Sri Guru Granth Sahib Ji — Ang 165 (punjabi)
ਗਉੜੀ ਗੁਆਰੇਰੀ ਮਹਲਾ ੪ ॥
ਗਊੜੀ ਗੁਆਰੇਰੀ, ਪਾਤਸ਼ਾਹੀ ਚੌਥੀ।
ਸਤਿਗੁਰ ਸੇਵਾ ਸਫਲ ਹੈ ਬਣੀ ॥
ਸਤਿਗੁਰੂ ਦੀ ਸਰਨ (ਮਨੁੱਖ ਦੇ ਆਤਮਕ ਜੀਵਨ ਵਾਸਤੇ) ਲਾਭਦਾਇਕ ਬਣ ਜਾਂਦੀ ਹੈ,
ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥
ਕਿਉਂਕਿ ਇਸ (ਗੁਰ-ਸਰਨ) ਦੀ ਰਾਹੀਂ (ਸਾਧ ਸੰਗਤਿ ਵਿਚ) ਮਿਲ ਕੇ ਮਾਲਕ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ ।
ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥
ਜਿਨ੍ਹਾਂ ਮਨੁੱਖਾਂ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਿਆ ਹੈ ਉਹਨਾਂ ਦੇ ਪੂਰਨਿਆਂ ਤੇ ਤੁਰ ਕੇ ਬਹੁਤ ਲੁਕਾਈ ਵਿਕਾਰਾਂ ਤੋਂ ਬਚ ਜਾਂਦੀ ਹੈ ।
ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥
ਹੇ ਮੇਰੇ ਭਾਈ ! ਗੁਰੂ ਦੇ ਸਿੱਖ ਬਣ ਕੇ (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਪਰਮਾਤਮਾ ਦਾ ਸਿਮਰਨ ਕਰ
ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥
(ਤਦੋਂ ਹੀ) ਪ੍ਰਭੂ ਦਾ ਨਾਮ ਸਿਮਰਿਆਂ ਹਰੇਕ ਕਿਸਮ ਦਾ ਪਾਪ (ਮਨ ਤੋਂ) ਦੂਰ ਹੋ ਜਾਂਦਾ ਹੈ ।੧।ਰਹਾਉ।
ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥
ਜਦੋਂ (ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ ਤਦੋਂ (ਇਸ ਦਾ) ਮਨ ਵੱਸ ਵਿਚ ਆ ਜਾਂਦਾ ਹੈ
ਧਾਵਤ ਪੰਚ ਰਹੇ ਹਰਿ ਧਿਆਇਆ ॥
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਸਿਮਰਨ ਕਰਦਿਆਂ (ਮਨੁੱਖ ਦੇ) ਪੰਜੇ (ਗਿਆਨ-ਇੰਦੇ® ਵਿਕਾਰਾਂ ਵਲ) ਦੌੜਨੋਂ ਰਹਿ ਜਾਂਦੇ ਹਨ,
ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥
ਤੇ ਸਰੀਰ ਦਾ ਮਾਲਕ ਜੀਵਾਤਮਾ ਹਰ ਰੋਜ਼ ਪਰਮਾਤਮਾ ਦੇ ਗੁਣ ਗਾਂਦਾ ਹੈ ।੨।
ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥
ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਲਈ,
ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥
ਉਹਨਾਂ ਨੇ ਝੂਠੇ ਮੋਹ ਛੱਡ ਦਿੱਤੇ ਤੇ ਪਰਮਾਤਮਾ ਦੇ ਚਰਨਾਂ ਵਿਚ ਆਪਣੀ ਸੁਰਤਿ ਜੋੜ ਲਈ ।
