Sri Guru Granth Sahib Ji — Ang 370 (punjabi)
ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥
ਹੇ ਜਗਤ ਦੇ ਮਾਲਕ! ਹੇ ਪਿਆਰੇ! ਹੇ ਹਰੀ! ਹੇ ਧਰਤੀ ਦੇ ਖਸਮ! ਮੈਨੂੰ ਆਪਣੀ ਸਰਨ ਵਿਚ ਰੱਖ, ਮੇਰੀ ਇਹ ਤਾਂਘ ਪੂਰੀ ਕਰ ।
ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥
(ਜਦੋਂ ਤੇਰਾ ਦਰਸਨ ਹੁੰਦਾ ਹੈ ਜਦੋਂ ਤੇਰੇ) ਦਾਸ ਨਾਨਕ ਦੇ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ, ਹੇ ਹਰੀ! (ਮੈਨੂੰ ਨਾਨਕ ਨੂੰ) ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਆਪਣਾ ਦਰਸਨ ਦੇਹ ।੨।੩੯।੧੩।੧੫।੬੭।
ਰਾਗੁ ਆਸਾ ਘਰੁ ੨ ਮਹਲਾ ੫
ਆਸਾ ਪੰਜਵੀਂ ਪਾਤਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ! ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥
ਜਿਸ ਮਨੁੱਖ ਨੇ (ਇਸ ਮਾਇਆ ਨਾਲ) ਪਿਆਰ ਪਾਇਆ, ਉਹੀ ਪਰਤ ਕੇ ਖਾਧਾ ਗਿਆ (ਮਾਇਆ ਨੇ ਉਸੇ ਨੂੰ ਹੀ ਖਾ ਲਿਆ) ।
ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥
ਜਿਸ ਨੇ (ਇਸ ਨੂੰ) ਆਦਰ ਦੇ ਕੇ ਆਪਣੇ ਕੋਲ ਬਿਠਾਇਆ ਉਸ ਨੂੰ (ਇਸ ਮਾਇਆ ਨੇ) ਬੜਾ ਡਰ ਵਿਖਾਲਿਆ ।
ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥
ਭਰਾ ਮਿੱਤਰ ਪਰਵਾਰ (ਦੇ ਜੀਵ, ਸਾਰੇ ਹੀ ਇਸ ਮਾਇਆ ਨੂੰ) ਵੇਖ ਕੇ (ਆਪੋ ਵਿਚ) ਲੜ ਪੈਂਦੇ ਹਨ
ਹਮ ਆਈ ਵਸਗਤਿ ਗੁਰ ਪਰਸਾਦੇ ॥੧॥
ਗੁਰੂ ਦੀ ਕਿਰਪਾ ਨਾਲ ਇਹ ਸਾਡੇ ਵੱਸ ਵਿਚ ਆ ਗਈ ਹੈ ।੧।
ਐਸਾ ਦੇਖਿ ਬਿਮੋਹਿਤ ਹੋਏ ॥
ਸਾਧਨ ਕਰਨ ਵਾਲੇ ਜੋਗੀ, ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਦੇਵਤੇ, ਮਨੁੱਖ—ਇਹ ਸਾਰੇ (ਮਾਇਆ ਨੂੰ) ਵੇਖ ਕੇ ਬਹੁਤ ਮਸਤ ਹੋ ਜਾਂਦੇ ਹਨ ।
ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥
ਗੁਰੂ ਤੋਂ ਬਿਨਾ ਹੋਰ ਇਹ ਸਾਰੇ ਠਗਣੀ (ਮਾਇਆ) ਦੇ ਹੱਥੀਂ ਠੱਗੇ ਜਾਂਦੇ ਹਨ ।੧।ਰਹਾਉ।
ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ ॥
ਅਨੇਕਾਂ ਬੰਦੇ ਤਿਆਗੀ ਬਣ ਕੇ ਤੁਰੇ ਫਿਰਦੇ ਹਨ (ਪਰ) ਉਹਨਾਂ ਨੂੰ (ਇਹ ਮਾਇਆ) ਕਾਮ-ਵਾਸ਼ਨਾ ਦੀ ਸ਼ਕਲ ਵਿਚ ਆ ਦਬਾਂਦੀ ਹੈ ।
