Sri Guru Granth Sahib Ji — Ang 1401 (punjabi)
ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥
(ਹੇ ਭਾਈ!) ਸਦਾ ‘ਗੁਰੂ’ ‘ਗੁਰੂ’ ਕਰੋ, ਗੁਰੂ ਦੀ ਰਾਹੀਂ ਹੀ ਹਰੀ ਮਿਲਦਾ ਹੈ ।
ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥
ਸਤਿਗੁਰੂ ਡੂੰਘਾ ਗੰਭੀਰ ਤੇ ਬੇਅੰਤ ਸਮੁੰਦਰ ਹੈ, (ਉਸ ਵਿਚ) ਚੁੱਭੀ ਲਾਇਆਂ ਹਰੀ ਦਾ ਨਾਮ-ਰੂਪੀ ਨਗ, ਹੀਰੇ ਤੇ ਮਣੀਆਂ ਪ੍ਰਾਪਤ ਹੁੰਦੀਆਂ ਹਨ ।
ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥
ਸਤਿਗੁਰੂ ਦੀ ਛੋਹ (ਜੀਵ ਦੇ ਅੰਦਰ) ਸੁਆਦਲੀ ਸੁਗੰਧੀ ਪੈਦਾ ਕਰ ਦੇਂਦੀ ਹੈ; ਸੋਨਾ ਬਣਾ ਦੇਂਦੀ ਹੈ, ਦੁਰਮਤਿ ਦੀ ਮੈਲ ਦੂਰ ਕਰ ਦੇਂਦੀ ਹੈ; (ਤਾਂ ਤੇ) ਸ਼ਬਦ ਦੀ ਰਾਹੀਂ ਗੁਰੂ ਨੂੰ ਸਿਮਰੀਏ ।
ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥
ਜਿਸ ਗੁਰੂ ਦੇ ਦਰ ਤੇ ਸਦਾ ਅੰਮ੍ਰਿਤ ਦੇ ਚਸ਼ਮੇ ਜਾਰੀ ਹਨ, ਜਿਸ ਗੁਰੂ ਦੇ ਗਿਆਨ-ਰੂਪ ਨਿਰਮਲ ਸਰੋਵਰ ਵਿਚ ਸਿਖ ਸੰਤ ਇਸ਼ਨਾਨ ਕਰਦੇ ਹਨ,
ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥
ਉਸ ਗੁਰੂ ਦੀ ਰਾਹੀਂ ਹਰੀ ਦੇ ਵਾਸਨਾ-ਰਹਿਤ ਨਾਮ-ਖ਼ਜ਼ਾਨੇ ਨੂੰ ਹਿਰਦੇ ਵਿਚ ਟਿਕਾE । ਸਦਾ ‘ਗੁਰੂ’ ‘ਗੁਰੂ’ ਕਰੋ, ਗੁਰੂ ਦੀ ਰਾਹੀਂ ਹੀ ਹਰੀ ਮਿਲਦਾ ਹੈ ।੩।੧੫।
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥
hy myry mn! gurU gurU jp,
ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥
ਸ਼ਿਵ ਜੀ, ਉਸ ਦੇ ਗਣ, ਸਿੱਧ, ਸਾਧਿਕ, ਦੇਵ, ਦੈਂਤ ਤੇ ਤੇਤੀ ਕਰੋੜ ਦੇਵਤੇ, ਉਸ (ਗੁਰੂ) ਦੀ ਸੇਵਾ ਕਰ ਕੇ ਤੇ ਗੁਰੂ ਦੇ ਬਚਨ ਕੰਨੀਂ ਸੁਣ ਕੇ ਪਾਰ ਉਤਰ ਜਾਂਦੇ ਹਨ ।
ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥
ਅਤੇ, ਉਹ ਸੰਤ ਜਨ ਅਤੇ ਭਗਤ ਤਰਦੇ ਹਨ, ਜੋ ਪਿਆਰ ਨਾਲ ‘ਗੁਰੂ’ ‘ਗੁਰੂ’ ਕਰਦੇ ਹਨ । ਗੁਰੂ ਨੂੰ ਮਿਲ ਕੇ ਪ੍ਰਹਲਾਦ ਤਰ ਗਿਆ ਅਤੇ ਕਈ ਮੁਨੀ ਤਰ ਗਏ ।
ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥
ਹਰੀ-ਰੂਪ ਗੁਰੂ ਦੀ ਰਾਹੀਂ ਇਕ ਨਾਮ ਵਿਚ ਜੁੜ ਕੇ ਨਾਰਦ ਤੇ ਸਨਕ ਆਦਿਕ ਤਰਦੇ ਹਨ; (ਤਾਂ ਤੇ ਹੇ ਮਨ! ਤੂੰ ਭੀ) ਹੋਰ ਸੁਆਦ ਛੱਡ ਦੇਹ (ਤੇ ਇਕ ਨਾਮ ਜਪ) ।
ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥
ਦਾਸ ਨਲ´ ਕਵੀ ਅਰਜ਼ ਕਰਦਾ ਹੈ ਕਿ ਨਾਮ ਗੁਰੂ ਦੀ ਰਾਹੀਂ ਮਿਲਦਾ ਹੈ, (ਤਾਂ ਤੇ) ਹੇ ਮਨ! ‘ਗੁਰੂ’ ‘ਗੁਰੂ’ ਜਪ ।੪।੧੬।੨੯।
ਸਿਰੀ ਗੁਰੂ ਸਾਹਿਬੁ ਸਭ ਊਪਰਿ ॥
ਉਸ ਗੁਰੂ ਨੇ ਸਾਰੇ ਜੀਆਂ ਉੱਤੇ ਮਿਹਰ ਕੀਤੀ ਹੈ ।
ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥
ਜਿਸ (ਗੁਰੂ) ਨੇ ਸਤਜੁਗ ਵਿਚ ਧ੍ਰ¨ ਉੱਤੇ ਕ੍ਰਿਪਾ ਕੀਤੀ,
ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥
ਪ੍ਰਹਲਾਦ ਭਗਤ ਨੂੰ ਬਚਾਇਆ,
ਹਸ੍ਤ ਕਮਲ ਮਾਥੇ ਪਰ ਧਰੀਅੰ ॥
ਤੇ ਉਸ ਦੇ ਮੱਥੇ ਉੱਤੇ ਆਪਣੇ ਕਮਲ ਵਰਗੇ ਹੱਥ ਰੱਖੇ,
ਅਲਖ ਰੂਪ ਜੀਅ ਲਖੵਾ ਨ ਜਾਈ ॥
ਕਿਸੇ ਪਾਸੋਂ ਅਲੱਖ ਪ੍ਰਭੂ ਦੇ ਰੂਪ ਗੁਰੂ ਦਾ ਸੂਰਪ ਪਰਖਿਆ ਨਹੀਂ ਜਾ ਸਕਦਾ ।
ਸਾਧਿਕ ਸਿਧ ਸਗਲ ਸਰਣਾਈ ॥
ਸਾਰੇ ਸਿੱਧ ਤੇ ਸਾਧਨ ਕਰਨ ਵਾਲੇ ਸਤਿਗੁਰੂ ਦੀ ਸਰਨ ਆਏ ਹਨ,
ਗੁਰ ਕੇ ਬਚਨ ਸਤਿ ਜੀਅ ਧਾਰਹੁ ॥
(ਹੇ ਮਨ!) ਗੁਰੂ ਦੇ ਬਚਨ ਦ੍ਰਿੜ੍ਹ ਕਰ ਕੇ ਚਿੱਤ ਵਿਚ ਟਿਕਾE,
ਮਾਣਸ ਜਨਮੁ ਦੇਹ ਨਿਸ੍ਤਾਰਹੁ ॥
(ਤੇ ਇਸ ਤਰ੍ਹਾਂ) ਆਪਣੇ ਮਨੁੱਖਾ ਜਨਮ ਤੇ ਸਰੀਰ ਨੂੰ ਸਫਲ ਕਰ ਲE ।
ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥
(ਇਸ ਸੰਸਾਰ-ਸਾਗਰ ਤੋਂ ਤਾਰਨ ਲਈ) ਗੁਰੂ ਜਹਾਜ਼ ਹੈ, ਗੁਰੂ ਹੀ ਮਲਾਹ ਹੈ, ਕੋਈ ਪ੍ਰਾਣੀ ਗੁਰੂ (ਦੀ ਸਹੈਤਾ) ਤੋਂ ਬਿਨਾ ਨਹੀਂ ਤਰ ਸਕਿਆ ।
ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥
ਗੁਰੂ ਦੀ ਕਿਰਪਾ ਨਾਲ ਹੀ ਪ੍ਰਭੂ ਮਿਲਦਾ ਹੈ, ਗੁਰੂ ਤੋਂ ਬਿਨਾ ਮੁਕਤੀ ਪ੍ਰਾਪਤ ਨਹੀਂ ਹੁੰਦੀ ।
ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥
ਗੁਰੂ ਨਾਨਕ ਅਕਾਲ ਪੁਰਖ ਦੇ ਨੇੜੇ ਵੱਸਦਾ ਹੈ ।
ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥
ਉਸ (ਗੁਰੂ ਨਾਨਕ) ਨੇ ਲਹਣੇ ਨੂੰ ਨਿਵਾਜ ਕੇ ਜਗਤ ਵਿਚ (ਰੱਬੀ) ਜੋਤਿ ਪ੍ਰਕਾਸ਼ ਕੀਤੀ ।
ਲਹਣੈ ਪੰਥੁ ਧਰਮ ਕਾ ਕੀਆ ॥
ਲਹਣੇ ਨੇ ਧਰਮ ਦਾ ਰਾਹ ਚਲਾਇਆ,
ਅਮਰਦਾਸ ਭਲੇ ਕਉ ਦੀਆ ॥
ਤੇ ਭੱਲੇ (ਗੁਰੂ) ਅਮਰਦਾਸ ਜੀ ਨੂੰ (ਨਾਮ ਦੀ ਦਾਤਿ) ਦਿੱਤੀ ।
ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥
ਉਸ (ਗੁਰੂ ਅਮਰਦਾਸ ਜੀ) ਨੇ ਸੋਢੀ ਗੁਰੂ ਰਾਮਦਾਸ ਜੀ ਨੂੰ ਅਟੱਲ ਕਰ ਦਿੱਤਾ ।
ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥
ਹਰੀ ਦਾ ਨਾਮ-ਰੂਪ ਨਾਹ ਮੁੱਕਣ ਵਾਲਾ ਖ਼ਜ਼ਾਨਾ ਬਖ਼ਸ਼ਿਆ ।
ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥
ਸਤਿਗੁਰੂ ਦੀ ਸੇਵਾ ਕਰ ਕੇ ਉਹਨਾਂ ਨੂੰ (ਨਾਮ-ਰੂਪ) ਫਲ ਪ੍ਰਾਪਤ ਹੁੰਦਾ ਹੈ । ਸਤਿਗੁਰੂ (ਉਹਨਾਂ ਨੂੰ) ਕਦੇ ਨਾਹ ਨਿਖੁੱਟਣ ਵਾਲਾ ਤੇ ਸਦਾ-ਥਿਰ ਰਹਿਣ ਵਾਲਾ ਨਾਮ-ਰੂਪ ਖ਼ਜ਼ਾਨਾ ਬਖ਼ਸ਼ਦਾ ਹੈ ।
ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥
ਜੋ (ਮਨੁੱਖ ਗੁਰੂ ਦੇ) ਚਰਨਾਂ ਤੇ ਢਹਿੰਦੇ ਹਨ ਤੇ ਸਰਨ ਆਉਂਦੇ ਹਨ, ਉਹ ਸੁਖ ਪਾਂਦੇ ਹਨ, ਉਹ ਪਰਮ ਆਨੰਦ ਮਾਣਦੇ ਹਨ, ਤੇ ਉਹਨਾਂ ਨੂੰ ਗੁਰਮੁਖ ਆਖੀਦਾ ਹੈ ।
ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥
(ਜੋ) ਪਰਮਾਤਮਾ (ਸਭ ਜੀਵਾਂ ਦਾ) ਮਾਲਕ ਹੈ, ਸਭ ਦਾ ਮੂਲ ਹੈ, ਹੋਂਦ ਵਾਲਾ ਹੈ, ਸਭ ਦਾ ਪਾਲਣ ਵਾਲਾ ਹੈ, ਉਹ ਹੁਣ) ਪਰਤੱਖ ਤੌਰ ਤੇ (ਗੁਰੂ ਰਾਮਦਾਸ ਜੀ ਦੇ) ਸਰੀਰ (ਵਿਚ ਪਰਗਟ) ਹੈ ।
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥
(ਹੇ ਭਾਈ!) ਜਿਸ ਗੁਰੂ (ਰਾਮਦਾਸ) ਦੀ ਆਤਮਕ ਅਵਸਥਾ ਬਿਆਨ ਤੋਂ ਬਾਹਰ ਹੈ, ਜੋ ਸੰਸਾਰ-ਸਾਗਰ ਤੋਂ ਤਾਰਨ ਲਈ ਜਹਾਜ਼ ਹੈ, ਉਸ ਦੀ ਸੇਵਾ ਕਰੋ ।
ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥
ਜਿਸ (ਗੁਰੂ) ਦੇ ਅੰਮ੍ਰਿਤ ਬਚਨਾਂ ਤੇ ਬਾਣੀ ਨੂੰ ਸੰਤ-ਜਨ ਹਿਰਦੇ ਵਿਚ ਵੱਡੇ ਉਤਸ਼ਾਹ ਨਾਲ ਜਪਦੇ ਹਨ ,
ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥
ਸਦਾ ਆਨੰਦ ਮੰਗਲ (ਕਰਦੇ ਹਨ), ਉਸ ਗੁਰੂ ਦਾ ਦਰਸ਼ਨ ਸੰਸਾਰ ਵਿਚ (ਉੱਤਮ) ਫਲ ਦੇਣ ਵਾਲਾ ਹੈ ।
ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥
ਸੰਸਾਰ ਵਿਚ ਸਤਿਗੁਰੂ ਦਾ ਦਰਸ਼ਨ ਗੰਗਾ ਵਾਂਗ ਸਫਲ ਹੈ । ਗੁਰੂ ਦੇ (ਚਰਨ) ਪਰਸਨ ਨਾਲ ਪਰਮ ਪਵਿਤ੍ਰ ਪਦਵੀ ਪ੍ਰਾਪਤ ਹੁੰਦੀ ਹੈ ।
ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥
ਜੋ ਮਨੁੱਖ (ਪਹਿਲਾਂ) ਪਤਿਤ ਭੀ (ਭਾਵ, ਗਿਰੇ ਹੋਏ ਆਚਰਨ ਵਾਲੇ) ਹੁੰਦੇ ਹਨ, ਉਹ ਕਲਿਆਨ-ਸਰੂਪ ਸਤਿਗੁਰੂ ਦੇ ਗਿਆਨ ਵਿਚ ਰੰਗੇ ਜਾ ਕੇ ਰੱਬ ਦੇ ਸੇਵਕ ਬਣ ਕੇ ਜਮ-ਲੋਕ ਨੂੰ ਜਿੱਤ ਲੈਂਦੇ ਹਨ,
ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥
ਰਘੂ ਦੀ ਕੁਲ ਵਿਚ ਦਸਰਥ ਦੇ ਘਰ ਵਿਚ ਸ਼ਿਰੋਮਣੀ ਤੇ ਸੁੰਦਰ (ਮੇਰੀਆਂ ਨਿਗਾਹਾਂ ਵਿਚ ਤਾਂ ਗੁਰੂ ਅਮਰਦਾਸ ਜੀ ਹੀ ਸਨ) ਜਿਨ੍ਹਾਂ ਦੀ ਸਰਨ ਆਉਣਾ (ਸਾਰੇ) ਮੁਨੀ ਲੋਚਦੇ ਹਨ ।