Sri Guru Granth Sahib Ji — Ang 315 (punjabi)
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥
(ਜਨਮ ਜਨਮਾਂਤਰਾਂ ਤੋ ਪਾਪ ਕਰ ਕੇ ਨਿੰਦਕ ਮਨੁੱਖ ਬਹੁਤਾ ਕੁਝ ਤਾਂ ਅੱਗੇ ਹੀ ਨਾਮ ਵਲੋਂ ਮਰ ਚੁਕਦੇ ਹਨ) ਬਾਕੀ ਜੋ ਥੋੜੇ ਬਹੁਤ (ਭਲੇ ਸੰਸਕਾਰ ਰਹਿ ਜਾਂਦੇ ਹਨ) ਉਹਨਾਂ ਨੂੰ ਪ੍ਰਭੂ ਨੇ ਆਪ ਉੱਦਮ ਕਰ ਕੇ (ਭਾਵ, ਨਿੰਦਕਾਂ ਨੂੰ ਨਿੰਦਾ ਵਾਲੇ ਪਾਸੇ ਲਾ ਕੇ ਮੁਕਾ ਦਿੱਤਾ)
ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥੧॥
ਤੇ, ਹੇ ਨਾਨਕ! ਸੰਤ ਜਨਾਂ ਦਾ ਰਾਖਾ ਹਰੀ ਸਭ ਥਾਈਂ ਪਰਗਟ ਖੇਲ ਕਰ ਰਿਹਾ ਹੈ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥
ਜੋ ਮਨੁੱਖ ਪਹਿਲੋਂ ਤੋਂ ਹੀ ਪ੍ਰਭੂ ਵਲੋਂ ਖੁੰਝੇ ਹੋਏ ਹਨ, ਉਹ ਹੋਰ ਕਿਹੜਾ ਆਸਰਾ ਲੈਣ?
ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥੨॥
(ਕਿਉਂਕਿ) ਹੇ ਨਾਨਕ! ਇਹ ਉਸ ਪ੍ਰਭੂ ਨੇ ਆਪ ਮਾਰੇ ਹੋਏ ਹਨ, ਜੋ ਸਾਰੀ ਸ੍ਰਿਸ਼ਟੀ ਨੂੰ ਰਚਨ ਦੇ ਸਮਰੱਥ ਹੈ ।੨।
ਪਉੜੀ ੫ ॥
ਪਉੜੀ ਪੰਜਵੀਂ ਪਾਤਸ਼ਾਹੀ।
ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥
ਮਨੁੱਖ ਰਾਤ ਨੂੰ ਫਾਹੇ ਲੈ ਕੇ (ਪਰਾਏ ਘਰਾਂ ਨੂੰ ਲੁੱਟਣ ਲਈ) ਤੁਰਦੇ ਹਨ (ਪਰ) ਪ੍ਰਭੂ ਉਹਨਾਂ ਨੂੰ ਜਾਣਦਾ ਹੈ,
ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥
ਅੰਦਰਲੇ ਥਾਈਂ ਲੁਕ ਕੇ ਪਰਾਈਆਂ ਇਸਤ੍ਰੀਆਂ ਵਲ ਤੱਕਦੇ ਹਨ,
ਸੰਨੑੀ ਦੇਨਿੑ ਵਿਖੰਮ ਥਾਇ ਮਿਠਾ ਮਦੁ ਮਾਣੀ ॥
ਔਖੇ ਥਾਈਂ ਸੰਨ੍ਹ ਲਾਉਂਦੇ ਹਨ ਤੇ ਸ਼ਰਾਬ ਨੂੰ ਮਿੱਠਾ ਕਰ ਕੇ ਮਾਣਦੇ ਹਨ ।
ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥
(ਅੰਤ ਨੂੰ) ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਆਪ ਹੀ ਪਛਤਾਉਂਦੇ ਹਨ,
ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥
(ਕਿਉਂਕਿ) ਮੌਤ ਦਾ ਫ਼ਰਿਸ਼ਤਾ ਮਾੜੇ ਕੰਮ ਕਰਨ ਵਾਲਿਆਂ ਨੂੰ ਇਉਂ ਪੀੜਦਾ ਹੈ ਜਿਵੇਂ ਘਾਣੀ ਵਿਚ ਤਿਲ ।੨੭।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥
ਜੋ ਮਨੁੱਖ ਸੱਚੇ ਸ਼ਾਹ (ਪ੍ਰਭੂ) ਦੇ ਸੇਵਕ ਹਨ ਉਹੋ ਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈਂਦੇ ਹਨ ।
ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥੧॥
ਹੇ ਨਾਨਕ! ਜੋ (ਉਸ ਸੱਚੇ ਸ਼ਾਹ ਨੂੰ ਛੱਡ ਕੇ) ਦੂਜੇ ਦੀ ਸੇਵਾ ਕਰਦੇ ਹਨ, ਉਹ ਮੂਰਖ ਖਪ ਖਪ ਕੇ ਮਰਦੇ ਹਨ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥
ਹੇ ਪ੍ਰਭੂ! ਮੁਢ ਤੋਂ (ਕੀਤੇ ਕੰਮਾਂ ਦੇ ਅਨੁਸਾਰ) ਜੋ (ਸੰਸਕਾਰ-ਰੂਪ) ਲੇਖ (ਹਿਰਦੇ ਵਿਚ) ਉੱਕਰਿਆ ਗਿਆ ਹੈ, ਉਹ ਮਿਟਾਇਆ ਨਹੀਂ ਜਾ ਸਕਦਾ ।
ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥੨॥
(ਪਰ ਹਾਂ) ਹੇ ਨਾਨਕ! ਪ੍ਰਭੂ ਦਾ ਨਾਮ-ਧਨ ਤੇ ਸੌੋਦਾ (ਇਕੱਠਾ ਕਰੋ), ਨਾਮ ਸਦਾ ਸਿਮਰੋ (ਇਸ ਤਰ੍ਹਾਂ ਪਿਛਲਾ ਲੇਖ ਮਿਟ ਸਕਦਾ ਹੈ) ।੨।
ਪਉੜੀ ੫ ॥
ਪਉੜੀ ਪੰਜਵੀਂ ਪਾਤਸ਼ਾਹੀ।
ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥
ਜਿਸ ਮਨੁੱਖ ਨੂੰ ਰੱਬ ਵਲੋਂ ਹੀ ਠੇਡਾ ਵੱਜੇ, ਉਹ (ਜ਼ਿੰਦਗੀ ਦੇ ਸਹੀ ਰਾਹ ਤੇ) ਟਿਕ ਨਹੀਂ ਸਕਦਾ ।
ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥
ਉਹ ਬੇਅੰਤ ਪਾਪ ਕਰਦਾ ਰਹਿੰਦਾ ਹੈ, ਸਦਾ (ਵਿਕਾਰਾਂ ਦੀ) ਵਿਹੁ ਹੀ ਚੱਖਦਾ ਹੈ (ਭਾਵ, ਉਸ ਨੂੰ ਵਿਕਾਰਾਂ ਦਾ ਚਸਕਾ ਪਿਆ ਰਹਿੰਦਾ ਹੈ) ।
ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥
ਦੂਜਿਆਂ ਦੇ ਐਬ ਢੂੰਢ ਢੂੰਢ ਕੇ ਖ਼ੁਆਰ ਹੁੰਦਾ ਹੈ ਤੇ ਆਪਣੇ ਆਪ ਵਿਚ ਸੜਦਾ ਹੈ ।
ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥
ਉਹ (ਸਮਝੋ) ਸੱਚੇ ਪਰਮਾਤਮਾ ਵਲੋਂ ਮਾਰਿਆ ਹੋਇਆ ਹੈ, ਕੋਈ ਉਸ ਦੀ ਸਹਾਇਤਾ ਨਹੀਂ ਕਰ ਸਕਦਾ ।
ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥੨੮॥
ਹੇ ਨਾਨਕ! (ਇਸ ਵਿਹੁ ਤੋਂ ਬਚਣ ਲਈ) ਉਸ ਅਕਾਲ ਪੁਰਖ ਦੀ ਸ਼ਰਨ ਪਉ ਜੋ ਅਲੱਖ ਹੈ ।੨੮।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥
ਅਕਿਰਤਘਣ ਮਨੁੱਖ ਉਸ ਪ੍ਰਭੂ ਵਲੋਂ ਮਾਰੇ ਹੋਏ ਹੁੰਦੇ ਹਨ, ਬਹੁਤ ਭਾਰੇ ਦੁੱਖ-ਰੂਪ ਘੋਰ ਨਰਕ ਉਹਨਾਂ ਦਾ ਟਿਕਾਣਾ ਹੈੇ ।
ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥੧॥
ਹੇ ਨਾਨਕ! (ਇਹਨਾਂ ਦੁੱਖਾਂ ਵਿਚ) ਉਹ ਖ਼ੁਆਰ ਹੋ ਹੋ ਕੇ ਮਰਦੇ ਹਨ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥
ਸਾਰੇ ਰੋਗਾਂ ਦੇ ਦਾਰੂ ਉਸ ਪ੍ਰਭੂ ਨੇ ਬਣਾਏ ਹਨ (ਭਾਵ, ਹੋ ਸਕਦੇ ਹਨ), ਪਰ ਨਿੰਦਕਾਂ (ਦੇ ਨਿੰਦਾ-ਰੋਗ ਦਾ) ਕੋਈ ਇਲਾਜ ਨਹੀਂ ।
ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥੨॥
ਹੇ ਨਾਨਕ! ਪ੍ਰਭੂ ਨੇ ਆਪ ਉਹ ਭੁਲੇਖੇ ਵਿਚ ਪਾਏ ਹੋਏ ਹਨ (ਇਸ ਆਪਣੇ ਕੀਤੇ ਦੇ ਅਨੁਸਾਰ) ਨਿੰਦਕ ਖਪ ਖਪ ਕੇ ਜੂਨੀਆਂ ਵਿਚ ਪੈਂਦੇ ਹਨ ।੨।
ਪਉੜੀ ੫ ॥
ਪਉੜੀ ਪੰਜਵੀਂ ਪਾਤਸ਼ਾਹੀ।
ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥
(ਜਿਨ੍ਹਾਂ ਮਨੁੱਖਾਂ ਨੂੰ) ਪੂਰੇ ਸਤਿਗੁਰੂ ਨੇ ਪ੍ਰਭੂ ਦਾ ਸੱਚਾ ਤੇ ਨਾ ਮੁੱਕਣ ਵਾਲਾ ਧਨ ਪਰਸੰਨ ਹੋ ਕੇ ਦਿੱਤਾ ਹੈ,
ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥
ਉਹਨਾਂ ਦੇ ਸਾਰੇ ਫ਼ਿਕਰ ਮਿਟ ਜਾਂਦੇ ਹਨ ਤੇ ਮੌਤ ਦਾ ਡਰ ਦੂਰ ਹੋ ਜਾਂਦਾ ਹੈ
ਕਾਮ ਕ੍ਰੋਧ ਬੁਰਿਆਈਆਂ ਸੰਗਿ ਸਾਧੂ ਤੁਟੁ ॥
(ਅਤੇ ਉਹਨਾਂ ਦੇ) ਕਾਮ ਕਰੋਧ ਆਦਿਕ ਪਾਪ ਸੰਤਾਂ ਦੀ ਸੰਗਤ ਵਿਚ ਮੁੱਕ ਜਾਂਦੇ ਹਨ;
ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥
ਪਰ ਜੋ ਮਨੁੱਖ ਸੱਚੇ ਹਰੀ ਤੋਂ ਬਿਨਾ ਕਿਸੇ ਹੋਰ ਦੀ ਸੇਵਾ ਕਰਦੇ ਹਨ, ਉਹ ਬੋਟ ਹੋ ਕੇ (ਭਾਵ, ਨਿਆਸਰੇ ਹੋ ਕੇ) ਮਰਦੇ ਹਨ ।
ਨਾਨਕ ਕਉ ਗੁਰਿ ਬਖਸਿਆ ਨਾਮੈ ਸੰਗਿ ਜੁਟੁ ॥੨੯॥
ਹੇ ਨਾਨਕ! ਜਿਸ ਮਨੁੱਖ ਤੇ ਸਤਿਗੁਰੂ ਦੀ ਰਾਹੀਂ ਪ੍ਰਭੂ ਨੇ ਬਖ਼ਸ਼ਿਸ਼ ਕੀਤੀ ਹੈ ਉਹ ਨਿਰੋਲ ਨਾਮ ਵਿਚ ਜੁਟਿਆ ਹੋਇਆ ਹੈ ।੨੯।
ਸਲੋਕ ਮਃ ੪ ॥
ਸਲੋਕ ਚੋਥੀ ਪਾਤਸ਼ਾਹੀ।
ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥
ਜੋ ਮਨੁੱਖ ਅੰਦਰੋਂ ਲੋਭੀ ਹੋਵੇ ਤੇ ਜੋ ਕੋਹੜੀ ਸਦਾ ਮਾਇਆ ਵਾਸਤੇ ਭਟਕਦਾ ਫਿਰੇ, ਉਹ (ਸੱਚਾ) ਤਪੱਸਵੀ ਨਹੀਂ ਹੋ ਸਕਦਾ ।
ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥
ਇਹ ਤਪਾ ਪਹਿਲਾਂ (ਆਪਣੇ ਆਪ) ਸੱਦਿਆਂ ਆਦਰ ਦੀ ਭਿੱਛਿਆ ਲੈਂਦਾ ਨਹੀਂ ਸੀ, ਤੇ ਪਿਛੋਂ ਪਛਤਾ ਕੇ ਇਸ ਨੇ ਪੁੱਤਰ ਨੂੰ ਲਿਆ ਕੇ (ਪੰਗਤਿ) ਵਿਚ ਬਿਠਾਲ ਦਿੱਤਾ ।
ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥
(ਨਗਰ ਦੇ) ਮੁਖੀ ਬੰਦੇ ਸਾਰੇ ਹੱਸਣ ਲੱਗ ਪਏ (ਤੇ ਆਖਣ ਲੱਗੇ ਕਿ) ਇਹ ਤਪਾ ਲੋਭ ਦੀ ਲਹਿਰ ਵਿਚ ਗਲਿਆ ਪਿਆ ਹੈ ।
ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥
ਜਿੱਥੇ ਥੋਹੜਾ ਧਨ ਵੇਖਦਾ ਹੈ, Eਥੇ ਤਾਂ ਨੇੜੇ ਛੋਂਹਦਾ ਭੀ ਨਹੀਂ, ਤੇ ਬਹੁਤਾ ਧਨ ਵੇਖਿਆਂ (ਵੇਖ ਕੇ) ਤਪੇ ਨੇ ਆਪਣਾ ਧਰਮ ਹਾਰ ਦਿੱਤਾ ਹੈ ।
ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥
ਭਲੇ ਮਨੁੱਖਾਂ ਨੇ ਇਕੱਠੇ ਹੋ ਕੇ ਵਿਚਾਰ ਕੀਤੀ ਹੈ (ਤੇ ਫ਼ੈਸਲਾ ਕੀਤਾ ਹੈ) ਕਿ ਹੇ ਭਾਈ! ਇਹ (ਸੱਚਾ) ਤਪਾ ਨਹੀਂ ਹੈ ਬਗੁਲਾ (ਭਾਵ, ਪਖੰਡੀ) ਹੈ
ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥
ਭਲੇ ਮਨੁੱਖਾਂ ਦੀ ਇਹ ਤਪਾ ਨਿੰਦਾ ਕਰਦਾ ਹੈ ਤੇ ਸੰਸਾਰ ਦੀ ਉਸਤਤਿ ਵਿਚ ਹੈ (ਭਾਵ, ਸੰਸਾਰੀ ਜੀਵਾਂ ਦੀ ਵਡਿਆਈ ਵਿਚ ਖ਼ੁਸ਼ ਹੁੰਦਾ ਹੈ) ਇਸ ਦੂਸ਼ਣ ਕਰਕੇ ਇਸ ਤਪੇ ਨੂੰ ਖਸਮ ਪ੍ਰਭੂ ਨੇ (ਆਤਮਕ ਜੀਵਨ ਵਲੋਂ) ਮੁਰਦਾ ਕਰ ਦਿੱਤਾ ਹੈ ।
ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥
ਵੇਖੋ! ਮਹਾਂ ਪੁਰਖਾਂ ਦੀ ਨਿੰਦਿਆ ਕਰਨ ਦਾ ਇਸ ਤਪੇ ਨੂੰ ਇਹ ਫਲ ਮਿਲਿਆ ਹੈ ਕਿ ਇਸ ਦੀ (ਹੁਣ ਤਾਈਂ ਦੀ ਕੀਤੀ ਹੋਈ) ਸਾਰੀ ਘਾਲ ਨਿਸਫਲ ਗਈ ਹੈ ।
ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥
ਬਾਹਰ ਨਗਰ ਦੇ ਮੁਖੀ ਬੰਦਿਆਂ ਵਿਚ ਬੈਠ ਕੇ ਆਪਣੇ ਆਪ ਨੂੰ ਤਪਾ ਅਖਵਾਉਂਦਾ ਹੈ
ਅੰਦਰਿ ਬਹੈ ਤਪਾ ਪਾਪ ਕਮਾਏ ॥
ਅਤੇ ਅੰਦਰ ਬਹਿ ਕੇ ਤਪਾ ਮੰਦੇ ਕਰਮ ਕਰਦਾ ਹੈ,