Sri Guru Granth Sahib Ji — Ang 343 (punjabi)
ਬਾਵਨ ਅਖਰ ਜੋਰੇ ਆਨਿ ॥
(ਜਗਤ ਨੇ) ਬਵੰਜਾ ਅੱਖਰ ਵਰਤ ਕੇ ਪੁਸਤਕਾਂ ਤਾਂ ਲਿਖ ਦਿੱਤੀਆਂ ਹਨ,
ਸਕਿਆ ਨ ਅਖਰੁ ਏਕੁ ਪਛਾਨਿ ॥
ਪਰ (ਇਹ ਜਗਤ ਇਹਨਾਂ ਪੁਸਤਕਾਂ ਦੀ ਰਾਹੀਂ) ਉਸ ਇੱਕ ਪ੍ਰਭੂ ਨੂੰ ਨਹੀਂ ਪਛਾਣ ਸਕਿਆ, ਜੋ ਨਾਸ-ਰਹਿਤ ਹੈ ।
ਸਤ ਕਾ ਸਬਦੁ ਕਬੀਰਾ ਕਹੈ ॥
ਹੇ ਕਬੀਰ! ਜੋ ਮਨੁੱਖ (ਇਹਨਾਂ ਅੱਖਰਾਂ ਦੀ ਰਾਹੀਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ,
ਪੰਡਿਤ ਹੋਇ ਸੁ ਅਨਭੈ ਰਹੈ ॥
ਉਹੀ ਹੈ ਪੰਡਿਤ, ਤੇ, ਉਹ ਗਿਆਨ-ਅਵਸਥਾ ਵਿਚ ਟਿਕਿਆ ਰਹਿੰਦਾ ਹੈ ।
ਪੰਡਿਤ ਲੋਗਹ ਕਉ ਬਿਉਹਾਰ ॥
ਪਰ ਪੰਡਿਤ ਲੋਕਾਂ ਨੂੰ ਤਾਂ ਇਹ ਵਿਹਾਰ ਲੱਭਾ ਹੋਇਆ ਹੈ (ਕਿ ਅੱਖਰ ਜੋੜ ਕੇ ਹੋਰਨਾਂ ਨੂੰ ਸੁਣਾ ਦੇਂਦੇ ਹਨ),
ਗਿਆਨਵੰਤ ਕਉ ਤਤੁ ਬੀਚਾਰ ॥
ਗਿਆਨ-ਵਾਨ ਲੋਕਾਂ ਲਈ (ਇਹ ਅੱਖਰ) ਤੱਤ ਦੇ ਵਿਚਾਰਨ ਦਾ ਵਸੀਲਾ ਹਨ ।
ਜਾ ਕੈ ਜੀਅ ਜੈਸੀ ਬੁਧਿ ਹੋਈ ॥
ਜਿਸ ਜੀਵ ਦੇ ਅੰਦਰ ਜਿਹੋ ਜਿਹੀ ਅਕਲ ਹੁੰਦੀ ਹੈ,
ਕਹਿ ਕਬੀਰ ਜਾਨੈਗਾ ਸੋਈ ॥੪੫॥
ਕਬੀਰ ਆਖਦਾ ਹੈ—ਉਹ (ਇਹਨਾਂ ਅੱਖਰਾਂ ਦੀ ਰਾਹੀਂ ਭੀ) ਉਹੀ ਕੁਝ ਸਮਝੇਗਾ (ਭਾਵ, ਪੁਸਤਕਾਂ ਲਿਖ ਪੜ੍ਹ ਕੇ ਆਤਮਕ ਜੀਵਨ ਦਾ ਜਾਣਨ ਵਾਲਾ ਹੋ ਜਾਣਾ ਜ਼ਰੂਰੀ ਨਹੀਂ ਹੈ) ।੪੫।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਰਾਗੁ ਗਉੜੀ ਥਿਤੰੀ ਕਬੀਰ ਜੀ ਕੰੀ ॥
ਉਪਦੇਸ਼: ਕਬੀਰ ਜੀ ਗਉੜੀ ਰਾਗੁ ਮੇਂ ਥਿਤੋਂ ਦੁਆਰਾ ਪਰਮੇਸ੍ਵਰ ਸੇ ਬੇਮੁਖੋਂ ਕੋ ਚਉਰਾਸੀ ਮੇਂ ਭ੍ਰਮਣ ਦਿਖਾਵਤੇ ਹੈਂ:
