Sri Guru Granth Sahib Ji — Ang 392 (punjabi)
ਸੰਚਤ ਸੰਚਤ ਥੈਲੀ ਕੀਨੑੀ ॥
ਜੋੜਦਿਆਂ ਜੋੜਦਿਆਂ (ਜੇ ਉਸ ਨੇ) ਖ਼ਜ਼ਾਨਾ (ਭੀ) ਬਣਾ ਲਿਆ (ਤਾਂ ਭੀ ਕੀਹ ਹੋਇਆ?)
ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨੑੀ ॥੧॥
ਪਰਮਾਤਮਾ ਨੇ (ਆਖ਼ਰ) ਉਸ ਪਾਸੋਂ ਖੋਹ ਕੇ ਕਿਸੇ ਹੋਰ ਨੂੰ ਦੇ ਦਿੱਤਾ (ਮੌਤ ਵੇਲੇ ਉਹ ਆਪਣੇ ਨਾਲ ਤਾਂ ਨਾਹ ਲੈ ਜਾ ਸਕਿਆ) ।੧।
ਕਾਚ ਗਗਰੀਆ ਅੰਭ ਮਝਰੀਆ ॥
ਹੇ ਭਾਈ! ਇਹ ਮਨੁੱਖਾ ਸਰੀਰ ਪਾਣੀ ਵਿਚ ਪਈ ਹੋਈ) ਕੱਚੀ ਮਿੱਟੀ ਦੀ ਗਾਗਰ (ਵਾਂਗ ਹੈ ਜੋ ਹਵਾ ਨਾਲ ਉਛਲ-ਉਛਲ ਕੇ) ਪਾਣੀ ਵਿਚ ਹੀ ਗਲ ਜਾਂਦੀ ਹੈ
ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥
ਇਸੇ ਤਰ੍ਹਾਂ ਮਨੁੱਖ) ਅਹੰਕਾਰ ਕਰ ਕਰ ਕੇ ਉਸੇ (ਸੰਸਾਰ-ਸਮੰੁਦਰ) ਵਿਚ ਹੀ ਡੁੱਬ ਜਾਂਦਾ ਹੈ (ਆਪਣਾ ਆਤਮਕ ਜੀਵਨ ਗ਼ਰਕ ਕਰ ਲੈਂਦਾ ਹੈ) ।੧।ਰਹਾਉ।
ਨਿਰਭਉ ਹੋਇਓ ਭਇਆ ਨਿਹੰਗਾ ॥
ਹੇ ਭਾਈ! ਰਾਜ ਦੇ ਮਾਣ ਵਿਚ ਜੇ ਉਹ ਮੌਤ ਵਲੋਂ) ਨਿਡਰ ਹੋ ਗਿਆ ਨਿਧੜਕ ਹੋ ਗਿਆ
ਚੀਤਿ ਨ ਆਇਓ ਕਰਤਾ ਸੰਗਾ ॥
(ਜੇ ਉਸ ਨੂੰ) ਹਰ ਵੇਲੇ ਨਾਲ-ਵੱਸਦਾ ਕਰਤਾਰ ਕਦੇ ਯਾਦ ਨਾਹ ਆਇਆ
ਲਸਕਰ ਜੋੜੇ ਕੀਆ ਸੰਬਾਹਾ ॥
(ਜੇ ਉਸ ਨੇ) ਫ਼ੌਜਾਂ ਜਮ੍ਹਾਂ ਕਰ ਕਰ ਕੇ ਬੜਾ ਲਸ਼ਕਰ ਬਣਾ ਲਿਆ (ਤਾਂ ਭੀ ਕੀਹ ਹੋਇਆ?)
ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥
ਜਦੋਂ (ਅੰਤ ਵੇਲੇ) ਉਸ ਦੇ ਸੁਆਸ ਨਿਕਲ ਗਏ ਤਾਂ (ਉਸ ਦਾ ਸਰੀਰ) ਮਿੱਟੀ ਹੋ ਗਿਆ ।੨।
ਊਚੇ ਮੰਦਰ ਮਹਲ ਅਰੁ ਰਾਨੀ ॥
(ਹੇ ਭਾਈ! ਜੇ ਉਸ ਨੂੰ) ਉੱਚੇ ਮਹਲ ਮਾੜੀਆਂ (ਰਹਿਣ ਲਈ ਮਿਲ ਗਏ) ਅਤੇ (ਸੰੁਦਰ) ਰਾਣੀ (ਮਿਲ ਗਈ ।
ਹਸਤਿ ਘੋੜੇ ਜੋੜੇ ਮਨਿ ਭਾਨੀ ॥
ਜੇ ਉਸ ਨੇ) ਹਾਥੀ ਘੋੜੇ (ਵਧੀਆ) ਮਨ-ਭਾਉਂਦੇ ਕੱਪੜੇ (ਇਕੱਠੇ ਕਰ ਲਏ ।
ਵਡ ਪਰਵਾਰੁ ਪੂਤ ਅਰੁ ਧੀਆ ॥
ਜੇ ਉਹ) ਪੁੱਤਰਾਂ ਧੀਆਂ ਵਾਲਾ ਵੱਡੇ ਪਰਵਾਰ ਵਾਲਾ ਬਣ ਗਿਆ,
ਮੋਹਿ ਪਚੇ ਪਚਿ ਅੰਧਾ ਮੂਆ ॥੩॥
ਤਾਂ ਭੀ ਤਾਂ (ਮਾਇਆ ਦੇ) ਮੋਹ ਵਿਚ ਖ਼ੁਆਰ ਹੋ ਹੋ ਕੇ (ਉਹ ਮਾਇਆ ਦੇ) ਮੋਹ ਵਿਚ (ਅੰਨ੍ਹਾ ਹੋਇਆ ਹੋਇਆ) ਆਤਮਕ ਮੌਤ ਹੀ ਸਹੇੜ ਬੈਠਾ ।੩।
ਜਿਨਹਿ ਉਪਾਹਾ ਤਿਨਹਿ ਬਿਨਾਹਾ ॥
(ਹੇ ਭਾਈ!) ਜਿਸ ਪਰਮਾਤਮਾ ਨੇ (ਉਸ ਨੂੰ) ਪੈਦਾ ਕੀਤਾ ਸੀ ਉਸੇ ਨੇ ਉਸ ਨੂੰ ਨਾਸ ਭੀ ਕਰ ਦਿੱਤਾ,
ਰੰਗ ਰਸਾ ਜੈਸੇ ਸੁਪਨਾਹਾ ॥
ਉਸ ਦੇ ਮਾਣੇ ਹੋਏ ਰੰਗ-ਤਮਾਸ਼ੇ ਤੇ ਮੌਜ ਮੇਲੇ ਸੁਪਨੇ ਵਾਂਗ ਹੋ ਗਏ ।
ਸੋਈ ਮੁਕਤਾ ਤਿਸੁ ਰਾਜੁ ਮਾਲੁ ॥
ਹੇ ਦਾਸ ਨਾਨਕ! (ਆਖ—) ਉਹੀ ਮਨੁੱਖ (ਮਾਇਆ ਦੇ ਮੋਹ ਤੋਂ) ਬਚਿਆ ਰਹਿੰਦਾ ਹੈ ਉਸ ਦੇ ਪਾਸ (ਸਦਾ ਕਾਇਮ ਰਹਿਣ ਵਾਲਾ) ਰਾਜ ਤੇ ਧਨ ਹੈ
ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥
ਜਿਸ ਉੱਤੇ ਖਸਮ ਪ੍ਰਭੂ ਦਇਆਵਾਨ ਹੰੁਦਾ ਹੈ (ਤੇ ਜਿਸ ਨੂੰ ਆਪਣੇ ਨਾਮ ਦਾ ਖ਼ਜ਼ਾਨਾ ਬਖ਼ਸ਼ਦਾ ਹੈ) ।੪।੩੫।੮੬।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਇਨੑ ਸਿਉ ਪ੍ਰੀਤਿ ਕਰੀ ਘਨੇਰੀ ॥
(ਹੇ ਭਾਈ!) ਜੇ ਇਸ (ਮਾਇਆ) ਨਾਲ ਬਹੁਤੀ ਪ੍ਰੀਤਿ ਕਰੀਏ ਤਾਂ
