Sri Guru Granth Sahib Ji — Ang 295 (punjabi)
ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥
ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ,
ਜਨ ਆਵਨ ਕਾ ਇਹੈ ਸੁਆਉ ॥
ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ
ਜਨ ਕੈ ਸੰਗਿ ਚਿਤਿ ਆਵੈ ਨਾਉ ॥
ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ ।
ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥
ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ;
ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥
ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ ।੮।੨੩।
ਸਲੋਕੁ ॥
slok[
ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥
ਜਿਸ ਮਨੁੱਖ ਨੇ) ਅਟੱਲ ਨਾਮ ਵਾਲੇ ਪੂਰਨ ਪ੍ਰਭੂ ਨੂੰ ਸਿਮਰਿਆ ਹੈ,
ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥
ਹੇ ਨਾਨਕ!ਉਸ ਨੂੰ ਉਹ ਪੂਰਨ ਪ੍ਰਭੂ ਮਿਲ ਪਿਆ ਹੈ; (ਤਾਂ ਤੇ) ਤੂੰ ਭੀ ਪੂਰਨ ਪ੍ਰਭੂ ਦੇ ਗੁਣ ਗਾ ।੧।
ਅਸਟਪਦੀ ॥
AStpdI[
ਪੂਰੇ ਗੁਰ ਕਾ ਸੁਨਿ ਉਪਦੇਸੁ ॥
ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ,
ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥
ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ ।
ਸਾਸਿ ਸਾਸਿ ਸਿਮਰਹੁ ਗੋਬਿੰਦ ॥
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ,
ਮਨ ਅੰਤਰ ਕੀ ਉਤਰੈ ਚਿੰਦ ॥
ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ ।
ਆਸ ਅਨਿਤ ਤਿਆਗਹੁ ਤਰੰਗ ॥
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ,
ਸੰਤ ਜਨਾ ਕੀ ਧੂਰਿ ਮਨ ਮੰਗ ॥
ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ ।
