Sri Guru Granth Sahib Ji — Ang 327 (punjabi)
ਤਨ ਮਹਿ ਹੋਤੀ ਕੋਟਿ ਉਪਾਧਿ ॥
(ਮੇਰੇ ਸਰੀਰ ਵਿਚ ਵਿਕਾਰਾਂ ਦੇ) ਕੋ®ੜਾਂ ਬਖੇੜੇ ਸਨ;
ਉਲਟਿ ਭਈ ਸੁਖ ਸਹਜਿ ਸਮਾਧਿ ॥
ਪ੍ਰਭੂ ਦੇ ਨਾਮ-ਰਸ ਵਿਚ ਜੁੜੇ ਰਹਿਣ ਕਰਕੇ ਉਹ ਸਾਰੇ ਪਲਟ ਕੇ ਸੁਖ ਬਣ ਗਏ ਹਨ
ਆਪੁ ਪਛਾਨੈ ਆਪੈ ਆਪ ॥
ਆਪਣੇ ਅਸਲ ਸਰੂਪ ਨੂੰ ਪਛਾਣ ਲਿਆ ਹੈ (ਹੁਣ ਇਸ ਨੂੰ) ਪ੍ਰਭੂ ਹੀ ਪ੍ਰਭੂ ਦਿੱਸ ਰਿਹਾ ਹੈ;
ਰੋਗੁ ਨ ਬਿਆਪੈ ਤੀਨੌ ਤਾਪ ॥੨॥
ਰੋਗ ਤੇ ਤਿੰਨੇ ਤਾਪ (ਹੁਣ) ਪੋਹ ਨਹੀਂ ਸਕਦੇ ।੨।
ਅਬ ਮਨੁ ਉਲਟਿ ਸਨਾਤਨੁ ਹੂਆ ॥
ਹੁਣ ਮੇਰਾ ਮਨ (ਆਪਣੇ ਪਹਿਲੇ ਵਿਕਾਰਾਂ ਵਾਲੇ ਸੁਭਾਉ ਵਲੋਂ) ਹਟ ਕੇ ਪ੍ਰਭੂ ਦਾ ਰੂਪ ਹੋ ਗਿਆ ਹੈ;
ਤਬ ਜਾਨਿਆ ਜਬ ਜੀਵਤ ਮੂਆ ॥
(ਇਸ ਗੱਲ ਦੀ) ਤਦੋਂ ਸਮਝ ਆਈ ਹੈ ਜਦੋਂ (ਇਹ ਮਨ) ਮਾਇਆ ਵਿਚ ਵਿਚਰਦਾ ਹੋਇਆ ਭੀ ਮਾਇਆ ਦੇ ਮੋਹ ਤੋਂ ਉੱਚਾ ਹੋ ਗਿਆ ਹੈ ।
ਕਹੁ ਕਬੀਰ ਸੁਖਿ ਸਹਜਿ ਸਮਾਵਉ ॥
ਹੇ ਕਬੀਰ! (ਹੁਣ ਬੇਸ਼ੱਕ) ਆਖ—ਮੈਂ ਆਤਮਕ ਅਨੰਦ ਵਿਚ ਅਡੋਲ ਅਵਸਥਾ ਵਿਚ ਜੁੜਿਆ ਹੋਇਆ ਹਾਂ;
ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥
ਨਾਹ ਮੈਂ ਆਪ ਕਿਸੇ ਹੋਰ ਪਾਸੋਂ ਡਰਦਾ ਹਾਂ ਅਤੇ ਨਾਹ ਹੀ ਹੋਰਨਾਂ ਨੂੰ ਡਰਾਉਂਦਾ ਹਾਂ ।੩।੧੭।
ਗਉੜੀ ਕਬੀਰ ਜੀ ॥
gauVI kbIr jI[
ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥
(ਪ੍ਰਸ਼ਨ :) ਸਰੀਰ ਦਾ ਮੋਹ ਦੂਰ ਹੋਇਆਂ ਆਤਮਾ ਕਿੱਥੇ ਟਿਕਦਾ ਹੈ? (ਭਾਵ, ਪਹਿਲਾਂ ਤਾਂ ਜੀਵ ਆਪਣੇ ਸਰੀਰ ਦੇ ਮੋਹ ਕਰਕੇ ਮਾਇਆ ਵਿਚ ਮਸਤ ਰਹਿੰਦਾ ਹੈ, ਜਦੋਂ ਇਹ ਮੋਹ ਦੂਰ ਹੋ ਜਾਏ, ਤਦੋਂ ਜੀਵ ਦੀ ਸੁਰਤ ਕਿੱਥੇ ਜੁੜੀ ਰਹਿੰਦੀ ਹੈ?) ।
ਸਬਦਿ ਅਤੀਤਿ ਅਨਾਹਦਿ ਰਾਤਾ ॥
(ਉੱਤਰ :) (ਤਦੋਂ ਆਤਮਾ) ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ਜੋ ਮਾਇਆ ਦੇ ਬੰਧਨਾਂ ਤੋ ਪਰੇ ਹੈ ਤੇ ਬੇਅੰਤ ਹੈ ।
ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥
(ਪਰ) ਜਿਸ ਮਨੁੱਖ ਨੇ ਪ੍ਰਭੂ ਨੂੰ (ਆਪਣੇ ਅੰਦਰ) ਜਾਣਿਆ ਹੈ ਉਸ ਨੇ ਹੀ ਉਸ ਨੂੰ ਪਛਾਣਿਆ ਹੈ,
ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥
ਜਿਵੇਂ ਗੰੁਗੇ ਦਾ ਮਨ ਸ਼ੱਕਰ ਵਿਚ ਪਤੀਜਦਾ ਹੈ (ਕੋਈ ਹੋਰ ਉਸ ਸੁਆਦ ਨੂੰ ਨਹੀਂ ਸਮਝਦਾ, ਕਿਸੇ ਹੋਰ ਨੂੰ ਉਹ ਸਮਝਾ ਨਹੀਂ ਸਕਦਾ) ।੧।
ਐਸਾ ਗਿਆਨੁ ਕਥੈ ਬਨਵਾਰੀ ॥
ਇਹੋ ਜਿਹਾ ਗਿਆਨ ਪ੍ਰਭੂ ਆਪ ਹੀ ਪਰਗਟ ਕਰਦਾ ਹੈ (ਭਾਵ, ਪ੍ਰਭੂ ਨਾਲ ਮਿਲਾਪ ਵਾਲਾ ਇਹ ਸੁਆਦ ਪ੍ਰਭੂ ਆਪ ਹੀ ਬਖ਼ਸ਼ਦਾ ਹੈ,
ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ ॥
ਤਾਂ ਤੇ ਹੇ ਮਨ! ਸੁਆਸ ਸੁਆਸ ਨਾਮ ਜਪ, ਇਹੀ ਹੈ ਸੁਖਮਨਾ ਨਾੜੀ ਦਾ ਅੱਭਿਆਸ ।੧।ਰਹਾਉ।
ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥
ਇਹੋ ਜਿਹਾ ਗੁਰੂ ਧਾਰਨ ਕਰੋ ਕਿ ਦੂਜੀ ਵਾਰੀ ਗੁਰੂ ਧਾਰਨ ਦੀ ਲੋੜ ਹੀ ਨਾਹ ਰਹੇ; (ਭਾਵ, ਪੂਰੇ ਗੁਰੂ ਦੀ ਚਰਨੀਂ ਲੱਗੋ);
ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥
ਉਸ ਟਿਕਾਣੇ ਦਾ ਆਨੰਦ ਮਾਣੋ ਕਿ ਕਿਸੇ ਹੋਰ ਸੁਆਦ ਦੇ ਮਾਣਨ ਦੀ ਚਾਹ ਹੀ ਨਾਹ ਰਹੇ;
ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥
ਇਹੋ ਜਿਹੀ ਬਿਰਤੀ ਜੋੜੋ ਕਿ ਫਿਰ (ਹੋਰਥੇ) ਜੋੜਨ ਦੀ ਲੋੜ ਨਾਹ ਰਹੇ;
ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥
ਇਸ ਤਰ੍ਹਾਂ ਮਰੋ (ਭਾਵ, ਆਪਾ-ਭਾਵ ਦੂਰ ਕਰੋ ਕਿ) ਫਿਰ (ਜਨਮ) ਮਰਨ ਵਿਚ ਪੈਣਾ ਹੀ ਨਾਹ ਪਏ ।੨।
ਉਲਟੀ ਗੰਗਾ ਜਮੁਨ ਮਿਲਾਵਉ ॥
ਮੈਂ ਆਪਣੇ ਮਨ ਦੀ ਬਿਰਤੀ ਪਰਤਾ ਦਿੱਤੀ ਹੈ (ਇਸ ਤਰ੍ਹਾਂ) ਮੈਂ ਗੰਗਾ ਤੇ ਜਮਨਾ ਨੂੰ ਮਿਲਾ ਰਿਹਾ ਹਾਂ (ਭਾਵ, ਆਪਣੇ ਅੰਦਰ ਤਿ®ਬੇਣੀ ਦਾ ਸੰਗਮ ਬਣਾ ਰਿਹਾ ਹਾਂ);
