Sri Guru Granth Sahib Ji — Ang 337 (punjabi)
ਝੂਠਾ ਪਰਪੰਚੁ ਜੋਰਿ ਚਲਾਇਆ ॥੨॥
(ਪਰ ਇਸ ਕਮਜ਼ੋਰ ਜਿਹੀ ਥੰਮ੍ਹੀ ਨੂੰ ਨਾਹ ਸਮਝਦਾ ਹੋਇਆ) ਜੀਵ ਝੂਠਾ ਖਿਲਾਰਾ ਖਿਲਾਰ ਬੈਠਦਾ ਹੈ ।੨।
ਕਿਨਹੂ ਲਾਖ ਪਾਂਚ ਕੀ ਜੋਰੀ ॥
ਜਿਨ੍ਹਾਂ ਜੀਵਾਂ ਨੇ ਪੰਜ ਪੰਜ ਲੱਖ ਦੀ ਜਾਇਦਾਦ ਜੋੜ ਲਈ ਹੈ,
ਅੰਤ ਕੀ ਬਾਰ ਗਗਰੀਆ ਫੋਰੀ ॥੩॥
ਮੌਤ ਆਇਆਂ ਉਹਨਾਂ ਦਾ ਭੀ ਸਰੀਰ-ਰੂਪ ਭਾਂਡਾ ਭੱਜ ਜਾਂਦਾ ਹੈ ।੩।
ਕਹਿ ਕਬੀਰ ਇਕ ਨੀਵ ਉਸਾਰੀ ॥
ਕਬੀਰ ਆਖਦਾ ਹੈ— ਤੇਰੀ ਤਾਂ ਜੋ ਨੀਂਹ ਹੀ ਖੜੀ ਕੀਤੀ ਗਈ ਹੈ
ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥੪॥੧॥੯॥੬੦॥
ਹੇ ਅਹੰਕਾਰੀ ਜੀਵ! ਉਹ ਇਕ ਪਲਕ ਵਿਚ ਨਾਸ ਹੋ ਜਾਣ ਵਾਲੀ ਹੈ ।੪।੧।੯।੬੦।
ਗਉੜੀ ॥
gauVI[
ਰਾਮ ਜਪਉ ਜੀਅ ਐਸੇ ਐਸੇ ॥ ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥
ਹੇ ਜਿੰਦੇ! (ਇਉਂ ਅਰਦਾਸ ਕਰ, ਕਿ) ਹੇ ਪ੍ਰਭੂ! ਮੈਂ ਤੈਨੂੰ ਉਸ ਪ੍ਰੇਮ ਤੇ ਸ਼ਰਧਾ ਨਾਲ ਸਿਮਰਾਂ ਜਿਸ ਪ੍ਰੇਮ ਤੇ ਸ਼ਰਧਾ ਨਾਲ ਧ੍ਰ¨ ਤੇ ਪ੍ਰਹਿਲਾਦ ਭਗਤ ਨੇ, ਹੇ ਹਰੀ! ਤੈਨੂੰ ਸਿਮਰਿਆ ਸੀ ।੧।
ਦੀਨ ਦਇਆਲ ਭਰੋਸੇ ਤੇਰੇ ॥
ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! ਤੇਰੀ ਮਿਹਰ ਦੀ ਆਸ ਤੇ
ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥
ਮੈਂ ਆਪਣਾ ਸਾਰਾ ਪਰਵਾਰ ਤੇਰੇ (ਨਾਮ ਦੇ) ਜਹਾਜ਼ ਤੇ ਚੜ੍ਹਾ ਦਿੱਤਾ ਹੈ (ਮੈਂ ਜੀਭ, ਅੱਖ, ਕੰਨ ਆਦਿਕ ਸਭ ਗਿਆਨ-ਇੰਦਿ®ਆਂ ਨੂੰ ਤੇਰੀ ਸਿਫ਼ਤਿ-ਸਾਲਾਹ ਵਿਚ ਜੋੜ ਦਿੱਤਾ ਹੈ) ।੧।ਰਹਾਉ।
ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥
ਜਦੋਂ ਪ੍ਰਭੂ ਨੂੰ ਭਾਉਂਦਾ ਹੈ ਤਾਂ ਉਹ (ਇਸ ਸਾਰੇ ਪਰਵਾਰ ਤੋਂ ਆਪਣਾ) ਹੁਕਮ ਮਨਾਉਂਦਾ ਹੈ (ਭਾਵ, ਇਹਨਾਂ ਇੰਦਿ®ਆਂ ਪਾਸੋਂ ਉਹੀ ਕੰਮ ਕਰਾਉਂਦਾ ਹੈ ਜਿਸ ਕੰਮ ਲਈ ਉਸ ਨੇ ਇਹ ਇੰਦ®ੇ ਬਣਾਏ ਹਨ),
ਇਸ ਬੇੜੇ ਕਉ ਪਾਰਿ ਲਘਾਵੈ ॥੨॥
ਤੇ ਇਸ ਤਰ੍ਹਾਂ ਇਸ ਸਾਰੇ ਪੂਰ ਨੂੰ (ਇਹਨਾਂ ਸਭ ਇੰਦਿ®ਆਂ ਨੂੰ) ਵਿਕਾਰਾਂ ਦੀਆਂ ਲਹਿਰਾਂ ਤੋਂ ਬਚਾ ਲੈਂਦਾ ਹੈ ।੨।
ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥
ਸਤਿਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦੇ ਅੰਦਰ) ਅਜਿਹੀ ਅਕਲ ਪਰਗਟ ਹੋ ਪੈਂਦੀ ਹੈ (ਭਾਵ, ਜੋ ਮਨੁੱਖ ਸਾਰੇ ਇੰਦਿ®ਆਂ ਨੂੰ ਪ੍ਰਭੂ ਦੇ ਰੰਗ ਵਿਚ ਰੰਗਦਾ ਹੈ),
ਚੂਕਿ ਗਈ ਫਿਰਿ ਆਵਨ ਜਾਨੀ ॥੩॥
ਉਸ ਦਾ ਮੁੜ ਮੁੜ ਜੰਮਣਾ ਮਰਨਾ ਮੁੱਕ ਜਾਂਦਾ ਹੈ ।੩।
ਕਹੁ ਕਬੀਰ ਭਜੁ ਸਾਰਿਗਪਾਨੀ ॥
ਹੇ ਕਬੀਰ! ਆਖ (ਭਾਵ, ਆਪਣੇ ਆਪ ਨੂੰ ਸਮਝਾ)—ਸਾਰਿੰਗਪਾਨੀ ਪ੍ਰਭੂ ਨੂੰ ਸਿਮਰ,
ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥
ਲੋਕ-ਪਰਲੋਕ ਵਿਚ ਹਰ ਥਾਂ ਉਸ ਇੱਕ ਪ੍ਰਭੂ ਨੂੰ ਹੀ ਜਾਣ ।੪।੨।੧੦।੬੧।
ਗਉੜੀ ੯ ॥
gauVI 9[
ਜੋਨਿ ਛਾਡਿ ਜਉ ਜਗ ਮਹਿ ਆਇਓ ॥
ਜਦੋਂ ਜੀਵ ਮਾਂ ਦਾ ਪੇਟ ਛੱਡ ਕੇ ਜਨਮ ਲੈਂਦਾ ਹੈ, ਤਾਂ
ਲਾਗਤ ਪਵਨ ਖਸਮੁ ਬਿਸਰਾਇਓ ॥੧॥
(ਮਾਇਆ ਦੀ) ਹਵਾ ਲੱਗਦਿਆਂ ਹੀ ਖਸਮ-ਪ੍ਰਭੂ ਨੂੰ ਭੁਲਾ ਦੇਂਦਾ ਹੈ ।੧।
ਜੀਅਰਾ ਹਰਿ ਕੇ ਗੁਨਾ ਗਾਉ ॥੧॥ ਰਹਾਉ ॥
ਹੇ ਜਿੰਦੇ! ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ।੧।ਰਹਾਉ।
ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥
(ਜਦੋਂ ਜੀਵ) ਮਾਂ ਦੇ ਪੇਟ ਵਿਚ ਸਿਰ-ਭਾਰ ਟਿਕਿਆ ਹੋਇਆ ਪ੍ਰਭੂ ਦੀ ਬੰਦਗੀ ਕਰਦਾ ਹੈ
ਤਉ ਜਠਰ ਅਗਨਿ ਮਹਿ ਰਹਤਾ ॥੨॥
