Sri Guru Granth Sahib Ji — Ang 261 (punjabi)
ਓਰੈ ਕਛੂ ਨ ਕਿਨਹੂ ਕੀਆ ॥
(ਉਸ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਤੋਂ ਉਰੇ ਹੋਰ ਕੋਈ ਕੁਝ ਕਰਨ-ਜੋਗਾ ਨਹੀਂ ਹੈ
ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥
ਹੇ ਨਾਨਕ! ਇਹ ਸਾਰਾ ਜਗਤ-ਆਕਾਰ ਪਰਮਾਤਮਾ ਤੋਂ ਹੀ ਪਰਗਟ ਹੋਇਆ ਹੈ ।੫੧।
ਸਲੋਕੁ ॥
slok[
ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥
ਹੇ ਨਾਨਕ! (ਆਖ—) ਅਸੀ ਜੀਵ ਖਿਨ ਖਿਨ ਪਿੱਛੋਂ ਭੁੱਲਾਂ ਕਰਨ ਵਾਲੇ ਹਾਂ, ਜੇ ਸਾਡੀਆਂ ਭੁੱਲਾਂ ਦਾ ਲੇਖਾ ਹੋਵੇ ਤਾਂ ਅਸੀ ਕਿਸੇ ਤਰ੍ਹਾਂ ਭੀ ਇਸ ਭਾਰ ਤੋਂ ਸੁਰਖ਼ਰੂ ਨਹੀਂ ਹੋ ਸਕਦੇ ।
ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥
ਹੇ ਬਖ਼ਸ਼ਿੰਦ ਪ੍ਰਭੂ! ਤੂੰ ਆਪ ਹੀ ਸਾਡੀਆਂ ਭੁੱਲਾਂ ਬਖ਼ਸ਼, ਤੇ ਸਾਨੂੰ (ਵਿਕਾਰਾਂ ਦੇ ਸਮੁੰਦਰ ਵਿਚ ਡੁਬਦਿਆਂ ਨੂੰ) ਪਾਰ ਲੰਘਾ ।੧।
ਪਉੜੀ ॥
pauVI[
ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥
ਮਨੁੱਖ ਨਾ-ਸ਼ੁਕਰਾ ਹੈ, ਗੁਨਹਗਾਰ ਹੈ, ਹੋਛੀ ਮਤ ਵਾਲਾ ਹੈ ਪਰਮਾਤਮਾ ਨਾਲੋਂ Eਪਰਾ ਹੀ ਰਹਿੰਦਾ ਹੈ,
ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥
ਜਿਸ ਪ੍ਰਭੂ ਨੇ ਇਹ ਜਿੰਦ ਤੇ ਸਰੀਰ ਦਿੱਤੇ ਹਨ, ਉਸ ਅਸਲੇ ਨੂੰ ਪਛਾਣਦਾ ਹੀ ਨਹੀਂ ।
ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥
ਮਾਇਆ ਖੱਟਣ ਦੀ ਖ਼ਾਤਰ ਦਸੀਂ ਪਾਸੀਂ ਭਾਲ ਕਰਨ ਤੁਰਿਆ ਫਿਰਦਾ ਹੈ,
ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥
ਪਰ ਜੇਹੜਾ ਪ੍ਰਭੂ ਦਾਤਾਰ ਸਭ ਕੁਝ ਦੇਣ ਜੋਗਾ ਹੈ, ਉਸ ਨੂੰ ਅੱਖ ਦੇ ਫੋਰ ਜਿਤਨੇ ਸਮੇ ਲਈ ਭੀ ਆਪਣੇ ਮਨ ਵਿਚ ਨਹੀਂ ਵਸਾਂਦਾ ।
ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥
ਲਾਲਚ, ਝੂਠ, ਵਿਕਾਰ ਤੇ ਮਾਇਆ ਦਾ ਮੋਹ—ਬੱਸ! ਇਹੀ ਧਨ ਮਨੁੱਖ ਆਪਣੇ ਮਨ ਵਿਚ ਸਾਂਭੀ ਬੈਠਾ ਹੈ ।
ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥
ਜੋ ਵਿਸ਼ਈ ਹਨ, ਚੋਰ ਹਨ, ਮਹਾ ਨਿੰਦਕ ਹਨ, ਉਹਨਾਂ ਦੇ ਸਾਥ ਵਿਚ ਇਸ ਦੀ ਉਮਰ ਬੀਤਦੀ ਹੈ ।
ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥
(ਪਰ, ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਆਪ ਹੀ ਖੋਟਿਆਂ ਨੂੰ ਖਰਿਆਂ ਦੀ ਸੰਗਤਿ ਵਿਚ ਰੱਖ ਕੇ ਬਖ਼ਸ਼ ਲੈਂਦਾ ਹੈਂ ।
ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥
ਹੇ ਨਾਨਕ! ਜੇ ਪਰਮਾਤਮਾ ਨੂੰ ਚੰਗਾ ਲੱਗੇ ਤਾਂ ਉਹ (ਵਿਚਾਰਾਂ ਵਿਚ) ਪੱਥਰ-ਦਿਲ ਹੋ ਚੁੱਕੇ ਬੰਦਿਆਂ ਨੂੰ ਨਾਮ-ਅੰਮ੍ਰਿਤ ਦੀ ਦਾਤਿ ਦੇ ਕੇ (ਵਿਕਾਰਾਂ ਦੀਆਂ ਲਹਿਰਾਂ ਵਿਚ ਡੁਬਣੋਂ) ਬਚਾ ਲੈਂਦਾ ਹੈ ।੫੨।
ਸਲੋਕੁ ॥
slok[
ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥
ਹੇ ਨਾਨਕ! (ਆਖ—) ਹੇ ਪ੍ਰਭੂ! ਅਸੀ ਜੀਵ ਮਾਇਕ ਪਦਾਰਥ ਹੀ ਖਾਂਦੇ ਪੀਂਦੇ, ਤੇ ਮਾਇਆ ਦੇ ਰੰਗ ਤਮਾਸ਼ਿਆਂ ਵਿਚ ਹੀ ਹੱਸਦੇ ਖੇਡਦੇ ਅਨੇਕਾਂ ਜੂਨਾਂ ਵਿਚ ਭਟਕਦੇ ਆ ਰਹੇ ਹਾਂ,
ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥
ਹਾਂ, ਸਾਨੂੰ ਤੂੰ ਆਪ ਹੀ ਸੰਸਾਰ-ਸਮੁੰਦਰ ਵਿਚੋਂ ਕੱਢ, ਸਾਨੂੰ ਤੇਰਾ ਹੀ ਆਸਰਾ ਹੈ ।੧।
ਪਉੜੀ ॥
pauVI[
ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥
ਮਨੁੱਖ ਮਾਇਕ ਰੰਗਾਂ ਵਿਚ ਮਨ ਪਰਚਾਂਦਾ ਪਰਚਾਂਦਾ ਅਨੇਕਾਂ ਜੂਨਾਂ ਵਿਚੋਂ ਲੰਘਦਾ ਦੁੱਖ ਪਾਂਦਾ ਆਉਂਦਾ ਹੈ
ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥
ਜੇ ਗੁਰੂ ਮਿਲ ਪਏ, ਜੇ ਗੁਰੂ ਦੇ ਬਚਨਾਂ ਵਿਚ ਚਿੱਤ ਜੁੜ ਜਾਏ, ਤਾਂ ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ ।
ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥
ਖਿਮਾ ਦਾ ਸੁਭਾਉ ਗ੍ਰਹਣ ਕਰ ਲਿਆ, ਨਾਮ-ਧਨ ਇਕੱਠਾ ਕੀਤਾ,
ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥
ਨਾਮ-ਅੰਮ੍ਰਿਤ ਨੂੰ ਆਪਣੀ ਆਤਮਕ ਖ਼ੁਰਾਕ ਬਣਾਇਆ ਉਸ ਉਤੇ ਪਰਮਾਤਮਾ ਦੀ ਬੜੀ ਮਿਹਰ ਹੁੰਦੀ ਹੈ, ਉਹ ਆਤਮਕ ਆਨੰਦ-ਸੁਖ ਵਿਚ ਟਿਕਿਆ ਰਹਿੰਦਾ ਹੈ ।
ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥
ਜਿਸ ਮਨੁੱਖ ਨੇ (ਗੁਰੂ ਤੋਂ ਜਾਚ ਸਿੱਖ ਕੇ ਸਿਫ਼ਤਿ-ਸਾਲਾਹ ਦਾ) ਵਣਜ-ਵਪਾਰ (ਸਾਰੀ ਉਮਰ) ਤੋੜ ਨਿਬਾਹਿਆ, ਉਸ ਨੇ ਲਾਭ ਖੱਟਿਆ, ਉਹ (ਭਟਕਣਾ ਤੋਂ ਬਚ ਕੇ) ਅਡੋਲ-ਮਨ ਹੋ ਜਾਂਦਾ ਹੈ ਤੇ ਆਦਰ ਖੱਟਦਾ ਹੈ ।
ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥
ਗੁਰੂ ਨੇ ਉਸ ਨੂੰ ਹੋਰ ਚੰਗੀ ਦਿਲੀ ਢਾਰਸ ਦਿੱਤੀ, ਤੇ ਉਹ ਭਗਵਾਨ ਦੇ ਚਰਨਾਂ ਵਿਚ ਜੁੜਿਆ । (ਪਰ ਇਹ ਸਭ ਪ੍ਰਭੂ ਦੀ ਮਿਹਰ ਹੈ) ।
ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥
ਹੇ ਪ੍ਰਭੂ! ਇਹ ਸਾਰਾ ਖੇਲ ਤੂੰ ਹੀ ਕੀਤਾ ਹੈ, ਹੁਣ ਭੀ ਤੂੰ ਹੀ ਸਭ ਕੁਝ ਕਰ ਰਿਹਾ ਹੈਂ । ਲੋਕ ਪਰਲੋਕ ਵਿਚ ਜੀਆਂ ਦਾ ਰਾਖਾ ਤੂੰ ਆਪ ਹੀ ਹੈਂ ।
ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥
ਹੇ ਨਾਨਕ! ਜੋ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ, ਸਦਾ ਉਸੇ ਦੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੫੩।
ਸਲੋਕੁ ॥
slok[
ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥
ਹੇ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਦਿਆਲ! ਅਸੀ ਤੇਰੀ ਸਰਨ ਆਏ ਹਾਂ ।
ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥
ਹੇ ਨਾਨਕ! (ਆਖ) ਜਿਨ੍ਹਾਂ ਦੇ ਮਨ ਵਿਚ ਇਕ ਅਵਿਨਾਸ਼ੀ ਪ੍ਰਭੂ ਵੱਸਦਾ ਰਹਿੰਦਾ ਹੈ, ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ ।੧।
