Sri Guru Granth Sahib Ji — Ang 386 (punjabi)
ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥
(ਪਰ) ਉਹੀ ਮਨੁੱਖ ਤੇਰਾ ਨਾਮ ਜਪਦਾ ਹੈ ਜੇਹੜਾ ਤੈਨੂੰ ਪਿਆਰਾ ਲੱਗਦਾ ਹੈ (ਜਿਸ ਉੱਤੇ ਤੇਰੀ ਮੇਹਰ ਹੰੁਦੀ ਹੈ) ।੧।ਰਹਾਉ।
ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥
ਹੇ ਪ੍ਰਭੂ! ਤੇਰਾ ਨਾਮ ਜਪ ਕੇ ਮਨ ਸ਼ਾਂਤ ਹੋ ਜਾਂਦਾ ਹੈ । ਸਰੀਰ (ਭੀ, ਹਰੇਕ ਗਿਆਨ-ਇੰਦ®ਾ ਭੀ) ਸ਼ਾਂਤ ਹੋ ਜਾਂਦਾ ਹੈ
ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਦੁੱਖਾਂ ਦਾ ਡੇਰਾ ਹੀ ਚੁੱਕਿਆ ਜਾਂਦਾ ਹੈ ।੨।
ਹੁਕਮੁ ਬੂਝੈ ਸੋਈ ਪਰਵਾਨੁ ॥
ਜੇਹੜਾ ਪਰਮਾਤਮਾ ਦੀ) ਰਜ਼ਾ ਨੂੰ ਸਮਝ ਲੈਂਦਾ ਹੈ (ਰਜ਼ਾ ਵਿਚ ਖਿੜੇ-ਮੱਥੇ ਰਾਜ਼ੀ ਰਹਿੰਦਾ ਹੈ) ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦਾ ਹੈ
ਸਾਚੁ ਸਬਦੁ ਜਾ ਕਾ ਨੀਸਾਨੁ ॥੩॥
(ਹੇ ਭਾਈ! ਇਸ ਜੀਵਨ-ਸਫ਼ਰ ਵਿਚ) ਉਸ ਮਨੁੱਖ ਦੇ ਪਾਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹਦਾਰੀ ਹੈ
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥
(ਹੇ ਭਾਈ! ਜਦੋਂ ਤੋਂ) ਪੂਰੇ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ
ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥
ਨਾਨਕ ਆਖਦਾ ਹੈ— (ਤਦੋਂ ਤੋਂ) ਮੇਰੇ ਮਨ ਨੇ (ਸਦਾ) ਸੁਖ ਹੀ ਅਨੁਭਵ ਕੀਤਾ ਹੈ ।੪।੮।੫੯।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਜਹਾ ਪਠਾਵਹੁ ਤਹ ਤਹ ਜਾੲਂੀ ॥
(ਹੇ ਗੋਵਿੰਦ! ਇਹ ਤੇਰੀ ਹੀ ਮੇਹਰ ਹੈ ਕਿ) ਜਿਧਰ ਤੂੰ ਮੈਨੂੰ ਭੇਜਦਾ ਹੈਂ, ਮੈਂ ਉਧਰ ਉਧਰ ਹੀ (ਖ਼ੁਸ਼ੀ ਨਾਲ) ਜਾਂਦਾ ਹਾਂ,
ਜੋ ਤੁਮ ਦੇਹੁ ਸੋਈ ਸੁਖੁ ਪਾੲਂੀ ॥੧॥
(ਸੁਖ ਹੋਵੇ ਚਾਹੇ ਦੁੱਖ ਹੋਵੇ) ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਮੈਂ ਉਸ ਨੂੰ (ਸਿਰ-ਮੱਥੇ ਉਤੇ) ਸੁਖ (ਜਾਣ ਕੇ) ਮੰਨਦਾ ਹਾਂ ।੧।
ਸਦਾ ਚੇਰੇ ਗੋਵਿੰਦ ਗੋਸਾਈ ॥