ਜਉ ਮਿਲੀਐ ਤਉ ਵਧੈ ਵਧੇਰੀ ॥
ਜਿਉਂ ਜਿਉਂ ਇਸ ਨਾਲ ਸਾਥ ਬਣਾਈਦਾ ਹੈ, ਤਿਉਂ ਤਿਉਂ ਇਸ ਨਾਲ ਮੋਹ ਵਧਦਾ ਜਾਂਦਾ ਹੈ ।
ਗਲਿ ਚਮੜੀ ਜਉ ਛੋਡੈ ਨਾਹੀ ॥
(ਆਖ਼ਰ) ਜਦੋਂ ਇਹ ਗਲ ਨਾਲ ਚੰਬੜੀ ਹੋਈ ਛੱਡਦੀ ਹੀ ਨਹੀਂ,
ਲਾਗਿ ਛੁਟੋ ਸਤਿਗੁਰ ਕੀ ਪਾਈ ॥੧॥
ਤਦੋਂ ਸਤਿਗੁਰੂ ਦੀ ਚਰਨੀਂ ਲੱਗ ਕੇ ਹੀ ਇਸ ਤੋਂ ਖ਼ਲਾਸੀ ਪਾਈਦੀ ਹੈ ।੧।
ਜਗ ਮੋਹਨੀ ਹਮ ਤਿਆਗਿ ਗਵਾਈ ॥
ਤਦੋਂ ਤੋਂ ਹੀ ਮੈਂ ਸਾਰੇ ਜਗਤ ਨੂੰ ਮੋਹਣ ਵਾਲੀ ਮਾਇਆ (ਦੇ ਮੋਹ) ਨੂੰ ਤਿਆਗ ਕੇ ਪਰੇ ਸੁੱਟ ਦਿੱਤਾ ਹੈ
ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥
ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਮੈਨੂੰ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਉਤਾਂਹ ਰਹਿਣ ਵਾਲਾ ਪਰਮਾਤਮਾ ਮਿਲਿਆ ਹੈ ਮੇਰੇ ਅੰਦਰ ਉਤਸ਼ਾਹ-ਭਰੀ ਅਵਸਥਾ ਪ੍ਰਬਲ ਹੋ ਗਈ ਹ।੧।ਰਹਾਉ।
ਐਸੀ ਸੁੰਦਰਿ ਮਨ ਕਉ ਮੋਹੈ ॥
(ਹੇ ਭਾਈ! ਇਹ ਮਾਇਆ) ਐਸੀ ਸੋਹਣੀ ਹੈ ਕਿ (ਮਨੁੱਖ ਦੇ) ਮਨ ਨੂੰ (ਤੁਰਤ) ਮੋਹ ਲੈਂਦੀ ਹੈ ।
ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥
ਰਸਤੇ ਵਿਚ (ਤੁਰਦਿਆਂ) ਪੱਤਣ ਉਤੇ (ਲੰਘਦਿਆਂ) ਘਰ ਵਿਚ (ਬੈਠਿਆਂ) ਜੰਗਲ ਜੰਗਲ ਵਿਚ (ਭੌਂਦਿਆਂ ਇਹ ਮਨ ਨੂੰ ਮੋਹਣ ਵਾਸਤੇ) ਤੱਕ ਲਾਈ ਰੱਖਦੀ ਹੈ ।
ਮਨਿ ਤਨਿ ਲਾਗੈ ਹੋਇ ਕੈ ਮੀਠੀ ॥
ਮਿੱਠੀ ਬਣ ਕੇ ਇਹ ਮਨ ਵਿਚ ਤਨ ਵਿਚ ਆ ਚੰਬੜਦੀ ਹੈ ।
ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥
ਪਰ ਮੈਂ ਗੁਰੂ ਦੀ ਕਿਰਪਾ ਨਾਲ ਵੇਖ ਲਿਆ ਹੈ ਕਿ ਇਹ ਬੜੀ ਖੋਟੀ ਹੈ ।੨।
ਅਗਰਕ ਉਸ ਕੇ ਵਡੇ ਠਗਾਊ ॥
