Sri Guru Granth Sahib Ji — Ang 1410 (punjabi)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਣਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿੱਡਰ, ਦੁਸ਼ਮਨੀ-ਰਹਿਤ, ਅਜਨਮਾ ਅਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਸਲੋਕ ਵਾਰਾਂ ਤੇ ਵਧੀਕ ॥
ਪਹਿਲੇ ਵਾਰਾਂ ਸਲੋਕੋਂ ਤੇ ਬਿਨਾਂ ਪਉੜੀਆਂ ਮਾਤ੍ਰ ਥੀਆਂ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੀ ਬੀੜ ਰਚਨ ਸਮੇਂ ਪਉੜੀEਂ ਕੇ ਸਾਥ ਸਲੋਕ ਮਿਲਾਇ ਕਰ ਕੇ ਵਾਰਾਂ ਲਿਖਾਈਆਂ ਹੈਂ। ਤਿਨ ਵਾਰੋਂ ਪੀਛੇ ਜੋ ਔਰ ਸਲੋਕ ਰਹੇ ਸੋ ਈਹਾਂ ਏਕ ਜਗਾ ਪੀਛੇ ਲਿਖ ਦੀਏ ਹੈਂ। ਕਈ ਸਲੋਕ ਈਹਾਂ ਵਾਰਾਂ ਕੇ ਬੀਚ ਕੇ ਭੀ ਹੈਂ, ਪਰੰਤੂ ਅਖਰ ਵਾ ਲਗ ਮਾਤ੍ਰ ਕਾ ਭੇਦ ਹੈ। ਯਥਾ-ਮਨਹੁ ਜਿ ਅੰਧੇ ਕੂਪ ਵਾ ਘੂਪ ਪਾਠ ਹੈ। ਅਬ ਪਹਿਲੀ ਪਾਤਿਸਾਹੀ ਕੇ ਲਿਖਤੇ ਹੈਂ: ਸ੍ਰੀ ਗੁਰੂ ਨਾਨਕ ਦੇਵ ਜੀ ਕੁਰਖੇਤ੍ਰ ਮੇਂ ਗਏ। ਊਹਾਂ ਪਟਨੇ ਕੇ ਰਾਜ ਪੁਤ੍ਰ ਨੇ ਹਰਨ ਮਾਰਕਰ ਗੁਰੂ ਜੀ ਕੀ ਭੇਟਾ ਕਰੀ, ਤਬ ਤਿਸ ਕੋ ਰਾਜ ਕਾ ਵਰ ਦੀਆ। ਉਸੀ ਮਾਸ ਕੇ ਰਿਨਣੇ ਸੇ ਪੰਡਿਤ ਲੋਕੋਂ ਸਾਥ ਚਰਚਾ ਕਰ ਕੇ ਨਾਮ ਜਪਾਯਾ। ਮਾਸ ਕੇ ਦੇਗਚੇ ਬੀਚ ਸੇ ਤਸਮਈ ਕਰ ਦਿਖਾਈ ਤਬ ਸੰਪੂਰਨ ਗੁਰੂ ਜੀ ਕੇ ਸਿਖ ਭਏ। ਪੁਨਾ ਜਬ ਸਤਿਗੁਰ ਸਮਾਂ ਪਾਇ ਕਰ ਉਸ ਰਾਜ ਪੁਤ੍ਰ ਕੇ ਰਾਜ ਮੇਂ ਗਏ ਤਬ ਉਹ ਰਾਜਾ ਅਪਨੀ ਮਾਤਾ ਔਰ ਰਾਣੀ ਸੰਯੁਕਤ ਆਇਆ ਅਰ ਨਮਸਕਾਰ ਕਰੀ। ਤਿਸ ਰਾਜੇ ਕੀ ਮਾਤਾ ਨੇ ਦੇਖਾ ਕਿ ਮੇਰੀ ਸੁਨੁਖਾ ਨੇ ਨਿੰਵ ਕਰ ਕੇ ਨਮਸਕਾਰ ਨਹੀਂ ਕਰੀ ਤਬ ਉਹ ਅਪਨੀ ਸੁਨੁਖਾ ਕੇ ਸਾਥ ਪ੍ਰਸ਼ਨੋਤਰ ਕਰਤੀ ਭਈ। ਸੋਈ ਸਤਿਗੁਰੂ ਜੀ ਦਿਸਟਾਂਤ ਦਾਸਟਾਂਤ ਦੋਨੋਂ ਪ੍ਰਕਾਰ ਕਰ ਉਚਾਰਨ ਕਰਤੇ ਹੈਂ; ਵਾ ਸੰਪ੍ਰਦਾਈ- ਸਿੰਗਲਾਦੀਪ ਮੇਂ ਜਬ ਦੂਜੀ ਵਾਰ ਗਏ ਹੈਂ ਤਬ ਰਾਨੀ ਸੁਨੁਖਾ ਸਾਥ ਆਈ। ਤਿਸ ਪ੍ਰਥਾਇਕ ਏਹ ਸਲੋਕ ਹੂਏ।
