Sri Guru Granth Sahib Ji — Ang 393 (punjabi)
ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥
ਗੁਰੂ ਨੂੰ ਮਿਲਿਆਂ ਪਰਮਾਤਮਾ ਦਾ ਪ੍ਰੇਮ (ਹਿਰਦੇ ਵਿਚ) ਪੈਦਾ ਹੋ ਜਾਂਦਾ ਹੈ।੧।
ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥
(ਹੇ ਭਾਈ!) ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਅਨੇਕਾਂ ਆਤਮਕ ਆਨੰਦ ਮਾਣਦਾ ਹੈ ।੧।ਰਹਾਉ।
ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥੧॥ ਰਹਾਉ ॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ-ਨਾਮ ਸਿਮਰਿਆਂ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ਉਸ ਦੀ ਉੱਚੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ, ਉਸ ਦੀ ਆਤਮਕ ਵਡੱਪਣ ਦੱਸੀ ਨਹੀਂ ਜਾ ਸਕਦੀ।੧।ਰਹਾਉ।
ਵਰਤ ਨੇਮ ਮਜਨ ਤਿਸੁ ਪੂਜਾ ॥
ਉਸ ਦੇ ਭਾ ਦੇ, ਮਾਨੋ, ਸਾਰੇ ਵਰਤ ਨੇਮ, ਸਾਰੇ ਤੀਰਥ ਇਸ਼ਨਾਨ ਅਤੇ ਸਾਰੀਆਂ ਪੂਜਾ ਹੋ ਗਈਆਂ,
ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥
ਉਸ ਨੇ, ਮਾਨੋ, ਵੇਦ ਪੁਰਾਣ ਸਿੰਮ੍ਰਤੀਆਂ ਆਦਿਕ ਸਾਰੇ ਧਰਮ-ਪੁਸਤਕ ਸੁਣ ਲਏ
ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥
(ਨਾਮ ਦੀ ਬਰਕਤਿ ਨਾਲ) ਜਿਸ ਮਨੁੱਖ ਦਾ ਹਿਰਦਾ-ਥਾਂ ਬਹੁਤ ਪਵਿਤ® ਨਿਰਮਲ ਹੋ ਜਾਂਦਾ ਹੈ
ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥
(ਹੇ ਭਾਈ!) ਗੁਰੂ ਦੀ ਸੰਗਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ
ਪ੍ਰਗਟਿਓ ਸੋ ਜਨੁ ਸਗਲੇ ਭਵਨ ॥
ਉਹ ਮਨੁੱਖ ਸਾਰੇ ਭਵਨਾਂ ਵਿਚ ਉੱਘਾ ਹੋ ਜਾਂਦਾ ਹੈ
ਪਤਿਤ ਪੁਨੀਤ ਤਾ ਕੀ ਪਗ ਰੇਨ ॥
ਉਸ ਮਨੁੱਖ ਦੇ ਚਰਨਾਂ ਦੀ ਧੂੜ ਵਿਕਾਰਾਂ ਵਿਚ ਡਿੱਗੇ ਹੋਏ ਅਨੇਕਾਂ ਬੰਦਿਆਂ ਨੂੰ ਪਵਿਤ® ਕਰਨ ਦੀ ਸਮਰੱਥਾ ਰੱਖਦੀ ਹੈ,