ਸਲੋਕੁ ॥
slok[
ਪੰਦ੍ਰਹ ਥਿਤੰੀ ਸਾਤ ਵਾਰ ॥
(ਭਰਮੀ ਲੋਕ ਤਾਂ ਵਰਤ ਆਦਿਕ ਰੱਖ ਕੇ) ਪੰਦ®ਹ ਥਿੱਤਾਂ ਤੇ ਸੱਤ ਵਾਰ (ਮਨਾਉਂਦੇ ਹਨ),
ਕਹਿ ਕਬੀਰ ਉਰਵਾਰ ਨ ਪਾਰ ॥
ਪਰ ਕਬੀਰ (ਇਹਨਾਂ ਥਿੱਤਾਂ ਵਾਰਾਂ ਦੀ ਰਾਹੀਂ ਹਰ ਰੋਜ਼) ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜੋ ਬੇਅੰਤ ਹੈ ।
ਸਾਧਿਕ ਸਿਧ ਲਖੈ ਜਉ ਭੇਉ ॥
ਸਿਫ਼ਤਿ-ਸਾਲਾਹ ਦਾ ਸਾਧਨ ਕਰਨ ਵਾਲਾ ਜੋ ਭੀ ਮਨੁੱਖ ਉਸ ਪ੍ਰਭੂ ਦਾ ਭੇਤ ਪਾ ਲੈਂਦਾ ਹੈ (ਭਾਵ, ਡੂੰਘੀ ਸਾਂਝ ਉਸ ਨਾਲ ਬਣਾ ਲੈਂਦਾ ਹੈ)
ਆਪੇ ਕਰਤਾ ਆਪੇ ਦੇਉ ॥੧॥
ਉਸ ਨੂੰ ਪ੍ਰਕਾਸ਼-ਸਰੂਪ ਕਰਤਾਰ ਆਪ ਹੀ ਆਪ ਹਰ ਥਾਂ ਦਿੱਸਦਾ ਹੈ ।੧।
ਥਿਤੰੀ॥
ਤਿੱਥ।
ਅੰਮਾਵਸ ਮਹਿ ਆਸ ਨਿਵਾਰਹੁ ॥
ਮੱਸਿਆ ਵਾਲੇ ਦਿਨ (ਵਰਤ-ਇਸ਼ਨਾਨ ਆਦਿਕ ਤੇ ਹੋਰ ਹੋਰ) ਆਸਾਂ ਦੂਰ ਕਰੋ,
ਅੰਤਰਜਾਮੀ ਰਾਮੁ ਸਮਾਰਹੁ ॥
ਘਰ ਘਟ ਦੀ ਜਾਣਨ ਵਾਲੇ ਸਰਬ-ਵਿਆਪਕ ਪਰਮਾਤਮਾ ਨੂੰ ਹਿਰਦੇ ਵਿਚ ਵਸਾE ।
ਜੀਵਤ ਪਾਵਹੁ ਮੋਖ ਦੁਆਰ ॥
(ਤੁਸੀ ਇਹਨਾਂ ਥਿੱਤਾਂ ਨਾਲ ਜੋੜੇ ਹੋਏ ਕਰਮ-ਧਰਮ ਕਰ ਕੇ ਮਰਨ ਪਿਛੋਂ ਕਿਸੇ ਮੁਕਤੀ ਦੀ ਆਸ ਰੱਖਦੇ ਹੋ, ਪਰ ਜੇ ਪਰਮਾਤਮਾ ਦਾ ਸਿਮਰਨ ਕਰੋਗੇ, ਤਾਂ) ਇਸੇ ਜਨਮ ਵਿਚ (ਵਿਕਾਰਾਂ ਦੁੱਖਾਂ ਅਤੇ ਭਰਮਾਂ-ਵਹਿਮਾਂ ਤੋਂ) ਖ਼ਲਾਸੀ ਹਾਸਲ ਕਰ ਲਵੋਗੇ ।
ਅਨਭਉ ਸਬਦੁ ਤਤੁ ਨਿਜੁ ਸਾਰ ॥੧॥
(ਇਸ ਸਿਮਰਨ ਦੀ ਬਰਕਤ ਨਾਲ) ਤੁਹਾਡਾ ਨਿਰੋਲ ਆਪਣਾ ਸੇ੍ਰਸ਼ਟ ਅਸਲਾ ਮਘ ਪਏਗਾ, ਸਤਿਗੁਰੂ ਦਾ ਸ਼ਬਦ ਅਨੁਭਵੀ ਰੂਪ ਵਿਚ ਫੁਰੇਗਾ ।੧।
