Sri Guru Granth Sahib Ji — Ang 162 (punjabi)
ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥
ਹੇ ਨਾਨਕ ! ਜੇਹੜੇ ਮਨੁੱਖ (ਗੁਰੂ ਦੀ ਸਰਨ ਪੈ ਕੇ) ਪ੍ਰਭੂ ਦੇ ਨਾਮ ਵਿਚ ਰੰਗੇ ਜਾਂਦੇ ਹਨ, ਉਹਨਾਂ ਦਾ ਜੀਵਨ ਪਵਿਤ® ਹੋ ਜਾਂਦਾ ਹੈ, ਉਹ ਵਾਸਨਾ-ਰਹਿਤ ਹੋ ਜਾਂਦੇ ਹਨ ।੪।੧੩।੩੩।
ਗਉੜੀ ਗੁਆਰੇਰੀ ਮਹਲਾ ੩ ॥
ਗਊੜੀ ਗੁਆਰੇਰੀ ਪਾਤਸ਼ਾਹੀ ਤੀਜੀ।
ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥
ਜਿਸ ਮਨੁੱਖ ਨੂੰ ਵੱਡੀ ਕਿਸਮਤਿ ਨਾਲ ਭਲੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ,
ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥
ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ-ਰਸ ਦਾ ਆਨੰਦ ਮਾਣਦਾ ਹੈ ।੧।
ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥
ਪ੍ਰਾਣੀ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ,
ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥
ਉਹ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਕੇ (ਜਾਂਦਾ ਹੈ, ਤੇ) ਪਰਮਾਤਮਾ ਦਾ ਨਾਮ-ਧਨ ਖੱਟੀ ਖੱਟ ਲੈਂਦਾ ਹੈ ।੧।ਰਹਾਉ।
ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ ॥
ਜਿਸ ਮਨੁੱਖ ਨੂੰ ਸਤਿਗੁਰੂ ਦਾ ਸ਼ਬਦ ਮਿੱਠਾ ਲੱਗਦਾ ਹੈ, (ਗੁਰੂ ਦਾ ਸ਼ਬਦ ਹੀ ਉਸ ਦੇ ਵਾਸਤੇ) ਧਰਮ-ਚਰਚਾ ਹੈ (ਗੁਰ-ਸ਼ਬਦ ਹੀ ਉਸ ਦੇ ਵਾਸਤੇ) ਸਮਾਧੀ ਹੈ ।
ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥
ਪਰ ਕਿਸੇ ਵਿਰਲੇ ਭਾਗਾਂ ਵਾਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਗੁਰੂ ਦੇ ਮਿੱਠੇ ਸ਼ਬਦ ਦਾ ਰਸ) ਚੱਖ ਕੇ ਵੇਖਿਆ ਹੈ ।੨।
