Sri Guru Granth Sahib Ji — Ang 237 (punjabi)
ਸਹਜੇ ਦੁਬਿਧਾ ਤਨ ਕੀ ਨਾਸੀ ॥
ਤਾਂ ਭੀ ਆਤਮਕ ਅਡੋਲਤਾ ਵਿਚ ਟਿਕੇ ਰਹਿਣ ਕਰਕੇ ਉਸ ਦੇ ਹਿਰਦੇ ਵਿਚੋਂ ਮੇਰ-ਤੇਰ ਦੂਰ ਹੋ ਜਾਂਦੀ ਹੈ ।
ਜਾ ਕੈ ਸਹਜਿ ਮਨਿ ਭਇਆ ਅਨੰਦੁ ॥
(ਹੇ ਭਾਈ!) ਆਤਮਕ ਅਡੋਲਤਾ ਦੇ ਕਾਰਨ ਜਿਸ ਮਨੁੱਖ ਦੇ ਮਨ ਵਿਚ ਆਨੰਦ ਪੈਦਾ ਹੰੁਦਾ ਹੈ
ਤਾ ਕਉ ਭੇਟਿਆ ਪਰਮਾਨੰਦੁ ॥੫॥
ਉਸ ਨੂੰ ਉਹ ਪਰਮਾਤਮਾ ਮਿਲ ਪੈਂਦਾ ਹੈ ਜੋ ਸਭ ਤੋਂ ਉੱਚੇ ਆਤਮਕ ਆਨੰਦ ਦਾ ਮਾਲਕ ਹੈ ।੫।
ਸਹਜੇ ਅੰਮ੍ਰਿਤੁ ਪੀਓ ਨਾਮੁ ॥
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਨਾਮ-ਅੰਮ੍ਰਿਤ ਪੀਂਦਾ ਰਹਿੰਦਾ ਹੈ,
ਸਹਜੇ ਕੀਨੋ ਜੀਅ ਕੋ ਦਾਨੁ ॥
ਇਸ ਆਤਮਕ ਅਡੋਲਤਾ ਦੀ ਬਰਕਤਿ ਨਾਲ ਉਹ (ਹੋਰਨਾਂ ਨੂੰ ਭੀ) ਆਤਮਕ ਜੀਵਨ ਦੀ ਦਾਤਿ ਦੇਂਦਾ ਹੈ;
ਸਹਜ ਕਥਾ ਮਹਿ ਆਤਮੁ ਰਸਿਆ ॥
ਆਤਮਕ ਅਡੋਲਤਾ ਦੇ ਕਾਰਨ ਹੀ ਉਸ ਦੇ ਅੰਦਰ ਆਤਮਕ ਆਨੰਦ ਦੀ ਇਕ-ਰਸ ਰੌ ਸੁਹਾਵਣੀ ਬਣੀ ਰਹਿੰਦੀ ਹੈ ।
ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥
ਉਸ ਦੇ ਹਿਰਦੇ ਵਿਚ ਅਬਿਨਾਸੀ ਪਰਮਾਤਮਾ ਆ ਵੱਸਦਾ ਹੈ ।੬।
ਸਹਜੇ ਆਸਣੁ ਅਸਥਿਰੁ ਭਾਇਆ ॥
ਆਤਮਕ ਅਡੋਲਤਾ ਵਿਚ ਉਸ ਦਾ ਸਦਾ-ਟਿਕਵਾਂ ਟਿਕਾਣਾ ਬਣਿਆ ਰਹਿੰਦਾ ਹੈ ਤੇ ਉਸ ਨੂੰ ਉਹ ਟਿਕਾਣਾ ਚੰਗਾ ਲੱਗਦਾ ਹੈ,
ਸਹਜੇ ਅਨਹਤ ਸਬਦੁ ਵਜਾਇਆ ॥
ਆਤਮਕ ਅਡੋਲਤਾ ਵਿਚ ਟਿਕ ਕੇ ਹੀ ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰਬਲ ਕਰੀ ਰੱਖਦਾ ਹੈ;
ਸਹਜੇ ਰੁਣ ਝੁਣਕਾਰੁ ਸੁਹਾਇਆ ॥
ਆਤਮਕ ਅਡੋਲਤਾ ਦੇ ਕਾਰਨ ਹੀ ਉਸ ਦੇ ਅੰਦਰ ਆਤਮਕ ਆਨੰਦ ਦੀ ਇਕ-ਰਸ ਰੌ ਸੁਹਾਵਣੀ ਬਣੀ ਰਹਿੰਦੀ ਹੈ ।
ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥
(ਹੇ ਭਾਈ!) ਉਸ ਦੇ ਹਿਰਦੇ ਵਿਚ ਪਰਮਾਤਮਾ ਸਦਾ ਪਰਗਟ ਰਹਿੰਦਾ ਹੈ ।੭।
