Sri Guru Granth Sahib Ji — Ang 296 (punjabi)
ਗਿਆਨੁ ਸ੍ਰੇਸਟ ਊਤਮ ਇਸਨਾਨੁ ॥
ਸੇ੍ਰਸ਼ਟ ਗਿਆਨ, ਚੰਗੇ ਤੋਂ ਚੰਗਾ (ਭਾਵ, ਤੀਰਥਾਂ ਦਾ) ਇਸ਼ਨਾਨ;
ਚਾਰਿ ਪਦਾਰਥ ਕਮਲ ਪ੍ਰਗਾਸ ॥
(ਧਰਮ, ਅਰਥ, ਕਾਮ, ਮੋਖ) ਚਾਰੇ ਪਦਾਰਥ, ਹਿਰਦੇ-ਕਮਲ ਦਾ ਖੇੜਾ;
ਸਭ ਕੈ ਮਧਿ ਸਗਲ ਤੇ ਉਦਾਸ ॥
ਸਾਰਿਆਂ ਦੇ ਵਿਚ ਰਹਿੰਦਿਆਂ ਸਭ ਤੋਂ ਉਪਰਾਮ ਰਹਿਣਾ;
ਸੁੰਦਰੁ ਚਤੁਰੁ ਤਤ ਕਾ ਬੇਤਾ ॥
ਸੋਹਣਾ, ਸਿਆਣਾ, (ਜਗਤ ਦੇ) ਮੂਲ ਪ੍ਰਭੂ ਦਾ ਮਹਰਮ,
ਸਮਦਰਸੀ ਏਕ ਦ੍ਰਿਸਟੇਤਾ ॥
ਸਭ ਨੂੰ ਇਕੋ ਜਿਹਾ ਜਾਣਨਾ ਤੇ ਸਭ ਨੂੰ ਇਕੋ ਨਜ਼ਰ ਨਾਲ ਵੇਖਣਾ;
ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥
ਇਹ ਸਾਰੇ ਫਲ; ਹੇ ਨਾਨਕ! ਉਸ ਮਨੁੱਖ ਦੇ ਅੰਦਰ ਆ ਵੱਸਦੇ ਹਨ; ਜੋ ਗੁਰੂ ਦੇ ਬਚਨ ਤੇ ਪ੍ਰਭੂ ਦਾ ਨਾਮ ਮੂੰਹੋਂ ਉਚਾਰਦਾ ਹੈ ਤੇ ਮਨ ਲਾ ਕੇ ਸੁਣਦਾ ਹੈ ।੬।
ਇਹੁ ਨਿਧਾਨੁ ਜਪੈ ਮਨਿ ਕੋਇ ॥
ਜੇਹੜਾ ਭੀ ਮਨੁੱਖ ਇਸ ਨਾਮ ਨੂੰ (ਜੋ ਗੁਣਾਂ ਦਾ) ਖ਼ਜ਼ਾਨਾ ਹੈ ਜਪਦਾ ਹੈ,
ਸਭ ਜੁਗ ਮਹਿ ਤਾ ਕੀ ਗਤਿ ਹੋਇ ॥
ਸਾਰੀ ਉਮਰ ਉਸ ਦੀ ਉੱਚੀ ਆਤਮਕ ਅਵਸਥਾ ਬਣੀ ਰਹਿੰਦੀ ਹੈ;
ਗੁਣ ਗੋਬਿੰਦ ਨਾਮ ਧੁਨਿ ਬਾਣੀ ॥
ਉਸ ਮਨੁੱਖ ਦੇ (ਸਾਧਾਰਨ) ਬਚਨ ਭੀ ਗੋਬਿੰਦ ਦੇ ਗੁਣ ਤੇ ਨਾਮ ਦੀ ਰੌ ਹੀ ਹੁੰਦੇ ਹਨ,
ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥
ਸਿਮ੍ਰਿਤੀਆਂ ਸ਼ਾਸਤ੍ਰਾਂ ਤੇ ਵੇਦਾਂ ਨੇ ਭੀ ਇਹੀ ਗੱਲ ਆਖੀ ਹੈ ।
ਸਗਲ ਮਤਾਂਤ ਕੇਵਲ ਹਰਿ ਨਾਮ ॥
ਸਾਰੇ ਮਤਾਂ ਦਾ ਨਿਚੋੜ ਪ੍ਰਭੂ ਦਾ ਨਾਮ ਹੀ ਹੈ,
ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥
ਇਸ ਨਾਮ ਦਾ ਨਿਵਾਸ ਪ੍ਰਭੂ ਦੇ ਭਗਤ ਦੇ ਮਨ ਵਿਚ ਹੁੰਦਾ ਹੈ ।
ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥
(ਜੋ ਮਨੁੱਖ ਨਾਮ ਜਪਦਾ ਹੈ ਉਸ ਦੇ) ਕ੍ਰੋੜਾਂ ਪਾਪ ਸਤਸੰਗ ਵਿਚ ਰਹਿ ਕੇ ਮਿਟ ਜਾਂਦੇ ਹਨ,
ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥
ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਜਮਾਂ ਤੋਂ ਬਚ ਜਾਂਦਾ ਹੈ ।
ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥
ਜਿਨ੍ਹਾਂ ਦੇ ਮੱਥੇ ਉਤੇ ਪ੍ਰਭੂ ਨੇ (ਨਾਮ ਦੀ) ਬਖ਼ਸ਼ਸ਼ ਦੇ ਲੇਖ ਲਿਖ ਧਰੇ ਹਨ,
ਸਾਧ ਸਰਣਿ ਨਾਨਕ ਤੇ ਆਏ ॥੭॥
ਹੇ ਨਾਨਕ! ਉਹ ਮਨੁੱਖ ਗੁਰੂ ਦੀ ਸਰਣ ਆਉਂਦੇ ਹਨ ।੭।
ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥
ਜਿਸ ਮਨੁੱਖ ਦੇ ਮਨ ਵਿਚ (ਨਾਮ) ਵੱਸਦਾ ਹੈ ਜੋ ਪ੍ਰੀਤ ਲਾ ਕੇ (ਨਾਮ) ਸੁਣਦਾ ਹੈ,
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਉਸ ਨੂੰ ਪ੍ਰਭੂ ਚੇਤੇ ਆਉਦਾ ਹੈ;
ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥
ਉਸ ਮਨੁੱਖ ਦਾ ਜੰਮਣ ਮਰਨ ਦਾ ਕਸ਼ਟ ਕੱਟਿਆ ਜਾਂਦਾ ਹੈ,
ਦੁਲਭ ਦੇਹ ਤਤਕਾਲ ਉਧਾਰੈ ॥
ਉਹ ਇਸ ਦੁਰਲੱਭ ਮਨੁੱਖਾ-ਸਰੀਰ ਨੂੰ ਉਸ ਵੇਲੇ (ਵਿਕਾਰਾਂ ਵਲੋਂ) ਬਚਾ ਲੈਂਦਾ ਹੈ;
ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥
ਉਸ ਦੀ ਬੇ-ਦਾਗ਼ ਸੋਭਾ ਤੇ ਉਸ ਦੀ ਬਾਣੀ (ਨਾਮ-) ਅੰਮ੍ਰਿਤ ਨਾਲ ਭਰਪੂਰ ਹੁੰਦੀ ਹੈ,
ਏਕੁ ਨਾਮੁ ਮਨ ਮਾਹਿ ਸਮਾਨੀ ॥
(ਕਿਉਂਕਿ) ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਹੀ ਵੱਸਿਆ ਰਹਿੰਦਾ ਹੈ;
ਦੂਖ ਰੋਗ ਬਿਨਸੇ ਭੈ ਭਰਮ ॥
ਦੁੱਖ, ਰੋਗ, ਡਰ ਤੇ ਵਹਮ ਉਸ ਦੇ ਨਾਸ ਹੋ ਜਾਂਦੇ ਹਨ,
ਸਾਧ ਨਾਮ ਨਿਰਮਲ ਤਾ ਕੇ ਕਰਮ ॥
ਉਸ ਦਾ ਨਾਮ 'ਸਾਧ' ਪੈ ਜਾਂਦਾ ਹੈ ਤੇ ਉਸ ਦੇ ਕੰਮ (ਵਿਕਾਰਾਂ ਦੀ) ਮੈਲ ਤੋਂ ਸਾਫ਼ ਹੁੰਦੇ ਹਨ;
ਸਭ ਤੇ ਊਚ ਤਾ ਕੀ ਸੋਭਾ ਬਨੀ ॥
ਸਭ ਤੋਂ ਉੱਚੀ ਸੋਭਾ ਉਸ ਨੂੰ ਮਿਲਦੀ ਹੈ ।
ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥
ਹੇ ਨਾਨਕ! ਇਸ ਗੁਣ ਦੇ ਕਾਰਣ (ਪ੍ਰਭੂ ਦਾ) ਨਾਮ ਸੁਖਾਂ ਦੀ ਮਣੀ ਹੈ (ਭਾਵ, ਸਰਬੋਤਮ ਸੁਖ ਹੈ) ।੮।੨੪।
ਥਿਤੀ ਗਉੜੀ ਮਹਲਾ ੫ ॥
ਗਉੜੀ, ਤਿੱਥਾਂ ਪੰਜਵੀਂ ਪਾਤਸ਼ਾਹੀ।
ਸਲੋਕੁ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ੴ ਸਤਿਗੁਰ ਪ੍ਰਸਾਦਿ ॥
slok[
ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥
ਹੇ ਨਾਨਕ! ਸਾਰੇ ਜਗਤ ਨੂੰ ਪੈਦਾ ਕਰਨ ਵਾਲਾ ਮਾਲਕ-ਪ੍ਰਭੂ ਜਲ ਵਿਚ ਧਰਤੀ ਵਿਚ ਤੇ ਆਕਾਸ਼ ਵਿਚ ਭਰਪੂਰ ਹੈ,
ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥
ਉਹ ਇੱਕ ਅਕਾਲ ਪੁਰਖ ਅਨੇਕਾਂ ਹੀ ਤਰੀਕਿਆਂ ਨਾਲ (ਜਗਤ ਵਿਚ ਹਰ ਥਾਂ) ਖਿਲਰਿਆ ਹੋਇਆ ਹੈ ।੧।
ਪਉੜੀ ॥
pauVI[
ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥
(ਹੇ ਭਾਈ !) ਮੈਂ ਇੱਕ ਅਕਾਲ ਪੁਰਖ ਪ੍ਰਭੂ ਨੂੰ ਸਿਮਰ ਕੇ (ਉਸ ਅੱਗੇ ਹੀ) ਨਮਸਕਾਰ ਕਰਦਾ ਹਾਂ,
ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥
ਮੈਂ ਗੋਬਿੰਦ ਗੋਪਾਲ ਪ੍ਰਭੂ ਦੇ ਗੁਣ (ਗਾਂਦਾ ਹਾਂ, ਤੇ ਉਸ) ਪ੍ਰਭੂ-ਪਾਤਿਸ਼ਾਹ ਦੀ ਸ਼ਰਨ ਪੈਂਦਾ ਹਾਂ ।
ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥
(ਹੇ ਭਾਈ!) ਜਿਸ ਮਾਲਕ-ਪ੍ਰਭੂ (ਦੇ ਹੁਕਮ) ਤੋਂ ਹੀ (ਜਗਤ ਵਿਚ) ਸਭ ਕੁਝ ਹੋ ਰਿਹਾ ਹੈ, ਉਸ ਦੀ ਆਸ ਰੱਖਿਆਂ ਸਾਰੇ ਸੁਖ ਆਨੰਦ ਮਿਲਦੇ ਹਨ ।
ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥
ਮੈਂ ਚੌਹਾਂ ਕੁਟਾਂ ਤੇ ਦਸੀਂ ਪਾਸੀਂ ਫਿਰ ਕੇ ਵੇਖ ਲਿਆ ਹੈ ਉਸ (ਮਾਲਕ-ਪ੍ਰਭੂ) ਤੋਂ ਬਿਨਾ ਹੋਰ ਕੋਈ (ਰਾਖਾ) ਨਹੀਂ ਹੈ ।
ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥
(ਹੇ ਭਾਈ !) ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਧਰਮ-ਪੁਸਤਕ) ਸੁਣ ਕੇ ਮੈਂ (ਹੋਰ ਭੀ) ਅਨੇਕਾਂ ਤਰੀਕਿਆਂ ਨਾਲ ਵਿਚਾਰ ਕਰਦਾ ਹਾਂ (
ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥
(ਤੇ ਇਸੇ ਨਤੀਜੇ ਤੇ ਪਹੁੰਚਦਾ ਹਾਂ ਕਿ) ਅਕਾਰ-ਰਹਿਤ ਪਰਮਾਤਮਾ ਹੀ (ਵਿਕਾਰਾਂ ਵਿਚ) ਡਿੱਗੇ ਹੋਏ ਜੀਵਾਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ (ਜੀਵਾਂ ਦੇ) ਸਾਰੇ ਡਰ ਦੂਰ ਕਰਨ ਵਾਲਾ ਹੈ ਤੇ ਸੁਖਾਂ ਦਾ ਸਮੁੰਦਰ ਹੈ ।
ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥
ਉਹ ਪਰਮਾਤਮਾ ਹੀ ਸਭ ਦਾਤਾਂ ਦੇਣ ਵਾਲਾ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਾਰੇ ਪਦਾਰਥ) ਭੋਗਣ ਵਾਲਾ ਹੈ, ਸਭ ਕੁਝ ਦੇਣ ਦੀ ਸਮਰੱਥਾ ਵਾਲਾ ਹੈ, ਉਸ ਤੋਂ ਬਿਨਾ (ਜੀਵਾਂ ਵਾਸਤੇ) ਹੋਰ ਕੋਈ ਥਾਂ-ਆਸਰਾ ਨਹੀਂ ਹੈ ।੧।
ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥
ਹੇ ਨਾਨਕ ! (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹੁ, (ਉਸ ਪਾਸੋਂ) ਜੋ ਕੁਝ ਤੂੰ ਚਾਹੇਂਗਾ ਉਹੀ ਮਿਲ ਜਾਂਦਾ ਹੈ ।
ਗੋਬਿੰਦ ਜਸੁ ਗਾਈਐ ਹਰਿ ਨੀਤ ॥
ਹੇ ਮੇਰੇ ਮਿੱਤਰ ! ਸਦਾ ਹੀ ਗੋਬਿੰਦ-ਪ੍ਰਭੂ ਦੀ ਸਿਫਤਿ-ਸਾਲਾਹ ਗਾਂਦੇ ਰਹਿਣਾ ਚਾਹੀਦਾ ਹੈ,
ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥
ਸਾਧ ਸੰਗਤਿ ਵਿਚ ਮਿਲ ਕੇ (ਉਸ ਦਾ) ਭਜਨ-ਸਿਮਰਨ ਕਰਨਾ ਚਾਹੀਦਾ ਹੈ ।ਰਹਾਉ।
ਸਲੋਕੁ ॥
slok[
ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥
(ਹੇ ਭਾਈ!) ਮੈਂ ਪ੍ਰਭੂ-ਪਾਤਿਸ਼ਾਹ ਦੀ ਸਰਨ ਪੈਂਦਾ ਹਾਂ ਤੇ (ਉਸ ਦੇ ਦਰ ਤੇ) ਅਨੇਕਾਂ ਵਾਰੀ ਨਮਸਕਾਰ ਕਰਦਾ ਹਾਂ ।
ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥੨॥
ਹੇ ਨਾਨਕ! ਸਾਧ ਸੰਗਤਿ ਵਿਚ ਰਹਿ ਕੇ (ਪ੍ਰਭੂ ਤੋਂ ਬਿਨਾ) ਹੋਰ ਹੋਰ ਮੋਹ-ਪਿਆਰ ਦੂਰ ਕੀਤਿਆਂ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ ।੨।
ਪਉੜੀ ॥
pauVI[
ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥
(ਹੇ ਭਾਈ!) ਸਦਾ ਗੁਰੂ ਦੀ ਦੱਸੀ ਸੇਵਾ ਕਰਦਾ ਰਹੁ, (ਤੇ ਇਸ ਤਰ੍ਹਾਂ ਆਪਣੇ ਅੰਦਰੋਂ) ਖੋਟੀ ਮਤਿ ਕੱਢ ।
ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥
ਹੇ ਮਿੱਤਰ! (ਆਪਣੇ ਅੰਦਰੋਂ) ਕਾਮ ਕ੍ਰੋਧ ਲੋਭ ਦੂਰ ਕਰ, (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਦੇ) ਮਨ ਵਿਚ ਹਿਰਦੇ ਵਿਚ ਰਤਨ (ਵਰਗਾ ਕੀਮਤੀ) ਪ੍ਰਭੂ-ਨਾਮ ਆ ਵੱਸਦਾ ਹੈ ।
ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥
(ਜੇਹੜਾ ਮਨੁੱਖ ਇਉਂ ਜਤਨ ਕਰਦਾ ਹੈ ਉਸ ਨੂੰ) ਆਤਮਕ ਜੀਵਨ ਮਿਲ ਜਾਂਦਾ ਹੈ, ਉਸ ਨੂੰ (ਸੁਚੱਜਾ ਪਵਿਤ੍ਰ) ਜੀਵਨ ਮਿਲ ਪੈਂਦਾ ਹੈ, ਉਸ ਦੇ ਸਾਰੇ ਦੁੱਖ ਕਲੇਸ਼ ਮਿਟ ਜਾਂਦੇ ਹਨ, ਉਸ ਦੇ ਅੰਦਰ ਪ੍ਰਭੂ-ਪੇ੍ਰਮ ਆ ਵੱਸਦਾ ਹੈ ਪ੍ਰਭੂ ਦੀ ਭਗਤੀ ਆ ਵੱਸਦੀ ਹੈ ।
ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥
(ਹੇ ਮਿੱਤਰ ! ਆਪਣੇ ਮਨ ਵਿਚੋਂ) ਹਉਮੈ ਦੂਰ ਕਰੋ ਤੇ ਪਰਮਾਤਮਾ ਦਾ ਭਜਨ ਕਰੋ ।