Sri Guru Granth Sahib Ji — Ang 257 (punjabi)
ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪਏ ਉਸ ਦਾ ਜਮਾਂ ਦੇ ਰਸਤੇ ਦਾ ਡਰ ਮਿਟ ਜਾਂਦਾ ਹੈ (ਮੌਤ ਦਾ ਸਹਮ ਮੁੱਕ ਜਾਂਦਾ ਹੈ) ।
ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥
(ਹੇ ਭਾਈ! ਨਾਮ ਦੀ ਬਰਕਤਿ ਨਾਲ) ਉੱਚੀ ਆਤਮਕ ਹਾਸਲ ਕਰੇਂਗਾ, ਤੇਰੀ ਅਕਲ ਰੌਸ਼ਨ ਹੋ ਜਾਏਗੀ ਪ੍ਰਭੂ-ਚਰਨਾਂ ਵਿਚ ਤੇਰੀ ਸੁਰਤਿ ਟਿਕੀ ਰਹੇਗੀ ।
ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥
(ਮਾਇਆ ਵਾਲੀ) ਭਟਕਣਾ ਛੱਡ, ਧਨ, ਘਰ ਜੁਆਨੀ, ਰਾਜ ਕਿਸੇ ਚੀਜ਼ ਨੇ ਭੀ ਤੇਰੇ ਨਾਲ ਨਹੀਂ ਜਾਣਾ;
ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥
ਸਤਸੰਗ ਵਿਚ ਰਹਿ ਕੇ ਪ੍ਰਭੂ ਦਾ ਨਾਮ ਸਿਮਰਿਆ ਕਰ, ਬੱਸ! ਇਹੀ ਅੰਤ ਤੇਰੇ ਕੰਮ ਆਵੇਗਾ ।
ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥
(ਪ੍ਰਭੂ ਦਾ ਹੋ ਰਹੁ) ਜਦੋਂ ਪ੍ਰਭੂ ਆਪ ਦੁੱਖ-ਕਲੇਸ਼ ਦੂਰ ਕਰਨ ਵਾਲਾ (ਸਿਰ ਉਤੇ) ਹੋਵੇ ਤਾਂ ਕੋਈ ਮਾਨਸਕ ਕਲੇਸ਼ ਰਹਿ ਨਹੀਂ ਸਕਦਾ ।
ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥
ਹੇ ਨਾਨਕ! (ਆਖ—) ਪ੍ਰਭੂ ਆਪ ਮਾਪਿਆਂ ਵਾਂਗ ਸਾਡੀ ਪਾਲਣਾ ਕਰਦਾ ਹੈ ।੩੨।
ਸਲੋਕੁ ॥
slok[
ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥
ਹੇ ਨਾਨਕ! ਮਾਇਆ-ਗ੍ਰਸੇ ਜੀਵ ਮਾਇਆ ਦੀ ਖ਼ਾਤਰ ਕਈ ਤਰ੍ਹਾਂ ਦੌੜ-ਭੱਜ ਕਰਦੇ ਹਨ, ਪਰ ਰੱਜਦੇ ਨਹੀਂ, ਤਿ®ਸ਼ਨਾ ਮੁੱਕਦੀ ਨਹੀਂ;
ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥੧॥
ਮਾਇਆ ਜੋੜ ਜੋੜ ਕੇ ਆਤਮਕ ਮੌਤ ਸਹੇੜ ਲੈਂਦੇ ਹਨ, ਮਾਇਆ ਭੀ ਨਾਲ ਨਹੀਂ ਨਿਭਦੀ ।੧।
ਪਉੜੀ ॥
pauVI[
ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥
ਹੇ ਮੂਰਖ! ਕਿਸੇ ਨੇ ਭੀ ਇਥੇ ਸਦਾ ਬੈਠ ਨਹੀਂ ਰਹਿਣਾ, ਕਿਉਂ ਪੈਰ ਪਸਾਰ ਰਿਹਾ ਹੈਂ?
ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥
(ਕਿਉਂ ਮਾਇਆ ਦੇ ਖਿਲਾਰੇ ਖਿਲਾਰ ਰਿਹਾ ਹੈਂ?) ਤੂੰ ਸਿਰਫ਼ ਮਾਇਆ ਵਾਸਤੇ ਹੀ ਕਈ ਪਾਪੜ ਵੇਲ ਰਿਹਾ ਹੈਂ, ਅਨੇਕਾਂ ਠੱਗੀਆਂ-ਫ਼ਰੇਬ ਕਰ ਰਿਹਾ ਹੈਂ ।
ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥
ਹੇ ਮੂਰਖ! ਤੂੰ ਧਨ ਜੋੜ ਰਿਹਾ ਹੈਂ, (ਧਨ ਦੀ ਖ਼ਾਤਰ) ਦੌੜ-ਭੱਜ ਕਰਦਾ ਹੈਂ, ਤੇ ਥੱਕ-ਟੁੱਟ ਜਾਂਦਾ ਹੈਂ,
ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥
ਪਰ ਅੰਤ ਸਮੇ ਇਹ ਧਨ ਤੇਰੀ ਜਿੰਦ ਦੇ ਕੰਮ ਤਾਂ ਨਹੀਂ ਆਵੇਗਾ ।
ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥
(ਹੇ ਭਾਈ!) ਗੁਰਮੁਖਾਂ ਦੀ ਸਿੱਖਿਆ ਧਿਆਨ ਨਾਲ ਸੁਣ,
ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥
ਪਰਮਾਤਮਾ ਦਾ ਭਜਨ ਕਰ ਆਤਮਕ ਸ਼ਾਂਤੀ (ਤਦੋਂ ਹੀ) ਮਿਲੇਗੀ, ਸਦਾ ਸਿਰਫ਼ ਪਰਮਾਤਮਾ ਨਾਲ (ਦਿਲੀ) ਪ੍ਰੀਤਿ ਬਣਾ । ਇਹੀ ਪਿਆਰ ਸਦਾ ਕਾਇਮ ਰਹਿਣ ਵਾਲਾ ਹੈ ।
ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥
ਹਰੇਕ ਸਬਬ ਸਿਰਫ਼ ਤੇਰੇ ਹੱਥ ਵਿਚ ਹੈ, ਤੂੰ ਹੀ ਸਭ ਕੁਝ ਕਰ ਸਕਦਾ ਹੈਂ, ਤੇ ਜੀਵਾਂ ਪਾਸੋਂ) ਕਰਾ ਸਕਦਾ ਹੈਂ ।
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥੩੩॥
(ਪਰ) ਹੇ ਨਾਨਕ! (ਆਖ—ਹੇ ਪ੍ਰਭੂ!) ਇਹ ਜੀਵ ਵਿਚਾਰੇ (ਮਾਇਆ ਦੇ ਟਾਕਰੇ ਤੇ ਬੇ-ਵੱਸ) ਹਨ, ਜਿੱਧਰ ਤੂੰ ਇਹਨਾਂ ਨੂੰ ਲਾਉਂਦਾ ਹੈਂ, ਉਧਰ ਹੀ ਲੱਗਦੇ ਹਨ ।੩੩।
ਸਲੋਕੁ ॥
slok[
ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥
ਹੇ ਨਾਨਕ! ਪ੍ਰਭੂ ਦੇ ਸੇਵਕਾਂ ਨੇ ਇਹ ਵੇਖ ਲਿਆ ਹੈ (ਇਹ ਨਿਸਚਾ ਕਰ ਲਿਆ ਹੈ) ਕਿ ਹਰੇਕ ਦਾਤਿ ਪ੍ਰਭੂ ਆਪ ਹੀ ਦੇਣ ਵਾਲਾ ਹੈ
ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥
(ਇਸ ਵਾਸਤੇ ਉਹ ਮਾਇਆ ਦੀ ਟੇਕ ਰੱਖਣ ਦੇ ਥਾਂ) ਪ੍ਰਭੂ ਦੇ ਦੀਦਾਰ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਕੇ ਸੁਆਸ ਸੁਆਸ ਉਸ ਨੂੰ ਯਾਦ ਕਰਦੇ ਹਨ ।੧।
ਪਉੜੀ ॥
pauVI[
ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥
ਇਕ ਪ੍ਰਭੂ ਹੀ (ਐਸਾ) ਦਾਤਾ ਹੈ ਜੋ ਸਭ ਜੀਵਾਂ ਨੂੰ ਰਿਜ਼ਕ ਅਪੜਾਣ ਦੇ ਸਮਰਥ ਹੈ
ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥
ਉਸ ਦੇ ਬੇਅੰਤ ਖ਼ਜ਼ਾਨੇ ਭਰੇ ਪਏ ਹਨ, ਵੰਡਦਿਆਂ ਖ਼ਜ਼ਾਨਿਆਂ ਵਿਚ ਤੋਟ ਨਹੀਂ ਆਉਂਦੀ ।
ਦੈਨਹਾਰੁ ਸਦ ਜੀਵਨਹਾਰਾ ॥
ਇਕ ਪ੍ਰਭੂ ਹੀ (ਐਸਾ) ਦਾਤਾ ਹੈ
ਮਨ ਮੂਰਖ ਕਿਉ ਤਾਹਿ ਬਿਸਾਰਾ ॥
ਹੇ ਮੂਰਖ ਮਨ! ਤੂੰ ਸਦਾ ਦਾਤਾਰ ਨੂੰ ਕਿਉਂ ਭੁਲਾਂਦਾ ਹੈਂ ਜੋ ਸਦਾ ਤੇਰੇ ਸਿਰ ਤੇ ਮੌਜੂਦ ਹੈ?