ਸਹਜੇ ਜਾ ਕਉ ਪਰਿਓ ਕਰਮਾ ॥
(ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ਉਹ ਆਤਮਕ ਅਡੋਲਤਾ ਵਿਚ ਟਿਕਦਾ ਹੈ
ਸਹਜੇ ਗੁਰੁ ਭੇਟਿਓ ਸਚੁ ਧਰਮਾ ॥
ਉਸ ਨੂੰ ਗੁਰੂ ਮਿਲਦਾ ਹੈ, ਸਦਾ-ਥਿਰ ਨਾਮ ਦੇ ਸਿਮਰਨ ਨੂੰ ਉਹ ਆਪਣਾ ਧਰਮ ਬਣਾ ਲੈਂਦਾ ਹੈ ।
ਜਾ ਕੈ ਸਹਜੁ ਭਇਆ ਸੋ ਜਾਣੈ ॥
(ਪਰ ਇਹ ਸਹਜ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ) ਜਿਸ ਮਨੁੱਖ ਦੇ ਅੰਦਰ ਇਹ ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਉਹੀ ਮਨੁੱਖ ਉਸ ਨੂੰ ਸਮਝ ਸਕਦਾ ਹੈ,
ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥
ਦਾਸ ਨਾਨਕ ਉਸ (ਵਡ-ਭਾਗੀ ਮਨੁੱਖ) ਤੋਂ ਕੁਰਬਾਨ ਜਾਂਦਾ ਹੈ ।੮।੩।
ਗਉੜੀ ਮਹਲਾ ੫ ॥
ਗਉੜੀ ਪਾਤਸ਼ਾਹੀ ਪੰਜਵੀਂ।
ਪ੍ਰਥਮੇ ਗਰਭ ਵਾਸ ਤੇ ਟਰਿਆ ॥
(ਹੇ ਭਾਈ!) ਜੀਵ ਪਹਿਲਾਂ ਮਾਂ ਦੇ ਪੇਟ ਵਿਚ ਵੱਸਣ ਤੋਂ ਖ਼ਲਾਸੀ ਹਾਸਲ ਕਰਦਾ ਹੈ,
ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥
(ਜਗਤ ਵਿਚ ਜਨਮ ਲੈ ਕੇ ਫਿਰ ਸਹਜੇ ਸਹਜੇ ਜਵਾਨੀ ਤੇ ਪਹੁੰਚ ਕੇ) ਪੁੱਤ® ਇਸਤ®ੀ ਆਦਿਕ ਪਰਵਾਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ,
ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥
ਕਈ ਕਿਸਮ ਦਾ ਖਾਣਾ ਖਾਂਦਾ ਹੈ, ਕਈ ਕਿਸਮਾਂ ਦੇ ਕੱਪੜੇ ਪਹਿਨਦਾ ਹੈ (ਸਾਰੀ ਉਮਰ ਇਹਨਾਂ ਰੰਗਾਂ ਵਿਚ ਹੀ ਮਸਤ ਰਹਿ ਕੇ ਕੁਰਾਹੇ ਪਿਆ ਰਹਿੰਦਾ ਹੈ, ਪਰ ਅਜੇਹੇ ਬੰਦੇ ਭੀ) ਜ਼ਰੂਰ ਯਤੀਮਾਂ ਵਾਂਗ ਹੀ (ਜਗਤ ਤੋਂ) ਕੂਚ ਕਰ ਜਾਣਗੇ ।੧।
ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥
ਹੇ ਭਾਈ!) ਉਹ ਕੇਹੜਾ ਥਾਂ ਹੈ ਜੇਹੜਾ ਸਦਾ ਅਟੱਲ ਰਹਿੰਦਾ ਹੈ?
ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥
ਉਹ ਕੇਹੜਾ ਸ਼ਬਦ ਹੈ ਜਿਸ ਦੀ ਬਰਕਤਿ ਨਾਲ (ਮਨੁੱਖ ਦੀ) ਖੋਟੀ ਮਤਿ ਦੂਰ ਹੋ ਜਾਂਦੀ ਹੈ? ।੧।ਰਹਾਉ।
ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥
(ਹੇ ਭਾਈ! ਹੋਰਨਾਂ ਦੀ ਤਾਂ ਗੱਲ ਹੀ ਕੀਹ ਹੈ?) ਇੰਦ®-ਪੁਰੀ ਵਿਚ ਭੀ ਮੌਤ ਜ਼ਰੂਰ ਆ ਜਾਂਦੀ ਹੈ,
ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥
ਬ੍ਰਹਮਾ ਦੀ ਪੁਰੀ ਭੀ ਸਦਾ ਅਟੱਲ ਨਹੀਂ ਰਹਿ ਸਕਦੀ
ਸਿਵ ਪੁਰੀ ਕਾ ਹੋਇਗਾ ਕਾਲਾ ॥
ਸ਼ਿਵ ਦੀ ਪੁਰੀ ਦਾ ਭੀ ਨਾਸ ਹੋ ਜਾਇਗਾ ।
ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥
(ਪਰ ਜਗਤ) ਤਿੰਨਾਂ ਗੁਣਾਂ ਵਾਲੀ ਮਾਇਆ ਦੇ ਅਸਰ ਹੇਠ ਜੀਵਨ ਦੇ ਸਹੀ ਰਾਹ ਤੋਂ ਖੁੰਝ ਕੇ ਆਤਮਕ ਮੌਤ ਸਹੇੜਦਾ ਰਹਿੰਦਾ ਹੈ ।੨।
ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥
(ਹੇ ਭਾਈ!) ਪਹਾੜ, ਰੁੱਖ, ਧਰਤੀ, ਆਕਾਸ਼ ਅਤੇ ਤਾਰੇ,
ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥
ਚੰਦ, ਹਵਾ, ਅੱਗ, ਪਾਣੀ,
ਦਿਨਸੁ ਰੈਣਿ ਬਰਤ ਅਰੁ ਭੇਦਾ ॥
ਦਿਨ ਤੇ ਰਾਤ; ਵਰਤ ਆਦਿਕ ਵਖ ਵਖ ਕਿਸਮ ਦੀਆਂ ਮਰਯਾਦਾ;
ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥
ਸਿਮ੍ਰਿਤੀਆਂ, ਸ਼ਾਸਤ®—ਇਹ ਸਭ ਕੁਝ ਆਖ਼ਰ ਨਾਸ ਹੋ ਜਾਣਗੇ ।੩।
ਤੀਰਥ ਦੇਵ ਦੇਹੁਰਾ ਪੋਥੀ ॥
ਹੇ ਭਾਈ!) ਤੀਰਥ, ਦੇਵਤੇ, ਮੰਦਰ, (ਧਰਮ-) ਪੁਸਤਕਾਂ;
ਮਾਲਾ ਤਿਲਕੁ ਸੋਚ ਪਾਕ ਹੋਤੀ ॥
ਮਾਲਾ, ਤਿਲਕ, ਸੁੱਚੀ ਰਸੋਈ, ਹਵਨ ਕਰਨ ਵਾਲੇ;
ਧੋਤੀ ਡੰਡਉਤਿ ਪਰਸਾਦਨ ਭੋਗਾ ॥
(ਨੇਤੀ-) ਧੋਤੀ ਤੇ ਡੰਡਉਤ-ਨਮਸਕਾਰਾਂ;
ਗਵਨੁ ਕਰੈਗੋ ਸਗਲੋ ਲੋਗਾ ॥੪॥
(ਦੂਜੇ ਪਾਸੇ) ਮਹਲਾਂ ਦੇ ਭੋਗ-ਬਿਲਾਸ—ਸਾਰਾ ਜਗਤ ਹੀ (ਆਖ਼ਰ) ਕੂਚ ਕਰ ਜਾਇਗਾ ।੪।
ਜਾਤਿ ਵਰਨ ਤੁਰਕ ਅਰੁ ਹਿੰਦੂ ॥
