Sri Guru Granth Sahib Ji — Ang 387 (punjabi)
ਰਾਮ ਰਾਮਾ ਰਾਮਾ ਗੁਨ ਗਾਵਉ ॥
ਮੈਂ ਪਰਮਾਤਮਾ ਦੇ ਸੋਹਣੇ ਗੁਣ ਗਾਂਦਾ ਰਹਿੰਦਾ ਹਾਂ
ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ ॥
ਹੇ ਭਾਈ! ਗੁਰੂ ਦੇ ਬਖ਼ਸ਼ੇ ਪ੍ਰਤਾਪ ਦੀ ਬਰਕਤਿ ਨਾਲ ਗੁਰੂ ਦੀ ਸੰਗਤਿ ਵਿਚ ਰਹਿ ਕੇ ਮੈਂ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹਾਂ।੧।ਰਹਾਉ।
ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥
ਜਿਸ (ਦੀ ਰਜ਼ਾ) ਦੇ ਧਾਗੇ ਵਿਚ ਸਾਰੇ ਪਦਾਰਥ ਪ੍ਰੋਤੇ ਹੋਏ ਹਨ
ਘਟ ਘਟ ਅੰਤਰਿ ਰਵਿਆ ਸੋਈ ॥੨॥
(ਹੇ ਭਾਈ! ਗੁਰੂ ਦੇ ਬਖ਼ਸ਼ੇ ਪ੍ਰਤਾਪ ਦੀ ਬਰਕਤਿ ਨਾਲ ਹੁਣ ਮੈਨੂੰ ਇਹ ਨਿਸਚਾ ਹੈ ਕਿ) ਉਹ ਪਰਮਾਤਮਾ ਹੀ ਹਰੇਕ ਸਰੀਰ ਦੇ ਅੰਦਰ ਵੱਸ ਰਿਹਾ ਹੈ ।੨।
ਓਪਤਿ ਪਰਲਉ ਖਿਨ ਮਹਿ ਕਰਤਾ ॥
(ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਸਦਕਾ ਹੁਣ ਮੈਂ ਜਾਣਦਾ ਹਾਂ ਕਿ) ਪਰਮਾਤਮਾ ਇਕ ਖਿਨ ਵਿਚ ਸਾਰੇ ਜਗਤ ਦੀ ਉਤਪੱਤੀ ਤੇ ਨਾਸ ਕਰ ਸਕਦਾ ਹੈ,
ਆਪਿ ਅਲੇਪਾ ਨਿਰਗੁਨੁ ਰਹਤਾ ॥੩॥
(ਸਾਰੇ ਜਗਤ ਵਿਚ ਵਿਆਪਕ ਹੰੁਦਾ ਹੋਇਆ ਭੀ) ਪ੍ਰਭੂ ਆਪ ਸਭ ਤੋਂ ਵੱਖਰਾ ਰਹਿੰਦਾ ਹੈ ਤੇ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਅਛੋਹ ਰਹਿੰਦਾ ਹੈ ।੩।
ਕਰਨ ਕਰਾਵਨ ਅੰਤਰਜਾਮੀ ॥
(ਹੇ ਭਾਈ! ਗੁਰੂ ਦੇ ਪ੍ਰਤਾਪ ਦੀ ਬਰਕਤਿ ਨਾਲ ਮੈਨੂੰ ਇਹ ਯਕੀਨ ਬਣਿਆ ਹੈ ਕਿ) ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ (ਸਭ ਵਿਚ ਵਿਆਪਕ ਹੋ ਕੇ) ਸਭ ਕੁਝ ਕਰਨ ਤੇ ਜੀਵਾਂ ਪਾਸੋਂ ਕਰਾਣ ਦੀ ਸਮਰੱਥਾ ਰੱਖਦਾ ਹੈ
ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥
(ਇਤਨੇ ਖਲਜਗਨ ਵਾਲਾ ਹੰੁਦਾ ਹੋਇਆ ਭੀ) ਮੈਂ ਨਾਨਕ ਦਾ ਖਸਮ-ਪ੍ਰਭੂ ਸਦਾ ਪ੍ਰਸੰਨ ਰਹਿੰਦਾ ਹੈ ।੪।੧੩।੬੪।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਕੋਟਿ ਜਨਮ ਕੇ ਰਹੇ ਭਵਾਰੇ ॥
(ਹੇ ਭਾਈ! ਜਿਨ੍ਹਾਂ ਨੂੰ ਸੰਤ ਜਨਾਂ ਦੀ ਚਰਨ-ਧੂੜ ਪ੍ਰਾਪਤ ਹੋਈ, ਉਹਨਾਂ ਦੇ) ਕੋ®ੜਾਂ ਜਨਮਾਂ ਦੇ ਗੇੜ ਮੁੱਕ ਗਏ,
ਦੁਲਭ ਦੇਹ ਜੀਤੀ ਨਹੀ ਹਾਰੇ ॥੧॥
ਉਹਨਾਂ ਨੇ ਮੁਸ਼ਕਲ ਨਾਲ ਮਿਲੇ ਇਸ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਲਈ, (ਉਹਨਾਂ ਮਾਇਆ ਦੇ ਹੱਥੋਂ) ਹਾਰ ਨਹੀਂ ਖਾਧੀ ।੧।
ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥
(ਉਹਨਾਂ ਦੇ ਸਾਰੇ) ਦੁਖ ਕਲੇਸ਼ ਦੂਰ ਹੋ ਗਏ
ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ ॥
(ਹੇ ਭਾਈ! ਜਿਨ੍ਹਾਂ ਵਡ-ਭਾਗੀ ਮਨੁੱਖਾਂ ਨੂੰ) ਸੰਤ ਜਨਾਂ ਦੇ ਚਰਨਾਂ ਦੀ ਧੂੜ (ਮਿਲ ਗਈ ਉਹ) ਪਵਿਤ® ਜੀਵਨ ਵਾਲੇ ਹੋ ਗਏ,
ਪ੍ਰਭ ਕੇ ਸੰਤ ਉਧਾਰਨ ਜੋਗ ॥
(ਹੇ ਭਾਈ!) ਪਰਮਾਤਮਾ ਦੀ ਭਗਤੀ ਕਰਨ ਵਾਲੇ ਸੰਤ ਜਨ ਹੋਰਨਾਂ ਨੂੰ ਭੀ ਵਿਕਾਰਾਂ ਤੋਂ ਬਚਾਣ ਦੀ ਸਮਰੱਥਾ ਰੱਖਦੇ ਹਨ,
ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥
ਪਰ ਸੰਤ ਜਨ ਮਿਲਦੇ ਸਿਰਫ਼ ਉਸ ਮਨੁੱਖ ਨੂੰ ਹੀ ਹਨ ਜਿਸ ਦੇ ਭਾਗਾਂ ਵਿਚ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਲਿਖਿਆ ਹੰੁਦਾ ਹੈ ।੨।
ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥
(ਹੇ ਭਾਈ! ਜਿਸ ਮਨੁੱਖ ਨੂੰ) ਗੁਰੂ ਨੇ ਉਪਦੇਸ਼ ਦੇ ਦਿੱਤਾ ਉਸ ਦੇ ਮਨ ਵਿਚ (ਸਦਾ) ਆਨੰਦ ਬਣਿਆ ਰਹਿੰਦਾ ਹੈ,
ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥੩॥
