Sri Guru Granth Sahib Ji — Ang 210 (punjabi)
ਰਾਗੁ ਗਉੜੀ ਪੂਰਬੀ ਮਹਲਾ ੫
ਰਾਗੁ ਗਊੜੀ ਪੂਰਬੀ ਪਾਤਸ਼ਾਹੀ ਪੰਜਵੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ, ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥
(ਹੇ ਭਾਈ!) ਕਦੇ ਭੀ ਪਰਮਾਤਮਾ ਨੂੰ ਆਪਣੇ ਮਨ ਤੋਂ ਨਾਹ ਵਿਸਾਰ ।
ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥
ਉਹ ਪਰਮਾਤਮਾ ਇਸ ਲੋਕ ਵਿਚ ਤੇ ਪਰਲੋਕ ਵਿਚ, ਸਭ ਜੀਵਾਂ ਨੂੰ ਸੁਖ ਦੇਣ ਵਾਲਾ ਹੈ, ਤੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲਾ ਹੈ ।੧।ਰਹਾਉ।
ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥
(ਹੇ ਭਾਈ! ਜੇਹੜਾ ਮਨੁੱਖ ਆਪਣੀ) ਜੀਭ ਨਾਲ ਉਸ ਪਰਮਾਤਮਾ ਦਾ ਨਾਮ ਚੇਤੇ ਕਰਦਾ ਹੈ, ਉਸ ਮਨੁੱਖ ਦੇ ਉਹ (ਪ੍ਰਭੂ) ਵੱਡੇ ਵੱਡੇ ਕਸ਼ਟ ਇਕ ਖਿਨ ਵਿਚ ਦੂਰ ਕਰ ਦੇਂਦਾ ਹੈ ।
ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥੧॥
ਜੇਹੜੇ ਮਨੁੱਖ ਉਸ ਹਰੀ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰੋਂ ਉਹ ਹਰੀ (ਤਿ®ਸ਼ਨਾ ਦੀ) ਬਲਦੀ ਅੱਗ ਬੁਝਾ ਦੇਂਦਾ ਹੈ, ਉਹ (ਵਿਕਾਰਾਂ ਦੀ ਅੱਗ ਵਲੋਂ) ਠੰਢੇ-ਠਾਰ ਹੋ ਜਾਂਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ ਤੇ ਆਨੰਦ ਹੀ ਆਨੰਦ ਬਣ ਜਾਂਦੇ ਹਨ ।੧।
ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥
(ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨ ਮਨ ਵਿਚ ਆਰਾਧਿਆਂ ਪਰਮਾਤਮਾ ਮਾਂ ਦੇ ਪੇਟ ਦੇ ਨਰਕ-ਕੁੰਡ ਤੋਂ ਬਚਾ ਲੈਂਦਾ ਹੈ ।
ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥੨॥
ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ਤੇ ਮੌਤ ਦਾ ਸਹਮ ਦੂਰ ਕਰ ਦੇਂਦਾ ਹੈ ।
ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥
(ਹੇ ਭਾਈ!) ਪਰਮਾਤਮਾ ਸਰਬ-ਵਿਆਪਕ ਹੈ, ਸਭ ਤੋਂ ਉੱਚਾ ਮਾਲਕ ਹੈ, ਅਪਹੁੰਚ ਹੈ, ਬੇਅੰਤ ਹੈ,
ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥੩॥
ਉਸ ਸੁਖਾਂ ਦੇ ਸਮੁੰਦਰ ਪ੍ਰਭੂ ਦੇ ਗੁਣ ਗਾਵਿਆਂ ਤੇ ਨਾਮ ਆਰਾਧਿਆਂ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਨਹੀਂ ਗਵਾ ਜਾਂਦਾ ।੩।
ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥
ਹੇ ਨਾਨਕ! (ਅਰਦਾਸ ਕਰ ਤੇ ਆਖ)—ਹੇ (ਮੈਂ ਗੁਣ-ਹੀਣ ਦੇ ਦਾਤਾਰ! ਮੇਰਾ ਮਨ ਕਾਮ ਵਿਚ, ਕਰੋਧ ਵਿਚ, ਲੋਭ ਵਿਚ, ਮੋਹ ਵਿਚ ਫਸਿਆ ਪਿਆ ਹੈ ।
ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥
ਮਿਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਮੈਂ ਤੈਥੋਂ ਸਦਾ ਕੁਰਬਾਨ ਜਾਂਦਾ ਹਾਂ ।੪।੧।੧੩੮।
ਰਾਗੁ ਗਉੜੀ ਚੇਤੀ ਮਹਲਾ ੫
ਰਾਗ ਗਊੜੀ ਚੇਤੀ ਪਾਤਸ਼ਾਹੀ ਪੰਜਵੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਮਿਹਰ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥
(ਹੇ ਭਾਈ!) ਪਰਮਾਤਮਾ ਦੀ ਭਗਤੀ ਤੋਂ ਬਿਨਾ (ਹੋਰ ਕਿਸੇ ਤਰੀਕੇ ਨਾਲ) ਸੁਖ ਨਹੀਂ ਮਿਲ ਸਕਦਾ
ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥
(ਇਸ ਵਾਸਤੇ) ਸਾਧ ਸੰਗਤਿ ਵਿਚ ਮਿਲ ਕੇ ਪਲ ਪਲ ਪਰਮਾਤਮਾ ਦਾ ਨਾਮ ਜਪ ਤੇ ਇਹ ਮਨੁੱਖਾ ਜਨਮ (ਦੀ ਬਾਜ਼ੀ) ਜਿੱਤ ਲੈ । ਇਹ (ਮਨੁੱਖਾ ਜਨਮ) ਇਕ ਐਸਾ ਰਤਨ ਹੈ ਜਿਸ ਦੀ ਕੀਮਤ ਨਹੀਂ ਪਾਈ ਜਾ ਸਕਦੀ (ਜੋ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ) ।੧।ਰਹਾਉ।
ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥
(ਹੇ ਭਾਈ!) ਪੁੱਤਰ, ਧਨ, ਪਦਾਰਥ, ਇਸਤ®ੀ ਦੇ ਲਾਡ-ਪਿਆਰ—ਅਨੇਕਾਂ ਲੋਕ ਇਹੋ ਜਿਹੇ ਮੌਜ-ਮੇਲੇ ਛੱਡ ਕੇ (ਇਥੋਂ) ਚਲੇ ਗਏ (ਤੇ ਚਲੇ ਜਾਣਗੇ) ।੧।