ਆਪੁ ਛੋਡਿ ਬੇਨਤੀ ਕਰਹੁ ॥
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ,
ਸਾਧਸੰਗਿ ਅਗਨਿ ਸਾਗਰੁ ਤਰਹੁ ॥
ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ ।
ਹਰਿ ਧਨ ਕੇ ਭਰਿ ਲੇਹੁ ਭੰਡਾਰ ॥
ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ,
ਨਾਨਕ ਗੁਰ ਪੂਰੇ ਨਮਸਕਾਰ ॥੧॥
ਹੇ ਨਾਨਕ! ਪੂਰੇ ਸਤਿਗੁਰੂ ਨੂੰ ਨਮਸਕਾਰ ਕਰ ।੧।
ਖੇਮ ਕੁਸਲ ਸਹਜ ਆਨੰਦ ॥
ਅਟੱਲ ਸੁਖ, ਸੌਖਾ ਜੀਵਨ ਤੇ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੋਣਗੇ;
ਸਾਧਸੰਗਿ ਭਜੁ ਪਰਮਾਨੰਦ ॥
ਸਾਧ ਸੰਗਤਿ ਵਿਚ ਪਰਮ-ਸੁਖ ਪ੍ਰਭੂ ਨੂੰ ਸਿਮਰ,
ਨਰਕ ਨਿਵਾਰਿ ਉਧਾਰਹੁ ਜੀਉ ॥
ਇਸ ਤਰ੍ਹਾਂ) ਨਰਕਾਂ ਨੂੰ ਦੂਰ ਕਰ ਕੇ ਜਿੰਦ ਬਚਾ ਲੈ;
ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥
ਗੋਬਿੰਦ ਦੇ ਗੁਣ ਗਾ (ਨਾਮ-) ਅੰਮ੍ਰਿਤ ਦਾ ਰਸ ਪੀ,
ਚਿਤਿ ਚਿਤਵਹੁ ਨਾਰਾਇਣ ਏਕ ॥
ਉਸ ਇੱਕ ਪੁਭੂ ਦਾ ਧਿਆਨ ਚਿੱਤ ਵਿਚ ਧਰਹੁ ।
ਏਕ ਰੂਪ ਜਾ ਕੇ ਰੰਗ ਅਨੇਕ ॥
ਜਿਸ ਇੱਕ ਅਕਾਲ ਪੁਰਖ ਦੇ ਅਨੇਕਾਂ ਰੰਗ ਹਨ,
ਗੋਪਾਲ ਦਾਮੋਦਰ ਦੀਨ ਦਇਆਲ ॥
ਦੀਨਾਂ ਉਤੇ ਦਇਆ ਕਰਨ ਵਾਲਾ ਗੋਪਾਲ ਦਮੋਦਰ ,
ਦੁਖ ਭੰਜਨ ਪੂਰਨ ਕਿਰਪਾਲ ॥
ਦੁੱਖਾਂ ਦਾ ਨਾਸ ਕਰਨ ਵਾਲਾ ਸਭ ਵਿਚ ਵਿਆਪਕ ਤੇ ਮੇਹਰ ਦਾ ਜੋ ਘਰ ਹੈ;
ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥
ਉਸ ਦਾ ਨਾਮ ਮੁੜ ਮੁੜ ਯਾਦ ਕਰ,
ਨਾਨਕ ਜੀਅ ਕਾ ਇਹੈ ਅਧਾਰ ॥੨॥
ਹੇ ਨਾਨਕ! ਜਿੰਦ ਦਾ ਆਸਰਾ ਇਹ ਨਾਮ ਹੀ ਹੈ ।੨।
ਉਤਮ ਸਲੋਕ ਸਾਧ ਕੇ ਬਚਨ ॥
ਸਾਧ (ਗੁਰੂ) ਦੇ ਬਚਨ ਸਭ ਤੋਂ ਚੰਗੀ ਸਿਫ਼ਤਿ-ਸਾਲਾਹ ਦੀ ਬਾਣੀ ਹਨ,
ਅਮੁਲੀਕ ਲਾਲ ਏਹਿ ਰਤਨ ॥
ਇਹ ਅਮੋਲਕ ਲਾਲ ਹਨ, ਅਮੋਲਕ ਰਤਨ ਹਨ;
ਸੁਨਤ ਕਮਾਵਤ ਹੋਤ ਉਧਾਰ ॥
(ਇਹਨਾਂ ਬਚਨਾਂ ਨੂੰ) ਸੁਣਿਆਂ ਤੇ ਕਮਾਇਆਂ ਬੇੜਾ ਪਾਰ ਹੁੰਦਾ ਹੈ,
ਆਪਿ ਤਰੈ ਲੋਕਹ ਨਿਸਤਾਰ ॥
ਜੋ ਕਮਾਉਂਦਾ ਹੈ) ਉਹ ਆਪ ਤਰਦਾ ਹੈ ਤੇ ਲੋਕਾਂ ਦਾ ਭੀ ਨਿਸਤਾਰਾ ਕਰਦਾ ਹੈ ।
ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥
ਉਸ ਦੀ ਜ਼ਿੰਦਗੀ ਪੂਰੀਆਂ ਮੁਰਾਦਾਂ ਵਾਲੀ ਹੁੰਦੀ ਹੈ ਉਸ ਦੀ ਸੰਗਤਿ ਹੋਰਨਾਂ ਦੀਆਂ ਮੁਰਾਦਾਂ ਪੂਰੀਆਂ ਕਰਦੀ ਹੈ;
ਜਾ ਕੈ ਮਨਿ ਲਾਗਾ ਹਰਿ ਰੰਗੁ ॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਪਿਆਰ ਬਣ ਜਾਂਦਾ ਹੈ,
ਜੈ ਜੈ ਸਬਦੁ ਅਨਾਹਦੁ ਵਾਜੈ ॥
(ਉਸ ਦੇ ਅੰਦਰ) ਚੜ੍ਹਦੀਆਂ ਕਲਾਂ ਦੀ ਰੌ ਸਦਾ ਚਲਦੀ ਹੈ ,
ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥
ਜਿਸ ਨੂੰ ਸੁਣ ਕੇ (ਭਾਵ ਮਹਿਸੂਸ ਕਰ ਕੇ) ਉਹ ਖ਼ੁਸ਼ ਹੰੁਦਾ ਹੈ (ਕਿਉਂਕਿ) ਪ੍ਰਭੂ (ਉਸ ਦੇ ਅੰਦਰ) ਆਪਣਾ ਨੂਰ ਰੋਸ਼ਨ ਕਰਦਾ ਹੈ ।
ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥
ਗੋਪਾਲ ਪ੍ਰਭੂ ਜੀ ਉਚੀ ਕਰਨੀ ਵਾਲੇ ਬੰਦੇ ਦੇ ਮੱਥੇ ਉਤੇ ਪਰਗਟ ਹੁੰਦੇ ਹਨ,
ਨਾਨਕ ਉਧਰੇ ਤਿਨ ਕੈ ਸਾਥੇ ॥੩॥
ਹੇ ਨਾਨਕ! ਅਜੇਹੇ ਬੰਦੇ ਦੇ ਨਾਲ ਹੋਰ ਕਈ ਮਨੁੱਖਾਂ ਦਾ ਬੇੜਾ ਪਾਰ ਹੁੰਦਾ ਹੈ ।੩।
ਸਰਨਿ ਜੋਗੁ ਸੁਨਿ ਸਰਨੀ ਆਏ ॥
ਹੇ ਪ੍ਰਭੂ! ਇਹ ਸੁਣ ਕੇ ਕਿ ਤੂੰ ਦਰ-ਢੱਠਿਆਂ ਦੀ ਬਾਂਹ ਫੜਨ-ਜੋਗਾ ਹੈਂ, ਅਸੀ ਤੇਰੇ ਦਰ ਤੇ ਆਏ ਸਾਂ,
ਕਰਿ ਕਿਰਪਾ ਪ੍ਰਭ ਆਪ ਮਿਲਾਏ ॥
ਤੂੰ ਮੇਹਰ ਕਰ ਕੇ (ਸਾਨੂੰ) ਆਪਣੇ ਨਾਲ ਮੇਲ ਲਿਆ ਹੈ;
ਮਿਟਿ ਗਏ ਬੈਰ ਭਏ ਸਭ ਰੇਨ ॥
ਹੁਣ ਸਾਡੇ) ਵੈਰ ਮਿਟ ਗਏ ਹਨ, ਅਸੀਂ ਸਭ ਦੇ ਪੈਰਾਂ ਦੀ ਖ਼ਾਕ ਹੋ ਗਏ ਹਾਂ ,
ਅੰਮ੍ਰਿਤ ਨਾਮੁ ਸਾਧਸੰਗਿ ਲੈਨ ॥
ਸਾਧ ਸੰਗਤਿ ਵਿਚ ਅਮਰ ਕਰਨ ਵਾਲਾ ਨਾਮ ਜਪ ਰਹੇ ਹਾਂ ।
ਸੁਪ੍ਰਸੰਨ ਭਏ ਗੁਰਦੇਵ ॥
ਗੁਰਦੇਵ ਜੀ (ਸਾਡੇ ਉਤੇ) ਤü'੍ਰਠ ਪਏ ਹਨ,
ਪੂਰਨ ਹੋਈ ਸੇਵਕ ਕੀ ਸੇਵ ॥
ਇਸ ਵਾਸਤੇ (ਸਾਡੀ) ਸੇਵਕਾਂ ਦੀ ਸੇਵਾ ਸਿਰੇ ਚੜ੍ਹ ਗਈ ਹੈ;
ਆਲ ਜੰਜਾਲ ਬਿਕਾਰ ਤੇ ਰਹਤੇ ॥
(ਅਸੀ ਹੁਣ) ਘਰ ਦੇ ਧੰਧਿਆਂ ਤੇ ਵਿਕਾਰਾਂ ਤੋਂ ਬਚ ਗਏ ਹਾਂ,
ਰਾਮ ਨਾਮ ਸੁਨਿ ਰਸਨਾ ਕਹਤੇ ॥
ਪ੍ਰਭੂ ਦਾ ਨਾਮ ਸੁਣ ਕੇ ਜੀਭ ਨਾਲ (ਭੀ) ਉਚਾਰਦੇ ਹਾਂ ।
ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥
ਪ੍ਰਭੂ ਨੇ ਮੇਹਰ ਕਰ ਕੇ (ਸਾਡੇ ਉਤੇ) ਦਇਆ ਕੀਤੀ ਹੈ,
ਨਾਨਕ ਨਿਬਹੀ ਖੇਪ ਹਮਾਰੀ ॥੪॥
ਹੇ ਨਾਨਕ!ਸਾਡਾ ਕੀਤਾ ਹੋਇਆ ਵਣਜ ਦਰਗਾਹੇ ਕਬੂਲ ਹੋ ਗਿਆ ਹੈ ।੪।
ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥
ਹੇ ਸੰਤ ਮਿਤ੍ਰ! ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰੋ ।
ਸਾਵਧਾਨ ਏਕਾਗਰ ਚੀਤ ॥
ਧਿਆਨ ਨਾਲ ਚਿੱਤ ਨੂੰ ਇਕ ਨਿਸ਼ਾਨੇ ਤੇ ਟਿਕਾ ਕੇ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰੋ ।
ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਤੇ ਪ੍ਰਭੂ ਦਾ ਨਾਮ ਅਡੋਲ ਅਵਸਥਾ (ਦਾ ਕਾਰਣ ਹੈ ਤੇ) ਸੁਖਾਂ ਦੀ ਮਣੀ (ਰਤਨ) ਹੈ,
ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥
ਜਿਸ ਦੇ ਮਨ ਵਿਚ (ਨਾਮ) ਵੱਸਦਾ ਹੈ ਉਹ (ਗੁਣਾਂ ਦਾ) ਖ਼ਜ਼ਾਨਾ ਹੋ ਜਾਂਦਾ ਹੈ;
ਸਰਬ ਇਛਾ ਤਾ ਕੀ ਪੂਰਨ ਹੋਇ ॥
ਉਸ ਮਨੁੱਖ ਦੀ ਇੱਛਿਆ ਸਾਰੀ ਪੂਰੀ ਹੋ ਜਾਂਦੀ ਹੈ,
ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥
ਉਹ ਬੰਦਾ ਤੁਰਨੇ-ਸਿਰ ਹੋ ਜਾਂਦਾ ਹੈ, ਤੇ ਸਾਰੇ ਜਗਤ ਵਿਚ ਉੱਘਾ ਹੋ ਜਾਂਦਾ ਹੈ;
ਸਭ ਤੇ ਊਚ ਪਾਏ ਅਸਥਾਨੁ ॥
ਉਸ ਨੂੰ ਉੱਚੇ ਤੋਂ ਉੱਚਾ ਟਿਕਾਣਾ ਮਿਲ ਜਾਂਦਾ ਹੈ,
ਬਹੁਰਿ ਨ ਹੋਵੈ ਆਵਨ ਜਾਨੁ ॥
ਮੁੜ ਉਸ ਨੂੰ ਜਨਮ ਮਰਨ (ਦਾ ਗੇੜ) ਨਹੀਂ ਵਿਆਪਦਾ ।
ਹਰਿ ਧਨੁ ਖਾਟਿ ਚਲੈ ਜਨੁ ਸੋਇ ॥
ਉਹ ਮਨੁੱਖ ਪ੍ਰਭੂ ਦਾ ਨਾਮ ਰੂਪ ਧਨ ਖੱਟ ਕੇ (ਜਗਤ ਤੋਂ) ਜਾਂਦਾ ਹੈ ।
ਨਾਨਕ ਜਿਸਹਿ ਪਰਾਪਤਿ ਹੋਇ ॥੫॥
ਹੇ ਨਾਨਕ! ਜਿਸ ਮਨੁੱਖ ਨੂੰ (ਧੁਰੋਂ) ਇਹ ਦਾਤਿ ਮਿਲਦੀ ਹੈ।੫।
ਖੇਮ ਸਾਂਤਿ ਰਿਧਿ ਨਵ ਨਿਧਿ ॥
ਅਟੱਲ ਸੁਖ ਮਨ ਦਾ ਟਿਕਾਉ, ਰਿਧੀਆਂ, ਨੌ ਖ਼ਜ਼ਾਨੇ, ਉਸ ਮਨੁੱਖ ਵਿੱਚ ਆ ਜਾਦੇ ਹਨ।
ਬੁਧਿ ਗਿਆਨੁ ਸਰਬ ਤਹ ਸਿਧਿ ॥
ਅਕਲ, ਗਿਆਨ ਤੇ ਸਾਰੀਆਂ ਕਰਾਮਾਤਾਂ ਉਸ ਮਨੁੱਖ ਵਿਚ (ਆ ਜਾਂਦੀਆਂ ਹਨ);
ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥
ਵਿੱਦਿਆ, ਤਪ, ਜੋਗ, ਅਕਾਲ ਪੁਰਖ ਦਾ ਧਿਆਨ,