Sri Guru Granth Sahib Ji — Ang 221 (punjabi)
ਗੁਰ ਕੀ ਮਤਿ ਜੀਇ ਆਈ ਕਾਰਿ ॥੧॥
ਗੁਰੂ ਦੀ ਦਿੱਤੀ ਹੋਈ ਮਤਿ ਮੇਰੇ ਚਿੱਤ ਵਿਚ ਕਾਰੀ ਆ ਗਈ ਹੈ (ਲਾਭਵੰਦੀ ਹੋ ਗਈ ਹੈ) ।
ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥
ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰਾ ਮਨ (ਸਿਮਰਨ ਵਿਚ) ਇਸ ਤਰ੍ਹਾਂ ਗਿੱਝ ਗਿਆ ਹੈ ਕਿ ਹੁਣ ਸਿਮਰਨ ਤੋਂ ਬਿਨਾ ਰਹਿ ਹੀ ਨਹੀਂ ਸਕਦਾ ।
ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਉਹ (ਆਤਮਕ) ਸੁਰਮਾ ਲੱਭ ਲਿਆ ਹੈ, ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਦੇਂਦਾ ਹੈ ।
ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥
ਮੈਨੂੰ ਸਹਜ ਅਵਸਥਾ ਵਿਚ ਮਿਲਾ ਦਿੱਤਾ ਹੈ, (ਹੁਣ ਮੇਰਾ ਮਨ) ਮੰਨ ਗਿਆ ਹੈ ਕਿ ਇਹੀ (ਆਤਮਕ) ਸੁਖ (ਸਭ ਸੁਖਾਂ ਤੋਂ ਸ੍ਰੇਸ਼ਟ ਸੁਖ ਹੈ) ।
ਨਿਰਮਲ ਬਾਣੀ ਭਰਮੁ ਚੁਕਾਇਆ ॥
(ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ) ਪਵਿਤ® ਬਾਣੀ ਨੇ ਮੇਰੀ ਭਟਕਣਾ ਮੁਕਾ ਦਿੱਤੀ ਹੈ
ਲਾਲ ਭਏ ਸੂਹਾ ਰੰਗੁ ਮਾਇਆ ॥
(ਸਿਮਰਨ ਦੀ ਬਰਕਤਿ ਨਾਲ ਨਾਮ ਵਿਚ ਰੰਗੀਜ ਕੇ ਮੇਰਾ ਮਨ ਮਜੀਠ ਵਰਗੇ ਪੱਕੇ ਰੰਗ ਵਾਲਾ) ਲਾਲ ਹੋ ਗਿਆ ਹੈ । ਮਾਇਆ ਦਾ ਰੰਗ ਮੈਨੂੰ ਕਸੁੰਭੇ ਦੇ ਰੰਗ ਵਰਗਾ ਕੱਚਾ, ਸੂਹਾ ਦਿੱਸ ਪਿਆ ਹੈ ।
ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥
(ਮੇਰਾ ਉਤੇ ਪਰਮਾਤਮਾ ਦੀ ਮਿਹਰ ਦੀ) ਨਜ਼ਰ ਹੋਈ ਹੈ, ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਉਤੇ ਅਸਰ ਕਰਨੋਂ) ਰੋਕ ਲਿਆ ਹੈ ।੨।