ਬਿਨੁ ਜਲ ਸੰਗਮ ਮਨ ਮਹਿ ਨੑਾਵਉ ॥
(ਇਸ ਉੱਦਮ ਨਾਲ) ਮੈਂ ਉਸ ਮਨ-ਰੂਪ (ਤਿ®ਬੇਣੀ-) ਸੰਗਮ ਵਿਚ ਇਸ਼ਨਾਨ ਕਰ ਰਿਹਾ ਹਾਂ ਜਿੱਥੇ (ਗੰਗਾ, ਜਮਨਾ, ਸਰਸ੍ਵਤੀ ਵਾਲਾ) ਜਲ ਨਹੀਂ ਹੈ;
ਲੋਚਾ ਸਮਸਰਿ ਇਹੁ ਬਿਉਹਾਰਾ ॥
(ਹੁਣ ਮੈਂ) ਇਹਨਾਂ ਅੱਖਾਂ ਨਾਲ (ਸਭ ਨੂੰ) ਇਕੋ ਜਿਹਾ ਵੇਖ ਰਿਹਾ ਹਾਂ—ਇਹ ਮੇਰੀ ਵਰਤਣ ਹੈ ।
ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥
ਇੱਕ ਪ੍ਰਭੂ ਨੂੰ ਸਿਮਰ ਕੇ ਮੈਨੂੰ ਹੁਣ ਹੋਰ ਵਿਚਾਰਾਂ ਦੀ ਲੋੜ ਨਹੀਂ ਰਹੀ ।੩।
ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥
ਜਿਵੇਂ ਪਾਣੀ, ਅੱਗ, ਹਵਾ, ਧਰਤੀ ਤੇ ਅਕਾਸ਼ (ਭਾਵ, ਇਹਨਾਂ ਤੱਤਾਂ ਦੇ ਸੀਤਲਤਾ ਆਦਿਕ ਸ਼ੁਭ ਗੁਣਾਂ ਵਾਂਗ ਮੈਂ ਭੀ ਸ਼ੁਭ ਗੁਣ ਧਾਰਨ ਕੀਤੇ ਹਨ) ।
ਐਸੀ ਰਹਤ ਰਹਉ ਹਰਿ ਪਾਸਾ ॥
ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਮੈਂ ਇਸ ਤਰ੍ਹਾਂ ਦੀ ਰਹਿਣੀ ਰਹਿ ਰਿਹਾ ਹਾਂ,
ਕਹੈ ਕਬੀਰ ਨਿਰੰਜਨ ਧਿਆਵਉ ॥
ਕਬੀਰ ਆਖਦਾ ਹੈ—ਮੈਂ ਮਾਇਆ ਤੋਂ ਰਹਿਤ ਪ੍ਰਭੂ ਨੂੰ ਸਿਮਰ ਰਿਹਾ ਹਾਂ, ਸਿਮਰਨ ਕਰਕੇ)
ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥੪॥੧੮॥
ਉਸ ਘਰ (ਸਹਿਜ ਅਵਸਥਾ) ਵਿਚ ਅੱਪੜ ਗਿਆ ਹਾਂ ਕਿ ਫਿਰ (ਪਰਤ ਕੇ ਉਥੋਂ) ਆਉਣਾ ਨਹੀਂ ਪਏਗਾ ।੪।੧੮।
ਗਉੜੀ ਕਬੀਰ ਜੀ ਤਿਪਦੇ ॥
੧੫ ਸਬਦ ਤੀਨ ਤੀਨ ਪਉੜੀEਂ ਕੇ ਆਵੇਂਗੇ।
ਕੰਚਨ ਸਿਉ ਪਾਈਐ ਨਹੀ ਤੋਲਿ ॥
ਸੋਨਾ ਸਾਵਾਂ ਤੋਲ ਕੇ ਵੱਟੇ ਵਿਚ ਦਿੱਤਿਆਂ ਰੱਬ ਨਹੀਂ ਮਿਲਦਾ
ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥
ਮੈਂ ਤਾਂ ਮੁੱਲ ਵਜੋਂ ਆਪਣਾ ਮਨ ਦੇ ਕੇ ਰੱਬ ਲੱਭਾ ਹੈ ।੧।
ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥
ਹੁਣ ਤਾਂ ਮੈਨੂੰ ਯਕੀਨ ਆ ਗਿਆ ਹੋਇਆ ਹੈ ਕਿ ਰੱਬ ਮੇਰਾ ਆਪਣਾ ਹੀ ਹੈ;
ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥
ਸੁਤੇ ਹੀ ਮੇਰੇ ਮਨ ਵਿਚ ਇਹ ਗੰਢ ਬੱਝ ਗਈ ਹੋਈ ਹੈ ।੧।ਰਹਾਉ।
ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥
ਜਿਸ ਰੱਬ ਦੇ ਗੁਣ ਦੱਸ ਦੱਸ ਕੇ ਬ੍ਰਹਮਾ ਨੇ (ਭੀ) ਅੰਤ ਨਾਹ ਪਾਇਆ,
ਰਾਮ ਭਗਤਿ ਬੈਠੇ ਘਰਿ ਆਇਆ ॥੨॥
ਉਹ ਰੱਬ ਮੇਰੇ ਭਜਨ ਦੇ ਕਾਰਨ ਸਹਜਿ-ਸੁਭਾਇ ਹੀ ਮੈਨੂੰ ਮੇਰੇ ਹਿਰਦੇ ਵਿਚ ਆ ਕੇ ਮਿਲ ਪਿਆ ਹੈ ।੨।
ਕਹੁ ਕਬੀਰ ਚੰਚਲ ਮਤਿ ਤਿਆਗੀ ॥
ਹੇ ਕਬੀਰ! (ਹੁਣ) ਆਖ—ਮੈਂ ਛੋਹਰ-ਛਿੰਨਾ ਸੁਭਾਉ ਛੱਡ ਦਿੱਤਾ ਹੈ
ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥
(ਹੁਣ ਤਾਂ) ਨਿਰੀ ਰੱਬ ਦੀ ਭਗਤੀ ਹੀ ਮੇਰੇ ਹਿੱਸੇ ਆਈ ਹੋਈ ਹੈ ।੩।੧੯।
ਗਉੜੀ ਕਬੀਰ ਜੀ ॥
gauVI kbIr jI[
ਜਿਹ ਮਰਨੈ ਸਭੁ ਜਗਤੁ ਤਰਾਸਿਆ ॥
ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ,
ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ ।੧।
ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥
ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ ।
ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥
(ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।੧।ਰਹਾਉ।
ਮਰਨੋ ਮਰਨੁ ਕਹੈ ਸਭੁ ਕੋਈ ॥
(ਦੁਨੀਆ ਵਿਚ) ਹਰੇਕ ਜੀਵ ‘ਮੌਤ, ਮੌਤ’ ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ),
ਸਹਜੇ ਮਰੈ ਅਮਰੁ ਹੋਇ ਸੋਈ ॥੨॥
(ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।੨।
ਕਹੁ ਕਬੀਰ ਮਨਿ ਭਇਆ ਅਨੰਦਾ ॥
