Sri Guru Granth Sahib Ji — Ang 236 (punjabi)
ਕਰਨ ਕਰਾਵਨ ਸਭੁ ਕਿਛੁ ਏਕੈ ॥
ਹੇ ਨਾਨਕ! (ਜੀਵ ਵਿਚਾਰੇ ਦੇ ਕੀਹ ਵੱਸ?) ਸਿਰਫ਼ ਪਰਮਾਤਮਾ ਹੀ (ਹਰੇਕ ਜੀਵ ਵਿਚ ਵਿਆਪਕ ਹੋ ਕੇ) ਸਭ ਕੁਝ ਕਰ ਰਿਹਾ ਹੈ
ਆਪੇ ਬੁਧਿ ਬੀਚਾਰਿ ਬਿਬੇਕੈ ॥
ਉਹ ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਅਕਲ (ਬਖ਼ਸ਼ਦਾ ਹੈ), ਆਪ ਹੀ (ਹਰੇਕ ਜੀਵ ਵਿਚ ਵਿਆਪਕ ਹੋ ਕੇ) ਵਿਚਾਰ ਕੇ (ਜੀਵਨ ਜੁਗਤਿ ਨੂੰ) ਪਰਖਦਾ ਹੈ ।
ਦੂਰਿ ਨ ਨੇਰੈ ਸਭ ਕੈ ਸੰਗਾ ॥
ਉਹ ਪਰਮਾਤਮਾ ਕਿਸੇ ਤੋਂ ਦੂਰ ਨਹੀਂ ਵੱਸਦਾ, ਸਭ ਦੇ ਨੇੜੇ ਵੱਸਦਾ ਹੈ, ਸਭ ਦੇ ਨਾਲ ਵੱਸਦਾ ਹੈ ।
ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥
ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਉਹੀ ਸਭ ਚੋਜ-ਤਮਾਸ਼ੇ ਕਰਨ ਵਾਲਾ ਹੈ, ਉਹੀ ਸਾਲਾਹਣ-ਜੋਗ ਹੈ ।੮।੧।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀਂ।
ਗੁਰ ਸੇਵਾ ਤੇ ਨਾਮੇ ਲਾਗਾ ॥
(ਪਰ, ਹੇ ਮੇਰੇ ਮਨ!) ਉਹ ਮਨੁੱਖ ਹੀ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ (ਗੁਰੂ ਦੀ ਸਰਨ ਪਿਆਂ ਮਨੁੱਖ ਹਰਿ-ਨਾਮ ਵਿਚ ਲੱਗਦਾ ਹੈ,
ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥
ਤੇ ਗੁਰੂ) ਉਸ ਮਨੁੱਖ ਨੂੰ ਮਿਲਦਾ ਹੈ ਜਿਸ ਦੇ ਮੱਥੇ ਉਤੇ ਭਾਗ ਜਾਗ ਪੈਣ ।
ਤਿਸ ਕੈ ਹਿਰਦੈ ਰਵਿਆ ਸੋਇ ॥
(ਫਿਰ) ਉਸ ਮਨੁੱਖ ਦੇ ਹਿਰਦੇ ਵਿਚ ਉਹ ਪਰਮਾਤਮਾ ਆ ਵੱਸਦਾ ਹੈ, ਤੇ,
ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥
ਉਸ ਦਾ ਮਨ ਤੇ ਸਰੀਰ (ਹਿਰਦਾ) ਠੰਢਾ-ਠਾਰ ਹੋ ਜਾਂਦਾ ਹੈ, ਵਿਕਾਰਾਂ ਵਲੋਂ ਅਡੋਲ ਹੋ ਜਾਂਦਾ ਹੈ ।੧।
ਐਸਾ ਕੀਰਤਨੁ ਕਰਿ ਮਨ ਮੇਰੇ ॥
ਹੇ ਮੇਰੇ ਮਨ! ਤੂੰ ਪਰਮਾਤਮਾ ਦੀ ਇਹੋ ਜਿਹੀ ਸਿਫ਼ਤਿ-ਸਾਲਾਹ ਕਰਦਾ ਰਹੁ,
ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥
