Sri Guru Granth Sahib Ji — Ang 256 (punjabi)
ਪਉੜੀ ॥
pauVI[
ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ ਲਪਟਾਹੀ ॥
ਜੋ ਮਨੁੱਖ (ਮਾਇਆ ਦੇ) ਸਾਰੇ (ਮੋਹ) ਤਿਆਗ ਕੇ ਸਿਰਫ਼ ਪ੍ਰਭੂ-ਚਰਨਾਂ ਵਿਚੇ ਜੁੜੇ ਰਹਿੰਦੇ ਹਨ, ਉਹ (ਫਿਰ ਮਾਇਕ ਪਦਾਰਥਾਂ ਦੀ ਖ਼ਾਤਰ) ਕਿਸੇ ਦਾ ਦਿਲ ਨਹੀਂ ਦੁਖਾਂਦੇ ।
ਠਹਕਿ ਠਹਕਿ ਮਾਇਆ ਸੰਗਿ ਮੂਏ ॥
(ਪਰ) ਜੋ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ (ਮਾਇਆ ਦੀ ਖ਼ਾਤਰ ਦੂਜਿਆਂ ਨਾਲ) ਵੈਰ-ਵਿਰੋਧ ਬਣਾ ਬਣਾ ਕੇ ਆਤਮਕ ਮੌਤ ਸਹੇੜਦੇ ਹਨ,
ਉਆ ਕੈ ਕੁਸਲ ਨ ਕਤਹੂ ਹੂਏ ॥
ਉਹਨਾਂ ਦੇ ਅੰਦਰ ਕਦੇ ਆਤਮਕ ਆਨੰਦ ਨਹੀਂ ਆ ਸਕਦਾ ।
ਠਾਂਢਿ ਪਰੀ ਸੰਤਹ ਸੰਗਿ ਬਸਿਆ ॥
ਜੇਹੜਾ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਨਿਵਾਸ ਰੱਖਦਾ ਹੈ, ਉਸ ਦੇ ਮਨ ਵਿਚ ਠੰਡ ਪਈ ਰਹਿੰਦੀ ਹੈ,
ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥
ਪ੍ਰਭੂ ਦਾ ਆਤਮਕ ਅਮਰਤਾ ਦੇਣ ਵਾਲਾ ਨਾਮ ਉਸ ਦੀ ਜਿੰਦ ਵਿਚ ਰਚ ਜਾਂਦਾ ਹੈ ।
ਠਾਕੁਰ ਅਪੁਨੇ ਜੋ ਜਨੁ ਭਾਇਆ ॥
ਹੇ ਨਾਨਕ! ਜੋ ਮਨੁੱਖ ਪਿਆਰੇ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ
ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥
ਉਸ ਦਾ ਮਨ (ਮਾਇਆ ਦੀ ਤਿ®ਸ਼ਨਾ-ਰੂਪ ਅੱਗ ਤੋਂ ਬਚ ਕੇ) ਸਦਾ ਸ਼ਾਂਤ ਰਹਿੰਦਾ ਹੈ ।੨੮।
ਸਲੋਕੁ ॥
slok[
ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥
ਹੇ ਨਾਨਕ! (ਇਉਂ ਅਰਦਾਸ ਕਰ—) ਹੇ ਸਾਰੀਆਂ ਤਾਕਤਾਂ ਰੱਖਣ ਵਾਲੇ ਪ੍ਰਭੂ! ਮੈਂ ਅਨੇਕਾਂ ਵਾਰੀ ਤੈਨੂੰ ਨਮਸਕਾਰ ਕਰਦਾ ਹਾਂ ।
ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥
ਮੈਨੂੰ ਮਾਇਆ ਦੇ ਮੋਹ ਵਿਚ ਥਿੜਕਣ ਤੋਂ ਆਪਣਾ ਹੱਥ ਦੇ ਕੇ ਬਚਾ ਲੈ ।੧।
ਪਉੜੀ ॥
pauVI[
ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥
(ਹੇ ਭਾਈ!) ਇਹ ਸੰਸਾਰ ਤੇਰੇ ਸਦਾ ਟਿਕੇ ਰਹਿਣ ਵਾਲਾ ਥਾਂ ਨਹੀਂ ਹੈ, ਉਸ ਟਿਕਾਣੇ ਨੂੰ ਪਛਾਣ, ਜੇਹੜਾ ਅਸਲ ਪੱਕੀ ਰਿਹਾਇਸ਼ ਵਾਲਾ ਘਰ ਹੈ ।
ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਇਹ ਸੂਝ ਹਾਸਲ ਕਰ ਕਿ ਉਸ ਘਰ ਵਿਚ ਸਦਾ ਟਿਕੇ ਰਹਿਣ ਦੀ ਕੀਹ ਜੁਗਤਿ ਹੈ ।
ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥
ਮਨੁੱਖ ਇਸ ਦੁਨੀਆਵੀ ਡੇਰੇ ਦੀ ਖ਼ਾਤਰ ਬੜੀ ਮਿਹਨਤ ਕਰ ਕੇ ਘਾਲਾਂ ਘਾਲਦਾ ਹੈ,
ਜਾ ਕਾ ਤਸੂ ਨਹੀ ਸੰਗਿ ਚਾਲੈ ॥
ਪਰ (ਮੌਤ ਆਇਆਂ) ਇਸ ਦਾ ਰਤਾ ਭਰ ਭੀ ਇਸ ਦੇ ਨਾਲ ਨਹੀਂ ਜਾਂਦਾ ।
ਉਆ ਡੇਰਾ ਕੀ ਸੋ ਮਿਤਿ ਜਾਨੈ ॥
ਉਸ ਸਦੀਵੀ ਟਿਕਾਣੇ ਦੀ ਰੀਤ-ਮਰਯਾਦਾ ਦੀ ਸਿਰਫ਼ ਉਸ ਮਨੁੱਖ ਨੂੰ ਸਮਝ ਪੈਂਦੀ ਹੈ,
ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥
ਜਿਸ ਉਤੇ ਪੂਰਨ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ ।
ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥
ਹੇ ਨਾਨਕ! ਸਾਧ ਸੰਗਤਿ ਵਿਚ ਆ ਕੇ ਜੋ ਮਨੁੱਖ ਸਦੀਵੀ ਅਟੱਲ ਆਤਮਕ ਆਨੰਦ ਵਾਲਾ ਟਿਕਾਣਾ ਲੱਭ ਲੈਂਦੇ ਹਨ,
ਨਾਨਕ ਤੇ ਜਨ ਨਹ ਡੋਲਾਇਆ ॥੨੯॥
ਉਹਨਾਂ ਦਾ ਮਨ (ਇਸ ਨਾਸਵੰਤ ਸੰਸਾਰ ਦੇ ਘਰਾਂ ਆਦਿਕ ਦੀ ਖ਼ਾਤਰ) ਨਹੀਂ ਡੋਲਦਾ ।੨੯।
ਸਲੋਕੁ ॥
slok[
ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥
ਉਹਨਾਂ (ਦੇ ਆਤਮਕ ਜੀਵਨ ਦੀ ਇਮਾਰਤ) ਨੂੰ ਵਿਕਾਰਾਂ ਦੇ ਹੜ੍ਹ ਦੀ ਢਾਹ ਨਹੀਂ ਲੱਗਦੀ । ਕੋਈ ਇਕ ਭੀ ਵਿਕਾਰ ਉਹਨਾਂ ਦੇ ਜੀਵਨ-ਰਾਹ ਵਿਚ ਰੋਕ ਨਹੀਂ ਪਾ ਸਕਿਆ
ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥
ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਸਾਧ ਸੰਗਤਿ ਵਿਚ ਨਾਤਾ ਜੋੜਿਆ, ਉਹ ਹਰੀ ਦਾ ਨਾਮ ਜਪ ਕੇ (ਵਿਕਾਰਾਂ ਦੇ ਹੜ੍ਹ ਵਿਚੋਂ) ਬਚ ਨਿਕਲੇ ।।੧।
ਪਉੜੀ ॥
pauVI[
ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥
(ਹੇ ਭਾਈ!) ਹੋਰ ਕਿੱਥੇ ਲੱਭਦੇ ਫਿਰਦੇ ਹੋ? ਭਾਲ ਇਸ ਮਨ ਵਿਚ ਹੀ (ਕਰਨੀ ਹੈ) ।
ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥
ਪ੍ਰਭੂ ਤੁਹਾਡੇ ਨਾਲ (ਹਿਰਦੇ ਵਿਚ) ਵੱਸ ਰਿਹਾ ਹੈ, ਤੁਸੀ ਜੰਗਲ ਜੰਗਲ ਕਿੱਥੇ ਢੂੰਢਦੇ ਫਿਰਦੇ ਹੋ?
ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥
ਸਾਧ ਸੰਗਤਿ ਵਿਚ (ਪਹੁੰਚ ਕੇ) ਭਿਆਨਕ ਹਉਮੈ ਵਾਲੀ ਮਤਿ ਦੀ ਬਣੀ ਹੋਈ ਢੇਰੀ ਨੂੰ ਢਾਹ ਦਿਉ (ਇਸ ਤਰ੍ਹਾਂ ਅੰਦਰ ਹੀ ਪ੍ਰਭੂ ਦਾ ਦਰਸਨ ਹੋ ਜਾਇਗਾ,
ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥
ਪ੍ਰਭੂ ਦਾ) ਦਰਸਨ ਕਰ ਕੇ ਆਤਮਾ ਖਿੜ ਪਏਗਾ, ਆਤਮਕ ਆਨੰਦ ਮਿਲੇਗਾ, ਅਡੋਲ ਅਵਸਥਾ ਵਿਚ ਟਿਕ ਜਾਵੋਗੇ ।
ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥
ਜਿਤਨਾ ਚਿਰ ਅੰਦਰ ਹਉਮੈ ਦੀ ਢੇਰੀ ਬਣੀ ਰਹਿੰਦੀ ਹੈ, ਮਨੁੱਖ ਜੰਮਦਾ ਮਰਦਾ ਰਹਿੰਦਾ ਹੈ, ਜੂਨਾਂ ਦੇ ਗੇੜ ਵਿਚ ਦੁੱਖ ਭੋਗਦਾ ਹੈ,
ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥
ਮੋਹ ਵਿਚ ਮਸਤ ਹੋ ਕੇ (ਮਾਇਆ ਨਾਲ) ਚੰਬੜਿਆ ਰਹਿੰਦਾ ਹੈ, ਹਉਮੈ ਦੇ ਕਾਰਨ ਜਨਮ ਮਰਨ ਵਿਚ ਪਿਆ ਰਹਿੰਦਾ ਹੈ ।
ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥
ਹੇ ਨਾਨਕ! ਜੋ ਬੰਦੇ ਇਸ ਜਨਮ ਵਿਚ ਸਾਧ ਜਨਾਂ ਦੀ ਸਰਨ ਆ ਪੈਂਦੇ ਹਨ,
ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥
ਉਹਨਾਂ ਦੀਆਂ (ਮੋਹ ਤੋਂ ਉਪਜੀਆਂ) ਦੁੱਖਾਂ ਦੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਉਹਨਾਂ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੩੦।
ਸਲੋਕੁ ॥
slok[
ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥
(ਧਰਮਰਾਜ ਆਖਦਾ ਹੈ—) ਹੇ ਮੇਰੇ ਦੂਤੋ! ਜਿੱਥੇ ਸਾਧ ਜਨ ਪਰਮਾਤਮਾ ਦਾ ਭਜਨ ਕਰ ਰਹੇ ਹੋਣ, ਜਿਥੇ ਨਿੱਤ ਕੀਰਤਨ ਹੋ ਰਿਹਾ ਹੋਵੇ, ਤੁਸਾਂ ਉਸ ਥਾਂ ਦੇ ਨੇੜੇ ਨ ਜਾਣਾ ।
ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥
(ਜੇ ਤੁਸੀ ਉਥੇ ਚਲੇ ਗਏ ਤਾਂ ਇਸ ਖ਼ੁਨਾਮੀ ਤੋਂ) ਨਾਹ ਮੈਂ ਬਚਾਂਗਾ, ਨਾਹ ਤੁਸੀ ਬਚੋਗੇ ।੧।
ਪਉੜੀ ॥
pauVI[
ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥
ਇਸ ਜਗਤ ਰਣ-ਭੂਮੀ ਵਿਚ ਹਉਮੈ ਨਾਲ ਹੋ ਰਹੇ ਜੰਗ ਤੋਂ ਤਦੋਂ ਹੀ ਕਾਮਯਾਬ ਹੋਈਦਾ ਹੈ, ਜੇ ਮਨੁੱਖ ਆਪਣੇ ਆਪ ਨੂੰ ਜਿੱਤ ਲਏ ।
ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥
ਜੇਹੜਾ ਮਨੁੱਖ ਹਉਮੈ ਤੇ ਦ੍ਵੈਤ ਨਾਲ ਟਾਕਰਾ ਕਰ ਕੇ ਹਉਮੈ ਵਲੋਂ ਮਰ ਜਾਂਦਾ ਹੈ, ਉਹੀ ਵੱਡਾ ਸੂਰਮਾ ਹੈ ।
ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥
ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਲੈ ਕੇ ਹਉਮੈ ਨੂੰ ਮੁਕਾਂਦਾ ਹੈ,
ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥
ਸੰਸਾਰਕ ਵਾਸ਼ਨਾ ਵਲੋਂ ਅਜਿੱਤ ਹੋ ਜਾਂਦਾ ਹੈ, ਆਪਣੇ ਮਨ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈ,
ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥
ਉਹ ਮਨੁੱਖ ਪਰਮਾਤਮਾ ਨੂੰ ਮਿਲ ਪੈਂਦਾ ਹੈ (ਸੰਸਾਰਕ ਰਣ-ਭੂਮੀ ਵਿਚ) ਉਸੇ ਦੀ ਬਰਦੀ ਸੂਰਮਿਆਂ ਵਾਲੀ ਸਮਝੋ ।
ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥
ਹੇ ਨਾਨਕ! ਜੇਹੜਾ ਮਨੁੱਖ ਇਕ ਪ੍ਰਭੂ ਦਾ ਹੀ ਆਸਰਾ-ਪਰਨਾ ਲੈਂਦਾ ਹੈ, ਕਿਸੇ ਹੋਰ ਨੂੰ ਆਪਣਾ ਆਸਰਾ ਨਹੀਂ ਸਮਝਦਾ, ਸਰਬ-ਵਿਆਪਕ ਬੇਅੰਤ ਪ੍ਰਭੂ ਨੂੰ ਦਿਨ ਰਾਤ ਹਰ ਵੇਲੇ ਸਿਮਰਦਾ ਰਹਿੰਦਾ ਹੈ,
ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥
ਆਪਣੇ ਇਸ ਮਨ ਨੂੰ ਸਭਨਾਂ ਦੀ ਚਰਨ-ਧੂੜ ਬਣਾਂਦਾ ਹੈ—ਜੇਹੜਾ ਮਨੁੱਖ ਇਹ ਕਰਮ ਕਮਾਂਦਾ ਹੈ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ,
ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥
ਸਦਾ ਆਤਮਕ ਆਨੰਦ ਮਾਣਦਾ ਹੈ, ਪਿਛਲੇ ਕੀਤੇ ਭਲੇ ਕਰਮਾਂ ਦਾ ਲੇਖ ਉਸ ਦੇ ਮੱਥੇ ਉਤੇ ਉੱਘੜ ਪੈਂਦਾ ਹੈ ।੩੧।
ਸਲੋਕੁ ॥
slok[
ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥
ਹੇ ਨਾਨਕ! (ਆਖ—) ਜੇਹੜਾ ਮਨੁੱਖ ਮੈਨੂੰ ਰੱਬ ਮਿਲਾ ਦੇਵੇ, ਮੈਂ ਉਸ ਅਗੇ ਆਪਣਾ ਤਨ ਮਨ ਧਨ ਸਭ ਕੁਝ ਭੇਟ ਕਰ ਦਿਆਂ,
ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥੧॥
(ਕਿਉਂਕਿ ਪ੍ਰਭੂ ਦੇ ਮਿਲਿਆਂ) ਮਨ ਦੀ ਭਟਕਣਾ ਤੇ ਸਹਮ ਦੂਰ ਹੋ ਜਾਂਦਾ ਹੈ, ਜਮ ਦੀ ਘੂਰੀ ਭੀ ਮੁੱਕ ਜਾਂਦੀ ਹੈ, (ਮੌਤ ਦਾ ਸਹਮ ਭੀ ਖ਼ਤਮ ਹੋ ਜਾਂਦਾ ਹੈ) ।੧।
ਪਉੜੀ ॥
pauVI[
ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥
(ਹੇ ਭਾਈ!) ਉਸ ਗੋਬਿੰਦ ਰਾਇ ਨਾਲ ਪਿਆਰ ਪਾ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ,
ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥
ਮਨ-ਇੱਛਤ ਫਲ ਹਾਸਲ ਕਰੇਂਗਾ, ਤੇਰੇ ਮਨ ਦੀ (ਤਿ®ਸ਼ਨਾ-ਅੱਗ ਦੀ) ਤਪਸ਼ ਦੂਰ ਹੋ ਜਾਏਗੀ ।