ਹੇ ਗੋਵਿੰਦ! ਹੇ ਗੋਸਾਈਂ! (ਮੇਹਰ ਕਰ, ਮੈਂ) ਸਦਾ ਤੇਰਾ ਦਾਸ ਬਣਿਆ ਰਹਾਂ
ਤੁਮੑਰੀ ਕ੍ਰਿਪਾ ਤੇ ਤ੍ਰਿਪਤਿ ਅਘਾੲਂੀ ॥੧॥ ਰਹਾਉ ॥
(ਕਿਉਂਕਿ) ਤੇਰੀ ਕਿਰਪਾ ਨਾਲ ਹੀ ਮੈਂ ਮਾਇਆ ਦੀ ਤਿ®ਸ਼ਨਾ ਵਲੋਂ ਸਦਾ ਰੱਜਿਆ ਰਹਿੰਦਾ ਹਾਂ ।੧।ਰਹਾਉ।
ਤੁਮਰਾ ਦੀਆ ਪੈਨੑਉ ਖਾੲਂੀ ॥
ਹੇ ਪ੍ਰਭੂ! ਜੋ ਕੁਝ ਤੂੰ ਮੈਨੂੰ (ਪਹਿਨਣ ਨੂੰ, ਖਾਣ ਨੂੰ,) ਦੇਂਦਾ ਹੈਂ ਉਹੀ ਮੈਂ (ਸੰਤੋਖ ਨਾਲ) ਪਹਿਨਦਾ ਤੇ ਖਾਂਦਾ ਹਾਂ,
ਤਉ ਪ੍ਰਸਾਦਿ ਪ੍ਰਭ ਸੁਖੀ ਵਲਾੲਂੀ ॥੨॥
ਤੇਰੀ ਕਿਰਪਾ ਨਾਲ ਮੈਂ (ਆਪਣਾ ਜੀਵਨ) ਸੁਖ-ਆਨੰਦ ਨਾਲ ਬਿਤੀਤ ਕਰ ਰਿਹਾ ਹਾਂ ।੨।
ਮਨ ਤਨ ਅੰਤਰਿ ਤੁਝੈ ਧਿਆੲਂੀ ॥
ਹੇ ਪ੍ਰਭੂ! ਮੈਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ (ਸਦਾ) ਤੈਨੂੰ ਹੀ ਯਾਦ ਕਰਦਾ ਰਹਿੰਦਾ ਹਾਂ,
ਤੁਮੑਰੈ ਲਵੈ ਨ ਕੋਊ ਲਾੲਂੀ ॥੩॥
ਤੇਰੇ ਬਰਾਬਰ ਦਾ ਮੈਂ ਹੋਰ ਕਿਸੇ ਨੂੰ ਨਹੀਂ ਸਮਝਦਾ ।੩।
ਕਹੁ ਨਾਨਕ ਨਿਤ ਇਵੈ ਧਿਆੲਂੀ ॥
ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰਦਾ ਰਹੁ ਤੇ) ਆਖ—(ਹੇ ਪ੍ਰਭੂ! ਮੇਹਰ ਕਰ) ਮੈਂ ਇਸੇ ਤਰ੍ਹਾਂ ਸਦਾ ਤੈਨੂੰ ਸਿਮਰਦਾ ਰਹਾਂ
ਗਤਿ ਹੋਵੈ ਸੰਤਹ ਲਗਿ ਪਾੲਂੀ ॥੪॥੯॥੬੦॥
(ਤੇਰੀ ਮੇਹਰ ਹੋਵੇ ਤਾਂ ਤੇਰੇ) ਸੰਤ ਜਨਾਂ ਦੀ ਚਰਨੀਂ ਲੱਗ ਕੇ ਮੈਨੂੰ ਉੱਚੀ ਆਤਮਕ ਅਵਸਥਾ ਮਿਲੀ ਰਹੇ ।੪।੯।੬੦।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਊਠਤ ਬੈਠਤ ਸੋਵਤ ਧਿਆਈਐ ॥
(ਹੇ ਭਾਈ!) ਉਠਦਿਆਂ ਬੈਠਦਿਆਂ ਸੁੱਤਿਆਂ (ਜਾਗਦਿਆਂ ਹਰ ਵੇਲੇ) ਪਰਮਾਤਮਾ ਨੂੰ ਯਾਦ ਕਰਦੇ ਰਹਿਣਾ ਚਾਹੀਦਾ ਹੈ,
ਮਾਰਗਿ ਚਲਤ ਹਰੇ ਹਰਿ ਗਾਈਐ ॥੧॥
ਰਸਤੇ ਤੁਰਦਿਆਂ ਭੀ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਰਹਿਣਾ ਚਾਹੀਦਾ ਹੈ ।੧।
ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥
(ਹੇ ਭਾਈ!) ਕੰਨਾਂ ਨਾਲ (ਪਰਮਾਤਮਾ ਦੀ) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਸੁਣਦੇ ਰਹਿਣਾ ਚਾਹੀਦਾ ਹੈ
ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥
ਜਿਸ ਦੇ ਸੁਣਿਆਂ ਮਨ ਵਿਚ ਆਤਮਕ ਆਨੰਦ ਪੈਦਾ ਹੰੁਦਾ ਹੈ ਤੇ ਮਨ ਦੇ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ।੧।ਰਹਾਉ।
ਕਾਰਜਿ ਕਾਮਿ ਬਾਟ ਘਾਟ ਜਪੀਜੈ ॥
(ਹੇ ਭਾਈ!) ਹਰੇਕ ਕੰਮ ਕਾਜ ਕਰਦਿਆਂ, ਰਾਹੇ ਤੁਰਦਿਆਂ, ਪੱਤਣ ਲੰਘਦਿਆਂ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ
ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥
ਤੇ ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦੇ ਰਹਿਣਾ ਚਾਹੀਦਾ ਹੈ ।੨।
ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥
(ਹੇ ਭਾਈ!) ਦਿਨ ਰਾਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ
ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥
(ਜੇਹੜਾ ਇਹ ਕੰਮ ਕਰਦਾ ਰਹਿੰਦਾ ਹੈ) ਜ਼ਿੰਦਗੀ ਦੇ ਸਫ਼ਰ ਵਿਚ ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ ।੩।
ਆਠ ਪਹਰ ਜਿਸੁ ਵਿਸਰਹਿ ਨਾਹੀ ॥
ਹੇ ਨਾਨਕ! (ਆਖ—ਹੇ ਪ੍ਰਭੂ!) ਜਿਸ ਮਨੁੱਖ ਨੂੰ ਅੱਠੇ ਪਹਰ (ਕਿਸੇ ਵੇਲੇ ਭੀ) ਤੂੰ ਨਹੀਂ ਵਿਸਰਦਾ,
ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥
ਉਸ ਦੀ ਚਰਨੀਂ ਲੱਗ ਕੇ (ਹੋਰ ਮਨੁੱਖਾਂ ਨੂੰ ਭੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ ।੪।੧੦।੬੧।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਜਾ ਕੈ ਸਿਮਰਨਿ ਸੂਖ ਨਿਵਾਸੁ ॥
(ਹੇ ਭਾਈ! ਗੁਰੂ ਦੇ ਕਹੇ ਅਨੁਸਾਰ ਉਸ ਪਰਮਾਤਮਾ ਦਾ ਸਿਮਰਨ ਕਰਦੇ ਰਹੋ) ਜਿਸ ਦੇ ਸਿਮਰਨ ਦੀ ਬਰਕਤਿ ਨਾਲ (ਮਨ ਵਿਚ) ਸੁਖ ਦਾ ਵਾਸ ਹੋ ਜਾਂਦਾ ਹੈ,
ਭਈ ਕਲਿਆਣ ਦੁਖ ਹੋਵਤ ਨਾਸੁ ॥੧॥
ਸਦਾ ਸੁਖ-ਸਾਂਦ ਬਣੀ ਰਹਿੰਦੀ ਹੈ ਤੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ ।੧।
ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥
(ਗੁਰੂ ਦੇ ਹੁਕਮ ਅਨੁਸਾਰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਿਹਾ ਕਰੋ (ਇਸ ਦਾ ਨਤੀਜਾ ਇਹ ਹੋਵੇਗਾ ਕਿ ਸਦਾ) ਆਤਮਕ ਆਨੰਦ ਮਾਣਦੇ ਰਹੋਗੇ
ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥
(ਹੇ ਭਾਈ! ਆਪਣੇ ਗੁਰੂ ਦੇ ਉਪਦੇਸ਼ ਅਨੁਸਾਰ ਤੁਰ ਕੇ) ਸਦਾ ਹੀ ਗੁਰੂ ਦੀ ਪ੍ਰਸੰਨਤਾ ਪ੍ਰਾਪਤ ਕਰਦੇ ਰਹੋ
ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥
(ਹੇ ਭਾਈ!) ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਨੂੰ ਹਰ ਵੇਲੇ ਹਿਰਦੇ ਵਿਚ ਰੱਖੋ (ਸ਼ਬਦ ਅਨੁਸਾਰ ਆਪਣਾ ਜੀਵਨ ਘੜਦੇ ਰਹੋ
ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥
ਇਸ ਸ਼ਬਦ ਦੀ ਬਰਕਤਿ ਨਾਲ ਆਪਣੇ ਹਿਰਦੇ-ਘਰ ਵਿਚ ਅਡੋਲ ਟਿਕੇ ਰਹੋਗੇ (ਭਟਕਣਾ ਮੁੱਕ ਜਾਏਗੀ) ਤੇ ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲਵੋਗੇ ।੨।
ਪਰ ਕਾ ਬੁਰਾ ਨ ਰਾਖਹੁ ਚੀਤ ॥
ਹੇ ਵੀਰ! ਹੇ ਮਿੱਤਰ! ਕਦੇ ਕਿਸੇ ਦਾ ਬੁਰਾ ਨਾਹ ਚਿਤਵਿਆ ਕਰੋ,ਕਦੇ ਮਨ ਵਿਚ ਇਹ ਇੱਛਾ ਪੈਦਾ ਨਾਹ ਹੋਣ ਦਿE ਕਿ ਕਿਸੇ ਦਾ ਨੁਕਸਾਨ ਹੋਵੇ ।
ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥
ਇਸ ਦਾ ਸਿੱਟਾ ਇਹ ਹੋਵੇਗਾ ਕਿ ਤੁਹਾਨੂੰ ਭੀ ਕੋਈ ਦੁੱਖ ਨਹੀਂ ਪੋਹ ਸਕੇਗਾ ।੩।
ਹਰਿ ਹਰਿ ਤੰਤੁ ਮੰਤੁ ਗੁਰਿ ਦੀਨੑਾ ॥
ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਹੀ ਟੂਣਾ ਦਿੱਤਾ ਹੈ ਪਰਮਾਤਮਾ ਦਾ ਨਾਮ ਹੀ ਮੰਤਰ ਦਿੱਤਾ ਹੈ
ਇਹੁ ਸੁਖੁ ਨਾਨਕ ਅਨਦਿਨੁ ਚੀਨੑਾ ॥੪॥੧੧॥੬੨॥
ਹੇ ਨਾਨਕ! (ਉਹ ਮੰਤਰਾਂ ਟੂਣਿਆਂ ਦੀ ਰਾਹੀਂ ਹੋਰਨਾਂ ਦਾ ਬੁਰਾ ਚਿਤਵਨ ਦੇ ਥਾਂ, ਆਪਣੇ ਅੰਦਰ) ਹਰ ਵੇਲੇ (ਪਰਮਾਤਮਾ ਦੇ ਨਾਮ ਤੋਂ ਪੈਦਾ ਹੋਇਆ) ਆਤਮਕ ਆਨੰਦ ਵੱਸਦਾ ਪਛਾਣ ਲੈਂਦਾ ਹੈ ।੪।੧੧।੬੨।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਜਿਸੁ ਨੀਚ ਕਉ ਕੋਈ ਨ ਜਾਨੈ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਨੀਵੀਂ ਜਾਤਿ ਦਾ ਸਮਝ ਕੇ ਕੋਈ ਜਾਣਦਾ-ਪਛਾਣਦਾ ਭੀ ਨਹੀਂ,
ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥
ਤੇਰਾ ਨਾਮ ਜਪਣ ਦੀ ਬਰਕਤਿ ਨਾਲ ਸਾਰੇ ਜਗਤ ਵਿਚ ਉਸ ਦਾ ਆਦਰ-ਮਾਣ ਹੋਣ ਲੱਗ ਪੈਂਦਾ ਹੈ ।੧।
ਦਰਸਨੁ ਮਾਗਉ ਦੇਹਿ ਪਿਆਰੇ ॥
ਪਿਆਰੇ ਪ੍ਰਭੂ! ਮੈਂ ਤੇਰਾ ਦਰਸਨ ਮੰਗਦਾ ਹਾਂ (ਮੈਨੂੰ ਆਪਣੇ ਦਰਸਨ ਦੀ ਦਾਤਿ) ਦੇਹ ।
ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥
ਜਿਸ ਜਿਸ ਨੇ ਤੇਰੀ ਸੇਵਾ-ਭਗਤੀ ਕੀਤੀ ਉਸ ਉਸ ਨੂੰ (ਤੂੰ ਆਪਣਾ ਦਰਸਨ ਦੇ ਕੇ) ਸੰਸਾਰ-ਸਮੰੁਦਰ ਤੋਂ ਪਾਰ ਲੰਘਾ ਦਿੱਤਾ ।੧।ਰਹਾਉ।
ਜਾ ਕੈ ਨਿਕਟਿ ਨ ਆਵੈ ਕੋਈ ॥
ਹੇ ਪ੍ਰਭੂ! (ਕੰਗਾਲ ਜਾਣ ਕੇ) ਜਿਸ ਮਨੁੱਖ ਦੇ ਨੇੜੇ ਭੀ ਕੋਈ ਨਹੀਂ ਸੀ ਢੁਕਦਾ
ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥
(ਤੇਰਾ ਨਾਮ ਜਪਣ ਦੀ ਬਰਕਤਿ ਨਾਲ ਫਿਰ) ਸਾਰੀ ਲੋਕਾਈ ਉਸ ਦੇ ਪੈਰ ਮਲ ਮਲ ਕੇ ਧੋਣ ਲੱਗ ਪੈਂਦੀ ਹੈ ।
ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥
ਹੇ ਪ੍ਰਭੂ! ਜੇਹੜਾ ਮਨੁੱਖ (ਪਹਿਲਾਂ) ਕਿਸੇ ਦਾ ਕੋਈ ਕੰਮ ਸਵਾਰਨ ਜੋਗਾ ਨਹੀਂ ਸੀ
ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥
(ਹੁਣ) ਗੁਰੂ ਦੀ ਕਿਰਪਾ ਨਾਲ (ਤੇਰਾ ਨਾਮ ਜਪਣ ਕਰਕੇ) ਉਸ ਨੂੰ ਹਰ ਥਾਂ ਯਾਦ ਕੀਤਾ ਜਾਂਦਾ ਹੈ ।੩।
ਸਾਧਸੰਗਿ ਮਨ ਸੋਵਤ ਜਾਗੇ ॥
ਹੇ ਮਨ! ਸਾਧ ਸੰਗਤਿ ਵਿਚ ਆ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਲੋਕ ਜਾਗ ਪੈਂਦੇ ਹਨ (ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲੈਂਦੇ ਹਨ, ਤੇ)
ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥
ਹੇ ਨਾਨਕ! (ਆਖ—) ਤਦੋਂ ਉਹਨਾਂ ਨੂੰ ਪ੍ਰਭੂ ਜੀ ਪਿਆਰੇ ਲੱਗਣ ਲੱਗ ਪੈਂਦੇ ਹਨ ।੪।੧੨।੬੩।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਏਕੋ ਏਕੀ ਨੈਨ ਨਿਹਾਰਉ ॥
(ਹੇ ਭਾਈ! ਗੁਰੂ ਦੇ ਪ੍ਰਤਾਪ ਦਾ ਸਦਕਾ ਹੀ) ਮੈਂ ਹਰ ਥਾਂ ਪਰਮਾਤਮਾ ਨੂੰ ਹੀ ਵੱਸਦਾ ਆਪਣੀਆਂ ਅੱਖਾਂ ਨਾਲ ਵੇਖਦਾ ਹਾਂ
ਸਦਾ ਸਦਾ ਹਰਿ ਨਾਮੁ ਸਮੑਾਰਉ ॥੧॥
ਤੇ ਸਦਾ ਹੀ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹਾਂ ।੧।