ਹੈਵਰ ਗੈਵਰ ਰਾਜ ਰੰਗ ॥
(ਹੇ ਭਾਈ!) ਵਧੀਆ ਘੋੜੇ, ਵਧੀਆ ਹਾਥੀ ਤੇ ਹਕੂਮਤ ਦੀਆਂ ਮੌਜਾਂ
ਤਿਆਗਿ ਚਲਿਓ ਹੈ ਮੂੜ ਨੰਗ ॥੨॥
ਮੂਰਖ ਮਨੁੱਖ ਇਹਨਾਂ ਨੂੰ ਛੱਡ ਕੇ (ਆਖ਼ਿਰ) ਨੰਗਾ ਹੀ (ਇਥੋਂ) ਤੁਰ ਪੈਂਦਾ ਹੈ ।੨।
ਚੋਆ ਚੰਦਨ ਦੇਹ ਫੂਲਿਆ ॥
(ਹੇ ਭਾਈ! ਮਨੁੱਖ ਆਪਣੇ) ਸਰੀਰ ਨੂੰ ਅਤਰ ਤੇ ਚੰਦਨ (ਆਦਿਕ ਲਾ ਕੇ) ਮਾਣ ਕਰਦਾ ਹੈ
ਸੋ ਤਨੁ ਧਰ ਸੰਗਿ ਰੂਲਿਆ ॥੩॥
(ਪਰ ਇਹ ਨਹੀਂ ਸਮਝਦਾ ਕਿ) ਉਹ ਸਰੀਰ (ਆਖ਼ਿਰ) ਮਿੱਟੀ ਵਿਚ ਰੁਲ ਜਾਂਦਾ ਹੈ ।੩।
ਮੋਹਿ ਮੋਹਿਆ ਜਾਨੈ ਦੂਰਿ ਹੈ ॥
(ਹੇ ਭਾਈ! ਮਾਇਆ ਦੇ) ਮੋਹ ਵਿਚ ਫਸਿਆ ਮਨੁੱਖ ਸਮਝਦਾ ਹੈ (ਕਿ ਪਰਮਾਤਮਾ ਕਿਤੇ) ਦੂਰ ਵੱਸਦਾ ਹੈ ।
ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥
(ਪਰ) ਹੇ ਨਾਨਕ! ਆਖ—ਪਰਮਾਤਮਾ ਸਦਾ (ਹਰੇਕ ਜੀਵ ਦੇ ਅੰਗ ਸੰਗ ਵੱਸਦਾ ਹੈ ।੪।੧।੧੩੯।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀਂ।
ਮਨ ਧਰ ਤਰਬੇ ਹਰਿ ਨਾਮ ਨੋ ॥
ਹੇ ਮਨ! ਪਰਮਾਤਮਾ ਦਾ ਨਾਮ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਆਸਰਾ ਹੈ ।
ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥
ਇਹ ਸੰਸਾਰ ਸਹਿਮ-ਫ਼ਿਕਰਾਂ ਦੀਆਂ ਲਹਿਰਾਂ ਨਾਲ ਭਰਿਆ ਹੋਇਆ ਸਮੁੰਦਰ ਹੈ । ਗੁਰੂ ਜਹਾਜ਼ ਹੈ ਜੋ ਇਸ ਵਿਚੋਂ ਪਾਰ ਲੰਘਾਣ ਦੇ ਸਮਰੱਥ ਹੈ ।੧।ਰਹਾਉ।
ਕਲਿ ਕਾਲਖ ਅੰਧਿਆਰੀਆ ॥
(ਹੇ ਭਾਈ! ਦੁਨੀਆ ਦੀ ਖ਼ਾਤਰ) ਝਗੜੇ-ਬਖੇੜੇ (ਇਕ ਐਸੀ) ਕਾਲਖ ਹੈ (ਜੋ ਮਨੁੱਖ ਦੇ ਮਨ ਵਿਚ ਮੋਹ ਦਾ) ਹਨੇਰਾ ਪੈਦਾ ਕਰਦੀ ਹੈ ।
ਗੁਰ ਗਿਆਨ ਦੀਪਕ ਉਜਿਆਰੀਆ ॥੧॥
ਗੁਰੂ ਦਾ ਗਿਆਨ ਦੀਵਾ ਹੈ ਜੋ (ਮਨ ਵਿਚ ਉੱਚੇ ਆਤਮਕ ਜੀਵਨ ਦਾ) ਚਾਨਣ ਪੈਦਾ ਕਰਦਾ ਹੈ ।੧।
ਬਿਖੁ ਬਿਖਿਆ ਪਸਰੀ ਅਤਿ ਘਨੀ ॥
(ਹੇ ਭਾਈ!) ਮਾਇਆ (ਦੇ ਮੋਹ) ਦੀ ਜ਼ਹਰ (ਜਗਤ ਵਿਚ) ਬਹੁਤ ਸੰਘਣੀ ਖਿਲਰੀ ਹੋਈ ਹੈ ।
