Sri Guru Granth Sahib Ji — Ang 199 (punjabi)
ਸੰਤਸੰਗਿ ਤਹ ਗੋਸਟਿ ਹੋਇ ॥
(ਹੇ ਭਾਈ !) ਉਥੇ (ਉਸ ਹਰਿ-ਨਾਮ-ਜਲ ਵਿਚ ਚੁੱਭੀ ਲਾਂਦਿਆਂ) ਪ੍ਰਭੂ-ਸੰਤ ਨਾਲ ਮਿਲਾਪ ਹੋ ਜਾਂਦਾ ਹੈ
ਕੋਟਿ ਜਨਮ ਕੇ ਕਿਲਵਿਖ ਖੋਇ ॥੨॥
(ਤੇ, ਮਨੁੱਖ ਆਪਣੇ) ਕ®ੋੜਾਂ ਜਨਮਾਂ ਦੇ (ਕੀਤੇ ਹੋਏ) ਪਾਪ ਦੂਰ ਕਰ ਲੈਂਦਾ ਹੈ ।੨।
ਸਿਮਰਹਿ ਸਾਧ ਕਰਹਿ ਆਨੰਦੁ ॥
(ਹੇ ਭਾਈ ! ਜੇਹੜੇ) ਗੁਰਮੁਖ ਬੰਦੇ (ਹਰਿ-ਨਾਮ) ਸਿਮਰਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ,
ਮਨਿ ਤਨਿ ਰਵਿਆ ਪਰਮਾਨੰਦੁ ॥੩॥
ਉਹਨਾਂ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ ਪਰਮਾਤਮਾ ਹਰ ਵੇਲੇ ਮੌਜੂਦ ਦਿੱਸਦਾ ਹੈ ।੩।
ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥
ਹੇ ਨਾਨਕ ! (ਆਖ—) ਪਰਮਾਤਮਾ ਦੇ ਚਰਨਾਂ ਦੇ ਖ਼ਜ਼ਾਨੇ ਜਿਸ ਮਨੁੱਖ ਨੂੰ ਲੱਭ ਪੈਂਦੇ ਹਨ, ਉਸ ਮਨੁੱਖ ਤੋਂ ਪ੍ਰਭੂ ਦੇ ਭਗਤ-ਸੇਵਕ ਕੁਰਬਾਨ ਜਾਂਦੇ ਹਨ ।੪।੯੫।੧੬੪।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀ।
ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥
(ਹੇ ਭਾਈ !) ਉਹ (ਧਾਰਮਿਕ) ਉੱਦਮ ਕਰ, ਜਿਸ ਦੇ ਕਰਨ ਨਾਲ ਤੇਰੇ ਮਨ ਨੂੰ ਵਿਕਾਰਾਂ ਦੀ ਮੈਲ ਨ ਲੱਗ ਸਕੇ,
ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥
ਤੇ ਤੇਰਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹੇ ।੧।ਰਹਾਉ।
ਏਕੋ ਸਿਮਰਿ ਨ ਦੂਜਾ ਭਾਉ ॥
(ਹੇ ਭਾਈ !) ਸਿਰਫ਼ ਇਕ ਪਰਮਾਤਮਾ ਦਾ ਨਾਮ ਜਪ, ਕਿਸੇ ਹੋਰ ਦਾ ਪਿਆਰ (ਆਪਣੇ ਮਨ ਵਿਚ) ਨਾਹ ਲਿਆ ।
ਸੰਤਸੰਗਿ ਜਪਿ ਕੇਵਲ ਨਾਉ ॥੧॥
ਸਾਧ ਸੰਗਤਿ ਵਿਚ ਟਿਕ ਕੇ ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ ।੧।
ਕਰਮ ਧਰਮ ਨੇਮ ਬ੍ਰਤ ਪੂਜਾ ॥
(ਹੇ ਭਾਈ ! ਮਿਥੇ ਹੋਏ) ਧਾਰਮਿਕ ਕਰਮ, ਵਰਤ ਪੂਜਾ ਆਦਿਕ (ਬਣਾਏ ਹੋਏ)
ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥
ਨੇਮ—ਪਰਮਾਤਮਾ ਦੇ ਸਿਮਰਨ ਤੋਂ ਬਿਨਾ ਅਜੇਹੇ ਕਿਸੇ ਦੂਜੇ ਕੰਮ ਨੂੰ (ਉੱਚੇ ਆਤਮਕ ਜੀਵਨ ਵਾਸਤੇ ਸਹਾਇਕ) ਨਾਹ ਸਮਝ ।੨।
ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥
(ਹੇ ਭਾਈ ! ਸਿਰਫ਼) ਉਸ ਮਨੁੱਖ ਦੀ ਮਿਹਨਤ ਸਫਲ ਹੁੰਦੀ ਹੈ, ਜਿਸ ਦੀ ਪੀ੍ਰਤਿ ਆਪਣੇ ਪਰਮਾਤਮਾ ਦੇ ਨਾਲ ਬਣੀ ਹੋਈ ਹੈ ।੩।
ਸੋ ਬੈਸਨੋ ਹੈ ਅਪਰ ਅਪਾਰੁ ॥
(ਕਰਮ ਧਰਮ ਨੇਮ ਬ੍ਰਤ ਪੂਜਾ ਕਰਨ ਵਾਲਾ ਮਨੁੱਖ ਅਸਲ ਬੈਸਨੋ ਨਹੀਂ ਹੈ) ਉਹ ਬੈਸਨੋ ਪਰੇ ਤੋਂ ਪਰੇ ਤੇ ਸ੍ਰੇਸ਼ਟ ਹੈ,
ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥
ਹੇ ਨਾਨਕ ! (ਜਿਸ ਨੇ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ ਆਪਣੇ ਅੰਦਰੋਂ) ਸਾਰੇ ਵਿਕਾਰ ਦੂਰ ਕਰ ਲਏ ਹਨ ।੪।੯੬।੧੬੫।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀ।
ਜੀਵਤ ਛਾਡਿ ਜਾਹਿ ਦੇਵਾਨੇ ॥
ਹੇ ਝੱਲੇ ਮਨੁੱਖ ! ਜੇਹੜੇ ਮਾਇਕ ਪਦਾਰਥ ਮਨੁੱਖ ਨੂੰ ਜੀਊਂਦੇ ਨੂੰ ਹੀ ਛੱਡ ਜਾਂਦੇ ਹਨ,
ਮੁਇਆ ਉਨ ਤੇ ਕੋ ਵਰਸਾਂਨੇ ॥੧॥
ਮੌਤ ਆਉਣ ਤੇ ਉਹਨਾਂ ਪਾਸੋਂ ਕੌਣ ਕੋਈ ਲਾਭ ਉਠਾ ਸਕਦਾ ਹੈ ? ।੧।
ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥
(ਹੇ ਭਾਈ !) ਪਰਮਾਤਮਾ ਦਾ ਨਾਮ ਸਿਮਰ, (ਇਹ ਸਿਮਰਨ-ਲੇਖ ਹੀ ਧੁਰੋਂ ਰੱਬੀ ਨਿਯਮ ਅਨੁਸਾਰ ਤੇਰੇ ਮਨ ਵਿਚ ਤੇਰੇ ਹਿਰਦੇ ਵਿਚ (ਸਦਾ ਲਈ) ਉੱਕਰਿਆ ਰਹਿ ਸਕਦਾ ਹੈ,
ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥
ਪਰ ਇਹ ਮਾਇਆ (ਜਿਸ ਦੀ ਖ਼ਾਤਰ ਸਾਰੀ ਉਮਰ ਦੌੜ-ਭੱਜ ਕਰਦਾ ਹੈਂ, ਆਖ਼ਿਰ) ਕਿਸੇ ਕੰਮ ਨਹੀਂ ਆਉਂਦੀ ।੧।ਰਹਾਉ।
ਬਿਖੈ ਠਗਉਰੀ ਜਿਨਿ ਜਿਨਿ ਖਾਈ ॥
(ਹੇ ਭਾਈ ! ਚੇਤੇ ਰੱਖ) ਜਿਸ ਜਿਸ ਮਨੁੱਖ ਨੇ ਵਿਸ਼ਿਆਂ ਦੀ ਠਗ-ਬੂਟੀ ਖਾ ਲਈ ਹੈ,
ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥
(ਵਿਕਾਰਾਂ ਦੀ) ਉਸ ਦੀ ਤਿ®ਸ਼ਨਾ ਕਦੇ ਭੀ ਮਿਟਦੀ ਨਹੀਂ ।੨।
ਦਾਰਨ ਦੁਖ ਦੁਤਰ ਸੰਸਾਰੁ ॥
(ਹੇ ਭਾਈ !) ਇਸ ਸੰਸਾਰ (-ਸਮੁੰਦਰ) ਤੋਂ ਪਾਰ ਲੰਘਣਾ ਬਹੁਤ ਔਖਾ ਹੈ । ਇਹ ਬੜੇ ਭਿਆਨਕ ਦੁੱਖਾਂ ਨਾਲ ਭਰਪੂਰ ਹੈ ।
ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥
ਤੂੰ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸ ਤਰ੍ਹਾਂ ਇਸ ਤੋਂ ਪਾਰ ਲੰਘ ਸਕੇਂਗਾ ? ।੩।
ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥
ਇਹ ਲੋਕ ਤੇ ਪਰਲੋਕ ਦੋਵੇਂ ਹੀ ਸੰਵਾਰ ਲੈ
ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥
ਹੇ ਨਾਨਕ ! (ਆਖ—ਹੇ ਭਾਈ !) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰ ।੪।੯੭।੧੬੬।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀ।
ਗਰੀਬਾ ਉਪਰਿ ਜਿ ਖਿੰਜੈ ਦਾੜੀ ॥
(ਹੇ ਭਾਈ ! ਵੇਖ ਉਸ ਦਾ ਨਿਆਂ !) ਜੇਹੜੀ ਦਾੜ੍ਹੀ ਗਰੀਬਾਂ ਉਤੇ ਖਿੱਝਦੀ ਰਹਿੰਦੀ ਹੈ
ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥
ਪਾਰਬ੍ਰਹਮ-ਪ੍ਰਭੂ ਨੇ ਉਹ ਦਾੜ੍ਹੀ ਅੱਗ ਵਿਚ ਸਾੜ ਦਿੱਤੀ (ਹੁੰਦੀ) ਹੈ (ਭਾਵ, ਜੇਹੜਾ ਮਨੁੱਖ ਅਹੰਕਾਰ ਵਿਚ ਆ ਕੇ ਦੂਜਿਆਂ ਨੂੰ ਦੁੱਖੀ ਕਰਦਾ ਹੈ, ਉਹ ਆਪ ਭੀ ਕ®ੋਧ-ਅੱਗ ਵਿਚ ਸੜਦਾ ਰਹਿੰਦਾ ਹੈ) ।੧।
ਪੂਰਾ ਨਿਆਉ ਕਰੇ ਕਰਤਾਰੁ ॥
(ਹੇ ਭਾਈ !) ਜੀਵਾਂ ਨੂੰ ਪੈਦਾ ਕਰਨ ਵਾਲਾ ਪਰਮਾਤਮਾ (ਸਦਾ) ਨਿਆਂ ਕਰਦਾ ਹੈ (ਐਸਾ ਨਿਆਂ) ਜਿਸ ਵਿਚ ਕੋਈ ਉਕਾਈ ਨਹੀਂ ਹੁੰਦੀ ।
ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥
ਉਹ ਕਰਤਾਰ ਆਪਣੇ ਸੇਵਕਾਂ ਦੀ ਸਹਾਇਤਾ ਕਰਨ ਦੀ ਸਮਰੱਥਾ ਵਾਲਾ ਹੈ ।੧।ਰਹਾਉ।
ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥
(ਹੇ ਭਾਈ ! ਜਗਤ ਦੇ) ਸ਼ੁਰੂ ਤੋਂ, ਜੁਗਾਂ ਦੇ ਸ਼ੁਰੂ ਤੋਂ ਹੀ ਪਰਮਾਤਮਾ ਦਾ ਤੇਜ-ਪਰਤਾਪ ਪਰਗਟ ਹੁੰਦਾ ਆਇਆ ਹੈ
ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥
(ਕਿ ਦੂਜਿਆਂ ਦੀ) ਨਿੰਦਾ ਕਰਨ ਵਾਲਾ ਮਨੁੱਖ (ਆਪ) ਆਤਮਕ ਮੌਤੇ ਮਰਿਆ ਰਹਿੰਦਾ ਹੈ, (ਉਸ ਦੇ ਆਪਣੇ ਅੰਦਰ ਨਿੰਦਾ ਦੇ ਕਾਰਨ) ਬੜਾ ਦੁੱਖ-ਕਲੇਸ਼ ਬਣਿਆ ਰਹਿੰਦਾ ਹੈ ।੨।
ਤਿਨਿ ਮਾਰਿਆ ਜਿ ਰਖੈ ਨ ਕੋਇ ॥
(ਹੇ ਭਾਈ ! ਗਰੀਬਾਂ ਉਤੇ ਵਧੀਕੀ ਕਰਨ ਵਾਲੇ ਮਨੁੱਖ ਨੂੰ) ਉਸ ਪਰਮਾਤਮਾ ਨੇ (ਆਪ) ਆਤਮਕ ਮੌਤੇ ਮਾਰ ਦਿੱਤਾ ਹੁੰਦਾ ਹੈ ਜਿਸ ਤੋਂ (ਪਰਮਾਤਮਾ ਤੋਂ ਬਿਨਾ) ਹੋਰ ਕੋਈ ਬਚਾ ਨਹੀਂ ਸਕਦਾ,
ਆਗੈ ਪਾਛੈ ਮੰਦੀ ਸੋਇ ॥੩॥
(ਅਜੇਹੇ ਮਨੁੱਖ ਦੀ) ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ ਬਦਨਾਮੀ ਹੀ ਹੁੰਦੀ ਹੈ ।੩।
ਅਪੁਨੇ ਦਾਸ ਰਾਖੈ ਕੰਠਿ ਲਾਇ ॥
ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ (ਭਾਵ, ਉਹਨਾਂ ਦੇ ਉੱਚੇ ਆਤਮਕ ਜੀਵਨ ਦਾ ਪੂਰਾ ਧਿਆਨ ਰੱਖਦਾ ਹੈ) ।
ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥
ਹੇ ਨਾਨਕ ! ਉਸ ਪਰਮਾਤਮਾ ਦੀ ਸਰਨ ਪਉ, ਤੇ ਉਸ ਪਰਮਾਤਮਾ ਦਾ ਨਾਮ (ਸਦਾ) ਸਿਮਰ ।੪।੯੮।੧੬੭।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀ।
ਮਹਜਰੁ ਝੂਠਾ ਕੀਤੋਨੁ ਆਪਿ ॥
(ਹੇ ਭਾਈ ! ਵੇਖੋ, ਸਾਡੇ ਵਿਰੁੱਧ ਤਿਆਰ ਕੀਤਾ ਹੋਇਆ) ਮੇਜਰਨਾਮਾ ਕਰਤਾਰ ਨੇ ਆਪ ਝੂਠਾ (ਸਾਬਤ) ਕਰ ਦਿੱਤਾ,
ਪਾਪੀ ਕਉ ਲਾਗਾ ਸੰਤਾਪੁ ॥੧॥
(ਤੇ ਝੂਠ ਅਨਰਥ ਥੱਪਣ ਵਾਲੇ) ਪਾਪੀਆਂ ਨੂੰ (ਆਤਮਕ ਤੌਰ ਤੇ) ਬੜਾ ਦੁੱਖ-ਕਲੇਸ਼ ਹੋਇਆ ।੧।
ਜਿਸਹਿ ਸਹਾਈ ਗੋਬਿਦੁ ਮੇਰਾ ॥
(ਹੇ ਭਾਈ !) ਮੇਰਾ ਗੋਬਿੰਦ ਜਿਸ ਮਨੁੱਖ ਦਾ ਸਹਾਈ ਬਣਦਾ ਹੈ,
ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥
ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ।੧।ਰਹਾਉ।
ਸਾਚੀ ਦਰਗਹ ਬੋਲੈ ਕੂੜੁ ॥
(ਹੇ ਭਾਈ !) ਜੇਹੜਾ ਮਨੁੱਖ (ਕਿਸੇ ਨੂੰ ਹਾਨੀ ਪੁਚਾਣ ਵਾਸਤੇ) ਝੂਠ ਬੋਲਦਾ ਹੈ
ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥
ਉਹ ਅੰਨ੍ਹਾ ਮੂਰਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਦਰਗਾਹ ਵਿਚ ਆਪਣਾ ਸਿਰ ਆਪਣਾ ਹੱਥਾਂ ਨਾਲ ਪਿੱਟਦਾ ਹੈ (ਭਾਵ, ਉਹ ਪਛੁਤਾਵੇ ਕਰਦਾ ਹੈ) ।੨।
ਰੋਗ ਬਿਆਪੇ ਕਰਦੇ ਪਾਪ ॥
ਜੇਹੜੇ ਮਨੁੱਖ ਮੰਦੇ ਕੰਮ ਕਰਦੇ ਹਨ (ਉਸ ਦੇ ਨਿਆਂ ਅਨੁਸਾਰ) ਉਹ ਅਨੇਕਾਂ ਰੋਗਾਂ ਵਿਚ ਗ੍ਰਸੇ ਰਹਿੰਦੇ ਹਨ
ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥
(ਹੇ ਭਾਈ !) ਪਰਮਾਤਮਾ ਆਪ ਨਿਆਂ ਕਰਨ ਵਾਲਾ ਬਣ ਕੇ (ਕਚਹਿਰੀ ਲਾਈ) ਬੈਠਾ ਹੋਇਆ ਹੈ (ਉਸ ਨਾਲ ਕੋਈ ਠੱਗੀ ਨਹੀਂ ਹੋ ਸਕਦੀ) । ।੩।
ਅਪਨ ਕਮਾਇਐ ਆਪੇ ਬਾਧੇ ॥
(ਹੇ ਭਾਈ ! ਧਨ ਆਦਿਕ ਦੀ ਖ਼ਾਤਰ ਜੀਵ ਪਾਪ ਕਰਮ ਕਰਦੇ ਹਨ, ਪਰ) ਸਾਰਾ ਹੀ ਧਨ ਜਿੰਦ ਦੇ ਨਾਲ ਹੀ (ਜੀਵ ਦੇ ਹੱਥੋਂ) ਚਲਾ ਜਾਂਦਾ ਹੈ,
ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥
ਤੇ ਆਪਣੇ ਕੀਤੇ ਕਰਮਾਂ ਅਨੁਸਾਰ ਜੀਵ ਆਪ ਹੀ (ਮੋਹ ਦੇ ਬੰਧਨਾਂ ਵਿਚ) ਬੱਝੇ ਰਹਿੰਦੇ ਹਨ ।੪।
ਨਾਨਕ ਸਰਨਿ ਪਰੇ ਦਰਬਾਰਿ ॥
ਹੇ ਨਾਨਕ ! (ਆਖ—) ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪੈਂਦੇ ਹਨ ਪਰਮਾਤਮਾ ਦੇ ਦਰ ਤੇ ਡਿੱਗਦੇ ਹਨ,
ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥
ਉਹਨਾਂ ਦੀ ਇੱਜ਼ਤ ਮੇਰੇ ਕਰਤਾਰ ਨੇ ਸਦਾ ਹੀ ਰੱਖ ਲਈ ਹੈ ।੫।੯੯।੧੬੮।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀ।
ਜਨ ਕੀ ਧੂਰਿ ਮਨ ਮੀਠ ਖਟਾਨੀ ॥
ਉਸ ਦੇ ਮਨ ਨੂੰ ਪਰਮਾਤਮਾ ਦੇ ਸੇਵਕ ਦੀ ਚਰਨ-ਧੂੜ ਮਿੱਠੀ ਲੱਗਦੀ ਹੈ ।
ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ ॥
(ਹੇ ਭਾਈ !) ਪੂਰਬਲੇ ਜਨਮ ਵਿਚ ਕੀਤੇ ਕਰਮ ਅਨੁਸਾਰ ਜਿਸ ਪ੍ਰਾਣੀ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ, ।੧।ਰਹਾਉ।