ਇਕਿ ਸੰਚਹਿ ਗਿਰਹੀ ਤਿਨੑ ਹੋਇ ਨ ਆਪੈ ॥
ਅਨੇਕਾਂ ਬੰਦੇ ਇਸ ਨੂੰ ਇਕਠੀ ਕਰਦੇ ਹਨ
ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ ॥
ਅਨੇਕਾਂ ਬੰਦੇ (ਆਪਣੇ ਆਪ ਨੂੰ) ਦਾਨੀ ਅਖਵਾਂਦੇ ਹਨ, ਉਹਨਾਂ ਨੂੰ (ਭੀ) ਇਹ ਬਹੁਤ ਦੁਖੀ ਕਰਦੀ ਹੈ
ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥
ਸਤਿਗੁਰੂ ਦੇ ਚਰਨੀ ਲਗਣ ਕਰ ਕੇ ਸਾਨੂੰ ਪਰਮਾਤਮਾ ਨੇ (ਇਸ ਮਾਇਆ ਦੇ ਪੰਜੇ ਤੋਂ) ਬਚਾ ਲਿਆ ਹੈ ।੨।
ਤਪੁ ਕਰਤੇ ਤਪਸੀ ਭੂਲਾਏ ॥
ਤਪ ਕਰ ਰਹੇ ਤਪਸ੍ਵੀਆਂ ਨੂੰ (ਇਸ ਮਾਇਆ ਨੇ) ਕੁਰਾਹੇ ਪਾ ਦਿੱਤਾ ਹੈ
ਪੰਡਿਤ ਮੋਹੇ ਲੋਭਿ ਸਬਾਏ ॥
ਸਾਰੇ ਵਿਦਵਾਨ ਪੰਡਿਤ ਲੋਕ ਲੋਭ ਵਿਚ ਫਸ ਕੇ (ਮਾਇਆ ਦੀ ਹੱਥੀਂ) ਠੱਗੇ ਗਏ
ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥
ਸਾਰੇ ਤੈ੍ਰ-ਗੁਣੀ ਜੀਵ ਠੱਗੇ ਜਾ ਰਹੇ ਹਨ, ਦੇਵਤੇ ਭੀ ਠੱਗੇ ਜਾ ਰਹੇ ਹਨ
ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥
ਸਾਨੂੰ ਤਾਂ ਗੁਰੂ ਨੇ ਆਪਣਾ ਹੱਥ ਦੇ ਕੇ (ਇਸ ਪਾਸੋਂ) ਬਚਾ ਲਿਆ ਹੈ ।੩।
ਗਿਆਨੀ ਕੀ ਹੋਇ ਵਰਤੀ ਦਾਸਿ ॥
ਹੇ ਦਾਸ ਨਾਨਕ! (ਆਖ—) ਜੇਹੜਾ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ (ਇਹ ਮਾਇਆ) ਉਸ ਦੀ ਦਾਸੀ ਬਣ ਕੇ ਕਾਰ ਕਰਦੀ ਹੈ,
ਕਰ ਜੋੜੇ ਸੇਵਾ ਕਰੇ ਅਰਦਾਸਿ ॥
ਉਸ ਦੇ ਅੱਗੇ (ਦੋਵੇਂ) ਹੱਥ ਜੋੜਦੀ ਹੈ ਉਸ ਦੀ ਸੇਵਾ ਕਰਦੀ ਹੈ,
ਜੋ ਤੂੰ ਕਹਹਿ ਸੁ ਕਾਰ ਕਮਾਵਾ ॥
ਉਸ ਅੱਗੇ ਬੇਨਤੀ ਕਰਦੀ ਹੈ (ਤੇ ਆਖਦੀ ਹੈ—) ਮੈਂ ਉਹੀ ਕਾਰ ਕਰਾਂਗੀ ਜੇਹੜੀ ਤੂੰ ਆਖੇਂ,
ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥
ਮੈਂ ਉਸ ਮਨੁੱਖ ਦੇ ਨੇੜੇ ਨਹੀਂ ਢੁਕਾਂਗੀ (ਮੈਂ ਉਸ ਮਨੁੱਖ ਉਤੇ ਆਪਣਾ ਦਬਾਉ ਨਹੀਂ ਪਾਵਾਂਗੀ) ਜਿਹੜਾ ਗੁਰੂ ਦੀ ਸਰਨ ਪੈਂਦਾ ਹੈ ।੪।੧।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਸਸੂ ਤੇ ਪਿਰਿ ਕੀਨੀ ਵਾਖਿ ॥
(ਗੁਰੂ ਦੀ ਕਿਰਪਾ ਨਾਲ ਮੈਨੂੰ ਪ੍ਰਭੂ-ਪਤੀ ਮਿਲਿਆ) ਪਤੀ ਨੇ ਮੈਨੂੰ (ਆਗਿਆਨਤਾ-) ਸੱਸ ਤੋਂ ਵੱਖ ਕਰ ਲਿਆ ਹੈ
ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥
ਮੇਰੀ ਦਿਰਾਣੀ ਜਿਠਾਣੀ (ਆਸਾ ਤਿ®ਸ਼ਨਾ, ਇਸ) ਦੁੱਖ ਕਲੇਸ਼ ਨਾਲ ਮਰ ਗਈ ਹੈ (ਕਿ ਮੈਨੂੰ ਪਤੀ ਮਿਲ ਪਿਆ ਹੈ)
ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥
(ਮੇਰੇ ਉਤੇ) ਜੇਠ (ਧਰਮ-ਰਾਜ) ਦੀ ਭੀ ਧੌਂਸ ਨਹੀਂ ਰਹੀ ।
ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥
ਸੁਚੱਜੇ ਸਿਆਣੇ ਪਤੀ ਨੇ ਮੈਨੂੰ (ਇਹਨਾਂ ਸਭਨਾਂ ਤੋਂ) ਬਚਾ ਲਿਆ ਹੈ ।੧।
ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥
ਹੇ ਲੋਕੋ! ਸੁਣੋ, (ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦੇ ਪਿਆਰ ਦਾ ਆਨੰਦ ਮਾਣਿਆ ਹੈ
ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥
ਗੁਰੂ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦਾਤਿ ਦਿੱਤੀ ਹੈ (ਉਸ ਦੀ ਬਰਕਤਿ ਨਾਲ) ਮੈਂ ਭੈੜੇ ਭਾਵ ਮਾਰ ਲਏ ਹਨ (ਕਾਮਾਦਿਕ) ਵੈਰੀ ਮੁਕਾ ਲਏ ਹਨ ।੧।
ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥
(ਜਦੋਂ ਗੁਰੂ ਦੀ ਕਿਰਪਾ ਨਾਲ ਮੈਨੂੰ ਪ੍ਰਭੂ-ਪਤੀ ਮਿਲਿਆ, ਤਾਂ ਸਭ ਤੋਂ) ਪਹਿਲਾਂ ਮੈਂ ਹਉਮੈ ਨੂੰ ਪਿਆਰਨਾ ਛੱਡ ਦਿੱਤਾ,
ਦੁਤੀਆ ਤਿਆਗੀ ਲੋਗਾ ਰੀਤਿ ॥
ਫਿਰ ਮੈਂ ਲੋਕਾਚਾਰੀ ਰਸਮਾਂ ਛੱਡੀਆਂ,
ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥
ਫਿਰ ਮੈਂ ਮਾਇਆ ਦੇ ਤਿੰਨੇ ਗੁਣ ਛੱਡ ਕੇ ਵੈਰੀ ਤੇ ਮਿੱਤਰ ਇਕੋ ਜਿਹੇ (ਮਿੱਤਰ ਹੀ) ਸਮਝ ਲਏ ।
ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥
ਗੁਰੂ ਨੂੰ ਮਿਲ ਕੇ ਮੈਂ ਉਸ ਗੁਣ ਨਾਲ ਸਾਂਝ ਪਾ ਲਈ ਜੇਹੜਾ (ਮਾਇਆ ਦੇ ਤਿੰਨਾਂ ਗੁਣਾਂ ਤੋਂ ਉਤਾਂਹ) ਚੌਥੇ ਆਤਮਕ ਦਰਜੇ ਤੇ ਅਪੜਾਂਦਾ ਹੈ ।੨।
ਸਹਜ ਗੁਫਾ ਮਹਿ ਆਸਣੁ ਬਾਧਿਆ ॥
(ਜੋਗੀ ਗੁਫਾ ਵਿਚ ਬੈਠ ਕੇ ਆਸਣ ਲਾਂਦਾ ਹੈ । ਜਦੋਂ ਗੁਰੂ ਦੀ ਕਿਰਪਾ ਨਾਲ ਮੈਨੂੰ ਪ੍ਰਭੂ-ਪਤੀ ਮਿਲਿਆ ਤਾਂ ਮੈਂ) ਆਤਮਕ ਅਡੋਲਤਾ (ਦੀ) ਗੁਫਾ ਵਿਚ ਆਪਣਾ ਆਸਣ ਜਮਾ ਲਿਆ
ਜੋਤਿ ਸਰੂਪ ਅਨਾਹਦੁ ਵਾਜਿਆ ॥
ਮੇਰੇ ਅੰਦਰ ਨਿਰੇ ਨੂਰ ਹੀ ਨੂਰ-ਰੂਪ ਪਰਮਾਤਮਾ ਦੇ ਮਿਲਾਪ ਦਾ ਇਕ-ਰਸ ਵਾਜਾ ਵੱਜਣ ਲੱਗ ਪਿਆ
ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥
ਗੁਰੂ ਦੇ ਸ਼ਬਦ ਵਿਚਾਰ ਵਿਚਾਰ ਕੇ ਮੇਰੇ ਅੰਦਰ ਵੱਡਾ ਆਤਮਕ ਆਨੰਦ ਪੈਦਾ ਹੋ ਰਿਹਾ ਹੈ ।
ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥
(ਹੇ ਲੋਕੋ!) ਧੰਨ ਹੈ ਉਹ (ਜੀਵ-) ਇਸਤ®ੀ, ਭਾਗਾਂ ਵਾਲੀ ਹੇੈ ਉਹ (ਜੀਵ-) ਇਸਤ®ੀ ਜੇਹੜੀ (ਪ੍ਰਭੂ-) ਪਤੀ ਦੇ ਪਿਆਰ-ਰੰਗ ਨਾਲ ਰੰਗੀ ਗਈ ਹੈ ।੩।
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥
(ਹੇ ਭਾਈ!) ਦਾਸ ਨਾਨਕ ਪਰਮਾਤਮਾ ਦੇ ਗੁਣਾਂ ਦਾ ਵਿਚਾਰ ਹੀ ਉਚਾਰਦਾ ਰਹਿੰਦਾ ਹੈ ।
ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥
ਜੇਹੜਾ ਭੀ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਦਾ ਹੈ ਤੇ ਉਸ ਅਨੁਸਾਰ ਆਪਣਾ ਜੀਵਨ ਉੱਚਾ ਕਰਦਾ ਹੈ ਉਹ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ,
ਜਨਮਿ ਨ ਮਰੈ ਨ ਆਵੈ ਨ ਜਾਇ ॥
ਉਹ (ਮੁੜ ਮੁੜ) ਨਾਹ ਜੰਮਦਾ ਹੈ ਨਾਹ ਮਰਦਾ ਹੈ ਉਹ (ਜਗਤ ਵਿਚ ਮੁੜ ਮੁੜ) ਨਾਹ ਆਉਂਦਾ ਹੈ ਨਾਹ (ਇਥੋਂ ਮੁੜ ਮੁੜ) ਜਾਂਦਾ ਹੈ,
ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥
ਉਹ ਸਦਾ ਪਰਮਾਤਮਾ ਦੀ ਯਾਦ ਵਿਚ ਲੀਨ ਰਹਿੰਦਾ ਹੈ ।੪।੨।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਨਿਜ ਭਗਤੀ ਸੀਲਵੰਤੀ ਨਾਰਿ ॥
ਆਤਮਾ ਦੇ ਕੰਮ ਆਉਣ ਵਾਲੀ (ਪਰਮਾਤਮਾ ਦੀ) ਭਗਤੀ (ਮਾਨੋ) ਮਿੱਠੇ ਸੁਭਾਵ ਵਾਲੀ ਇਸਤ®ੀ ਹੈ
ਰੂਪਿ ਅਨੂਪ ਪੂਰੀ ਆਚਾਰਿ ॥
(ਜੋ) ਰੂਪ ਵਿਚ ਬੇਮਿਸਾਲ ਹੈ (ਜੋ) ਆਚਰਣ ਵਿਚ ਮੁਕੰਮਲ ਹੈ ।
ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥
ਜਿਸ (ਹਿਰਦੇ-) ਘਰ ਵਿਚ (ਇਹ ਇਸਤ੍ਰੀ) ਵੱਸਦੀ ਹੈ ਉਹ ਘਰ ਸੋਭਾ ਵਾਲਾ ਬਣ ਜਾਂਦਾ ਹੈ,
ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥
ਪਰ ਕਿਸੇ ਵਿਰਲੇ ਜੀਵ ਨੇ ਗੁਰੂ ਦੀ ਸਰਨ ਪੈ ਕੇ (ਇਹ ਇਸਤ੍ਰੀ) ਪ੍ਰਾਪਤ ਕੀਤੀ ਹੈ ।੧।
ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥
(ਹੇ ਭਾਈ!) ਗੁਰੂ ਨੂੰ ਮਿਲ ਕੇ ਮੈਂ ਸ੍ਰੇਸ਼ਟ ਕਰਣੀ (-ਰੂਪ) ਇਸਤ®ੀ ਹਾਸਲ ਕੀਤੀ ਹੈ