ਉਲਟ ਭਈ ਜੀਵਤ ਮਰਿ ਜਾਗਿਆ ॥
(ਮੇਰੀ ਸੁਰਤਿ ਮਾਇਆ ਦੇ ਮੋਹ ਵਲੋਂ) ਪਰਤ ਪਈ ਹੈ, ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ (ਮੇਰਾ ਮਨ ਮਾਇਆ ਵਲੋਂ) ਮਰ ਗਿਆ ਹੈ, ਮੈਨੂੰ ਆਤਮਕ ਜਾਗ ਆ ਗਈ ਹੈ ।
ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥
ਗੁਰੂ ਦੇ ਸ਼ਬਦ ਰਾਹੀਂ ਮੈਂ ਸਿਮਰਨ ਕਰ ਰਿਹਾ ਹਾਂ, ਮੇਰਾ ਮਨ ਪਰਮਾਤਮਾ ਨਾਲ ਪ੍ਰੀਤ ਪਾ ਚੁਕਾ ਹੈ ।
ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥
(ਆਤਮਕ) ਆਨੰਦ (ਆਪਣੇ ਅੰਦਰ) ਇਕੱਠਾ ਕਰ ਕੇ ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਅੰਦਰੋਂ) ਦੂਰ ਕਰ ਕੇ (ਸਦਾ ਲਈ) ਤਿਆਗ ਦਿੱਤਾ ਹੈ ।
ਭਾਇ ਬਸੇ ਜਮ ਕਾ ਭਉ ਭਾਗਿਆ ॥੩॥
ਪਰਮਾਤਮਾ ਦੇ ਪ੍ਰੇਮ ਵਿਚ ਟਿਕਣ ਕਰਕੇ ਮੇਰਾ ਮੌਤ ਦਾ ਡਰ ਦੂਰ ਹੋ ਗਿਆ ਹੈ ।੩।
ਸਾਦ ਰਹੇ ਬਾਦੰ ਅਹੰਕਾਰਾ ॥
(ਸਿਮਰਨ ਦੀ ਬਰਕਤਿ ਕਰਕੇ ਮੇਰੇ ਅੰਦਰੋਂ ਮਾਇਕ ਪਦਾਰਥਾਂ ਦੇ) ਚਸਕੇ ਦੂਰ ਹੋ ਗਏ ਹਨ, (ਮਨ ਵਿਚ ਨਿੱਤ ਹੋ ਰਿਹਾ ਮਾਇਆ ਵਾਲਾ) ਝਗੜਾ ਮਿਟ ਗਿਆ ਹੈ, ਅਹੰਕਾਰ ਰਹਿ ਗਿਆ ਹੈ ।
ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥
ਮੇਰਾ ਚਿੱਤ ਹੁਣ ਪਰਮਾਤਮਾ (ਦੇ ਨਾਮ) ਨਾਲ ਰੰਗਿਆ ਗਿਆ ਹੈ, ਮੈਂ ਹੁਣ ਉਸ ਬੇਅੰਤ ਪ੍ਰਭੂ ਦੀ ਰਜ਼ਾ ਵਿਚ ਟਿਕ ਗਿਆ ਹਾਂ ।
ਜਾਤਿ ਰਹੇ ਪਤਿ ਕੇ ਆਚਾਰਾ ॥
ਜਾਤਿ-ਵਰਨ ਅਤੇ ਲੋਕ-ਲਾਜ ਦੀ ਖ਼ਾਤਰ ਕੀਤੇ ਜਾਣ ਵਾਲੇ ਧਰਮ-ਕਰਮ ਬੱਸ ਹੋ ਗਏ ਹਨ ।
ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥
ਮੇਰੇ ਉਤੇ ਪ੍ਰਭੂ ਦੀ) ਮਿਹਰ ਦੀ ਨਿਗਾਹ ਹੋਈ ਹੈ, ਮੈਨੂੰ ਆਤਮਕ ਸੁਖ ਮਿਲ ਗਿਆ ਹੈ ।੪।