ਹੇ ਕਬੀਰ! ਆਖ—(ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ,
ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥
ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ ।੩।੨੦।
ਗਉੜੀ ਕਬੀਰ ਜੀ ॥
gauVI kbIr jI[
ਕਤ ਨਹੀ ਠਉਰ ਮੂਲੁ ਕਤ ਲਾਵਉ ॥
(ਸਰੀਰ ਵਿਚ) ਕਿਤੇ (ਅਜਿਹਾ) ਥਾਂ ਨਹੀਂ ਹੈ (ਜਿੱਥੇ ਬਿਰਹੋਂ ਦੀ ਪੀੜ ਦੱਸੀ ਜਾ ਸਕੇ), (ਤਾਂ ਫਿਰ) ਮੈਂ ਦਵਾਈ ਕਿੱਥੇ ਵਰਤਾਂ? (ਭਾਵ, ਕੋਈ ਬਾਹਰਲੀ ਦਵਾਈ ਪ੍ਰਭੂ ਤੋਂ ਵਿਛੋੜੇ ਦਾ ਦੁੱਖ ਦੂਰ ਕਰਨ ਦੇ ਸਮਰੱਥ ਨਹੀਂ ਹੈ)
ਖੋਜਤ ਤਨ ਮਹਿ ਠਉਰ ਨ ਪਾਵਉ ॥੧॥
ਭਾਲ ਕਰਦਿਆਂ ਭੀ ਸਰੀਰ ਵਿਚ ਕਿਤੇ (ਅਜਿਹੀ ਖ਼ਾਸ) ਥਾਂ ਮੈਨੂੰ ਨਹੀਂ ਲੱਭੀ ।੧।
ਲਾਗੀ ਹੋਇ ਸੁ ਜਾਨੈ ਪੀਰ ॥
ਜਿਸ ਨੂੰ (ਇਹਨਾਂ ਤੀਰਾਂ ਦੇ ਲੱਗੇ ਹੋਏ ਜ਼ਖ਼ਮ ਦੀ) ਦਰਦ ਹੋ ਰਹੀ ਹੋਵੇ ਉਹੀ ਜਾਣਦਾ ਹੈ (ਕਿ ਇਹ ਪੀੜ ਕਿਹੋ ਜਿਹੀ ਹੁੰਦੀ ਹੈ)
ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥
ਪ੍ਰਭੂ ਦੀ ਭਗਤੀ ਅਣੀਆਂ ਵਾਲੇ ਤੀਰ ਹਨ ।੧।ਰਹਾਉ।
ਏਕ ਭਾਇ ਦੇਖਉ ਸਭ ਨਾਰੀ ॥
ਮੈਂ ਸਾਰੀਆਂ ਜੀਵ-ਇਸਤ®ੀਆਂ ਨੂੰ ਇੱਕ ਪ੍ਰਭੂ ਦੇ ਪਿਆਰ ਵਿਚ ਵੇਖ ਰਿਹਾ ਹਾਂ,
ਕਿਆ ਜਾਨਉ ਸਹ ਕਉਨ ਪਿਆਰੀ ॥੨॥
ਪਰ) ਮੈਂ ਕੀਹ ਜਾਣਾਂ ਕਿ ਕਿਹੜੀ (ਜੀਵ-ਇਸਤ®ੀ) ਪ੍ਰਭੂ-ਪਤੀ ਦੀ ਪਿਆਰੀ ਹੈ ।੨।
ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥
ਹੇ ਕਬੀਰ! ਆਖ—ਜਿਸ (ਜਗਿਆਸੂ) ਜੀਵ-ਇਸਤ®ੀ ਦੇ ਮੱਥੇ ਤੇ ਚੰਗੇ ਲੇਖ ਹਨ (ਜਿਸ ਦੇ ਭਾਗ ਚੰਗੇ ਹਨ),
ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥
ਪਤੀ-ਪ੍ਰਭੂ ਹੋਰ ਸਾਰੀਆਂ ਨੂੰ ਛੱਡ ਕੇ ਉਸ ਨੂੰ ਆ ਮਿਲਦਾ ਹੈ (ਭਾਵ, ਹੋਰਨਾਂ ਨਾਲੋਂ ਵਧੀਕ ਉਸ ਨਾਲ ਪਿਆਰ ਕਰਦਾ ਹੈ ਤੇ ਉਸ ਦਾ ਬਿਰਹੋਂ ਦਾ ਦੁੱਖ ਦੂਰ ਹੋ ਜਾਂਦਾ ਹੈ) ।੩।੨੧।