ਚਰਨ ਕਮਲ ਗੋਬਿੰਦ ਰੰਗੁ ਲਾਗਾ ॥
ਜਿਸ ਮਨੁੱਖ ਦਾ ਪਿਆਰ ਗੋਬਿੰਦ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ,
ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥੧॥ ਰਹਾਉ ॥
ਗੁਰੂ ਦੀ ਕਿਰਪਾ ਨਾਲ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਹ ਮਨੁੱਖ ਵਿਕਾਰਾਂ ਵਲੋਂ ਹਰ ਵੇਲੇ ਸੁਚੇਤ ਰਹਿੰਦਾ ਹੈ ।੧।ਰਹਾਉ।
ਪਰਿਵਾ ਪ੍ਰੀਤਮ ਕਰਹੁ ਬੀਚਾਰ ॥
(ਹੇ ਭਾਈ!) ਉਸ ਪ੍ਰੀਤਮ (ਦੇ ਗੁਣਾਂ) ਦਾ ਵਿਚਾਰ ਕਰੋ (ਉਸ ਪ੍ਰੀਤਮ ਦੀ ਸਿਫ਼ਤਿ-ਸਾਲਾਹ ਕਰੋ ।
ਘਟ ਮਹਿ ਖੇਲੈ ਅਘਟ ਅਪਾਰ ॥
ਜੋ ਪਰਮਾਤਮਾ ਸਰੀਰਾਂ ਦੀ ਕੈਦ ਵਿਚ ਨਹੀਂ ਆਉਂਦਾ, ਬੇਅੰਤ ਹੈ ਅਤੇ (ਫਿਰ ਭੀ) ਹਰੇਕ ਸਰੀਰ ਵਿਚ ਖੇਡ ਰਿਹਾ ਹੈ
ਕਾਲ ਕਲਪਨਾ ਕਦੇ ਨ ਖਾਇ ॥
ਜੋ ਮਨੁੱਖ ਪ੍ਰੀਤਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ) ਉਸ ਨੂੰ ਕਦੇ ਮੌਤ ਦਾ ਡਰ ਨਹੀਂ ਪੁਂਹਦਾ
ਆਦਿ ਪੁਰਖ ਮਹਿ ਰਹੈ ਸਮਾਇ ॥੨॥
(ਕਿਉਂਕਿ) ਉਹ ਸਦਾ ਸਭ ਦੇ ਸਿਰਜਣ ਵਾਲੇ ਅਕਾਲ ਪੁਰਖ ਵਿਚ ਜੁੜਿਆ ਰਹਿੰਦਾ ਹੈ ।੨।
ਦੁਤੀਆ ਦੁਹ ਕਰਿ ਜਾਨੈ ਅੰਗ ॥
(ਉਹ ਮਨੁੱਖ ਇਹ ਸਮਝ ਲੈਂਦਾ ਹੈ ਕਿ ਜਗਤ ਨਿਰਾ ਪ੍ਰਕਿਤੀ ਨਹੀਂ ਹੈ, ਉਹ ਇਸ ਸੰਸਾਰ ਦੇ) ਦੋ ਅੰਗ ਸਮਝਦਾ ਹੈ—ਮਾਇਆ ਅਤੇ ਬ੍ਰਹਮ ।
ਮਾਇਆ ਬ੍ਰਹਮ ਰਮੈ ਸਭ ਸੰਗ ॥
ਬ੍ਰਹਮ (ਇਸ ਮਾਇਆ ਦੇ ਵਿਚ) ਹਰੇਕ ਦੇ ਨਾਲ ਵੱਸ ਰਿਹਾ ਹੈ,
