Sri Guru Granth Sahib Ji — Ang 238 (punjabi)
ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥
(ਹੇ ਭਾਈ!) ਜੇਹੜਾ ਮਨੁੱਖ ਇਸ ਦੁਬਿਧਾ ਨੂੰ ਮਾਰ ਮੁਕਾਂਦਾ ਹੈ, ਉਸ ਨੂੰ (ਦੁਨੀਆ ਦਾ ਕੋਈ) ਡਰ ਪੋਹ ਨਹੀਂ ਸਕਦਾ ।
ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥
ਜੇਹੜਾ ਜੇਹੜਾ ਮਨੁੱਖ ਇਸ ਨੂੰ ਮੁਕਾ ਲੈਂਦਾ ਹੈ, ਉਹ ਸਾਰੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦੇ ਹਨ ।
ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥
ਜੇਹੜਾ ਮਨੁੱਖ ਇਸ ਮੇਰ-ਤੇਰ ਨੂੰ ਆਪਣੇ ਅੰਦਰੋਂ ਦੂਰ ਕਰ ਲੈਂਦਾ ਹੈ, ਉਸ ਦੀ ਮਾਇਆ ਦੀ ਤਿ®ਸ਼ਨਾ ਮੁੱਕ ਜਾਂਦੀ ਹੈ,
ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥
ਉਹ ਪਰਮਾਤਮਾ ਦੀ ਦਰਗਾਹ ਵਿਚ ਕਾਮਯਾਬ ਹੋ ਜਾਂਦਾ ਹੈ ।੨।
ਜੋ ਇਸੁ ਮਾਰੇ ਸੋ ਧਨਵੰਤਾ ॥
(ਹੇ ਭਾਈ!) ਜੇਹੜਾ ਮਨੁੱਖ ਦੁਬਿਧਾ ਨੂੰ ਮਿਟਾ ਲੈਂਦਾ ਹੈ, ਉਹ ਨਾਮ-ਧਨ ਦਾ ਮਾਲਕ ਬਣ ਜਾਂਦਾ ਹੈ,
ਜੋ ਇਸੁ ਮਾਰੇ ਸੋ ਪਤਿਵੰਤਾ ॥
ਉਹ ਇੱਜ਼ਤ ਵਾਲਾ ਹੋ ਜਾਂਦਾ ਹੈ,
ਜੋ ਇਸੁ ਮਾਰੇ ਸੋਈ ਜਤੀ ॥
ਉਹੀ ਹੈ ਅਸਲ ਜਤੀ,
ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥
ਉਸ ਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ ।੩।
ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥
(ਹੇ ਭਾਈ!) ਜੇਹੜਾ ਮਨੁੱਖ ਦੁਬਿਧਾ ਨੂੰ ਮਿਟਾ ਲੈਂਦਾ ਹੈ, ਉਸ ਦਾ ਜਗਤ ਵਿਚ ਆਉਣਾ ਸਫਲ ਸਮਝਿਆ ਜਾਂਦਾ ਹੈ,
ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥
ਉਹ ਮਾਇਆ ਦੇ ਹੱਲਿਆਂ ਦੇ ਟਾਕਰੇ ਤੋਂ ਅਡੋਲ ਰਹਿੰਦਾ ਹੈ, ਉਹੀ ਅਸਲ ਧਨਾਢ ਹੈ ।
ਜੋ ਇਸੁ ਮਾਰੇ ਸੋ ਵਡਭਾਗਾ ॥
ਜੇਹੜਾ ਮਨੁੱਖ ਆਪਣੇ ਅੰਦਰੋਂ ਮੇਰ-ਤੇਰ ਦੂਰ ਕਰ ਲੈਂਦਾ ਹੈ, ਉਹ ਵੱਡੇ ਭਾਗਾਂ ਵਾਲਾ ਹੈ,
ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥
ਉਹ ਹਰ ਵੇਲੇ ਮਾਇਆ ਦੇ ਹੱਲਿਆਂ ਵੱਲੋਂ ਸੁਚੇਤ ਰਹਿੰਦਾ ਹੈ ।੪।
ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥
ਜੇਹੜਾ ਮਨੁੱਖ ਇਸ ਦੁਬਿਧਾ ਨੂੰ ਮੁਕਾ ਲੈਂਦਾ ਹੈ, ਉਹ ਦੁਨੀਆ ਦੇ ਕਾਰ-ਵਿਹਾਰ ਕਰਦਾ ਹੀ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ,
ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥
ਉਸ ਦੀ ਰਹਿਣੀ-ਬਹਿਣੀ ਸਦਾ ਪਵਿਤ® ਹੁੰਦੀ ਹੈ,
ਜੋ ਇਸੁ ਮਾਰੇ ਸੋਈ ਸੁਗਿਆਨੀ ॥
ਉਹੀ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਵਾਲਾ ਹੈ,
ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥
ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੫।
ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥
(ਹੇ ਭਾਈ!) ਇਸ ਮੇਰ-ਤੇਰ ਨੂੰ ਦੂਰ ਕਰਨ ਤੋਂ ਬਿਨਾ ਕੋਈ ਮਨੁੱਖ ਪਰਮਾਤਮਾ ਦੀਆਂ ਨਜ਼ਰਾਂ ਵਿਚ ਕਬੂਲ ਨਹੀਂ ਹੁੰਦਾ, ਭਾਵੇਂ ਉਹ ਕ®ੋੜਾਂ ਜਪ ਤੇ ਕੋ®ੜਾਂ ਤਪ ਆਦਿਕ ਕਰਮ ਕਰਦਾ ਰਹੇ ।
ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥
ਦੁਬਿਧਾ ਨੂੰ ਮਿਟਾਣ ਤੋਂ ਬਿਨਾ ਮਨੁੱਖ ਦਾ ਜਨਮਾਂ ਦਾ ਗੇੜ ਮੁੱਕਦਾ ਨਹੀਂ,
ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥
ਜਮਾਂ ਤੋਂ ਖ਼ਲਾਸੀ ਨਹੀਂ ਹੁੰਦੀ ।੬।
ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥
(ਹੇ ਭਾਈ!) ਦੁਬਿਧਾ ਦੂਰ ਕਰਨ ਤੋਂ ਬਿਨਾ ਮਨੁੱਖ ਦੀ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਬਣ ਸਕਦੀ,
ਇਸੁ ਮਾਰੀ ਬਿਨੁ ਜੂਠਿ ਨ ਧੋਈ ॥
ਮਨ ਵਿਚੋਂ ਵਿਕਾਰਾਂ ਦੀ ਮੈਲ ਨਹੀਂ ਧੁਪਦੀ ।
ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥
ਜਦ ਤਕ ਮਨੁੱਖ ਦੁਬਿਧਾ ਨੂੰ ਨਹੀਂ ਮੁਕਾਂਦਾ, (ਉਹ) ਜੋ ਕੁਝ ਭੀ ਕਰਦਾ ਹੈ ਮਨ ਨੂੰ ਹੋਰ ਵਿਕਾਰੀ ਬਣਾਈ ਜਾਂਦਾ ਹੈ
ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥
ਤੇ ਪਰਮਾਤਮਾ ਨਾਲੋਂ ਵਿੱਥ ਬਣਾਈ ਰੱਖਦਾ ਹੈ ।੭।
ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥
ਜਿਸ ਮਨੁੱਖ ਉਤੇ ਦਇਆ ਦਾ ਖ਼ਜ਼ਾਨਾ ਪਰਮਾਤਮਾ ਦਇਆਵਾਨ ਹੁੰਦਾ ਹੈ,
ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥
ਉਸ ਨੂੰ ਦੁਬਿਧਾ ਤੋਂ ਖ਼ਲਾਸੀ ਮਿਲ ਜਾਂਦੀ ਹੈ, ਉਸ ਨੂੰ ਜੀਵਨ ਵਿਚ ਪੂਰੀ ਸਫਲਤਾ ਪ੍ਰਾਪਤ ਹੋ ਜਾਂਦੀ ਹੈ ।
ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥
ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਦੇ ਅੰਦਰੋਂ ਮੇਰ-ਤੇਰ ਦੂਰ ਕਰ ਦਿੱਤੀ,
ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥
ਉਹ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ-ਜੋਗਾ ਹੋ ਗਿਆ ।੮।੫।
ਗਉੜੀ ਮਹਲਾ ੫ ॥
ਗਉੜੀ ਪਾਤਸ਼ਾਹੀ ਪੰਜਵੀ।
ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥
(ਹੇ ਭਾਈ!) ਜਦੋਂ ਮਨੁੱਖ ਪਰਮਾਤਮਾ ਨਾਲ ਪਿਆਰ ਪੈਦਾ ਕਰਦਾ ਹੈ, ਤਾਂ ਉਸ ਨੂੰ ਹਰੇਕ ਮਨੁੱਖ ਆਪਣਾ ਮਿੱਤਰ ਦਿੱਸਦਾ ਹੈ
ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥
ਤਦੋਂ ਉਸ ਦਾ ਚਿੱਤ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ ਸਦਾ) ਅਡੋਲ ਰਹਿੰਦਾ ਹੈ,
ਹਰਿ ਸਿਉ ਜੁਰੈ ਨ ਵਿਆਪੈ ਕਾੜੑਾ ॥
ਕੋਈ ਚਿੰਤਾ-ਫ਼ਿਕਰ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ,
ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥
(ਇਸ ਸੰਸਾਰ-ਸਮੁੰਦਰ ਵਿਚੋਂ) ਉਸ ਦਾ ਪਾਰ-ਉਤਾਰਾ ਹੋ ਜਾਂਦਾ ਹੈ ।੧।
ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥
ਹੇ ਮੇਰੇ ਮਨ! ਤੂੰ ਆਪਣੀ ਪ੍ਰੀਤਿ ਪਰਮਾਤਮਾ ਨਾਲ ਬਣਾ ।
ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥
(ਪਰਮਾਤਮਾ ਨਾਲ ਪ੍ਰੀਤਿ ਬਣਾਣ ਤੋਂ ਬਿਨਾ) ਕੋਈ ਹੋਰ ਉੱਦਮ ਤੇਰੇ ਕਿਸੇ ਕੰਮ ਨਹੀਂ ਆਵੇਗਾ ।੧।ਰਹਾਉ।
ਵਡੇ ਵਡੇ ਜੋ ਦੁਨੀਆਦਾਰ ॥
(ਹੇ ਭਾਈ! ਜਗਤ ਵਿਚ) ਜੇਹੜੇ ਜੇਹੜੇ ਵੱਡੇ ਵੱਡੇ ਜਾਇਦਾਦਾਂ ਵਾਲੇ ਹਨ,