ਮਹਲਾ ੧ ॥
ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥
ਉੱਚੇ ਲੰਮੇ ਕੱਦ ਵਾਲੀ, ਭਰ-ਜੁਆਨੀ ਤੇ ਅੱਪੜੀ ਹੋਈ, ਮਾਣ ਵਿਚ ਮੱਤੀ ਹੋਈ ਮਸਤ ਚਾਲ ਵਾਲੀ
ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥
ਮੈਂ (ਆਪਣੀ) ਸੱਸ ਨੂੰ ਨਮਸਕਾਰ ਕਿਵੇਂ ਕਰਾਂ?ਭਰਵੀਂ ਛਾਤੀ ਦੇ ਕਾਰਨ ਮੈਥੋਂ ਲਿਫ਼ਿਆ ਨਹੀਂ ਜਾਂਦਾ ।
ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥
ਜਿਹੜੇ ਪਹਾੜਾਂ ਵਰਗੇ ਪੱਕੇ ਮਹੱਲਾਂ ਨੂੰ ਚੂਨੇ ਦਾ ਪਲਸਤਰ ਲੱਗਾ ਹੁੰਦਾ ਸੀ,
ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥
ਉਹ (ਪੱਕੇ ਮਹੱਲ) ਭੀ ਡਿਗਦੇ ਮੈਂ ਵੇਖ ਲਏ ਹਨ ,ਭਰਵੀਂ ਜੁਆਨੀ ਦੇ ਕਾਰਨ ਅਹੰਕਾਰ ਨਾ ਕਰ
ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥
ਹੇ ਸੁੰਦਰ ਨੇਤ੍ਰਾਂ ਵਾਲੀਏ ਭੋਲੀਏ ਜੁਆਨ ਕੁੜੀਏ!ਮੇਰੀ ਇਕ ਬਹੁਤ ਡੂੰਘੀ ਭੇਤ ਦੀ ਗੱਲ ਸੁਣ ।
ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥
ਪਹਿਲਾਂ (ਉਸ) ਚੀਜ਼ ਨੂੰ ਪਰਖ ਕੇ ਤਦੋਂ ਉਸ ਦਾ ਵਪਾਰ ਕਰਨਾ ਚਾਹੀਦਾ ਹੈ (ਤਦੋਂ ਉਹ ਖ਼ਰੀਦਣੀ ਚਾਹੀਦੀ ਹੈ) ।
ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥
ਹੇ ਭੋਲੀਏ ਜੁਆਨ ਕੁੜੀਏ! ਦੁਸ਼ਟਾਂ ਨੂੰ (ਅੰਦਰੋਂ ਕੱਢਣ ਲਈ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ) ਦੁਹਾਈ ਦੇਂਦੇ ਰਹਿਣਾ ਚਾਹੀਦਾ ਹੈ ਮਿੱਤਰਾਂ ਦੇ ਸਾਥ ਦੀ ਖ਼ਾਤਰ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ ।
ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥
ਜਿਸ ਦੁਹਾਈ ਦੀ ਬਰਕਤਿ ਨਾਲ ਇਹ ਸੱਜਣ ਮਿਲੇ ਰਹਿਣ, (ਉਸ ਦੁਹਾਈ ਦੀ) ਵਿਚਾਰ ਨੂੰ (ਆਪਣੇ ਅੰਦਰ) ਸਾਂਭ ਰੱਖ ।
ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥
(ਇਹਨਾਂ) ਸੱਜਣਾਂ (ਦੇ ਮਿਲਾਪ) ਦੀ ਖ਼ਾਤਰ ਆਪਣਾ ਤਨ ਆਪਣਾ ਮਨ ਭੇਟ ਕਰ ਦੇਣਾ ਚਾਹੀਦਾ ਹੈ ,(ਇਸ ਤਰ੍ਹਾਂ ਇਕ) ਅਜਿਹਾ (ਆਤਮਕ) ਆਨੰਦ ਪੈਦਾ ਹੁੰਦਾ ਹੈ
ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥
ਹੇ ਭੋਲੀਏ! (ਇਹ ਜਗਤ-ਪਸਾਰਾ) ਨਾਸਵੰਤ ਦਿੱਸ ਰਿਹਾ ਹੈ; ਇਸ ਨਾਲ ਮੋਹ ਨਹੀਂ ਕਰਨਾ ਚਾਹੀਦਾ ।
ਨਾਨਕ ਜਿਨੑੀ ਇਵ ਕਰਿ ਬੁਝਿਆ ਤਿਨੑਾ ਵਿਟਹੁ ਕੁਰਬਾਣੁ ॥੨॥
ਹੇ ਨਾਨਕ! (ਆਖ) ਜਿਨ੍ਹਾਂ (ਵਡ-ਭਾਗੀਆਂ ਨੇ) (ਆਤਮਕ ਜੀਵਨ ਦੇ ਭੇਤ ਨੂੰ) ਇਸ ਤਰ੍ਹਾਂ ਸਮਝਿਆ ਹੈ ਮੈਂ ਉਹਨਾਂ ਤੋਂ ਸਦਕੇ (ਜਾਂਦਾ ਹਾਂ) ।੨।
ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨੑ ਕਲ ॥
ਹੇ ਭਾਈ! ਜੇ ਤੂੰ (ਸੰਸਾਰ-ਸਮੁੰਦਰ ਦੇ) ਪਾਣੀਆਂ ਦਾ ਤਾਰੂ (ਬਣਨਾ ਚਾਹੁੰਦਾ ਹੈਂ), (ਤਾਂ ਤਰਨ ਦੀ ਜਾਚ) ਉਹਨਾਂ ਪਾਸੋਂ ਪੁੱਛ (ਜਿਨ੍ਹਾਂ ਨੂੰ ਇਸ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਣ ਦੀ ਜਾਚ ਹੈ ।
ਤਾਹੂ ਖਰੇ ਸੁਜਾਣ ਵੰਞਾ ਏਨੑੀ ਕਪਰੀ ॥੩॥
ਹੇ ਭਾਈ! ਉਹ ਮਨੁੱਖ ਹੀ ਅਸਲ ਸਿਆਣੇ (ਤਾਰੂ ਹਨ, ਜੋ ਸੰਸਾਰ-ਸਮੁੰਦਰ ਦੀਆਂ ਇਹਨਾਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ ਪਾਰ ਲੰਘਦੇ ਹਨ) । ਮੈਂ (ਭੀ ਉਹਨਾਂ ਦੀ ਸੰਗਤਿ ਵਿਚ ਹੀ) ਇਹਨਾਂ ਲਹਿਰਾਂ ਤੋਂ ਪਾਰ ਲੰਘ ਸਕਦਾ ਹਾਂ ।੩।
ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥
ਹੇ ਭਾਈ! (ਇਸ ਸੰਸਾਰ-ਸਮੁੰਦਰ ਵਿਚ ਵਿਕਾਰਾਂ ਦੀਆਂ) ਝੜੀਆਂ (ਲੱਗੀਆਂ ਹੋਈਆਂ ਹਨ, ਵਿਕਾਰਾਂ ਦੇ) ਝੱਖੜ (ਝੁੱਲ ਰਹੇ ਹਨ, ਵਿਕਾਰਾਂ ਦੇ) ਹੜ੍ਹ (ਆ ਰਹੇ ਹਨ, ਵਿਕਾਰਾਂ ਦੀਆਂ) ਲੱਖਾਂ ਹੀ ਠਿੱਲਾਂ ਪੈ ਰਹੀਆਂ ਹਨ ।
ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥
ਗੁਰੂ ਪਾਸ ਪੁਕਾਰ ਕਰ (ਇਸ ਤਰ੍ਹਾਂ ਤੇਰੀ ਜੀਵਨ-) ਬੇੜੀ ਦੇ (ਇਸ ਸੰਸਾਰ-ਸਮੁੰਦਰ ਵਿਚ) ਡੁੱਬ ਜਾਣ ਬਾਰੇ ਕੋਈ ਖ਼ਤਰਾ ਨਹੀਂ ਰਹਿ ਜਾਇਗਾ ।੪।
ਨਾਨਕ ਦੁਨੀਆ ਕੈਸੀ ਹੋਈ ॥
ਹੇ ਨਾਨਕ! ਦੁਨੀਆ (ਦੀ ਲੁਕਾਈ) ਅਜਬ ਨੀਵੇਂ ਪਾਸੇ ਜਾ ਰਹੀ ਹੈ ।
ਸਾਲਕੁ ਮਿਤੁ ਨ ਰਹਿਓ ਕੋਈ ॥
ਸਹੀ ਜੀਵਨ-ਰਸਤਾ ਦੱਸਣ ਵਾਲਾ ਮਿੱਤਰ ਕਿਤੇ ਕੋਈ ਲੱਭਦਾ ਨਹੀਂ ।
ਭਾਈ ਬੰਧੀ ਹੇਤੁ ਚੁਕਾਇਆ ॥
ਭਰਾਵਾਂ ਸਨਬੰਧੀਆਂ ਦੇ ਮੋਹ ਵਿਚ ਫਸ ਕੇ (ਮਨੁੱਖ ਪਰਮਾਤਮਾ ਦਾ) ਪਿਆਰ (ਆਪਣੇ ਅੰਦਰੋਂ ਮੁਕਾਈ ਬੈਠਾ ਹੈ)
ਦੁਨੀਆ ਕਾਰਣਿ ਦੀਨੁ ਗਵਾਇਆ ॥੫॥
ਦੁਨੀਆ (ਦੀ ਮਾਇਆ) ਦੀ ਖ਼ਾਤਰ ਆਤਮਕ ਜੀਵਨ ਦਾ ਸਰਮਾਇਆ ਗੰਵਾਈ ਜਾ ਰਿਹਾ ਹੈ ।੫।
ਹੈ ਹੈ ਕਰਿ ਕੈ ਓਹਿ ਕਰੇਨਿ ॥
ਹੇ ਭਾਈ! (ਕਿਸੇ ਪਿਆਰੇ ਸਨਬੰਧੀ ਦੇ ਮਰਨ ਤੇ ਜ਼ਨਾਨੀਆਂ) ‘ਹਾਇ ਹਾਇ’ ਆਖ ਆਖ ਕੇ ‘Eਇ Eਇ’ ਕਰਦੀਆਂ ਹਨ (ਮੂੰਹੋਂ ਆਖਦੀਆਂ ਹਨ ।
ਗਲੑਾ ਪਿਟਨਿ ਸਿਰੁ ਖੋਹੇਨਿ ॥
ਆਪਣੀਆਂ) ਗੱਲ੍ਹਾਂ ਪਿੱਟਦੀਆਂ ਹਨ (ਆਪਣੇ) ਸਿਰ (ਦੇ ਵਾਲ) ਖੁੰਹਦੀਆਂ ਹਨ (ਇਹ ਬਹੁਤ ਹੀ ਮਾੜਾ ਕਰਮ ਹੈ) ।
ਨਾਉ ਲੈਨਿ ਅਰੁ ਕਰਨਿ ਸਮਾਇ ॥
ਹੇ ਭਾਈ! ਜਿਹੜੇ ਪ੍ਰਾਣੀ (ਅਜਿਹੇ ਸਦਮੇ ਦੇ ਸਮੇ ਭੀ ਪਰਮਾਤਮਾ ਦਾ) ਨਾਮ ਜਪਦੇ ਹਨ,
ਨਾਨਕ ਤਿਨ ਬਲਿਹਾਰੈ ਜਾਇ ॥੬॥