ਤਦੋਂ ਪੇਟ ਦੀ ਅੱਗ ਵਿਚ ਭੀ ਬਚਿਆ ਰਹਿੰਦਾ ਹੈ ।੨।
ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥
(ਜੀਵ) ਚੌਰਾਸੀਹ ਲੱਖ ਜੂਨਾਂ ਵਿਚ ਭਟਕ ਭਟਕ ਕੇ (ਭਾਗਾਂ ਨਾਲ ਮਨੁੱਖਾ ਜਨਮ ਵਿਚ) ਆਉਂਦਾ ਹੈ,
ਅਬ ਕੇ ਛੁਟਕੇ ਠਉਰ ਨ ਠਾਇਓ ॥੩॥
ਪਰ ਇੱਥੋਂ ਭੀ ਖੁੰਝ ਕੇ ਫਿਰ ਕੋਈ ਥਾਂ-ਥਿੱਤਾ (ਇਸ ਨੂੰ) ਨਹੀਂ ਮਿਲਦਾ ।੩।
ਕਹੁ ਕਬੀਰ ਭਜੁ ਸਾਰਿਗਪਾਨੀ ॥
ਹੇ ਕਬੀਰ! ਜਿੰਦ ਨੂੰ ਸਮਝਾ ਕਿ ਉਸ ਸਾਰਿਗਪਾਨੀ-ਪ੍ਰਭੂ ਨੂੰ ਸਿਮਰੇ,
ਆਵਤ ਦੀਸੈ ਜਾਤ ਨ ਜਾਨੀ ॥੪॥੧॥੧੧॥੬੨॥
ਜੋ ਨਾਹ ਜੰਮਦਾ ਦਿੱਸਦਾ ਹੈ ਤੇ ਨਾਹ ਮਰਦਾ ਸੁਣੀਦਾ ਹੈ ।੪।੧।੧੧।੬੨।
ਗਉੜੀ ਪੂਰਬੀ ॥
gauVI pUrbI[
ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥
ਨਾਹ ਇਹ ਤਾਂਘ ਰੱਖਣੀ ਚਾਹੀਦੀ ਹੈ ਕਿ (ਮਰਨ ਪਿਛੋਂ) ਸੁਰਗ ਦਾ ਵਸੇਬਾ ਮਿਲ ਜਾਏ ਅਤੇ ਨਾਹ ਇਸ ਗੱਲੋਂ ਡਰਦੇ ਰਹੀਏ ਕਿ ਕਿਤੇ ਨਰਕ ਵਿਚ ਹੀ ਨਿਵਾਸ ਨਾਹ ਮਿਲ ਜਾਏ ।
ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥੧॥
ਜੋ ਕੁਝ (ਪ੍ਰਭੂ ਦੀ ਰਜ਼ਾ ਵਿਚ) ਹੋਣਾ ਹੈ ਉਹੀ ਹੋਵੇਗਾ । ਸੋ, ਮਨ ਵਿਚ ਆਸਾਂ ਨਹੀਂ ਬਣਾਉਣੀਆਂ ਚਾਹੀਦੀਆਂ ।੧।
ਰਮਈਆ ਗੁਨ ਗਾਈਐ ॥
ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ
ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ ॥
ਇਸੇ ਉੱਦਮ ਨਾਲ ਉਹ (ਨਾਮ-ਰੂਪ) ਖ਼ਜ਼ਾਨਾ ਮਿਲ ਜਾਂਦਾ ਹੈ, ਜੋ ਸਭ (ਸੁਖਾਂ) ਨਾਲੋਂ ਉੱਚਾ ਹੈ ।੧।ਰਹਾਉ।
ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥
ਜਪ ਤਪ, ਸੰਜਮ, ਵਰਤ, ਇਸ਼ਨਾਨ—ਇਹ ਸਭ ਕਿਸੇ ਕੰਮ ਨਹੀਂ
ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥੨॥
