Sri Guru Granth Sahib Ji — Ang 377 (punjabi)
ਪੂਰਾ ਗੁਰੁ ਪੂਰੀ ਬਣਤ ਬਣਾਈ ॥
ਹੇ ਨਾਨਕ! ਪਰਮਾਤਮਾ ਸਭ ਤੋਂ ਵੱਡਾ ਹੈ ਉਸ ਵਿਚ ਕੋਈ ਉਕਾਈ ਨਹੀਂ ਹੈ ਉਸ ਦੀ ਬਣਾਈ ਹੋਈ ਰਚਨਾ ਭੀ ਉਕਾਈ-ਹੀਣ ਹੈ,
ਨਾਨਕ ਭਗਤ ਮਿਲੀ ਵਡਿਆਈ ॥੪॥੨੪॥
ਪਰਮਾਤਮਾ ਦੀ ਭਗਤੀ ਕਰਨ ਵਾਲਿਆਂ ਨੂੰ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੪।੨੪।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥
(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ) ਇਸ ਮਨ ਨੂੰ ਨਵੇਂ ਸਿਰੇ ਘੜੋ ।
ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥
(ਗੁਰੂ ਦਾ ਸ਼ਬਦ ਹੀ) ਗੁਰੂ ਦਾ ਦੀਦਾਰ ਹੈ (ਇਸ ਸ਼ਬਦ ਦੀ ਬਰਕਤਿ ਨਾਲ) ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ ।੧।
ਊਤਮ ਮਤਿ ਮੇਰੈ ਰਿਦੈ ਤੂੰ ਆਉ ॥
ਹੇ ਸ੍ਰੇਸ਼ਟ ਮਤਿ! (ਜੇ ਗੁਰੂ ਮੇਹਰ ਕਰੇ ਤਾਂ) ਤੂੰ ਮੇਰੇ ਅੰਦਰ ਆ ਵੱਸ
ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥
ਤਾ ਕਿ ਮੈਂ ਪਰਮਾਤਮਾ ਦੇ ਗੁਣ ਗਾਵਾਂ ਪਰਮਾਤਮਾ ਦਾ ਧਿਆਨ ਧਰਾਂ ਤੇ ਪਰਮਾਤਮਾ ਦਾ ਨਾਮ ਮੈਨੂੰ ਬਹੁਤ ਪਿਆਰਾ ਲੱਗ ਪਏ ।੧।ਰਹਾਉ।
ਤ੍ਰਿਪਤਿ ਅਘਾਵਨੁ ਸਾਚੈ ਨਾਇ ॥
(ਗੁਰੂ ਦੀ ਰਾਹੀਂ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਤਿ®ਸ਼ਨਾ ਮੁੱਕ ਜਾਂਦੀ ਹੈ ਮਨ ਰੱਜ ਜਾਂਦਾ ਹੈ
ਅਠਸਠਿ ਮਜਨੁ ਸੰਤ ਧੂਰਾਇ ॥੨॥
(ਹੇ ਭਾਈ!) ਗੁਰੂ ਦੇ ਚਰਨਾਂ ਦੀ ਧੂੜ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ ।੨।
ਸਭ ਮਹਿ ਜਾਨਉ ਕਰਤਾ ਏਕ ॥
(ਹੇ ਭਾਈ!) ਮੈਂ ਹੁਣ ਸਭਨਾਂ ਵਿਚ ਇਕ ਕਰਤਾਰ ਨੂੰ ਹੀ ਵੱਸਦਾ ਪਛਾਣਦਾ ਹਾਂ
ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥
ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਚੰਗੇ ਮੰਦੇ ਦੀ ਪਰਖ ਕਰਨ ਵਾਲੀ ਅਕਲ ਪ੍ਰਾਪਤ ਕਰ ਲਈ ਹੈ।੩।
ਦਾਸੁ ਸਗਲ ਕਾ ਛੋਡਿ ਅਭਿਮਾਨੁ ॥
(ਹੇ ਭਾਈ!) ਮੈਂ ਅਹੰਕਾਰ ਛੱਡ ਕੇ ਸਭਨਾਂ ਦਾ ਦਾਸ ਬਣ ਗਿਆ ਹਾਂ
ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥
ਮੈਨੂੰ ਨਾਨਕ ਨੂੰ ਗੁਰੂ ਨੇ (ਬਿਬੇਕ ਬੁਧਿ ਦੀ ਅਜੇਹੀ) ਦਾਤਿ ਬਖ਼ਸ਼ੀ ਹੈ।੪।੨੫।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਬੁਧਿ ਪ੍ਰਗਾਸ ਭਈ ਮਤਿ ਪੂਰੀ ॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੇਰੀ) ਬੁੱਧੀ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ ਮੇਰੀ ਅਕਲ ਉਕਾਈ-ਹੀਣ ਹੋ ਗਈ ਹੈ,
ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥
ਇਸ ਦੀ ਸਹਾਇਤਾ ਨਾਲ ਮੇਰੀ ਭੈੜੀ ਮਤਿ ਦਾ ਨਾਸ ਹੋ ਗਿਆ ਹੈ, ਮੇਰੀ ਪਰਮਾਤਮਾ ਨਾਲੋਂ ਵਿੱਥ ਮਿਟ ਗਈ ਹੈ ।੧।
ਐਸੀ ਗੁਰਮਤਿ ਪਾਈਅਲੇ ॥
ਹੇ ਮੇਰੇ ਵੀਰ! ਮੈਂ ਗੁਰੂ ਪਾਸੋਂ ਅਜੇਹੀ ਮਤਿ ਪ੍ਰਾਪਤ ਕਰ ਲਈ ਹੈ
ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥
ਜਿਸ ਦੀ ਸਹਾਇਤਾ ਨਾਲ ਮੈਂ ਮਾਇਆ ਦੇ ਘੁੱਪ ਹਨੇਰੇ ਖੂਹ ਵਿਚੋਂ ਡੁਬਦਾ ਡੁਬਦਾ ਬਚ ਨਿਕਲਿਆ ਹਾਂ ।੧।ਰਹਾਉ।
ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥
(ਹੇ ਭਾਈ! ਇਹ ਸੰਸਾਰ ਤਿ®ਸ਼ਨਾ ਦੀ) ਅੱਗ ਦਾ ਇਕ ਬੜਾ ਅਥਾਹ ਸਮੁੰਦਰ ਹੈ, ਰਤਨਾਂ ਦੀ ਖਾਣ ਗੁਰੂ (ਮਾਨੋ) ਜਹਾਜ਼ ਹੈ ਜੋ (ਇਸ ਸਮੁੰਦਰ ਵਿਚੋਂ) ਪਾਰ ਲੰਘਾ ਲੈਂਦਾ ਹੈ ।੨।
ਦੁਤਰ ਅੰਧ ਬਿਖਮ ਇਹ ਮਾਇਆ ॥
(ਹੇ ਵੀਰ!) ਇਹ ਮਾਇਆ (ਮਾਨੋ, ਇਕ ਸਮੁੰਦਰ ਹੈ ਜਿਸ ਵਿਚੋਂ) ਪਾਰ ਲੰਘਣਾ ਔਖਾ ਹੈ ਜਿਸ ਵਿਚ ਘੁੱਪ ਹਨੇਰਾ ਹੀ ਹਨੇਰਾ ਹੈ
ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥
(ਇਸ ਵਿਚੋਂ ਪਾਰ ਲੰਘਣ ਲਈ) ਪੂਰੇ ਗੁਰੂ ਨੇ ਮੈਨੂੰ ਸਾਫ਼ ਰਸਤਾ ਵਿਖਾ ਦਿੱਤਾ ਹੈ ।੩।
ਜਾਪ ਤਾਪ ਕਛੁ ਉਕਤਿ ਨ ਮੋਰੀ ॥
ਹੇ ਨਾਨਕ! (ਆਖ—) ਹੇ ਗੁਰੂ! ਮੇਰੇ ਪਾਸ ਕੋਈ ਜਪ ਨਹੀਂ ਕੋਈ ਤਪ ਨਹੀਂ ਕੋਈ ਸਿਆਣਪ ਨਹੀਂ,
ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥
ਮੈਂ ਤਾਂ ਤੇਰੀ ਹੀ ਸਰਨ ਆਇਆ ਹਾਂ (ਮੈਨੂੰ ਇਸ ਘੁੱਪ ਹਨੇਰੇ ਖੂਹ ਵਿਚੋਂ ਕੱਢ ਲੈ) ।੪।੨੬।
ਆਸਾ ਮਹਲਾ ੫ ਤਿਪਦੇ ੨ ॥
ਆਸਾ ਪੰਜਵੀਂ ਪਾਤਸ਼ਾਹੀ। ਤਿਪਦੇ।
ਹਰਿ ਰਸੁ ਪੀਵਤ ਸਦ ਹੀ ਰਾਤਾ ॥
(ਹੇ ਭਾਈ!) ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਣ ਵਾਲਾ ਮਨੁੱਖ (ਨਾਮ-ਰੰਗ ਵਿਚ) ਸਦਾ ਹੀ ਰੰਗਿਆ ਰਹਿੰਦਾ ਹੈ
ਆਨ ਰਸਾ ਖਿਨ ਮਹਿ ਲਹਿ ਜਾਤਾ ॥
ਇਸ ਤੋਂ ਬਿਨਾ ਦੁਨੀਆ ਦੇ ਪਦਾਰਥਾਂ ਦੇ ਹੋਰ ਹੋਰ ਰਸਾਂ ਦਾ ਅਸਰ ਇਕ ਖਿਨ ਵਿਚ ਉਤਰ ਜਾਂਦਾ ਹੈ ।
ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥
ਪਰਮਾਤਮਾ ਦੇ ਨਾਮ-ਰਸ ਦੇ ਮਤਵਾਲੇ ਮਨੁੱਖ ਦੇ ਮਨ ਵਿਚ ਸਦਾ ਆਨੰਦ ਟਿਕਿਆ ਰਹਿੰਦਾ ਹੈ,
ਆਨ ਰਸਾ ਮਹਿ ਵਿਆਪੈ ਚਿੰਦ ॥੧॥
ਪਰ ਦੁਨੀਆ ਦੇ ਪਦਾਰਥਾਂ ਦੇ ਸਵਾਦਾਂ ਵਿਚ ਪਿਆਂ ਚਿੰਤਾ ਆ ਦਬਾਂਦੀ ਹੈ ।੧।
ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥
(ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦਾ ਹੈ ਉਹ ਉਸ ਰਸ ਵਿਚ ਪੂਰਨ ਤੌਰ ਤੇ ਮਸਤ ਰਹਿੰਦਾ ਹੈ ਉਹ ਉਸ ਨਾਮ-ਰਸ ਦਾ ਆਸ਼ਿਕ ਬਣ ਜਾਂਦਾ ਹੈ,
ਆਨ ਰਸਾ ਸਭਿ ਹੋਛੇ ਰੇ ॥੧॥ ਰਹਾਉ ॥
ਉਸ ਨੂੰ ਦੁਨੀਆ ਦੇ ਹੋਰ ਸਾਰੇ ਰਸ (ਨਾਮ-ਰਸ ਦੇ ਟਾਕਰੇ ਤੇ) ਫਿੱਕੇ ਜਾਪਦੇ ਹਨ ।੧।ਰਹਾਉ।
ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥
(ਹੇ ਭਾਈ!) ਪਰਮਾਤਮਾ ਦੇ ਨਾਮ-ਰਸ ਦਾ ਮੁੱਲ (ਧਨ-ਪਦਾਰਥ ਦੀ ਸ਼ਕਲ ਵਿਚ) ਬਿਆਨ ਹੀ ਨਹੀਂ ਕੀਤਾ ਜਾ ਸਕਦਾ ।
