Sri Guru Granth Sahib Ji — Ang 324 (punjabi)
ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥
ਹੇ ਪ੍ਰਭੂ! ਤੂੰ (ਮੇਰਾ) ਗੁਰੂ ਹੈਂ, ਮੈਂ ਤੇਰਾ ਨਵਾਂ ਸਿੱਖ ਹਾਂ (ਭਾਵ, ਤੇਰੇ ਨਾਲ ਉਸੇ ਤਰ੍ਹਾਂ ਪਿਆਰ ਹੈ ਜਿਵੇਂ ਨਵਾਂ ਨਵਾਂ ਸਿੱਖ ਆਪਣੇ ਗੁਰੂ ਨਾਲ ਕਰਦਾ ਹੈ) ।
ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥
ਕਬੀਰ ਆਖਦਾ ਹੈ—ਹੁਣ ਤਾਂ (ਮਨੁੱਖਾ-ਜਨਮ) ਅਖ਼ੀਰ ਦਾ ਵੇਲਾ ਹੈ, ਮੈਨੂੰ ਜ਼ਰੂਰ ਮਿਲ ।੪।੨।
ਗਉੜੀ ਕਬੀਰ ਜੀ ॥
gauVI pUjX kbIr[
ਜਬ ਹਮ ਏਕੋ ਏਕੁ ਕਰਿ ਜਾਨਿਆ ॥
ਜਦੋਂ ਅਸਾਂ (ਭਾਵ, ਮੈਂ) ਇਹ ਸਮਝ ਲਿਆ ਹੈ ਕਿ ਸਭ ਥਾਈਂ ਇਕ ਪਰਮਾਤਮਾ ਹੀ ਵਿਆਪਕ ਹੈ,
ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥
ਤਾਂ (ਪਤਾ ਨਹੀਂ) ਲੋਕਾਂ ਨੇ ਇਸ ਗੱਲ ਨੂੰ ਕਿਉਂ ਬੁਰਾ ਮਨਾਇਆ ਹੈ ।੧।
ਹਮ ਅਪਤਹ ਅਪੁਨੀ ਪਤਿ ਖੋਈ ॥
ਮੈਂ ਨਿਸੰਗ ਹੋ ਗਿਆ ਹਾਂ ਤੇ ਮੈਨੂੰ ਇਹ ਪਰਵਾਹ ਨਹੀਂ ਕਿ ਕੋਈ ਮਨੁੱਖ ਮੇਰੀ ਇੱਜ਼ਤ ਕਰੇ ਜਾਂ ਨਾਹ ਕਰੇ ।
ਹਮਰੈ ਖੋਜਿ ਪਰਹੁ ਮਤਿ ਕੋਈ ॥੧॥ ਰਹਾਉ ॥
(ਤੁਹਾਨੂੰ ਲੋਕਾਂ ਨੂੰ ਜਗਤ ਵਿਚ ਮਨ-ਵਡਿਆਈ ਦਾ ਖ਼ਿਆਲ ਹੈ, ਇਸ ਵਾਸਤੇ ਜਿਸ ਰਾਹੇ ਮੈਂ ਪਿਆ ਹਾਂ) ਉਸ ਰਾਹੇ ਮੇਰੇ ਪਿੱਛੇ ਨਾਹ ਤੁਰੋ ।੧।ਰਹਾਉ।
ਹਮ ਮੰਦੇ ਮੰਦੇ ਮਨ ਮਾਹੀ ॥