(ਹੇ ਭਾਈ! ਕਾਮਾਦਿਕ) ਉਸ ਮਾਇਆ ਦੇ ਮੁਸਾਹਬ (ਵੀ) ਵੱਡੇ ਠੱਗ ਹਨ,
ਛੋਡਹਿ ਨਾਹੀ ਬਾਪ ਨ ਮਾਊ ॥
ਮਾਂ ਹੋਵੇ ਪਿਉ ਹੋਵੇ ਕਿਸੇ ਨੂੰ ਠੱਗਣੋਂ ਛੱਡਦੇ ਨਹੀਂ ।
ਮੇਲੀ ਅਪਨੇ ਉਨਿ ਲੇ ਬਾਂਧੇ ॥
ਜਿਨ੍ਹਾਂ ਜਿਨ੍ਹਾਂ ਨੇ ਇਹਨਾਂ ਨਾਲ ਮੇਲ-ਮੁਲਾਕਾਤ ਪਾਈ, ਉਹਨਾਂ ਨੂੰ ਇਹਨਾਂ ਮੁਸਾਹਬਾਂ ਨੇ ਚੰਗੀ ਤਰ੍ਹਾਂ ਬੰਨ੍ਹ ਲਿਆ,
ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥
ਪਰ ਮੈਂ ਗੁਰੂ ਦੀ ਕਿਰਪਾ ਨਾਲ ਇਹਨਾਂ ਸਾਰਿਆਂ ਨੂੰ ਕਾਬੂ ਕਰ ਲਿਆ ਹੈ ।੩।
ਅਬ ਮੋਰੈ ਮਨਿ ਭਇਆ ਅਨੰਦ ॥
ਹੇ ਨਾਨਕ! ਜਦੋਂ ਦਾ ਮੈਨੂੰ ਸਤਿਗੁਰੂ ਮਿਲ ਪਿਆ ਹੈ ਤਦੋਂ ਤੋਂ ਹੁਣ ਮੇਰੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ
ਭਉ ਚੂਕਾ ਟੂਟੇ ਸਭਿ ਫੰਦ ॥
(ਮੇਰੇ ਅੰਦਰੋਂ ਇਹਨਾਂ ਕਾਮਾਦਿਕ ਮੁਸਾਹਬਾਂ ਦਾ) ਡਰ-ਭਉ ਲਹਿ ਗਿਆ ਹੈ ਇਹਨਾਂ ਦੇ ਪਾਏ ਹੋਏ ਸਾਰੇ ਫਾਹੇ ਟੁਟ ਗਏ ਹਨ ।
ਕਹੁ ਨਾਨਕ ਜਾ ਸਤਿਗੁਰੁ ਪਾਇਆ ॥
ਹੇ ਨਾਨਕ! ਹੁਣ ਮੈਨੂੰ ਸਤਿਗੁਰੂ ਮਿਲ ਪਿਆ ਹੈ
ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥
ਮੈਂ ਹੁਣ ਆਪਣਾ ਸਾਰਾ ਘਰ ਸੁਖੀ ਵਸਾ ਲਿਆ ਹੈ (ਮੇਰੇ ਸਾਰੇ ਗਿਆਨ-ਇੰਦਿ®ਆਂ ਵਾਲਾ ਪਰਵਾਰ ਇਹਨਾਂ ਦੀ ਮਾਰ ਤੋਂ ਬਚ ਕੇ ਆਤਮਕ ਆਨੰਦ ਮਾਣ ਰਿਹਾ ਹੈ) ।੪।੩੬।੮੭।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਆਠ ਪਹਰ ਨਿਕਟਿ ਕਰਿ ਜਾਨੈ ॥
ਪਰਮਾਤਮਾ ਦਾ ਭਗਤ ਪਰਮਾਤਮਾ ਨੂੰ ਅੱਠੇ ਪਹਿਰ ਆਪਣੇ ਨੇੜੇ ਵੱਸਦਾ ਸਮਝਦਾ ਹੈ,
ਪ੍ਰਭ ਕਾ ਕੀਆ ਮੀਠਾ ਮਾਨੈ ॥
ਜੋ ਕੁਝ ਪਰਮਾਤਮਾ ਕਰਦਾ ਹੈ ਉਸ ਨੂੰ ਮਿੱਠਾ ਕਰ ਕੇ ਮੰਨਦਾ ਹੈ ।
ਏਕੁ ਨਾਮੁ ਸੰਤਨ ਆਧਾਰੁ ॥