(ਉਸ ਦੇ ਅੰਦਰੋਂ ਮਾਇਆ ਦੀ) ਤਿ®ਸ਼ਨਾ (ਦੀ ਅੱਗ) ਬੁੱਝ ਜਾਂਦੀ ਹੈ, ਉਸ ਦਾ ਮਨ (ਮਾਇਆ ਦੇ ਹੱਲਿਆਂ ਦੇ ਟਾਕਰੇ ਤੇ) ਡੋਲਣੋਂ ਹਟ ਜਾਂਦਾ ਹੈ ।੩।
ਨਾਮੁ ਪਦਾਰਥੁ ਨਉ ਨਿਧਿ ਸਿਧਿ ॥
ਹੇ ਨਾਨਕ! ਉਸ ਨੂੰ ਸਭ ਤੋਂ ਕੀਮਤੀ ਪਦਾਰਥ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਉਸ ਨੂੰ, ਮਾਨੋ, ਦੁਨੀਆ ਦੇ ਸਾਰੇ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਉਸ ਨੂੰ ਕਰਾਮਤੀ ਤਾਕਤਾਂ ਪ੍ਰਾਪਤ ਹੋ ਜਾਂਦੀਆਂ ਹਨ (ਭਾਵ, ਉਸ ਨੂੰ ਦੁਨੀਆ ਦੇ ਧਨ-ਪਦਾਰਥ ਅਤੇ ਰਿੱਧੀਆਂ ਸਿੱਧੀਆਂ ਦੀ ਲਾਲਸਾ ਨਹੀਂ ਰਹਿ ਜਾਂਦੀ)
ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥੬੫॥
ਜਿਸ ਮਨੁੱਖ ਨੇ ਗੁਰੂ ਪਾਸੋਂ (ਸਹੀ ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਮਿਟੀ ਤਿਆਸ ਅਗਿਆਨ ਅੰਧੇਰੇ ॥
(ਹੇ ਭਾਈ! ਜੇਹੜੇ ਮਨੁੱਖ ਹਰਿ-ਨਾਮ ਸੁਣਦੇ ਹਨ ਉਹਨਾਂ ਦੇ ਅੰਦਰੋਂ ਪਹਿਲੇ) ਅਗਿਆਨਤਾ ਦੇ ਹਨੇਰੇ ਕਾਰਨ ਪੈਦਾ ਹੋਈ ਮਾਇਆ ਦੀ ਤਿ®ਸ਼ਨਾ ਮਿਟ ਜਾਂਦੀ ਹੈ,
ਸਾਧ ਸੇਵਾ ਅਘ ਕਟੇ ਘਨੇਰੇ ॥੧॥
ਗੁਰੂ ਦੀ (ਦੱਸੀ) ਸੇਵਾ ਦੇ ਕਾਰਨ ਉਹਨਾਂ ਦੇ ਅਨੇਕਾਂ ਹੀ ਪਾਪ ਕੱਟੇ ਜਾਂਦੇ ਹਨ ।੧।
ਸੂਖ ਸਹਜ ਆਨੰਦੁ ਘਨਾ ॥
ਉਹਨਾਂ ਨੂੰ ਬੜਾ ਸੁਖ ਅਨੰਦ ਪ੍ਰਾਪਤ ਹੰੁਦਾ ਹੈ (ਉਹਨਾਂ ਦੇ ਅੰਦਰ) ਆਤਮਕ ਅਡੋਲਤਾ ਬਣੀ ਰਹਿੰਦੀ ਹੈ
ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ ॥
(ਹੇ ਭਾਈ! ਜੇਹੜੇ ਮਨੁੱਖ) ਸਦਾ ਪਰਮਾਤਮਾ ਦਾ ਨਾਮ ਸੁਣਦੇ ਰਹਿੰਦੇ ਹਨ (ਸਿਫ਼ਤਿ-ਸਾਲਾਹ ਕਰਦੇ ਸੁਣਦੇ ਰਹਿੰਦੇ ਹਨ) ਗੁਰੂ ਦੀ ਦੱਸੀ (ਇਸ) ਸੇਵਾ ਦੀ ਬਰਕਤਿ ਨਾਲ ਉਹਨਾਂ ਦੇ ਮਨ ਪਵਿਤ® ਹੋ ਜਾਂਦੇ ਹਨ,
ਬਿਨਸਿਓ ਮਨ ਕਾ ਮੂਰਖੁ ਢੀਠਾ ॥