(ਵਖ ਵਖ) ਜਾਤਾਂ, (ਬ੍ਰਾਹਮਣ, ਖੱਤ®ੀ ਆਦਿਕ) ਵਰਨ, ਮੁਸਲਮਾਨ ਅਤੇ ਹਿੰਦੂ;
ਪਸੁ ਪੰਖੀ ਅਨਿਕ ਜੋਨਿ ਜਿੰਦੂ ॥
ਪਸ਼ੂ, ਪੰਛੀ, ਅਨੇਕਾਂ ਜੂਨਾਂ ਦੇ ਜੀਵ;
ਸਗਲ ਪਾਸਾਰੁ ਦੀਸੈ ਪਾਸਾਰਾ ॥
ਇਹ ਸਾਰਾ ਜਗਤ-ਖਿਲਾਰਾ ਜੋ ਦਿੱਸ ਰਿਹਾ ਹੈ
ਬਿਨਸਿ ਜਾਇਗੋ ਸਗਲ ਆਕਾਰਾ ॥੫॥
ਇਹ ਸਾਰਾ ਦਿ®ਸ਼ਟ-ਮਾਨ ਸੰਸਾਰ (ਆਖ਼ਰ) ਨਾਸ ਹੋ ਜਾਇਗਾ ।੫।
ਸਹਜ ਸਿਫਤਿ ਭਗਤਿ ਤਤੁ ਗਿਆਨਾ ॥
(ਪਰ, ਹੇ ਭਾਈ!) ਉਹ (ਉੱਚੀ ਆਤਮਕ ਅਵਸਥਾ-) ਥਾਂ ਸਦਾ ਕਾਇਮ ਰਹਿਣ ਵਾਲੀ ਹੈ ਅਟੱਲ ਹੈ ਤੇ ਉਥੇ ਸਦਾ ਹੀ ਆਨੰਦ ਭੀ ਹੈ,
ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥
ਜਿਥੇ ਆਤਮਕ ਅਡੋਲਤਾ ਦੇਣ ਵਾਲੀ ਸਿਫ਼ਤਿ-ਸਾਲਾਹ ਹੋ ਰਹੀ ਹੈ ਜਿਥੇ ਭਗਤੀ ਹੋ ਰਹੀ ਹੈ ਜਿਥੇ ਜਗਤ ਦੇ ਮੂਲ-ਪਰਮਾਤਮਾ ਨਾਲ ਡੂੰਘੀ ਸਾਂਝ ਪੈ ਰਹੀ ਹੈ,
ਤਹਾ ਸੰਗਤਿ ਸਾਧ ਗੁਣ ਰਸੈ ॥
ਉਥੇ ਸਾਧ ਸੰਗਤਿ ਪਰਮਾਤਮਾ ਦੇ ਗੁਣਾਂ ਦਾ ਆਨੰਦ ਮਾਣਦੀ ਹੈ,
ਅਨਭਉ ਨਗਰੁ ਤਹਾ ਸਦ ਵਸੈ ॥੬॥
ਉਥੇ ਸਦਾ ਇਕ ਐਸਾ ਨਗਰ ਵੱਸਿਆ ਰਹਿੰਦਾ ਹੈ ਜਿਥੇ ਕਿਸੇ ਕਿਸਮ ਦਾ ਕੋਈ ਡਰ ਪੋਹ ਨਹੀਂ ਸਕਦਾ ।੬।
ਤਹ ਭਉ ਭਰਮਾ ਸੋਗੁ ਨ ਚਿੰਤਾ ॥
(ਹੇ ਭਾਈ!) ਉਸ (ਉੱਚੀ ਆਤਮਕ ਅਵਸਥਾ-) ਥਾਂ ਵਿਚ ਕੋਈ ਡਰ, ਕੋਈ ਭਰਮ, ਕੋਈ ਗ਼ਮ, ਕੋਈ ਚਿੰਤਾ ਪੋਹ ਨਹੀਂ ਸਕਦੀ,
ਆਵਣੁ ਜਾਵਣੁ ਮਿਰਤੁ ਨ ਹੋਤਾ ॥
ਉਥੇ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ, ਉਥੇ ਆਤਮਕ ਮੌਤ ਨਹੀਂ ਹੁੰਦੀ,
ਤਹ ਸਦਾ ਅਨੰਦ ਅਨਹਤ ਆਖਾਰੇ ॥
ਉਥੇ ਆਤਮਕ ਮੌਤ ਨਹੀਂ ਹੁੰਦੀ, ਉਥੇ ਸਦਾ ਇਕ-ਰਸ ਆਤਮਕ ਆਨੰਦ ਦੇ (ਮਾਨੋ) ਅਖਾੜੇ ਲੱਗੇ ਰਹਿੰਦੇ ਹਨ,
ਭਗਤ ਵਸਹਿ ਕੀਰਤਨ ਆਧਾਰੇ ॥੭॥
ਉਥੇ ਭਗਤ-ਜਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਸਰੇ ਵੱਸਦੇ ਹਨ ।੭।
ਪਾਰਬ੍ਰਹਮ ਕਾ ਅੰਤੁ ਨ ਪਾਰੁ ॥
