Sri Guru Granth Sahib Ji — Ang 1412 (punjabi)
ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥
ਹੇ ਭਾਈ! ਖਸਮ-ਪ੍ਰਭੂ ਸਾਰੇ ਹੀ ਸਰੀਰਾਂ ਵਿਚ ਵੱਸਦਾ ਹੈ । ਕੋਈ ਭੀ ਸਰੀਰ (ਐਸਾ) ਨਹੀਂ ਹੈ ਜੋ ਖਸਮ-ਪ੍ਰਭੂ ਤੋਂ ਬਿਨਾ ਹੋਵੇ ।
ਨਾਨਕ ਤੇ ਸੋਹਾਗਣੀ ਜਿਨੑਾ ਗੁਰਮੁਖਿ ਪਰਗਟੁ ਹੋਇ ॥੧੯॥
ਹੇ ਨਾਨਕ! ਉਹ ਜੀਵ-ਇਸਤ®ੀਆਂ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਅੰਦਰ (ਉਹ ਖਸਮ-ਪ੍ਰਭੂ) ਗੁਰੂ ਦੀ ਰਾਹੀਂ ਪਰਗਟ ਹੋ ਜਾਂਦਾ ਹੈ ।੧੯।
ਜਉ ਤਉ ਪ੍ਰੇਮ ਖੇਲਣ ਕਾ ਚਾਉ ॥
ਹੇ ਭਾਈ! ਜੇ ਤੈਨੂੰ (ਪ੍ਰਭੂ-ਪ੍ਰੇਮ ਦੀ) ਖੇਡ ਖੇਡਣ ਦਾ ਸ਼ੌਕ ਹੈ,
ਸਿਰੁ ਧਰਿ ਤਲੀ ਗਲੀ ਮੇਰੀ ਆਉ ॥
ਤਾਂ (ਆਪਣਾ) ਸਿਰ ਤਲੀ ਉੱਤੇ ਰੱਖ ਕੇ ਮੇਰੀ ਗਲੀ ਵਿਚ ਆ ।
ਇਤੁ ਮਾਰਗਿ ਪੈਰੁ ਧਰੀਜੈ ॥
(ਪ੍ਰਭੂ-ਪ੍ਰੀਤ ਦੇ) ਇਸ ਰਸਤੇ ਉੱਤੇ (ਤਦੋਂ ਹੀ) ਪੈਰ ਧਰਿਆ ਜਾ ਸਕਦਾ ਹੈ ।
ਸਿਰੁ ਦੀਜੈ ਕਾਣਿ ਨ ਕੀਜੈ ॥੨੦॥
(ਜਦੋਂ) ਸਿਰ ਭੇਟਾ ਕੀਤਾ ਜਾਏ, ਪਰ ਕੋਈ ਝਿਜਕ ਨਾਹ ਕੀਤੀ ਜਾਏ।
ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥
ਹੇ ਭਾਈ! ਜੇ ਹਰ ਵੇਲੇ ਮਾਇਆ ਦੀਆਂ ਗਿਣਤੀਆਂ ਗਿਣਨ ਵਾਲੇ ਮਨੁੱਖ ਨਾਲ ਦੋਸਤੀ ਬਣਾਈ ਜਾਏ, (ਤਾਂ ਉਸ ਕਿਰਾੜ ਦੇ ਅੰਦਰਲੇ) ਮਾਇਆ ਦੇ ਮੋਹ ਦੇ ਕਾਰਨ (ਉਸ ਦੀ ਦੋਸਤੀ ਦੀ) ਪਾਂਇਆਂ ਭੀ ਇਤਬਾਰ-ਜੋਗ ਨਹੀਂ ਹੁੰਦੀ ।
ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥
ਹੇ ਮੂਲਿਆ! (ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ ਸਦਾ ਮੌਤ ਤੋਂ ਬਚੇ ਰਹਿਣ ਦੇ ਉਪਰਾਲੇ ਕਰਦਾ ਰਹਿੰਦਾ ਹੈ, ਪਰ ਉਸ ਨੂੰ ਇਹ ਗੱਲ) ਸੁੱਝਦੀ ਹੀ ਨਹੀਂ ਕਿ ਮੌਤ ਕਿਸੇ ਭੀ ਥਾਂ ਤੇ (ਕਿਸੇ ਭੀ ਵੇਲੇ) ਆ ਸਕਦੀ ਹੈ ।੨੧।