ਨਾ ਓਹੁ ਬਢੈ ਨ ਘਟਤਾ ਜਾਇ ॥
ਉਹ ਕਦੇ ਵਧਦਾ ਘਟਦਾ ਨਹੀਂ ਹੈ,
ਅਕੁਲ ਨਿਰੰਜਨ ਏਕੈ ਭਾਇ ॥੩॥
ਸਦਾ ਇਕੋ ਜਿਹਾ ਰਹਿੰਦਾ ਹੈ, ਉਸ ਦੀ ਕੋਈ ਖ਼ਾਸ ਕੁਲ ਨਹੀਂ ਹੈ, ਉਹ ਨਿਰੰਜਨ ਹੈ (ਭਾਵ, ਇਹ ਮਾਇਆ ਉਸ ਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ) ।੩।
ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥
(ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲਾ ਮਨੁੱਖ) ਮਾਇਆ ਦੇ ਤਿੰਨਾਂ ਗੁਣਾਂ ਨੂੰ ਸਹਿਜ ਅਵਸਥਾ ਵਿਚ ਸਾਵੇਂ ਰੱਖਦਾ ਹੈ (ਭਾਵ, ਉਹ ਇਹਨਾਂ ਗੁਣਾਂ ਵਿਚ ਕਦੇ ਨਹੀਂ ਡੋਲਦਾ),
ਆਨਦ ਮੂਲ ਪਰਮ ਪਦੁ ਪਾਵੈ ॥
ਉਹ ਮਨੁੱਖ ਉਸ ਸਭ ਤੋਂ ਉੱਚੀ ਆਤਮਕ ਅਵਸਥਾ ਨੂੰ ਹਾਸਲ ਕਰ ਲੈਂਦਾ ਹੈ ਜੋ ਅਨੰਦ ਦਾ ਸੋਮਾ ਹੈ;
ਸਾਧਸੰਗਤਿ ਉਪਜੈ ਬਿਸ੍ਵਾਸ ॥
ਸਤਸੰਗ ਵਿਚ ਰਹਿ ਕੇ ਉਸ ਮਨੁੱਖ ਦੇ ਅੰਦਰ ਇਹ ਯਕੀਨ ਪੈਦਾ ਹੋ ਜਾਂਦਾ ਹੈ ਕਿ
ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥
ਅੰਦਰ ਬਾਹਰ ਹਰ ਥਾਂ ਸਦਾ ਪ੍ਰਭੂ ਦਾ ਹੀ ਪ੍ਰਕਾਸ਼ ਹੈ ।੪।
ਚਉਥਹਿ ਚੰਚਲ ਮਨ ਕਉ ਗਹਹੁ ॥
ਚੌਥੀ ਥਿੱਤ ਨੂੰ (ਕਿਸੇ ਕਰਮ-ਧਰਮ ਦੇ ਥਾਂ) ਇਸ ਚੰਚਲ ਮਨ ਨੂੰ ਪਕੜ ਕੇ ਰੱਖੋ,
ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥
ਕਦੇ ਕਾਮ ਕੋ®ਧ ਦੀ ਸੰਗਤਿ ਵਿਚ ਨਾਹ ਬੈਠੋ ।
ਜਲ ਥਲ ਮਾਹੇ ਆਪਹਿ ਆਪ ॥
ਜੋ ਪਰਮਾਤਮਾ ਜਲ ਵਿਚ, ਧਰਤੀ ਉੱਤੇ (ਹਰ ਥਾਂ) ਆਪ ਹੀ ਆਪ ਵਿਆਪਕ ਹੈ,
