Sri Guru Granth Sahib Ji — Ang 1399 (punjabi)
ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥
ਜਿਸ ਨੂੰ ਸਿਮਰਿਆਂ (ਇਉਂ ਹੋ ਜਾਈਦਾ ਹੈ ਜਿਵੇਂ) ਪਾਰਸ ਦੀ ਛੁਹ ਨਾਲ ਕੱਚ ਸੋਨਾ ਹੋ ਜਾਂਦਾ ਹੈ ਅਤੇ (ਚੰਦਨ ਦੀ ਛੁਹ ਨਾਲ) ਹੋਰ ਰੁੱਖਾਂ ਵਿਚ ਚੰਦਨ ਦੀ ਸੁਗੰਧੀ ਆ ਜਾਂਦੀ ਹੈ ।
ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥
ਜਿਸ ਗੁਰੂ (ਰਾਮਦਾਸ ਜੀ) ਦੇ ਦਰ ਦਾ ਦਰਸ਼ਨ ਕੀਤਿਆਂ ਕਾਮ ਕ੍ਰੋਧ (ਆਦਿਕ ਇਹ ਸਾਰੇ) ਦੂਰ ਹੋ ਜਾਂਦੇ ਹਨ, ਮੈਂ ਸਦਕੇ ਹਾਂ, ਉਸ ਸੱਚੇ ਗੁਰੂ ਦੇ ਨਾਮ ਤੋਂ ।੩।
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥
ਉਸ (ਅਕਾਲ ਪੁਰਖ) ਨੇ ਗੁਰੂ ਰਾਮਦਾਸ (ਜੀ) ਨੂੰ ਰਾਜ ਤੇ ਜੋਗ (ਵਾਲਾ) ਤਖ਼ਤ ਦਿੱਤਾ ਹੈ ।
ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥
ਪਹਿਲਾਂ ਗੁਰੂ ਨਾਨਕ ਦੇਵ ਜੀ ਚੰਦ੍ਰਮਾ (-ਰੂਪ ਪ੍ਰਗਟ ਹੋਏ), ਮਨੁੱਖਾਂ ਨੂੰ ਤਾਰਨ ਲਈ (ਆਪ ਨੇ) ਚਾਨਣਾ ਕੀਤਾ ਤੇ (ਸਾਰੇ) ਸੰਸਾਰ ਨੂੰ ਖ਼ੁਸ਼ੀ ਹੋਈ ।
ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥
(ਫਿਰ ਗੁਰੂ ਨਾਨਕ ਦੇਵ ਨੇ) ਗੁਰੂ ਅੰਗਦ ਦੇਵ ਜੀ ਨੂੰ ਹਰੀ ਦੀ ਅਕੱਥ ਕਥਾ ਦਾ ਗਿਆਨ-ਰੂਪ ਖ਼ਜ਼ਾਨਾ ਬਖ਼ਸ਼ਿਆ, (ਜਿਸ ਕਰਕੇ ਗੁਰੂ ਅੰਗਦ ਦੇਵ ਨੇ) ਕਾਮਾਦਿਕ ਪੰਜੇ ਵੈਰੀ ਵੱਸ ਵਿਚ ਕਰ ਲਏ, ਤੇ (ਉਸ ਨੂੰ ਉਹਨਾਂ ਦਾ) ਡਰ ਨਾਹ ਰਿਹਾ ।
ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥
(ਫਿਰ ਗੁਰੂ ਅੰਗਦ ਦੇਵ ਦੀ ਛੁਹ ਨਾਲ) ਸ੍ਰੀ ਸਤਿਗੁਰੂ ਗੁਰੂ ਅਮਰਦਾਸ (ਪ੍ਰਗਟ ਹੋਇਆ), (ਉਸ ਨੇ) ਕਲਿਜੁਗ ਦੀ ਪਤਿ ਰੱਖੀ, ਆਪ ਦੇ ਚਰਨ ਕਮਲਾਂ ਦਾ ਦਰਸ਼ਨ ਕਰ ਕੇ (ਕਲਿਜੁਗ ਦੇ) ਪਾਪ ਭੱਜ ਗਏ ।
ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥
(ਜਦੋਂ ਗੁਰੂ ਅਮਰਦਾਸ ਜੀ ਦਾ) ਮਨ ਪੂਰਨ ਤੌਰ ਤੇ ਪਤੀਜ ਗਿਆ, ਤਦੋਂ (ਉਹ ਗੁਰੂ ਰਾਮਦਾਸ ਜੀ ਉਤੇ) ਤü੍ਰੱਠੇ ਤੇ (ਉਹਨਾਂ) ਗੁਰੂ ਰਾਮਦਾਸ ਨੂੰ ਰਾਜ ਜੋਗ ਵਾਲਾ ਤਖ਼ਤ ਬਖ਼ਸ਼ਿਆ ।੪।
ਰਡ ॥
ਇਹ ਇਕ ਛੰਦ ਦਾ ਨਾਮ ਹੈ।
ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥
ਜਿਸ ਹਰੀ-ਨਾਮ ਨੇ ਧਰਤੀ ਤੇ ਅਕਾਸ਼ ਨੂੰ ਟਿਕਾ ਰੱਖਿਆ ਹੈ, ਅਤੇ ਜਿਸ ਨੇ ਪਵਣ, ਸਰੋਵਰਾਂ ਦੇ ਉਹ ਜਲ, ਅੱਗ ਤੇ ਅੰਨ ਆਦਿਕ ਪੈਦਾ ਕੀਤੇ ਹਨ,
ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥
(ਜਿਸ ਦੀ ਬਰਕਤਿ ਨਾਲ) ਰਾਤ ਨੂੰ ਚੰਦ੍ਰਮਾ ਤੇ ਤਾਰੇ ਅਤੇ ਦਿਨ ਵੇਲੇ ਸੂਰਜ (ਚੜ੍ਹਦਾ ਹੈ), ਜਿਸ ਨੇ ਪਹਾੜ ਰਚੇ ਹਨ ਅਤੇ ਜਿਸ ਨੇ ਰੁੱਖਾਂ ਨੂੰ ਫਲ ਫੁੱਲ ਲਾਏ ਹਨ ।
ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥
ਜਿਸ ਨੇ ਦੇਵਤੇ ਮਨੁੱਖ ਤੇ ਸੱਤ ਸਮੁੰਦਰ ਪੈਦਾ ਕੀਤੇ ਹਨ ਅਤੇ ਤਿੰਨੇ ਭਵਣ ਟਿਕਾ ਰੱਖੇ ਹਨ,
ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥
ਉਹੀ ਇਕ ਹਰੀ-ਨਾਮ ਸਦਾ ਅਟੱਲ ਹੈ, (ਗੁਰੂ ਰਾਮਦਾਸ ਜੀ ਨੇ ਉਹੀ ਨਾਮ-ਰੂਪ) ਚਾਨਣਾ ਗੁਰੂ ਅਮਰਦਾਸ ਜੀ ਤੋਂ ਲੱਭਾ ਹੈ ।੧।੫।
ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥
(ਜਿਸ ਮਨੁੱਖ ਨੇ) ਗੁਰੂ ਦਾ ਸ਼ਬਦ ਕੰਨਾਂ ਨਾਲ ਸੁਣਿਆ ਹੈ, ਉਹ (ਮਾਨੋ) ਕੱਚ ਤੋਂ ਸੋਨਾ ਹੋ ਗਿਆ ਹੈ ।
ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥
ਜਿਸ ਨੇ ਸਤਿਗੁਰੂ ਦਾ ਨਾਮ ਮੂੰਹੋਂ ਉਚਾਰਿਆ ਹੈ, ਉਹ ਵਿਹੁ ਤੋਂ ਅੰਮ੍ਰਿਤ ਬਣ ਗਿਆ ਹੈ ।
ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥
ਜੇ ਸਤਿਗੁਰੂ (ਮਿਹਰ ਦੀ) ਨਜ਼ਰ ਕਰੇ, ਤਾਂ (ਜੀਵ) ਲੋਹੇ ਤੋਂ ਲਾਲ ਬਣ ਜਾਂਦਾ ਹੈ ।
ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਦੱਸੇ ਗਿਆਨ ਨੂੰ ਵਿਚਾਰ ਕੇ ਜਪਿਆ ਹੈ ਉਹਨਾਂ ਨੂੰ ਗੁਰੂ (ਮਾਨੋ) ਪੱਥਰਾਂ ਤੋਂ ਮਾਣਕ ਕਰ ਦੇਂਦਾ ਹੈ ।
ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥
ਉਹਨਾਂ ਦੇ ਦੁੱਖ ਦਰਦ੍ਰਿ ਦੂਰ ਹੋ ਗਏ ਹਨ ਅਤੇ ਸਤਿਗੁਰੂ ਨੇ ਉਹਨਾਂ ਨੂੰ (ਮਾਨੋ) ਕਾਠ ਤੋਂ ਚੰਦਨ ਬਣਾ ਦਿਤਾ ਹੈ ।
ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥
ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਚਰਨ ਪਰਸੇ ਹਨ, ਉਹ ਪਸੂ ਤੇ ਪਰੇਤਾਂ ਤੋਂ ਦੇਵਤੇ ਤੇ ਮਨੁੱਖ ਬਣ ਗਏ ਹਨ।੨।੬।
ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥
ਜਦੋਂ ਸਤਿਗੁਰੂ (ਕਿਸੇ ਮਨੁੱਖ ਦਾ) ਪੱਖ ਕਰੇ ਤਾਂ ਉਹ ਧਨ ਦੇ ਕਾਰਨ ਅਹੰਕਾਰ ਨਹੀਂ ਕਰਦਾ ।
ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥
ਜਦੋਂ ਗੁਰੂ ਪੱਖ ਤੇ ਹੋਵੇ, ਤਾਂ ਲੱਖਾਂ ਫ਼ੌਜਾਂ ਕੀਹ ਵਿਗਾੜ ਸਕਦੀਆਂ ਹਨ?
ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥
ਜਦੋਂ ਗੁਰੂ ਪੱਖ ਕਰੇ, ਤਾਂ ਮਨੁੱਖ ਗਿਆਨ ਅਤੇ ਧਿਆਨ ਦੀ ਦਾਤਿ ਹੋਣ ਦੇ ਕਾਰਨ (ਹਰੀ ਤੋਂ ਬਿਨਾ) ਕਿਸੇ ਹੋਰ ਨਾਲ ਪਿਆਰ ਨਹੀਂ ਪਾਂਦਾ ।
ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥
ਜਦੋਂ ਗੁਰੂ ਸਹੈਤਾ ਕਰੇ, ਤਾਂ ਜੀਵ ਦੇ ਹਿਰਦੇ ਵਿਚ ਸ਼ਬਦ ਸਾਖਿਆਤ ਹੋ ਜਾਂਦਾ ਹੈ ਤੇ ਉਹ ਸੱਚੇ ਹਰੀ ਦੇ ਘਰ ਵਿਚ (ਟਿਕ ਜਾਂਦਾ) ਹੈ ।
ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥
ਦਾਸ (ਨਲ´) ਭੱਟ ਬੇਨਤੀ ਕਰਦਾ ਹੈ ਕਿ ਜੋ ਮਨੁੱਖ ਦਿਨ ਰਾਤ ‘ਗੁਰੂ ਗੁਰੂ’ ਜਪਦਾ ਹੈ,
ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥
ਜੋ ਸਤਿਗੁਰੂ ਦਾ ਨਾਮ ਹਿਰਦੇ ਵਿਚ ਟਿਕਾਉਂਦਾ ਹੈ, ਉਹ ਮਨੁੱਖ ਜੰਮਣ ਮਰਨ ਦੋਹਾਂ ਤੋਂ ਬਚ ਜਾਂਦਾ ਹੈ ।੩।੭।
ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥
ਸਤਿਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਨੁੱਖਾ ਜੀਵਨ ਦੇ ਰਾਹ ਵਿਚ) ਹਨੇਰਾ ਹੀ ਹਨੇਰਾ ਹੈ, ਗੁਰੂ ਤੋਂ ਬਿਨਾ (ਸਹੀ ਜੀਵਨ ਦੀ) ਸਮਝ ਦੀ ਪ੍ਰਾਪਤੀ ਨਹੀਂ ਹੋ ਸਕਦੀ ।
ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥
ਗੁਰੂ ਤੋਂ ਬਿਨਾ ਸੁਰਤਿ (ਉੱਚੀ) ਨਹੀਂ ਹੁੰਦੀ ਤੇ (ਜੀਵਨ-ਸੰਗ੍ਰਾਮ ਵਿਚ) ਸਫਲਤਾ ਭੀ ਪ੍ਰਾਪਤ ਨਹੀਂ ਹੁੰਦੀ, ਗੁਰੂ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਮਿਲਦੀ ।
ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥
ਹੇ ਮੇਰੇ ਮਨ! ਸਤਿਗੁਰੂ ਦੀ ਸਰਨ ਪਉ, ਇਹੀ ਉੱਤਮ ਵਿਚਾਰ ਹੈ ।
ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥
ਸ਼ਬਦ ਦੇ ਸੂਰੇ ਗੁਰੂ ਦੀ ਸਰਨ ਪਉ, ਤੇਰੇ ਸਾਰੇ ਪਾਪ ਕੱਟੇ ਜਾਣਗੇ ।
ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥
ਕਵੀ ਨਲ´ ਆਖਦਾ ਹੈ—(ਹੇ ਮੇਰੇ ਮਨ!) ਆਪਣੀ ਅੱਖ ਵਿਚ, ਆਪਣੇ ਬੋਲ ਵਿਚ ਕੇਵਲ ਗੁਰੂ ਨੂੰ ਵਸਾE, ਗੁਰੂ ਸਦਾ-ਥਿਰ ਰਹਿਣ ਵਾਲਾ ਹੈ ।
ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥
ਜਿਸ ਜਿਸ ਮਨੁੱਖ ਨੇ ਸਤਿਗੁਰੂ ਦੇ ਦਰਸ਼ਨ ਨਹੀਂ ਕੀਤੇ, ਤੇ ਜੋ ਜੋ ਮਨੁੱਖ ਸਤਿਗੁਰੂ ਦੀ ਸਰਨ ਨਹੀਂ ਪਿਆ, ਉਹ ਸਾਰੇ ਸੰਸਾਰ ਵਿਚ ਨਿਸਫਲ (ਹੀ ਆਏ) ।੪।੮।
ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥
ਹੇ ਮੇਰੇ ਮਨ! ‘ਗੁਰੂ’ ‘ਗੁਰੂ’ ਜਪ । ਜਿਸ ਗੁਰੂ ਦੀ ਬਾਣੀ ਸੁਣਦਿਆਂ ਸਮਾਧੀ (ਵਿਚ ਲੀਨ ਹੋ ਜਾਈਦਾ ਹੈ),