ਤੁਝ ਬਿਨੁ ਕੋਇ ਨ ਦੇਖਉ ਮੀਤੁ ॥
(ਗੁਰੂ ਦੇ ਸ਼ਬਦ ਦੀ ਬਰਕਤਿ ਨਾਲ, ਹੇ ਪ੍ਰਭੂ!) ਮੈਨੂੰ ਤੈਥੋਂ ਬਿਨਾ ਕੋਈ ਹੋਰ (ਪੱਕਾ) ਮਿੱਤਰ ਨਹੀਂ ਦਿੱਸਦਾ ।
ਕਿਸੁ ਸੇਵਉ ਕਿਸੁ ਦੇਵਉ ਚੀਤੁ ॥
ਮੈਂ ਹੁਣ ਕਿਸੇ ਹੋਰ ਨੂੰ ਨਹੀਂ ਸਿਮਰਦਾ, ਮੈਂ ਕਿਸੇ ਹੋਰ ਨੂੰ ਆਪਣਾ ਮਨ ਨਹੀਂ ਭੇਂਟ ਕਰਦਾ ।
ਕਿਸੁ ਪੂਛਉ ਕਿਸੁ ਲਾਗਉ ਪਾਇ ॥
ਮੈਂ ਕਿਸੇ ਹੋਰ ਤੋਂ ਸਾਲਾਹ ਨਹੀਂ ਪੁੱਛਦਾ । ਮੈਂ ਕਿਸੇ ਹੋਰ ਦੇ ਪੈਰੀਂ ਨਹੀਂ ਲਗਦਾ ਫਿਰਦਾ ।
ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥
ਮੈਂ ਕਿਸੇ ਹੋਰ ਦੇ ਉਪਦੇਸ਼ ਵਿਚ ਸੁਰਤਿ ਨਹੀਂ ਜੋੜਦਾ ਫਿਰਦਾ ।੫।
ਗੁਰ ਸੇਵੀ ਗੁਰ ਲਾਗਉ ਪਾਇ ॥
(ਗੁਰੂ ਦੇ ਸ਼ਬਦ ਨੇ ਹੀ ਮੈਨੂੰ ਤੇਰੇ ਗਿਆਨ ਦਾ ਸੁਰਮਾ ਦਿੱਤਾ ਹੈ, ਇਸ ਵਾਸਤੇ) ਮੈਂ ਗੁਰੂ ਦੀ ਹੀ ਸੇਵਾ ਕਰਦਾ ਹਾਂ, ਗੁਰੂ ਦੀ ਹੀ ਚਰਨੀਂ ਲੱਗਦਾ ਹਾਂ ।
ਭਗਤਿ ਕਰੀ ਰਾਚਉ ਹਰਿ ਨਾਇ ॥
(ਗੁਰੂ ਦੀ ਸਹਾਇਤਾ ਨਾਲ ਹੀ, ਹੇ ਭਾਈ!) ਮੈਂ ਪਰਮਾਤਮਾ ਦੀ ਭਗਤੀ ਕਰਦਾ ਹਾਂ, ਹਰੀ ਦੇ ਨਾਮ ਵਿਚ ਟਿਕਦਾ ਹਾਂ ।
ਸਿਖਿਆ ਦੀਖਿਆ ਭੋਜਨ ਭਾਉ ॥
ਗੁਰੂ ਦੀ ਸਿੱਖਿਆ, ਗੁਰੂ ਦੀ ਦੀਖਿਆ, ਗੁਰੂ ਦੇ ਪ੍ਰੇਮ ਨੂੰ ਹੀ ਮੈਂ ਆਪਣੇ ਆਤਮਾ ਦਾ ਭੋਜਨ ਬਣਾਇਆ ਹੈ ।
ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥
ਪ੍ਰਭੂ ਦੀ ਰਜ਼ਾ ਵਿਚ ਹੀ ਇਹ ਪਿਛਲੇ ਕਰਮਾਂ ਦਾ ਅੰਕੁਰ ਫੁੱਟਿਆ ਹੈ, ਤੇ ਮੈਂ ਆਪਣੇ ਅਸਲ ਘਰ (ਪ੍ਰਭੂ-ਚਰਨਾਂ) ਵਿਚ ਟਿਕਿਆ ਬੈਠਾ ਹਾਂ ।੬।
ਗਰਬ ਗਤੰ ਸੁਖ ਆਤਮ ਧਿਆਨਾ ॥
(ਸਿਮਰਨ ਦੀ ਬਰਕਤਿ ਨਾਲ) ਅਹੰਕਾਰ ਦੂਰ ਹੋ ਗਿਆ ਹੈ, ਆਤਮਕ ਆਨੰਦ ਵਿਚ ਮੇਰੀ ਸੁਰਤਿ ਟਿਕ ਗਈ ਹੈ,
ਜੋਤਿ ਭਈ ਜੋਤੀ ਮਾਹਿ ਸਮਾਨਾ ॥
