Sri Guru Granth Sahib Ji — Ang 216 (punjabi)
ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥
(ਮੋਹ ਵਿਚ ਫਸ ਕੇ ਜੀਵ ਹਰ ਵੇਲੇ ਇਹੀ ਆਖਦਾ ਹੈ—) ਮੈਂ ਆਪਣੀ ਜਿੰਦ ਦਾ ਸਰੀਰ ਦਾ ਧਨ ਦਾ ਧਰਤੀ ਦਾ ਮਾਲਕ ਹਾਂ, ਮੈਂ ਇਸ (ਧਨ ਆਦਿ) ਦਾ ਮਾਲਕ ਹਾਂ, ਇਹ ਧਨ ਆਦਿਕ ਮੇਰਾ ਹੈ ।੨।
ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥
ਜਦੋਂ ਪ੍ਰਭੂ ਆਪ ਹੀ ਸਭ ਕੁਝ ਕਰਨ ਵਾਲਾ ਸੀ, ਤਦੋਂ ਇਹ ਜੀਵ ਕੀਹ ਕਮਾਣ ਜੋਗਾ ਸੀ (ਤੇ, ਹੁਣ ਇਹ ਮਾਣ ਕਰਦਾ ਹੈ ਕਿ ਮੈਂ ਧਨ ਦਾ ਮਾਲਕ ਹਾਂ ਮੈਂ ਧਰਤੀ ਦਾ ਮਾਲਕ ਹਾਂ)
ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥
(ਹੇ ਭਾਈ! ਗੁਰੂ ਤੋਂ ਬਿਨਾ ਹੋਰ ਕੌਣ ਦੱਸੇ? ਕਿ) ਜਦੋਂ (ਜਗਤ-ਰਚਨਾ ਤੋਂ ਪਹਿਲਾਂ) ਇਸ ਜੀਵ ਦੀ ਕੋਈ ਹਸਤੀ ਨਹੀਂ ਸੀ, ਜਦੋਂ ਕੇਵਲ ਇਕ ਨਿਰੰਜਨ ਆਕਾਰ-ਰਹਿਤ ਪ੍ਰਭੂ ਆਪ ਹੀ ਆਪ ਸੀ
ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥
ਹੇ ਨਾਨਕ! ਆਖ—ਗੁਰੂ ਨੇ ਹੀ (ਇਹ ਤਨ ਧਨ ਧਰਤੀ ਆਦਿਕ ਦੀਆਂ ਮਲਕੀਅਤਾਂ ਦਾ) ਭੁਲੇਖਾ ਦੂਰ ਕੀਤਾ ਹੈ ਤੇ ਸਮਝਾਇਆ ਹੈ ਕਿ ਜਿਸ ਪਰਮਾਤਮਾ ਨੇ ਇਹ ਜਗਤ-ਰਚਨਾ ਰਚੀ ਹੈ
ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥
ਉਹੀ ਆਪ ਆਪਣੇ ਕੀਤੇ ਕੰਮਾਂ ਨੂੰ ਜਾਣਦਾ ਹੈ ਤੇ ਉਹੀ ਆਪ ਸਭ ਕੁਝ ਕਰਨ ਦੀ ਸਮਰੱਥਾ ਰੱਖਦਾ ਹੈ (ਅਗਿਆਨੀ ਜੀਵ ਵਿਅਰਥ ਹੀ ਮਲਕੀਅਤਾਂ ਦਾ ਮਾਣ ਕਰਦਾ ਹੈ ਤੇ ਭਟਕਦਾ ਫਿਰਦਾ ਹੈ) ।੪।੫।੧੬੩।
ਗਉੜੀ ਮਾਲਾ ਮਹਲਾ ੫ ॥
ਗਊੜੀ ਮਾਲਾ ਪਾਤਸ਼ਾਹੀ ਪੰਜਵੀਂ।
ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥
(ਹੇ ਭਾਈ!) ਪਰਮਾਤਮਾ ਦੇ ਸਿਮਰਨ ਤੋਂ ਬਿਨਾ ਹੋਰ ਸਾਰੇ (ਮਿਥੇ ਹੋਏ ਧਾਰਮਿਕ) ਕੰਮ ਵਿਅਰਥ ਹਨ ।
ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥
(ਦੇਵਤਿਆਂ ਨੂੰ ਪ੍ਰਸੰਨ ਕਰਨ ਵਾਲੇ) ਜਪ ਕਰਨੇ, ਤਪ ਸਾਧਣੇ, ਇੰਦ®ੀਆਂ ਨੂੰ ਵਿਕਾਰਾਂ ਵਲੋਂ ਰੋਕਣ ਲਈ ਹਠ-ਜੋਗ ਦੇ ਸਾਧਨ ਕਰਨੇ—ਇਹ ਸਾਰੇ (ਪ੍ਰਭੂ ਦੀ ਦਰਗਾਹ ਤੋਂ) ਉਰੇ ਉਰੇ ਹੀ ਖੋਹ ਲਏ ਜਾਂਦੇ ਹਨ ।੧।
ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥
ਮਨੁੱਖ ਵਰਤਾਂ ਸੰਜਮਾਂ ਦੇ ਨੇਮ ਵਿਚ ਰੁੱਝਾ ਰਹਿੰਦਾ ਹੈ, ਪਰ ਉਹਨਾਂ ਉੱਦਮਾਂ ਦਾ ਮੁੱਲ ਉਸ ਨੂੰ ਇਕ ਕੌਡੀ ਭੀ ਨਹੀਂ ਮਿਲਦਾ ।
ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥
ਹੇ ਭਾਈ! ਜੀਵ ਦੇ ਨਾਲ ਪਰਲੋਕ ਵਿਚ ਸਾਥ ਨਿਬਾਹੁਣ ਵਾਲਾ ਪਦਾਰਥ ਹੋਰ ਹੈ (ਬਰਤ ਨੇਮ ਸੰਜਮ ਆਦਿਕ ਵਿਚੋਂ ਕੋਈ ਭੀ) ਪਰਲੋਕ ਵਿਚ ਕੰਮ ਨਹੀਂ ਆਉਂਦਾ ।੧।
ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥
ਜੇਹੜਾ ਮਨੁੱਖ ਤੀਰਥ ਉਤੇ ਇਸ਼ਨਾਨ ਕਰਦਾ ਹੈ ਤੇ (ਤਿਆਗੀ ਬਣ ਕੇ) ਧਰਤੀ ਉਤੇ ਰਟਨ ਕਰਦਾ ਫਿਰਦਾ ਹੈ (ਉਹ ਭੀ) ਪ੍ਰਭੂ ਦੀ ਦਰਗਾਹ ਵਿਚ ਥਾਂ ਨਹੀਂ ਲੱਭ ਸਕਦਾ ।
ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥
ਅਜੇਹਾ ਕੋਈ ਤਰੀਕਾ ਪ੍ਰਭੂ ਦੀ ਹਜ਼ੂਰੀ ਵਿਚ ਕੰਮ ਨਹੀਂ ਆਉਂਦਾ, ਉਹ (ਤਿਆਗੀ ਇਹਨਾਂ ਤਰੀਕਿਆਂ ਨਾਲ) ਸਿਰਫ਼ ਲੋਕਾਂ ਨੂੰ ਹੀ (ਆਪਣੇ ਧਰਮੀ ਹੋਣ ਦਾ) ਨਿਸ਼ਚਾ ਦਿਵਾਂਦਾ ਹੈ ।੨।
ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥
(ਹੇ ਭਾਈ! ਜੇ ਪੰਡਿਤ) ਚਾਰੇ ਵੇਦ ਜ਼ਬਾਨੀ ਉਚਾਰ ਸਕਦਾ ਹੈ (ਤਾਂ ਇਸ ਤਰ੍ਹਾਂ ਭੀ) ਪ੍ਰਭੂ ਦੀ ਹਜ਼ੂਰੀ ਵਿਚ ਟਿਕਾਣਾ ਨਹੀਂ ਮਿਲਦਾ ।
ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥
ਜੇਹੜਾ ਮਨੁੱਖ ਪਰਮਾਤਮਾ ਦਾ ਪਵਿਤ® ਨਾਮ (ਸਿਮਰਨਾ) ਨਹੀਂ ਸਮਝਦਾ ਉਹ (ਹੋਰ ਹੋਰ ਉੱਦਮਾਂ ਨਾਲ) ਨਿਰੀ ਖ਼ੁਆਰੀ ਹੀ ਖ਼ੁਆਰੀ ਸਹੇੜਦਾ ਹੈ ।੩।
ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥
(ਹੇ ਭਾਈ!) ਨਾਨਕ ਇਹ ਇਕ ਵਿਚਾਰ ਦੀ ਗੱਲ ਆਖਦਾ ਹੈ, ਜੇਹੜਾ ਮਨੁੱਖ ਇਸ ਨੂੰ ਵਰਤੋਂ ਵਿਚ ਲਿਆਉਂਦਾ ਹੈ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਜਾਂਦਾ ਹੈ
ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥
(ਉਹ ਵਿਚਾਰ ਇਹ ਹੈ—ਹੇ ਭਾਈ!) ਗੁਰੂ ਦੀ ਸਰਨ ਪਵੋ, ਆਪਣੇ ਮਨ ਵਿਚੋਂ ਹੰਕਾਰ ਦੂਰ ਕਰੋ, ਤੇ, ਪਰਮਾਤਮਾ ਦਾ ਨਾਮ ਸਿਮਰੋ ।੪।੬।੧੬੪।
ਗਉੜੀ ਮਾਲਾ ੫ ॥
ਗਊੜੀ ਮਾਲਾ ਪਾਤਸ਼ਾਹੀ ਪੰਜਵੀ।
ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥
ਹੇ ਮਾਇਆ ਦੇ ਪਤੀ ਪ੍ਰਭੂ! ਹੇ ਹਰੀ! (ਮਿਹਰ ਕਰ, ਤਾ ਕਿ ਅਸੀ) ਤੇਰਾ ਨਾਮ ਮੂੰਹੋਂ ਉਚਾਰ ਸਕੀਏ ।੧।ਰਹਾਉ।
ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥
ਹੇ ਸੁਆਮੀ ਪ੍ਰਭੂ! ਸਾਥੋਂ ਜੀਵਾਂ ਪਾਸੋਂ ਕੁਝ ਨਹੀਂ ਹੋ ਸਕਦਾ । ਜਿਸ ਤਰ੍ਹਾਂ ਤੂੰ ਸਾਨੂੰ ਰੱਖਦਾ ਹੈਂ, ਉਸੇ ਤਰ੍ਹਾਂ ਹੀ ਅਸੀਂ ਰਹਿੰਦੇ ਹਾਂ ।
ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥
ਹੇ ਮੇਰੇ ਸਰਬ-ਵਿਆਪਕ ਖਸਮ-ਪ੍ਰਭੂ! ਇਹ ਜੀਵ ਕੀਹ ਕਰੇ? ਇਹ ਕੀਹ ਕਰਨ-ਜੋਗਾ ਹੈ? ਇਸ ਵਿਚਾਰੇ ਦੇ ਹੱਥ ਵਿਚ ਕੀਹ ਹੈ?
ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥
(ਇਹ ਜੀਵ ਆਪਣੇ ਆਪ ਕੁਝ ਨਹੀਂ ਕਰਦਾ, ਕੁਝ ਨਹੀਂ ਕਰ ਸਕਦਾ, ਇਸ ਦੇ ਹੱਥ ਵਿਚ ਕੋਈ ਤਾਕਤ ਨਹੀਂ) । ਜਿਸ ਪਾਸੇ ਤੂੰ ਇਸ ਨੂੰ ਲਾਂਦਾ ਹੈਂ, ਉਸੇ ਪਾਸੇ ਹੀ ਇਹ ਲੱਗਾ ਫਿਰਦਾ ਹੈ ।੧।
ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥
ਹੇ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲੇ ਪ੍ਰਭੂ! ਮਿਹਰ ਕਰ, ਮੈਨੂੰ ਸਿਰਫ਼ ਆਪਣੇ ਹੀ ਸਰੂਪ ਦੀ ਲਗਨ ਬਖ਼ਸ਼ ।
ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥
ਮੈਂ ਨਾਨਕ ਦੀ ਪਰਮਾਤਮਾ ਪਾਸ (ਇਹੀ) ਬੇਨਤੀ ਹੈ (—ਹੇ ਪ੍ਰਭੂ!) ਮੈਥੋਂ ਆਪਣਾ ਨਾਮ ਜਪਾ ।੨।੭।੧੬੫।
ਰਾਗੁ ਗਉੜੀ ਮਾਝ ਮਹਲਾ ੫
ਰਾਗ ਗਊੜੀ ਮਾਝ ਪਾਤਸ਼ਾਹੀ ਪੰਜਵੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਮਿਹਰ ਦੁਆਰਾ ਉਹ ਪਰਾਪਤ ਹੁੰਦਾ ਹੈ।
ਦੀਨ ਦਇਆਲ ਦਮੋਦਰ ਰਾਇਆ ਜੀਉ ॥
ਹੇ ਗਰੀਬਾਂ ਉਤੇ ਤਰਸ ਕਰਨ ਵਾਲੇ ਪ੍ਰਭੂ ਪਾਤਿਸ਼ਾਹ ਜੀ!
ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥
ਤੂੰ ਕੋ®ੜਾਂ ਬੰਦਿਆਂ ਨੂੰ ਆਪਣੇ ਸੇਵਕ ਬਣਾ ਕੇ ਆਪਣੀ ਸੇਵਾ-ਭਗਤੀ ਵਿਚ ਲਾਇਆ ਹੋਇਆ ਹੈ ।
ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥
ਭਗਤਾਂ ਦਾ ਪਿਆਰਾ ਹੋਣਾ—ਇਹ ਤੇਰਾ ਮੁੱਢ-ਕਦੀਮਾਂ ਦਾ ਸੁਭਾ ਬਣਿਆ ਆ ਰਿਹਾ ਹੈ ।
ਪੂਰਨ ਸਭਨੀ ਜਾਈ ਜੀਉ ॥੧॥
ਹੇ ਪ੍ਰਭੂ! ਤੂੰ ਸਭ ਥਾਵਾਂ ਵਿਚ ਮੌਜੂਦ ਹੈਂ ।੧।
ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥
(ਹੇ ਭਾਈ!) ਮੈਂ ਕਿਵੇਂ ਉਸ ਪ੍ਰਭੂ-ਪ੍ਰੀਤਮ ਦਾ ਦਰਸਨ ਕਰਾਂ? ਉਹ ਕੇਹੜੀ ਸ੍ਰੇਸ਼ਟ ਕਰਨੀ ਹੈ (ਜਿਸ ਨਾਲ ਮੈਂ ਉਸ ਨੂੰ ਵੇਖਾਂ)? (ਜਿਥੋਂ ਭੀ ਪੁੱਛਾਂ ਇਹੀ ਉੱਤਰ ਮਿਲਦਾ ਹੈ ਕਿ)
ਸੰਤਾ ਦਾਸੀ ਸੇਵਾ ਚਰਣੀ ਜੀਉ ॥
ਮੈਂ ਸੰਤ ਜਨਾਂ ਦੀ ਦਾਸੀ ਬਣਾਂ ਤੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਾਂ ।
ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥
ਮੈਂ ਆਪਣੀ ਇਹ ਜਿੰਦ ਉਸ ਪ੍ਰਭੂ-ਪਾਤਿਸ਼ਾਹ ਤੋਂ ਸਦਕੇ ਕਰਾਂ, ਤੇ, ਉਸ ਤੋਂ ਕੁਰਬਾਨ ਹੋ ਹੋ ਜਾਵਾਂ ।
ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥੨॥
ਲਿਫ਼ ਲਿਫ਼ ਕੇ ਮੈਂ ਸਦਾ ਉਸ ਦੀ ਪੈਰੀਂ ਲੱਗਦੀ ਰਹਾਂ ।੨।
ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥
(ਹੇ ਭਾਈ!) ਕੋਈ ਪੰਡਿਤ (ਬਣ ਕੇ) ਵੇਦ ਆਦਿਕ ਧਰਮ-ਪੁਸਤਕਾਂ ਖੋਜਦਾ ਰਹਿੰਦਾ ਹੈ,
ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥
ਕੋਈ (ਦੁਨੀਆ ਤੋਂ) ਵੈਰਾਗਵਾਨ ਹੋ ਕੇ (ਹਰੇਕ) ਤੀਰਥ ਉਤੇ ਇਸ਼ਨਾਨ ਕਰਦਾ ਫਿਰਦਾ ਹੈ,
ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥
ਕੋਈ ਗੀਤ ਗਾਂਦਾ ਹੈ ਨਾਦ ਵਜਾਂਦਾ ਹੈ ਕੀਰਤਨ ਕਰਦਾ ਹੈ
ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥
ਪਰ ਮੈਂ ਪਰਮਾਤਮਾ ਦਾ ਉਹ ਨਾਮ ਜਪਦਾ ਰਹਿੰਦਾ ਹਾਂ ਜੋ (ਮੇਰੇ ਅੰਦਰ) ਨਿਰਭੈਤਾ ਪੈਦਾ ਕਰਦਾ ਹੈ ।੩।
ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥
(ਹੇ ਭਾਈ!) ਜਿਨ੍ਹਾਂ ਮਨੁੱਖਾਂ ਉਤੇ ਮੇਰੇ ਸੁਆਮੀ ਪ੍ਰਭੂ ਜੀ ਦਇਆਵਾਨ ਹੁੰਦੇ ਹਨ,
ਪਤਿਤ ਪਵਿਤ ਲਗਿ ਗੁਰ ਕੇ ਪੈਰੇ ਜੀਉ ॥
ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ (ਪਹਿਲਾਂ ਵਿਕਾਰਾਂ ਵਿਚ) ਡਿੱਗੇ ਹੋਏ (ਹੁੰਦੇ ਭੀ) ਸੁੱਚੇ ਆਚਰਨ ਵਾਲੇ ਬਣ ਜਾਂਦੇ ਹਨ ।