ਜੇ ਮੈਂ ਭੈੜਾ ਹਾਂ ਤਾਂ ਆਪਣੇ ਹੀ ਅੰਦਰ ਭੈੜਾ ਹਾਂ ਨ, (ਕਿਸੇ ਨੂੰ ਇਸ ਗੱਲ ਨਾਲ ਕੀਹ?);
ਸਾਝ ਪਾਤਿ ਕਾਹੂ ਸਿਉ ਨਾਹੀ ॥੨॥
ਮੈਂ ਕਿਸੇ ਨਾਲ (ਇਸੇ ਕਰਕੇ) ਕੋਈ ਮੇਲ-ਮੁਲਾਕਾਤ ਭੀ ਨਹੀਂ ਰੱਖੀ ਹੋਈ ।੨।
ਪਤਿ ਅਪਤਿ ਤਾ ਕੀ ਨਹੀ ਲਾਜ ॥
ਕੋਈ ਮੇਰੀ ਇੱਜ਼ਤ ਕਰੇ ਜਾਂ ਨਿਰਾਦਰੀ ਕਰੇ, ਮੈਂ ਇਸ ਵਿਚ ਕੋਈ ਹਾਣਤ ਨਹੀਂ ਸਮਝਦਾ;
ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥
ਕਿਉਂਕਿ ਤੁਹਾਨੂੰ ਭੀ ਤਦੋਂ ਹੀ ਸਮਝ ਆਵੇਗੀ (ਕਿ ਅਸਲ ਇੱਜ਼ਤ ਜਾਂ ਨਿਰਾਦਰੀ ਕਿਹੜੀ ਹੈ) ਜਦੋਂ ਤੁਹਾਡਾ ਇਹ ਜਗਤ-ਵਿਖਾਵਾ ਉੱਘੜ ਜਾਇਗਾ ।੩।
ਕਹੁ ਕਬੀਰ ਪਤਿ ਹਰਿ ਪਰਵਾਨੁ ॥
ਹੇ ਕਬੀਰ! ਆਖ—(ਅਸਲ) ਇੱਜ਼ਤ ਉਸੇ ਦੀ ਹੀ ਹੈ, ਜਿਸ ਨੂੰ ਪ੍ਰਭੂ ਕਬੂਲ ਕਰ ਲਏ ।
ਸਰਬ ਤਿਆਗਿ ਭਜੁ ਕੇਵਲ ਰਾਮੁ ॥੪॥੩॥
(ਤਾਂ ਤੇ, ਹੇ ਕਬੀਰ!) ਹੋਰ ਸਭ ਕੁਝ (ਭਾਵ, ਦੁਨੀਆ ਦੀ ਲੋਕ-ਲਾਜ) ਛੱਡ ਕੇ ਪਰਮਾਤਮਾ ਦਾ ਸਿਮਰਨ ਕਰ ।੪।੩।
ਗਉੜੀ ਕਬੀਰ ਜੀ ॥
gauVI kbIr jI[
ਨਗਨ ਫਿਰਤ ਜੌ ਪਾਈਐ ਜੋਗੁ ॥
ਜੇ ਨੰਗੇ ਫਿਰਦਿਆਂ ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ
ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥
ਤਾਂ ਜੰਗਲ ਦਾ ਹਰੇਕ ਪਸ਼ੂ ਮੁਕਤ ਹੋ ਜਾਣਾ ਚਾਹੀਦਾ ਹੈ ।੧।
ਕਿਆ ਨਾਗੇ ਕਿਆ ਬਾਧੇ ਚਾਮ ॥
ਨੰਗੇ ਰਿਹਾਂ ਕੀਹ ਸੌਰ ਜਾਣਾ ਹੈ ਤੇ ਪਿੰਡੇ ਤੇ ਚੰਮ ਲਪੇਟਿਆਂ ਕੀਹ ਮਿਲ ਜਾਣਾ ਹੈ?
ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ ॥
(ਹੇ ਭਾਈ!) ਜਦ ਤਕ ਤੂੰ ਪਰਮਾਤਮਾ ਨੂੰ ਨਹੀਂ ਪਛਾਣਦਾ।੧।ਰਹਾਉ।
ਮੂਡ ਮੁੰਡਾਏ ਜੌ ਸਿਧਿ ਪਾਈ ॥
ਜੇ ਸਿਰ ਮੁਨਾਇਆਂ ਸਿੱਧੀ ਮਿਲ ਸਕਦੀ ਹੈ
ਮੁਕਤੀ ਭੇਡ ਨ ਗਈਆ ਕਾਈ ॥੨॥
(ਤਾਂ ਇਹ ਕੀਹ ਕਾਰਨ ਹੈ ਕਿ) ਕੋਈ ਭੀ ਭੇਡ (ਹੁਣ ਤਕ ਮੁਕਤ ਨਹੀਂ ਹੋਈ?) ।੨।
ਬਿੰਦੁ ਰਾਖਿ ਜੌ ਤਰੀਐ ਭਾਈ ॥
ਹੇ ਭਾਈ! ਜੇ ਬਾਲ-ਜਤੀ ਰਿਹਾਂ (ਸੰਸਾਰ-ਸਮੁੰਦਰ ਤੋਂ) ਤਰ ਸਕੀਦਾ ਹੈ
ਖੁਸਰੈ ਕਿਉ ਨ ਪਰਮ ਗਤਿ ਪਾਈ ॥੩॥
ਤਾਂ ਖੁਸਰੇ ਨੂੰ ਕਿਉਂ ਮੁਕਤੀ ਨਹੀਂ ਮਿਲ ਜਾਂਦੀ? ।੩।
ਕਹੁ ਕਬੀਰ ਸੁਨਹੁ ਨਰ ਭਾਈ ॥
ਹੇ ਕਬੀਰ! (ਬੇ-ਸ਼ੱਕ) ਆਖ—ਹੇ ਭਰਾਵੋ!
ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕਿਸੇ ਨੂੰ ਮੁਕਤੀ ਨਹੀਂ ਮਿਲੀ ।੪।੪।
ਗਉੜੀ ਕਬੀਰ ਜੀ ॥
gauVI kbIr jI[
ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ ॥
(ਜੋ ਮਨੁੱਖ) ਸਵੇਰੇ ਤੇ ਸ਼ਾਮ ਨੂੰ (ਭਾਵ, ਦੋਵੇਂ ਵੇਲੇ ਨਿਰਾ) ਇਸ਼ਨਾਨ ਹੀ ਕਰਦੇ ਹਨ (ਤੇ ਸਮਝਦੇ ਹਨ ਕਿ ਅਸੀ ਪਵਿੱਤਰ ਹੋ ਗਏ ਹਾਂ, ਉਹ ਇਉਂ ਹਨ)
ਜਿਉ ਭਏ ਦਾਦੁਰ ਪਾਨੀ ਮਾਹੀ ॥੧॥
ਜਿਵੇਂ ਪਾਣੀ ਵਿਚ ਡੱਡੂ ਵੱਸ ਰਹੇ ਹਨ ।੧।
ਜਉ ਪੈ ਰਾਮ ਰਾਮ ਰਤਿ ਨਾਹੀ ॥
ਪਰ ਜੇਕਰ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਪਿਆਰ ਨਹੀਂ ਹੈ ਤਾਂ
ਤੇ ਸਭਿ ਧਰਮ ਰਾਇ ਕੈ ਜਾਹੀ ॥੧॥ ਰਹਾਉ ॥
ਤਾਂ ਉਹ ਸਾਰੇ ਧਰਮਰਾਜ ਦੇ ਵੱਸ ਪੈਂਦੇ ਹਨ ।੧।ਰਹਾਉ।
ਕਾਇਆ ਰਤਿ ਬਹੁ ਰੂਪ ਰਚਾਹੀ ॥
(ਕਈ ਮਨੁੱਖ) ਸਰੀਰ ਦੇ ਮੋਹ ਵਿਚ ਹੀ (ਭਾਵ, ਸਰੀਰ ਨੂੰ ਪਾਲਣ ਦੀ ਖ਼ਾਤਰ ਹੀ) ਕਈ ਭੇਖ ਬਣਾਉਂਦੇ ਹਨ;
ਤਿਨ ਕਉ ਦਇਆ ਸੁਪਨੈ ਭੀ ਨਾਹੀ ॥੨॥
ਉਹਨਾਂ ਨੂੰ ਕਦੇ ਸੁਪਨੇ ਵਿਚ ਭੀ ਦਇਆ ਨਹੀਂ ਆਈ (ਉਹਨਾਂ ਦਾ ਹਿਰਦਾ ਕਦੇ ਭੀ ਨਹੀਂ ਦ®ਵਿਆ) ।੨।
ਚਾਰਿ ਚਰਨ ਕਹਹਿ ਬਹੁ ਆਗਰ ॥