ਕਾਹੂ ਕਾਜਿ ਨਾਹੀ ਗਾਵਾਰ ॥
ਉਹਨਾਂ ਮੂਰਖਾਂ ਦੀ (ਕੋਈ ਜਾਇਦਾਦ ਆਤਮਕ ਜੀਵਨ ਦੇ ਰਸਤੇ ਵਿਚ) ਉਹਨਾਂ ਦੇ ਕੰਮ ਨਹੀਂ ਆਉਂਦੀ ।
ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥
(ਦੂਜੇ ਪਾਸੇ) ਪਰਮਾਤਮਾ ਦਾ ਭਗਤ ਨੀਵੀਂ ਕੁਲ ਵਿਚ ਭੀ ਜੰਮਿਆ ਹੋਇਆ ਹੋਵੇ, ਤਾਂ ਭੀ ਲੋਕ ਉਸ ਦੀ ਸਿੱਖਿਆ ਸੁਣਦੇ ਹਨ,
ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥
ਤੇ ਉਸ ਦੀ ਸੰਗਤਿ ਵਿਚ ਰਹਿ ਕੇ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਰਾਂ ਵਿਚੋਂ) ਇਕ ਪਲ ਵਿਚ ਬਚ ਨਿਕਲਦੇ ਹਨ ।੨।
ਕੋਟਿ ਮਜਨ ਜਾ ਕੈ ਸੁਣਿ ਨਾਮ ॥
(ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸੁਣਨ ਵਿਚ ਕੋ®ੜਾਂ ਤੀਰਥ-ਇਸ਼ਨਾਨ ਆ ਜਾਂਦੇ ਹਨ
ਕੋਟਿ ਪੂਜਾ ਜਾ ਕੈ ਹੈ ਧਿਆਨ ॥
ਜਿਸ ਪਰਮਾਤਮਾ ਦਾ ਧਿਆਨ ਧਰਨ ਵਿਚ ਕ®ੋੜਾਂ ਦੇਵ-ਪੂਜਾ ਆ ਜਾਂਦੀਆਂ ਹਨ,
ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥
ਜਿਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਨ ਵਿਚ ਕੋ®ੜਾਂ ਪੁੰਨ ਹੋ ਜਾਂਦੇ ਹਨ,
ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥
ਗੁਰੂ ਪਾਸੋਂ ਉਸ ਪਰਮਾਤਮਾ ਨਾਲ ਮਿਲਾਪ ਦੀ ਵਿਧੀ ਸਿੱਖਿਆਂ ਇਹ ਸਾਰੇ ਕੋ®ੜਾਂ ਫਲ ਪ੍ਰਾਪਤ ਹੋ ਜਾਂਦੇ ਹਨ ।੩।
ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥
(ਹੇ ਭਾਈ!) ਆਪਣੇ ਮਨ ਵਿਚ ਤੂੰ ਸਦਾ ਪਰਮਾਤਮਾ ਨੂੰ ਯਾਦ ਰੱਖ,
ਬਿਨਸਿ ਜਾਹਿ ਮਾਇਆ ਕੇ ਹੇਤ ॥
ਮਾਇਆ ਵਾਲੇ ਤੇਰੇ ਸਾਰੇ ਹੀ ਮੋਹ ਨਾਸ ਹੋ ਜਾਣਗੇ ।
ਹਰਿ ਅਬਿਨਾਸੀ ਤੁਮਰੈ ਸੰਗਿ ॥
ਹੇ ਮੇਰੇ ਮਨ! ਉਹ ਕਦੇ ਨਾਸ ਨਾਹ ਹੋਣ ਵਾਲਾ ਪਰਮਾਤਮਾ ਸਦਾ ਤੇਰੇ ਨਾਲ ਵੱਸਦਾ ਹੈ,
ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥
ਤੂੰ ਉਸ ਪਰਮਾਤਮਾ ਦੇ ਪੇ੍ਰਮ-ਰੰਗ ਵਿਚ ਸਦਾ ਜੁੜਿਆ ਰਹੁ ।੪।
ਜਾ ਕੈ ਕਾਮਿ ਉਤਰੈ ਸਭ ਭੂਖ ॥
(ਹੇ ਭਾਈ!) ਜਿਸ ਦੀ ਸੇਵਾ-ਭਗਤੀ ਵਿਚ ਲੱਗਿਆਂ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਜਾਂਦੀ ਹੈ,