(ਪਰਮਾਤਮਾ ਦੀ) ਰਜ਼ਾ ਨੂੰ ਮੰਨਦੇ ਹਨ, ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ।੬।
ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥
ਹੇ ਮਨ! (ਵਿਕਾਰਾਂ-ਭਰੇ) ਵਿੰਗੇ (ਜੀਵਨ-) ਰਸਤੇ ਉੱਤੇ ਨਹੀਂ ਭਟਕਦੇ ਫਿਰਨਾ ਚਾਹੀਦਾ । ਹੇ ਮਨ! ਸਿੱਧੇ (ਜੀਵਨ-) ਰਾਹ ਉੱਤੇ ਦੌੜ ।
ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥
ਇਸ ਲੋਕ ਵਿਚ ਭਿਆਨਕ ਆਤਮਕ ਮੌਤ (ਆਤਮਕ ਜੀਵਨ ਨੂੰ ਖਾਈ ਜਾਂਦੀ ਹੈ, ਤੇ) ਅਗਾਂਹ ਪਰਲੋਕ ਵਿਚ ਜਠਰਾਗਨੀ ਦੀ ਘੁੰਮਣ-ਘੇਰੀ (ਡੋਬ ਲੈਂਦੀ ਹੈ ਭਾਵ, ਜਨਮ ਮਰਨ ਦਾ ਗੇੜ ਗ੍ਰਸ ਲੈਂਦਾ ਹੈ) ।
ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥
ਜਿੰਦ ਸਹਮ ਵਿਚ ਪਈ ਰਹਿੰਦੀ ਹੈ । ਹੇ ਮਨ! (ਇਸ ਵਿੰਗੇ ਰਸਤੇ ਤੋਂ ਬਚਣ ਲਈ ਗੁਰੂ ਦੀ ਸਰਨ ਤੋਂ ਬਿਨਾ) ਮੈਨੂੰ ਕੋਈ ਹੋਰ ਤਰੀਕਾ ਨਹੀਂ ਸੁੱਝਦਾ ।
ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥
ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਹੀ ਇਸ ਵਿੰਗੇ ਰਸਤੇ ਤੋਂ) ਬਚ ਸਕੀਦਾ ਹੈ, ਅਤੇ ਪ੍ਰੀਤਮ ਪ੍ਰਭੂ ਨਾਲ ਸਾਥ ਬਣ ਸਕਦਾ ਹੈ ।੭।
ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥
ਹੇ ਭਾਈ! ਜਿਸ (ਮਨੁੱਖ) ਨੂੰ ਗੁਰੂ ਦੀ ਸਿੱਖਿਆ (ਪ੍ਰਾਪਤ) ਹੁੰਦੀ ਹੈ, (ਉਸ ਦਾ) ਮਨ ਵੱਸ ਵਿਚ ਆ ਜਾਂਦਾ ਹੈ, (ਉਸ ਦੇ ਅੰਦਰੋਂ ਆਤਮਕ ਜੀਵਨ ਨੂੰ ਖਾ ਜਾਣ ਵਾਲਾ) ਬਘਿਆੜ ਮਰ ਜਾਂਦਾ ਹੈ ।
ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥
(ਉਹ ਮਨੁੱਖ) ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ, ਮੁੜ ਉਸ ਨੂੰ ਜਨਮ ਮਰਨ ਦਾ ਗੇੜ ਨਹੀਂ ਹੁੰਦਾ ।