ਆਪੈ ਜਪਹੁ ਆਪਨਾ ਜਾਪ ॥੫॥
ਉਸ ਦੀ ਜੋਤ ਵਿਚ ਜੁੜ ਕੇ ਉਹ ਜਾਪ ਜਪੋ ਜੋ ਤੁਹਾਡੇ ਕੰਮ ਆਉਣ ਵਾਲਾ ਹੈ ।੫।
ਪਾਂਚੈ ਪੰਚ ਤਤ ਬਿਸਥਾਰ ॥
ਇਹ ਜਗਤ ਪੰਜਾਂ ਤੱਤਾਂ ਤੋਂ (ਇਕ ਖੇਲ ਜਿਹਾ) ਬਣਿਆ ਹੈ (ਜੋ ਚਾਰ ਦਿਨ ਵਿਚ ਖ਼ਤਮ ਹੋ ਜਾਂਦਾ ਹੈ)
ਕਨਿਕ ਕਾਮਿਨੀ ਜੁਗ ਬਿਉਹਾਰ ॥
(ਪਰ ਇਹ ਗੱਲ ਵਿਸਾਰ ਕੇ ਇਹ ਜੀਵ) ਧਨ ਤੇ ਇਸਤ®ੀ ਇਹਨਾਂ ਦੋਹਾਂ ਦੇ ਰੁਝੇਵੇਂ ਵਿਚ ਮਸਤ ਹੋ ਰਿਹਾ ਹੈ ।
ਪ੍ਰੇਮ ਸੁਧਾ ਰਸੁ ਪੀਵੈ ਕੋਇ ॥
ਇਥੇ ਕੋਈ ਵਿਰਲਾ ਮਨੁੱਖ ਹੈ ਜੋ ਪਰਮਾਤਮਾ ਦੇ ਪ੍ਰੇਮ-ਅੰਮ੍ਰਿਤ ਦਾ ਘੁਟ ਪੀਂਦਾ ਹੈ,
ਜਰਾ ਮਰਣ ਦੁਖੁ ਫੇਰਿ ਨ ਹੋਇ ॥੬॥
(ਜੋ ਪੀਂਦਾ ਹੈ ਉਸ ਨੂੰ ਬੁਢੇਪੇ ਅਤੇ ਮੌਤ ਦਾ ਸਹਿਮ ਮੁੜ ਕਦੇ ਨਹੀਂ ਵਿਆਪਦਾ ।੬।
ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥
ਮਨੁੱਖ ਦੇ ਪੰਜੇ ਗਿਆਨ-ਇੰਦਰੇ ਅਤੇ ਛੇਵਾਂ ਮਨ—ਇਹ ਸਾਰਾ ਸਾਥ ਸੰਸਾਰ (ਦੇ ਪਦਾਰਥਾਂ ਦੀ ਲਾਲਸਾ) ਵਿਚ ਭਟਕਦਾ ਫਿਰਦਾ ਹੈ,
ਬਿਨੁ ਪਰਚੈ ਨਹੀ ਥਿਰਾ ਰਹਾਇ ॥
ਜਦ ਤਕ ਮਨੁੱਖ ਪ੍ਰਭੂ ਦੀ ਯਾਦ ਵਿਚ ਨਹੀਂ ਜੁੜਦਾ, ਤਦ ਤਕ ਇਹ ਸਾਰਾ ਸਾਥ (ਇਸ ਭਟਕਣਾ ਵਿਚੋਂ ਹਟ ਕੇ) ਟਿਕਦਾ ਨਹੀਂ ।
ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥
ਹੇ ਭਾਈ! ਭਟਕਣਾ ਮਿਟਾ ਕੇ ਜਿਰਾਂਦ ਧਾਰਨ ਕਰੋ
ਕਰਮ ਧਰਮ ਕੀ ਸੂਲ ਨ ਸਹਹੁ ॥੭॥
ਤੇ ਛੱਡੋ ਇਹ ਕਰਮਾਂ ਧਰਮਾਂ ਦਾ ਲੰਮਾ ਟੰਟਾ (ਜਿਸ ਵਿਚੋਂ ਕੁਝ ਭੀ ਹੱਥ ਨਹੀਂ ਆਉਣਾ) ।੭।
ਸਾਤੈਂ ਸਤਿ ਕਰਿ ਬਾਚਾ ਜਾਣਿ ॥
