Sri Guru Granth Sahib Ji — Ang 184 (punjabi)
ਜਨ ਕੀ ਟੇਕ ਏਕ ਗੋਪਾਲ ॥
ਇਕ ਗੋਪਾਲ-ਪ੍ਰਭੂ ਹੀ ਸੇਵਕ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ ।
ਏਕਾ ਲਿਵ ਏਕੋ ਮਨਿ ਭਾਉ ॥
(ਗੁਰੂ ਦੀ ਸਰਨ ਆਏ ਮਨੁੱਖ ਨੂੰ) ਇਕ ਪਰਮਾਤਮਾ ਦੀ ਹੀ ਲਗਨ ਲੱਗ ਜਾਂਦੀ ਹੈ, ਉਸ ਦੇ ਮਨ ਵਿਚ ਇਕ ਪਰਮਾਤਮਾ ਦਾ ਹੀ ਪਿਆਰ (ਟਿਕ ਜਾਂਦਾ ਹੈ) ।
ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥
ਸੇਵਕ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਹੀ (ਦੁਨੀਆ ਦੇ) ਸਾਰੇ ਖ਼ਜ਼ਾਨੇ ਬਣ ਜਾਂਦਾ ਹੈ ।੩।
ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥
ਉਸ ਦੀ ਪ੍ਰੀਤਿ ਪਰਮਾਤਮਾ ਨਾਲ ਪੱਕੀ ਬਣ ਜਾਂਦੀ ਹੈ,
ਨਿਰਮਲ ਕਰਣੀ ਸਾਚੀ ਰੀਤਿ ॥
ਉਸ ਦਾ ਜੀਵਨ ਪਵਿਤ® ਹੋ ਜਾਂਦਾ ਹੈ, ਉਸ ਦੀ ਜੀਵਨ-ਮਰਯਾਦਾ (ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦੀ ਹੈ ।
ਗੁਰਿ ਪੂਰੈ ਮੇਟਿਆ ਅੰਧਿਆਰਾ ॥
(ਪਰਮਾਤਮਾ ਦੀ ਮਿਹਰ ਨਾਲ) ਪੂਰੇ ਗੁਰੂ ਨੇ (ਜਿਸ ਮਨੁੱਖ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ
ਨਾਨਕ ਕਾ ਪ੍ਰਭੁ ਅਪਰ ਅਪਾਰਾ ॥੪॥੨੪॥੯੩॥
(ਹੇ ਭਾਈ ! ਇਹ ਸਾਰੀ ਮਿਹਰ ਪਰਮਾਤਮਾ ਦੀ ਹੀ ਹੈ) ਨਾਨਕ ਦਾ ਪ੍ਰਭੂ ਪਰੇ ਤੋਂ ਪਰੇ ਹੈ ਤੇ ਬੇਅੰਤ ਹੈ ।੪।੨੪।੯੩।
ਗਉੜੀ ਗੁਆਰੇਰੀ ਮਹਲਾ ੫ ॥
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਜਿਸੁ ਮਨਿ ਵਸੈ ਤਰੈ ਜਨੁ ਸੋਇ ॥
ਉਹ ਪਰਮਾਤਮਾ ਜਿਸ ਮਨੁੱਖ ਦੇ ਮਨ ਵਿਚ ਵੱਸ ਪੈਂਦਾ ਹੈ ਉਹ (ਦੁੱਖਾਂ ਰੋਗਾਂ ਵਿਕਾਰਾਂ ਦੇ ਸਮੰੁਦਰ ਤੋਂ) ਪਾਰ ਲੰਘ ਜਾਂਦਾ ਹੈ ।
ਜਾ ਕੈ ਕਰਮਿ ਪਰਾਪਤਿ ਹੋਇ ॥
ਜਿਸ (ਪਰਮਾਤਮਾ) ਦੀ ਬਖ਼ਸ਼ਸ਼ ਨਾਲ (ਉਸ ਦੇ ਨਾਮ ਦੀ) ਪ੍ਰਾਪਤੀ ਹੁੰਦੀ ਹੈ,
ਦੂਖੁ ਰੋਗੁ ਕਛੁ ਭਉ ਨ ਬਿਆਪੈ ॥
(ਸੰਸਾਰ ਦਾ) ਕੋਈ ਦੁੱਖ ਕੋਈ ਰੋਗ ਕੋਈ ਡਰ ਉਸ ਉੱਤੇ ਆਪਣਾ ਪ੍ਰਭਾਵ ਨਹੀਂ ਪਾ ਸਕਦਾ
ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥
(ਕਿਉਂਕਿ) ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਆਪਣੇ ਹਿਰਦੇ ਵਿਚ ਜਪਦਾ ਰਹਿੰਦਾ ਹੈ ।੧।
ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥
(ਹੇ ਭਾਈ !) ਅਕਾਲ ਪੁਰਖ ਪਰਮੇਸ਼ਰ ਦਾ ਸਿਮਰਨ ਕਰਨਾ ਚਾਹੀਦਾ ਹੈ ।
ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ ॥
(ਸਿਮਰਨ ਦੀ) ਇਹ ਸੂਝ ਪੂਰੇ ਗੁਰੂ ਪਾਸੋਂ ਮਿਲਦੀ ਹੈ ।੧।ਰਹਾਉ।
ਕਰਣ ਕਰਾਵਨਹਾਰ ਦਇਆਲ ॥
(ਪਰਮਾਤਮਾ) ਨੂੰ ਸਿਮਰ, ਜੋ ਸਭ ਕੁਝ ਕਰਨ ਦੀ ਸਮਰੱਥਾ ਰੱਖਦਾ ਹੈ, ਜੋ ਜੀਵਾਂ ਪਾਸੋਂ ਸਭ ਕੁਝ ਕਰਾਣ ਦੀ ਤਾਕਤ ਰੱਖਦਾ ਹੈ, ਜੋ ਦਇਆ ਦਾ ਘਰ ਹੈ
ਜੀਅ ਜੰਤ ਸਗਲੇ ਪ੍ਰਤਿਪਾਲ ॥
ਜੋ ਸਾਰੇ ਜੀਵ ਜੰਤਾਂ ਦੀ ਪਾਲਣਾ ਕਰਦਾ ਹੈ
ਅਗਮ ਅਗੋਚਰ ਸਦਾ ਬੇਅੰਤਾ ॥
ਜੋ ਅਪਹੰੁਚ ਹੈ, ਜਿਸ ਤਕ ਮਨੁੱਖ ਦੇ ਗਿਆਨ-ਇੰਦਿ®ਆਂ ਦੀ ਪਹੰੁਚ ਨਹੀਂ ਹੋ ਸਕਦੀ, ਜਿਸ ਦੇ ਗੁਣਾਂ ਦਾ ਕਦੇ ਅੰਤ ਨਹੀਂ ਪੈ ਸਕਦਾ
ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥
ਹੇ (ਮੇਰੇ) ਮਨ ! ਪੂਰੇ ਗੁਰੂ ਦੇ ਉਪਦੇਸ਼ ਉੱਤੇ ਤੁਰ ਕੇ ਉਸ (ਪਰਮਾਤਮਾ) ਨੂੰ ਸਿਮਰ।੨।
ਜਾ ਕੀ ਸੇਵਾ ਸਰਬ ਨਿਧਾਨੁ ॥
ਜਿਸ ਦੀ ਸੇਵਾ-ਭਗਤੀ ਵਿਚ ਹੀ (ਜਗਤ ਦੇ) ਸਾਰੇ ਖ਼ਜ਼ਾਨੇ ਹਨ
ਪ੍ਰਭ ਕੀ ਪੂਜਾ ਪਾਈਐ ਮਾਨੁ ॥
ਜਿਸ ਹਰੀ ਦੀ ਪੂਜਾ ਕੀਤਿਆਂ (ਹਰ ਥਾਂ) ਆਦਰ-ਮਾਣ ਮਿਲਦਾ ਹੈ,
ਜਾ ਕੀ ਟਹਲ ਨ ਬਿਰਥੀ ਜਾਇ ॥
ਜਿਸ ਦੀ ਕੀਤੀ ਹੋਈ ਸੇਵਾ ਨਿਸਫਲ ਨਹੀਂ ਜਾਂਦੀ
ਸਦਾ ਸਦਾ ਹਰਿ ਕੇ ਗੁਣ ਗਾਇ ॥੩॥
(ਹੇ ਭਾਈ !) ਸਦਾ ਹੀ ਸਦਾ ਉਸ ਹਰੀ ਦੇ ਗੁਣ ਗਾਂਦਾ ਰਹੁ।੩।
ਕਰਿ ਕਿਰਪਾ ਪ੍ਰਭ ਅੰਤਰਜਾਮੀ ॥
ਹੇ ਅੰਤਰਜਾਮੀ ਪ੍ਰਭੂ ਮਿਹਰ ਕਰ,
ਸੁਖ ਨਿਧਾਨ ਹਰਿ ਅਲਖ ਸੁਆਮੀ ॥
ਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ! ਹੇ ਅਦਿ®ਸ਼ਟ ਸੁਆਮੀ !
