Sri Guru Granth Sahib Ji — Ang 1391 (punjabi)
ਸਵਈਏ ਮਹਲੇ ਦੂਜੇ ਕੇ ੨
ਅਬ ਸੋਈ ਵੇਦ ਭ¤ਟੋਂ ਕੇ ਰੂਪ ਸੇ ਸ੍ਰੀ ਗੁਰੂ ਅੰਗਦ ਸਾਹਿਬ ਦੂਸਰੀ ਪਾਤਿਸ਼ਾਹੀ ਜੀ ਕਾ ਸੁਜਸੁ ਉਚਾਰਨ ਕਰਤੇ ਹੈਂ:
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥
ਧੰਨ ਹੈ ਉਹ ਕਰਤਾਰ ਸਰਬ-ਵਿਆਪਕ ਹਰੀ, ਜੋ ਇਸ ਸ੍ਰਿਸ਼ਟੀ ਦਾ ਮੂਲ ਕਾਰਨ ਹੈ, ਸਿਰਜਣ ਵਾਲਾ ਹੈ ਤੇ ਸਮਰੱਥਾ ਵਾਲਾ ਹੈ ।
ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥
ਧੰਨ ਹੈ ਸਤਿਗੁਰੂ ਨਾਨਕ, ਜਿਸ ਨੇ (ਹੇ ਗੁਰੂ ਅੰਗਦ!) ਤੇਰੇ ਮੱਥੇ ਉੱਤੇ (ਆਪਣਾ) ਹੱਥ ਰੱਖਿਆ ਹੈ ।
ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥
ਤਦੋਂ ਸਹਿਜੇ ਹੀ (ਗੁਰੂ ਨਾਨਕ ਨੇ ਤੇਰੇ) ਮੱਥੇ ਉੱਤੇ ਹੱਥ ਰੱਖਿਆ । (ਤੇਰੇ ਹਿਰਦੇ ਵਿਚ) ਨਾਮ-ਅੰਮ੍ਰਿਤ ਛਹਬਰ ਲਾ ਕੇ ਵੱਸ ਪਿਆ, ਜਿਸ ਦੀ ਬਰਕਤਿ ਨਾਲ ਦੇਵਤੇ, ਮਨੁੱਖ, ਗਣ ਤੇ ਰਿਸ਼ੀ ਮੁਨੀ ਪ੍ਰਤੱਖ ਤੌਰ ਤੇ ਭਿੱਜ ਗਏ ।
ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥
ਤੂੰ ਦੁਖਦਾਈ ਕਾਲ ਨੂੰ ਆਪਣਾ ਬਲ ਵਿਖਾ ਕੇ ਨਾਸ ਕਰ ਦਿੱਤਾ, ਆਪਣੇ ਮਨ ਨੂੰ ਭਟਕਣ ਤੋਂ ਰੋਕ ਲਿਆ, ਤੇ ਕਾਮਾਦਿਕ ਪੰਜਾਂ ਨੂੰ ਹੀ ਇੱਕ ਥਾਂ ਇਕੱਠਾ ਕਰ ਕੇ ਕਾਬੂ ਕਰ ਲਿਆ ।
ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥
ਗੁਰੂ (ਨਾਨਕ) ਦੇ ਦਰ ਤੇ ਪੈ ਕੇ ਤੂੰ ਜਗਤ ਨੂੰ ਜਿੱਤ ਲਿਆ ਹੈ, ਤੂੰ ਸਮਤਾ ਦੀ ਬਾਜ਼ੀ ਖੇਲ ਰਿਹਾ ਹੈਂ; ਨਿਰੰਕਾਰ ਵਿਚ ਲਿਵ ਰੱਖਣ ਕਰ ਕੇ ਤੇਰੀ ਬ੍ਰਿਤੀ ਦਾ ਪ੍ਰਵਾਹ ਪੂਰਨ ਖਿੜਾਉ ਦੀ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥
ਹੇ ਕਲਸਹਾਰ! ਆਖ—“ਹਰੀ-ਰੂਪ ਜਗਤ ਦੇ ਗੁਰੂ (ਨਾਨਕ ਦੇਵ ਜੀ) ਨੂੰ ਪਰਸ ਕੇ (ਭਾਵ, ਗੁਰੂ ਨਾਨਕ ਦੀ ਚਰਨੀਂ ਲੱਗ ਕੇ) ਲਹਣੇ ਦੀ ਸੋਭਾ ਸਾਰੇ ਸੰਸਾਰ ਵਿਚ ਫੈਲ ਰਹੀ ਹੈ’’ ।੧।
ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ ਜਾਹਿ ਦਰਸ ਦੁਆਰ ॥
ਜਿਸ (ਗੁਰੂ ਅੰਗਦ ਦੇਵ ਜੀ) ਦੀ ਦ੍ਰਿਸ਼ਟੀ ਅੰਮ੍ਰਿਤ ਵਸਾਣ ਵਾਲੀ ਹੈ, (ਪਾਪਾਂ ਦੀ) ਕਾਲਖ ਪੁੱਟ ਕੇ ਦੂਰ ਕਰਨ ਦੇ ਸਮਰੱਥ ਹੈ, ਉਸ ਦੇ ਦਰ ਦਾ ਦਰਸ਼ਨ ਕਰਨ ਨਾਲ ਅਗਿਆਨ ਆਦਿਕ ਹਨੇਰੇ ਦੂਰ ਹੋ ਜਾਂਦੇ ਹਨ ।
ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥
ਜੋ ਮਨੁੱਖ (ਉਸ ਦੇ) ਸ੍ਰੇਸ਼ਟ ਸ਼ਬਦ ਨੂੰ ਜਪਦੇ ਹਨ, ਅਤੇ (ਇਹ) ਔਖੀ ਤੇ ਬਿਖੜੀ ਕਾਰ ਕਰਦੇ ਹਨ, ਉਹਨਾਂ ਨੂੰ ਸੰਸਾਰ-ਸਾਗਰ ਤੋਂ ਪਾਰ ਲੰਘਾ ਕੇ ਸਤਿਗੁਰੂ ਨੇ ਮੁਕਤ ਕਰ ਦਿੱਤਾ ਹੈ ।
ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥
ਸਤਸੰਗਤਿ ਵਿਚ ਸਹਜ ਅਵਸਥਾ ਨੂੰ ਪ੍ਰਾਪਤ ਕਰਦੇ ਹਨ, ਸਤਿਗੁਰੂ ਦੀ ਦੱਸੀ ਹੋਈ ਵਿਚਾਰ ਦੀ ਬਰਕਤਿ ਨਾਲ (ਉਹਨਾਂ ਦੇ ਮਨ) ਜਾਗ ਪੈਂਦੇ ਹਨ; ਉਹ ਸਦਾ ਨਿੰਮ੍ਰਤਾ ਤੇ ਪਰਮ ਪਿਆਰ ਵਿਚ (ਭਿੱਜੇ) ਰਹਿੰਦੇ ਹਨ ।
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥
ਹੇ ਕਲਸਹਾਰ! ਆਖ—“ਮੁਰਾਰੀ ਦੇ ਰੂਪ ਜਗਤ-ਗੁਰੂ (ਨਾਨਕ ਦੇਵ ਜੀ) ਨੂੰ ਪਰਸ ਕੇ (ਐਸੇ ਗੁਰੂ ਅੰਗਦ) ਲਹਣੇ ਦੀ ਸੋਭਾ ਸਾਰੇ ਸੰਸਾਰ ਵਿਚ ਪਸਰ ਰਹੀ ਹੈ” ।੨।
ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥
ਤੂੰ ਤਾਂ (ਅਕਾਲ ਪੁਰਖ ਦੇ) ਅਪਾਰ ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾਇਆ ਹੈ, ਤੇਰੀ ਨਿਰਮਲ ਸੋਭਾ ਖਿੱਲਰੀ ਹੋਈ ਹੈ । ਤੂੰ ਸਾਧਿਕ ਸਿੱਧ ਅਤੇ ਸੰਤ ਜਨਾਂ ਦੀ ਜ਼ਿੰਦਗੀ ਦਾ ਸਹਾਰਾ ਹੈਂ ।
ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥
ਤੂੰ ਤਾਂ (ਨਿਰਲੇਪਤਾ ਵਿਚ) ਰਾਜਾ ਜਨਕ ਦਾ ਅਵਤਾਰ ਹੈਂ ,ਜਗਤ ਵਿਚ (ਤੇਰਾ) ਸ਼ਬਦ ਸ੍ਰੇਸ਼ਟ ਹੈ, ਤੂੰ ਜਗਤ ਵਿਚ ਇਉਂ ਨਿਰਲੇਪ ਰਹਿੰਦਾ ਹੈਂ; ਜਿਵੇਂ ਕੌਲ ਫੁੱਲ ਜਲ ਵਿਚ ।
ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥
ਤੂੰ ਕਲਪ ਰੁੱਖ ਹੈਂ, ਰੋਗਾਂ ਦੇ ਦੂਰ ਕਰਨ ਵਾਲਾ ਹੈਂ, ਸੰਸਾਰ ਦੇ ਦੁੱਖਾਂ ਨੂੰ ਨਿਵਿਰਤ ਕਰਨ ਵਾਲਾ ਹੈਂ । ਸਾਰੇ ਸੰਸਾਰੀ ਜੀਵ ਤੇਰੇ (ਚਰਨਾਂ) ਵਿਚ ਇੱਕ-ਰਸ ਲਿਵ ਲਾਈ ਬੈਠੇ ਹਨ ।
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥
ਹੇ ਕਲ´ਸਹਾਰ! ਆਖ—‘ਮੁਰਾਰੀ-ਰੂਪ ਜਗਤ-ਗੁਰੂ (ਨਾਨਕ ਦੇਵ ਜੀ) ਨੂੰ ਪਰਸ ਕੇ (ਐਸੇ ਗੁਰੂ ਅੰਗਦ) ਲਹਣੇ ਦੀ ਸੋਭਾ ਸੱਤਾਂ ਦੀਪਾਂ ਵਿਚ ਫੈਲ ਰਹੀ ਹੈ’ ।੩।
ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥
ਤੂੰ ਤਾਂ (ਗੁਰੂ-ਨਾਨਕ ਦੀ) ਹਜ਼ੂਰੀ ਵਿੱਚੋਂ ਮਾਨ ਪਾਇਆ ਹੈ; ਤੂੰ ਪ੍ਰਵਾਣੀਕ ਗੁਰੂ (ਨਾਨਕ) ਨੂੰ ਸੇਵਿਆ ਹੈ, ਜਿਸ ਨੇ ਅਸਾਧ ਮਨ ਨੂੰ ਸਾਧ ਕੇ ਉਸ ਨੂੰ ਉੱਚਾ ਕੀਤਾ ਹੋਇਆ ਹੈ,
ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥
ਜਿਸ ਗੁਰੂ ਦਾ ਦਰਸ਼ਨ ਹਰੀ ਦੇ ਦਰਸ਼ਨ-ਸਮਾਨ ਹੈ, ਜੋ ਆਤਮ-ਗਿਆਨ ਵਾਲਾ ਹੈ, ਤੂੰ ਉਸ ਪ੍ਰਵਾਣੀਕ ਅਤੇ ਸਰਬ-ਵਿਆਪਕ ਪ੍ਰਭੂ ਦੇ ਰੂਪ ਗੁਰੂ (ਨਾਨਕ ਦੇਵ ਜੀ) ਦੀ ਉੱਚੀ ਆਤਮਕ ਅਵਸਥਾ ਸਮਝ ਲਈ ਹੈ ।
ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥
ਜਿਸ (ਗੁਰੂ ਨਾਨਕ) ਦੀ ਨਿਗਾਹ ਅਚੱਲ ਟਿਕਾਣੇ ਤੇ (ਟਿਕੀ ਹੋਈ) ਹੈ, ਜਿਸ ਗੁਰੂ ਦੀ ਬੁੱਧੀ ਨਿਰਮਲ ਹੈ ਤੇ ਸ੍ਰੇਸ਼ਟ ਥਾਂ ਤੇ ਲੱਗੀ ਹੋਈ ਹੈ, ਅਤੇ ਜਿਸ ਗੁਰੂ ਨਾਨਕ ਨੇ ਨਿੰਮ੍ਰਤਾ ਵਾਲੇ ਸੁਭਾਉ ਦਾ ਸੰਨਾਹ ਪਹਿਨ ਕੇ ਮਾਇਆ (ਦੇ ਪ੍ਰਭਾਵ) ਨੂੰ ਨਾਸ ਕੀਤਾ ਹੈ ।
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥
ਹੇ ਕਲ´ਸਹਾਰ! ਆਖ—‘ਮੁਰਾਰੀ-ਰੂਪ ਜਗਤ-ਗੁਰੂ (ਨਾਨਕ ਦੇਵ ਜੀ ਦੇ ਚਰਨਾਂ) ਨੂੰ ਪਰਸ ਕੇ ਲਹਣੇ ਜੀ ਦੀ ਸੋਭਾ ਸਾਰੇ ਸੰਸਾਰ ਵਿਚ ਪਸਰ ਰਹੀ ਹੈ’ ।੪।
ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥
ਦ੍ਰਿਸ਼ਟੀ ਕਰਦਿਆਂ ਹੀ ਤੂੰ (ਅਗਿਆਨ-ਰੂਪ) ਹਨੇਰੇ ਨੂੰ ਦੂਰ ਕਰ ਦੇਂਦਾ ਹੈਂ; ਤੂੰ ਪਾਪ ਸਾੜਨ ਵਾਲਾ ਹੈਂ, ਅਤੇ ਪਾਪ ਨਾਸ ਕਰਨ ਵਾਲਾ ਹੈਂ ।
ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥
ਤੂੰ ਸ਼ਬਦ ਦਾ ਸੂਰਮਾ ਹੈਂ ਤੇ ਬਲਵਾਨ ਹੈਂ, ਕਾਮ ਅਤੇ ਕ੍ਰੋਧ ਨੂੰ ਤੂੰ ਨਾਸ ਕਰ ਦੇਂਦਾ ਹੈਂ ।
ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥
ਤੂੰ ਲੋਭ ਤੇ ਮੋਹ ਨੂੰ ਕਾਬੂ ਕੀਤਾ ਹੋਇਆ ਹੈ, ਸਰਨ ਆਏ ਮੰਗਤਿਆਂ ਨੂੰ ਤੂੰ ਪਾਲਣ ਵਾਲਾ ਹੈਂ,
ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥
ਤੂੰ ਆਤਮਕ ਪ੍ਰੇਮ ਨੂੰ ਇਕੱਠਾ ਕੀਤਾ ਹੋਇਆ ਹੈ, ਤੇਰੇ ਬਚਨ ਅੰਮ੍ਰਿਤ ਦੇ ਸੁੰਦਰ ਚਸ਼ਮੇ ਹਨ ।
ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥
ਹੇ ਕਲ´ਸਹਾਰ! ਸਤਿਗੁਰੂ (ਅੰਗਦ ਦੇਵ) ਸ਼ਿਰੋਮਣੀ ਗੁਰੂ ਹੈ । ਜੋ ਮਨੁੱਖ ਸਰਧਾ ਧਾਰ ਕੇ ਉਸ ਦੀ ਚਰਨੀਂ ਲੱਗਦਾ ਹੈ ਉਹ ਤਰ ਜਾਂਦਾ ਹੈ ।
ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥
ਜਗਤ ਦਾ ਗੁਰੂ, ਬਾਬਾ ਫੇਰੂ (ਜੀ) ਦਾ ਸੁਪੁੱਤ੍ਰ ਲਹਿਣਾ ਜੀ (ਗੁਰੂ) ਅੰਗਦ ਰਾਜ ਅਤੇ ਜੋਗ ਮਾਣਦਾ ਹੈ ।੫।