ਦੋਸੁ ਨਹੀ ਕਾਹੂ ਕਉ ਮੀਤਾ ॥
ਪਰ ਹੇ ਮਿੱਤਰ! ਕਿਸੇ ਜੀਵ ਨੂੰ ਇਹ ਦੋਸ਼ ਭੀ ਨਹੀਂ ਦਿੱਤਾ ਜਾ ਸਕਦਾ (ਕਿ ਮਾਇਆ ਦੇ ਮੋਹ ਵਿਚ ਫਸ ਕੇ ਤੂੰ ਦਾਤਾਰ ਨੂੰ ਕਿਉਂ ਵਿਸਾਰ ਰਿਹਾ ਹੈਂ,
ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥
ਅਸਲ ਗੱਲ ਇਹ ਹੈ ਕਿ ਜੀਵ ਦੇ ਆਤਮਕ ਜੀਵਨ ਦੇ ਰਾਹ ਵਿਚ) ਪ੍ਰਭੂ ਨੇ ਆਪ ਹੀ ਮਾਇਆ ਦੀ ਮੋਹ ਦਾ ਬੰਨ੍ਹ ਬਣਾ ਦਿੱਤਾ ਹੈ ।
ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥
ਹੇ ਨਾਨਕ! (ਆਖ—) ਹੇ ਪ੍ਰਭੂ! ਜਿਨ੍ਹਾਂ ਬੰਦਿਆਂ ਦੇ ਦਿਲ ਵਿਚੋਂ ਤੂੰ ਆਪ ਹੀ (ਮਾਇਆ ਦੇ ਮੋਹ ਦੀਆਂ) ਚੋਭਾਂ ਦੂਰ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ ਮਾਇਆ ਵਲੋਂ ਰੱਜ ਜਾਂਦੇ ਹਨ (ਤਿ®ਸ਼ਨਾ ਮੁਕਾ ਲੈਂਦੇ ਹਨ) ।੩੪।
ਸਲੋਕੁ ॥
slok[
ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥
ਹੇ ਮੇਰੀ ਜਿੰਦੇ! ਸਿਰਫ਼ ਪਰਮਾਤਮਾ ਦਾ ਆਸਰਾ ਲੈ, ਉਸ ਤੋਂ ਬਿਨਾ ਕਿਸੇ ਹੋਰ (ਦੀ ਸਹਾਇਤਾ) ਦੀ ਆਸ ਲਾਹ ਦੇ ।
ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥
ਹੇ ਨਾਨਕ! ਸਦਾ ਪ੍ਰਭੂ ਦੀ ਯਾਦ ਮਨ ਵਿਚ ਵਸਾਣੀ ਚਾਹੀਦੀ ਹੈ, ਹਰੇਕ ਕੰਮ ਸਿਰੇ ਚੜ੍ਹ ਜਾਂਦਾ ਹੈ ।੧।
ਪਉੜੀ ॥
pauVI[
ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥
ਜੇ ਸੰਤਾਂ ਦੀ ਸੰਗਤਿ ਵਿਚ ਬਹਣ-ਖਲੋਣ ਹੋ ਜਾਏ, ਤਾਂ (ਮਾਇਆ ਦੀ ਖ਼ਾਤਰ ਮਨ ਦੀ ਬੇ-ਸਬਰੀ ਵਾਲੀ) ਭਟਕਣਾ ਮਿਟ ਜਾਂਦੀ ਹੈ ।
ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥
(ਪਰ ਇਹ ਕੋਈ ਸੌਖੀ ਖੇਡ ਨਹੀਂ । ਹੇ ਪ੍ਰਭੂ!) ਜਿਸ ਜੀਵ ਉਤੇ ਤੂੰ ਆਪਣੇ ਦਰ ਤੋਂ ਮਿਹਰ ਕਰਦਾ ਹੈਂ, ਉਸੇ ਦੇ ਮਨ ਵਿਚ ਜੀਵਨ ਦੀ ਸਹੀ ਸੂਝ ਪੈਂਦੀ ਹੈ (ਤੇ ਉਸ ਦੀ ਭਟਕਣਾ ਮੁੱਕਦੀ ਹੈ) ।
ਧਨੁ ਸਾਚਾ ਤੇਊ ਸਚ ਸਾਹਾ ॥
(ਉਸ ਨੂੰ ਇਹ ਗਿਆਨ ਹੁੰਦਾ ਹੈ ਕਿ) ਅਸਲ ਸੱਚੇ ਸਾਹੂਕਾਰ ਉਹ ਹਨ (ਜਿਨ੍ਹਾਂ ਪਾਸ ਸਦਾ-ਥਿਰ ਰਹਿਣ ਵਾਲਾ ਨਾਮ-ਧਨ ਹੈ,
ਹਰਿ ਹਰਿ ਪੂੰਜੀ ਨਾਮ ਬਿਸਾਹਾ ॥