ਪਉੜੀ ॥
pauVI[
ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥
ਇਹ ਤਿੰਨੇ ਭਵਨ (ਸਾਰਾ ਹੀ ਜਗਤ) ਪ੍ਰਭੂ ਨੇ ਆਪਣਾ ਹੁਕਮ ਵਿਚ ਹੀ ਰਚੇ ਹਨ ।
ਅਖਰ ਕਰਿ ਕਰਿ ਬੇਦ ਬੀਚਾਰੇ ॥
ਪ੍ਰਭੂ ਦੇ ਹੁਕਮ ਅਨੁਸਾਰ ਹੀ ਵੇਦ ਰਚੇ ਗਏ, ਤੇ ਵਿਚਾਰੇ ਗਏ ।
ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥
ਸਾਰੇ ਸ਼ਾਸਤ® ਸਿਮ੍ਰਿਤੀਆਂ ਤੇ ਪੁਰਾਣ ਪ੍ਰਭੂ ਦੇ ਹੁਕਮ ਦਾ ਪ੍ਰਗਟਾਵ ਹਨ ।
ਅਖਰ ਨਾਦ ਕਥਨ ਵਖੵਾਨਾ ॥
ਇਹਨਾਂ ਪੁਰਾਣਾਂ ਸ਼ਾਸਤ®ਾਂ ਤੇ ਸਿਮ੍ਰਿਤੀਆਂ ਦੇ ਕੀਰਤਨ ਕਥਾ ਤੇ ਵਿਆਖਿਆ ਭੀ ਪ੍ਰਭੂ ਦੇ ਹੁਕਮ ਦਾ ਹੀ ਜ਼ਹੂਰ ਹਨ ।
ਅਖਰ ਮੁਕਤਿ ਜੁਗਤਿ ਭੈ ਭਰਮਾ ॥
ਦੁਨੀਆ ਦੇ ਡਰਾਂ ਭਰਮਾਂ ਤੋਂ ਖ਼ਲਾਸੀ ਲੱਭਣੀ ਭੀ ਪ੍ਰਭੂ ਦੇ ਹੁਕਮ ਦਾ ਪ੍ਰਕਾਸ਼ ਹੈ ।
ਅਖਰ ਕਰਮ ਕਿਰਤਿ ਸੁਚ ਧਰਮਾ ॥
(ਮਨੁੱਖਾ ਜਨਮ ਵਿਚ) ਕਰਨਯੋਗ ਕਰਮਾਂ ਦੀ ਪਛਾਣ ਕਰਨੀ ਆਤਮਕ ਪਵਿਤ®ਤਾ ਦੇ ਨਿਯਮਾਂ ਦੀ ਭਾਲ—ਇਹ ਭੀ ਪ੍ਰਭੂ ਦੇ ਹੁਕਮ ਦਾ ਹੀ ਦਿ®'ਸ਼ ਹੈ ।
ਦ੍ਰਿਸਟਿਮਾਨ ਅਖਰ ਹੈ ਜੇਤਾ ॥
ਹੇ ਨਾਨਕ! ਜਿਤਨਾ ਭੀ ਇਹ ਦਿੱਸ ਰਿਹਾ ਸੰਸਾਰ ਹੈ,
ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥
ਇਹ ਸਾਰਾ ਹੀ ਪ੍ਰਭੂ ਦੇ ਹੁਕਮ ਦਾ ਸਰਗੁਣ ਰੂਪ ਹੈ, ਪਰ (ਹੁਕਮ ਦਾ ਮਾਲਕ) ਪ੍ਰਭੂ ਆਪ (ਇਸ ਸਾਰੇ ਪਸਾਰੇ ਦੇ) ਪ੍ਰਭਾਵ ਤੋਂ ਪਰੇ ਹੈ ।੫੪।
ਸਲੋਕੁ ॥
slok[
ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥
ਅਪਹੁੰਚ ਹਰੀ ਦੇ ਹੱਥ ਵਿਚ (ਹੁਕਮ ਰੂਪ) ਕਲਮ (ਫੜੀ ਹੋਈ) ਹੈ, (ਸਭ ਜੀਵਾਂ ਦੇ) ਮੱਥੇ ਉਤੇ (ਆਪਣੇ ਹੁਕਮ ਰੂਪ ਕਲਮ ਨਾਲ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਲੇਖ) ਲਿਖੀ ਜਾ ਰਿਹਾ ਹੈ ।
ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥
ਉਹ ਸੋਹਣੇ ਰੂਪ ਵਾਲਾ ਪ੍ਰਭੂ ਸਭ ਜੀਵਾਂ ਦੇ ਨਾਲ (ਤਾਣੇ ਪੇਟੇ ਵਾਂਗ) ਮਿਲਿਆ ਹੋਇਆ ਹੈ (ਇਸ ਵਾਸਤੇ ਕੋਈ ਲੇਖ ਗ਼ਲਤ ਨਹੀਂ ਲਿਖਿਆ ਜਾਂਦਾ) ।
ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥
ਹੇ ਨਾਨਕ! (ਆਖ—) ਹੇ ਪ੍ਰਭੂ! ਮੈਥੋਂ ਆਪਣੇ ਮੂੰਹ ਨਾਲ ਤੇਰੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
ਤੇਰਾ ਦਰਸਨ ਕਰ ਕੇ ਮੇਰੀ ਜਿੰਦ ਮਸਤ ਹੋ ਰਹੀ ਹੈ, ਸਦਕੇ ਸਦਕੇ ਹੋ ਰਹੀ ਹੈ ।੧।
ਪਉੜੀ ॥
pauVI[
ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥
ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਕਦੇ ਨ ਡੋਲਣ ਵਾਲੇ ਪਰਮਾਤਮਾ! ਹੇ ਨਾਸ-ਰਹਿਤ ਪ੍ਰਭੂ! ਹੇ ਜੀਵਾਂ ਦੇ ਪਾਪ ਨਾਸ ਕਰਨ ਵਾਲੇ!
ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥
ਹੇ ਸਾਰੇ ਜੀਵਾਂ ਵਿਚ ਵਿਆਪਕ ਪੂਰਨ ਪ੍ਰਭੂ! ਹੇ ਜੀਵਾਂ ਦੇ ਦੁੱਖ ਦੂਰ ਕਰਨ ਵਾਲੇ! ਹੇ ਗੁਣਾਂ ਦੇ ਖ਼ਜ਼ਾਨੇ!
ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥
ਹੇ ਸਭ ਦੇ ਸਾਥੀ! (ਤੇ ਫਿਰ ਭੀ) ਆਕਾਰ-ਰਹਿਤ ਪ੍ਰਭੂ! ਹੇ ਮਾਇਆ ਦੇ ਪ੍ਰਭਾਵ ਤੋਂ ਵੱਖਰੇ ਰਹਿਣ ਵਾਲੇ! ਹੇ ਸਭ ਜੀਵਾਂ ਦੇ ਆਸਰੇ!
ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥
ਹੇ ਸ੍ਰਿਸ਼ਟੀ ਦੀ ਸਾਰ ਲੈਣ ਵਾਲੇ! ਹੇ ਗੁਣਾਂ ਦੇ ਖ਼ਜ਼ਾਨੇ! ਜਿਸ ਦੇ ਅੰਦਰ ਪਰਖ ਕਰਨ ਦੀ ਤਾਕਤ ਸਦਾ ਕਾਇਮ ਹੈ!
ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥
ਹੇ ਪਰੇ ਤੋਂ ਪਰੇ ਪ੍ਰਭੂ! ਤੂੰ ਹੁਣ ਭੀ ਮੌਜੂਦ ਹੈਂ, ਤੂੰ ਸਦਾ ਲਈ ਕਾਇਮ ਰਹਿਣ ਵਾਲਾ ਹੈਂ ।
ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥
ਹੇ ਸੰਤਾਂ ਦੇ ਸਦਾ ਸਹਾਈ! ਹੇ ਨਿਆਸਰਿਆਂ ਦੇ ਆਸਰੇ!
ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥
ਹੇ ਸ੍ਰਿਸ਼ਟੀ ਦੇ ਪਾਲਕ! ਮੈਂ ਤੇਰਾ ਨਿੱਕਾ ਜਿਹਾ ਦਾਸ ਹਾਂ, ਮੈਂ ਗੁਣ-ਹੀਨ ਹਾਂ, ਮੇਰੇ ਵਿਚ ਕੋਈ ਗੁਣ ਨਹੀਂ ਹੈ ।