ਉਬਰੇ ਜਪਿ ਜਪਿ ਹਰਿ ਗੁਨੀ ॥੨॥
ਪਰਮਾਤਮਾ ਦੇ ਗੁਣਾਂ ਨੂੰ ਯਾਦ ਕਰ ਕਰ ਕੇ ਹੀ (ਮਨੁੱਖ ਇਸ ਜ਼ਹਰ ਦੀ ਮਾਰ ਤੋਂ) ਬਚ ਸਕਦੇ ਹਨ ।੨।
ਮਤਵਾਰੋ ਮਾਇਆ ਸੋਇਆ ॥
(ਹੇ ਭਾਈ!) ਮਾਇਆ ਵਿਚ ਮਸਤ ਹੋਇਆ ਮਨੁੱਖ (ਮੋਹ ਦੀ ਨੀਂਦ ਵਿਚ) ਸੁੱਤਾ ਰਹਿੰਦਾ ਹੈ,
ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥
ਪਰ ਗੁਰੂ ਨੂੰ ਮਿਲਿਆਂ (ਮਨੁੱਖ ਮਾਇਆ ਦੀ ਖ਼ਾਤਰ) ਭਟਕਣ ਤੇ (ਦੁਨੀਆ ਦਾ) ਸਹਮ-ਡਰ ਦੂਰ ਕਰ ਲੈਂਦਾ ਹੈ ।੩।
ਕਹੁ ਨਾਨਕ ਏਕੁ ਧਿਆਇਆ ॥
ਹੇ ਨਾਨਕ! ਆਖ—ਜਿਸ ਮਨੁੱਖ ਨੇ ਇਕ ਪਰਮਾਤਮਾ ਦਾ ਧਿਆਨ ਧਰਿਆ ਹੈ,
ਘਟਿ ਘਟਿ ਨਦਰੀ ਆਇਆ ॥੪॥੨॥੧੪੦॥
ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪਿਆ ਹੈ ।੪।੨।੧੪੦।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀਂ।
ਦੀਬਾਨੁ ਹਮਾਰੋ ਤੁਹੀ ਏਕ ॥
ਹੇ ਪ੍ਰਭੂ! ਸਿਰਫ਼ ਤੂੰ ਹੀ ਮੇਰਾ ਆਸਰਾ ਹੈਂ ।
ਸੇਵਾ ਥਾਰੀ ਗੁਰਹਿ ਟੇਕ ॥੧॥ ਰਹਾਉ ॥
ਗੁਰੂ ਦੀ Eਟ ਲੈ ਕੇ ਮੈਂ ਤੇਰੀ ਹੀ ਸੇਵਾ-ਭਗਤੀ ਕਰਦਾ ਹਾਂ ।੧।ਰਹਾਉ।
ਅਨਿਕ ਜੁਗਤਿ ਨਹੀ ਪਾਇਆ ॥
ਹੇ ਪ੍ਰਭੂ! (ਹੋਰ ਹੋਰ) ਅਨੇਕਾਂ ਢੰਗਾਂ ਨਾਲ ਮੈਂ ਤੈਨੂੰ ਨਹੀਂ ਲੱਭ ਸਕਿਆ ।
ਗੁਰਿ ਚਾਕਰ ਲੈ ਲਾਇਆ ॥੧॥
(ਹੁਣ) ਗੁਰੂ ਨੇ (ਮਿਹਰ ਕਰ ਕੇ ਮੈਨੂੰ) ਤੇਰਾ ਚਾਕਰ ਬਣਾ ਕੇ (ਤੇਰੀ ਚਰਨੀਂ) ਲਾ ਦਿੱਤਾ ਹੈ ।੧।
ਮਾਰੇ ਪੰਚ ਬਿਖਾਦੀਆ ॥
(ਹੇ ਪ੍ਰਭੂ! ਹੁਣ ਮੈਂ ਕਾਮਾਦਿਕ) ਪੰਜੇ ਝਗੜਾਲੂ ਵੈਰੀ ਮਾਰ ਮੁਕਾਏ ਹਨ,
ਗੁਰ ਕਿਰਪਾ ਤੇ ਦਲੁ ਸਾਧਿਆ ॥੨॥
ਗੁਰੂ ਦੀ ਮਿਹਰ ਨਾਲ ਮੈਂ (ਇਹਨਾਂ ਪੰਜਾਂ ਦੀ) ਫ਼ੌਜ ਕਾਬੂ ਕਰ ਲਈ ਹੈ ।੨।
ਬਖਸੀਸ ਵਜਹੁ ਮਿਲਿ ਏਕੁ ਨਾਮ ॥
(ਹੇ ਪ੍ਰਭੂ! ਜਿਸ ਮਨੁੱਖ ਨੂੰ) ਸਿਰਫ਼ ਤੇਰਾ ਨਾਮ ਬਖ਼ਸ਼ੀਸ਼ ਦੇ ਤੌਰ ਤੇ ਮਿਲ ਜਾਂਦਾ ਹੈ,
ਸੂਖ ਸਹਜ ਆਨੰਦ ਬਿਸ੍ਰਾਮ ॥੩॥
ਉਸ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਵੱਸ ਪੈਂਦੇ ਹਨ ।