Sri Guru Granth Sahib Ji — Ang 308 (punjabi)
ਮਃ ੪ ॥
ਚੋਥੀ ਪਾਤਸ਼ਾਹੀ।
ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥
ਜਿਨ੍ਹਾਂ ਨੂੰ ਪ੍ਰਭੂ ਆਪ ਵਡਿਆਈ ਬਖ਼ਸ਼ਦਾ ਹੈ, ਉਹਨਾਂ ਦੀ ਚਰਨੀਂ ਸਾਰੇ ਸੰਸਾਰ ਨੂੰ ਭੀ ਲਿਆ ਕੇ ਪਾਂਦਾ ਹੈ;
ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥
(ਇਸ ਵਡਿਆਈ ਨੂੰ ਆਉਂਦਾ ਵੇਖ ਕੇ) ਤਦ ਡਰੀਏ, ਜੇ ਅਸੀ ਕੁਝ ਆਪਣੇ ਵਲੋਂ ਕਰਦੇ ਹੋਵੀਏ, ਇਹ ਤਾਂ ਕਰਤਾਰ ਆਪਣੀ ਕਲਾ ਆਪ ਵਧਾ ਰਿਹਾ ਹੈ ।
ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥
ਹੇ ਭਾਈ! ਚੇਤਾ ਰੱਖੋ, ਜਿਸ ਪ੍ਰਭੂ ਨੇ ਆਪਣੇ ਬਲ ਨਾਲ ਸਭ ਜੀਵਾਂ ਨੂੰ ਲਿਆ ਕੇ (ਸਤਿਗੁਰੂ ਦੇ ਅੱਗੇ) ਨਿਵਾਇਆ ਹੈ, ਉਸ ਸੱਚੇ ਪ੍ਰੀਤਮ ਦਾ ਇਹ ਸੰਸਾਰ (ਇਕ) ਅਖਾੜਾ ਹੈ,
ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥
(ਜਿਸ ਵਿਚ) ਉਹ ਸੁਆਮੀ ਪ੍ਰਭੂ ਆਪਣੇ ਭਗਤਾਂ ਦੀ ਰੱਖਿਆ ਕਰਦਾ ਹੈ ਤੇ ਨਿੰਦਕਾਂ ਦੁਸ਼ਟਾਂ ਦੇ ਮੂੰਹ ਕਾਲੇ ਕਰਾਉਂਦਾ ਹੈ
ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥
ਸਤਿਗੁਰੂ ਦੀ ਮਹਿਮਾ ਸਦਾ ਵਧਦੀ ਹੈ ਕਿਉਂਕਿ ਹਰੀ ਆਪਣੀ ਕੀਰਤੀ ਤੇ ਭਗਤੀ ਸਦਾ ਆਪ ਸਤਿਗੁਰੂ ਪਾਸੋਂ ਕਰਾਉਂਦਾ ਹੈ ।
ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥
ਹੇ ਗੁਰ-ਸਿਖੋ! ਹਰ ਰੋਜ਼ (ਭਾਵ, ਹਰ ਵੇਲੇ) ਨਾਮ ਜਪੋ (ਤਾ ਕਿ) ਸਿਰਜਨਹਾਰ ਹਰੀ (ਇਹੋ ਜਿਹਾ) ਸਤਿਗੁਰੂ (ਤੁਹਾਡੇ) ਹਿਰਦੇ ਵਿਚ ਵਸਾ ਦੇਵੇ
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥
ਹੇ ਗੁਰ-ਸਿਖੋ! ਸਤਿਗੁਰੂ ਦੀ ਬਾਣੀ ਨਿਰੋਲ ਸੱਚ ਸਮਝੋ (ਕਿਉਂਕਿ) ਸਿਰਜਨਹਾਰ ਪ੍ਰਭੂ ਆਪ ਇਹ ਬਾਣੀ ਸਤਿਗੁਰੂ ਦੇ ਮੂੰਹ ਤੋਂ ਅਖਵਾਂਦਾ ਹੈ
ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥
ਪਿਆਰਾ ਹਰੀ ਗੁਰ-ਸਿੱਖਾਂ ਦੇ ਮੂੰਹ ਉਜਲੇ ਕਰਦਾ ਹੈ ਤੇ ਸੰਸਾਰ ਵਿਚ ਸਭਨੀਂ ਪਾਸੀਂ ਸਤਿਗੁਰੂ ਦੀ ਜਿੱਤ ਕਰਾਉਂਦਾ ਹੈ
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥
ਦਾਸ ਨਾਨਕ ਭੀ ਪ੍ਰਭੂ ਦਾ ਸੇਵਕ ਹੈ; ਪ੍ਰਭੂ ਆਪਣੇ ਦਾਸਾਂ ਦੀ ਲਾਜ ਆਪ ਰੱਖਦਾ ਹੈ ।੨।
ਪਉੜੀ ॥
pauVI[
ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥
ਹੇ ਸਾਡੇ ਸਦਾ-ਥਿਰ ਰਹਿਣ ਵਾਲੇ ਸ਼ਾਹ! ਤੂੰ ਆਪ ਹੀ ਸੱਚਾ ਮਾਲਕ ਹੈਂ,
ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥
ਹੇ ਪ੍ਰਭੂ! ਅਸੀ ਤੇਰੇ ਵਣਜਾਰੇ ਹਾਂ, ਸਾਨੂੰ ਇਹ ਨਿਸਚੇ ਕਰਾ ਕਿ ਨਾਮ ਦੀ ਪੂੰਜੀ ਸਦਾ ਕਾਇਮ ਰਹਿਣ ਵਾਲੀ ਹੈ
ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥
ਜੋ ਸਦਾ-ਥਿਰ ਨਾਮ ਸਿਮਰਦੇ ਹਨ, ਸੱਚੇ ਨਾਮ ਦਾ ਸਉਦਾ ਖ਼ਰੀਦਦੇ ਹਨ ਤੇ ਨਿਰਾਲੇ ਪ੍ਰਭੂ ਦੇ ਗੁਣ ਉਚਾਰਦੇ ਹਨ
ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥
ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੁਆਰਾ ਸੁਧਰ ਕੇ ਸੇਵਕ ਸੁਭਾਉ ਵਾਲੇ ਹੋ ਕੇ ਉਸ ਪ੍ਰਭੂ ਨੂੰ ਮਿਲਦੇ ਹਨ
ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥
ਹੇ ਹਰੀ! ਤੂੰ ਸੱਚਾ ਮਾਲਕ ਹੈਂ, ਤੈਨੂੰ ਕੋਈ ਸਮਝ ਨਹੀਂ ਸਕਦਾ (ਪਰ) ਸਤਿਗੁਰੂ ਦੇ ਸ਼ਬਦ ਦੁਆਰਾ ਤੇਰੀ ਸੂਝ ਪੈਂਦੀ ਹੈ ।੧੪।
ਸਲੋਕ ਮਃ ੪ ॥
ਸਲੋਕ ਚੋਥੀ ਪਾਤਸ਼ਾਹੀ।
ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥
ਜਿਸ ਦੇ ਹਿਰਦੇ ਵਿਚ ਪਰਾਈ ਈਰਖਾ ਹੋਵੇ, ਉਸ ਦਾ ਆਪਣਾ ਭੀ ਕਦੇ ਭਲਾ ਨਹੀਂ ਹੁੰਦਾ,
ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥
ਉਸ ਦੇ ਬਚਨ ਤੇ ਕੋਈ ਇਤਬਾਰ ਨਹੀਂ ਕਰਦਾ, ਉਹ ਸਦਾ (ਮਾਨੋ) ਉਜਾੜ ਵਿਚ ਖਲੋਤਾ ਕੂਕਦਾ ਹੈ ।
ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥
ਜਿਸ ਮਨੁੱਖ ਦੇ ਹਿਰਦੇ ਵਿਚ ਚੁਗ਼ਲੀ ਹੁੰਦੀ ਹੈ ਉਹ ਚੁਗ਼ਲ (ਦੇ ਨਾਮ ਨਾਲ) ਹੀ ਮਸ਼ਹੂਰ ਹੋ ਜਾਂਦਾ ਹੈ, ਉਸ ਦੀ (ਪਿਛਲੀ) ਸਾਰੀ ਕੀਤੀ ਹੋਈ ਕਮਾਈ ਵਿਅਰਥ ਜਾਂਦੀ ਹੈ
ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥
, ਉਹ ਸਦਾ ਪਰਾਈ ਝੂਠੀ ਚੁਗ਼ਲੀ ਕਰਦਾ ਹੈ, ਇਸ ਮੁਕਾਲਖ ਕਰਕੇ ਉਹ ਕਿਸੇ ਦੇ ਮੱਥੇ ਭੀ ਨਹੀਂ ਲੱਗ ਸਕਦਾ (ਉਸ ਦਾ ਮੂੰਹ ਕਾਲਾ ਹੋ ਜਾਂਦਾ ਹੈ ਤੇ ਵਿਖਾ ਨਹੀਂ ਸਕਦਾ) ।
ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥
ਇਸ ਮਨੁੱਖਾ ਜਨਮ ਵਿਚ ਸਰੀਰ ਕਰਮ-(ਰੂਪ ਬੀਜ ਬੀਜਣ ਲਈ) ਭੰੁਏਂ ਹੈ, ਇਸ ਵਿਚ ਜਿਸ ਤਰ੍ਹਾਂ ਦਾ ਬੀਜ ਮਨੁੱਖ ਬੀਜਦਾ ਹੈ, ਉਸੇ ਤਰ੍ਹਾਂ ਦਾ ਫਲ ਖਾਂਦਾ ਹੈ
ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥
(ਕੀਤੇ ਕਰਮਾਂ ਦਾ ਨਿਬੇੜਾ ਗੱਲਾਂ ਉਤੇ ਨਹੀਂ ਹੁੰਦਾ, ਜੇ ਵਿਹੁ ਖਾਧੀ ਜਾਏ ਤਾਂ (ਅੰਮ੍ਰਿਤ ਦੀਆਂ ਗੱਲਾਂ ਕਰਦਿਆਂ ਭੀ ਮਨੁੱਖ ਬਚ ਨਹੀਂ ਸਕਦਾ) ਤੁਰੰਤ ਮਰ ਜਾਂਦਾ ਹੈ ।
ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥
ਹੇ ਭਾਈ! ਸੱਚੇ ਪ੍ਰਭੂ ਦਾ ਨਿਆਉਂ ਵੇਖੋ, ਜਿਸ ਤਰ੍ਹਾਂ ਦਾ ਕੋਈ ਕੰਮ ਕਰਦਾ ਹੈ, Eਹੋ ਜਿਹਾ ਉਸ ਦਾ ਫਲ ਪਾ ਲੈਂਦਾ ਹੈ
ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥
ਹੇ ਨਾਨਕ! ਜਿਸ ਦਾਸ ਨੂੰ ਪ੍ਰਭੂ ਇਹ ਸਮਝਣ ਦੀ ਸਾਰੀ ਬੁਧਿ ਬਖ਼ਸ਼ਦਾ ਹੈ, ਉਹ ਪ੍ਰਭੂ ਦੇ ਦਰ ਦੀਆਂ ਇਹ ਗੱਲਾਂ ਕਰ ਕੇ ਸੁਣਾਉਂਦਾ ਹੈ ।੧।
ਮਃ ੪ ॥
ਚੋਥੀ ਪਾਤਸ਼ਾਹੀ।
ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥
ਸਤਿਗੁਰੂ ਦੇ ਪਰਤੱਖ ਹੁੰਦਿਆਂ ਭੀ ਜੋ ਨਿੰਦਕ (ਗੁਰ ਤੋਂ) ਵਿੱਛੜੇ ਰਹਿੰਦੇ ਹਨ, ਉਹਨਾਂ ਨੂੰ ਦਰਗਾਹ ਵਿਚ ਢੋਈ ਨਹੀਂ ਮਿਲਦੀ
ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥
ਜੋ ਕੋਈ ਉਹਨਾਂ ਦਾ ਸੰਗ ਭੀ ਕਰਦਾ ਹੈ ਉਸ ਦਾ ਭੀ ਮੂੰਹ ਫਿੱਕਾ ਤੇ ਮੂੰਹ ਤੇ ਨਿਰੀ ਥੁੱਕ ਪੈਂਦੀ ਹੈ (ਭਾਵ, ਲੋਕ ਮੂੰਹ ਤੇ ਫਿਟਕਾਂ ਪਾਂਦੇ ਹਨ)
ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥
(ਕਿਉਂਕਿ) ਜੋ ਮਨੁੱਖ ਗੁਰੂ ਵਲੋਂ ਵਿੱਛੜੇ ਹੋਏ ਹਨ, ਉਹ ਸੰਸਾਰ ਵਿਚ ਭੀ ਫਿਟਕਾਰੇ ਹੋਏ ਹਨ ਤੇ ਸਦਾ ਡਕੋ-ਡੋਲੇ ਖਾਂਦੇ ਫਿਰਦੇ ਹਨ ।
ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥
ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਸਦਾ (ਮਾਨੋ) ਢਾਹਾਂ ਮਾਰਦੇ ਫਿਰਦੇ ਹਨ
ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥
ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਉਤਰਦੀ, ਤੇ ਸਦਾ ਭੁੱਖ ਭੁੱਖ ਕੂਕਦੇ ਹਨ,
ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥
ਕੋਈ ਉਹਨਾਂ ਦੀ ਗੱਲ ਦਾ ਇਤਬਾਰ ਨਹੀਂ ਕਰਦਾ (ਇਸ ਕਰਕੇ) ਉਹ ਸਦਾ ਚਿੰਤਾ ਫ਼ਿਕਰ ਵਿਚ ਹੀ ਖਪਦੇ ਹਨ
ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥
ਜੋ ਮਨੁੱਖ ਸਤਿਗੁਰੂ ਦੀ ਮਹਿਮਾ ਜਰ ਨਹੀਂ ਸਕਦੇ, ਉਹਨਾਂ ਨੂੰ ਲੋਕ ਪਰਲੋਕ ਵਿਚ ਟਿਕਾਣਾ ਨਹੀਂ ਮਿਲਦਾ
ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥
ਗੁਰੂ ਤੋਂ ਜੋ ਵਿੱਛੜੇ ਹਨ, ਉਹਨਾਂ ਨੂੰ ਜੋ ਮਨੁੱਖ ਜਾ ਮਿਲਦੇ ਹਨ, ਉਹ ਭੀ ਆਪਣੀ ਮਾੜੀ ਮੋਟੀ ਸਾਰੀ ਇੱਜ਼ਤ ਗਵਾ ਲੈਂਦੇ ਹਨ