ਹੇ ਭਾਈ! ਸਤਿਗੁਰੂ ਦੀ ਬਾਣੀ ਵਿਚ ਸ਼ਰਧਾ ਧਾਰੋ,
ਆਤਮ ਰਾਮੁ ਲੇਹੁ ਪਰਵਾਣਿ ॥
(ਇਸ ਬਾਣੀ ਦੀ ਰਾਹੀਂ) ਪਰਮਾਤਮਾ (ਦੇ ਨਾਮ) ਨੂੰ (ਆਪਣੇ ਹਿਰਦੇ ਵਿਚ) ਪੋ੍ਰ ਲਵੋ;
ਛੂਟੈ ਸੰਸਾ ਮਿਟਿ ਜਾਹਿ ਦੁਖ ॥
(ਇਸ ਤਰ੍ਹਾਂ) ਸਹਿਮ ਦੂਰ ਹੋ ਜਾਇਗਾ, ਦੁਖ-ਕਲੇਸ਼ ਮਿਟ ਜਾਣਗੇ,
ਸੁੰਨ ਸਰੋਵਰਿ ਪਾਵਹੁ ਸੁਖ ॥੮॥
ਉਸ ਸਰੋਵਰ ਵਿਚ ਚੁੱਭੀ ਲਾ ਸਕੋਗੇ, ਜਿਥੇ ਸਹਿਮ ਆਦਿਕ ਦੇ ਕੋਈ ਫੁਰਨੇ ਨਹੀਂ ਉਠਦੇ ਅਤੇ ਸੁਖ ਮਾਣੋ ।
ਅਸਟਮੀ ਅਸਟ ਧਾਤੁ ਕੀ ਕਾਇਆ ॥
ਇਹ ਸਰੀਰ (ਲਹੂ ਆਦਿਕ) ਅੱਠ ਧਾਤਾਂ ਦਾ ਬਣਿਆ ਹੋਇਆ ਹੈ,
ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥
ਇਸ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ ਜਿਸ ਦੀ ਕੋਈ ਖ਼ਾਸ ਕੁਲ ਨਹੀਂ ਹੈ ਜੋ ਸਭ ਗੁਣਾਂ ਦਾ ਖ਼ਜ਼ਾਨਾ ਹੈ ।
ਗੁਰ ਗਮ ਗਿਆਨ ਬਤਾਵੈ ਭੇਦ ॥
ਜਿਸ ਮਨੁੱਖ ਨੂੰ ਪਹੁੰਚ ਵਾਲੇ ਗੁਰੂ ਦਾ ਗਿਆਨ ਇਹ ਭੇਦ (ਕਿ ਸਰੀਰ ਦੇ ਵਿੱਚ ਹੀ ਹੈ ਪ੍ਰਭੂ) ਦੱਸਦਾ ਹੈ,
ਉਲਟਾ ਰਹੈ ਅਭੰਗ ਅਛੇਦ ॥੯॥
ਉਹ ਸਰੀਰਕ ਮੋਹ ਵਲੋਂ ਪਰਤ ਕੇ ਅਬਿਨਾਸ਼ੀ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।੯।
ਨਉਮੀ ਨਵੈ ਦੁਆਰ ਕਉ ਸਾਧਿ ॥
(ਹੇ ਭਾਈ!) ਸਾਰੇ ਸਰੀਰਕ ਇੰਦਿ®ਆਂ ਨੂੰ ਕਾਬੂ ਵਿਚ ਰੱਖੋ,
ਬਹਤੀ ਮਨਸਾ ਰਾਖਹੁ ਬਾਂਧਿ ॥
ਇਹਨਾਂ ਤੋਂ ਉੱਠਦੇ ਫੁਰਨਿਆਂ ਨੂੰ ਰੋਕੋ,
ਲੋਭ ਮੋਹ ਸਭ ਬੀਸਰਿ ਜਾਹੁ ॥
ਲੋਭ ਮੋਹ ਆਦਿਕ ਸਾਰੇ ਵਿਕਾਰ ਭੁਲਾ ਦਿਉ