ਜਾ ਕੈ ਕਾਮਿ ਨ ਜੋਹਹਿ ਦੂਤ ॥
ਤੇ ਜਮਦੂਤ ਤੱਕ ਭੀ ਨਹੀਂ ਸਕਦੇ,
ਜਾ ਕੈ ਕਾਮਿ ਤੇਰਾ ਵਡ ਗਮਰੁ ॥
(ਹੇ ਭਾਈ!) ਜਿਸ ਦੀ ਸੇਵਾ ਭਗਤੀ ਦੀ ਬਰਕਤਿ ਨਾਲ ਤੇਰਾ (ਹਰ ਥਾਂ) ਵੱਡਾ ਤੇਜ-ਪ੍ਰਤਾਪ ਬਣ ਸਕਦਾ ਹੈ,
ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥
ਤੇ ਤੂੰ ਸਦੀਵੀ ਆਤਮਕ ਜੀਵਨ ਵਾਲਾ ਬਣ ਸਕਦਾ ਹੈਂ।੫
ਜਾ ਕੇ ਚਾਕਰ ਕਉ ਨਹੀ ਡਾਨ ॥
(ਹੇ ਭਾਈ!) ਜਿਸ ਪਰਮਾਤਮਾ ਦੇ ਸੇਵਕ-ਭਗਤ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ,
ਜਾ ਕੇ ਚਾਕਰ ਕਉ ਨਹੀ ਬਾਨ ॥
ਕੋਈ ਐਬ ਨਹੀਂ ਚੰਬੜ ਸਕਦਾ,
ਜਾ ਕੈ ਦਫਤਰਿ ਪੁਛੈ ਨ ਲੇਖਾ ॥
ਜਿਸ ਪਰਮਾਤਮਾ ਦੇ ਦਫ਼ਤਰ ਵਿਚ (ਸੇਵਕ ਭਗਤ ਪਾਸੋਂ ਕੀਤੇ ਕਰਮਾਂ ਦਾ ਕੋਈ) ਹਿਸਾਬ ਨਹੀਂ ਮੰਗਿਆ ਜਾਂਦਾ
ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥
(ਕਿਉਂਕਿ ਸੇਵਾ ਭਗਤੀ ਦੀ ਬਰਕਤਿ ਨਾਲ ਉਸ ਪਾਸੋਂ ਕੋਈ ਕੁਕਰਮ ਹੁੰਦੇ ਹੀ ਨਹੀਂ) ਉਸ ਪਰਮਾਤਮਾ ਦੀ ਸੇਵਾ-ਭਗਤੀ ਉਚੇਚੇ ਤੌਰ ਤੇ ਕਰਦੇ ਰਹੁ । ੬।
ਜਾ ਕੈ ਊਨ ਨਾਹੀ ਕਾਹੂ ਬਾਤ ॥
ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਘਰ ਵਿਚ ਕਿਸੇ ਚੀਜ਼ ਦੀ ਕਮੀ ਨਹੀਂ,
ਏਕਹਿ ਆਪਿ ਅਨੇਕਹਿ ਭਾਤਿ ॥
ਜੇਹੜਾ ਪਰਮਾਤਮਾ ਇਕ ਆਪ ਹੀ ਆਪ ਹੁੰਦਾ ਹੋਇਆ ਅਨੇਕਾਂ ਰੂਪਾਂ ਵਿਚ ਪਰਗਟ ਹੋ ਰਿਹਾ ਹੈ,
ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥
ਜਿਸ ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹਰੇਕ ਜੀਵ ਨਿਹਾਲ ਹੋ ਜਾਂਦਾ ਹੈ,
ਮਨ ਮੇਰੇ ਕਰਿ ਤਾ ਕੀ ਘਾਲ ॥੭॥
ਤੂੰ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰ ।੭।
ਨਾ ਕੋ ਚਤੁਰੁ ਨਾਹੀ ਕੋ ਮੂੜਾ ॥
(ਪਰ) ਹੇ ਨਾਨਕ! (ਆਪਣੇ ਆਪ) ਨਾਹ ਕੋਈ ਮਨੁੱਖ ਸਿਆਣਾ ਬਣ ਸਕਦਾ ਹੈ, ਨਾਹ ਕੋਈ ਮਨੁੱਖ (ਆਪਣੀ ਮਰਜ਼ੀ ਨਾਲ) ਮੂਰਖ ਟਿਕਿਆ ਰਹਿੰਦਾ ਹੈ,
ਨਾ ਕੋ ਹੀਣੁ ਨਾਹੀ ਕੋ ਸੂਰਾ ॥
ਨਾਹ ਕੋਈ ਨਿਤਾਣਾ ਹੈ ਤੇ ਨਾਹ ਕੋਈ ਸੂਰਮਾ ਹੈ ।