇ ਵਿਚ ਇਹ ਗੱਲਾਂ ਮਿੱਠੀਆਂ ਤੇ ਪਿਆਰੀਆਂ ਲੱਗਦੀਆਂ ਹਨ ।
ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥
ਹੇ ਅੰਤਰਜਾਮੀ ਪ੍ਰਭੂ! ਮੈਂ ਲੁਕ ਲੁਕ ਕੇ ਠੱਗੀ ਦੇ ਉਪਰਾਲੇ ਕਰਦਾ ਹਾਂ, (ਪਰ) ਤੂੰ ਵੇਖਦਾ ਤੇ ਸੁਣਦਾ ਹੈਂ ।
ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥
ਹੇ ਜੀਅ-ਦਾਨ ਦੇਣ ਵਾਲੇ! ਮੇਰੇ ਵਿਚ ਨਾਹ ਸੀਲ ਹੈ ਨਾਹ ਧਰਮ; ਨਾਹ ਦਇਆ ਹੈ ਨਾਹ ਸੁੱਚ । ਮੈਂ ਤੇਰੀ ਸਰਨ ਆਇਆ ਹਾਂ ।
ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥
ਹੇ ਸ੍ਰਿਸ਼ਟੀ ਦੇ ਸਮਰੱਥ ਕਰਤਾਰ! ਹੇ ਮਾਇਆ ਦੇ ਮਾਲਕ! ਹੇ ਨਾਨਕ ਦੇ ਸੁਆਮੀ! (ਮੈਨੂੰ ਇਹਨਾਂ ਤੋਂ) ਰੱਖ ਲੈ ।੧।
ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥
ਮਨ ਨੂੰ ਮੋਹ ਲੈਣ ਵਾਲੇ ਹਰੀ ਦੀ ਸਿਫ਼ਤਿ-ਸਾਲਾਹ ਕਰਨੀ ਤੇ ਉਸ ਦੀ ਸਰਨੀ ਪੈਣਾ—(ਜੀਵਾਂ ਦੇ) ਪਾਪਾਂ ਦੇ ਨਾਸ ਕਰਨ ਲਈ ਇਹ ਸਮਰੱਥ ਹਨ ।
ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥
ਹਰੀ (ਜੀਆਂ ਨੂੰ ਸੰਸਾਰ-ਸਾਗਰ ਤੋਂ) ਤਾਰਨ ਲਈ ਜਹਾਜ਼ ਹੈ ਅਤੇ (ਭਗਤ ਜਨਾਂ ਦੀਆਂ ਅਨੇਕਾਂ ਕੁਲਾਂ ਨੂੰ ਪਾਰ ਉਤਾਰਨ ਲਈ ਪੂਰਨ ਤੌਰ ਤੇ ਸਮਰੱਥ ਹੈ ।
ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥
ਹੇ (ਮੇਰੇ) ਗ਼ਾਫਲ ਮਨ! (ਰਾਮ ਨੂੰ) ਸਿਮਰ, ਸਾਧ ਸੰਗਤ ਨਾਲ ਸਾਂਝ ਪਾ, ਭਰਮ-ਰੂਪ ਹਨੇਰੇ ਦਾ ਮੁੱਠਿਆ ਹੋਇਆ (ਤੂੰ) ਕਿੱਧਰ ਭਟਕਦਾ ਫਿਰਦਾ ਹੈਂ?
ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥
ਮਹੂਰਤ ਮਾਤ®, ਘੜੀ ਭਰ, ਚਸਾ ਮਾਤ® ਜਾਂ ਪਲ ਭਰ ਹੀ ਰਾਮ ਦਾ ਸਿਮਰਨ ਕਰ, ਜੀਭ ਨਾਲ ਰਾਮ ਦਾ ਨਾਮ ਸਿਮਰ ।
ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥
ਧੰਧਾ ਸਦਾ ਨਾਲ ਨਿਭਣ ਵਾਲਾ ਨਹੀਂ ਹੈ, ਥੋੜੇ ਜਿਹੇ ਸੁਖ (ਜੀਵ ਨੂੰ) ਫਸਾਵਣ ਦਾ ਕਾਰਨ ਹਨ; (ਇਹਨਾਂ ਦੀ ਖ਼ਾਤਰ) ਕਿੱਥੇ ਕ®ੋੜਾਂ ਜਨਮਾਂ ਤਾਈਂ (ਤੂੰ) ਦੁਖਾਂ ਵਿਚ ਭਟਕਦਾ ਫਿਰੇਂਗਾ?
ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥
ਹੇ ਨਾਨਕ! ਸੰਤਾਂ ਦਾ ਉਪਦੇਸ਼ ਲੈ ਕੇ ਨਾਮ ਸਿਮਰ, ਤੇ ਰਾਮ ਦੇ ਰੰਗ ਵਿਚ (ਮਗਨ ਹੋ ਕੇ) ਆਪਣੇ ਅੰਦਰ ਹੀ ਆਨੰਦ ਲੈ ।੨।
ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥
ਰਤਾ ਕੁ ਬੀਰਜ ਮਾਂ ਦੇ ਪੇਟ-ਰੂਪ ਖੇਤ ਵਿਚ ਨਿੰਮਿਆ ਤੇ (ਤੇਰਾ) ਅਮੋਲਕ (ਮਨੁੱਖਾ) ਸਰੀਰ ਸਜਾ ਕੇ ਰੱਖ ਦਿੱਤਾ ।
ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥
ਖਾਣ ਪੀਣ ਦੇ ਪਦਾਰਥ, ਮਹਲ-ਮਾੜੀਆਂ ਤੇ ਮਾਣਨ ਨੂੰ ਸੁਖ ਬਖ਼ਸ਼ੇ, ਸੰਕਟ ਕੱਟ ਕੇ ਤੇਰੀ ਬਿਪਤਾ ਦੂਰ ਕੀਤੀ ।
ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥
ਮਾਂ, ਪਿਉ, ਭਰਾ ਤੇ ਸਾਕ-ਸੈਣ—ਪਛਾਣਨ ਦੀ ਤੇਰੇ ਅੰਦਰ ਸੂਝ ਪੈ ਗਈ ।
ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥
ਦਿਨੋ-ਦਿਨ ਸਦਾ (ਤੇਰਾ ਸਰੀਰ) ਵਧ-ਫੁੱਲ ਰਿਹਾ ਹੈ ਤੇ ਡਰਾਉਣਾ ਬੁਢੇਪਾ ਨੇੜੇ ਆ ਰਿਹਾ ਹੈ ।
ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥
ਹੇ ਗੁਣਾਂ ਤੋਂ ਸੱਖਣੇ, ਕੰਗਲੇ, ਮਾਇਆ ਦੇ ਕੀੜੇ! ਇੱਕ ਘੜੀ (ਤਾਂ) ਉਸ ਮਾਲਕ ਨੂੰ ਯਾਦ ਕਰ।
ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥
ਹੇ ਦਿਆਲ! ਹੇ ਦਇਆ ਦੇ ਸਮੁੰਦਰ! ਨਾਨਕ ਦਾ ਹੱਥ ਫੜ ਲੈ ਤੇ ਭਰਮਾਂ ਦੀ ਪੰਡ ਲਾਹ ਦੇਹ ।੩।
ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥
ਹੇ ਮਨ! ਚੂਹਾ ਖੁੱਡ ਵਿਚ ਰਹਿ ਕੇ ਹੰਕਾਰ ਕਰਦਾ ਹੈ, ਅਤੇ ਤੂੰ ਵੱਡੇ ਮੂਰਖਾਂ ਵਾਲੇ ਕੰਮ ਕਰਦਾ ਹੈਂ ।
ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥
ਮਾਇਆ ਦੇ ਪੰਘੂੜੇ ਵਿਚ ਹੁਲਾਰੇ ਲੈ ਕੇ ਝੂਟ ਰਿਹਾ ਹੈਂ, ਅਤੇ ਮਾਇਆ ਵਿਚ ਮਸਤ ਹੋ ਕੇ ਉੱਲੂ ਵਾਂਗ ਭਟਕ ਰਿਹਾ ਹੈਂ ।
ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥
ਪੁੱਤ®, ਇਸਤ®ੀ, ਮਿੱਤ®, (ਸੰਸਾਰ ਦੇ) ਸੁਖ ਅਤੇ ਸੰਬੰਧੀ—ਇਹਨਾਂ ਨਾਲ (ਤੇਰਾ) ਬਹੁਤਾ ਮੋਹ ਵਧ ਰਿਹਾ ਹੈ ।
ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥
ਤੂੰ (ਆਪਣੇ ਅੰਦਰ) ਹਉਮੈ ਦਾ ਬੀਜ ਬੀਜਿਆ ਹੋਇਆ ਹੈ (ਜਿਸ ਤੋਂ) ਮਮਤਾ ਦਾ ਅੰਗੂਰ (ਉੱਗ ਰਿਹਾ ਹੈ), ਤੇਰੀ ਉਮਰ ਪਾਪ ਕਰਦਿਆਂ ਬੀਤ ਰਹੀ ਹੈ ।
ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥
ਮੌਤ-ਰੂਪ ਬਿੱਲਾ ਮੂੰਹ ਖੋਹਲ ਕੇ (ਤੈਨੂੰ) ਤੱਕ ਰਿਹਾ ਹੈ, (ਪਰ) ਤੂੰ ਭੋਗਾਂ ਨੂੰ ਭੋਗ ਰਿਹਾ ਹੈਂ । ਫਿਰ ਭੀ ਤਿ®ਸ਼ਨਾ-ਅਧੀਨ (ਤੂੰ) ਭੁੱਖਾ ਹੀ ਹੈਂ ।
ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥
ਹੇ ਨਾਨਕ (ਦੇ ਮਨ!) ਸੰਸਾਰ ਨੂੰ ਸੁਫ਼ਨਾ ਜਾਣ ਕੇ ਸਤ-ਸੰਗਤਿ ਵਿਚ (ਟਿਕ ਕੇ) ਗੋਪਾਲ ਦਇਆਲ ਹਰੀ ਨੂੰ ਸਿਮਰ ।੪।