(ਹੇ ਭਾਈ! ਜਿਸ ਪਰਮਾਤਮਾ ਦੀ ਇਹ ਰਚਨਾ ਰਚੀ ਹੋਈ ਹੈ) ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਾਰਲਾ ਬੰਨਾ ਨਹੀਂ ਲੱਭ ਸਕਦਾ ।
ਕਉਣੁ ਕਰੈ ਤਾ ਕਾ ਬੀਚਾਰੁ ॥
(ਜਗਤ ਵਿਚ) ਕੋਈ ਐਸਾ ਮਨੁੱਖ ਨਹੀਂ ਹੈ, ਜੋ ਉਸ ਦੇ ਗੁਣਾਂ ਦਾ ਅੰਤ ਪਾਣ ਦਾ ਵਿਚਾਰ ਕਰ ਸਕੇ ।
ਕਹੁ ਨਾਨਕ ਜਿਸੁ ਕਿਰਪਾ ਕਰੈ ॥
ਹੇ ਨਾਨਕ! ਆਖ—ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ ਉਸ ਨੂੰ ਸਦਾ ਕਾਇਮ ਰਹਿਣ ਵਾਲੀ ਥਾਂ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ,
ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥
ਸਾਧ ਸੰਗਤਿ ਵਿਚ ਰਹਿ ਕੇ ਉਹ ਮਨੁੱਖ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੮।੪।
ਗਉੜੀ ਮਹਲਾ ੫ ॥
ਗਊੜੀ ਪਾਤਸ਼ਾਹੀ ਪੰਜਵੀ।
ਜੋ ਇਸੁ ਮਾਰੇ ਸੋਈ ਸੂਰਾ ॥
(ਹੇ ਭਾਈ!) ਜੇਹੜਾ ਮਨੁੱਖ ਇਸ ਮੇਰ-ਤੇਰ ਨੂੰ ਮੁਕਾ ਲੈਂਦਾ ਹੈ, ਉਹੀ (ਵਿਕਾਰਾਂ ਦੇ ਟਾਕਰੇ ਤੇ) ਬਲੀ ਸੂਰਮਾ ਹੈ,
ਜੋ ਇਸੁ ਮਾਰੇ ਸੋਈ ਪੂਰਾ ॥
ਉਹੀ ਸਾਰੇ ਗੁਣਾਂ ਦਾ ਮਾਲਕ ਹੈ ।
ਜੋ ਇਸੁ ਮਾਰੇ ਤਿਸਹਿ ਵਡਿਆਈ ॥
ਜੇਹੜਾ ਮਨੁੱਖ ਇਸ ਦੁਬਿਧਾ ਨੂੰ ਮਾਰ ਲੈਂਦਾ ਹੈ, ਉਸ ਨੂੰ (ਹਰ ਥਾਂ) ਆਦਰ ਮਿਲਦਾ ਹੈ,
ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥
ਉਸ ਮਨੁੱਖ ਦਾ (ਹਰੇਕ ਕਿਸਮ ਦਾ) ਦੁੱਖ ਦੂਰ ਹੋ ਜਾਂਦਾ ਹੈ ।੧।
ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥
(ਹੇ ਭਾਈ! ਜਗਤ ਵਿਚ) ਅਜੇਹਾ ਕੋਈ ਵਿਰਲਾ ਮਨੁੱਖ ਹੈ, ਜੇਹੜਾ ਆਪਣੇ ਅੰਦਰੋਂ ਮੇਰ-ਤੇਰ ਨੂੰ ਮਾਰ ਮੁਕਾਂਦਾ ਹੈ ।
ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥
ਜੇਹੜਾ ਇਸ ਮੇਰ-ਤੇਰ ਨੂੰ ਮਾਰ ਲੈਂਦਾ ਹੈ, ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਹੀ ਪਰਮਾਤਮਾ ਨਾਲ ਜੋੜ ਪੈਦਾ ਕਰਨ ਦਾ ਅੱਭਿਆਸੀ ਹੈ ।੧।ਰਹਾਉ।