Sri Guru Granth Sahib Ji — Ang 270 (punjabi)
ਮੁਖਿ ਤਾ ਕੋ ਜਸੁ ਰਸਨ ਬਖਾਨੈ ॥
ਉਸ ਦੀ ਵਡਿਆਈ (ਆਪਣੇ) ਮੂੰਹੋਂ ਜੀਭ ਨਾਲ (ਸਦਾ) ਕਰ ।
ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥
ਜਿਸ (ਪ੍ਰਭੂ) ਦੀ ਕਿ®ਪਾ ਨਾਲ ਤੇਰਾ ਧਰਮ (ਕਾਇਮ) ਰਹਿੰਦਾ ਹੈ,
ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥
ਹੇ ਮਨ! ਤੂੰ ਸਦਾ ਉਸ ਪਰਮੇਸ਼ਰ ਨੂੰ ਸਿਮਰ ।
ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥
ਪਰਮਾਤਮਾ ਦਾ ਭਜਨ ਕੀਤਿਆਂ (ਉਸ ਦੀ) ਦਰਗਾਹ ਵਿਚ ਮਾਣ ਪਾਵਹਿਂਗਾ,
ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥
ਹੇ ਨਾਨਕ! (ਇਥੋਂ) ਇੱਜ਼ਤ ਨਾਲ ਆਪਣੇ (ਪਰਲੋਕ ਦੇ) ਘਰ ਵਿਚ ਜਾਵਹਿਂਗਾ ।੨।
ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥
ਜਿਸ (ਪ੍ਰਭੂ) ਦੀ ਕਿ®ਪਾ ਨਾਲ ਸੋਨੇ ਵਰਗਾ ਤੇਰਾ ਨਰੋਆ ਜਿਸਮ ਹੈ,
ਲਿਵ ਲਾਵਹੁ ਤਿਸੁ ਰਾਮ ਸਨੇਹੀ ॥
ਉਸ ਪਿਆਰੇ ਰਾਮ ਨਾਲ ਲਿਵ ਜੋੜ ।
ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥
ਜਿਸ ਦੀ ਮਿਹਰ ਨਾਲ ਤੇਰਾ ਪਰਦਾ ਬਣਿਆ ਰਹਿੰਦਾ ਹੈ,
ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥
ਹੇ ਮਨ! ਉਸ ਪ੍ਰਭੂ ਠਾਕੁਰ ਦੀ ਸਰਣ ਪਉ ।
ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥
ਜਿਸ ਦੀ ਦਇਆ ਨਾਲ ਤੇਰੇ ਸਾਰੇ ਐਬ ਢੱਕੇ ਰਹਿੰਦੇ ਹਨ,
ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥
ਹੇ ਮਨ! ਉਸ ਪ੍ਰਭੂ ਠਾਕੁਰ ਦੀ ਸਰਣ ਪਉ ।
ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥
ਜਿਸ ਦੀ ਕਿਰਪਾ ਨਾਲ ਕੋਈ ਤੇਰੀ ਬਰਾਬਰੀ ਨਹੀਂ ਕਰ ਸਕਦਾ,
ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥
ਹੇ ਮਨ! ਉਸ ਉਚੇ ਪ੍ਰਭੂ ਨੂੰ ਸਾ੍ਵਸ ਸ੍ਵਾਸ ਯਾਦ ਕਰ ।
ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥
ਜਿਸ ਦੀ ਕਿਰਪਾ ਨਾਲ ਤੈਨੂੰ ਇਹ ਮਨੁੱਖਾ-ਸਰੀਰ ਲੱਭਾ ਹੈ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ ।
ਨਾਨਕ ਤਾ ਕੀ ਭਗਤਿ ਕਰੇਹ ॥੩॥
ਹੇ ਨਾਨਕ! ਉਸ ਪ੍ਰਭੂ ਦੀ ਭਗਤੀ ਕਰ ।੩।
ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥
ਜਿਸ (ਪ੍ਰਭੂ) ਦੀ ਕਿਰਪਾ ਨਾਲ ਗਹਣੇ ਪਹਿਨੀਦੇ ਹਨ,
ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥
ਹੇ ਮਨ! ਉਸ ਨੂੰ ਸਿਮਰਦਿਆਂ ਕਿਉਂ ਆਲਸ ਕੀਤਾ ਜਾਏ?
ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥
ਜਿਸ ਦੀ ਮੇਹਰ ਨਾਲ ਘੋੜੇ ਤੇ ਹਾਥੀਆਂ ਦੀ ਸਵਾਰੀ ਕਰਦਾ ਹੈਂ,
ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥
ਹੇ ਮਨ! ਉਸ ਪ੍ਰਭੂ ਨੂੰ ਕਦੇ ਨਾਹ ਵਿਸਾਰੀਂ ।
ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥
ਜਿਸ ਦੀ ਦਇਆ ਨਾਲ ਬਾਗ ਜ਼ਮੀਨਾਂ ਤੇ ਧਨ (ਤੈਨੂੰ ਨਸੀਬ ਹਨ)
ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥
ਉਸ ਪ੍ਰਭੂ ਨੂੰ ਆਪਣੇ ਮਨ ਵਿਚ ਪੋ੍ਰ ਰੱਖ ।
ਜਿਨਿ ਤੇਰੀ ਮਨ ਬਨਤ ਬਨਾਈ ॥
ਹੇ ਮਨ! ਜਿਸ (ਪ੍ਰਭੂ) ਨੇ ਤੈਨੂੰ ਸਾਜਿਆ ਹੈ,
ਊਠਤ ਬੈਠਤ ਸਦ ਤਿਸਹਿ ਧਿਆਈ ॥
ਉਠਦੇ ਬੈਠਦੇ (ਭਾਵ, ਹਰ ਵੇਲੇ) ਉਸੇ ਨੂੰ ਸਦਾ ਸਿਮਰ ।
ਤਿਸਹਿ ਧਿਆਇ ਜੋ ਏਕ ਅਲਖੈ ॥
ਉਸ ਪ੍ਰਭੂ ਨੂੰ ਸਿਮਰ, ਜੋ ਇੱਕ ਹੈ, ਤੇ, ਬੇਅੰਤ ਹੈ ।
ਈਹਾ ਊਹਾ ਨਾਨਕ ਤੇਰੀ ਰਖੈ ॥੪॥
ਹੇ ਨਾਨਕ! ਲੋਕ ਤੇ ਪਰਲੋਕ ਵਿਚ (ਉਹੀ) ਤੇਰੀ ਲਾਜ ਰੱਖਣ ਵਾਲਾ ਹੈ ।੪।
ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥
ਜਿਸ (ਪ੍ਰਭੂ) ਦੀ ਕਿ®ਪਾ ਨਾਲ ਤੂੰ ਬਹੁਤ ਦਾਨ ਪੁੰਨ ਕਰਦਾ ਹੈਂ,
ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥
ਹੇ ਮਨ! ਅੱਠੇ ਪਹਿਰ ਉਸ ਦਾ ਚੇਤਾ ਕਰ ।
ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥
ਜਿਸ ਦੀ ਮਿਹਰ ਨਾਲ ਤੂੰ ਰੀਤਾਂ ਰਸਮਾਂ ਕਰਨ ਜੋਗਾ ਹੋਇਆ ਹੈਂ,
ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥
ਉਸ ਪ੍ਰਭੂ ਨੂੰ ਸ੍ਵਾਸ ਸ੍ਵਾਸ ਯਾਦ ਕਰ ।
ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥
ਜਿਸ ਦੀ ਦਇਆ ਨਾਲ ਤੇਰੀ ਸੋਹਣੀ ਸ਼ਕਲ ਹੈ,
ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥
ਉਸ ਸੋਹਣੇ ਮਾਲਕ ਨੂੰ ਸਦਾ ਸਿਮਰ ।
ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥
ਜਿਸ ਪ੍ਰਭੂ ਦੀ ਕਿਰਪਾ ਨਾਲ ਤੈਨੂੰ ਚੰਗੀ (ਮਨੁੱਖ) ਜਾਤੀ ਮਿਲੀ ਹੈ,
ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥
ਉਸ ਨੂੰ ਸਦਾ ਦਿਨ ਰਾਤ ਯਾਦ ਕਰ ।
ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥
ਜਿਸ ਦੀ ਮੇਹਰ ਨਾਲ ਤੇਰੀ ਇੱਜ਼ਤ (ਜਗਤ ਵਿਚ) ਬਣੀ ਹੋਈ ਹੈ (ਉਸ ਦਾ ਨਾਮ ਸਿਮਰ) ।
ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥
ਹੇ ਨਾਨਕ! ਗੁਰੂ ਦੀ ਬਰਕਤਿ ਲੈ ਕੇ (ਵਡਭਾਗੀ ਮਨੁੱਖ) ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੫।
ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥
ਜਿਸ ਦੀ ਕਿ®ਪਾ ਨਾਲ ਤੂੰ (ਆਪਣੇ) ਕੰਨਾਂ ਨਾਲ ਆਵਾਜ਼ ਸੁਣਦਾ ਹੈਂ (ਭਾਵ, ਤੈਨੂੰ ਸੁਣਨ ਦੀ ਤਾਕਤ ਮਿਲੀ ਹੈ),
ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥
ਜਿਸ ਦੀ ਮੇਹਰ ਨਾਲ ਅਚਰਜ ਨਜ਼ਾਰੇ ਵੇਖਦਾ ਹੈਂ;
ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥
ਜਿਸ ਦੀ ਬਰਕਤਿ ਪਾ ਕੇ ਜੀਭ ਨਾਲ ਮਿੱਠੇ ਬੋਲ ਬੋਲਦਾ ਹੈਂ,
ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥
ਜਿਸ ਦੀ ਕਿਰਪਾ ਨਾਲ ਸੁਭਾਵਕ ਹੀ ਸੁਖੀ ਵੱਸ ਰਿਹਾ ਹੈਂ;
ਜਿਹ ਪ੍ਰਸਾਦਿ ਹਸਤ ਕਰ ਚਲਹਿ ॥
ਜਿਸ ਦੀ ਦਇਆ ਨਾਲ ਤੇਰੇ ਹੱਥ (ਆਦਿਕ ਸਾਰੇ ਅੰਗ) ਕੰਮ ਦੇ ਰਹੇ ਹਨ,
ਜਿਹ ਪ੍ਰਸਾਦਿ ਸੰਪੂਰਨ ਫਲਹਿ ॥
ਜਿਸ ਦੀ ਮਿਹਰ ਨਾਲ ਤੂੰ ਹਰੇਕ ਕਾਰ-ਵਿਹਾਰ ਵਿਚ ਕਾਮਯਾਬ ਹੁੰਦਾ ਹੈਂ;
ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥
ਜਿਸ ਦੀ ਬਖ਼ਸ਼ਸ਼ ਨਾਲ ਤੈਨੂੰ ਉੱਚਾ ਦਰਜਾ ਮਿਲਦਾ ਹੈ,
ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥
ਅਤੇ ਤੂੰ ਸੁਖ ਤੇ ਬੇ-ਫ਼ਿਕਰੀ ਵਿਚ ਮਸਤ ਹੈਂ;
ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥
ਅਜੇਹਾ ਪ੍ਰਭੂ ਵਿਸਾਰ ਕੇ ਤੂੰ ਹੋਰ ਕਿਸ ਪਾਸੇ ਲੱਗ ਰਿਹਾ ਹੈਂ?
ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥
ਹੇ ਨਾਨਕ! ਗੁਰੂ ਦੀ ਬਰਕਤਿ ਲੈ ਕੇ ਮਨ ਵਿਚ ਹੁਸ਼ੀਆਰ ਹੋਹੁ ।੬।
ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥
ਜਿਸ ਪ੍ਰਭੂ ਦੀ ਕਿ®ਪਾ ਨਾਲ ਤੂੰ ਜਗਤ ਵਿਚ ਸੋਭਾ ਵਾਲਾ ਹੈਂ ।
ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥
ਉਸ ਨੂੰ ਕਦੇ ਭੀ ਮਨੋਂ ਨ ਭੁਲਾ ।
ਜਿਹ ਪ੍ਰਸਾਦਿ ਤੇਰਾ ਪਰਤਾਪੁ ॥
ਜਿਸ ਦੀ ਮੇਹਰ ਨਾਲ ਤੈਨੂੰ ਵਡਿਆਈ ਮਿਲੀ ਹੋਈ ਹੈ,
ਰੇ ਮਨ ਮੂੜ ਤੂ ਤਾ ਕਉ ਜਾਪੁ ॥
ਹੇ ਮੂਰਖ ਮਨ! ਤੂੰ ਉਸ ਪ੍ਰਭੂ ਨੂੰ ਜਪ ।
ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥
ਜਿਸ ਦੀ ਕਿ®ਪਾ ਨਾਲ ਤੇਰੇ (ਸਾਰੇ) ਕੰਮ ਸਿਰੇ ਚੜ੍ਹਦੇ ਹਨ,
ਤਿਸਹਿ ਜਾਨੁ ਮਨ ਸਦਾ ਹਜੂਰੇ ॥
ਹੇ ਮਨ! ਤੂੰ ਉਸ (ਪ੍ਰਭੂ) ਨੂੰ ਸਦਾ ਅੰਗ ਸੰਗ ਜਾਣ ।
ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥
ਜਿਸ ਦੀ ਬਰਕਤਿ ਨਾਲ ਤੈਨੂੰ ਸੱਚ ਪਰਾਪਤ ਹੁੰਦਾ ਹੈ,
ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥
ਹੇ ਮੇਰੇ ਮਨ! ਤੂੰ ਉਸ (ਪ੍ਰਭੂ) ਨਾਲ ਜੁੜਿਆ ਰਹੁ ।
ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥
ਜਿਸ (ਪਰਾਮਤਮਾ) ਦੀ ਦਇਆ ਨਾਲ ਹਰੇਕ (ਜੀਵ) ਦੀ (ਉਸ ਤਕ) ਪਹੁੰਚ ਹੋ ਜਾਂਦੀ ਹੈ, (ਉਸ ਨੂੰ ਜਪ) ।
ਨਾਨਕ ਜਾਪੁ ਜਪੈ ਜਪੁ ਸੋਇ ॥੭॥
ਹੇ ਨਾਨਕ! (ਜਿਸ ਨੂੰ ਇਹ ਦਾਤਿ ਮਿਲਦੀ ਹੈ) ਉਹ (ਹਰਿ-) ਜਾਪ ਹੀ ਜਪਦਾ ਹੈ ।੭।
ਆਪਿ ਜਪਾਏ ਜਪੈ ਸੋ ਨਾਉ ॥
ਉਹੀ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਜਿਸ ਪਾਸੋਂ ਆਪ ਜਪਾਉਂਦਾ ਹੈ,
ਆਪਿ ਗਾਵਾਏ ਸੁ ਹਰਿ ਗੁਨ ਗਾਉ ॥
ਉਹੀ ਮਨੁੱਖ ਹਰੀ ਦੇ ਗੁਣ ਗਾਉਂਦਾ ਹੈ ਜਿਸ ਨੂੰ ਗਾਵਣ ਲਈ ਪੇ੍ਰਰਦਾ ਹੈ ।