ਗਿਆਨ ਹੀਣੰ ਅਗਿਆਨ ਪੂਜਾ ॥
ਹੇ ਭਾਈ! ਜਿਹੜੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹੁੰਦੇ ਹਨ, ਉਹ ਆਤਮਕ ਜੀਵਨ ਵਲੋਂ ਬੇ-ਸਮਝੀ ਨੂੰ ਹੀ ਸਦਾ ਪਸੰਦ ਕਰਦੇ ਹਨ ।
ਅੰਧ ਵਰਤਾਵਾ ਭਾਉ ਦੂਜਾ ॥੨੨॥
ਹੇ ਭਾਈ! (ਜਿਨ੍ਹਾਂ ਮਨੁੱਖਾਂ ਦੇ ਅੰਦਰ) ਮਾਇਆ ਦਾ ਮੋਹ (ਸਦਾ ਟਿਕਿਆ ਰਹਿੰਦਾ ਹੈ, ਉਹਨਾਂ ਦਾ) ਵਰਤਣ-ਵਿਹਾਰ (ਆਤਮਕ ਜੀਵਨ ਵਲੋਂ) ਅੰਨ੍ਹਾ (ਬਣਾਈ ਰੱਖਣ ਵਾਲਾ ਹੁੰਦਾ) ਹੈ ।੨੨।
ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥
ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਬਣਦੀ । (ਇਸ ਡੂੰਘੀ ਸਾਂਝ ਨੂੰ ਮਨੁੱਖਾ ਜੀਵਨ ਦਾ ਜ਼ਰੂਰੀ) ਫ਼ਰਜ਼ ਬਣਾਣ ਤੋਂ ਬਿਨਾ (ਹਰਿ-ਨਾਮ ਸਿਮਰਨ ਦੀ) ਲਗਨ ਨਹੀਂ ਬਣਦੀ ।
ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥
ਸਦਾ-ਥਿਰ ਹਰਿ-ਨਾਮ ਸਿਮਰਨ ਤੋਂ ਬਿਨਾ (ਹੋਰ ਹੋਰ ਮਾਇਕ ਉੱਦਮਾਂ ਦੀ ਜੀਵਨ-) ਰਾਹਦਾਰੀ ਦੇ ਕਾਰਨ (ਆਤਮਕ ਜੀਵਨ ਦਾ ਉਹ) ਸਰਮਾਇਆ ਭੀ ਪੱਲੇ ਨਹੀਂ ਰਹਿ ਜਾਂਦਾ (ਜਿਸ ਨੇ ਮਨੁੱਖਾ ਜਨਮ ਲੈ ਕੇ ਦਿੱਤਾ ਸੀ) ।੨੩।
ਮਾਣੂ ਘਲੈ ਉਠੀ ਚਲੈ ॥
ਹੇ ਭਾਈ! (ਪਰਮਾਤਮਾ) ਮਨੁੱਖ ਨੂੰ (ਜਗਤ ਵਿਚ ਕੋਈ ਆਤਮਕ ਲਾਭ ਖੱਟਣ ਲਈ) ਭੇਜਦਾ ਹੈ, (ਪਰ ਜੇ ਆਤਮਕ ਜੀਵਨ ਦੀ ਖੱਟੀ ਖੱਟਣ ਤੋਂ ਬਿਨਾ ਹੀ ਮਨੁੱਖ ਜਗਤ ਤੋਂ) ਉੱਠ ਕੇ ਤੁਰ ਪੈਂਦਾ ਹੈ,
ਸਾਦੁ ਨਾਹੀ ਇਵੇਹੀ ਗਲੈ ॥੨੪॥
ਇਹੋ ਜਿਹਾ ਜੀਵਨ ਜੀਊਣ ਵਿਚ ਮਨੁੱਖ ਨੂੰ ਕੋਈ) ਆਤਮਕ ਆਨੰਦ ਹਾਸਲ ਨਹੀਂ ਹੁੰਦਾ ।੨੪।
ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥
ਸ੍ਰੀ ਰਾਮਚੰਦ® ਫ਼ੌਜਾਂ ਇਕੱਠੀਆਂ ਕਰਦਾ ਹੈ, (ਉਸ ਦੇ) ਅੰਦਰ (ਫ਼ੌਜਾਂ ਇਕੱਠੀਆਂ ਕਰਨ ਦੇ) ਅਧਿਕਾਰ ਦੀ ਤਾਕਤ ਭੀ ਹੈ,(ਫਿਰ ਭੀ ਸ੍ਰੀ) ਰਾਮਚੰਦ® (ਤਦੋਂ) ਦੁਖੀ ਹੁੰਦਾ ਹੈ ।
ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥
ਵਾਨਰਾਂ ਦੀ (ਉਸ) ਫ਼ੌਜ ਦੀ ਰਾਹੀਂ (ਉਸ ਦੀ) ਸੇਵਾ ਭੀ ਹੋ ਰਹੀ ਹੈ (ਜਿਸ ਸੈਨਾ ਦੇ) ਮਨ ਵਿਚ ਤਨ ਵਿਚ ਜੁੱਧ ਕਰਨ ਦਾ ਬੇਅੰਤ ਚਾਉ ਹੈ,
ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥
ਸੀਤਾ (ਜੀ) ਨੂੰ ਰਾਵਣ ਲੈ ਗਿਆ ਸੀ, (ਤੇ, ਫਿਰ ਜਦੋਂ ਸ੍ਰੀ ਰਾਮਚੰਦ® ਜੀ ਦਾ ਭਾਈ) ਲਛਮਨ ਸਰਾਪ ਨਾਲ ਮਰ ਗਿਆ ਸੀ ।
ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥
ਹੇ ਨਾਨਕ! ਕਰਤਾਰ ਸਭ ਕੁਝ ਕਰ ਸਕਣ ਦੀ ਸਮਰਥਾ ਵਾਲਾ ਹੈ (ਉਸ ਨੂੰ ਕਦੇ ਝੁਰਨ ਦੀ ਦੁਖੀ ਹੋਣ ਦੀ ਲੋੜ ਨਹੀਂ), ਉਹ ਤਾਂ ਪੈਦਾ ਕਰ ਕੇ ਨਾਸ ਕਰ ਕੇ (ਸਭ ਕੁਝ ਕਰ ਕੇ ਆਪ ਹੀ) ਵੇਖਦਾ ਹੈ ।
ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥
(ਵੇਖੋ, ਸ੍ਰੀ) ਰਾਮਚੰਦ® (ਆਪਣੇ) ਮਨ ਵਿਚ ਸੀਤਾ (ਜੀ) ਦੀ ਖ਼ਾਤਰ ਦੁਖੀ ਹੋਇਆ (ਜਦੋਂ ਸੀਤਾ ਜੀ ਨੂੰ ਰਾਵਣ ਚੁਰਾ ਕੇ ਲੈ ਗਿਆ, ਫਿਰ) ਦੁਖੀ ਹੋਇਆ ਲਛਮਣ ਦੀ ਖ਼ਾਤਰ (ਜਦੋਂ ਰਣਭੂਮੀ ਵਿਚ ਲਛਮਨ ਬਰਛੀ ਨਾਲ ਮੂਰਛਿਤ ਹੋਇਆ) ।
ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥
(ਤਦੋਂ ਸ੍ਰੀ ਰਾਮਚੰਦ® ਨੇ) ਹਨੂਮਾਨ ਨੂੰ ਯਾਦ ਕੀਤਾ ਜੋ (ਪਰਮਾਤਮਾ ਵਲੋਂ ਬਣੇ) ਸੰਜੋਗ ਦੇ ਕਾਰਨ (ਸ੍ਰੀ ਰਾਮਚੰਦ® ਜੀ ਦੀ ਸਰਨ) ਆਇਆ ਸੀ ।
ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥
ਮੂਰਖ ਰਾਵਣ (ਭੀ) ਇਹ ਗੱਲ ਨਾਹ ਸਮਝਿਆ ਕਿ ਇਹ ਸਾਰੇ ਕੰਮ ਪਰਮਾਤਮਾ ਨੇ (ਆਪ ਹੀ) ਕੀਤੇ ਸਨ ।
ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥
ਹੇ ਭਾਈ! ਉਹ ਪਰਮਾਤਮਾ (ਤਾਂ) ਬੇ-ਮੁਥਾਜ ਹੈ (ਸ੍ਰੀ ਰਾਮਚੰਦ® ਉਸ ਪਰਮਾਤਮਾ ਦੀ ਬਰਾਬਰੀ ਨਹੀਂ ਕਰ ਸਕਦਾ) । (ਸ੍ਰੀ) ਰਾਮਚੰਦ (ਜੀ) ਪਾਸੋਂ ਭਾਵੀ ਨਾਹ ਮਿਟ ਸਕੀ ।
ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥
ਹੇ ਭਾਈ! ਲਾਹੌਰ ਦਾ ਸ਼ਹਰ ਜ਼ਹਰ (ਬਣਿਆ ਪਿਆ ਹੈ, ਕਿਉਂਕਿ ਇੱਥੇ ਨਿੱਤ ਸਵੇਰੇ ਰੱਬੀ ਸਿਫ਼ਤਿ-ਸਾਲਾਹ ਦੀ ਥਾਂ) ਸਵਾ ਪਹਰ (ਦਿਨ ਚੜ੍ਹੇ ਤਕ ਮਾਸ ਦੀ ਖ਼ਾਤਰ ਪਸ਼ੂਆਂ ਉਤੇ) ਕਹਰ (ਹੁੰਦਾ ਰਹਿੰਦਾ ਹੈ ।
ਮਹਲਾ ੩ ॥
ਤੀਜੀ ਪਾਤਿਸ਼ਾਹੀ।
ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥
ਹੇ ਭਾਈ! (ਹੁਣ) ਲਾਹੌਰ ਸ਼ਹਰ ਅੰਮ੍ਰਿਤ ਦਾ ਚਸ਼ਮਾ ਬਣ ਗਿਆ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸੋਮਾ ਬਣ ਗਿਆ ਹੈ (ਕਿਉਂਕਿ ਗੁਰੂ ਰਾਮਦਾਸ ਜੀ ਦਾ ਜਨਮ ਹੋਇਆ ਹੈ) ।੨੮।
ਮਹਲਾ ੧ ॥
ਪਹਿਲੀ ਪਾਤਿਸ਼ਾਹੀ।
ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥
ਹੇ ਭਾਈ! ਨਿਰੀ ਮਾਇਆ ਦੀ ਖ਼ਾਤਰ ਕੀਤੀ ਦੌੜ-ਭੱਜ ਦੀ ਕੀਹ ਪਛਾਣ ਹੈ? (ਪਛਾਣ ਇਹ ਹੈ ਕਿ ਇਹ ਦੌੜ-ਭੱਜ ਕਰਨ ਵਾਲੇ ਨੂੰ) ਅੰਨ-ਧਨ ਦੀ ਘਾਟ ਨਹੀਂ ਹੁੰਦੀ ।
ਉਦੋਸੀਅ ਘਰੇ ਹੀ ਵੁਠੀ ਕੁੜਿੲਂੀ ਰੰਨੀ ਧੰਮੀ ॥
ਲਾ-ਪਰਵਾਹੀ ਭੀ ਸਦਾ ਹਿਰਦੇ-ਘਰ ਵਿਚ ਟਿਕੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸੀਆਂ ਇੰਦ®ੀਆਂ ਦਾ ਧਮੱਚੜ ਪਿਆ ਰਹਿੰਦਾ ਹੈ ।
ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥
ਸੱਤਾਂ ਹੀ ਇੰਦ®ੀਆਂ ਦਾ ਝਗੜਾ ਸਰੀਰ-ਘਰ ਵਿਚ ਬਣਿਆ ਰਹਿੰਦਾ ਹੈ । ਇਹ ਇੰਦ®ੀਆਂ (ਵਿਕਾਰਾਂ ਵਾਲੇ) ਕੂੜੇ ਕੰਮਾਂ ਵਾਸਤੇ ਰੌਲਾ ਪਾਂਦੀਆਂ ਰਹਿੰਦੀਆਂ ਹਨ ।
ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥
ਦਮੜੇ ਤਾਂ ਕਮਾਂਦਾ ਹੈ, ਪਰ ਸਹਮ ਵਿਚ ਟਿਕਿਆ ਰਹਿੰਦਾ ਹੈ, ਜੋ ਕੁਝ ਕਮਾਂਦਾ ਹੈ ਉਹ ਹੋਰਨਾਂ ਨੂੰ ਹੱਥੋਂ ਦੇਂਦਾ ਨਹੀਂ ।੨੯।
ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥
ਹੇ ਸਰੋਵਰ! ਤੂੰ (ਕਦੇ) ਚੁਫੇਰੇ ਹਰਾ ਹੀ ਹਰਾ ਸੈਂ, (ਤੇਰੇ ਅੰਦਰ) ਸੋਨੇ ਦੇ ਰੰਗ ਵਾਲੇ (ਚਮਕਦੇ) ਕੌਲ-ਫੁੱਲ (ਖਿੜੇ ਹੋਏ ਸਨ) ।
ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥
ਹੁਣ ਤੂੰ ਕਿਸ ਨੁਕਸ ਦੇ ਕਾਰਨ ਸੜ ਗਿਆ ਹੈਂ? ਤੇਰਾ ਸੋਹਣਾ ਸਰੀਰ ਕਿਉਂ ਕਾਲਾ ਹੋ ਗਿਆ ਹੈ?ਹੇ ਨਾਨਕ! (ਇਸ ਕਾਲਖ ਦਾ ਕਾਰਨ ਇਹ ਹੈ ਕਿ) ਮੇਰੇ ਸਰੀਰ ਵਿਚ (ਪਾਣੀ ਵਲੋਂ) ਟੋਟ ਆ ਗਈ ਹੈ ।
ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥
ਮੈਨੂੰ ਇਹ ਸਮਝ ਆ ਰਹੀ ਹੈ ਕਿ ਜਿਸ (ਪਾਣੀ) ਨਾਲ ਮੇਰਾ (ਸਦਾ) ਸਾਥ (ਰਹਿੰਦਾ ਸੀ), (ਉਹ) ਪਾਣੀ ਹੁਣ ਮੈਨੂੰ ਨਹੀਂ ਮਿਲਦਾ ।
ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥
ਜਿਸ (ਪਾਣੀ) ਦਾ ਦਰਸਨ ਕਰ ਕੇ ਸਰੀਰ ਖਿੜਿਆ ਰਹਿੰਦਾ ਹੈ, ਚਾਰ-ਗੁਣਾਂ ਰੰਗ ਚੜ੍ਹਿਆ ਰਹਿੰਦਾ ਹੈ ।
ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥
ਹੇ ਭਾਈ! (ਲੰਮੀ) ਉਮਰ ਭੋਗ ਭੋਗ ਕੇ ਭੀ ਕਿਸੇ ਮਨੁੱਖ ਦੀ ਕਦੇ ਤਸੱਲੀ ਨਹੀਂ ਹੋਈ । ਨਾਹ ਕੋਈ ਮਨੁੱਖ ਦੁਨੀਆ ਵਾਲੇ ਸਾਰੇ ਧੰਧੇ ਮੁਕਾ ਕੇ (ਇੱਥੋਂ) ਤੁਰਦਾ ਹੈ ।
ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥
ਹੇ ਭਾਈ! ਆਤਮਕ ਜੀਵਨ ਸੂਝ ਵਾਲਾ ਮਨੁੱਖ ਸਦਾ ਹੀ ਆਤਮਕ ਜੀਵਨ ਜੀਊਂਦਾ ਹੈ , ਸੁਰਤਿ ਜੋੜੀ ਰੱਖਣ ਵਾਲੇ ਮਨੁੱਖ ਦੀ ਹੀ (ਲੋਕ ਪਰਲੋਕ ਵਿਚ) ਇੱਜ਼ਤ ਹੁੰਦੀ ਹੈ ।
ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥
(ਮਾਇਆ-ਵੇੜ੍ਹੇ ਮਨੁੱਖ ਦੀ ਉਮਰ) ਸਦਾ ਹੀ ਕਿਰਸਾਂ ਕਰਦਿਆਂ ਕਰਦਿਆਂ ਇਹਨਾਂ ਕਿਰਸਾਂ ਵਿਚ ਹੀ ਬੀਤ ਜਾਂਦੀ ਹੈ ।
ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥
ਹੇ ਨਾਨਕ!ਉਸ ਦੀ ਸਲਾਹ ਪੁੱਛਣ ਤੋਂ ਬਿਨਾ ਹੀ ਇੱਥੋਂ ਲੈ ਤੁਰਦੀ ਹੈ । ਕਿਸੇ ਦੀ ਭੀ ਪੇਸ਼ ਨਹੀਂ ਜਾ ਸਕਦੀ ।੩੧।
ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥
ਹੇ ਭਾਈ! ਮਾਇਆਧਾਰੀ ਮਨੁੱਖ ਦੇ ਸਿਰ ਦੋਸ਼ ਨਾਹ ਥੱਪੋ ਜਦੋਂ (ਮਾਇਆ-ਵੇੜ੍ਹਿਆ ਮਨੁੱਖ) ਬੁੱਢਾ (ਵੱਡੀ ਉਮਰ ਦਾ) ਹੋ ਜਾਂਦਾ ਹੈ (ਤਦੋਂ ਤਾਂ ਪਰਮਾਰਥ ਵਾਲੇ ਪਾਸੇ ਕੰਮ ਕਰਨ ਵਲੋਂ ਉਸ ਦੀ) ਅਕਲ (ਉੱਕਾ ਹੀ) ਰਹਿ ਜਾਂਦੀ ਹੈ ।
ਗਲਾਂ ਕਰੇ ਘਣੇਰੀਆ ਤਾਂ ਅੰਨੑੇ ਪਵਣਾ ਖਾਤੀ ਟੋਵੈ ॥੩੨॥
ਬਹੁਤੀਆਂ ਗੱਲਾਂ ਕਰਦਾ ਰਹਿੰਦਾ ਹੈ । ਹੇ ਭਾਈ! ਅੰਨ੍ਹੇ ਮਨੁੱਖ ਨੇ ਤਾਂ ਟੋਇਆਂ ਗੜ੍ਹਿਆਂ ਵਿਚ ਹੀ ਡਿੱਗਣਾ ਹੋਇਆ।੩੨।
ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਇਹ ਨਿਸਚਾ ਰੱਖਦਾ ਹੈ ਕਿ ਸਰਬ-ਗੁਣ-ਭਰਪੂਰ ਪਰਮਾਤਮਾ ਦੀ ਰਚੀ ਜਗਤ-ਮਰਯਾਦਾ ਅਭੁੱਲ ਹੈ, ਇਸ ਵਿਚ ਕਿਤੇ ਕੋਈ ਨੁਕਸ ਨਹੀਂ ਹੈ ।
ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥
ਹੇ ਨਾਨਕ! (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਇਸ ਨਿਸ਼ਚੇ ਦੀ ਬਰਕਤਿ ਨਾਲ) ਸਾਰੇ ਗੁਣਾਂ ਦੇ ਮਾਲਕ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੩੩।