ਜਾ ਕਉ ਭੇਟਿਓ ਹਰਿ ਹਰਿ ਰਾਇ ॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਨੂੰ ਪ੍ਰਭੂ-ਪਾਤਸ਼ਾਹ ਮਿਲ ਪੈਂਦਾ ਹੈ
ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥੩॥
ਉਸ ਮਨੁੱਖ ਦੀ ਉੱਚੀ ਆਤਮਕ ਅਵਸਥਾ, ਉਸ ਮਨੁੱਖ ਦੀ ਆਤਮਕ ਵਡੱਪਣ ਬਿਆਨ ਨਹੀਂ ਕੀਤੀ ਜਾ ਸਕਦ ।੩।
ਆਠ ਪਹਰ ਕਰ ਜੋੜਿ ਧਿਆਵਉ ॥
ਹੇ ਪ੍ਰਭੂ! ਅੱਠੇ ਪਹਿਰ ਦੋਵੇਂ ਹੱਥ ਜੋੜ ਕੇ ਤੇਰਾ ਧਿਆਨ ਧਰਦਾ ਰਹਾਂ
ਉਨ ਸਾਧਾ ਕਾ ਦਰਸਨੁ ਪਾਵਉ ॥
ਮੈਂ ਉਹਨਾਂ ਗੁਰਮੁਖਾਂ ਦਾ ਦਰਸਨ ਕਰਦਾ ਰਹਾਂ
ਮੋਹਿ ਗਰੀਬ ਕਉ ਲੇਹੁ ਰਲਾਇ ॥
ਮੈਨੂੰ ਗ਼ਰੀਬ ਨੂੰ ਉਹਨਾਂ ਦੀ ਸੰਗਤਿ ਵਿਚ ਰਲਾ ਦੇ
ਨਾਨਕ ਆਇ ਪਏ ਸਰਣਾਇ ॥੪॥੩੮॥੮੯॥
ਹੇ ਨਾਨਕ! (ਆਖ—ਹੇ ਪ੍ਰਭੂ! ਜੇਹੜੇ ਗੁਰਮੁਖਿ ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਆ ਪਏ ਹਨ।੪।੩੮।੮੯।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਆਠ ਪਹਰ ਉਦਕ ਇਸਨਾਨੀ ॥
ਉਹ (ਜਲਾਂ ਥਲਾਂ ਵਿਚ ਹਰ ਥਾਂ ਵੱਸਣ ਵਾਲਾ ਹਰਿ ਸਾਲਗਿਰਾਮ) ਅੱਠੇ ਪਹਰ ਹੀ ਪਾਣੀਆਂ ਦਾ ਇਸ਼ਨਾਨ ਕਰਨ ਵਾਲਾ ਹੈ,
ਸਦ ਹੀ ਭੋਗੁ ਲਗਾਇ ਸੁਗਿਆਨੀ ॥
ਹਰੇਕ ਦੇ ਦਿਲ ਦੀ ਚੰਗੀ ਤਰ੍ਹਾਂ ਜਾਣਨ ਵਾਲਾ ਉਹ ਹਰਿ ਸਾਲਗਿਰਾਮ (ਸਭ ਜੀਵਾਂ ਦੇ ਅੰਦਰ ਬੈਠ ਕੇ) ਸਦਾ ਹੀ ਭੋਗ ਲਾਂਦਾ ਰਹਿੰਦਾ ਹੈ (ਪਦਾਰਥ ਛਕਦਾ ਰਹਿੰਦਾ ਹੈ)
ਬਿਰਥਾ ਕਾਹੂ ਛੋਡੈ ਨਾਹੀ ॥
ਜੋ ਕਿਸੇ ਦੀ ਭੀ ਦਰਦ-ਪੀੜਾ ਨਹੀਂ ਰਹਿਣ ਦੇਂਦਾ
ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥
(ਹੇ ਪੰਡਿਤ!) ਅਸੀ ਉਸ (ਹਰਿ ਸਾਲਗਿਰਾਮ) ਦੀ ਪੈਰੀਂ ਮੁੜ ਮੁੜ ਲੱਗਦੇ ਹਾਂ
ਸਾਲਗਿਰਾਮੁ ਹਮਾਰੈ ਸੇਵਾ ॥
ਹੇ ਪੰਡਿਤ!) ਪਰਮਾਤਮਾ-ਦੇਵ ਦੀ ਸੇਵਾ ਭਗਤੀ ਹੀ ਸਾਡੇ ਘਰ ਵਿਚ ਸਾਲਗਿਰਾਮ (ਦੀ ਪੂਜਾ) ਹੈ ।
ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥
ਹਰਿ-ਨਾਮ-ਸਿਮਰਨ ਹੀ ਸਾਡੇ ਵਾਸਤੇ ਸਾਲਗਿਰਾਮ ਦੀ) ਪੂਜਾ, ਸੁਗੰਧੀ-ਭੇਟ ਤੇ ਨਮਸਕਾਰ ਹੈ ।ਰਹਾਉ।
ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥
(ਹੇ ਪੰਡਿਤ!) ਉਸ (ਹਰਿ-ਸਾਲਗਿਰਾਮ ਦੀ ਰਜ਼ਾ) ਦਾ ਘੰਟਾ (ਸਿਰਫ਼ ਮੰਦਰ ਵਿਚ ਸੁਣੇ ਜਾਣ ਦੀ ਥਾਂ) ਸਾਰੇ ਜਗਤ ਵਿਚ ਹੀ ਸੁਣਿਆ ਜਾਂਦਾ ਹੈ ।
ਆਸਨੁ ਜਾ ਕਾ ਸਦਾ ਬੈਕੁੰਠ ॥
(ਸਾਧ ਸੰਗਤਿ-ਰੂਪ) ਬੈਕੰੁਠ ਵਿਚ ਉਸ ਦਾ ਨਿਵਾਸ ਸਦਾ ਹੀ ਟਿਕਿਆ ਰਹਿੰਦਾ ਹੈ,
ਜਾ ਕਾ ਚਵਰੁ ਸਭ ਊਪਰਿ ਝੂਲੈ ॥
ਸਭ ਜੀਵਾਂ ਉਤੇ ਉਸ ਦਾ (ਪਵਣ)-ਚਵਰ ਝੁਲ ਰਿਹਾ ਹੈ,
ਤਾ ਕਾ ਧੂਪੁ ਸਦਾ ਪਰਫੁਲੈ ॥੨॥
(ਸਾਰੀ ਬਨਸਪਤੀ) ਸਦਾ ਫੁੱਲ ਦੇ ਰਹੀ ਹੈ ਇਹੀ ਹੈ ਉਸ ਦੇ ਵਾਸਤੇ ਧੂਪ ।੨।
ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥
(ਹੇ ਪੰਡਿਤ!) ਹਰੇਕ ਸਰੀਰ ਵਿਚ ਉਹ ਵੱਸ ਰਿਹਾ ਹੈ, ਹਰੇਕ ਦਾ ਹਿਰਦਾ ਹੀ ਉਸ ਦਾ (ਠਾਕੁਰਾਂ ਵਾਲਾ) ਡੱਬਾ ਹੈ;
ਅਭਗ ਸਭਾ ਸੰਗਿ ਹੈ ਸਾਧਾ ॥
ਉਸ ਦੀ ਸੰਤ-ਸਭਾ ਕਦੇ ਮੁੱਕਣ ਵਾਲੀ ਨਹੀਂ ਹੈ, ਸਾਧ ਸੰਗਤਿ ਵਿਚ ਉਹ ਹਰ ਵੇਲੇ ਵੱਸਦਾ ਹੈ,
ਆਰਤੀ ਕੀਰਤਨੁ ਸਦਾ ਅਨੰਦ ॥
ਜਿਥੇ ਉਸ ਦੀ ਸਦਾ ਆਨੰਦ ਦੇਣ ਵਾਲੀ ਸਿਫ਼ਤਿ-ਸਾਲਾਹ ਹੋ ਰਹੀ ਹੈ, ਇਹ ਸਿਫ਼ਤਿ-ਸਾਲਾਹ ਉਸ ਦੀ ਆਰਤੀ ਹੈ,
ਮਹਿਮਾ ਸੁੰਦਰ ਸਦਾ ਬੇਅੰਤ ॥੩॥
ਉਸ ਬੇਅੰਤ ਤੇ ਸੰੁਦਰ (ਹਰਿ-ਸਾਲਗਿਰਾਮ) ਦੀ ਸਦਾ ਮਹਿਮਾ ਹੋ ਰਹੀ ਹੈ ।੩।
ਜਿਸਹਿ ਪਰਾਪਤਿ ਤਿਸ ਹੀ ਲਹਨਾ ॥
ਪਰ, ਹੇ ਪੰਡਿਤ!) ਜਿਸ ਮਨੁੱਖ ਦੇ ਭਾਗਾਂ ਵਿਚ ਉਸ (ਹਰਿ-ਸਾਲਗਿਰਾਮ) ਦੀ ਪ੍ਰਾਪਤੀ ਲਿਖੀ ਹੈ ਉਸੇ ਨੂੰ ਉਹ ਮਿਲਦਾ ਹੈ,
ਸੰਤ ਚਰਨ ਓਹੁ ਆਇਓ ਸਰਨਾ ॥
ਉਹ ਮਨੁੱਖ ਸੰਤਾਂ ਦੀ ਚਰਨੀਂ ਲੱਗਦਾ ਹੈ ਉਹ ਸੰਤਾਂ ਦੀ ਸਰਨ ਪਿਆ ਰਹਿੰਦਾ ਹੈ ।
ਹਾਥਿ ਚੜਿਓ ਹਰਿ ਸਾਲਗਿਰਾਮੁ ॥
ਉਸ ਨੂੰ ਹਰਿ-ਸਾਲਗਿਰਾਮ ਮਿਲ ਪੈਂਦਾ ਹੈ
ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਗੁਰੂ ਨੇ (ਨਾਮ ਦੀ) ਦਾਤਿ ਬਖ਼ਸ਼ੀ।੪।੩੯।੯੦।