ਮੇਰੇ ਆਤਮਕ ਚਾਨਣ ਹੋ ਗਿਆ ਹੈ, ਮੇਰੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਗਈ ਹੈ ।
ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥
(ਮੇਰੇ ਹਿਰਦੇ ਵਿਚ) ਉੱਕਰਿਆ ਹੋਇਆ ਗੁਰ-ਸ਼ਬਦ (ਰੂਪ) ਲੇਖ ਹੁਣ ਅਜਿਹਾ ਪਰਗਟ ਹੋ ਗਿਆ ਹੈ ਕਿ ਮਿਟ ਨਹੀਂ ਸਕਦਾ ।
ਕਰਤਾ ਕਰਣਾ ਕਰਤਾ ਜਾਨਾ ॥੭॥
ਮੈਂ ਕਰਤੇ ਤੇ (ਕਰਤੇ ਦੀ) ਰਚਨਾ ਨੂੰ ਕਰਤਾਰ-ਰੂਪ ਹੀ ਜਾਣ ਲਿਆ ਹੈ, (ਮੈਂ ਕਰਤਾਰ ਨੂੰ ਹੀ ਸ੍ਰਿਸ਼ਟੀ ਦਾ ਰਚਨਹਾਰਾ ਜਾਣ ਲਿਆ ਹੈ) ।੭।
ਨਹ ਪੰਡਿਤੁ ਨਹ ਚਤੁਰੁ ਸਿਆਨਾ ॥
ਮੈਂ ਕੋਈ ਪੰਡਿਤ ਨਹੀਂ ਹਾਂ, ਮੈਂ ਚਤੁਰ ਨਹੀਂ ਹਾਂ, ਮੈਂ ਸਿਆਣਾ ਨਹੀਂ ਹਾਂ, (ਭਾਵ, ਮੈਂ ਕਿਸੇ ਵਿਦਵਤਾ ਚਤੁਰਾਈ ਸਿਆਣਪ ਦਾ ਆਸਰਾ ਨਹੀਂ ਲਿਆ)
ਨਹ ਭੂਲੋ ਨਹ ਭਰਮਿ ਭੁਲਾਨਾ ॥
ਤਾਹੀਏਂ ਮੈਂ (ਰਸਤੇ ਤੋਂ) ਖੁੰਝਿਆ ਨਹੀਂ, ਭਟਕਣਾ ਵਿਚ ਪੈ ਕੇ ਕੁਰਾਹੇ ਨਹੀਂ ਪਿਆ । ਮੈਂ ਕੋਈ ਚਤੁਰਾਈ ਦੀਆਂ ਗੱਲਾਂ ਨਹੀਂ ਕਰਦਾ ।
ਕਥਉ ਨ ਕਥਨੀ ਹੁਕਮੁ ਪਛਾਨਾ ॥
ਹੇ ਨਾਨਕ! (ਆਖ—) ਮੈਂ ਤਾਂ ਸਤਿਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਹੁਕਮ ਨੂੰ ਪਛਾਣਿਆ ਹੈ
ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥
(ਭਾਵ, ਮੈਂ ਇਹ ਸਮਝਿਆ ਹੈ ਕਿ ਪ੍ਰਭੂ ਦੇ ਹੁਕਮ ਵਿਚ ਤੁਰਨਾ ਹੀ ਸਹੀ ਰਸਤਾ ਹੈ, ਤੇ ਮੈਂ ਅਡੋਲ ਅਵਸਥਾ ਵਿਚ ਟਿਕ ਗਿਆ ਹਾਂ ।੮।੧।
ਗਉੜੀ ਗੁਆਰੇਰੀ ਮਹਲਾ ੧ ॥
ਗਉੜੀ ਗੁਆਰੇਰੀ, ਪਾਤਸ਼ਾਹੀ ਪਹਿਲੀ।
ਮਨੁ ਕੁੰਚਰੁ ਕਾਇਆ ਉਦਿਆਨੈ ॥
(ਇਸ) ਸਰੀਰ ਜੰਗਲ ਵਿਚ ਮਨ ਹਾਥੀ (ਸਮਾਨ) ਹੈ ।
ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ ਰਾਜ ਦੁਆਰੈ ਸੋਭ ਸੁ ਮਾਨੈ ॥੧॥
