Sri Guru Granth Sahib Ji — Ang 214 (punjabi)
ਹੈ ਨਾਨਕ ਨੇਰ ਨੇਰੀ ॥੩॥੩॥੧੫੬॥
ਹੇ ਨਾਨਕ! ਪ੍ਰਭੂ (ਹਰੇਕ ਜੀਵ ਦੇ) ਅੱਤ ਨੇੜੇ ਵੱਸਦਾ ਹੈ ।੩।੩।੧੫੬।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀ।
ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ ॥
(ਹੇ ਜੋਗੀ! ਮੈਂ ਭੀ) ਮਤਵਾਲਾ ਹਾਂ (ਪਰ ਮੈਂ ਤਾਂ) ਪਰਮਾਤਮਾ ਦੇ ਪ੍ਰੇਮ-ਸ਼ਰਾਬ ਨਾਲ ਮਤਵਾਲਾ ਹੋ ਰਿਹਾ ਹਾਂ ।੧।ਰਹਾਉ।
ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥
(ਹੇ ਜੋਗੀ!) ਮੈਂ ਉਹ ਨਾਮ-ਮਦ ਹੀ ਪੀਤਾ ਹੈ, ਉਹ ਨਾਮ-ਮਦ ਪੀ ਕੇ ਹੀ ਮੈਂ ਖੀਵਾ ਹੋ ਰਿਹਾ ਹਾਂ, ਗੁਰੂ ਨੇ ਮੈਨੂੰ ਇਹ ਨਾਮ-ਮਦ ਦਿੱਤਾ ਹੈ, ਮੈਨੂੰ ਇਹ ਦਾਤਿ ਦਿੱਤੀ ਹੈ ।
ਉਆਹੂ ਸਿਉ ਮਨੁ ਰਾਤੋ ॥੧॥
ਹੁਣ ਉਸੇ ਨਾਮ-ਮਦ ਨਾਲ ਹੀ ਮੇਰਾ ਮਨ ਰੱਤਾ ਹੋਇਆ ਹੈ ।੧।
ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥
(ਹੇ ਜੋਗੀ!) ਪਰਮਾਤਮਾ ਦਾ ਨਾਮ ਹੀ (ਸ਼ਰਾਬ ਕੱਢਣ ਵਾਲੀ) ਭੱਠੀ ਹੈ, ਉਹ ਨਾਮ ਹੀ (ਸ਼ਰਾਬ ਨਿਕਲਣ ਵਾਲੀ ਨਾਲ ਉਤੇ ਠੰਢਕ ਅਪੜਾਣ ਵਾਲਾ) ਪੋਚਾ ਹੈ, ਪ੍ਰਭੂ ਦਾ ਨਾਮ ਹੀ (ਮੇਰੇ ਵਾਸਤੇ) ਪਿਆਲਾ ਹੈ, ਅਤੇ ਨਾਮ-ਮਦ ਹੀ ਮੇਰੀ ਲਗਨ ਹੈ ।
ਮਨਿ ਓਹੋ ਸੁਖੁ ਜਾਤੋ ॥੨॥
(ਹੇ ਜੋਗੀ!) ਮੈਂ ਆਪਣੇ ਮਨ ਵਿਚ ਉਹੀ (ਨਾਮ-ਮਦ ਦਾ) ਆਨੰਦ ਮਾਣ ਰਿਹਾ ਹਾਂ ।੨।
ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ॥
ਉਹ ਆਤਮਕ ਅਡੋਲਤਾ ਦੇ ਚੋਜ ਆਨੰਦ ਮਾਣਦਾ ਹੈ, ਉਸ ਦਾ (ਪ੍ਰਭੂ-ਚਰਨਾਂ ਨਾਲ) ਮਿਲਾਪ ਹੋ ਜਾਂਦਾ ਹੈ, ਤੇ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।
ਨਾਨਕ ਗੁਰ ਸਬਦਿ ਪਰਾਤੋ ॥੩॥੪॥੧੫੭॥
ਹੇ ਨਾਨਕ! (ਆਖ—ਹੇ ਜੋਗੀ! ਜਿਸ ਮਨੁੱਖ ਦਾ ਮਨ) ਗੁਰੂ ਦੇ ਸ਼ਬਦ ਵਿਚ ਪ੍ਰੋਇਆ ਜਾਂਦਾ ਹੈ ।
ਰਾਗੁ ਗੌੜੀ ਮਾਲਵਾ ਮਹਲਾ ੫
ਰਾਗ ਗਊੜੀ ਮਾਲਵਾ ਪਾਤਸ਼ਾਹੀ ਪੰਜਵੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਮਿਹਰ ਦੁਆਰਾ ਉਹ ਜਾਣਿਆ ਜਾਂਦਾ ਹੈ।
ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ ॥
ਹੇ ਮਿੱਤਰ! ਪਰਮਾਤਮਾ ਦਾ ਨਾਮ ਸਿਮਰ, ਨਾਮ ਸਿਮਰ । ਜਿਸ ਜੀਵਨ ਪੰਥ ਉਤੇ ਤੂੰ ਤੁਰ ਰਿਹਾ ਹੈਂ ਉਹ ਰਸਤਾ (ਵਿਕਾਰਾਂ ਦੇ ਹੱਲਿਆਂ ਦੇ ਕਾਰਨ) ਔਖਾ ਹੈ ਤੇ ਡਰਾਵਨਾ ਹੈ ।੧।ਰਹਾਉ।
ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥
(ਹੇ ਮਿੱਤਰ!) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਸਦਾ ਸਿਮਰਦਾ ਰਹੁ, ਮੌਤ ਹਰ ਵੇਲੇ ਤੇਰੇ ਨਾਲ ਵੱਸਦੀ ਹੈ
ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥
ਹੇ ਭਾਈ! ਗੁਰੂ ਦੀ ਸੇਵਾ ਕਰ (ਗੁਰੂ ਦੀ ਸਰਨ ਪਉ । ਗੁਰੂ ਦੀ ਸਰਨ ਪਿਆਂ) ਉਹ (ਮੋਹ-) ਜਾਲ ਕੱਟਿਆ ਜਾਂਦਾ ਹੈ ਜੋ ਆਤਮਕ ਮੌਤ ਵਿਚ ਫਸਾ ਦੇਂਦਾ ਹੈ ।੧।
ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥
(ਹੇ ਮਿੱਤਰ! ਪਰਮਾਤਮਾ ਦੇ ਨਾਮ ਦਾ ਸਿਮਰਨ ਛੱਡ ਕੇ ਜਿਨ੍ਹਾਂ ਮਨੁੱਖਾਂ ਨੇ ਨਿਰੇ) ਹਵਨ ਕੀਤੇ ਜੱਗ ਕੀਤੇ ਤੀਰਥ-ਇਸ਼ਨਾਨ ਕੀਤੇ, ਉਹ (ਇਹਨਾਂ ਕੀਤੇ ਕਰਮਾਂ ਦੀ) ਹਉਮੈ ਵਿਚ ਫਸਦੇ ਗਏ ਉਹਨਾਂ ਦੇ ਅੰਦਰ ਵਿਕਾਰ ਵਧਦੇ ਗਏ ।
ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥੨॥
ਇਸ ਤਰ੍ਹਾਂ ਨਰਕ ਤੇ ਸੁਰਗ ਦੋਵੇਂ ਭੋਗਣੇ ਪੈਂਦੇ ਹਨ, ਤੇ ਮੁੜ ਮੁੜ ਜਨਮਾਂ ਦਾ ਚੱਕਰ ਚੱਲਦਾ ਰਹਿੰਦਾ ਹੈ ।੨।
ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥
(ਹੇ ਮਿੱਤਰ! ਹਵਨ ਜੱਗ ਤੀਰਥ ਆਦਿਕ ਕਰਮ ਕਰ ਕੇ ਲੋਕ ਸ਼ਿਵ-ਪੁਰੀ ਬ੍ਰਹਮ-ਪੁਰੀ ਇੰਦਰ-ਪੁਰੀ ਆਦਿਕ ਦੀ ਪ੍ਰਾਪਤੀ ਦੀਆਂ ਆਸਾਂ ਬਣਾਂਦੇ ਹਨ, ਪਰ) ਸ਼ਿਵ-ਪੁਰੀ, ਬ੍ਰਹਮ-ਪੁਰੀ, ਇੰਦ®-ਪੁਰੀ—ਇਹਨਾਂ ਵਿਚੋਂ ਕੋਈ ਭੀ ਥਾਂ ਸਦਾ ਟਿਕੇ ਰਹਿਣ ਵਾਲਾ ਨਹੀਂ ਹੈ ।
ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥੩॥
ਪਰਮਾਤਮਾ ਦੇ ਸਿਮਰਨ ਤੋਂ ਬਿਨਾ ਕਿਤੇ ਆਤਮਕ ਆਨੰਦ ਭੀ ਨਹੀਂ ਮਿਲਦਾ । ਹੇ ਭਾਈ! ਪਰਮਾਤਮਾ ਨਾਲੋਂ ਵਿਛੁੱੜੇ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਜੰਮਦੇ ਹਨ ਮਰਦੇ ਹਨ, ਜੰਮਦੇ ਹਨ ਮਰਦੇ ਹਨ) ।੩।
ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥
(ਹੇ ਭਾਈ!) ਜਿਸ ਤਰ੍ਹਾਂ ਗੁਰੂ ਨੇ (ਮੈਨੂੰ) ਉਪਦੇਸ਼ ਦਿੱਤਾ ਹੈ, ਮੈਂ ਉਸੇ ਤਰ੍ਹਾਂ ਉੱਚੀ ਬੋਲ ਕੇ ਦੱਸ ਦਿੱਤਾ ਹੈ ।
ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥੪॥੧॥੧੫੮॥
ਨਾਨਕ ਆਖਦਾ ਹੈ—ਹੇ (ਮੇਰੇ) ਮਨ! ਸੁਣ ਪਰਮਾਤਮਾ ਦਾ ਕੀਰਤਨ ਕਰਦਾ ਰਹੁ (ਕੀਰਤਨ ਦੀ ਬਰਕਤਿ ਨਾਲ ਵਿਕਾਰਾਂ ਤੋਂ ਜਨਮ ਮਰਨ ਦੇ ਗੇੜ ਤੋਂ) ਬਚਾਉ ਹੋ ਜਾਂਦਾ ਹੈ ।੪।੧।੧੫੮।
ਰਾਗੁ ਗਉੜੀ ਮਾਲਾ ਮਹਲਾ ੫
ਰਾਗ ਗਊੜੀ ਮਾਲਾ ਪਾਤਸ਼ਾਹੀ ਪੰਜਵੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ, ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਜਾਣਿਆ ਜਾਂਦਾ ਹੈ।
ਪਾਇਓ ਬਾਲ ਬੁਧਿ ਸੁਖੁ ਰੇ ॥
ਹੇ ਭਾਈ! (ਜਿਸ ਨੇ ਭੀ ਸੁਖ-ਆਨੰਦ ਲੱਭਾ) ਬਾਲਕਾਂ ਵਾਲੀ ਅਕਲ ਨਾਲ (ਹੀ) ਸੁਖ-ਆਨੰਦ ਲੱਭਾ ।
ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥
ਗੁਰੂ ਨੂੰ ਮਿਲਿਆਂ (ਬਾਲ-ਬੁਧਿ ਪ੍ਰਾਪਤ ਹੋ ਜਾਂਦੀ ਹੈ, ਤੇ) ਖ਼ੁਸ਼ੀ, ਗ਼ਮੀ, ਘਾਟਾ, ਮੌਤ, ਦੁਖ-ਸੁਖ (ਇਹ ਸਾਰੇ) ਚਿੱਤ ਵਿਚ ਇਕੋ ਜਿਹੇ (ਪ੍ਰਤੀਤ ਹੋਣ ਲੱਗ ਪੈਂਦੇ ਹਨ) ।੧।ਰਹਾਉ।
ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥
(ਹੇ ਭਾਈ!) ਜਦ ਤਕ ਮੈਂ (ਆਪਣੀ ਚਤੁਰਾਈ ਦੀਆਂ) ਕੁਝ (ਸੋਚਾਂ) ਸੋਚਦਾ ਰਿਹਾ ਹਾਂ, ਚਿਤਵਦਾ ਰਿਹਾ ਹਾਂ, ਤਦ ਤਕ ਮੈਂ ਦੁੱਖਾਂ ਨਾਲ ਭਰਿਆ ਰਿਹਾ ।
ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥
ਜਦੋਂ (ਹੁਣ ਮੈਨੂੰ) ਪੂਰਾ ਗੁਰੂ ਮਿਲ ਪਿਆ ਹੈ, ਤਦੋਂ ਮੈਂ ਆਤਮਕ ਅਡੋਲਤਾ ਵਿਚ ਆਨੰਦ ਮਾਣ ਰਿਹਾ ਹਾਂ ।੧।
ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥
(ਹੇ ਭਾਈ!) ਮੈਂ ਜਿਤਨੇ ਭੀ ਚਤੁਰਾਈ ਦੇ ਕੰਮ ਕਰਦਾ ਰਿਹਾ, ਉਤਨੇ ਹੀ ਮੈਨੂੰ (ਮਾਇਆ ਦੇ ਮੋਹ ਦੇ) ਬੰਧਨ ਪੈਂਦੇ ਗਏ ।
ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥
ਜਦੋਂ (ਹੁਣ) ਗੁਰੂ ਨੇ (ਮੇਰੇ) ਮੱਥੇ ਉੱਤੇ (ਆਪਣਾ) ਹੱਥ ਰੱਖਿਆ ਹੈ, ਤਦੋਂ ਮੈਂ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਸੁਤੰਤਰ ਹੋ ਗਿਆ ਹਾਂ ।੨।
ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥
(ਹੇ ਭਾਈ!) ਜਦ ਤਕ ਮੈਂ ਇਹ ਕਰਦਾ ਰਿਹਾ ਕਿ (ਇਹ ਘਰ) ਮੇਰਾ ਹੈ (ਇਹ ਧਨ) ਮੇਰਾ ਹੈ (ਇਹ ਪੁੱਤਰ ਆਦਿਕ ਸਨਬੰਧੀ) ਮੇਰਾ ਹੈ, ਤਦ ਤਕ ਮੈਨੂੰ (ਮਾਇਆ ਦੇ ਮੋਹ ਦੇ) ਜ਼ਹਰ ਨੇ ਘੇਰੀ ਰੱਖਿਆ (ਤੇ ਉਸ ਨੇ ਮੇਰੇ ਆਤਮਕ ਜੀਵਨ ਨੂੰ ਮਾਰ ਦਿੱਤਾ) ।
ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥੩॥
(ਹੁਣ ਗੁਰੂ ਦੀ ਕਿਰਪਾ ਨਾਲ) ਮੈਂ ਆਪਣੀ ਚਤੁਰਾਈ ਆਪਣਾ ਮਨ ਆਪਣਾ ਸਰੀਰ (ਹਰੇਕ ਗਿਆਨ-ਇੰਦ®ਾ) ਪਰਮਾਤਮਾ ਦੇ ਹਵਾਲੇ ਕਰ ਦਿੱਤਾ ਹੈ, ਤਦੋਂ ਮੈਂ ਆਤਮਕ ਅਡੋਲਤਾ ਵਿਚ ਮਸਤ ਰਹਿੰਦਾ ਹਾਂ ।੩।
ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥
ਹੇ ਨਾਨਕ! (ਆਖ—ਹੇ ਭਾਈ!) ਜਦੋਂ ਤਕ ਮੈਂ (ਮਾਇਆ ਦੇ ਮੋਹ ਦੀ) ਪੋਟਲੀ (ਸਿਰ ਤੇ) ਚੁੱਕ ਕੇ ਤੁਰਦਾ ਰਿਹਾ, ਤਦ ਤਕ ਮੈਂ (ਦੁਨੀਆ ਦੇ ਡਰਾਂ-ਸਹਮਾਂ ਦਾ) ਡੰਨ ਭਰਦਾ ਰਿਹਾ ।
ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥
ਹੁਣ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਉਸ ਦੀ ਕਿਰਪਾ ਨਾਲ ਮਾਇਆ ਦੇ ਮੋਹ ਦੀ) ਪੋਟਲੀ ਸੁੱਟ ਕੇ ਮੈਂ ਨਿਡਰ ਹੋ ਗਿਆ ਹਾਂ ।੪।੧।੧੫੯।
ਗਉੜੀ ਮਾਲਾ ਮਹਲਾ ੫ ॥
ਗਊੜੀ ਮਾਲਾ ਪਾਤਸ਼ਾਹੀ ਪੰਜਵੀ।
ਭਾਵਨੁ ਤਿਆਗਿਓ ਰੀ ਤਿਆਗਿਓ ॥
ਹੇ ਭੈਣ! ਗੁਰੂ ਨੂੰ ਮਿਲ ਕੇ (ਸੁੱਖਾਂ ਦੇ ਗ੍ਰਹਣ ਕਰਨ ਤੇ ਦੁੱਖਾਂ ਤੋਂ ਡਰਨ ਦਾ) ਸੰਕਲਪ ਛੱਡ ਦਿੱਤਾ ਹੈ,
ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥
ਸਦਾ ਲਈ ਛੱਡ ਦਿੱਤਾ ਹੈ । (ਹੁਣ ਗੁਰੂ ਦੀ ਕਿਰਪਾ ਨਾਲ)
ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥
ਪਰਮਾਤਮਾ ਦੀ ਰਜ਼ਾ (ਮਿੱਠੀ) ਮੰਨ ਕੇ ਮੈਨੂੰ ਸਾਰੇ ਸੁਖ-ਆਨੰਦ ਹੀ ਹਨ, ਖ਼ੁਸ਼ੀਆਂ ਮੰਗਲ ਹੀ ਹਨ ।੧।ਰਹਾਉ।