Sri Guru Granth Sahib Ji — Ang 217 (punjabi)
ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥
ਗੁਰੂ (ਉਹਨਾਂ ਦੇ ਅੰਦਰੋਂ ਮਾਇਆ ਦੀ) ਭਟਕਣਾ ਦੂਰ ਕਰ ਕੇ (ਹਰੇਕ ਕਿਸਮ ਦਾ ਮਲੀਨ) ਡਰ ਦੂਰ ਕਰ ਕੇ ਉਹਨਾਂ ਮਨੁੱਖਾਂ ਨੂੰ ਨਿਰਵੈਰ ਬਣਾ ਦੇਂਦਾ ਹੈ ।
ਗੁਰ ਮਨ ਕੀ ਆਸ ਪੂਰਾਈ ਜੀਉ ॥੪॥
ਹੇ ਗੁਰੂ! ਤੂੰ ਹੀ ਮੇਰੇ ਮਨ ਦੀ ਭੀ (ਸਿਮਰਨ ਦੀ) ਆਸ ਪੂਰੀ ਕੀਤੀ ਹੈ ।੪।
ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥
ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਉਹ ਧਨਾਢ ਬਣ ਗਿਆ
ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥
ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਕੀਤਾ ਉਹ (ਲੋਕ ਪਰਲੋਕ ਵਿਚ) ਸੋਭਾ ਵਾਲਾ ਹੋ ਗਿਆ ।
ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥
ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਮਿਲ ਗਈ, ਉਸ ਦੀ ਸਾਰੀ ਸ੍ਰੇਸ਼ਟ ਕਰਨੀ ਬਣ ਗਈ
ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥
ਉਸ ਮਨੁੱਖ ਨੂੰ ਆਤਮਕ ਅਡੋਲਤਾ ਵਿਚ ਲੀਨਤਾ ਪ੍ਰਾਪਤ ਹੋ ਗਈ ।੫।੧।੧੬੬।
ਗਉੜੀ ਮਹਲਾ ੫ ਮਾਝ ॥
ਗਊੜੀ ਪਾਤਸ਼ਾਹੀ ਪੰਜਵੀਂ ਮਾਝ।
ਆਉ ਹਮਾਰੈ ਰਾਮ ਪਿਆਰੇ ਜੀਉ ॥
ਹੇ ਮੇਰੇ ਪਿਆਰੇ ਰਾਮ ਜੀ! ਮੇਰੇ-ਹਿਰਦੇ ਵਿਚ ਆ ਵੱਸ ।
ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥
ਮੈਂ ਰਾਤ ਦਿਨ ਹਰੇਕ ਸਾਹ ਦੇ ਨਾਲ ਤੈਨੂੰ ਯਾਦ ਕਰਦਾ ਹਾਂ ।
ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥
(ਤੇਰੇ) ਸੰਤ ਜਨਾਂ ਦੀ ਚਰਨੀਂ ਪੈ ਕੇ ਮੈਂ (ਤੇਰੇ ਵਲ) ਸੁਨੇਹਾ ਭੇਜਦਾ ਹਾਂ
ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥
(ਕਿ, ਹੇ ਮੇਰੇ ਪਿਆਰੇ ਰਾਮ ਜੀ!) ਮੈਂ ਤੈਥੋਂ ਬਿਨਾ ਕਿਸੇ ਤਰ੍ਹਾਂ ਭੀ (ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕਦਾ ।੧।
ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥
(ਹੇ ਮੇਰੇ ਪਿਆਰੇ ਰਾਮ ਜੀ!) ਤੇਰੀ ਸੰਗਤਿ ਵਿਚ ਰਹਿ ਕੇ ਮੈਂ ਆਨੰਦ ਮਾਣਦਾ ਹਾਂ ।
ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ ॥
ਸਾਰੀ ਬਨਸਪਤੀ ਵਿਚ ਤੇ ਤਿੰਨਾਂ ਭਵਨਾਂ ਵਾਲੇ ਸੰਸਾਰ ਵਿਚ (ਤੈਨੂੰ ਵੇਖ ਕੇ) ਮੈਂ ਪਰਮ ਸੁਖ ਪਰਮ ਆਨੰਦ (ਅਨੁਭਵ ਕਰਦਾ ਹਾਂ) ।
ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥
ਮੇਰੇ ਹਿਰਦੇ ਦੀ ਸੇਜ ਸੋਹਣੀ ਬਣ ਗਈ ਹੈ, ਮੇਰਾ ਇਹ ਮਨ ਖਿੜ ਪਿਆ ਹੈ!
ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥
(ਹੇ ਮੇਰੇ ਪਿਆਰੇ ਰਾਮ ਜੀ!) ਤੇਰਾ ਦਰਸ਼ਨ ਕਰਕੇ ਇਹ (ਆਤਮਕ) ਸੁਖ ਮਿਲਦਾ ਹੈ ।੨।
ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥
ਮਾਲਕ-ਪ੍ਰਭੂ ਪਾਸ ਮੇਰੀ ਇਹ ਬੇਨਤੀ ਆਖਣੀ—(ਹੇ ਮੇਰੇ ਰਾਮ ਜੀ! ਮਿਹਰ ਕਰ, ਮੈਂ ਤੇਰੇ ਸੰਤ ਜਨਾਂ ਦੇ) ਚਰਨ ਧੋ ਕੇ ਉਹਨਾਂ ਦੀ ਸਦਾ ਸੇਵਾ ਕਰਦਾ ਰਹਾਂ,
ਪੂਜਾ ਅਰਚਾ ਬੰਦਨ ਦੇਵਾ ਜੀਉ ॥
ਇਹੀ ਮੇਰੇ ਵਾਸਤੇ ਦੇਵ-ਪੂਜਾ ਹੈ, ਇਹੀ ਮੇਰੇ ਲਈ ਦੇਵਤਿਆਂ ਅੱਗੇ ਫੁੱਲਾਂ ਦੀ ਭੇਟ ਹੈ ਤੇ ਇਹੀ ਦੇਵਤਿਆਂ ਅੱਗੇ ਨਮਸਕਾਰ ਹੈ
ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ ॥
ਮੈਂ ਤੇਰੇ ਦਾਸਾਂ ਦਾ ਦਾਸ ਹੋ ਕੇ ਸਦਾ ਤੇਰਾ ਨਾਮ ਜਪਦਾ ਰਹਾਂ
ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥
ਹੇ ਮੇਰੇ ਪਿਆਰੇ ਰਾਮ ਜੀ! ਤੇਰੇ ਸੰਤ ਜਨਾਂ ਪਾਸ ਮੈਂ ਬੇਨਤੀ ਕਰਦਾ
ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥
(ਹੇ ਭਾਈ! ਪਿਆਰੇ ਰਾਮ ਦੀ ਕਿਰਪਾ ਨਾਲ) ਮੇਰੀ (ਉਸ ਦੇ ਮਿਲਾਪ ਦੀ) ਇੱਛਾ ਪੂਰੀ ਹੋ ਗਈ ਹੈ, ਮੇਰਾ ਮਨ ਆਤਮਕ ਜੀਵਨ ਵਾਲਾ ਹੋ ਗਿਆ ਹੈ, ਮੇਰਾ ਸਰੀਰ (ਭਾਵ, ਹਰੇਕ ਗਿਆਨ-ਇੰਦ®ਾ) ਹਰਾ ਹੋ ਪਿਆ ਹੈ,
ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ ॥
(ਪਿਆਰੇ ਰਾਮ ਦਾ) ਦਰਸ਼ਨ ਕਰਦਿਆਂ ਮੇਰਾ ਸਾਰਾ ਦੁੱਖ ਦੂਰ ਹੋ ਗਿਆ ਹੈ
ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥
ਪਿਆਰੇ ਰਾਮ ਜੀ ਦਾ ਨਾਮ ਜਪ ਜਪ ਕੇ ਮੈਂ (ਸੰਸਾਰ-ਸਮੁੰਦਰ ਨੂੰ) ਪਾਰ ਕਰ ਲਿਆ ਹੈ ।
ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥੪॥੨॥੧੬੭॥
ਹੇ ਨਾਨਕ! (ਉਸ ਪਿਆਰੇ ਰਾਮ ਜੀ ਦਾ ਦਰਸ਼ਨ ਕੀਤਿਆਂ) ਇਹ ਇਕ ਐਸਾ ਸੁਖ ਮਾਣ ਲਈਦਾ ਹੈ ਜੋ ਕਦੇ ਘੱਟ ਹੋਣ ਵਾਲਾ ਨਹੀਂ ਹੈ ।੪।੨।੧੬੭।
ਗਉੜੀ ਮਾਝ ਮਹਲਾ ੫ ॥
ਗਊੜੀ ਮਾਝ ਪਾਤਸ਼ਾਹੀ ਪੰਜਵੀਂ।
ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥
ਹੇ ਮੇਰੇ ਪਿਆਰੇ ਸੱਜਣ ਪ੍ਰਭੂ! ਹੇ ਮੇਰੇ ਮਨ ਦੇ ਮਿੱਤਰ ਪ੍ਰਭੂ! ਹੇ ਮੇਰੀ ਜਿੰਦ ਦੇ ਆਸਰੇ ਪ੍ਰਭੂ! (ਮੇਰੀ ਬੇਨਤੀ) ਧਿਆਨ ਨਾਲ ਸੁਣ ।
ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥
(ਮੇਰਾ ਇਹ) ਮਨ ਤੇਰਾ ਦਿੱਤਾ ਹੋਇਆ ਹੈ, (ਮੇਰਾ ਇਹ) ਸਰੀਰ ਤੇਰਾ ਦਿੱਤਾ ਹੋਇਆ ਹੈ, ਮੇਰੀ ਇਹ ਜਿੰਦ ਭੀ ਤੇਰੀ ਹੀ ਦਿੱਤੀ ਹੋਈ ਹੈ ।
ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥
ਮੈਂ (ਇਹ ਸਭ ਕੁਝ ਤੈਥੋਂ) ਕੁਰਬਾਨ ਕਰਦਾ ਹਾਂ, ਮੈਨੂੰ ਭੁਲ ਨਾਹ,
ਸਦਾ ਤੇਰੀ ਸਰਣਾਈ ਜੀਉ ॥੧॥
ਮੈਂ ਸਦਾ ਤੇਰੀ ਸਰਨ ਪਿਆ ਰਹਾਂ ।੧।
ਜਿਸੁ ਮਿਲਿਐ ਮਨੁ ਜੀਵੈ ਭਾਈ ਜੀਉ ॥
ਹੇ ਭਾਈ! ਜਿਸ ਹਰਿ-ਪ੍ਰਭੂ ਨੂੰ ਮਿਲਿਆਂ ਆਤਮਕ ਜੀਵਨ ਲੱਭ ਪੈਂਦਾ ਹੈ
ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥
ਉਹ ਹਰਿ-ਪ੍ਰਭੂ ਗੁਰੂ ਦੀ ਕਿਰਪਾ ਨਾਲ ਹੀ ਮਿਲ ਸਕਦਾ ਹੈ ।
ਸਭ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥
(ਹੇ ਭਾਈ! ਮੇਰਾ ਮਨ ਤਨ) ਸਭ ਕੁਝ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ, (ਜਗਤ ਦੀਆਂ) ਸਾਰੀਆਂ ਥਾਵਾਂ ਪ੍ਰਭੂ ਦੀਆਂ ਹੀ ਹਨ,
ਪ੍ਰਭ ਕਉ ਸਦ ਬਲਿ ਜਾਈ ਜੀਉ ॥੨॥
ਮੈਂ ਸਦਾ ਉਸ ਪ੍ਰਭੂ ਤੋਂ ਹੀ ਸਦਕੇ ਜਾਂਦਾ ਹਾਂ ।੨।
ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥
(ਹੇ ਭਾਈ! ਪਰਮਾਤਮਾ ਦਾ) ਇਹ (ਨਾਮ ਸਾਰੇ ਪਦਾਰਥਾਂ ਦਾ) ਖ਼ਜ਼ਾਨਾ (ਹੈ ਕੋਈ) ਭਾਗਾਂ ਵਾਲਾ ਮਨੁੱਖ ਇਹ ਨਾਮ (ਜਪਦਾ ਹੈ,
ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥
ਪਵਿੱਤ®-ਸਰੂਪ ਪ੍ਰਭੂ ਦੇ ਨਾਮ ਨਾਲ (ਉਸ ਵਡਭਾਗੀ ਮਨੁੱਖ ਦੀ) ਲਗਨ ਲੱਗ ਜਾਂਦੀ ਹੈ ।
ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥
ਉਹ ਹਰੇਕ ਕਿਸਮ ਦਾ ਦੁੱਖ ਦੂਰ ਕਰ ਲੈਂਦਾ ਹੈ,
ਆਠ ਪਹਰ ਗੁਣ ਗਾਇਆ ਜੀਉ ॥੩॥
ਉਹ ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ।੩।
ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥
(ਹੇ ਮੇਰੇ ਪਿਆਰੇ ਸੱਜਣ ਪ੍ਰਭੂ! ਹੇ ਹਰੀ! ਤੇਰਾ ਨਾਮ ਕੀਮਤੀ ਪਦਾਰਥਾਂ (ਦਾ ਸੋਮਾ) ਹੈ ।
ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥
ਹੇ ਹਰੀ! ਤੂੰ ਸਦਾ ਕਾਇਮ ਰਹਿਣ ਵਾਲਾ (ਉਹਨਾਂ ਰਤਨ-ਪਦਾਰਥਾਂ ਦਾ) ਸਾਹੂਕਾਰ ਹੈਂ, ਤੇਰਾ ਭਗਤ (ਉਹਨਾਂ ਰਤਨ ਪਦਾਰਥਾਂ ਦਾ) ਵਣਜ ਕਰਨ ਵਾਲਾ ਹੈ ।
ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥
ਹੇ ਹਰੀ! ਤੇਰਾ ਨਾਮ-ਧਨ (ਤੇਰੇ ਭਗਤ ਦਾ) ਸਰਮਾਇਆ ਹੈ, ਤੇਰਾ ਭਗਤ ਇਹੀ ਸਦਾ-ਥਿਰ ਰਹਿਣ ਵਾਲਾ ਵਣਜ ਕਰਦਾ ਹੈ ।
ਜਨ ਨਾਨਕ ਸਦ ਬਲਿਹਾਰਾ ਜੀਉ ॥੪॥੩॥੧੬੮॥
ਹੇ ਦਾਸ ਨਾਨਕ! (ਆਖ—ਹੇ ਹਰੀ!) ਮੈਂ (ਤੈਥੋਂ ਤੇ ਤੇਰੇ ਭਗਤ ਤੋਂ) ਸਦਾ ਕੁਰਬਾਨ ਜਾਂਦਾ ਹਾਂ ।੪।੩।੧੬੮।
ਰਾਗੁ ਗਉੜੀ ਮਾਝ ਮਹਲਾ ੫
ਰਾਗੁ ਗਊੜੀ ਮਾਝ ਪਾਤਸ਼ਾਹੀ ਪੰਜਵੀਂ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥
ਹੇ ਕਰਤਾਰ! ਤੂੰ ਮੇਰੇ ਵਾਸਤੇ ਫ਼ਖ਼ਰ ਦੀ ਥਾਂ ਹੈਂ, ਤੂੰ ਮੇਰਾ ਮਾਣ ਹੈਂ ।
ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥੧॥ ਰਹਾਉ ॥
ਹੇ ਕਰਤਾਰ! ਤੇਰੇ ਬਲ ਦੇ ਆਸਰੇ ਮੈਂ ਸੁਖ ਨਾਲ ਵੱਸਦਾ ਹਾਂ, ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਦੀ ਬਾਣੀ (ਮੇਰੇ ਜੀਵਨ-ਸਫ਼ਰ ਵਿਚ ਮੇਰੇ ਵਾਸਤੇ) ਰਾਹਦਾਰੀ ਹੈ ।੧।ਰਹਾਉ।
ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥
ਹੇ ਕਰਤਾਰ! ਮਾਇਆ ਵਿਚ ਮੋਹਿਆ ਜੀਵ ਪਰਮਾਰਥ ਦੀਆਂ ਸਾਰੀਆਂ ਗੱਲਾਂ ਸੁਣ ਕੇ ਸਮਝਦਾ ਭੀ ਹੈ,
ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥੧॥
ਫਿਰ ਭੀ ਪਰਵਾਹ ਨਹੀਂ ਕਰਦਾ, ਤੇ ਕਦੇ ਭੀ (ਪਰਮਾਰਥ ਵਲ) ਧਿਆਨ ਨਹੀਂ ਦੇਂਦਾ ।੧।
ਦੇਇ ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥
ਜੇ ਕੋਈ ਗੁਰਮੁਖਿ ਕੋਈ ਇਸ਼ਾਰਾ ਜਾਂ ਬੁਝਾਉਣੀ ਦੇਂਦਾ ਭੀ ਹੈ (ਕਿ ਇਥੇ ਸਦਾ ਨਹੀਂ ਬਹਿ ਰਹਿਣਾ, ਫਿਰ) ਉਹ ਗੱਲਾਂ ਅੱਖੀਂ ਭੀ ਵੇਖ ਲਈਦੀਆਂ ਹਨ (ਕਿ ਸਭ ਤੁਰੇ ਜਾ ਰਹੇ ਹਨ)