ਜੀਅ ਜੰਤ ਤੇਰੀ ਸਰਣਾਈ ॥
ਸਾਰੇ ਜੀਅ ਜੰਤ ਤੇਰੀ ਸਰਣ ਹਨ (ਤੇਰੇ ਹੀ ਆਸਰੇ ਹਨ, ਮੈਂ ਭੀ ਤੇਰੀ ਸਰਨ ਆਇਆ ਹਾਂ)
ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥
ਹੇ ਨਾਨਕ ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—) ਮੈਨੂੰ ਤੇਰਾ ਨਾਮ ਮਿਲ ਜਾਏ (ਤੇਰਾ ਨਾਮ ਹੀ ਮੇਰਾ ਵਾਸਤੇ) ਵਡਿਆਈ ਹੈ ।੪।੨੫।੯੪।
ਗਉੜੀ ਗੁਆਰੇਰੀ ਮਹਲਾ ੫ ॥
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਜੀਅ ਜੁਗਤਿ ਜਾ ਕੈ ਹੈ ਹਾਥ ॥
ਜਿਸ ਦੇ ਹੱਥਾਂ ਵਿਚ ਸਭ ਜੀਵਾਂ ਦੀ ਜੀਵਨ-ਮਰਯਾਦਾ ਹੈ
ਸੋ ਸਿਮਰਹੁ ਅਨਾਥ ਕੋ ਨਾਥੁ ॥
(ਹੇ ਭਾਈ !) ਉਸ ਅਨਾਥਾਂ ਦੇ ਨਾਥ ਪਰਮਾਤਮਾ ਦਾ ਸਿਮਰਨ ਕਰ,
ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥
(ਹੇ ਭਾਈ !) ਜੇ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸ ਪਏ ਤਾਂ (ਉਸ ਦਾ) ਹਰੇਕ ਦੁੱਖ ਦੂਰ ਹੋ ਜਾਂਦਾ ਹੈ ।
ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥
ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਸਾਰੇ ਡਰ ਨਾਸ ਹੋ ਜਾਂਦੇ ਹਨ ।੧।
ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥
(ਹੇ ਭਾਈ !) ਤੂੰ ਪਰਮਾਤਮਾ ਤੋਂ ਬਿਨਾ ਹੋਰ ਕਿਸੇ ਦਾ ਡਰ ਕਿਉਂ ਮੰਨਦਾ ਹੈਂ ?
ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥
ਪਰਮਾਤਮਾ ਨੂੰ ਭੁਲਾ ਕੇ ਹੋਰ ਕੇਹੜਾ ਸੁਖ ਸਮਝਦਾ ਹੈਂ ? ।੧।ਰਹਾਉ।
ਜਿਨਿ ਧਾਰੇ ਬਹੁ ਧਰਣਿ ਅਗਾਸ ॥
ਜਿਸ ਨੇ ਅਨੇਕਾਂ ਧਰਤੀਆਂ ਅਕਾਸ਼ਾਂ ਨੂੰ ਸਹਾਰਾ ਦਿੱਤਾ ਹੋਇਆ ਹੈ,
ਜਾ ਕੀ ਜੋਤਿ ਜੀਅ ਪਰਗਾਸ ॥
ਜਿਸ ਦੀ ਜੋਤਿ ਸਾਰੇ ਜੀਵਾਂ ਵਿਚ ਚਾਨਣ ਕਰ ਰਹੀ ਹੈ ।
ਜਾ ਕੀ ਬਖਸ ਨ ਮੇਟੈ ਕੋਇ ॥
ਜਿਸ ਦੀ (ਕੀਤੀ ਹੋਈ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ) (ਕੋਈ ਰੋਕ ਨਹੀਂ ਸਕਦਾ) ।
ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥
(ਹੇ ਭਾਈ !) ਉਸ ਪ੍ਰਭੂ ਨੂੰ ਸਦਾ ਸਿਮਰ, (ਜੇਹੜਾ ਮਨੁੱਖ ਉਸ ਪ੍ਰਭੂ ਨੂੰ ਸਿਮਰਦਾ ਹੈ ਉਹ ਦੁਨੀਆ ਦੇ ਡਰਾਂ ਵਲੋਂ) ਨਿਡਰ ਹੋ ਜਾਂਦਾ ਹੈ ।੨।
ਆਠ ਪਹਰ ਸਿਮਰਹੁ ਪ੍ਰਭ ਨਾਮੁ ॥
(ਹੇ ਭਾਈ !) ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਨਾਮ ਸਿਮਰਦਾ ਰਹੁ
ਅਨਿਕ ਤੀਰਥ ਮਜਨੁ ਇਸਨਾਨੁ ॥
(ਇਹ ਸਿਮਰਨ ਹੀ) ਅਨੇਕਾਂ ਤੀਰਥਾਂ ਦਾ ਇਸ਼ਨਾਨ ਹੈ
ਪਾਰਬ੍ਰਹਮ ਕੀ ਸਰਣੀ ਪਾਹਿ ॥
ਜੇ ਤੂੰ ਪਰਮਾਤਮਾ ਦੀ ਸ਼ਰਨ ਪੈ ਜਾਏਂ
ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥
ਤਾਂ ਤੇਰੇ ਕੋ®ੜਾਂ ਪਾਪ ਇਕ ਪਲ ਵਿਚ ਹੀ ਨਾਸ ਹੋ ਜਾਣ ।੩।
ਬੇਮੁਹਤਾਜੁ ਪੂਰਾ ਪਾਤਿਸਾਹੁ ॥
ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਉਹ ਸਭ ਗੁਣਾਂ ਦਾ ਮਾਲਕ ਹੈ, ਉਸ ਸਭ ਗੁਣਾਂ ਦਾ ਪਾਤਿਸ਼ਾਹ ਹੈ ।
ਪ੍ਰਭ ਸੇਵਕ ਸਾਚਾ ਵੇਸਾਹੁ ॥
ਪ੍ਰਭੂ ਦੇ ਸੇਵਕਾਂ ਨੂੰ ਪ੍ਰਭੂ ਦਾ ਅਟੱਲ ਭਰੋਸਾ ਰਹਿੰਦਾ ਹੈ ।
ਗੁਰਿ ਪੂਰੈ ਰਾਖੇ ਦੇ ਹਾਥ ॥
(ਹੇ ਭਾਈ !) ਪਰਮਾਤਮਾ ਪੂਰੇ ਗੁਰੂ ਦੀ ਰਾਹੀਂ (ਆਪਣੇ ਸੇਵਕਾਂ ਨੂੰ ਸਭ ਕਲੰਕਾਂ ਤੋਂ) ਹੱਥ ਦੇ ਕੇ ਬਚਾਂਦਾ ਹੈ ।
ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥
ਹੇ ਨਾਨਕ ! ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ ।੪।੨੬।੯੫।
ਗਉੜੀ ਗੁਆਰੇਰੀ ਮਹਲਾ ੫ ॥
