Sri Guru Granth Sahib Ji — Ang 396 (punjabi)
ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥
ਹੇ ਨਾਨਕ! (ਆਖ—) ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੋ ਜਾਂਦਾ ਹੈ ਉਹ ਮਨੁੱਖ ਸਦਾ ਆਤਮਕ ਆਨੰਦ ਮਾਣਦਾ ਹੈ ।੪।੬।੧੦੦।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਸਤਿਗੁਰ ਸਾਚੈ ਦੀਆ ਭੇਜਿ ॥
(ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਗੁਰੂ (ਨਾਨਕ) ਨੂੰ (ਜਗਤ ਵਿਚ) ਘੱਲਿਆ
ਚਿਰੁ ਜੀਵਨੁ ਉਪਜਿਆ ਸੰਜੋਗਿ ॥
ਉਸ ਦੀ ਸੰਗਤਿ (ਦੀ ਬਰਕਤਿ) ਨਾਲ (ਸਿੱਖਾਂ ਦੇ ਹਿਰਦੇ ਵਿਚ) ਅਟੱਲ ਆਤਮਕ ਜੀਵਨ ਪੈਦਾ ਹੋ ਰਿਹਾ ਹੈ ।
ਉਦਰੈ ਮਾਹਿ ਆਇ ਕੀਆ ਨਿਵਾਸੁ ॥
(ਹੇ ਭਾਈ! ਜਿਵੇਂ ਜਦੋਂ ਮਾਂ ਦੇ) ਪੇਟ ਵਿਚ (ਬੱਚਾ) ਆ ਨਿਵਾਸ ਕਰਦਾ ਹੈ ਤਾਂ
ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥
ਮਾਂ ਦੇ ਮਨ ਵਿਚ ਬਹੁਤ ਖ਼ੁਸ਼ੀ ਪੈਦਾ ਹੁੰਦੀ ਹੈ (ਤਿਵੇਂ ਸਿੱਖ ਦੇ ਅੰਦਰ ਅਟੱਲ ਆਤਮਕ ਜੀਵਨ ਆਨੰਦ ਪੈਦਾ ਕਰਦਾ ਹੈ) ।੧।
ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
(ਹੇ ਭਾਈ! ਗੁਰੂ ਨਾਨਕ) ਪਰਮਾਤਮਾ ਦਾ ਭਗਤ ਜੰਮਿਆ (ਪਰਮਾਤਮਾ ਦਾ) ਪੁੱਤਰ ਜੰਮਿਆ
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
(ਉਸ ਦੀ ਬਰਕਤਿ ਨਾਲ ਉਸ ਦੀ ਸਰਨ ਆਉਣ ਵਾਲੇ) ਸਾਰੇ ਜੀਵਾਂ ਦੇ ਅੰਦਰ ਧੁਰ-ਦਰਗਾਹ ਦਾ (ਸੇਵਾ-ਭਗਤੀ ਦਾ) ਲੇਖ ਉੱਘੜ ਰਿਹਾ ਹੈ ।ਰਹਾਉ।
ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥
(ਹੇ ਭਾਈ! ਜਿਵੇਂ ਜਿਸ ਘਰ ਵਿਚ) ਪਰਮਾਤਮਾ ਦੇ ਹੁਕਮ ਅਨੁਸਾਰ ਦਸੀਂ ਮਹੀਨੀਂ ਪੁੱਤਰ ਜੰਮਦਾ ਹੈ
ਮਿਟਿਆ ਸੋਗੁ ਮਹਾ ਅਨੰਦੁ ਥੀਆ ॥
(ਤਾਂ ਉਸ ਘਰ ਵਿਚੋਂ) ਗ਼ਮ ਮਿਟ ਜਾਂਦਾ ਹੈ ਤੇ ਬੜਾ ਉਤਸ਼ਾਹ ਹੁੰਦਾ ਹੈ;
ਗੁਰਬਾਣੀ ਸਖੀ ਅਨੰਦੁ ਗਾਵੈ ॥
(ਤਿਵੇਂ ਜੇਹੜੀ ਸਤ-ਸੰਗਣ) ਸਹੇਲੀ ਗੁਰੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਗਾਂਦੀ ਹੈ ਉਹ ਆਤਮਕ ਆਨੰਦ ਮਾਣਦੀ ਹ
ਸਾਚੇ ਸਾਹਿਬ ਕੈ ਮਨਿ ਭਾਵੈ ॥੨॥
ਤੇ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਮਨ ਵਿਚ ਪਿਆਰੀ ਲੱਗਦੀ ਹੈ ।੨।
ਵਧੀ ਵੇਲਿ ਬਹੁ ਪੀੜੀ ਚਾਲੀ ॥
ਇਹ ਗੁਰਸਿੱਖ ਹੀ (ਗੁਰੂ ਦੀ ਪਰਮਾਤਮਾ ਦੀ) ਵਧ-ਰਹੀ ਵੇਲ ਹਨ ਚੱਲ-ਰਹੀ ਪੀੜ੍ਹੀ ਹਨ
ਧਰਮ ਕਲਾ ਹਰਿ ਬੰਧਿ ਬਹਾਲੀ ॥
ਗੁਰੂ ਉਹਨਾਂ ਗੁਰਸਿੱਖਾਂ ਵਿਚ ਪਰਮਾਤਮਾ ਦੀ ਧਰਮ-ਸੱਤਿਆ ਪੱਕੀ ਕਰ ਕੇ ਟਿਕਾ ਦੇਂਦਾ ਹੈ,
ਮਨ ਚਿੰਦਿਆ ਸਤਿਗੁਰੂ ਦਿਵਾਇਆ ॥
ਸਤਿਗੁਰੂ ਉਹਨਾਂ ਨੂੰ ਮਨ-ਇੱਛਤ ਫਲ ਦੇਂਦਾ ਹੈ,
ਭਏ ਅਚਿੰਤ ਏਕ ਲਿਵ ਲਾਇਆ ॥੩॥
(ਹੇ ਭਾਈ! ਜੇਹੜੇ ਵਡ-ਭਾਗੀ ਮਨੁੱਖ ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜਦੇ ਹਨ ਉਹ ਚਿੰਤਾ ਤੋਂ ਰਹਿਤ ਹੋ ਜਾਂਦੇ ਹਨ।੩।
ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥
ਜਿਵੇਂ ਕੋਈ ਪੁੱਤਰ ਆਪਣੇ ਪਿਉ ਉੱਤੇ ਮਾਣ ਕਰਦਾ ਹੈ (ਉਹ ਸਿੱਖ ਗੁਰੂ ਪਾਸੋਂ ਸਹਾਇਤਾ ਦੀ ਉਵੇਂ ਆਸ ਰੱਖਦਾ ਹੈ ਜਿਵੇਂ ਪੁੱਤਰ ਪਿਉ ਪਾਸੋਂ
ਬੁਲਾਇਆ ਬੋਲੈ ਗੁਰ ਕੈ ਭਾਣਿ ॥
ਗੁਰੂ ਦਾ ਪ੍ਰੇਰਿਆ ਹੋਇਆ ਗੁਰੂ ਦੀ ਰਜ਼ਾ ਵਿਚ ਹੀ ਬੋਲਦਾ ਹੈ (ਉਹ ਆਪਣੇ ਗੁਰੂ ਉੱਤੇ ਇਉਂ ਫ਼ਖ਼ਰ ਕਰਦਾ ਹੈ)
ਗੁਝੀ ਛੰਨੀ ਨਾਹੀ ਬਾਤ ॥
(ਹੇ ਭਾਈ!) ਹੁਣ ਇਹ ਕੋਈ ਲੁਕੀ-ਛਿਪੀ ਗੱਲ ਨਹੀਂ
ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥
(ਹੇ ਭਾਈ!) (ਹਰ ਕੋਈ ਜਾਣਦਾ ਹੈ ਕਿ ਜਿਸ ਮਨੁੱਖ ਉੱਤੇ) ਗੁਰੂ ਨਾਨਕ ਦਇਆਵਾਨ ਹੁੰਦਾ ਹੈ (ਉਸ ਨੂੰ ਨਾਮਿ ਦੀ) ਦਾਤਿ ਦੇਂਦਾ ਹੈ।੪।੭।੧੦੧।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਗੁਰ ਪੂਰੇ ਰਾਖਿਆ ਦੇ ਹਾਥ ॥
(ਹੇ ਭਾਈ!) ਜਿਸ ਸੇਵਕ ਨੂੰ ਪੂਰਾ ਗੁਰੂ ਆਪਣਾ ਹੱਥ ਦੇ ਕੇ (ਵਿਕਾਰ ਆਦਿਕ ਤੋਂ ਬਚਾ ਕੇ) ਰੱਖਦਾ ਹ
ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥
ਉਸ ਦੀ ਸੋਭਾ-ਵਡਿਆਈ (ਸਾਰੇ ਜਗਤ ਵਿਚ) ਉੱਘੜ ਪੈਂਦੀ ਹੈ ।੧।
ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥
(ਹੇ ਭਾਈ!) ਮੈਂ ਸਦਾ ਗੁਰੂ ਨੂੰ ਹੀ ਯਾਦ ਕਰਦਾ ਹਾਂ; ਸਦਾ ਗੁਰੂ ਦਾ ਹੀ ਧਿਆਨ ਧਰਦਾ ਹਾਂ ।
ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥
ਗੁਰੂ ਪਾਸੋਂ ਹੀ ਮੈਂ ਆਪਣੇ ਮਨ ਦੀ ਮੰਗੀ ਹੋਈ ਲੋੜ ਹਾਸਲ ਕਰਦਾ ਹਾਂ ।ਰਹਾਉ।
ਸਰਨਿ ਪਰੇ ਸਾਚੇ ਗੁਰਦੇਵ ॥
(ਹੇ ਭਾਈ!) ਜੇਹੜੇ ਸੇਵਕ ਸਦਾ-ਥਿਰ ਪ੍ਰਭੂ ਦੇ ਰੁੂਪ ਸਤਿਗੁਰੂ ਦਾ ਆਸਰਾ ਲੈਂਦੇ ਹਨ
ਪੂਰਨ ਹੋਈ ਸੇਵਕ ਸੇਵ ॥੨॥
ਉਹਨਾਂ ਦੀ ਸੇਵਾ (ਦੀ ਘਾਲ) ਸਿਰੇ ਚੜ੍ਹ ਜਾਂਦੀ ਹੈ ।੨।
ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥
(ਗੁਰੂ ਸਰਨ ਪਏ ਸੇਵਕ ਦੀ) ਜਿੰਦ ਨੂੰ, ਸਰੀਰ ਨੂੰ, ਜੋਬਨ ਨੂੰ ਪ੍ਰਾਣਾਂ ਨੂੰ (ਵਿਕਾਰ ਆਦਿਕ ਤੋਂ) ਬਚਾ ਕੇ ਰੱਖਦਾ ਹੈ
ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥
ਹੇ ਨਾਨਕ! ਆਖ—(ਹੇ ਭਾਈ!) ਆਪਣਾ ਆਪ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ।੩।੮।੧੦੨।
ਆਸਾ ਘਰੁ ੮ ਕਾਫੀ ਮਹਲਾ ੫
ਆਸਾ ਪੰਜਵੀਂ ਪਾਤਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਊਹ ਪਰਾਪਤ ਹੁੰਦਾ ਹੈ।
ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥
ਹੇ ਭਾਈ! ਮੇਰਾ ਮਾਲਕ ਸਦਾ ਕਾਇਮ ਰਹਿਣ ਵਾਲਾ ਹੈ, ਮੈਂ ਉਸ ਦਾ ਮੁੱਲ-ਖ਼ਰੀਦ ਗ਼ੁਲਾਮ ਹਾਂ,
ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥
ਮੇਰੀ ਇਹ ਜਿੰਦ ਮੇਰਾ ਇਹ ਸਰੀਰ ਸਭ ਕੁਝ ਉਸ ਮਾਲਕ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ।ਹੇ ਪ੍ਰਭੂ! ਮੇਰੇ ਪਾਸ ਜੋ ਕੁਝ ਭੀ ਹੈ ਸਭ ਤੇਰਾ ਹੀ ਬਖ਼ਸ਼ਿਆ ਹੋਇਆ ਹੈ ।੧।
ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥
ਹੇ ਪ੍ਰਭੂ! ਮੈਂ ਨਿਮਾਣੇ ਦਾ ਤੂੰ ਹੀ ਮਾਣ ਹੈਂ, ਮੈਨੂੰ ਤੇਰਾ ਹੀ ਭਰਵਾਸਾ ਹੈ ।
ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥
(ਹੇ ਭਾਈ! ਜਿਸ ਮਨੁੱਖ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਝਾਕ ਭੀ ਟਿਕੀ ਰਹੇ, ਉਹ ਸਮਝੋ ਅਜੇ ਕਮਜ਼ੋਰ ਜੀਵਨ ਵਾਲਾ ਹੈ ।੧।ਰਹਾਉ।
ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥
ਹੇ ਪ੍ਰਭੂ! ਤੇਰਾ ਹੁਕਮ ਬੇਅੰਤ ਹੈ, ਕੋਈ ਜੀਵ ਤੇਰੇ ਹੁਕਮ ਦਾ ਅੰਤ ਨਹੀਂ ਲੱਭ ਸਕਦਾ,
ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥
(ਤੇਰੀ ਮਿਹਰ ਨਾਲ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਤੇਰੇ ਹੁਕਮ ਵਿਚ ਤੁਰਦਾ ਹੈ ।੨।
ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥
(ਹੇ ਭਾਈ! ਸੁਖਾਂ ਦੀ ਖ਼ਾਤਰ ਮਨੁੱਖ ਅਨੇਕਾਂ) ਚਤੁਰਾਈਆਂ ਤੇ ਸਿਆਣਪਾਂ (ਕਰਦਾ ਹੈ, ਪਰ ਕੋਈ ਸਿਆਣਪ ਕੋਈ ਚਤੁਰਾਈ) ਕਿਸੇ ਕੰਮ ਨਹੀਂ ਆਉਂਦੀ;
ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥
ਉਹੀ ਸੁਖ ਪ੍ਰਾਪਤ ਕੀਤਾ ਜਾ ਸਕਦਾ ਹੈ ਜੇਹੜਾ ਸੁਖ ਮਾਲਕ-ਪ੍ਰਭੂ ਆਪ ਪ੍ਰਸੰਨ ਹੋ ਕੇ ਦੇਂਦਾ ਹੈ ।੩।
ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥
(ਹੇ ਭਾਈ! ਦੁਨੀਆ ਵਿਚ ਸੁਖਾਂ ਦੁੱਖਾਂ ਦਾ ਚੱਕਰ ਤੁਰਿਆ ਰਹਿੰਦਾ ਹੈ, ਦੁੱਖਾਂ ਦੀ ਨਿਵਿਰਤੀ ਵਾਸਤੇ) ਜੇ ਲੱਖਾਂ ਹੀ (ਮਿਥੇ ਹੋਏ ਧਾਰਮਿਕ) ਕੰਮ ਕੀਤੇ ਜਾਣ ਤਾਂ ਭੀ (ਦੁੱਖਾਂ ਦੇ ਰਾਹ ਵਿਚ) ਕੋਈ ਰੋਕ ਨਹੀਂ ਪੈ ਸਕਦੀ ।
ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥
ਹੇ ਦਾਸ ਨਾਨਕ! (ਆਖ—) ਮੈਂ ਤਾਂ ਪਰਮਾਤਮਾ ਦੇ ਨਾਮ ਨੂੰ ਹੀ ਆਸਰਾ ਬਣਾਇਆ ਹੈ, ਤੇ (ਸੁਖਾਂ ਦੀ ਖ਼ਾਤਰ) ਹੋਰ ਦੌੜ-ਭੱਜ ਛੱਡ ਦਿੱਤੀ ਹੈ ।੪।੧।੧੦੩।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥
(ਹੇ ਭਾਈ!) ਮੈਂ (ਦੁਨੀਆ ਦੇ ਸਾਰੇ ਸੁਖਾਂ ਨੂੰ ਖੋਜ ਵੇਖਿਆ ਹੈ ਪਰਮਾਤਮਾ ਦੇ ਮਿਲਾਪ ਦੇ ਬਰਾਬਰ ਦਾ ਹੋਰ ਕੋਈ ਸੁਖ ਨਹੀਂ ਹੈ ।
ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥
ਤੇ, ਉਹ ਸਦਾ ਕਾਇਮ ਰਹਿਣ ਵਾਲਾ ਮਾਲਕ-ਪਰਮਾਤਮਾ ਪ੍ਰਸੰਨ ਹੋਏ ਹੋਏ ਗੁਰੂ ਪਾਸੋਂ ਹੀ ਮਿਲ ਸਕਦਾ ਹੈ ।੧।
ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥
(ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਹੁੰਦਾ ਹਾਂ ਸਦਾ ਕੁਰਬਾਨ ਜਾਂਦਾ ਹਾਂ
ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥
(ਮੈਂ ਗੁਰੂ ਪਾਸ ਹੀ ਅਰਜੋਈ ਕਰਦਾ ਹਾਂ—ਹੇ ਗੁਰੂ!) ਮੈਨੂੰ ਇਹ ਦਾਨ ਦੇਹ ਕਿ ਮੈਂ ਪਰਮਾਤਮਾ ਦਾ ਨਾਮ ਇਕ ਖਿਨ ਵਾਸਤੇ ਭੀ ਇਕ ਚਸੇ ਵਾਸਤੇ ਭੀ ਨਾਹ ਭੁਲਾਵਾਂ ।੧।ਰਹਾਉ।
ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਧਨ ਵੱਸਦਾ ਹੋਵੇ ਉਹੀ (ਅਸਲ) ਸ਼ਾਹੂਕਾਰ ਹੈ,