ਤੇ ਹਰਿ ਦਰਗਹ ਮੁਖ ਊਜਲ ਭਾਈ ॥੩॥
ਪਰਮਾਤਮਾ ਦੀ ਹਜ਼ੂਰੀ ਵਿਚ ਉਹ ਮਨੁੱਖ ਸੁਰਖ਼ਰੂ ਹੁੰਦੇ ਹਨ ।੩।
ਗੁਰ ਸੇਵਾ ਆਪਿ ਹਰਿ ਭਾਵੈ ॥
ਗੁਰੂ ਦੀ ਸਰਨ (ਪੈਣਾ) ਪਰਮਾਤਮਾ ਨੂੰ ਭੀ ਚੰਗਾ ਲੱਗਦਾ ਹੈ ।
ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥
ਕਿ®ਸ਼ਨ (ਭੀ) ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਨੂੰ ਸਿਮਰਦਾ ਰਿਹਾ, ਬਲਭੱਦ® ਭੀ ਗੁਰੂ ਦੀ ਚਰਨੀਂ ਲੱਗ ਕੇ ਹਰਿ-ਨਾਮ ਧਿਆਉਂਦਾ ਸੀ ।
ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥
ਹੇ ਨਾਨਕ ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ ਨੂੰ ਪਰਮਾਤਮਾ ਆਪ (ਵਿਕਾਰਾਂ ਦੇ ਸੰਸਾਰ-ਸਮੰੁਦਰ ਤੋਂ) ਪਾਰ ਲੰਘਾ ਲੈਂਦਾ ਹੈ ।੪।੫।੪੩।
ਗਉੜੀ ਗੁਆਰੇਰੀ ਮਹਲਾ ੪ ॥
ਗਊੜੀ ਗੁਰਾਰੇਰੀ, ਪਾਤਸ਼ਾਹੀ ਚੋਥੀ।
ਹਰਿ ਆਪੇ ਜੋਗੀ ਡੰਡਾਧਾਰੀ ॥
ਹੱਥ ਵਿਚ ਡੰਡਾ ਰੱਖਣ ਵਾਲਾ ਜੋਗੀ ਭੀ ਪਰਮਾਤਮਾ ਆਪ ਹੀ ਹੈ
ਹਰਿ ਆਪੇ ਰਵਿ ਰਹਿਆ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥
ਕਿਉਂਕਿ ਉਹ ਹਰੀ-ਪਰਮਾਤਮਾ ਆਪ ਹੀ (ਹਰ ਥਾਂ) ਵਿਆਪਕ ਹੋ ਰਿਹਾ ਹੈ (ਤਪੀਆਂ ਵਿਚ ਵਿਆਪਕ ਹੋ ਕੇ) ਹਰੀ ਆਪ ਹੀ ਤਾੜੀ ਲਾ ਕੇ ਤਪ-ਸਾਧਨ ਕਰ ਰਿਹਾ ਹੈ ।੧।
ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥
(ਹੇ ਭਾਈ !) ਮੇਰਾ ਰਾਮ ਇਹੋ ਜਿਹਾ ਹੈ ਕਿ ਉਹ ਹਰ ਥਾਂ ਮੌਜੂਦ ਹੈ ।
ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥
ਉਹ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ (ਕਿਸੇ ਭੀ ਥਾਂ ਤੋਂ) ਉਹ ਹਰੀ ਦੂਰ ਨਹੀਂ ਹੈ ।੧।ਰਹਾਉ।
ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥
ਪਰਮਾਤਮਾ ਆਪ ਹੀ ਸ਼ਬਦ ਹੈ ਆਪ ਹੀ ਸੁਰਤਿ ਹੈ ਆਪ ਹੀ ਲਗਨ ਹੈ ।
ਹਰਿ ਆਪੇ ਵੇਖੈ ਵਿਗਸੈ ਆਪੇ ॥
ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਬੈਠਾ ਇਹ ਜਗਤ-ਤਮਾਸ਼ਾ) ਵੇਖ ਰਿਹਾ ਹੈ (ਤੇ, ਆਪ ਹੀ ਇਹ ਤਮਾਸ਼ਾ ਵੇਖ ਕੇ) ਖ਼ੁਸ਼ ਹੋ ਰਿਹਾ ਹੈ ।
ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥
ਪਰਮਾਤਮਾ ਆਪ ਹੀ (ਸਭ ਵਿਚ ਬੈਠ ਕੇ ਆਪਣਾ ਨਾਮ) ਜਪ ਰਿਹਾ ਹੈ ।੨।
ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥
ਪਰਮਾਤਮਾ ਆਪ ਹੀ ਪਪੀਹਾ ਹੈ (ਤੇ ਆਪ ਹੀ ਉਸ ਪਪੀਹੇ ਵਾਸਤੇ) ਵਰਖਾ ਦੀ ਧਾਰ ਹੈ ।
ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥
ਪਰਮਾਤਮਾ ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹੈ, ਤੇ ਆਪ ਹੀ ਉਹ (ਜੀਵਾਂ ਨੂੰ ਅੰਮ੍ਰਿਤ) ਪਿਲਾਣ ਵਾਲਾ ਹੈ ।
ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥
ਪ੍ਰਭੂ ਆਪ ਹੀ (ਜਗਤ ਦੇ ਜੀਵਾਂ ਨੂੰ) ਪੈਦਾ ਕਰਦਾ ਹੈ ਤੇ ਆਪ ਹੀ (ਜੀਵਾਂ ਨੂੰ ਸੰਸਾਰ-ਸਮੰੁਦਰ ਤੋਂ) ਪਾਰ ਲੰਘਾਂਦਾ ਹੈ ।੩।
ਹਰਿ ਆਪੇ ਬੇੜੀ ਤੁਲਹਾ ਤਾਰਾ ॥
ਪਰਮਾਤਮਾ ਆਪ (ਜੀਵਾਂ ਦੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਬੇੜੀ ਹੈ ਤੁਲਹਾ ਹੈ, ਤੇ ਆਪ ਹੀ ਪਾਰ ਲੰਘਾਣ ਵਾਲਾ ਹੈ
ਹਰਿ ਆਪੇ ਗੁਰਮਤੀ ਨਿਸਤਾਰਾ ॥
ਪ੍ਰਭੂ ਆਪ ਹੀ ਗੁਰੂ ਦੀ ਮਤਿ ਤੇ ਤੋਰ ਕੇ ਵਿਕਾਰਾਂ ਤੋਂ ਬਚਾਂਦਾ ਹੈ ।
ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥
ਹੇ ਨਾਨਕ ! ਪਰਮਾਤਮਾ ਆਪ ਹੀ ਸੰਸਾਰ-ਸਮੰੁਦਰ ਤੋਂ ਪਾਰ ਲੰਘਾਂਦਾ ਹੈ ।੪।੬।੪੪।
ਗਉੜੀ ਬੈਰਾਗਣਿ ਮਹਲਾ ੪ ॥
ਗਊੜੀ ਬੈਰਾਗਣਿ, ਪਾਤਸ਼ਾਹੀ ਚੌਥੀ।
ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥
ਹੇ ਪ੍ਰਭੂ ! ਤੂੰ ਸਾਡਾ ਸ਼ਾਹ ਹੈਂ ਤੂੰ ਸਾਡਾ ਮਾਲਕ ਹੈਂ, ਤੂੰ ਸਾਨੂੰ ਜਿਹੋ ਜਿਹਾ ਸਰਮਾਇਆ ਦੇਂਦਾ ਹੈਂ, ਉਹੋ ਜਿਹਾ ਸਰਮਾਇਆ ਅਸੀ ਲੈ ਲੈਂਦੇ ਹਾਂ ।
ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥
ਜੇ ਤੂੰ ਆਪ ਮਿਹਰਵਾਨ ਹੋ ਕੇ (ਸਾਨੂੰ ਆਪਣੇ ਨਾਮ ਦਾ ਸਰਮਾਇਆ) ਦੇਵੇਂ ਤਾਂ ਅਸੀ ਪਿਆਰ ਨਾਲ ਤੇਰੇ ਨਾਮ ਦਾ ਵਪਾਰ ਕਰਨ ਲੱਗ ਪੈਂਦੇ ਹਾਂ ।੧।
ਹਮ ਵਣਜਾਰੇ ਰਾਮ ਕੇ ॥
ਹੇ ਭਾਈ ! ਅਸੀ ਜੀਵ ਪਰਮਾਤਮਾ (ਸ਼ਾਹੂਕਾਰ) ਦੇ (ਭੇਜੇ ਹੋਏ) ਵਪਾਰੀ ਹਾਂ ।
ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥
ਉਹ ਸ਼ਾਹ (ਆਪਣੇ ਨਾਮ ਦਾ) ਸਰਮਾਇਆ ਦੇ ਕੇ (ਅਸਾਂ ਜੀਵਾਂ ਪਾਸੋਂ) ਵਪਾਰ ਕਰਾਂਦਾ ਹੈ ।੧।ਰਹਾਉ।
ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥
(ਜਿਸ ਜੀਵ-ਵਣਜਾਰੇ ਨੇ) ਪਰਮਾਤਮਾ ਦੀ ਭਗਤੀ ਦੀ ਖੱਟੀ ਖੱਟੀ ਹੈ ਪਰਮਾਤਮਾ ਦਾ ਨਾਮ-ਧਨ ਖੱਟਿਆ ਹੈ, ਉਹ ਉਸ ਸਦਾ ਕਾਇਮ ਰਹਿਣ ਵਾਲੇ ਸ਼ਾਹ-ਪ੍ਰਭੂ ਦੇ ਮਨ ਵਿਚ ਪਿਆਰਾ ਲੱਗਦਾ ਹੈ ।
ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥
(ਜਿਸ ਜੀਵ-ਵਪਾਰੀ ਨੇ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਦਾ ਸੌਦਾ ਵਿਹਾਝਿਆ ਹੈ, ਜਮ-ਮਸੂਲੀਆ ਉਸ ਦੇ ਨੇੜੇ ਭੀ ਨਹੀਂ ਢੁਕਦਾ ।੨।
ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥
ਪਰ ਜੇਹੜੇ ਜੀਵ-ਵਣਜਾਰੇ (ਪ੍ਰਭੂ-ਨਾਮ ਤੋਂ ਬਿਨਾ) ਹੋਰ ਹੋਰ ਵਣਜ ਕਰਦੇ ਹਨ, ਉਹ ਮਾਇਆ ਦੇ ਮੋਹ ਦੀਆਂ ਬੇਅੰਤ ਲਹਰਾਂ ਵਿਚ ਫਸ ਕੇ ਦੁਖ ਸਹਾਰਦੇ ਰਹਿੰਦੇ ਹਨ ।
ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥
(ਉਹਨਾਂ ਦੇ ਭੀ ਕੀਹ ਵੱਸ ?) ਜਿਹੋ ਜਿਹੇ ਵਣਜ ਵਿਚ ਪਰਮਾਤਮਾ ਨੇ ਉਹਨਾਂ ਨੂੰ ਲਾ ਦਿੱਤਾ ਹੈ, ਉਹੋ ਜਿਹਾ ਹੀ ਫਲ ਉਹਨਾਂ ਨੇ ਪਾ ਲਿਆ ਹੈ ।੩।
ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥
ਪਰਮਾਤਮਾ ਦੇ ਨਾਮ ਦਾ ਵਪਾਰ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਪਰਮਾਤਮਾ ਆਪ ਮਿਹਰਵਾਨ ਹੋ ਕੇ ਦੇਂਦਾ ਹੈ ।
ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥
ਹੇ ਦਾਸ ਨਾਨਕ ! ਜਿਸ ਮਨੁੱਖ ਨੇ (ਸਭ ਦੇ) ਸ਼ਾਹ ਪਰਮਾਤਮਾ ਦੀ ਸੇਵਾ-ਭਗਤੀ ਕੀਤੀ ਹੈ, ਉਸ ਪਾਸੋਂ ਉਹ ਸ਼ਾਹ-ਪ੍ਰਭੂ ਕਦੇ ਭੀ (ਉਸ ਦੇ ਵਣਜ-ਵਪਾਰ ਦਾ) ਲੇਖਾ ਨਹੀਂ ਮੰਗਦਾ ।੪।੧।੭।੪੫।
ਗਉੜੀ ਬੈਰਾਗਣਿ ਮਹਲਾ ੪ ॥
ਗਊੜੀ ਬੈਰਾਗਣਿ, ਪਾਤਸ਼ਾਹੀ ਚੋਥੀ।
ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥
ਜਿਵੇਂ ਕੋਈ ਮਾਂ ਪੁੱਤਰ (ਜੰਮਣ) ਦੀ ਆਸ ਰੱਖ ਕੇ (ਨੌ ਮਹੀਨੇ ਆਪਣੀ) ਕੁੱਖ ਦੀ ਸੰਭਾਲ ਕਰਦੀ ਰਹਿੰਦੀ ਹੈ
ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥
(ਉਹ ਆਸ ਕਰਦੀ ਹੈ ਕਿ ਮੇਰਾ ਪੁੱਤਰ) ਵੱਡਾ ਹੋ ਕੇ ਧਨ ਖੱਟ-ਕਮਾ ਕੇ ਸਾਡੇ ਸੁਖ ਆਨੰਦ ਵਾਸਤੇ ਸਾਨੂੰ (ਲਿਆ ਕੇ) ਦੇਵੇਗਾ,
ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥
ਇਸੇ ਤਰ੍ਹਾਂ ਪਰਮਾਤਮਾ ਆਪਣੇ ਸੇਵਕਾਂ ਦੀ ਪ੍ਰੀਤਿ ਨੂੰ ਆਪ ਆਪਣਾ ਹੱਥ ਦੇ ਕੇ ਕਾਇਮ ਰੱਖਦਾ ਹੈ ।੧।