ਜੇਹੜੀ ਤੇਰੀ ਇਸ ਜ਼ਿੰਦਗੀ ਵਿਚ ਭੀ ਕੰਮ ਆਵੇ, ਤੇ ਪਰਲੋਕ ਵਿਚ ਭੀ ਤੇਰੇ ਕੰਮ ਆਵੇ ।੧।ਰਹਾਉ।
ਜਾਸੁ ਜਪਤ ਭਉ ਅਪਦਾ ਜਾਇ ॥
(ਹੇ ਮੇਰੇ ਮਨ! ਤੂੰ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੁ) ਜਿਸ ਦਾ ਨਾਮ ਜਪਿਆਂ ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ ਹਰੇਕ ਬਿਪਤਾ ਟਲ ਜਾਂਦੀ ਹੈ,
ਧਾਵਤ ਮਨੂਆ ਆਵੈ ਠਾਇ ॥
ਵਿਕਾਰਾਂ ਵਲ ਦੌੜਦਾ ਮਨ ਟਿਕਾਣੇ ਆ ਜਾਂਦਾ ਹੈ,
ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥
ਜਿਸ ਦਾ ਨਾਮ ਜਪਿਆਂ ਫਿਰ ਕੋਈ ਦੁੱਖ ਪੋਹ ਨਹੀਂ ਸਕਦਾ,
ਜਾਸੁ ਜਪਤ ਇਹ ਹਉਮੈ ਭਾਗੈ ॥੨॥
ਤੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ।੨।
ਜਾਸੁ ਜਪਤ ਵਸਿ ਆਵਹਿ ਪੰਚਾ ॥
ਜਿਸ ਦਾ ਨਾਮ ਜਪਿਆਂ (ਕਾਮਾਦਿਕ) ਪੰਜੇ ਵਿਕਾਰ ਕਾਬੂ ਆ ਜਾਂਦੇ ਹਨ,
ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥
ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹਿਰਦੇ ਵਿਚ ਇਕੱਠਾ ਕਰ ਸਕੀਦਾ ਹੈ,
ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥
ਮਾਇਆ ਦੀ ਤੇ®ਹ ਬੁੱਝ ਜਾਂਦੀ ਹੈ
ਜਾਸੁ ਜਪਤ ਹਰਿ ਦਰਗਹ ਸਿਝੈ ॥੩॥
ਪਰਮਾਤਮਾ ਦੀ ਦਰਗਾਹ ਵਿਚ ਭੀ ਕਾਮਯਾਬ ਹੋ ਜਾਈਦਾ ਹੈ ।੩।
ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥
(ਹੇ ਭਾਈ! ਤੂੰ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੁ) ਜਿਸ ਦਾ ਨਾਮ ਜਪਿਆਂ (ਪਿਛਲੇ ਕੀਤੇ ਹੋਏ) ਕੋ®ੜਾਂ ਪਾਪ ਮਿਟ ਜਾਂਦੇ ਹਨ,
ਜਾਸੁ ਜਪਤ ਹਰਿ ਹੋਵਹਿ ਸਾਧ ॥
(ਅਗਾਂਹ ਵਾਸਤੇ) ਭਲੇ ਮਨੁੱਖ ਬਣ ਜਾਈਦਾ ਹੈ,
ਜਾਸੁ ਜਪਤ ਮਨੁ ਸੀਤਲੁ ਹੋਵੈ ॥
ਜਿਸ ਦਾ ਨਾਮ ਜਪਿਆਂ ਮਨ (ਵਿਕਾਰਾਂ ਦੀ ਤਪਸ਼ ਵਲੋਂ) ਠੰਢਾ-ਠਾਰ ਹੋ ਜਾਂਦਾ ਹੈ
ਜਾਸੁ ਜਪਤ ਮਲੁ ਸਗਲੀ ਖੋਵੈ ॥੪॥
ਆਪਣੇ ਅੰਦਰ ਦੀ (ਵਿਕਾਰਾਂ ਦੀ) ਸਾਰੀ ਮੈਲ ਦੂਰ ਕਰ ਲੈਂਦਾ ਹੈ ।੪।
ਜਾਸੁ ਜਪਤ ਰਤਨੁ ਹਰਿ ਮਿਲੈ ॥