ਹੇ ਵੀਰ!) ਪਰਮਾਤਮਾ ਦਾ ਨਾਮ ਹੀ ਸੰਤ ਜਨਾਂ (ਦੀ ਜ਼ਿੰਦਗੀ) ਦਾ ਆਸਰਾ (ਬਣਿਆ ਰਹਿੰਦਾ) ਹੈ ।
ਹੋਇ ਰਹੇ ਸਭ ਕੀ ਪਗ ਛਾਰੁ ॥੧॥
ਸੰਤ ਜਨ ਸਭਨਾਂ ਦੇ ਪੈਰਾਂ ਦੀ ਧੂੜ ਬਣੇ ਰਹਿੰਦੇ ਹਨ ।੧।
ਸੰਤ ਰਹਤ ਸੁਨਹੁ ਮੇਰੇ ਭਾਈ ॥
ਹੇ ਮੇਰੇ ਵੀਰ! (ਪਰਮਾਤਮਾ ਦੇ) ਸੰਤ ਦੀ ਜੀਵਨ-ਜੁਗਤੀ ਸੁਣ
ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥
(ਉਸ ਦਾ ਜੀਵਨ ਇਤਨਾ ਉੱਚਾ ਹੈ ਕਿ) ਉਸ ਦਾ ਵਡੱਪਣ ਬਿਆਨ ਨਹੀਂ ਕੀਤਾ ਜਾ ਸਕਦਾ ।੧।ਰਹਾਉ।
ਵਰਤਣਿ ਜਾ ਕੈ ਕੇਵਲ ਨਾਮ ॥
ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ (ਸੰਤ ਦੀ ਜ਼ਿੰਦਗੀ ਦਾ) ਸਹਾਰਾ ਹੈ ।
ਅਨਦ ਰੂਪ ਕੀਰਤਨੁ ਬਿਸ੍ਰਾਮ ॥
(ਹੇ ਭਾਈ! ਸੰਤ ਉਹ ਹੈ) ਜਿਸ ਦੇ ਹਿਰਦੇ ਵਿਚ ਸਿਰਫ਼ ਹਰਿ ਸਿਮਰਨ ਦਾ ਹੀ ਆਹਰ ਟਿਕਿਆ ਰਹਿੰਦਾ ਹੈ, ਸਦਾ ਆਨੰਦ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ (ਸੰਤ ਦੀ ਜ਼ਿੰਦਗੀ ਦਾ) ਸਹਾਰਾ ਹੈ ।
ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥
(ਹੇ ਭਾਈ! ਸੰਤ ਉਹ ਹੈ) ਜਿਸ ਦੇ ਮਨ ਵਿਚ ਮਿੱਤਰ ਤੇ ਵੈਰੀ ਇਕੋ ਜਿਹੇ (ਮਿੱਤਰ ਹੀ) ਲੱਗਦੇ ਹਨ
ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥
(ਕਿਉਂਕਿ ਸੰਤ ਸਭ ਜੀਵਾਂ ਵਿਚ) ਆਪਣੇ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ (ਵੱਸਦਾ) ਨਹੀਂ ਸਮਝਦਾ ।੨।
ਕੋਟਿ ਕੋਟਿ ਅਘ ਕਾਟਨਹਾਰਾ ॥
(ਹੇ ਭਾਈ! ਪਰਮਾਤਮਾ ਦਾ ਸੰਤ ਹੋਰਨਾਂ ਦੇ) ਕੋ®ੜਾਂ ਹੀ ਪਾਪ ਦੂਰ ਕਰਨ ਦੀ ਤਾਕਤ ਰੱਖਦਾ ਹੈ
ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥
(ਹੇ ਭਾਈ!) ਪਰਮਾਤਮਾ ਦੇ ਸੰਤ (ਦੂਜਿਆਂ ਦੇ) ਦੁੱਖ ਦੂਰ ਕਰਨ ਜੋਗੇ ਹੋ ਜਾਂਦੇ ਹਨ ਉਹ (ਲੋਕਾਂ ਨੂੰ) ਆਤਮਕ ਜੀਵਨ ਦੇਣ ਦੀ ਸਮਰਥਾ ਰੱਖਦੇ ਹਨ ।
ਸੂਰਬੀਰ ਬਚਨ ਕੇ ਬਲੀ ॥
(ਪ੍ਰਭੂ ਦੇ ਸੰਤ ਵਿਕਾਰਾਂ ਦੇ ਟਾਕਰੇ ਤੇ) ਸੂਰਮੇ ਹੰੁਦੇ ਹਨ, ਕੀਤੇ ਬਚਨਾਂ ਦੀ ਪਾਲਣਾ ਕਰਦੇ ਹਨ ।
ਕਉਲਾ ਬਪੁਰੀ ਸੰਤੀ ਛਲੀ ॥੩॥
(ਸੰਤਾਂ ਦੀ ਨਿਗਾਹ ਵਿਚ ਇਹ ਮਾਇਆ ਭੀ ਨਿਮਾਣੀ ਜਿਹੀ ਜਾਪਦੀ ਹੈ) ਇਸ ਨਿਮਾਣੀ ਮਾਇਆ ਨੂੰ ਸੰਤਾਂ ਨੇ ਆਪਣੇ ਵੱਸ ਵਿਚ ਕਰ ਲਿਆ ਹੰੁਦਾ ਹੈ ।੩।
ਤਾ ਕਾ ਸੰਗੁ ਬਾਛਹਿ ਸੁਰਦੇਵ ॥
(ਹੇ ਭਾਈ!) ਪਰਮਾਤਮਾ ਦੇ ਸੰਤ ਦਾ ਮਿਲਾਪ ਆਕਾਸ਼ੀ ਦੇਵਤੇ ਭੀ ਲੋੜਦੇ ਰਹਿੰਦੇ ਹਨ ।
ਅਮੋਘ ਦਰਸੁ ਸਫਲ ਜਾ ਕੀ ਸੇਵ ॥
ਸੰਤ ਦਾ ਦਰਸ਼ਨ ਵਿਅਰਥ ਨਹੀਂ ਜਾਂਦਾ, ਸੰਤ ਦੀ ਸੇਵਾ ਜ਼ਰੂਰ ਫਲ ਦੇਂਦੀ ਹੈ ।
ਕਰ ਜੋੜਿ ਨਾਨਕੁ ਕਰੇ ਅਰਦਾਸਿ ॥
(ਹੇ ਭਾਈ!) ਨਾਨਕ (ਦੋਵੇਂ) ਹੱਥ ਜੋੜ ਕੇ ਅਰਜ਼ੋਈ ਕਰਦਾ ਹੈ
ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥
ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ਮੈਨੂੰ ਸੰਤ ਜਨਾਂ ਦੀ ਸੇਵਾ ਦੀ ਦਾਤਿ ਬਖ਼ਸ਼ ।੪।੩੭।੮੮।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਸਗਲ ਸੂਖ ਜਪਿ ਏਕੈ ਨਾਮ ॥
(ਗੁਰੂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਜਪਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ ।
ਸਗਲ ਧਰਮ ਹਰਿ ਕੇ ਗੁਣ ਗਾਮ ॥
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਵਿਚ ਹੀ ਹੋਰ ਸਾਰੇ ਧਰਮ ਆ ਜਾਂਦੇ ਹਨ
ਮਹਾ ਪਵਿਤ੍ਰ ਸਾਧ ਕਾ ਸੰਗੁ ॥
(ਹੇ ਭਾਈ!) ਗੁਰੂ ਦੀ ਸੰਗਤਿ ਬਹੁਤ ਪਵਿਤ® ਕਰਨ ਵਾਲੀ ਹੈ