Sri Guru Granth Sahib Ji — Ang 286 (punjabi)
ਤਾ ਕਉ ਰਾਖਤ ਦੇ ਕਰਿ ਹਾਥ ॥
ਉਸ ਨੂੰ ਹੱਥ ਦੇ ਕੇ ਰੱਖਦਾ ਹੈ ।
ਮਾਨਸ ਜਤਨ ਕਰਤ ਬਹੁ ਭਾਤਿ ॥
ਮਨੁੱਖ ਕਈ ਕਿਸਮਾਂ ਦੇ ਜਤਨ ਕਰਦਾ ਹੈ ।
ਤਿਸ ਕੇ ਕਰਤਬ ਬਿਰਥੇ ਜਾਤਿ ॥
ਉਸ ਦੇ ਕੰਮ ਵਿਅਰਥ ਜਾਂਦੇ ਹਨ ।
ਮਾਰੈ ਨ ਰਾਖੈ ਅਵਰੁ ਨ ਕੋਇ ॥
(ਪ੍ਰਭੂ ਤੋਂ ਬਿਨਾ ਜੀਵਾਂ ਨੂੰ) ਨਾਹ ਕੋਈ ਮਾਰ ਸਕਦਾ ਹੈ, ਨਾਹ ਰੱਖ ਸਕਦਾ ਹੈ, (ਪ੍ਰਭੂ ਜੇਡਾ) ਹੋਰ ਕੋਈ ਨਹੀਂ ਹੈ;
ਸਰਬ ਜੀਆ ਕਾ ਰਾਖਾ ਸੋਇ ॥
ਸਾਰੇ ਜੀਵਾਂ ਦਾ ਰਾਖਾ ਪ੍ਰਭੂ ਆਪ ਹੈ ।
ਕਾਹੇ ਸੋਚ ਕਰਹਿ ਰੇ ਪ੍ਰਾਣੀ ॥
ਹੇ ਪ੍ਰਾਣੀ! ਤੂੰ ਕਿਉਂ ਫ਼ਿਕਰ ਕਰਦਾ ਹੈਂ ?
ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥
ਹੇ ਨਾਨਕ! ਅਲੱਖ ਤੇ ਅਚਰਜ ਪ੍ਰਭੂ ਨੂੰ ਸਿਮਰ ।੫।
ਬਾਰੰ ਬਾਰ ਬਾਰ ਪ੍ਰਭੁ ਜਪੀਐ ॥
ਹੇ ਭਾਈ!) ਘੜੀ ਮੁੜੀ ਪ੍ਰਭੂ ਨੂੰ ਸਿਮਰੀਏ,
ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥
ਨਾਮ-) ਅੰਮ੍ਰਿਤ ਪੀ ਕੇ ਇਸ ਮਨ ਨੂੰ ਤੇ ਸਰੀਰਕ ਇੰਦ੍ਰਿਆਂ ਨੂੰ ਰਜਾ ਦੇਵੀਏ ।
ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥
ਜਿਸ ਗੁਰਮੁਖ ਨੇ ਨਾਮ-ਰੂਪੀ ਰਤਨ ਲੱਭ ਲਿਆ ਹੈ,
ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥
ਉਸ ਨੂੰ ਪ੍ਰਭੂ ਤੋਂ ਬਿਨਾ ਕਿਤੇ ਹੋਰ ਕੁਝ ਨਹੀਂ ਦਿੱਸਦਾ;
ਨਾਮੁ ਧਨੁ ਨਾਮੋ ਰੂਪੁ ਰੰਗੁ ॥
ਨਾਮ (ਉਸ ਗੁਰਮੁਖ ਦਾ) ਧਨ ਹੈ,
ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥
ਪ੍ਰਭੂ ਦੇ ਨਾਮ ਦਾ ਉਹ ਸਦਾ ਸੰਗ ਕਰਦਾ ਹੈ ।
ਨਾਮ ਰਸਿ ਜੋ ਜਨ ਤ੍ਰਿਪਤਾਨੇ ॥
ਜੋ ਮਨੁੱਖ ਨਾਮ ਦੇ ਸੁਆਦ ਵਿਚ ਰੱਜ ਗਏ ਹਨ,
ਮਨ ਤਨ ਨਾਮਹਿ ਨਾਮਿ ਸਮਾਨੇ ॥
ਉਹਨਾਂ ਦੇ ਮਨ ਤਨ ਕੇਵਲ ਪ੍ਰਭੂ-ਨਾਮ ਵਿਚ ਹੀ ਜੁੜੇ ਰਹਿੰਦੇ ਹਨ ।
ਊਠਤ ਬੈਠਤ ਸੋਵਤ ਨਾਮ ॥
ਉਠਦਿਆਂ ਬੈਠਦਿਆਂ, ਸੁੱਤਿਆਂ (ਹਰ ਵੇਲੇ) ਪ੍ਰਭੂ ਦਾ ਨਾਮ ਸਿਮਰ।
ਕਹੁ ਨਾਨਕ ਜਨ ਕੈ ਸਦ ਕਾਮ ॥੬॥
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨਾ ਹੀ ਸੇਵਕਾਂ ਦਾ ਸਦਾ ਆਹਰ ਹੁੰਦਾ ਹੈ ।੬।
ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥
(ਹੇ ਭਾਈ!) ਦਿਨ ਰਾਤ ਆਪਣੀ ਜੀਭ ਨਾਲ ਪ੍ਰਭੂ ਦੇ ਗੁਣ ਗਾਵੋ,
ਪ੍ਰਭਿ ਅਪਨੈ ਜਨ ਕੀਨੀ ਦਾਤਿ ॥
ਸਿਫ਼ਿਤ-ਸਾਲਾਹ ਦੀ ਇਹ ਬਖ਼ਸ਼ਸ਼ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਹੀ) ਕੀਤੀ ਹੈ;
ਕਰਹਿ ਭਗਤਿ ਆਤਮ ਕੈ ਚਾਇ ॥
(ਸੇਵਕ) ਅੰਦਰਲੇ ਉਤਸ਼ਾਹ ਨਾਲ ਭਗਤੀ ਕਰਦੇ ਹਨ ।
ਪ੍ਰਭ ਅਪਨੇ ਸਿਉ ਰਹਹਿ ਸਮਾਇ ॥
ਆਪਣੇ ਪ੍ਰਭੂ ਨਾਲ ਜੁੜੇ ਰਹਿੰਦੇ ਹਨ ।
ਜੋ ਹੋਆ ਹੋਵਤ ਸੋ ਜਾਨੈ ॥
ਜੋ ਕੁਝ ਹੋ ਰਿਹਾ ਹੈ, ਉਸ ਨੂੰ (ਰਜ਼ਾ ਵਿਚ) ਜਾਣਦਾ ਹੈ;
ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥
(ਸੇਵਕ) ਆਪਣੇ ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ,
ਤਿਸ ਕੀ ਮਹਿਮਾ ਕਉਨ ਬਖਾਨਉ ॥
ਇਹੋ ਜਿਹੇ ਸੇਵਕ ਦੀ ਕੇਹੜੀ ਵਡਿਆਈ ਮੈਂ ਦੱਸਾਂ ?
ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥
ਮੈਂ ਉਸ ਸੇਵਕ ਦਾ ਇਕ ਗੁਣ ਬਿਆਨ ਕਰਨਾ ਭੀ ਨਹੀਂ ਜਾਣਦਾ ।
ਆਠ ਪਹਰ ਪ੍ਰਭ ਬਸਹਿ ਹਜੂਰੇ ॥
ਜੋ ਅੱਠੇ ਪਹਰ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ ।
ਕਹੁ ਨਾਨਕ ਸੇਈ ਜਨ ਪੂਰੇ ॥੭॥
ਹੇ ਨਾਨਕ! ਆਖ—ਉਹ ਮਨੁੱਖ ਪੂਰੇ ਭਾਂਡੇ ਹਨ ।੭।
ਮਨ ਮੇਰੇ ਤਿਨ ਕੀ ਓਟ ਲੇਹਿ ॥
ਹੇ ਮੇਰੇ ਮਨ! (ਜੋ ਮਨੁੱਖ਼ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ) ਉਹਨਾਂ ਦੀ ਸਰਣੀ ਪਉ ,
ਮਨੁ ਤਨੁ ਅਪਨਾ ਤਿਨ ਜਨ ਦੇਹਿ ॥
ਆਪਣਾ ਤਨ ਮਨ ਉਹਨਾਂ ਤੋਂ ਸਦਕੇ ਕਰ ਦੇਹ ।
ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥
ਜਿਸ ਮਨੁੱਖ ਨੇ ਅਪਣੇ ਪ੍ਰਭੂ ਨੂੰ ਪਛਾਣ ਲਿਆ ਹੈ,
ਸੋ ਜਨੁ ਸਰਬ ਥੋਕ ਕਾ ਦਾਤਾ ॥
ਉਹ ਮਨੁੱਖ ਸਾਰੇ ਪਦਾਰਥ ਦੇਣ ਦੇ ਸਮਰੱਥ ਹੋ ਜਾਂਦਾ ਹੈ;
ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥
(ਹੇ ਮਨ!) ਉਸ ਦੀ ਸਰਣੀ ਪਿਆਂ ਤੂੰ ਸਾਰੇ ਸੁਖ ਪਾਵਹਿਂਗਾ ।
ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥
ਉਸ ਦੇ ਦੀਦਾਰ ਨਾਲ ਤੂੰ ਸਾਰੇ ਪਾਪ ਦੂਰ ਕਰ ਲਵਹਿਂਗਾ
ਅਵਰ ਸਿਆਨਪ ਸਗਲੀ ਛਾਡੁ ॥
ਹੋਰ ਚੁਤਰਾਈ ਛੱਡ ਦੇਹ,
ਤਿਸੁ ਜਨ ਕੀ ਤੂ ਸੇਵਾ ਲਾਗੁ ॥
ਉਸ ਸੇਵਕ ਦੀ ਸੇਵਾ ਵਿਚ ਜੁੱਟ ਪਉ;
ਆਵਨੁ ਜਾਨੁ ਨ ਹੋਵੀ ਤੇਰਾ ॥
ਇਸ ਤਰ੍ਹਾਂ ਮੁੜ ਮੁੜ ਜਗਤ ਵਿਚ) ਤੇਰਾ ਆਉਣ ਜਾਣ ਨਹੀਂ ਹੋਵੇਗਾ ।
ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥
ਹੇ ਨਾਨਕ! ਉਸ ਸੰਤ ਜਨ ਦੇ ਸਦਾ ਪੈਰ ਪੂਜ।੮।
ਸਲੋਕੁ ॥
slok[
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥
ਜਿਸ ਨੇ ਸਦਾ-ਥਿਰ ਤੇ ਵਿਆਪਕ ਪ੍ਰਭੂ ਨੂੰ ਜਾਣ ਲਿਆ ਹੈ, ਉਸ ਦਾ ਨਾਮ ਸਤਿਗੁਰੂ ਹੈ,
ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥
ਹੇ ਨਾਨਕ!ਉਸ ਦੀ ਸੰਗਤਿ ਵਿਚ (ਰਹਿ ਕੇ) ਸਿੱਖ (ਵਿਕਾਰਾਂ ਤੋਂ) ਬਚ ਜਾਂਦਾ ਹੈ; (ਤਾਂ ਤੇ) (ਤੂੰ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ) ਅਕਾਲ ਪੁਰਖ ਦੇ ਗੁਣ ਗਾ ।੧।
ਅਸਟਪਦੀ ॥
AStpdI[
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥
ਸਤਿਗੁਰੂ ਸਿੱਖ ਦੀ ਰੱਖਿਆ ਕਰਦਾ ਹੈ,
ਸੇਵਕ ਕਉ ਗੁਰੁ ਸਦਾ ਦਇਆਲ ॥