ਜਿਸ ਦਾ ਜਾਪ ਕੀਤਿਆਂ ਮਨੁੱਖ ਨੂੰ ਹਰਿ-ਨਾਮ-ਰਤਨ ਪ੍ਰਾਪਤ ਹੋ ਜਾਂਦਾ ਹੈ,
ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥
(ਸਿਮਰਨ ਦੀ ਬਰਕਤਿ ਨਾਲ) ਮਨੁੱਖ ਪਰਮਾਤਮਾ ਨਾਲ ਇਤਨਾ ਰਚ-ਮਿਚ ਜਾਂਦਾ ਹੈ ਕਿ (ਪ੍ਰਾਪਤ ਕੀਤੇ ਹੋਏ ਉਸ ਨਾਮ-ਰਤਨ ਨੂੰ) ਮੁੜ ਨਹੀਂ ਛੱਡਦਾ,
ਜਾਸੁ ਜਪਤ ਕਈ ਬੈਕੁੰਠ ਵਾਸੁ ॥
ਅਨੇਕਾਂ ਬੈਕੁੰਠਾਂ ਦਾ ਨਿਵਾਸ ਹਾਸਲ ਹੋ ਜਾਂਦਾ ਹੈ ।
ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥
ਜਿਸ ਦਾ ਨਾਮ ਜਪਿਆਂ ਆਤਮਕ ਆਨੰਦ ਮਿਲਦਾ ਹੈ ਆਤਮਕ ਅਡੋਲਤਾ ਵਿਚ ਟਿਕਾਣਾ ਮਿਲ ਜਾਂਦਾ ਹੈ ।੫।
ਜਾਸੁ ਜਪਤ ਇਹ ਅਗਨਿ ਨ ਪੋਹਤ ॥
(ਹੇ ਭਾਈ! ਤੂੰ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੁ) ਜਿਸ ਦਾ ਨਾਮ ਜਪਿਆਂ ਤਿ®ਸ਼ਨਾਂ ਦੀ ਅੱਗ ਪੋਹ ਨਹੀਂ ਸਕੇਗੀ,
ਜਾਸੁ ਜਪਤ ਇਹੁ ਕਾਲੁ ਨ ਜੋਹਤ ॥
ਮੌਤ ਦਾ ਸਹਮ ਨੇੜੇ ਨਹੀਂ ਢੁੱਕੇਗਾ (ਆਤਮਕ ਮੌਤ ਆਪਣਾ ਜ਼ੋਰ ਨਹੀਂ ਪਾਇਗੀ),
ਜਾਸੁ ਜਪਤ ਤੇਰਾ ਨਿਰਮਲ ਮਾਥਾ ॥
ਹਰ ਥਾਂ ਤੂੰ ਉੱਜਲ-ਮੁਖ ਰਹੇਂਗਾ,
ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥
ਤੇ ਹਰੇਕ ਕਿਸਮ ਦਾ ਦੁੱਖ ਦੂਰ ਹੋ ਜਾਇਗਾ ।੬।
ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥
(ਹੇ ਭਾਈ! ਤੂੰ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੁ) ਜਿਸ ਦਾ ਨਾਮ ਜਪਿਆਂ (ਮਨੁੱਖ ਦੇ ਜੀਵਨ-ਸਫ਼ਰ ਵਿਚ) ਕੋਈ ਔਖਿਆਈ ਨਹੀਂ ਬਣਦੀ, ਤੇ,
ਜਾਸੁ ਜਪਤ ਸੁਣਿ ਅਨਹਤ ਧੁਨੈ ॥
ਮਨੁੱਖ ਇਕ-ਰਸ ਆਤਮਕ ਆਨੰਦ ਦੇ ਗੀਤ ਦੀ ਧੁਨਿ ਸੁਣਦਾ ਰਹਿੰਦਾ ਹੈ (ਮਨੁੱਖ ਦੇ ਅੰਦਰ ਹਰ ਵੇਲੇ ਆਤਮਕ ਆਨੰਦ ਦੀ ਰੌ ਚਲੀ ਰਹਿੰਦੀ ਹੈ),
ਜਾਸੁ ਜਪਤ ਇਹ ਨਿਰਮਲ ਸੋਇ ॥
ਤੇ ਮਨੁੱਖ (ਲੋਕ ਪਰਲੋਕ ਵਿਚ) ਪਵਿਤ® ਸੋਭਾ ਖੱਟਦਾ ਹੈ ।
ਜਾਸੁ ਜਪਤ ਕਮਲੁ ਸੀਧਾ ਹੋਇ ॥੭॥
ਜਿਸ ਦਾ ਨਾਮ ਜਪਿਆਂ ਮਨੁੱਖ ਦਾ ਹਿਰਦਾ-ਕਮਲ (ਵਿਕਾਰਾਂ ਵਲੋਂ ਉਲਟ ਕੇ, ਪਰਮਾਤਮਾ ਦੀ ਯਾਦ ਵਲ) ਸਿੱਧਾ ਪਰਤ ਪੈਂਦਾ ਹੈ ।੭।
ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥
ਉਸ ਮਨੁੱਖ ਉਤੇ ਗੁਰੂ ਨੇ (ਮਾਨੋ) ਸਭ ਤੋਂ ਵਧੀਆ ਕਿਸਮ ਦੀ ਮਿਹਰ ਦੀ ਨਜ਼ਰ ਕਰ ਦਿੱਤੀ ।
ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥
(ਹੇ ਭਾਈ! ਗੁਰੂ) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਵਸਾਂਦਾ ਹੈ
ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥
ਉਸ ਨੇ ਪਰਮਾਤਮਾ ਦੀ ਇਕ-ਰਸ ਸਿਫ਼ਤਿ-ਸਾਲਾਹ ਨੂੰ ਆਪਣੇ ਆਤਮਾ ਵਾਸਤੇ ਸੁਆਦਲਾ ਭੋਜਨ ਬਣਾ ਲਿਆ ।
ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥
ਹੇ ਨਾਨਕ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ ।੮।੨।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀਂ।
ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥
ਉਹ ਮਨੁੱਖ ਆਪਣੇ ਹਿਰਦੇ ਵਿਚ ਗੁਰੂ ਦਾ ਸ਼ਬਦ ਵਸਾਂਦਾ ਹੈ,
ਪੰਚ ਜਨਾ ਸਿਉ ਸੰਗੁ ਨਿਵਾਰੈ ॥
ਕਾਮਾਦਿਕ ਪੰਜਾਂ ਨਾਲੋਂ ਆਪਣਾ ਸਾਥ ਹਟਾ ਲੈਂਦਾ ਹੈ,
ਦਸ ਇੰਦ੍ਰੀ ਕਰਿ ਰਾਖੈ ਵਾਸਿ ॥
ਦਸਾਂ ਹੀ ਇੰਦ®ੀਆਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ
ਤਾ ਕੈ ਆਤਮੈ ਹੋਇ ਪਰਗਾਸੁ ॥੧॥
ਤੇ ਉਸ ਦੇ ਆਤਮਾ ਵਿਚ ਚਾਨਣ ਹੋ ਜਾਂਦਾ ਹੈ (ਉਸ ਨੂੰ ਆਤਮਕ ਜੀਵਨ ਦੀ ਸੂਝ ਪੈ ਜਾਂਦੀ ਹੈ) ।੧।
ਐਸੀ ਦ੍ਰਿੜਤਾ ਤਾ ਕੈ ਹੋਇ ॥
ਉਸ ਮਨੁੱਖ ਦੇ ਹਿਰਦੇ ਵਿਚ ਅਜੇਹਾ ਆਤਮਕ ਬਲ ਪੈਦਾ ਹੁੰਦਾ ਹੈ, (ਕਿ)
ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥
(ਹੇ ਭਾਈ!) ਜਿਸ ਮਨੁੱਖ ਉਤੇ ਉਸ ਪਰਮਾਤਮਾ ਦੀ ਦਇਆ ਹੁੰਦੀ ਹੈ।੧।ਰਹਾਉ।
ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥
(ਹੇ ਭਾਈ!) ਜਿਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਮਿੱਤਰ ਤੇ ਵੈਰੀ ਇਕੋ ਜਿਹਾ ਜਾਪਦਾ ਹੈ,
