Sri Guru Granth Sahib Ji — Ang 280 (punjabi)
ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥
ਹੇ ਨਾਨਕ! ਜੇ ਸੰਤਾਂ ਨੂੰ ਭਾਵੇ ਤਾਂ ਉਹ ਨਿੰਦਕ ਭੀ ਚੰਗੀ ਅਵਸਥਾ ਤੇ ਅੱਪੜ ਜਾਂਦੇ ਹਨ ।੨।
ਸੰਤ ਕਾ ਨਿੰਦਕੁ ਮਹਾ ਅਤਤਾਈ ॥
ਸੰਤ ਦੀ ਨਿੰਦਿਆ ਕਰਨ ਵਾਲਾ ਸਦਾ ਅੱਤ ਚੁੱਕੀ ਰੱਖਦਾ ਹੈ,
ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥
ਇਕ ਪਲਕ ਭਰ ਭੀ (ਅੱਤ ਚੁੱਕਣ ਵਲੋਂ) ਆਰਾਮ ਨਹੀਂ ਲੈਂਦਾ ।
ਸੰਤ ਕਾ ਨਿੰਦਕੁ ਮਹਾ ਹਤਿਆਰਾ ॥
ਸੰਤ ਦਾ ਨਿੰਦਕ ਵੱਡਾ ਜ਼ਾਲਮ ਬਣ ਜਾਂਦਾ ਹੈ,
ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥
ਰੱਬ ਵਲੋਂ ਫਿਟਕਾਰਿਆ ਜਾਂਦਾ ਹੈ ।
ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥
ਸੰਤ ਦਾ ਨਿੰਦਕ ਰਾਜ (ਭਾਵ, ਦੁਨੀਆ ਦੇ ਸੁਖਾਂ) ਤੋਂ ਵਾਂਜਿਆਂ ਰਹਿੰਦਾ ਹੈ
ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥
(ਸਦਾ) ਦੁਖੀ ਤੇ ਆਤੁਰ ਰਹਿੰਦਾ ਹੈ ।
ਸੰਤ ਕੇ ਨਿੰਦਕ ਕਉ ਸਰਬ ਰੋਗ ॥
ਸੰਤਾਂ ਦੀ ਨਿੰਦਿਆ ਕਰਨ ਵਾਲੇ ਨੂੰ ਸਾਰੇ ਰੋਗ ਵਿਆਪਦੇ ਹਨ।
ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥
(ਕਿਉਂਕਿ) ਉਸ ਨੂੰ (ਸੁਖਾਂ ਦੇ ਸੋਮੇ ਪ੍ਰਭੂ ਤੋਂ) ਸਦਾ ਵਿਛੋੜਾ ਰਹਿੰਦਾ ਹੈ ।
ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥
ਸੰਤਾਂ ਦੀ ਨਿੰਦਿਆ ਕਰਨੀ ਬਹੁਤ ਹੀ ਮਾੜਾ ਕੰਮ ਹੈ ।
ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥
ਹੇ ਨਾਨਕ! ਜੇ ਸੰਤਾਂ ਨੂੰ ਭਾਵੇ ਤਾਂ ਉਸ (ਨਿੰਦਕ) ਦਾ ਭੀ (ਨਿੰਦਿਆ ਤੋਂ) ਛੁਟਕਾਰਾ ਹੋ ਜਾਂਦਾ ਹੈ ।੩।
ਸੰਤ ਕਾ ਦੋਖੀ ਸਦਾ ਅਪਵਿਤੁ ॥
ਸੰਤ ਦਾ ਨਿੰਦਕ ਸਦਾ ਮੈਲੇ ਮਨ ਵਾਲਾ ਹੈ ।
ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥
ਉਹ (ਕਦੇ) ਕਿਸੇ ਦਾ ਸੱਜਣ ਨਹੀਂ ਬਣਦਾ ।
ਸੰਤ ਕੇ ਦੋਖੀ ਕਉ ਡਾਨੁ ਲਾਗੈ ॥
ਅੰਤ ਵੇਲੇ) ਸੰਤ ਦੇ ਨਿੰਦਕ ਨੂੰ (ਧਰਮਰਾਜ ਤੋਂ) ਸਜ਼ਾ ਮਿਲਦੀ ਹੈ
ਸੰਤ ਕੇ ਦੋਖੀ ਕਉ ਸਭ ਤਿਆਗੈ ॥