ਕਰਮ ਕਾਂਡ ਬਹੁ ਕਰਹਿ ਅਚਾਰ ॥
ਜੇਹੜੇ ਬੰਦੇ (ਜਨਮ ਜਨੇਊ ਵਿਆਹ ਮਰਨ ਕਿਰਿਆ ਆਦਿਕ ਸਮੇ ਸ਼ਾਸਤ®ਾਂ ਅਨੁਸਾਰ ਮੰਨੇ ਹੋਏ) ਧਾਰਮਿਕ ਕਰਮ ਕਰਦੇ ਹਨ ਤੇ ਹੋਰ ਅਨੇਕਾਂ ਧਾਰਮਿਕ ਰਸਮਾਂ ਕਰਦੇ ਹਨ,
ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥
ਪਰ ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿੰਦੇ ਹਨ, (ਇਹ ਕਰਮ ਕਾਂਡ ਉਹਨਾਂ ਦੇ ਅੰਦਰ) ਅਹੰਕਾਰ (ਪੈਦਾ ਕਰਦਾ ਹੈ ਤੇ ਉਹਨਾਂ ਦਾ ਜੀਵਨ) ਫਿਟਕਾਰ-ਜੋਗ ਹੀ (ਰਹਿੰਦਾ ਹੈ) ।੩।
ਬੰਧਨਿ ਬਾਧਿਓ ਮਾਇਆ ਫਾਸ ॥
(ਪਰਮਾਤਮਾ ਤੋਂ ਵਿੱਛੁੜਿਆ ਮਨੁੱਖ) ਮਾਇਆ ਦੀ ਫਾਹੀ ਵਿਚ ਮਾਇਆ ਦੇ ਬੰਧਨ ਵਿਚ ਹੀ ਬੱਝਾ ਰਹਿੰਦਾ ਹੈ
ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥
ਹੇ ਦਾਸ ਨਾਨਕ ! (ਇਹ ਤਦੋਂ ਹੀ ਇਸ ਫਾਹੀ ਤੋਂ) ਆਜ਼ਾਦ ਹੁੰਦਾ ਹੈ ਜਦੋਂ ਗੁਰੂ (ਦੇ ਸ਼ਬਦ) ਦਾ ਚਾਨਣ (ਉਸ ਨੂੰ ਪ੍ਰਾਪਤ ਹੁੰਦਾ) ਹੈ ।੪।੧੪।੩੪।
ਮਹਲਾ ੩ ਗਉੜੀ ਬੈਰਾਗਣਿ ॥
ਪਾਤਸ਼ਾਹੀ ਤੀਜੀ ਗਊੜੀ ਬੈਰਾਰਣਿ।
ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥
(ਧਰਤੀ ਤੇ ਬੱਦਲ ਦਾ ਦਿ®ਸ਼ਟਾਂਤ ਲੈ ਕੇ ਵੇਖ) ਜਿਹੋ ਜਿਹੀ ਧਰਤੀ ਹੈ ਤਿਹੋ ਜਿਹਾ ਇਸ ਦੇ ਉਪਰਲਾ ਬੱਦਲ ਹੈ ਜੋ ਵਰਖਾ ਕਰਦਾ ਹੈ, ਧਰਤੀ ਵਿਚ ਭੀ (ਉਹੋ ਜਿਹਾ) ਪਾਣੀ ਹੈ (ਜਿਹੋ ਜਿਹਾ ਬੱਦਲ ਵਿਚ ਹੈ) । (ਖੂਹ ਪੁੱਟਿਆਂ) ਜਿਵੇਂ ਧਰਤੀ ਵਿਚੋਂ ਪਾਣੀ ਨਿਕਲ ਆਉਂਦਾ ਹੈ, ਜਿਵੇਂ ਬੱਦਲ ਭੀ (ਪਾਣੀ ਦੀ) ਵਰਖਾ ਕਰਦੇ ਫਿਰਦੇ ਹਨ ।
ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥
(ਜੀਵਾਤਮਾ ਤੇ ਪਰਮਾਤਮਾ ਦਾ ਫ਼ਰਕ ਇਉਂ ਹੀ ਸਮਝੋ ਜਿਵੇਂ ਧਰਤੀ ਦਾ ਪਾਣੀ ਤੇ ਬੱਦਲਾਂ ਦਾ ਪਾਣੀ ਹੈ । ਪਾਣੀ ਇਕੋ ਹੀ, ਪਾਣੀ ਉਹੀ ਹੈ । ਜੀਵ ਚਾਹੇ ਮਾਇਆ ਵਿਚ ਫਸਿਆ ਹੋਇਆ ਹੈ ਚਾਹੇ ਉੱਚੀਆਂ ਉਡਾਰੀਆਂ ਲਾ ਰਿਹਾ ਹੈ—ਹੈ ਇਕੋ ਹੀ ਪਰਮਾਤਮਾ ਦੀ ਅੰਸ) ।੧।