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਗੁਰ ਪਰਸਾਦਿ ਨਾਮਿ ਮਨੁ ਲਾਗਾ ॥
ਜਿਸ ਮਨੁੱਖ ਦਾ ਮਨ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ,
ਜਨਮ ਜਨਮ ਕਾ ਸੋਇਆ ਜਾਗਾ ॥
ਉਹ ਜਨਮਾਂ ਜਨਮਾਂਤਰਾਂ ਦਾ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤਾ ਹੋਇਆ (ਭੀ) ਜਾਗ ਪੈਂਦਾ ਹੈ ।
ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥
ਉਹ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ ਉਚਾਰਦਾ ਹੈ ਪ੍ਰਭੂ ਦੀ (ਸਿਫ਼ਤਿ-ਸਾਲਾਹ ਦੀ) ਬਾਣੀ ਉਚਾਰਦਾ ਹੈ
ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥
ਜਿਸ ਪ੍ਰਾਣੀ ਨੂੰ ਪੂਰੇ ਗੁਰੂ ਦੀ ਸ੍ਰੇਸ਼ਟ ਮਤਿ ਪ੍ਰਾਪਤ ਹੰੁਦੀ ਹੈ।੧।
ਪ੍ਰਭ ਸਿਮਰਤ ਕੁਸਲ ਸਭਿ ਪਾਏ ॥
(ਜੇਹੜਾ ਮਨੁੱਖ ਪ੍ਰਭੂ ਦਾ ਸਿਮਰਨ ਕਰਦਾ ਹੈ) ਪ੍ਰਭੂ ਦਾ ਸਿਮਰਨ ਕਰਦਿਆਂ ਉਸ ਨੇ ਸਾਰੇ ਸੁਖ ਪ੍ਰਾਪਤ ਕਰ ਲਏ,
ਘਰਿ ਬਾਹਰਿ ਸੁਖ ਸਹਜ ਸਬਾਏ ॥੧॥ ਰਹਾਉ ॥
ਉਸ ਦੇ ਹਿਰਦੇ ਵਿਚ (ਭੀ) ਆਤਮਕ ਅਡੋਲਤਾ ਦੇ ਸਾਰੇ ਅਨੰਦ, ਜਗਤ ਨਾਲ ਵਰਤਦਿਆਂ ਭੀ ਉਸ ਨੂੰ ਆਤਮਕ ਅਡੋਲਤਾ ਦੇ ਸਾਰੇ ਆਨੰਦ ।੧।ਰਹਾਉ।
ਸੋਈ ਪਛਾਤਾ ਜਿਨਹਿ ਉਪਾਇਆ ॥
ਉਸ ਮਨੁੱਖ ਨੇ ਉਸੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਹੈ ।
ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥
ਪ੍ਰਭੂ ਨੇ ਮਿਹਰ ਕਰ ਕੇ ਉਸ ਮਨੁੱਖ ਨੂੰ ਆਪ (ਆਪਣੇ ਚਰਨਾਂ ਵਿਚ) ਜੋੜ ਲਿਆ,
ਬਾਹ ਪਕਰਿ ਲੀਨੋ ਕਰਿ ਅਪਨਾ ॥
ਜਿਸ ਮਨੁੱਖ ਨੂੰ ਪ੍ਰਭੂ ਨੇ ਬਾਂਹ ਫੜ ਕੇ ਆਪਣਾ ਬਣਾ ਲਿਆ
ਹਰਿ ਹਰਿ ਕਥਾ ਸਦਾ ਜਪੁ ਜਪਨਾ ॥੨॥
ਉਹ ਮਨੁੱਖ ਸਦਾ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ । ਪ੍ਰਭੂ ਦੇ ਨਾਮ ਦਾ ਜਾਪ ਜਪਦਾ ਹੈ ।੨।
ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥
(ਮੋਹ ਦੀ ਨੀਂਦ ਦੂਰ ਕਰਨ ਲਈ ਪਰਮਾਤਮਾ ਦਾ ਨਾਮ ਹੀ ਉਸ ਦੇ ਵਾਸਤੇ) ਮੰਤਰ ਹੈ ਨਾਮ ਹੀ ਜਾਦੂ ਹੈ ਨਾਮ ਹੀ ਦਵਾਈ ਹੈ ਤੇ ਨਾਮ ਹੀ ਪ੍ਰਾਸ਼ਚਿਤ ਕਰਮ ਹੈ