ਜੋ ਹਰੀ-ਨਾਮ ਦੀ ਪੂੰਜੀ ਦਾ ਵਣਜ ਕਰਦੇ ਹਨ ।
ਧੀਰਜੁ ਜਸੁ ਸੋਭਾ ਤਿਹ ਬਨਿਆ ॥
ਉਹਨਾਂ ਦੇ ਅੰਦਰ ਗੰਭੀਰਤਾ ਆਉਂਦੀ ਹੈ, ਉਹ ਵਡਿਆਈ ਸੋਭਾ ਖੱਟਦੇ ਹਨ ।
ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥
ਜੇਹੜੇ ਬੰਦੇ ਹਰੀ-ਨਾਮ ਕੰਨਾਂ ਨਾਲ (ਧਿਆਨ ਨਾਲ) ਸੁਣਦੇ ਰਹਿੰਦੇ ਹਨ
ਗੁਰਮੁਖਿ ਜਿਹ ਘਟਿ ਰਹੇ ਸਮਾਈ ॥
ਹੇ ਨਾਨਕ! ਗੁਰੂ ਦੀ ਰਾਹੀਂ ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ,
ਨਾਨਕ ਤਿਹ ਜਨ ਮਿਲੀ ਵਡਾਈ ॥੩੫॥
ਉਹਨਾਂ ਨੂੰ (ਲੋਕ ਪਰਲੋਕ ਵਿਚ) ਵਡਿਆਈ ਮਿਲਦੀ ਹੈ ।੩੫।
ਸਲੋਕੁ ॥
slok[
ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥
ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਕੰਮ-ਕਾਰ ਕਰਦਿਆਂ ਪਿਆਰ ਨਾਲ ਪ੍ਰਭੂ ਦਾ ਨਾਮ ਹੀ ਨਾਮ ਜਪਿਆ ਹੈ (ਕਿਸੇ ਵੇਲੇ ਵਿਸਾਰਿਆ ਨਹੀਂ) ਉਹਨਾਂ ਨੂੰ ਪੂਰੇ ਗੁਰੂ ਨੇ ਪਰਮਾਤਮਾ ਆਪਣੇ ਨੇੜੇ ਵਿਖਾ ਦਿੱਤਾ ਹੈ,
ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥੧॥
ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਨੂੰ ਘੋਰ ਦੁੱਖ ਨਹੀਂ ਪੋਂਹਦਾ ।੧।
ਪਉੜੀ ॥
pauVI[
ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥
ਜਿਨ੍ਹਾਂ ਦੇ ਮਨ ਵਿਚ ਤਨ ਵਿਚ ਪ੍ਰਭੂ ਦਾ ਨਾਮ ਵੱਸਿਆ ਰਹਿੰਦਾ ਹੈ, ਉਹ ਘੋਰ ਦੁੱਖਾਂ ਦੇ ਟੋਏ ਵਿਚ ਨਹੀਂ ਪੈਂਦੇ ।
ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥
ਜੇਹੜੇ ਬੰਦੇ ਗੁਰੂ ਦੀ ਰਾਹੀਂ ਪ੍ਰਭੂ-ਨਾਮ ਨੂੰ ਸਭ ਪਦਾਰਥਾਂ ਦਾ ਖ਼ਜ਼ਾਨਾ ਜਾਣ ਕੇ ਜਪਦੇ ਹਨ,
ਬਿਖੁ ਮਾਇਆ ਮਹਿ ਨਾ ਓਇ ਖਪਤੇ ॥
ਉਹ (ਫਿਰ) ਆਤਮਕ ਮੌਤੇ ਮਾਰਨ ਵਾਲੀ ਮਾਇਆ (ਦੇ ਮੋਹ) ਵਿਚ (ਦੌੜ-ਭਜ ਕਰਦੇ) ਨਹੀਂ ਖਪਦੇ ।
ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥
ਜਿਨ੍ਹਾਂ ਨੂੰ ਗੁਰੂ ਨੇ ਨਾਮ-ਮੰਤ® ਦੇ ਦਿੱਤਾ, ਉਹਨਾਂ ਦੇ ਜੀਵਨ-ਸਫ਼ਰ ਵਿਚ (ਮਾਇਆ) ਕੋਈ ਰੋਕ ਨਹੀਂ ਪਾ ਸਕਦੀ ।