(ਹੇ ਭਾਈ! ਹਰਿ-ਨਾਮ ਸੁਣਨ ਵਾਲਿਆਂ ਦੇ) ਮਨ ਦਾ ਮੂਰਖ-ਪੁਣਾ ਤੇ ਅਮੋੜ-ਪਨ ਨਾਸ ਹੋ ਜਾਂਦੇ ਹਨ,
ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥
ਉਹਨਾਂ ਨੂੰ ਪਰਮਾਤਮਾ ਦੀ ਰਜ਼ਾ ਪਿਆਰੀ ਲੱਗਣ ਲੱਗ ਪੈਂਦੀ ਹੈ (ਫਿਰ ਉਹ ਉਸ ਰਜ਼ਾ ਦੇ ਅੱਗੇ ਅੜਦੇ ਨਹੀਂ, ਜਿਵੇਂ ਪਹਿਲਾਂ ਮੂਰਖਪੁਣੇ ਕਾਰਨ ਅੜਦੇ ਸਨ) ।੨।
ਗੁਰ ਪੂਰੇ ਕੇ ਚਰਣ ਗਹੇ ॥
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦੇ ਚਰਨ ਫੜ ਲਏ ਹਨ
ਕੋਟਿ ਜਨਮ ਕੇ ਪਾਪ ਲਹੇ ॥੩॥
ਉਹਨਾਂ ਦੇ (ਪਿਛਲੇ) ਕੋ®ੜਾਂ ਜਨਮਾਂ ਦੇ ਕੀਤੇ ਪਾਪ ਲਹਿ ਜਾਂਦੇ ਹਨ ।੩।
ਰਤਨ ਜਨਮੁ ਇਹੁ ਸਫਲ ਭਇਆ ॥
ਉਹਨਾਂ ਦਾ ਇਹ ਕੀਮਤੀ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ
ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥
(ਹੇ ਨਾਨਕ! ਆਖ—(ਜਿਨ੍ਹਾਂ ਮਨੁੱਖਾਂ ਉਤੇ) ਪਰਮਾਤਮਾ ਨੇ (ਆਪਣੇ ਨਾਮ ਦੀ ਦਾਤਿ ਦੀ) ਮੇਹਰ ਕੀਤੀ ।੪।੧੫।੬੬।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਸਤਿਗੁਰੁ ਅਪਨਾ ਸਦ ਸਦਾ ਸਮੑਾਰੇ ॥
ਹੇ ਮਨ! ਆਪਣੇ ਸਤਿਗੁਰੂ ਨੂੰ ਸਦਾ ਹੀ (ਆਪਣੇ ਅੰਦਰ) ਸਾਂਭ ਰੱਖ ।
ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥
(ਹੇ ਭਾਈ!) ਗੁਰੂ ਦੇ ਚਰਨਾਂ ਨੂੰ ਆਪਣੇ ਕੇਸਾਂ ਨਾਲ ਝਾੜਿਆ ਕਰ (ਗੁਰੂ-ਦਰ ਤੇ ਨਿਮ੍ਰਤਾ ਨਾਲ ਪਿਆ ਰਹੁ) ।੧।
ਜਾਗੁ ਰੇ ਮਨ ਜਾਗਨਹਾਰੇ ॥
ਹੇ ਜਾਗਣ ਜੋਗੇ ਮਨ! (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਸੁਚੇਤ ਹੋਹੁ ।
ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥
ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ (ਪਦਾਰਥ) ਤੇਰੇ ਕੰਮ ਨਹੀਂ ਆਵੇਗਾ, (ਪਰਵਾਰ ਦਾ) ਮੋਹ ਤੇ (ਮਾਇਆ ਦਾ) ਖਿਲਾਰਾ ਇਹ ਕੋਈ ਭੀ ਸਾਥ ਨਿਬਾਹੁਣ ਵਾਲੇ ਨਹੀਂ ਹਨ ।੧।ਰਹਾਉ।