ਬਹੁਤੇ ਸਿਆਣੇ ਮਨੁੱਖ ਚਾਰ ਵੇਦ (ਆਦਿਕ ਧਰਮ-ਪੁਸਤਕਾਂ ਨੂੰ) ਹੀ (ਨਿਰੇ) ਪੜ੍ਹਦੇ ਹਨ (ਪਰ ਨਿਰਾ ਪੜ੍ਹਨ ਨਾਲ ਕੀਹ ਬਣੇ?) ।
ਸਾਧੂ ਸੁਖੁ ਪਾਵਹਿ ਕਲਿ ਸਾਗਰ ॥੩॥
ਇਸ ਸੰਸਾਰ-ਸਮੰੁਦਰ ਵਿਚ (ਸਿਰਫ਼) ਸੰਤ ਜਨ ਹੀ (ਅਸਲ) ਸੁਖ ਮਾਣਦੇ ਹਨ ।੩।
ਕਹੁ ਕਬੀਰ ਬਹੁ ਕਾਇ ਕਰੀਜੈ ॥
ਹੇ ਕਬੀਰ! ਆਖ—ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ
ਸਰਬਸੁ ਛੋਡਿ ਮਹਾ ਰਸੁ ਪੀਜੈ ॥੪॥੫॥
ਕਿ ਸਭ ਪਦਾਰਥਾਂ ਦਾ ਮੋਹ ਛੱਡ ਕੇ ਪਰਮਾਤਮਾ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ ।੪।੫।
ਕਬੀਰ ਜੀ ਗਉੜੀ ॥
gauVI kbIr jI[
ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥
ਉਸ ਦਾ ਜਪ ਕਰਨਾ ਕਿਸ ਭਾ? ਉਸ ਦਾ ਤਪ ਕਿਸ ਅਰਥ? ਉਸ ਦੇ ਵਰਤ ਤੇ ਪੂਜਾ ਕਿਹੜੇ ਗੁਣ?
ਜਾ ਕੈ ਰਿਦੈ ਭਾਉ ਹੈ ਦੂਜਾ ॥੧॥
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਪਿਆਰ ਹੈ, ।੨।
ਰੇ ਜਨ ਮਨੁ ਮਾਧਉ ਸਿਉ ਲਾਈਐ ॥
ਹੇ ਭਾਈ! ਮਨ ਨੂੰ ਪਰਮਾਤਮਾ ਨਾਲ ਜੋੜਨਾ ਚਾਹੀਦਾ ਹੈ
ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥
(ਸਿਮਰਨ ਛੱਡ ਕੇ ਹੋਰ) ਸਿਆਣਪਾਂ ਨਾਲ ਰੱਬ ਨਹੀਂ ਮਿਲ ਸਕਦਾ ।੧।ਰਹਾਉ।
ਪਰਹਰੁ ਲੋਭੁ ਅਰੁ ਲੋਕਾਚਾਰੁ ॥
(ਹੇ ਭਾਈ!) ਲਾਲਚ, ਵਿਖਾਵਾ ਛੱਡ ਦੇਹ
ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥
ਕਾਮ, ਕੋ®ਧ ਅਤੇ ਅਹੰਕਾਰ ਛੱਡ ਦੇਹ ।੨।
ਕਰਮ ਕਰਤ ਬਧੇ ਅਹੰਮੇਵ ॥
ਮਨੁੱਖ ਧਾਰਮਿਕ ਰਸਮਾਂ ਕਰਦੇ ਕਰਦੇ ਹਉਮੈ ਵਿਚ ਬੱਝੇ ਪਏ ਹਨ,
ਮਿਲਿ ਪਾਥਰ ਕੀ ਕਰਹੀ ਸੇਵ ॥੩॥
ਅਤੇ ਰਲ ਕੇ ਪੱਥਰਾਂ ਦੀ (ਹੀ) ਪੂਜਾ ਕਰ ਰਹੇ ਹਨ (ਪਰ ਇਹ ਸਭ ਕੁਝ ਵਿਅਰਥ ਹੈ) ।੩।
ਕਹੁ ਕਬੀਰ ਭਗਤਿ ਕਰਿ ਪਾਇਆ ॥
ਹੇ ਕਬੀਰ! ਆਖ—ਪਰਮਾਤਮਾ ਬੰਦਗੀ ਕਰਨ ਨਾਲ (ਹੀ) ਮਿਲਦਾ ਹੈ
ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥
ਭੋਲੇ ਸੁਭਾਉ ਨਾਲ ਮਿਲਦਾ ਹੈ ।੪।੬।
ਗਉੜੀ ਕਬੀਰ ਜੀ ॥
gauVI kbIr jI[
ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥
ਮਾਂ ਦੇ ਪੇਟ ਵਿਚ ਤਾਂ ਕਿਸੇ ਨੂੰ ਇਹ ਸਮਝ ਨਹੀਂ ਹੁੰਦੀ ਕਿ ਮੈਂ ਕਿਸ ਕੁਲ ਦਾ ਹਾਂ
ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥੧॥
ਸਾਰੇ ਜੀਵਾਂ ਦੀ ਉਤਪੱਤੀ ਪਰਮਾਤਮਾ ਦੀ ਅੰਸ਼ ਤੋਂ (ਹੋ ਰਹੀ) ਹੈ (ਭਾਵ, ਸਭ ਦਾ ਮੂਲ ਕਾਰਨ ਪਰਮਾਤਮਾ ਆਪ ਹੈ); ।੧।
ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ ॥
ਦੱਸ, ਹੇ ਪੰਡਿਤ! ਤੁਸੀ ਬ੍ਰਾਹਮਣ ਕਦੋਂ ਦੇ ਬਣ ਗਏ ਹੋ?
ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ ॥
ਇਹ ਆਖ ਆਖ ਕੇ ਕਿ ਮੈਂ ਬ੍ਰਾਹਮਣ ਹਾਂ, ਮੈਂ ਬ੍ਰਾਹਮਣ ਹਾਂ, ਮਨੁੱਖਾ ਜਨਮ (ਅਹੰਕਾਰ ਵਿਚ ਅਜਾਈਂ) ਨਾਹ ਗਵਾE ।੧।ਰਹਾਉ।
ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ ॥
ਜੇ (ਹੇ ਪੰਡਿਤ!) ਤੂੰ (ਸੱਚ-ਮੁੱਚ) ਬ੍ਰਾਹਮਣ ਹੈਂ ਤੇ ਬ੍ਰਾਹਮਣੀ ਦੇ ਪੇਟੋਂ ਜੰਮਿਆ ਹੈਂ,
ਤਉ ਆਨ ਬਾਟ ਕਾਹੇ ਨਹੀ ਆਇਆ ॥੨॥
ਤਾਂ ਕਿਸੇ ਹੋਰ ਰਾਹੇ ਕਿਉਂ ਨਹੀਂ ਜੰਮ ਪਿਆ? ।੨।
ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥
(ਹੇ ਪੰਡਿਤ!) ਤੁਸੀ ਕਿਵੇਂ ਬ੍ਰਾਹਮਣ (ਬਣ ਗਏ)? ਅਸੀ ਕਿਵੇਂ ਸ਼ੂਦਰ (ਰਹਿ ਗਏ)?
ਹਮ ਕਤ ਲੋਹੂ ਤੁਮ ਕਤ ਦੂਧ ॥੩॥
ਅਸਾਡੇ ਸਰੀਰ ਵਿਚ ਕਿਵੇਂ (ਨਿਰਾ) ਲਹੂ ਹੀ ਹੈ? ਤੁਹਾਡੇ ਸਰੀਰ ਵਿਚ ਕਿਵੇਂ (ਲਹੂ ਦੀ ਥਾਂ) ਦੁੱਧ ਹੈ? ।੨।
ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥
ਹੇ ਕਬੀਰ! ਆਖ— ਜੋ ਪਰਮਾਤਮਾ (ਬ੍ਰਹਮ) ਨੂੰ ਸਿਮਰਦਾ ਹ
ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ ॥੪॥੭॥
ਅਸੀ ਤਾਂ ਉਸ ਮਨੁੱਖ ਨੂੰ ਬ੍ਰਾਹਮਣ ਸੱਦਦੇ ਹਾਂ ।੪।੭।