(ਜਿਸ ਮਨ-ਹਾਥੀ ਦੇ ਸਿਰ ਉਤੇ) ਗੁਰੂ ਕੁੰਡਾ ਹੋਵੇ ਅਤੇ ਸਦਾ-ਥਿਰ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਨੀਸ਼ਾਨ (ਝੁੱਲ ਰਿਹਾ) ਹੋਵੇ, (ਉਹ ਮਨ-ਹਾਥੀ) ਪ੍ਰਭੂ-ਪਾਤਸ਼ਾਹ ਦੇ ਦਰ ਤੇ ਸੋਭਾ ਪਾਂਦਾ ਹੈ ਉਹ ਆਦਰ ਪਾਂਦਾ ਹੈ ।੧।
ਚਤੁਰਾਈ ਨਹ ਚੀਨਿਆ ਜਾਇ ॥
ਚਤੁਰਾਈ ਵਿਖਾਲਣ ਨਾਲ ਇਹ ਪਛਾਣ ਨਹੀਂ ਹੁੰਦੀ ਕਿ (ਚਤੁਰਾਈ ਵਿਖਾਲਣ ਵਾਲਾ) ਮਨ ਕੀਮਤ ਪਾਣ ਦਾ ਹੱਕਦਾਰ ਹੋ ਗਿਆ ਹੈ ।
ਬਿਨੁ ਮਾਰੇ ਕਿਉ ਕੀਮਤਿ ਪਾਇ ॥੧॥ ਰਹਾਉ ॥
ਮਨ ਨੂੰ ਵਿਕਾਰਾਂ ਵਲੋਂ ਮਾਰਨ ਤੋਂ ਬਿਨਾ ਮਨ ਦੀ ਕਦਰ ਨਹੀਂ ਪੈ ਸਕਦੀ (ਭਾਵ, ਉਹੀ ਮਨ ਆਦਰ-ਸਤਕਾਰ ਦਾ ਹੱਕਦਾਰ ਹੁੰਦਾ ਹੈ, ਜੇਹੜਾ ਵੱਸ ਵਿਚ ਆ ਜਾਂਦਾ ਹੈ) ।
ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥
(ਮਨੁੱਖ ਦੇ ਹਿਰਦੇ-) ਘਰ ਵਿਚ ਨਾਮ-ਅੰਮ੍ਰਿਤ ਮੌਜੂਦ ਹੈ, (ਪਰ ਮੋਹ ਵਿਚ ਫਸਿਆ ਹੋਇਆ ਮਨ-) ਚੋਰ (ਉਸ ਅੰਮ੍ਰਿਤ ਨੂੰ) ਚੁਰਾਈ ਜਾਂਦਾ ਹੈ,
ਨੰਨਾਕਾਰੁ ਨ ਕੋਇ ਕਰੇਈ ॥
(ਇਹ ਮਨ ਏਨਾ ਆਕੀ ਹੋਇਆ ਪਿਆ ਹੈ ਕਿ ਕੋਈ ਜੀਵ ਇਸ ਦੇ ਅੱਗੇ ਨਾਂਹ-ਨੁੱਕਰ ਨਹੀਂ ਕਰ ਸਕਦਾ ।
ਰਾਖੈ ਆਪਿ ਵਡਿਆਈ ਦੇਈ ॥੨॥
ਪਰਮਾਤਮਾ ਆਪ ਜਿਸ (ਦੇ ਅੰਦਰ ਵੱਸਦੇ ਅੰਮ੍ਰਿਤ) ਦੀ ਰਾਖੀ ਕਰਦਾ ਹੈ, ਉਸ ਨੂੰ ਵਡਿਆਈ ਬਖ਼ਸ਼ਦਾ ਹੈ ।੨।
ਨੀਲ ਅਨੀਲ ਅਗਨਿ ਇਕ ਠਾਈ ॥
(ਇਸ ਮਨ ਵਿਚ) ਤਿ®ਸ਼ਨਾ ਦੀ ਬੇਅੰਤ ਅੱਗ ਇਕੋ ਥਾਂ ਤੇ ਪਈ ਹੈ,
ਜਲਿ ਨਿਵਰੀ ਗੁਰਿ ਬੂਝ ਬੁਝਾਈ ॥
ਜਿਸ ਨੂੰ ਗੁਰੂ ਨੇ (ਤਿ®ਸ਼ਨਾ-ਅੱਗ ਤੋਂ ਬਚਣ ਦੀ) ਸਮਝ ਬਖ਼ਸ਼ੀ ਹੈ, ਉਸ ਦੀ ਇਹ ਅੱਗ ਪ੍ਰਭੂ ਦੇ ਨਾਮ-ਜਲ ਨਾਲ ਬੁੱਝ ਜਾਂਦੀ ਹੈ,
ਮਨੁ ਦੇ ਲੀਆ ਰਹਸਿ ਗੁਣ ਗਾਈ ॥੩॥