ਆਸਾ ਮਹਲਾ ੫ ਪੰਚਪਦਾ ॥
ਇਹ ਸਬਦ ਪੰਚ ਪੌੜੀEਂ ਕਾ ਹੈ।
ਜਿਹ ਪੈਡੈ ਲੂਟੀ ਪਨਿਹਾਰੀ ॥
(ਹੇ ਭਾਈ!) ਵਿਕਾਰਾਂ ਵਿਚ ਫਸੀ ਹੋਈ ਜੀਵ-ਇਸਤ®ੀ ਜਿਸ ਜੀਵਨ-ਰਸਤੇ ਵਿਚ (ਆਤਮਕ ਜੀਵਨ ਦੀ ਰਾਸ-ਪੂੰਜੀ) ਲੁਟਾ ਬੈਠਦੀ ਹੈ,
ਸੋ ਮਾਰਗੁ ਸੰਤਨ ਦੂਰਾਰੀ ॥੧॥
ਉਹ ਰਸਤਾ ਸੰਤ ਜਨਾਂ ਤੋਂ ਦੁਰੇਡਾ ਰਹਿ ਜਾਂਦਾ ਹੈ ।੧।
ਸਤਿਗੁਰ ਪੂਰੈ ਸਾਚੁ ਕਹਿਆ ॥
ਹੇ ਪ੍ਰਭੂ! ਪੂਰੇ ਗੁਰੂ ਨੇ ਜਿਸ ਮਨੁੱਖ ਨੂੰ ਤੇਰਾ ਸਦਾ-ਥਿਰ ਨਾਮ ਉਪਦੇਸ਼ ਦੇ ਦਿੱਤਾ,
ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥
ਜਮ-ਦੂਤਾਂ (ਆਤਮਕ ਮੌਤ) ਵਾਲਾ ਰਸਤਾ ਉਸ ਮਨੁੱਖ ਤੋਂ ਦੂਰ ਪਰੇ ਰਹਿ ਜਾਂਦਾ ਹੈ ਉਸ ਨੂੰ ਤੇਰੇ ਨਾਮ ਦੀ ਬਰਕਤਿ ਨਾਲ ਜੀਵਨ-ਸਫ਼ਰ ਵਿਚ ਖੁਲ੍ਹਾ ਰਸਤਾ ਲੱਭ ਪੈਂਦਾ ਹੈ ।੧।ਰਹਾਉ।
ਜਹ ਲਾਲਚ ਜਾਗਾਤੀ ਘਾਟ ॥
(ਹੇ ਭਾਈ!) ਜਿਥੇ ਲਾਲਚੀ ਮਸੂਲੀਆਂ ਦਾ ਪੱਤਣ ਹੈ (ਜਿਥੇ ਜਮ-ਮਸੂਲੀਏ ਕੀਤੇ ਮੰਦ-ਕਰਮਾਂ ਬਾਰੇ ਤਾੜਨਾ ਕਰਦੇ ਹਨ)
ਦੂਰਿ ਰਹੀ ਉਹ ਜਨ ਤੇ ਬਾਟ ॥੨॥
ਉਹ ਰਸਤਾ ਸੰਤ ਜਨਾਂ ਤੋਂ ਦੂਰ ਪਰੇ ਰਹਿ ਜਾਂਦਾ ਹੈ ।੨।
ਜਹ ਆਵਟੇ ਬਹੁਤ ਘਨ ਸਾਥ ॥
(ਹੇ ਭਾਈ!) ਜਿਸ ਜੀਵਨ-ਸਫ਼ਰ ਵਿਚ (ਮਾਇਆ-ਵੇੜ੍ਹੇ ਜੀਵਾਂ ਦੇ) ਅਨੇਕਾਂ ਹੀ ਕਾਫ਼ਲੇ (ਕੀਤੇ ਮੰਦ ਕਰਮਾਂ ਦੇ ਕਾਰਨ) ਦੁਖੀ ਹੰੁਦੇ ਰਹਿੰਦੇ ਹਨ,
ਪਾਰਬ੍ਰਹਮ ਕੇ ਸੰਗੀ ਸਾਧ ॥੩॥
ਗੁਰਮੁਖਿ ਮਨੁੱਖ (ਉਸ ਸਫ਼ਰ ਵਿਚ) ਪਰਮਾਤਮਾ ਦੇ ਸਤਸੰਗੀ ਬਣੇ ਰਹਿੰਦੇ ਹਨ (ਇਸ ਕਰਕੇ ਗੁਰਮੁਖਾਂ ਨੂੰ ਕੋਈ ਦੁੱਖ ਨਹੀਂ ਪੋਂਹਦਾ) ।੩।
ਚਿਤ੍ਰ ਗੁਪਤੁ ਸਭ ਲਿਖਤੇ ਲੇਖਾ ॥
(ਹੇ ਭਾਈ! ਮਾਇਆ-ਵੇੜ੍ਹੇ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਣ ਵਾਲੇ) ਚਿਤ® ਗੁਪਤ ਸਭ ਜੀਵਾਂ ਦੇ ਕੀਤੇ ਕਰਮਾਂ ਦਾ ਹਿਸਾਬ ਲਿਖਦੇ ਰਹਿੰਦੇ ਹਨ
ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥੪॥
ਪਰ ਪਰਮਾਤਮਾ ਦੀ ਭਗਤੀ ਕਰਨ ਵਾਲਿਆਂ ਬੰਦਿਆਂ ਵਲ ਉਹ ਅੱਖ ਪੁੱਟ ਕੇ ਭੀ ਨਹੀਂ ਤੱਕ ਸਕਦੇ ।੪।
ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ
ਵਾਜੇ ਤਾ ਕੈ ਅਨਹਦ ਤੂਰਾ ॥੫॥੪੦॥੯੧॥
ਉਸ ਦੇ ਹਿਰਦੇ ਵਿਚ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ (ਇਸ ਵਾਸਤੇ) ਉਸ ਨੂੰ ਵਿਕਾਰਾਂ ਦੀ ਪ੍ਰੇਰਨਾ ਸੁਣੀ ਹੀ ਨਹੀਂ ਜਾਂਦੀ) ।੫।੪੦।੯੧
ਆਸਾ ਮਹਲਾ ੫ ਦੁਪਦਾ ੧ ॥
ਆਸਾ ਪੰਜਵੀਂ ਪਾਤਸ਼ਾਹੀ। ਦੁਪਦਾ।
ਸਾਧੂ ਸੰਗਿ ਸਿਖਾਇਓ ਨਾਮੁ ॥
(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਗੁਰੂ ਆਪਣੀ ਸੰਗਤਿ ਵਿਚ ਰੱਖ ਕੇ ਪਰਮਾਤਮਾ ਦਾ ਨਾਮ ਸਿਮਰਨਾ ਸਿਖਾਂਦਾ ਹੈ
ਸਰਬ ਮਨੋਰਥ ਪੂਰਨ ਕਾਮ ॥
ਉਹਨਾਂ ਦੇ ਸਾਰੇ ਮਨੋਰਥ, ਸਾਰੇ ਕੰਮ ਸਫਲ ਹੋ ਜਾਂਦੇ ਹਨ
ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥
(ਉਹਨਾਂ ਦੇ ਅੰਦਰੋਂ ਤਿ®ਸ਼ਨਾ ਦੀ ਅੱਗ) ਬੁੱਝ ਜਾਂਦੀ ਹੈ, ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ (ਮਾਇਆ ਵਲੋਂ) ਰੱਜੇ ਰਹਿੰਦੇ ਹਨ ।
ਜਪਿ ਜਪਿ ਜੀਵਾ ਸਾਰਿਗਪਾਨੇ ॥੧॥
(ਹੇ ਭਾਈ!) ਮੈਂ ਭੀ ਜਿਉਂ ਜਿਉਂ ਪਰਮਾਤਮਾ ਦਾ ਨਾਮ ਜਪਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੰੁਦਾ ਹੈ ।੧।
ਕਰਨ ਕਰਾਵਨ ਸਰਨਿ ਪਰਿਆ ॥
(ਹੇ ਭਾਈ! ਜੇਹੜਾ ਭੀ ਮਨੁੱਖ) ਗੁਰੂ ਦੀ ਕਿਰਪਾ ਨਾਲ ਉਸ ਪਰਮਾਤਮਾ ਦੀ ਸਰਨ ਪੈ ਜਾਂਦਾ ਹੈ ਜੋ ਸਭ ਕੁਝ ਕਰਨ ਤੇ ਸਭ ਕੁਝ ਕਰਾਣ ਦੀ ਤਾਕਤ ਵਾਲਾ ਹੈ
ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥
ਉਹ ਮਨੁੱਖ ਉਹ ਆਤਮਕ ਟਿਕਾਣਾ ਲੱਭ ਲੈਂਦਾ ਹੈ, ਜਿਥੇ ਉਸ ਨੂੰ ਆਤਮਕ ਅਡੋਲਤਾ ਮਿਲੀ ਰਹਿੰਦੀ ਹੈ । (ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ (ਉਸ ਦੇ ਅੰਦਰ ਮਾਨੋ) ਚੰਦ ਚੜ੍ਹ ਪੈਂਦਾ ਹੈ (ਆਤਮਕ ਜੀਵਨ ਦੀ ਰੋਸ਼ਨੀ ਹੋ ਜਾਂਦੀ ਹੈ) ।੧।