ਜਦ ਤਕ ਅਕਾਲ ਪੁਰਖ ਨਾਲ ਪਿਆਰ ਤੇ ਉਸ ਦੀ ਭਗਤੀ ਦੀ ਜੁਗਤਿ ਨਹੀਂ ਸਮਝੀ (ਭਾਵ, ਜਦ ਤਕ ਇਹ ਸਮਝ ਨਹੀਂ ਪਈ ਕਿ ਭਗਵਾਨ ਨਾਲ ਪਿਆਰ ਕਰਨਾ, ਭਗਵਾਨ ਦੀ ਭਗਤੀ ਕਰਨਾ ਹੀ ਜੀਵਨ ਦੀ ਅਸਲ ਜੁਗਤੀ ਹੈ)।੨।
ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥
ਰਾਜ-ਭਾਗ ਵੇਖ ਕੇ ਫੁੱਲੇ ਨਹੀਂ ਫਿਰਨਾ ਚਾਹੀਦਾ, ਮੁਸੀਬਤ ਵੇਖ ਕੇ ਦੁਖੀ ਨਹੀਂ ਹੋਣਾ ਚਾਹੀਦਾ ।
ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥
ਜੋ ਕੁਝ ਪਰਮਾਤਮਾ ਕਰਦਾ ਹੈ ਉਹੀ ਹੁੰਦਾ ਹੈ, ਜਿਵੇਂ ਰਾਜ-ਭਾਗ (ਪ੍ਰਭੂ ਦਾ ਦਿੱਤਾ ਹੀ ਮਿਲਦਾ) ਹੈ ਤਿਵੇਂ ਬਿਪਤਾ (ਭੀ ਉਸੇ ਦੀ ਪਾਈ ਪੈਂਦੀ) ਹੈ ।੩।
ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥
ਕਬੀਰ ਆਖਦਾ ਹੈ—ਹੁਣ ਇਹ ਸਮਝ ਆਈ ਹੈ (ਕਿ ਪਰਮਾਤਮਾ ਕਿਸੇ ਬੈਕੰੁਠ ਸੁਰਗ ਵਿਚ ਨਹੀਂ, ਪਰਮਾਤਮਾ) ਸੰਤਾਂ ਦੇ ਹਿਰਦੇ ਵਿਚ ਵੱਸਦਾ ਹੈ,
ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥
ਉਹੀ ਸੇਵਕ ਸੇਵਾ ਕਰਦੇ ਸੁਹਣੇ ਲੱਗਦੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਵੱਸਦਾ ਹੈ (ਭਾਵ, ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ।੪।੧।੧੨।੬੩।
ਗਉੜੀ ॥
gauVI[
ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥
ਹੇ ਮੇਰੇ ਮਨ! (ਅੰਤ ਨੂੰ) ਤੇਰਾ ਕੋਈ (ਸਾਥੀ) ਨਹੀਂ ਬਣੇਗਾ, ਮਤਾਂ (ਹੋਰਨਾਂ ਸੰਬੰਧੀਆਂ ਦਾ) ਭਾਰ ਖਿੱਚ ਕੇ (ਆਪਣੇ ਸਿਰ ਤੇ) ਲੈ ਲਏਂ (ਭਾਵ, ਮਤਾਂ ਸੰਬੰਧੀਆਂ ਦੀ ਖ਼ਾਤਰ ਪਰਪੰਚ ਕਰ ਕੇ ਪਰਾਇਆ ਧਨ ਲਿਆਉਣਾ ਸ਼ੁਰੂ ਕਰ ਦੇਵੇਂ)
ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥
ਜਿਵੇਂ ਪੰਛੀਆਂ ਦਾ ਰੁੱਖਾਂ ਤੇ ਬਸੇਰਾ ਹੁੰਦਾ ਹੈ ਇਸੇ ਤਰ੍ਹਾਂ ਇਹ ਜਗਤ (ਦਾ ਵਾਸਾ) ਹੈ ।੧।
ਰਾਮ ਰਸੁ ਪੀਆ ਰੇ ॥
ਹੇ ਭਾਈ! (ਗੁਰਮੁਖ) ਪਰਮਾਤਮਾ ਦੇ ਨਾਮ ਦਾ ਰਸ ਪੀਂਦੇ ਹਨ
ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥
ਅਤੇ ਉਸ ਰਸ ਦੀ ਬਰਕਤ ਨਾਲ ਹੋਰ ਸਾਰੇ ਚਸਕੇ (ਉਹਨਾਂ ਨੂੰ) ਵਿਸਰ ਜਾਂਦੇ ਹਨ ।੧।ਰਹਾਉ।
ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥
ਕਿਸੇ ਹੋਰ ਦੇ ਮਰਨ ਤੇ ਰੋਣ ਦਾ ਕੀਹ ਅਰਥ, ਜਦੋਂ ਸਾਡਾ ਆਪਣਾ ਆਪ ਹੀ ਸਦਾ ਟਿਕਿਆ ਨਹੀਂ ਰਹੇਗਾ?
ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥
(ਇਹ ਅਟੱਲ ਨਿਯਮ ਹੈ ਕਿ) ਜੋ ਜੋ ਜੀਵ ਜੰਮਦਾ ਹੈ ਉਹ ਨਾਸ ਹੋ ਜਾਂਦਾ ਹੈ, ਫਿਰ (ਕਿਸੇ ਦੇ ਮਰਨ ਤੇ) ਦੁਖੀ ਹੋ ਹੋ ਕੇ ਰੋਣਾ ਵਿਅਰਥ ਹੈ ।੨।
ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥
ਗੁਰਮੁਖਾਂ ਦੀ ਸੰਗਤ ਵਿਚ (ਨਾਮ-ਰਸ) ਪੀਂਦਿਆਂ ਪੀਂਦਿਆਂ ਉਹਨਾਂ ਦੀ ਆਤਮਾ ਜਿਸ ਪ੍ਰਭੂ ਤੋਂ ਪੈਦਾ ਹੋਈ ਹੈ ਉਸੇ ਵਿਚ ਜੁੜੀ ਰਹਿੰਦੀ ਹੈ
ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥
ਕਬੀਰ ਆਖਦਾ ਹੈ—ਜਿਨ੍ਹਾਂ ਨੇ ਆਪਣੇ ਮਨ ਵਿਚ ਪ੍ਰਭੂ ਨੂੰ ਯਾਦ ਕੀਤਾ ਹੈ, ਪ੍ਰਭੂ ਨੂੰ ਸਿਮਰਿਆ ਹੈ, ਉਹਨਾਂ ਦੇ ਅੰਦਰ ਜਗਤ ਵਲੋਂ ਨਿਰਮੋਹਤਾ ਪੈਦਾ ਹੋ ਜਾਂਦੀ ਹੈ;।੩।੨।੧੩।੬੪।
ਰਾਗੁ ਗਉੜੀ ॥
ਰਾਗ ਗਉੜੀ।
ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥
(ਜਿਵੇਂ ਪਰਦੇਸ ਗਏ ਪਤੀ ਦੀ ਉਡੀਕ ਵਿਚ) ਇਸਤ®ੀ (ਉਸ ਦਾ) ਰਾਹ ਤੱਕਦੀ ਹੈ, (ਉਸ ਦੀਆਂ) ਅੱਖਾਂ ਹੰਝੂਆਂ ਨਾਲ ਭਰੀਆਂ ਹਨ ਤੇ ਉਹ ਉੱਭੇ ਸਾਹ ਲੈ ਰਹੀ ਹੈ,