ਬਾਬਾ ਤੂੰ ਐਸੇ ਭਰਮੁ ਚੁਕਾਹੀ ॥
ਹੇ ਭਾਈ ! (ਆਮ ਭੁਲੇਖਾ ਇਹ ਹੈ ਕਿ ਜੀਵ ਪ੍ਰਭੂ ਤੋਂ ਵੱਖਰੀ ਆਪਣੀ ਹਸਤੀ ਮੰਨ ਕੇ ਆਪਣੇ ਆਪ ਨੂੰ ਕਰਮਾਂ ਦੇ ਕਰਨ ਵਾਲੇ ਸਮਝਦੇ ਹਨ ਪਰ) ਤੂੰ ਆਪਣਾ (ਇਹ) ਭੁਲੇਖਾ ਇਹ ਸਰਧਾ ਬਣਾ ਕੇ ਦੂਰ ਕਰ
ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥
ਕਿ ਪ੍ਰਭੂ ਜਿਹੋ ਜਿਹਾ ਕਿਸੇ ਜੀਵ ਨੂੰ ਬਣਾਂਦਾ ਹੈ ਤਿਹੋ ਜਿਹਾ ਉਹ ਜੀਵ ਬਣ ਜਾਂਦਾ ਹੈ, ਤੇ, ਉਸੇ ਹੀ ਪਾਸੇ ਜੀਵ ਰੁਝੇ ਰਹਿੰਦੇ ਹਨ ।੧।ਰਹਾਉ।
ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥
ਕੀਹ ਇਸਤ®ੀ ਤੇ ਕੀਹ ਮਰਦ—ਤੈਥੋਂ ਆਕੀ ਹੋ ਕੇ ਕੋਈ ਕੁਝ ਨਹੀਂ ਕਰ ਸਕਦੇ ।
ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥
ਇਹ ਸਭ (ਇਸਤ®ੀਆਂ ਤੇ ਮਰਦ) ਸਦਾ ਤੇਰੇ ਹੀ ਵਖ ਵਖ ਰੂਪ ਹਨ, ਤੇ ਆਖ਼ਰ ਤੇਰੇ ਵਿਚ ਹੀ ਸਮਾ ਜਾਂਦੇ ਹਨ ।੨।
ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥
(ਪਰਮਾਤਮਾ ਦੀ ਯਾਦ ਤੋਂ) ਭੁੱਲ ਕੇ ਜੀਵ ਅਨੇਕਾਂ ਜਨਮਾਂ ਵਿਚ ਪਏ ਰਹਿੰਦੇ ਹਨ, ਜਦੋਂ ਪਰਮਾਤਮਾ ਦਾ ਗਿਆਨ ਪ੍ਰਾਪਤ ਹੋ ਜਾਂਦਾ ਹੈ ਤਦੋਂ ਕੁਰਾਹੇ ਜਾਣੋਂ ਹਟ ਜਾਂਦੇ ਹਨ ।
ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥
ਜੇ ਜੀਵ ਗੁਰੂ ਦੇ ਸ਼ਬਦ ਵਿਚ ਟਿਕੇ ਰਹਿਣ, ਤਾਂ ਇਹ ਸਮਝ ਪੈਂਦੀ ਹੈ ਕਿ ਜਿਸ ਪਰਮਾਤਮਾ ਦਾ ਇਹ ਜਗਤ ਬਣਾਇਆ ਹੋਇਆ ਹੈ ਉਹੀ ਇਸ ਨੂੰ ਚੰਗੀ ਤਰ੍ਹਾਂ ਸਮਝਦਾ ਹੈ ।੩।
ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥
(ਹੇ ਪ੍ਰਭੂ ! ਸਭ ਥਾਂ) ਤੇਰਾ (ਹੀ) ਹੁਕਮ (ਵਰਤ ਰਿਹਾ) ਹੈ, (ਹਰ ਥਾਂ) ਤੂੰ ਆਪ ਹੀ (ਮੌਜੂਦ) ਹੈਂ—(ਜਿਸ ਮਨੁੱਖ ਦੇ ਅੰਦਰ ਇਹ ਨਿਸ਼ਚਾ ਬਣ ਜਾਏ ਉਸ ਨੂੰ) ਭੁਲੇਖਾ ਕਿੱਥੇ ਰਹਿ ਜਾਂਦਾ ਹੈ ?
ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥
ਹੇ ਨਾਨਕ ! (ਜਿਨ੍ਹਾਂ ਮਨੁੱਖਾਂ ਦੇ ਅੰਦਰੋਂ ਅਨੇਕਤਾ ਦਾ ਭੁਲੇਖਾ ਦੂਰ ਹੋ ਜਾਂਦਾ ਹੈ ਉਹਨਾਂ ਦੀ ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ਜਿਵੇਂ ਹਵਾ ਪਾਣੀ ਆਦਿਕ ਹਰੇਕ) ਤੱਤ (ਆਪਣੇ) ਤੱਤ ਨਾਲ ਮਿਲ ਜਾਂਦਾ ਹੈ । ਅਜੇਹੇ ਮਨੁੱਖ ਮੁੜ ਮੁੜ ਜਨਮ ਵਿਚ ਨਹੀਂ ਆਉਂਦੇ ।੪।੧।੧੫।੩੫।
ਗਉੜੀ ਬੈਰਾਗਣਿ ਮਹਲਾ ੩ ॥
ਗਉੜੀ ਬੈਰਾਗਣਿ ਪਾਤਸ਼ਾਹੀ ਤੀਜੀ।
ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥
(ਜਦ ਤਕ) ਇਹ ਜਗਤ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹੈ (ਤਦ ਤਕ ਇਹ) ਸਾਰਾ ਜਗਤ ਆਤਮਕ ਮੌਤ ਦੇ ਕਾਬੂ ਵਿਚ ਆਇਆ ਰਹਿੰਦਾ ਹੈ ।
ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਸਾਰੇ) ਕੰਮ ਹਉਮੈ ਦੇ ਆਸਰੇ ਕਰਦੇ ਹਨ ਤੇ ਉਹਨਾਂ ਨੂੰ (ਆਤਮਕ ਮੌਤ ਦੀ ਹੀ) ਸਜ਼ਾ ਮਿਲਦੀ ਹੈ ।੧।
ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥
ਹੇ ਮੇਰੇ ਮਨ ! ਗੁਰੂ ਦੇ ਚਰਨਾਂ ਵਿਚ ਸੁਰਤਿ ਜੋੜ ।
ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ-ਖ਼ਜ਼ਾਨਾ ਇਕੱਠਾ ਕਰ ਲੈ, (ਇਹ ਤੈਨੂੰ) ਪਰਮਾਤਮਾ ਦੀ ਹਜ਼ੂਰੀ ਵਿਚ (ਤੇਰੇ ਕੀਤੇ ਕਰਮਾਂ ਦਾ ਲੇਖਾ ਕਰਨ ਵੇਲੇ) ਸੁਰਖ਼ਰੂ ਕਰੇਗਾ ।੧।ਰਹਾਉ।
ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥
(ਮਾਇਆ ਦੇ ਮੋਹ ਵਿਚ ਬੱਝੇ ਹੋਏ ਜੀਵ) ਚੌਰਾਸੀ ਲੱਖ ਜੂਨਾਂ ਵਿਚ ਫਿਰਦੇ ਰਹਿੰਦੇ ਹਨ । ਆਪਣੇ ਮਨ ਦੇ ਹਠ ਦੇ ਕਾਰਨ (ਮਾਇਆ ਦੇ ਮੋਹ ਵਿਚ ਫਸਿਆ ਜੀਵ) ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਨਹੀਂ ਸਮਝਦਾ ਉਹ ਮੁੜ ਮੁੜ ਜੂਨਾਂ ਵਿਚ ਪੈਂਦਾ ਹੈ ।੨।
ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਪੜਤਾਲਦਾ ਰਹਿੰਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ,
ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥
ਹਰ ਰੋਜ਼ ਪਰਮਾਤਮਾ ਦੀ ਭਗਤੀ (ਦੇ ਰੰਗ ਵਿਚ) ਰੰਗਿਆ ਰਹਿਣ ਕਰਕੇ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ ।੩।
ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥
ਜਿਸ ਮਨੁੱਖ ਦਾ ਮਨ ਗੁਰੂ ਦੇ ਸ਼ਬਦ ਵਿਚ ਜੁੜਨ ਕਰਕੇ ਆਪਾ-ਭਾਵ ਵਲੋਂ ਮਰਦਾ ਹੈ, ਉਸ ਦੀ (ਗੁਰੂ ਦੇ ਸ਼ਬਦ ਵਿਚ) ਸਰਧਾ ਬਣ ਜਾਂਦੀ ਹੈ ਤੇ ਉਹ ਆਪਣੇ ਅੰਦਰੋਂ ਹਉਮੈ (ਆਦਿਕ) ਵਿਕਾਰ ਤਿਆਗਦਾ ਹੈ ।
ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥
ਹੇ ਦਾਸ ਨਾਨਕ ! ਪਰਮਾਤਮਾ ਦੇ ਨਾਮ ਦੇ ਖ਼ਜ਼ਾਨੇ ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਪਰਮਾਤਮਾ ਦੀ ਮਿਹਰ ਨਾਲ ਹੀ ਮਿਲਦੇ ਹਨ ।੪।੨।੧੬।੩੬।
ਗਉੜੀ ਬੈਰਾਗਣਿ ਮਹਲਾ ੩ ॥
ਗਊੜੀ ਬੇਰਾਗਣ ਪਾਤਸ਼ਾਹੀ ਤੀਜੀ।
ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥
ਪਰਮਾਤਮਾ ਨੇ (ਹਰੇਕ ਜੀਵ ਦੇ ਮੱਥੇ ਉਤੇ ਇਹੀ ਲੇਖ) ਲਿਖ ਕੇ ਰੱਖ ਦਿੱਤਾ ਹੈ ਕਿ ਹਰੇਕ ਨੂੰ ਇਸ ਲੋਕ ਵਿੱਚ ਰਹਿਣ ਵਾਸਤੇ ਥੋੜੇ ਹੀ ਦਿਨ ਮਿਲੇ ਹੋਏ ਹਨ (ਫਿਰ ਭੀ ਸਭ ਜੀਵ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ) ।
ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥
ਉਹ ਜੀਵ-ਇਸਤ®ੀ (ਲੋਕ ਪਰਲੋਕ ਵਿਚ) ਸੋਭਾ ਖੱਟਦੀ ਹੈ, ਜੇਹੜੀ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਗੁਣ ਗਾਂਦੀ ਹੈ ।
ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥
ਜੇਹੜੀ ਜੀਵ-ਇਸਤ®ੀ ਇਸ ਪੇਕੇ ਘਰ ਵਿਚ ਰਹਿਣ ਸਮੇ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਸੰਭਾਲਦੀ ਹੈ ਉਸ ਨੂੰ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਵਾਲਾ ਥਾਂ ਮਿਲ ਜਾਂਦਾ ਹੈ ।
ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥
ਗੁਰੂ ਦੇ ਸਨਮੁਖ ਰਹਿ ਕੇ ਉਹ ਜੀਵ-ਇਸਤ®ੀ (ਸਦਾ) ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ, ਪਰਮਾਤਮਾ (ਦਾ ਨਾਮ) ਉਸ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ।੧।
ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥
(ਹੇ ਸਤਸੰਗੀ ! ਹੇ ਭੈਣ !) ਦੱਸ, ਉਹ ਪਤੀ-ਪ੍ਰਭੂ ਕਿਸ ਤਰੀਕੇ ਨਾਲ ਮਿਲ ਸਕਦਾ ਹੈ ਜੇਹੜਾ ਇਸ ਲੋਕ ਵਿਚ ਪਰਲੋਕ ਵਿਚ (ਸਭ ਥਾਂ) ਵੱਸਦਾ ਹੈ ?
ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥
(ਹੇ ਜਿਗਿਆਸੂ ਜੀਵ-ਇਸਤ®ੀ !) ਉਹ ਪ੍ਰਭੂ-ਪਤੀ (ਹਰ ਥਾਂ ਮੌਜੂਦ ਹੰੁਦਿਆਂ ਭੀ) ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਤੇ ਅਦਿ®ਸ਼ਟ ਭੀ ਹੈ । ਉਹ ਆਪ ਹੀ ਆਪਣਾ ਮੇਲ ਕਰਾਂਦਾ ਹੈ ।੧।ਰਹਾਉ।