ਹਰਿ ਰਸੁ ਸਾਧੂ ਹਾਟਿ ਸਮਾਇ ॥
ਇਹ ਨਾਮ-ਰਸ ਗੁਰੂ ਦੇ ਹੱਟ ਵਿਚ (ਗੁਰੂ ਦੀ ਸੰਗਤਿ ਵਿਚ) ਸਦਾ ਟਿਕਿਆ ਰਹਿੰਦਾ ਹੈ ।
ਲਾਖ ਕਰੋਰੀ ਮਿਲੈ ਨ ਕੇਹ ॥
ਲੱਖਾਂ ਕ®ੋੜਾਂ ਰੁਪਏ ਦਿੱਤਿਆਂ ਭੀ ਇਹ ਕਿਸੇ ਨੂੰ ਮਿਲ ਨਹੀਂ ਸਕਦਾ
ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥
ਹੇ ਪ੍ਰਭੂ! ਜਿਸ ਮਨੁੱਖ ਦੇ ਭਾਗਾਂ ਵਿਚ ਤੂੰ ਇਸ ਦੀ ਪ੍ਰਾਪਤੀ ਲਿਖੀ ਹੈ ਉਸੇ ਨੂੰ ਹੀ ਤੂੰ ਆਪ ਹੀ ਦੇਂਦਾ ਹੈਂ ।੨।
ਨਾਨਕ ਚਾਖਿ ਭਏ ਬਿਸਮਾਦੁ ॥
ਹੇ ਨਾਨਕ! (ਇਹ ਨਾਮ-ਰਸ) ਚੱਖ ਕੇ (ਕੋਈ ਇਸ ਦਾ ਸਵਾਦ ਬਿਆਨ ਨਹੀਂ ਕਰ ਸਕਦਾ । ਜੇ ਕੋਈ ਜਤਨ ਕਰੇ ਤਾਂ) ਹੈਰਾਨ ਪਿਆ ਹੁੰਦਾ ਹੈ (ਕਿਉਂਕਿ ਉਹ ਆਪਣੇ ਆਪ ਨੂੰ ਇਸ ਰਸ ਦਾ ਅਸਰ ਬਿਆਨ ਕਰਨ ਤੋਂ ਅਸਮਰਥ ਵੇਖਦਾ ਹੈ) ।
ਨਾਨਕ ਗੁਰ ਤੇ ਆਇਆ ਸਾਦੁ ॥
ਇਸ ਹਰਿ-ਨਾਮ-ਰਸ ਦਾ ਅਨੰਦ ਗੁਰੂ ਪਾਸੋਂ ਹੀ ਪ੍ਰਾਪਤ ਹੰੁਦਾ ਹੈ
ਈਤ ਊਤ ਕਤ ਛੋਡਿ ਨ ਜਾਇ ॥
(ਜਿਸ ਨੂੰ ਇਕ ਵਾਰੀ ਇਸ ਦੀ ਪ੍ਰਾਪਤੀ ਹੋ ਗਈ ਉਹ) ਇਸ ਲੋਕ ਤੇ ਪਰਲੋਕ ਵਿਚ (ਕਿਸੇ ਭੀ ਹੋਰ ਪਦਾਰਥ ਦੀ ਖ਼ਾਤਰ) ਇਸ ਨਾਮ-ਰਸ ਨੂੰ ਛੱਡ ਕੇ ਨਹੀਂ ਜਾਂਦਾ,
ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥
ਉਹ ਸਦਾ ਹਰਿ-ਨਾਮ-ਰਸ ਵਿਚ ਹੀ ਮਸਤ ਰਹਿੰਦਾ ਹੈ ।੩।੨੭।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
(ਗੁਰੂ ਦਾ ਉਪਦੇਸ਼ ਤੇਰੇ ਅੰਦਰੋਂ) ਕਾਮ ਕ®ੋਧ ਲੋਭ ਮੋਹ ਨੂੰ ਮਿਟਾ ਦੇਵੇਗਾ, ਤੇਰੀ ਆਪਣੀ ਹੀ ਪੈਦਾ ਕੀਤੀ ਹੋਈ ਭੈੜੀ ਮਤਿ (ਤੇਰੇ ਅੰਦਰੋਂ) ਮੁੱਕ ਜਾਇਗੀ
ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥
ਹੇ ਸੰੁਦਰੀ! ਜੇ ਤੂੰ ਮਾਣ ਤਿਆਗ ਕੇ ਪ੍ਰਭੂ ਦੀ ਸੇਵਾ-ਭਗਤੀ ਕਰੇਂਗੀ ਤਾਂ ਪ੍ਰੀਤਮ-ਪ੍ਰਭੂ ਦੇ ਮਨ ਵਿਚ ਪਿਆਰੀ ਲੱਗੇਂਗੀ।੧।
ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥
ਹੇ ਸੰੁਦਰੀ! ਹੇ ਆਪਣੇ ਮਨ ਵਿਚ ਆਤਮਕ ਆਨੰਦ ਟਿਕਾਈ ਰੱਖਣ ਦੀ ਚਾਹਵਾਨ ਜੀਵ-ਇਸਤ®ੀ! ਗੁਰੂ ਦੇ ਬਚਨ ਸੁਣ ਕੇ (ਆਪਣੇ ਆਪ ਨੂੰ ਸੰਸਾਰ-ਸਮੰੁਦਰ ਵਿਚ ਡੁੱਬਣ ਤੋਂ) ਬਚਾ
ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥
(ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਤੇਰਾ ਦੁੱਖ ਮਿਟ ਜਾਇਗਾ ਤੇਰੀ ਮਾਇਆ ਦੀ ਭੁੱਖ ਮਿਟ ਜਾਇਗੀ ਤੂੰ ਆਤਮਕ ਅਨੰਦ ਮਾਣੇਂਗੀ ।੧।ਰਹਾਉ।
ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥
ਹੇ ਸੰੁਦਰੀ! ਗੁਰੂ ਦੇ ਚਰਨ ਧੋ ਕੇ ਗੁਰੂ ਦੀ (ਦੱਸੀ) ਸੇਵਾ ਕਰਿਆ ਕਰ, ਤੇਰਾ ਆਤਮਾ ਪਵਿਤ® ਹੋ ਜਾਇਗਾ (ਇਹ ਸੇਵਾ ਤੇਰੇ ਅੰਦਰੋਂ ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਮਾਇਆ-ਮੋਹ ਦੇ) ਜ਼ਹਰ ਨੂੰ ਦੂਰ ਕਰ ਦੇਵੇਗੀ, ਮਾਇਆ ਦੀ ਤਿ®ਸ਼ਨਾ ਨੂੰ ਮਿਟਾ ਦੇਵੇਗੀ ।
ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥
(ਹੇ ਸੰੁਦਰੀ!) ਜੇ ਤੂੰ ਪਰਮਾਤਮਾ ਦੇ ਸੇਵਕਾਂ ਦੀ ਦਾਸੀ ਬਣ ਜਾਏਂ ਨਿਮਾਣੀ ਜਿਹੀ ਦਾਸੀ ਬਣ ਜਾਏਂ ਤਾਂ ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ-ਆਦਰ ਹਾਸਲ ਕਰੇਂਗੀ ।੨।
ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮੑਾਰੀ ॥
(ਹੇ ਸੰੁਦਰੀ!) ਇਹੀ ਕੁਝ ਤੇਰੇ ਵਾਸਤੇ ਧਾਰਮਿਕ ਰਸਮਾਂ ਦਾ ਕਰਨਾ ਹੈ ਇਹੀ ਤੇਰਾ ਨਿੱਤ ਦਾ ਵਿਹਾਰ ਚਾਹੀਦਾ ਹੈ, ਪਰਮਾਤਮਾ ਦੀ ਰਜ਼ਾ ਨੂੰ ਸਿਰ-ਮੱਥੇ ਤੇ ਮੰਨ (ਇਸ ਤਰ੍ਹਾਂ ਕੀਤੀ ਹੋਈ) ਤੇਰੀ ਪ੍ਰਭੂ-ਭਗਤੀ (ਪ੍ਰਭੂ-ਦਰ ਤੇ ਪਰਵਾਨ) ਹੋ ਜਾਇਗੀ ।
ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥
ਹੇ ਨਾਨਕ! ਜੇਹੜਾ ਭੀ ਮਨੁੱਖ ਇਸ ਉਪਦੇਸ਼ ਨੂੰ ਕਮਾਂਦਾ ਹੈ (ਆਪਣੇ ਜੀਵਨ ਵਿਚ ਵਰਤਦਾ ਹੈ) ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੩।੨੮।