ਜੇਤਾ ਬੋਲਣੁ ਤੇਤਾ ਗਿਆਨੈ ॥
ਜਿਤਨਾ ਕੁਝ ਉਹ ਬੋਲਦਾ ਹੈ, ਆਤਮਕ ਜੀਵਨ ਦੀ ਸੂਝ ਬਾਰੇ ਬੋਲਦਾ ਹੈ,
ਜੇਤਾ ਸੁਨਣਾ ਤੇਤਾ ਨਾਮੁ ॥
ਜਿਤਨਾ ਕੁਝ ਸੁਣਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸੁਣਦਾ ਹੈ,
ਜੇਤਾ ਪੇਖਨੁ ਤੇਤਾ ਧਿਆਨੁ ॥੨॥
ਜਿਤਨਾ ਕੁਝ ਵੇਖਦਾ ਹੈ, ਪਰਮਾਤਮਾ ਵਿਚ ਸੁਰਤਿ ਜੋੜਨ ਦਾ ਕਾਰਣ ਹੀ ਬਣਦਾ ਹੈ ।੨।
ਸਹਜੇ ਜਾਗਣੁ ਸਹਜੇ ਸੋਇ ॥
ਉਹ ਮਨੁੱਖ ਚਾਹੇ ਜਾਗਦਾ ਹੈ, ਚਾਹੇ ਸੁੱਤਾ ਹੋਇਆ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਹੀ ਟਿਕਿਆ ਰਹਿੰਦਾ ਹੈ;
ਸਹਜੇ ਹੋਤਾ ਜਾਇ ਸੁ ਹੋਇ ॥
ਪਰਮਾਤਮਾ ਦੀ ਰਜ਼ਾ ਵਿਚ ਜੋ ਕੁਝ ਹੁੰਦਾ ਹੈ, ਉਸ ਨੂੰ ਠੀਕ ਮੰਨਦਾ ਹੈ,
ਸਹਜਿ ਬੈਰਾਗੁ ਸਹਜੇ ਹੀ ਹਸਨਾ ॥
ਤੇ ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ; ਕੋਈ ਗ਼ਮੀ ਦੀ ਘਟਨਾ ਹੋ ਜਾਏ, ਚਾਹੇ ਖ਼ੁਸ਼ੀ ਦਾ ਕਾਰਣ ਬਣੇ, ਉਹ ਆਤਮਕ ਅਡੋਲਤਾ ਵਿਚ ਹੀ ਰਹਿੰਦਾ ਹੈ;
ਸਹਜੇ ਚੂਪ ਸਹਜੇ ਹੀ ਜਪਨਾ ॥੩॥
ਜੇ ਉਹ ਚੁਪ ਬੈਠਾ ਹੈ ਤਾਂ ਭੀ ਅਡੋਲਤਾ ਵਿਚ ਹੈ ਤੇ ਜੇ ਬੋਲ ਰਿਹਾ ਹੈ ਤਾਂ ਭੀ ਅਡੋਲਤਾ ਵਿਚ ਹੈ ।੩।
ਸਹਜੇ ਭੋਜਨੁ ਸਹਜੇ ਭਾਉ ॥
ਆਤਮਕ ਅਡੋਲਤਾ ਵਿਚ ਟਿਕਿਆ ਹੋਇਆ ਹੀ ਉਹ ਖਾਣ-ਪੀਣ ਦਾ ਵਿਹਾਰ ਕਰਦਾ ਹੈ,
ਸਹਜੇ ਮਿਟਿਓ ਸਗਲ ਦੁਰਾਉ ॥
ਆਤਮਕ ਅਡੋਲਤਾ ਵਿਚ ਹੀ ਉਹ ਦੂਜਿਆਂ ਨਾਲ ਪ੍ਰੇਮ ਦਾ ਸਲੂਕ ਕਰਦਾ ਹੈ; ਆਤਮਕ ਅਡੋਲਤਾ ਵਿਚ ਟਿਕੇ ਰਹਿਣ ਕਰਕੇ ਉਸ ਦੇ ਅੰਦਰੋਂ ਸਾਰਾ ਕਪਟ-ਭਾਵ ਮਿਟ ਜਾਂਦਾ ਹੈ;
ਸਹਜੇ ਹੋਆ ਸਾਧੂ ਸੰਗੁ ॥
ਆਤਮਕ ਅਡੋਲਤਾ ਵਿਚ ਹੀ ਉਸ ਨੂੰ ਗੁਰੂ ਦਾ ਮਿਲਾਪ ਹੋ ਜਾਂਦਾ ਹੈ,
ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥
ਤੇ ਪਰਤੱਖ ਤੌਰ ਤੇ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ ।੪।
ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥
ਜੇ ਉਹ ਘਰ ਵਿਚ ਹੈ ਤਾਂ ਭੀ ਆਤਮਕ ਅਡੋਲਤਾ ਵਿਚ, ਜੇ ਉਹ ਦੁਨੀਆ ਤੋਂ ਉਪਰਾਮ ਫਿਰਦਾ ਹੈ