ਗੁਰ ਕੀ ਬਾਣੀ ਸਿਉ ਰੰਗੁ ਲਾਇ ॥
(ਹੇ ਭਾਈ!) ਸਤਿਗੁਰੂ ਦੀ ਬਾਣੀ ਨਾਲ ਪਿਆਰ ਜੋੜ ।
ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥
ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੰੁਦਾ ਹੈ ਉਸ ਦਾ ਹਰੇਕ ਦੁੱਖ ਦੂਰ ਹੋ ਜਾਂਦਾ ਹੈ ।੨।
ਗੁਰ ਬਿਨੁ ਦੂਜਾ ਨਾਹੀ ਥਾਉ ॥
(ਹੇ ਭਾਈ!) ਗੁਰੂ ਤੋਂ ਬਿਨਾ ਹੋਰ ਕੋਈ ਥਾਂ ਨਹੀਂ (ਜਿਥੇ ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੇ ਮਨ ਨੂੰ ਜਗਾਇਆ ਜਾ ਸਕੇ)
ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥
ਗੁਰੂ (ਪਰਮਾਤਮਾ ਦਾ) ਨਾਮ ਬਖ਼ਸ਼ਦਾ ਹੈ, ਗੁਰੂ ਨਾਮ ਦੀ ਦਾਤਿ ਦੇਣ-ਜੋਗਾ ਹੈ (ਨਾਮ ਦੀ ਦਾਤਿ ਦੇ ਕੇ ਸੁੱਤੇ ਮਨ ਨੂੰ ਜਗਾ ਦੇਂਦਾ ਹੈ) ।੩।
ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥
ਗੁਰੂ ਪਾਰਬ੍ਰਹਮ (ਦਾ ਰੂਪ) ਹੈ ਗੁਰੂ ਪਰਮੇਸਰ (ਦਾ ਰੂਪ) ਹੈ
ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥
ਹੇ ਨਾਨਕ! (ਆਖ—ਹੇ ਭਾਈ!) ਅੱਠੇ ਪਹਰ (ਹਰ ਵੇਲੇ) ਗੁਰੂ ਨੂੰ ਚੇਤੇ ਰੱਖ।੪।੧੬।੬੭।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਆਪੇ ਪੇਡੁ ਬਿਸਥਾਰੀ ਸਾਖ ॥
(ਹੇ ਭਾਈ! ਇਹ ਜਗਤ, ਮਾਨੋ ਇਕ ਵੱਡੇ ਖਿਲਾਰ ਵਾਲਾ ਰੁੱਖ ਹੈ) ਪਰਮਾਤਮਾ ਆਪ ਹੀ (ਇਸ ਜਗਤ-ਰੁੱਖ ਨੂੰ ਸਹਾਰਾ ਦੇਣ ਵਾਲਾ) ਵੱਡਾ ਤਨਾ ਹੈ (ਜਗਤ-ਪਸਾਰਾ ਉਸ ਰੁੱਖ ਦੀਆਂ) ਸ਼ਾਖ਼ਾਂ ਦਾ ਖਿਲਾਰ ਖਿਲਰਿਆ ਹੋਇਆ ਹੈ ।
ਅਪਨੀ ਖੇਤੀ ਆਪੇ ਰਾਖ ॥੧॥
(ਹੇ ਭਾਈ! ਇਹ ਜਗਤ) ਪਰਮਾਤਮਾ ਦਾ (ਬੀਜਿਆ ਹੋਇਆ) ਫ਼ਸਲ ਹੈ, ਆਪ ਹੀ ਇਸ ਫ਼ਸਲ ਦਾ ਉਹ ਰਾਖਾ ਹੈ ।੧।
ਜਤ ਕਤ ਪੇਖਉ ਏਕੈ ਓਹੀ ॥
(ਹੇ ਭਾਈ!) ਮੈਂ ਜਿਧਰ ਕਿਧਰ ਵੇਖਦਾ ਹਾਂ ਮੈਨੂੰ ਇਕ ਪਰਮਾਤਮਾ ਹੀ ਦਿੱਸਦਾ ਹੈ,
ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥
ਉਹ ਪਰਮਾਤਮਾ ਆਪ ਹੀ ਹਰੇਕ ਸਰੀਰ ਵਿਚ ਵੱਸ ਰਿਹਾ ਹੈ ।੧।ਰਹਾਉ।
ਆਪੇ ਸੂਰੁ ਕਿਰਣਿ ਬਿਸਥਾਰੁ ॥
(ਹੇ ਭਾਈ!) ਪਰਮਾਤਮਾ ਆਪ ਹੀ ਸੂਰਜ ਹੈ (ਤੇ ਇਹ ਜਗਤ, ਮਾਨੋ, ਉਸ ਦੀਆਂ) ਕਿਰਨਾਂ ਦਾ ਖਲਾਰਾ ਹੈ,
ਸੋਈ ਗੁਪਤੁ ਸੋਈ ਆਕਾਰੁ ॥੨॥
ਉਹ ਆਪ ਹੀ ਅਦਿ®ਸ਼ਟ (ਰੂਪ ਵਿਚ) ਹੈ ਤੇ ਆਪ ਹੀ ਇਹ ਦਿੱਸਦਾ ਪਸਾਰਾ ਹੈ ।੨।
ਸਰਗੁਣ ਨਿਰਗੁਣ ਥਾਪੈ ਨਾਉ ॥
(ਹੇ ਭਾਈ! ਆਪਣੇ ਅਦਿ®ਸ਼ਟ ਤੇ ਦਿ®ਸ਼ਟਮਾਨ ਰੂਪਾਂ ਦਾ) ਨਿਰਗੁਣ ਤੇ ਸਰਗੁਣ ਨਾਮ ਉਹ ਪ੍ਰਭੂ ਆਪ ਹੀ ਥਾਪਦਾ ਹੈ
ਦੁਹ ਮਿਲਿ ਏਕੈ ਕੀਨੋ ਠਾਉ ॥੩॥
(ਦੋਹਾਂ ਵਿਚ ਫ਼ਰਕ ਨਾਮ-ਮਾਤ® ਹੀ ਹੈ, ਕਹਿਣ ਨੂੰ ਹੀ ਹੈ), ਇਹਨਾਂ ਦੋਹਾਂ (ਰੂਪਾਂ) ਨੇ ਮਿਲ ਕੇ ਇਕ ਪਰਮਾਤਮਾ ਵਿਚ ਹੀ ਟਿਕਾਣਾ ਬਣਾਇਆ ਹੋਇਆ ਹੈ (ਇਹਨਾਂ ਦੋਹਾਂ ਦਾ ਟਿਕਾਣਾ ਪਰਮਾਤਮਾ ਆਪ ਹੀ ਹੈ) ।੩।
ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥
ਹੇ ਨਾਨਕ! ਆਖ—ਗੁਰੂ ਨੇ (ਜਿਸ ਮਨੁੱਖ ਦੇ ਅੰਦਰੋਂ ਮਾਇਆ ਵਾਲੀ) ਭਟਕਣਾ ਤੇ ਡਰ ਦੂਰ ਕਰ ਦਿੱਤਾ
ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥
ਉਸ ਨੇ ਹਰ ਥਾਂ ਉਸ ਪਰਮਾਤਮਾ ਨੂੰ ਆਪਣੀ ਅੱਖੀਂ ਵੇਖ ਲਿਆ ਜੋ ਸਦਾ ਹੀ ਆਨੰਦ ਵਿਚ ਰਹਿੰਦਾ ਹੈ ।੪।੧੭।੬੮।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਉਕਤਿ ਸਿਆਨਪ ਕਿਛੂ ਨ ਜਾਨਾ ॥
ਹੇ ਪ੍ਰਭੂ! ਮੈਂ ਕੋਈ ਦਲੀਲ (ਦੇਣੀ) ਨਹੀਂ ਜਾਣਦਾ ਮੈਂ ਕੋਈ ਸਿਆਣਪ (ਦੀ ਗੱਲ ਕਰਨੀ) ਨਹੀਂ ਜਾਣਦਾ ਜਿਸ ਨਾਲ ਮੈਂ ਤੈਨੂੰ ਖ਼ੁਸ਼ ਕਰ ਸਕਾਂ,