Sri Guru Granth Sahib Ji — Ang 149 (punjabi)
ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥
ਸਿਫ਼ਤਿ-ਸਾਲਾਹ ਕਰਨ ਵਾਲਾ ਮਨੁੱਖ ਸੱਚਾ ਗੁਰ-ਸ਼ਬਦ ਵੀਚਾਰ ਕੇ (ਆਤਮਕ) ਮੌਤ (ਦਾ ਡਰ) ਦੂਰ ਲੈਂਦਾ ਹੈ,
ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥
ਗੁਰੂ ਸ਼ਬਦ ਦੀ ਬਰਕਤਿ ਨਾਲ ਸੁਧਰਿਆ ਹੋਇਆ ਢਾਢੀ ਅਕੱਥ ਪ੍ਰਭੂ ਦੇ ਗੁਣ ਗਾਉਂਦਾ ਹੈ,
ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥
(ਇਸ ਤਰ੍ਹਾਂ), ਹੇ ਨਾਨਕ ! ਪ੍ਰਭੂ ਦੇ ਗੁਣਾਂ ਦੀ ਪੂੰਜੀ ਇਕੱਠੀ ਕਰ ਕੇ ਪਿਆਰੇ ਪ੍ਰਭੂ ਨਾਲ ਮਿਲ ਜਾਂਦਾ ਹੈ ।੨੩।
ਸਲੋਕੁ ਮਃ ੧ ॥
ਸਲੋਕ, ਪਹਿਲੀ ਪਾਤਸ਼ਾਹੀ।
ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥
ਪਾਪਾਂ ਦੇ ਕਾਰਨ (ਜੋ ਜੀਵ) ਜੰਮਦੇ ਹਨ, (ਇਥੇ ਭੀ) ਪਾਪ ਕਰਦੇ ਹਨ ਤੇ (ਅਗਾਂਹ ਭੀ ਇਹਨਾਂ ਕੀਤੇ ਪਾਪਾਂ ਦੇ ਸੰਸਕਾਰਾਂ ਕਰਕੇ) ਪਾਪਾਂ ਵਿਚ ਹੀ ਪ੍ਰਵਿਰਤ ਹੁੰਦੇ ਹਨ ।
ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥
ਇਹ ਪਾਪ ਧੋਤਿਆਂ ਉੱਕਾ ਹੀ ਨਹੀਂ ਉਤਰਦੇ ਭਾਵੇਂ ਸੌ ਧੋਣ ਧੋਈਏ (ਭਾਵ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੀਏ) ।
ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥
ਹੇ ਨਾਨਕ ! ਜੇ ਪ੍ਰਭੂ ਮਿਹਰ ਕਰੇ (ਤਾਂ ਇਹ ਪਾਪ) ਬਖ਼ਸ਼ੇ ਜਾਂਦੇ ਹਨ, ਨਹੀਂ ਤਾਂ ਜੁੱਤੀਆਂ ਹੀ ਪੈਂਦੀਆਂ ਹਨ ।੧।
ਮਃ ੧ ॥
ਪਹਿਲੀ ਪਾਤਸ਼ਾਹੀ।
ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥
ਹੇ ਨਾਨਕ ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ,
ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥
ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਦੇ ਸੁਖਾਂ ਤੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ);
ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥
ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ Eਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ।੨।
ਪਉੜੀ ॥
pauVI[
ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥
ਜੋ ਮਨੁੱਖ ਚਾਰੇ ਤਰਫਾਂ ਵੇਖ ਕੇ (ਭਾਵ, ਬਾਹਰ ਚਵੀਂ ਪਾਸੀਂ ਭਟਕਣਾ ਛੱਡ ਕੇ) ਆਪਣਾ ਅੰਦਰ ਭਾਲਦਾ ਹੈ
ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥
(ਉਸ ਨੂੰ ਦਿੱਸ ਪੈਂਦਾ ਹੈ ਕਿ) ਸੱਚੇ ਅਲੱਖ ਅਕਾਲ ਪੁਰਖ ਨੇ (ਜਗਤ) ਪੈਦਾ ਕਰਕੇ ਆਪ ਹੀ ਉਸ ਦੀ ਸੰਭਾਲ ਕੀਤੀ ਹੈ (ਭਾਵ, ਸੰਭਾਲ ਕਰ ਰਿਹਾ ਹੈ) ।
ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥
ਕੁਰਾਹੇ ਭਟਕ ਰਹੇ ਮਨੁੱਖ ਨੂੰ ਗੁਰੂ ਨੇ ਰਸਤਾ ਦਿਖਾਇਆ ਹੈ (ਰਾਹ ਗੁਰੂ ਵਿਖਾਂਦਾ ਹੈ),
ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥
ਸੱਚੇ ਸਤਿਗੁਰੂ ਨੂੰ ਸ਼ਾਬਾਸ਼ੇ ਹੈ (ਜਿਸ ਦੀ ਬਰਕਤਿ ਨਾਲ) ਸੱਚੇ ਪ੍ਰਭੂ ਨੂੰ ਸਿਮਰੀਦਾ ਹੈ ।
ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥
(ਜਿਸ ਮਨੁੱਖ ਦੇ ਅੰਦਰ ਸਤਿਗੁਰੂ ਨੇ ਗਿਆਨ ਦਾ) ਦੀਵਾ ਜਗਾ ਦਿੱਤਾ ਹੈ, ਉਸ ਨੂੰ ਆਪਣੇ ਅੰਦਰੋਂ ਹੀ (ਨਾਮ-) ਰਤਨ ਲੱਭ ਪਿਆ ਹੈ ।
ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥
(ਗੁਰੂ ਦੀ ਸ਼ਰਨ ਆ ਕੇ) ਸੱਚੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ (ਮਨੁੱਖ) ਸੁਖੀ ਹੋ ਜਾਂਦੇ ਹਨ, ਖਸਮ ਵਾਲੇ ਹੋ ਜਾਂਦੇ ਹਨ ।
ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥
(ਪਰ) ਜਿਨ੍ਹਾਂ ਪ੍ਰਭੂ ਦਾ ਡਰ ਨਹੀਂ ਰੱਖਿਆ ਉਹਨਾਂ ਨੂੰ (ਹੋਰ) ਡਰ ਮਾਰਦਾ ਹੈ, ਉਹ ਅਹੰਕਾਰ ਵਿਚ ਪਏ ਗਲਦੇ ਹਨ ।
ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥
ਪ੍ਰਭੂ ਦੇ ਨਾਮ ਤੋਂ ਭੁੱਲਾ ਹੋਇਆ ਜਗਤ ਬੇ-ਤਾਲ (ਬੇ ਥਵ੍ਹਾ) ਫਿਰਦਾ ਹੈ ।੨੪।
ਸਲੋਕੁ ਮਃ ੩ ॥
ਸਲੋਕ ਤੀਜੀ ਪਾਦਸ਼ਾਹੀ।
ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥
ਜਗਤ ਸਹਮ ਵਿਚ ਜੰਮਦਾ ਹੈ, ਸਹਮ ਵਿਚ ਹੀ ਮਰਦਾ ਹੈ, ਸਦਾ ਹੀ ਸਹਮ ਇਸ ਦੇ ਮਨ ਵਿਚ ਟਿਕਿਆ ਰਹਿੰਦਾ ਹੈ;
ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥
(ਪਰ) ਹੇ ਨਾਨਕ ! ਜੋ ਮਨੁੱਖ ਪਰਮਾਤਮਾ ਦੇ ਡਰ ਵਿਚ ਆਪਾ-ਭਾਵ ਮਾਰਦਾ ਹੈ ਉਸ ਦਾ ਜੰਮਣਾ ਮੁਬਾਰਕ ਹੈ (ਜਗਤ ਦੀ ਮਮਤਾ ਮਨੁੱਖ ਦੇ ਅੰਦਰ ਸਹਮ ਪੈਦਾ ਕਰਦੀ ਹੈ, ਜਦੋਂ ਇਹ ਅਪਣੱਤ ਤੇ ਮਮਤਾ ਮੁੱਕ ਜਾਏ ਤਦੋਂ ਕਿਸੇ ਚੀਜ਼ ਦੇ ਖੁੱਸਣ ਦਾ ਸਹਮ ਨਹੀਂ ਰਹਿੰਦਾ) ।੧।
ਮਃ ੩ ॥
ਤੀਜੀ ਪਾਤਸ਼ਾਹੀ।
ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥
ਪਰਮਾਤਮਾ ਦਾ ਡਰ ਹਿਰਦੇ ਵਿਚ ਵਸਾਣ ਤੋਂ ਬਿਨਾ ਜੋ ਮਨੁੱਖ ਲੰਮੀ ਉਮਰ ਭੀ ਜੀੳਂੂਦਾ ਰਹੇ ਤੇ ਬੜੀਆਂ ਮੌਜਾਂ ਮਾਣਦਾ ਰਹੇ, ਤਾਂ ਭੀ,
ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥
ਹੇ ਨਾਨਕ ! ਜੇ ਪ੍ਰਭੂ ਦਾ ਡਰ ਹਿਰਦੇ ਵਿਚ ਵਸਾਉਣ ਤੋਂ ਬਿਨਾ ਹੀ ਮਰਦਾ ਹੈ ਤਾਂ ਮੁਕਾਲਖ ਖੱਟ ਕੇ ਹੀ ਇਥੋਂ ਜਾਂਦਾ ਹੈ ।੨।
ਪਉੜੀ ॥
pauVI[
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥
ਜਿਸ ਮਨੁੱਖ ਉੱਤੇ ਸਤਿਗੁਰੂ ਕਿਰਪਾ ਕਰੇ (ਉਸ ਦੇ ਅੰਦਰ ਪਰਮਾਤਮਾ ਉੱਤੇ) ਪੱਕਾ ਭਰੋਸਾ ਬੱਝ ਜਾਂਦਾ ਹੈ,
ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥
ਉਹ (ਕਿਸੇ ਦੁੱਖ-ਕਲੇਸ਼ ਦੇ ਆਉਣ ਤੇ) ਕਦੇ ਗਿਲਾ ਗੁਜ਼ਾਰੀ ਨਹੀਂ ਕਰਦਾ
ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥
(ਕਿਉਂਕਿ) ਉਹ (ਕਿਸੇ ਆਏ ਦੁੱਖ ਨੂੰ) ਦੁੱਖ ਨਹੀਂ ਸਮਝਦਾ,
ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥
ਸਦਾ ਪ੍ਰਭੂ ਦੇ ਮੇਲ ਦਾ ਆਨੰਦ ਮਾਣਦਾ ਹੈ ।
ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥
(ਦੁੱਖ ਕਲੇਸ਼ ਤਾਂ ਕਿਤੇ ਰਿਹਾ) ਉਸ ਨੂੰ ਜਮ ਦਾ ਭੀ ਡਰ ਨਹੀਂ ਰਹਿੰਦਾ
ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥
(ਇਸ ਤਰ੍ਹਾਂ) ਉਸ ਦੇ ਸਰੀਰ ਨੂੰ ਸਦਾ ਸੁਖ ਰਹਿੰਦਾ ਹੈ ।
ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥
ਜਿਸ ਉਤੇ ਗੁਰੂ ਦਇਆਵਾਨ ਹੋ ਜਾਏ ਉਸ ਨੂੰ (ਮਾਨੋ) ਜਗਤ ਦੇ ਨੌਂ ਹੀ ਖ਼ਜ਼ਾਨੇ ਮਿਲ ਪਏ ਹਨ
ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥
(ਕਿਉਂਕਿ) ਉਹ ਤਾਂ (ਖ਼ਜ਼ਾਨਿਆਂ ਦੇ ਮਾਲਕ) ਸੱਚੇ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।੨੪।
ਸਲੋਕੁ ਮਃ ੧ ॥
ਸਲੋਕ, ਪਹਿਲੀ ਪਾਤਸ਼ਾਹੀ।
ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥
(ਇਹ ਸਰੇਵੜੇ ਜੀਵ-ਹਿੰਸਾ ਦੇ ਵਹਿਮ ਵਿਚ) ਸਿਰ (ਦੇ ਵਾਲ) ਪੁਟਾ ਕੇ (ਕਿ ਕਿਤੇ ਜੂਆਂ ਨਾ ਪੈ ਜਾਣ) ਮੈਲਾ ਪਾਣੀ ਪੀਂਦੇ ਹਨ ਤੇ ਜੂਠੀ ਰੋਟੀ ਮੰਗ ਮੰਗ ਕੇ ਖਾਂਦੇ ਹਨ;
ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥
(ਆਪਣੇ) ਪਖ਼ਾਨੇ ਨੂੰ ਫੋਲ ਕੇ ਮੂੰਹ ਵਿਚ (ਗੰਦੀ) ਹਵਾੜ ਲੈਂਦੇ ਹਨ ਤੇ ਪਾਣੀ ਵੇਖ ਕੇ (ਇਸ ਤੋਂ) ਸੰਗਦੇ ਹਨ (ਭਾਵ, ਪਾਣੀ ਨਹੀਂ ਵਰਤਦੇ) ।
ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥
ਭੇਡਾਂ ਵਾਂਗ ਸਿਰ (ਦੇ ਵਾਲ) ਪੁਟਾਂਦੇ ਹਨ, (ਵਾਲ ਪੁੱਟਣ ਵਾਲਿਆਂ ਦੇ) ਹੱਥ ਸੁਆਹ ਨਾਲ ਭਰੇ ਜਾਂਦੇ ਹਨ ।
ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥
ਮਾਪਿਆਂ ਵਾਲਾ ਕੀਤਾ ਕੰਮ (ਭਾਵ, ਹੱਥੀਂ ਕਮਾਈ ਕਰ ਕੇ ਟੱਬਰ ਪਾਲਣ ਦਾ ਕੰਮ) ਛੱਡ ਬੈਠਦੇ ਹਨ (ਇਸ ਲਈ) ਇਹਨਾਂ ਦੇ ਟੱਬਰ ਢਾਹਾਂ ਮਾਰ ਮਾਰ ਰੋਂਦੇ ਹਨ ।
ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥
(ਇਹ ਲੋਕ ਤਾਂ ਇਉਂ ਗਵਾਇਆ, ਅੱਗੇ ਇਹਨਾਂ ਦੇ ਪਰਲੋਕ ਦਾ ਹਾਲ ਸੁਣੋ) ਨਾ ਤਾਂ ਹਿੰਦੂ-ਮਤ ਅਨੁਸਾਰ (ਮਰਨ ਪਿੱਛੋਂ) ਪਿੰਡ ਪੱਤਲ ਕਿਰਿਆ ਦੀਵਾ ਆਦਿਕ ਦੀ ਰਸਮ ਕਰਦੇ ਹਨ, ਮਰੇ ਹੋਏ ਪਤਾ ਨਹੀਂ ਕਿਥੇ ਜਾ ਪੈਂਦੇ ਹਨ (ਭਾਵ ਪਰਲੋਕ ਸਵਾਰਨ ਦਾ ਕੋਈ ਆਹਰ ਨਹੀਂ ਹੈ)
ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥
(ਹਿੰਦੂਆਂ ਦੇ) ਅਠਾਹਠ ਤੀਰਥ ਇਹਨਾਂ ਨੂੰ ਢੋਈ ਨਹੀਂ ਦੇਂਦੇ (ਭਾਵ ਹਿੰਦੂਆਂ ਵਾਂਗ ਤੀਰਥਾਂ ਤੇ ਭੀ ਨਹੀਂ ਜਾਂਦੇ), ਬ੍ਰਾਹਮਣ (ਇਹਨਾਂ ਦਾ) ਅੰਨ ਨਹੀਂ ਖਾਂਦੇ (ਭਾਵ ਬ੍ਰਾਹਮਣਾਂ ਦੀ ਭੀ ਸੇਵਾ ਨਹੀਂ ਕਰਦੇ) ।
ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥
ਸਦਾ ਦਿਨ ਰਾਤ ਬੜੇ ਗੰਦੇ ਰਹਿੰਦੇ ਹਨ ਮੱਥੇ ਉਤੇ ਤਿਲਕ ਨਹੀਂ ਲਾੳਂੁਦੇ (ਭਾਵ, ਨ੍ਹਾ ਧੋ ਕੇ ਸਰੀਰ ਨੂੰ ਸਾਫ਼-ਸੁਥਰਾ ਭੀ ਨਹੀਂ ਕਰਦੇ)
ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥
ਸਦਾ ਧੌਣ ਸੁੱਟ ਕੇ ਬੈਠਦੇ ਹਨ ਜਿਵੇਂ ਕਿਸੇ ਦੇ ਮਰਨ ਦਾ ਸੋਗ ਕਰ ਰਹੇ ਹਨ (ਭਾਵ, ਇਹਨਾਂ ਦੇ ਅੰਦਰ ਕੋਈ ਆਤਮਕ ਹੁਲਾਰਾ ਭੀ ਨਹੀਂ ਹੈ), ਕਿਸੇ ਸਤਸੰਗ ਆਦਿਕ ਵਿਚ ਭੀ ਕਦੇ ਨਹੀਂ ਜਾਂਦੇ,
ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥
ਲੱਕਾਂ ਨਾਲ ਪਿਆਲੇ ਬੱਧੇ ਹੋਏ ਹਨ, ਹੱਥਾਂ ਵਿਚ ਚਉਰੀਆਂ ਫੜੀਆਂ ਹੋਈਆਂ ਹਨ ਤੇ (ਜੀਵ-ਹਿੰਸਾ ਦੇ ਡਰ ਤੋਂ) ਇੱਕ ਕਤਾਰ ਵਿਚ ਤੁਰਦੇ ਹਨ ।
ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥
ਨਾ ਇਹਨਾਂ ਦੀ ਜੋਗੀਆਂ ਵਾਲੀ ਰਹੁਰੀਤ, ਨਾ ਜੰਗਮਾਂ ਵਾਲੀ ਤੇ ਨਾ ਕਾਜ਼ੀ ਮੌਲਵੀਆਂ ਵਾਲੀ ।