ਸਤਿਗੁਰੂ ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ ।
ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥
ਸਤਿਗੁਰੂ ਆਪਣੇ ਸਿੱਖ ਦੀ ਭੈੜੀ ਮਤਿ-ਰੂਪੀ ਮੈਲ ਦੂਰ ਕਰ ਦੇਂਦਾ ਹੈ,
ਗੁਰ ਬਚਨੀ ਹਰਿ ਨਾਮੁ ਉਚਰੈ ॥
ਕਿਉਂਕਿ ਸਿੱਖ ਆਪਣੇ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਦਾ ਹੈ ।
ਸਤਿਗੁਰੁ ਸਿਖ ਕੇ ਬੰਧਨ ਕਾਟੈ ॥
ਸਤਿਗੁਰੂ ਆਪਣੇ ਸਿੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ ।
ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥
ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ;
ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥
(ਕਿਉਂਕਿ) ਸਤਿਗੁਰੂ ਆਪਣੇ ਸਿੱਖ ਨੂੰ ਪ੍ਰਭੂ ਦਾ ਨਾਮ-ਰੂਪੀ ਧਨ ਦੇਂਦਾ ਹੈ ,
ਗੁਰ ਕਾ ਸਿਖੁ ਵਡਭਾਗੀ ਹੇ ॥
ਇਸ ਤਰ੍ਹਾਂ) ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ ।
ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥
ਸਤਿਗੁਰੂ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦੇਂਦਾ ਹੈ ।
ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥
ਹੇ ਨਾਨਕ! ਸਤਿਗੁਰੂ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ ।੧।
ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥
ਜੇਹੜਾ ਸੇਵਕ (ਸਿੱਖਿਆ ਦੀ ਖ਼ਾਤਰ) ਗੁਰੂ ਦੇ ਘਰ ਵਿਚ (ਭਾਵ ਗੁਰੂ ਦੇ ਦਰ ਤੇ) ਰਹਿੰਦਾ ਹੈ,
ਗੁਰ ਕੀ ਆਗਿਆ ਮਨ ਮਹਿ ਸਹੈ ॥
ਗੁਰੂ ਦਾ ਹੁਕਮ ਮਨ ਵਿਚ ਮੰਨਦਾ ਹੈ;
ਆਪਸ ਕਉ ਕਰਿ ਕਛੁ ਨ ਜਨਾਵੈ ॥
ਜੋ ਆਪਣੇ ਆਪ ਨੂੰ ਵੱਡਾ ਨਹੀਂ ਜਤਾਉਂਦਾ,
ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥
ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਧਿਆਉਂਦਾ ਹੈ;
ਮਨੁ ਬੇਚੈ ਸਤਿਗੁਰ ਕੈ ਪਾਸਿ ॥
ਜੋ ਆਪਣਾ ਮਨ ਸਤਿਗੁਰੂ ਅੱਗੇ ਵੇਚ ਦੇਂਦਾ ਹੈ ।
ਤਿਸੁ ਸੇਵਕ ਕੇ ਕਾਰਜ ਰਾਸਿ ॥
ਉਸ ਸੇਵਕ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।
ਸੇਵਾ ਕਰਤ ਹੋਇ ਨਿਹਕਾਮੀ ॥
ਜੋ ਸੇਵਕ (ਗੁਰੂ ਦੀ) ਸੇਵਾ ਕਰਦਾ ਹੋਇਆ ਕਿਸੇ ਫਲ ਦੀ ਖ਼ਾਹਸ਼ ਨਹੀਂ ਰੱਖਦਾ,
ਤਿਸ ਕਉ ਹੋਤ ਪਰਾਪਤਿ ਸੁਆਮੀ ॥
ਉਸ ਨੂੰ ਮਾਲਿਕ ਪ੍ਰਭੂ ਮਿਲ ਪੈਂਦਾ ਹੈ ।