ਸਾਰੇ ਉਸ ਦਾ ਸਾਥ ਛੱਡ ਜਾਂਦੇ ਹਨ ।
ਸੰਤ ਕਾ ਦੋਖੀ ਮਹਾ ਅਹੰਕਾਰੀ ॥
ਸੰਤ ਦੀ ਨਿੰਦਿਆ ਕਰਨ ਵਾਲਾ ਬੜਾ ਆਕੜ-ਖਾਨ ਬਣ ਜਾਂਦਾ ਹੈ
ਸੰਤ ਕਾ ਦੋਖੀ ਸਦਾ ਬਿਕਾਰੀ ॥
ਸਦਾ ਮੰਦੇ ਕੰਮ ਕਰਦਾ ਹੈ ।
ਸੰਤ ਕਾ ਦੋਖੀ ਜਨਮੈ ਮਰੈ ॥
(ਇਹਨੀਂ ਔਗੁਣੀਂ) ਸੰਤ ਦਾ ਨਿੰਦਕ ਜੰਮਦਾ ਮਰਦਾ ਰਹਿੰਦਾ ਹੈ,
ਸੰਤ ਕੀ ਦੂਖਨਾ ਸੁਖ ਤੇ ਟਰੈ ॥
ਸੰਤ ਦੀ ਨਿੰਦਿਆ ਦੇ ਕਾਰਨ ਸੁਖਾਂ ਤੋਂ ਵਾਂਜਿਆ ਜਾਂਦਾ ਹੈ ।
ਸੰਤ ਕੇ ਦੋਖੀ ਕਉ ਨਾਹੀ ਠਾਉ ॥
ਸੰਤ ਦੇ ਨਿੰਦਕ ਨੂੰ ਕੋਈ ਸਹਾਰਾ ਨਹੀਂ ਮਿਲਦਾ,
ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥
ਹੇ ਨਾਨਕ! ਜੇ ਸੰਤ ਚਾਹੇ ਤਾਂ ਆਪਣੇ ਨਾਲ ਉਸ (ਨਿੰਦਕ) ਨੂੰ ਮਿਲਾ ਲੈਂਦਾ ਹੈ ।੪।
ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥
ਸੰਤ ਦੀ ਨਿੰਦਿਆ ਕਰਨ ਵਾਲਾ ਅੱਧ ਵਿਚੋਂ ਹੀ ਰਹਿ ਜਾਂਦਾ ਹੈ ।
ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥
ਸੰਤ ਦੀ ਨਿੰਦਿਆ ਕਰਨ ਵਾਲਾ ਕਿਸੇ ਕੰਮ ਵਿਚ ਨੇਪਰੇ ਨਹੀਂ ਚੜ੍ਹਦਾ,
ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥
ਸੰਤ ਦੇ ਨਿੰਦਕ ਨੂੰ, (ਮਾਨੋ) ਜੰਗਲਾਂ ਵਿਚ ਖ਼ੁਆਰ ਕਰੀਦਾ ਹੈ
ਸੰਤ ਕਾ ਦੋਖੀ ਉਝੜਿ ਪਾਈਐ ॥
(ਰਾਹੋਂ ਖੁੰਝਾ ਕੇ) ਔੜਦੇ ਪਾ ਦੇਈਦਾ ਹੈ ।
ਸੰਤ ਕਾ ਦੋਖੀ ਅੰਤਰ ਤੇ ਥੋਥਾ ॥
ਸੰਤ ਦਾ ਨਿੰਦਕ ਅੰਦਰੋਂ (ਅਸਲੀ ਜ਼ਿੰਦਗੀ ਤੋਂ ਜੋ ਮਨੁੱਖ ਦਾ ਆਧਾਰ ਹੈ) ਖ਼ਾਲੀ ਹੁੰਦਾ ਹੈ ।
ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥
ਜਿਵੇਂ ਪ੍ਰਾਣਾਂ ਤੋਂ ਬਿਨਾ ਮੁਰਦਾ ਲੋਥ ਹੈ,
ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥
ਸੰਤ ਦੇ ਨਿੰਦਕਾਂ ਦੀ (ਨੇਕ ਕਮਾਈ ਤੇ ਸਿਮਰਨ ਵਾਲੀ) ਕੋਈ ਪੱਕੀ ਨੀਂਹ ਨਹੀਂ ਹੁੰਦੀ,
ਆਪਨ ਬੀਜਿ ਆਪੇ ਹੀ ਖਾਹਿ ॥
ਆਪ ਹੀ (ਨਿੰਦਿਆ ਦੀ) ਕਮਾਈ ਕਰ ਕੇ ਆਪ ਹੀ (ਉਸ ਦਾ ਮੰਦਾ ਫਲ) ਖਾਂਦੇ ਹਨ ।
ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥
ਸੰਤ ਦੀ ਨਿੰਦਿਆ ਕਰਨ ਵਾਲੇ ਨੂੰ ਕੋਈ ਹੋਰ ਮਨੁੱਖ (ਨਿੰਦਿਆ ਦੀ ਵਾਦੀ ਤੋਂ) ਬਚਾ ਨਹੀਂ ਸਕਦਾ,
ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥
ਹੇ ਨਾਨਕ! ਜੇ ਸੰਤ ਚਾਹੇ ਤਾਂ (ਨਿੰਦਕ ਨੂੰ ਨਿੰਦਿਆ ਦੇ ਸੁਭਾਉ ਤੋਂ) ਬਚਾ ਸਕਦਾ ਹੈ ।੫।
ਸੰਤ ਕਾ ਦੋਖੀ ਇਉ ਬਿਲਲਾਇ ॥
ਸੰਤ ਦਾ ਨਿੰਦਕ ਇਉਂ ਵਿਲਕਦਾ ਹੈ ।
ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥
ਜਿਵੇਂ ਪਾਣੀ ਤੋਂ ਬਿਨਾ ਮੱਛੀ ਤੜਫ਼ਦੀ ਹੈ ।
ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥
ਸੰਤ ਦਾ ਨਿੰਦਕ ਤਿ®ਸ਼ਨਾ ਦਾ ਮਾਰਿਆ ਹੋਇਆ ਕਦੇ ਰੱਜਦਾ ਨਹੀਂ,
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥
ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ (ਭਾਵ, ਸੰਤ ਦੀ ਸੋਭਾ ਦਾ ਸੜਿਆ ਹੋਇਆ ਈਰਖਾ ਦੇ ਕਾਰਨ ਨਿੰਦਿਆ ਕਰਦਾ ਹੈ ਤੇ ਇਹ ਈਰਖਾ ਘਟਦੀ ਨਹੀਂ) ।
ਸੰਤ ਕਾ ਦੋਖੀ ਛੁਟੈ ਇਕੇਲਾ ॥
ਤਿਵੇਂ ਸੰਤ ਦਾ ਨਿੰਦਕ ਭੀ ਇਕੱਲਾ ਛੁੱਟੜ ਪਿਆ ਰਹਿੰਦਾ ਹੈ (ਕੋਈ ਉਸ ਦੇ ਨੇੜੇ ਨਹੀਂ ਆਉਂਦਾ) ।
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥
ਜਿਵੇਂ ਅੰਦਰੋਂ ਸੜਿਆ ਹੋਇਆ ਤਿਲ ਦਾ ਬੂਟਾ ਪੈਲੀ ਵਿਚ ਹੀ ਨਿਮਾਣਾ ਪਿਆ ਰਹਿੰਦਾ ਹੈ,
ਸੰਤ ਕਾ ਦੋਖੀ ਧਰਮ ਤੇ ਰਹਤ ॥
ਸੰਤ ਦਾ ਨਿੰਦਕ ਧਰਮੋਂ ਹੀਣ ਹੁੰਦਾ ਹੈ ।
ਸੰਤ ਕਾ ਦੋਖੀ ਸਦ ਮਿਥਿਆ ਕਹਤ ॥
ਸਦਾ ਝੂਠ ਬੋਲਦਾ ਹੈ ।
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥
ਪਹਿਲੀ ਕੀਤੀ ਹੋਈ ਨਿੰਦਿਆ ਦਾ ਇਹ ਫਲ (-ਰੂਪ ਸੁਭਾਉ) ਨਿੰਦਕ ਦਾ ਮੁੱਢ ਤੋਂ ਹੀ (ਜਦੋਂ ਉਸ ਨਿੰਦਿਆ ਦਾ ਕੰਮ ਫੜਿਆ) ਤੁਰਿਆ ਆ ਰਿਹਾ ਹੈ
ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥
ਹੇ ਨਾਨਕ! (ਇਹ ਮਾਲਕ ਦੀ ਰਜ਼ਾ ਹੈ) ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਹੰੁਦਾ ਹੈ ।੬।
ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥
ਸੰਤਾਂ ਦੀ ਨਿੰਦਿਆ ਕਰਨ ਵਾਲਾ ਭਿ®ਸ਼ਟਿਆ ਜਾਂਦਾ ਹੈ,
ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥
ਪ੍ਰਭੂ ਦੀ ਦਰਗਾਹ ਵਿਚ ਉਸ ਨੂੰ ਸਜ਼ਾ ਮਿਲਦੀ ਹੈ ।
ਸੰਤ ਕਾ ਦੋਖੀ ਸਦਾ ਸਹਕਾਈਐ ॥
ਸੰਤਾਂ ਦਾ ਨਿੰਦਕ ਸਦਾ ਆਤੁਰ ਰਹਿੰਦਾ ਹੈ,
ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥
ਨਾਹ ਉਹ ਜੀਊਂਦਿਆਂ ਵਿਚ ਤੇ ਨਾਹ ਮੋਇਆਂ ਵਿਚ ਹੁੰਦਾ ਹੈ ।
ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥
ਸੰਤ ਦੇ ਨਿੰਦਕ ਦੀ ਆਸ ਕਦੇ ਸਿਰੇ ਨਹੀਂ ਚੜ੍ਹਦੀ,
ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥
ਜਗਤ ਤੋਂ ਨਿਰਾਸ ਹੀ ਚੱਲ ਜਾਂਦਾ (ਭਲਾ, ਸੰਤਾਂ ਵਾਲੀ ਸੋਭਾ ਉਸ ਨੂੰ ਕਿਵੇਂ ਮਿਲੇ?) ।
ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥
ਸੰਤ ਦੀ ਨਿੰਦਿਆ ਕਰਨ ਨਾਲ ਕੋਈ ਮਨੁੱਖ (ਨਿੰਦਿਆ ਦੀ) ਇਸ ਤ®ੇਹ ਤੋਂ ਬਚਦਾ ਨਹੀਂ ।
ਜੈਸਾ ਭਾਵੈ ਤੈਸਾ ਕੋਈ ਹੋਇ ॥
ਜਿਹੋ ਜਿਹੀ ਮਨੁੱਖ ਦੀ ਨੀਅਤ ਹੁੰਦੀ ਹੈ, ਤਿਹੋ ਜਿਹਾ ਉਸ ਦਾ ਸੁਭਾਉ ਬਣ ਜਾਂਦਾ ਹੈ ।
ਪਇਆ ਕਿਰਤੁ ਨ ਮੇਟੈ ਕੋਇ ॥
(ਬਚੇ ਭੀ ਕਿਵੇਂ?) ਪਿਛਲੀ ਕੀਤੀ (ਮੰਦ) ਕਮਾਈ ਦੇ ਇਕੱਠੇ ਹੋਏ (ਸੁਭਾਉ-ਰੂਪ) ਫਲ ਨੂੰ ਕੋਈ ਮਿਟਾ ਨਹੀਂ ਸਕਦਾ ।
ਨਾਨਕ ਜਾਨੈ ਸਚਾ ਸੋਇ ॥੭॥
ਹੇ ਨਾਨਕ! (ਇਸ ਭੇਤ ਨੂੰ) ਉਹ ਸੱਚਾ ਪ੍ਰਭੂ ਜਾਣਦਾ ਹੈ ।੭।
ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥
ਸਾਰੇ ਜੀਅ ਜੰਤ ਉਸ ਪ੍ਰਭੂ ਦੇ ਹਨ, ਉਹੀ ਸਭ ਕੁਝ ਕਰਨ ਦੇ ਸਮਰੱਥ ਹੈ,
ਸਦਾ ਸਦਾ ਤਿਸ ਕਉ ਨਮਸਕਾਰੁ ॥
ਸਦਾ ਉਸ ਪ੍ਰਭੂ ਅੱਗੇ ਸਿਰ ਨਿਵਾE ।
ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥
ਦਿਨ ਰਾਤਿ ਪ੍ਰਭੂ ਦੇ ਗੁਣ ਗਾE,
ਤਿਸਹਿ ਧਿਆਵਹੁ ਸਾਸਿ ਗਿਰਾਸਿ ॥
ਦਮ-ਬ-ਦਮ ਉਸੇ ਨੂੰ ਯਾਦ ਕਰੋ ।
ਸਭੁ ਕਛੁ ਵਰਤੈ ਤਿਸ ਕਾ ਕੀਆ ॥
(ਜਗਤ ਵਿਚ) ਹਰੇਕ ਖੇਡ ਉਸੇ ਦੀ ਵਰਤਾਈ ਵਰਤ ਰਹੀ ਹੈ,
ਜੈਸਾ ਕਰੇ ਤੈਸਾ ਕੋ ਥੀਆ ॥
ਜਿਹੋ ਜਿਹਾ ਬਣਾਉਂਦਾ ਹੈ ਉਹੋ ਜਿਹਾ ਹਰੇਕ ਜੀਵ ਬਣ ਜਾਂਦਾ ਹੈ ।
ਅਪਨਾ ਖੇਲੁ ਆਪਿ ਕਰਨੈਹਾਰੁ ॥
(ਜਗਤ-ਰੂਪ) ਆਪਣੀ ਖੇਡ ਆਪ ਹੀ ਕਰਨ ਜੋਗਾ ਹੈ ।
ਦੂਸਰ ਕਉਨੁ ਕਹੈ ਬੀਚਾਰੁ ॥
ਕੌਣ ਕੋਈ ਦੂਜਾ ਸਲਾਹ ਦੱਸ ਸਕਦਾ ਹੈ?