(ਪਰ ਜਿਸ ਨੇ ਭੀ ਨਾਮ-ਜਲ ਲਿਆ ਹੈ) ਆਪਣਾ ਮਨ (ਵੱਟੇ ਵਿਚ) ਦੇ ਕੇ ਲਿਆ ਹੈ, ਉਹ (ਫਿਰ) ਚਾਉ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੁਣ ਗਾਂਦਾ ਹੈ ।੨।
ਜੈਸਾ ਘਰਿ ਬਾਹਰਿ ਸੋ ਤੈਸਾ ॥
(ਜੇ ਮਨ-ਹਾਥੀ ਦੇ ਸਿਰ ਤੇ ਗੁਰੂ-ਕੁੰਡਾ ਨਹੀਂ ਹੈ ਤਾਂ) ਜਿਹੋ ਜਿਹਾ (ਅਮੋੜ) ਇਹ ਗ੍ਰਿਹਸਤ ਵਿਚ (ਰਹਿੰਦਿਆਂ) ਹੈ, ਉਹੋ ਜਿਹਾ (ਅਮੋੜ) ਇਹ ਬਾਹਰ (ਜੰਗਲਾਂ ਵਿਚ ਰਹਿੰਦਿਆਂ) ਹੁੰਦਾ ਹੈ ।
ਬੈਸਿ ਗੁਫਾ ਮਹਿ ਆਖਉ ਕੈਸਾ ॥
ਪਹਾੜ ਦੀ ਗੁਫ਼ਾ ਵਿਚ ਭੀ ਬੈਠ ਕੇ ਮੈਂ ਕੀਹ ਆਖਾਂ ਕਿ ਕਿਹੋ ਜਿਹਾ ਬਣ ਗਿਆ ਹੈ? (ਗੁਫ਼ਾ ਵਿਚ ਟਿਕੇ ਰਿਹਾਂ ਭੀ ਇਹ ਮਨ ਅਮੋੜ ਹੀ ਰਹਿੰਦਾ ਹੈ) ।
ਸਾਗਰਿ ਡੂਗਰਿ ਨਿਰਭਉ ਐਸਾ ॥੪॥
ਸਮੁੰਦਰ ਵਿਚ ਵੜੇ (ਤੀਰਥਾਂ ਵਿਚ ਚੁੱਭੀ ਲਾਏ, ਚਾਹੇ) ਪਹਾੜ (ਦੀ ਗੁਫ਼ਾ) ਵਿਚ ਬੈਠੇ, ਇਹ ਇਕੋ ਜਿਹਾ ਨਿਡਰ ਰਹਿੰਦਾ ਹੈ ।੪।
ਮੂਏ ਕਉ ਕਹੁ ਮਾਰੇ ਕਉਨੁ ॥
ਪਰ ਜੇ ਇਹ (ਮਨ-ਹਾਥੀ ਗੁਰੂ-ਕੁੰਡੇ ਦੇ ਅਧੀਨ ਰਹਿ ਕੇ ਵਿਕਾਰਾਂ ਵਲੋਂ) ਮਰ ਜਾਏ ਤਾਂ ਕੋਈ ਵਿਕਾਰ ਇਸ ਤੇ ਚੋਟ ਨਹੀਂ ਕਰ ਸਕਦਾ ।
ਨਿਡਰੇ ਕਉ ਕੈਸਾ ਡਰੁ ਕਵਨੁ ॥
ਜੇ ਇਹ (ਗੁਰੂ-ਕੁੰਡੇ ਦੇ ਡਰ ਵਿਚ ਰਹਿ ਕੇ) ਨਿਡਰ (ਦਲੇਰ) ਹੋ ਜਾਏ, ਤਾਂ ਦੁਨੀਆ ਵਾਲਾ ਕੋਈ ਡਰ ਇਸ ਨੂੰ ਪੋਹ ਨਹੀਂ ਸਕਦਾ
ਸਬਦਿ ਪਛਾਨੈ ਤੀਨੇ ਭਉਨ ॥੫॥
(ਕਿਉਂਕਿ) ਗੁਰੂ ਦੇ ਸ਼ਬਦ ਵਿਚ ਜੁੜ ਕੇ ਇਹ ਪਛਾਣ ਲੈਂਦਾ ਹੈ ਕਿ (ਇਸ ਦਾ ਰਾਖਾ ਪਰਮਾਤਮਾ) ਤਿੰਨਾਂ ਹੀ ਭਵਨਾਂ ਵਿਚ ਹਰ ਥਾਂ ਵੱਸਦਾ ਹੈ ।੫।
ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥
ਜਿਸ ਮਨੁੱਖ ਨੇ (ਨਿਰੀ ਮਨ ਦੀ ਚਤੁਰਾਈ ਨਾਲ ਹੀ ਇਹ) ਕਹਿ ਦਿੱਤਾ (ਕਿ ਪਰਮਾਤਮਾ ਤਿੰਨਾਂ ਭਵਨਾਂ ਵਿਚ ਹਰ ਥਾਂ ਮੌਜੂਦ ਹੈ) ਉਸ ਨੇ ਜ਼ਬਾਨੀ ਜ਼ਬਾਨੀ ਹੀ ਆਖ ਦਿੱਤਾ (ਉਸ ਦਾ ਮਨ-ਹਾਥੀ ਅਜੇ ਭੀ ਅਮੋੜ ਹੈ) ।
ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥
ਜਿਸ ਨੇ (ਗੁਰੂ-ਅੰਕੁਸ ਦੇ ਅਧੀਨ ਰਹਿ ਕੇ ਇਹ ਭੇਤ) ਸਮਝ ਲਿਆ, ਉਸ ਨੇ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ (ਉਸ ਤਿੰਨਾਂ ਭਵਨਾਂ ਵਿਚ ਵੱਸਦੇ ਨੂੰ) ਪਛਾਣ ਭੀ ਲਿਆ ।
ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥੬॥
(ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ ਪ੍ਰਭੂ ਦੇ ਗੁਣਾਂ ਨੂੰ ਵਿਚਾਰ ਕੇ ਉਸ ਦਾ ‘ਮੇਰਾ, ਮੇਰਾ’ ਆਖਣ ਵਾਲਾ ਮਨ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ) ਗਿੱਝ ਜਾਂਦਾ ਹੈ ।੬।
ਕੀਰਤਿ ਸੂਰਤਿ ਮੁਕਤਿ ਇਕ ਨਾਈ ॥
ਜਿਸ ਹਿਰਦੇ ਵਿਚ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੈ, ਉਥੇ ਸੋਭਾ ਹੈ, ਉਥੇ ਸੁੰਦਰਤਾ ਹੈ, ਉਥੇ ਵਿਕਾਰਾਂ ਤੋਂ ਖ਼ਲਾਸੀ ਹ
ਤਹੀ ਨਿਰੰਜਨੁ ਰਹਿਆ ਸਮਾਈ ॥
ਉਥੇ ਹੀ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ ਹਰ ਵੇਲੇ ਮੌਜੂਦ ਹੈ ।
ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥੭॥
(ਉਹ ਹਿਰਦਾ ਪਰਮਾਤਮਾ ਦਾ ਆਪਣਾ ਘਰ ਬਣ ਗਿਆ, ਆਪਣਾ ਨਿਵਾਸ-ਥਾਂ ਬਣ ਗਿਆ), ਉਸ ਆਪਣੇ ਘਰ ਵਿਚ, ਉਸ ਆਪਣੇ ਨਿਵਾਸ-ਥਾਂ ਵਿਚ ਪਰਮਾਤਮਾ ਹਰ ਵੇਲੇ ਮੌਜੂਦ ਹੈ ।੭।
ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥
ਅਨੇਕਾਂ ਹੀ ਮੁਨੀ ਲੋਕ (ਮਨ-ਹਾਥੀ ਨੂੰ ਗੁਰੂ-ਕੁੰਡੇ ਦੇ ਅਧੀਨ ਕਰ ਕੇ) ਪਵਿਤ® ਸਰੀਰ ਨਾਲ ਪਵਿਤ® ਮਨ ਨਾਲ ਪਿਆਰ ਵਿਚ ਜੁੜ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ,