Sri Guru Granth Sahib Ji — Ang 399 (punjabi)
ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥
ਉਸ ਪਰਮਾਤਮਾ ਦਾ ਨਾਮ (ਮਨ ਵਿਚ) ਠੰਢ ਪਾਣ ਵਾਲਾ ਹੈ, ਉਸ ਦਾ ਨਾਮ ਸਿਮਰਿਆਂ (ਮਨ ਵਿਚੋਂ ਤਿ®ਸ਼ਨਾ ਦੀ) ਤਪਸ਼ ਬੁੱਝ ਜਾਂਦੀ ਹੈ ।੩।
ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥
ਜੋ ਮਨੁੱਖ ਸੰਤ ਜਨਾਂ ਦੇ ਚਰਨਾਂ ਦੀ ਧੂੜ ਵਿਚ ਟਿਕਿਆ ਰਹਿੰਦਾ ਹੈ ਉਸ ਨੂੰ ਆਤਮਕ ਅਡੋਲਤਾ ਦੇ ਬਹੁਤ ਸੁਖ-ਆਨੰਦ ਪ੍ਰਾਪਤ ਹੋਏ ਰਹਿੰਦੇ ਹਨ,
ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥
ਹੇ ਨਾਨਕ! (ਆਖ—) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਸ ਨੂੰ ਸਾਰੇ ਕੰਮਾਂ-ਕਾਜਾਂ ਵਿਚ ਸਫਲਤਾ ਹੁੰਦੀ ਹੈ ।੪।੧੦।੧੧੨।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥
(ਹੇ ਸੰਤ ਜਨੋ!) ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਗੁਰੂ ਦੀ ਸਰਨ ਪੈ ਕੇ ਹੀ ਉਸ ਨਾਲ ਡੂੰਘੀ ਸਾਂਝ ਪਾਈ ਜਾ ਸਕਦੀ ਹੈ
ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥
ਜੇ ਉਹ ਪ੍ਰਭੂ ਦਇਆਵਾਨ ਹੋਵੇ ਤ®ü'ਠ ਪਏ ਤਾਂ ਉਸ ਦਾ ਪ੍ਰੇਮ (-ਆਨੰਦ) ਮਾਣਿਆ ਜਾ ਸਕਦਾ ਹੈ ।੧।
ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥
ਹੇ ਸੰਤ ਜਨੋ! ਆE, ਅਸੀਂ ਇਕੱਠੇ ਬੈਠੀਏ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੀਏ,
ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥
ਲੋਕ-ਲਾਜ ਛੱਡ ਕੇ ਹਰ ਵੇਲੇ ਉਸ ਦਾ ਨਾਮ ਸਿਮਰਦੇ ਰਹੀਏ ।੧।ਰਹਾਉ।
ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥
(ਹੇ ਸੰਤ ਜਨੋ!) ਮੈਂ ਤਾਂ ਜਿਉਂ ਜਿਉਂ (ਪਰਮਾਤਮਾ ਦਾ) ਨਾਮ ਜਪਦਾ ਹਾਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੰੁਦਾ ਹੈ ਮੇਰੇ ਅੰਦਰ ਬੜਾ ਆਨੰਦ ਪੈਦਾ ਹੁੰਦਾ ਹੈ
ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥
ਉਸ ਵੇਲੇ ਮੈਨੂੰ ਪ੍ਰਤੱਖ ਅਨੁਭਵ ਹੁੰਦਾ ਹੈ ਕਿ) ਸੰਸਾਰ (ਦਾ ਮੋਹ) ਵਿਅਰਥ ਮੋਹ ਹੈ, ਸੰਸਾਰ ਸਦਾ ਕਾਇਮ ਰਹਿਣ ਵਾਲਾ ਨਹੀਂ, ਸੰਸਾਰ ਤਾਂ ਨਾਸ ਹੋ ਜਾਣ ਵਾਲਾ ਹੈ (ਇਸ ਦੇ ਮੋਹ ਵਿਚੋਂ ਸੁਖ-ਆਨੰਦ ਕਿਵੇਂ ਮਿਲੇ?) ।੨।
ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥
(ਪਰ, ਹੇ ਸੰਤ ਜਨੋ!) ਕਿਸੇ ਵਿਰਲੇ (ਭਾਗਾਂ ਵਾਲੇ) ਮਨੁੱਖ ਨੇ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਨਾਲ ਪਿਆਰ ਪਾਇਆ ਹੈ
ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥
ਜਿਸ ਨੇ (ਇਹ ਪਿਆਰ ਪਾਇਆ ਹੈ) ਪਰਮਾਤਮਾ ਦਾ ਨਾਮ ਸਿਮਰਿਆ ਹੈ ਉਸ ਦਾ ਮੂੰਹ ਭਾਗਾਂ ਵਾਲਾ ਹੈ ਉਸ ਦਾ ਮੂੰਹ ਸੋਹਣਾ ਲੱਗਦਾ ਹੈ ।੩।
ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥
(ਹੇ ਸੰਤ ਜਨੋ!) ਪਰਮਾਤਮਾ ਦਾ ਨਾਮ ਸਿਮਰਿਆਂ ਜਨਮ ਮਰਨ (ਦੇ ਗੇੜ) ਦਾ ਦੁੱਖ ਮਿਟ ਜਾਂਦਾ ਹੈ
ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥
(ਹੇ ਸੰਤ ਜਨੋ!) ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ (ਉਹੀ ਚੰਗਾ ਹੈ ਇਹ ਨਿਸ਼ਚਾ ਜੋ ਸਿਮਰਨ ਦੀ ਬਰਕਤਿ ਨਾਲ ਪੈਦਾ ਹੁੰਦਾ ਹੈ) ਨਾਨਕ ਦੇ ਹਿਰਦੇ ਵਿਚ ਆਨੰਦ (ਪੈਦਾ ਕਰੀ ਰੱਖਦਾ ਹੈ) ।੪।੧੧।੧੧੩।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥
ਹੇ ਮਿੱਤਰੋ! ਆE, ਰਲ ਕ ਇਹ ਸਾਰੇ ਸੁਆਦਲੇ ਪਦਾਰਥ ਖਾਈਏ
ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥
ਆE, ਰਲ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪੀਏ (ਤੇ ਨਾਮ ਦੀ ਬਰਕਤਿ ਨਾਲ ਆਪਣੇ ਸਾਰੇ) ਪਾਪ ਨਾਸ ਕਰ ਲਈਏ।੧।
ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥
ਹੇ ਸੰਤ ਜਨੋ! ਇਹ ਸੋਚਿਆ ਕਰੋ ਕਿ ਮਨੁੱਖਾ ਜੀਵਨ ਦਾ ਅਸਲ ਮਨੋਰਥ ਕੀਹ ਹੈ, ਇਸ ਉੱਦਮ ਨਾਲ (ਜੀਵਨ-ਸਫ਼ਰ ਵਿਚ) ਕੋਈ ਰੁਕਾਵਟ ਨਹੀਂ ਪੈਂਦੀ,
ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥
ਕਾਮਾਦਿਕ ਸਾਰੇ ਚੋਰ ਨਾਸ ਹੋ ਜਾਂਦੇ ਹਨ (ਕਿਉਂਕਿ) ਗੁਰੂ ਦੀ ਸਰਨ ਪਿਆਂ ਮਨੁੱਖ (ਇਹਨਾਂ ਚੋਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ ।੧।ਰਹਾਉ।
ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥
ਹੇ ਸੰਤ ਜਨੋ! ਨਿਮ੍ਰਤਾ ਵਾਲੀ ਬੁੱਧੀ ਧਾਰਨ ਕਰੋ—ਇਹ ਜੀਵਨ-ਸਫ਼ਰ ਦਾ ਖ਼ਰਚ ਪੱਲੇ ਬੰਨ੍ਹੋ । (ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ) ਹਉਮੈ ਨੂੰ ਸਾੜ ਦਿਉ (ਜੋ ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜ਼ਹਰ (ਹੈ) ।
ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥
ਹੇ ਸੰਤ ਜਨੋ! ਹਰਿ-ਨਾਮ ਗੁਰੂ ਪਾਸੋਂ ਮਿਲਦਾ ਹੈ, ਗੁਰੂ ਦਾ ਘਰ ਹੀ) ਸਦਾ ਕਾਇਮ ਰਹਿਣ ਵਾਲਾ ਹੱਟ ਹੈ (ਗੁਰੂ-ਦਰ ਤੋਂ ਹੀ ਹਰਿ-ਨਾਮ ਦਾ) ਪੂਰਾ ਸੌਦਾ ਮਿਲਦਾ ਹੈ (ਗੁਰੂ-ਦਰ ਤੋਂ) ਨਾਮ-ਸੌਦਾ ਖ਼ਰੀਦੋ ।੨।
ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥
(ਹੇ ਸੰਤ ਜਨੋ! ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਧਨ ਖ਼ਰੀਦਣ ਵਾਸਤੇ) ਆਪਣੀ ਜਿੰਦ ਆਪਣਾ ਸਰੀਰ ਆਪਣਾ ਦੁਨਿਆਵੀ ਧਨ ਭੇਟਾ ਕਰ ਦਿੱਤਾ ਉਹ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਵਾਲੇ ਬਣ ਗਏ
ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥
ਉਹ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਣ ਲੱਗ ਪਏ, ਉਹ ਸਦਾ ਆਤਮਕ ਆਨੰਦ ਮਾਣਨ ਲੱਗ ਪਏ ।੩।
ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥
(ਹੇ ਸੰਤ ਜਨੋ!) ਖੋਟੀ ਮਤਿ (ਮਾਨੋ) ਸ਼ਰਾਬ ਹੈ ਜੋ ਮਨੁੱਖ ਇਹ ਸ਼ਰਾਬ ਪੀਣ ਲੱਗ ਪੈਂਦੇ ਹਨ (ਜੋ ਗੁਰੂ ਦਾ ਆਸਰਾ ਛੱਡ ਕੇ ਖੋਟੀ ਮਤਿ ਦੇ ਪਿੱਛੇ ਤੁਰਨ ਲੱਗ ਪੈਂਦੇ ਹਨ) ਉਹ ਦੁਰਾਚਾਰੀ ਹੋ ਜਾਂਦੇ ਹਨ ਉਹ (ਵਿਕਾਰਾਂ ਵਿਚ) ਝੱਲੇ ਹੋ ਜਾਂਦੇ ਹਨ ।
ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥
ਪਰ, ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਦੇ ਸ੍ਰੇਸ਼ਟ ਰਸ ਵਿਚ ਮਸਤ ਰਹਿੰਦੇ ਹਨ ਉਹਨਾਂ ਨੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦਾ ਅਮਲ ਲੱਗ ਜਾਂਦਾ ਹੈ ।੪।੧੨।੧੧੪।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥
(ਹੇ ਭਾਈ!) ਜਿਵੇਂ ਗੁਰੂ ਨੇ ਉੱਦਮ ਕਰਨ ਲਈ ਪ੍ਰੇਰਨਾ ਕੀਤੀ ਹੈ ਤਿਵੇਂ ਹੀ ਮੈਂ ਉੱਦਮ ਕੀਤਾ ਹੈ ਤੇ ਪਰਮਾਤਮਾ ਦਾ ਨਾਮ ਜਪਣ ਦੇ ਉੱਦਮ ਦਾ ਮੁੱਢ ਮੈਂ ਬੰਨ੍ਹ ਦਿੱਤਾ ਹੈ ।
ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥
ਗੁਰੂ ਨੇ ਮੇਰੇ ਹਿਰਦੇ ਵਿਚ ਨਾਮ-ਮੰਤ® ਪੱਕਾ ਕਰ ਕੇ ਟਿਕਾ ਦਿੱਤਾ ਹੈ, ਹੁਣ ਨਾਮ ਜਪ ਜਪ ਕੇ ਮੈਨੂੰ ਆਤਮਕ ਜੀਵਨ ਮਿਲ ਗਿਆ ਹੈ ।੧।
ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥
(ਹੇ ਭਾਈ! ਆE) ਉਸ ਗੁਰੂ ਦੇ ਚਰਨਾਂ ਉਤੇ ਢਹਿ ਪਈਏ ਜਿਸ ਨੇ ਸਾਡੇ ਮਨ ਦੀ ਭਟਕਣਾ ਨਾਸ ਕਰ ਦਿੱਤੀ ਹੈ ।
ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥
(ਗੁਰੂ ਦੀ ਬਰਕਤਿ ਨਾਲ ਹੀ) ਪਰਮਾਤਮਾ ਨੇ ਆਪਣੀ ਕਿਰਪਾ ਕਰ ਕੇ (ਆਪਣਾ) ਸਦਾ-ਥਿਰ ਨਾਮ (ਜਪਣ ਦਾ ਰਸਤਾ) ਚਲਾ ਕੇ ਸਾਡਾ ਜੀਵਨ ਸੋਹਣਾ ਬਣਾ ਦਿੱਤਾ ਹੈ ।੧।ਰਹਾਉ।
ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥
(ਹੇ ਭਾਈ!) ਉਹ ਰਜ਼ਾ ਦਾ ਮਾਲਕ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ਉਸ ਨੇ ਆਪਣੇ ਹੁਕਮ ਵਿਚ ਹੀ ਮੇਰਾ ਹੱਥ ਫੜ ਕੇ ਮੈਨੂੰ ਆਪਣੇ ਚਰਨਾਂ ਵਿਚ ਲੀਨ ਕਰ ਲਿਆ ਹੈ
ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥
(ਆਪਣੇ ਨਾਮ ਦੀ) ਜੇਹੜੀ ਦਾਤਿ ਮੈਨੂੰ ਦਿੱਤੀ ਹੈ ਉਹੀ ਮੇਰੇ ਵਾਸਤੇ ਸਭ ਤੋਂ ਵੱਡਾ ਆਦਰ-ਮਾਣ ਹੈ ।੨।
ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥
(ਹੇ ਭਾਈ! ਹੁਣ ਮੇਰੇ ਹਿਰਦੇ ਵਿਚ) ਸਦਾ ਹੀ ਪਰਮਾਤਮਾ ਦੇ ਗੁਣ ਗਾਏ ਜਾ ਰਹੇ ਹਨ, ਮੈਂ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹ
ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥
ਪ੍ਰਭੂ ਨੇ ਮੇਹਰ ਕੀਤੀ ਹੈ । ਗੁਰੂ ਮੇਰਾ (ਨਾਮ ਜਪਣ ਦਾ) ਨੇਮ ਤੋੜ ਚਾੜ੍ਹ ਰਿਹਾ ਹੈ ।੩।
ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥
(ਹੇ ਭਾਈ! ਹੁਣ) ਪਰਮਾਤਮਾ ਦਾ ਨਾਮ ਹੀ (ਮੇਰਾ) ਧਨ ਹੈ, ਮੈਂ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ ਪੂਰੇ ਗੁਰੂ ਨੇ ਮੈਨੂੰ (ਮਨੁੱਖਾ ਜਨਮ ਵਿਚ ਕੀਤੇ ਜਾਣ ਵਾਲੇ ਵਣਜ ਦਾ ਇਹ) ਲਾਭ ਦਿੱਤਾ ਹੈ ।
ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥
ਹੇ ਨਾਨਕ! (ਆਖ—ਹੇ ਭਾਈ! ਨਾਮ-ਰਾਸਿ ਦਾ) ਸਾਹੂਕਾਰ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ ਉਸ ਦੇ ਸੰਤ-ਜਨ (ਉਸ ਦੀ ਮੇਹਰ ਨਾਲ ਹੀ ਉਸ ਦੇ ਨਾਮ ਦੇ) ਵਣਜਾਰੇ ਹਨ (ਮਨੁੱਖਾ ਜਨਮ ਦਾ ਲਾਭ ਹਾਸਲ ਕਰਨ ਲਈ ਸੰਤ ਜਨਾਂ ਦੀ ਸਰਨ ਪੈਣਾ ਚਾਹੀਦਾ ਹੈ) ।੪।੧੩।੧੧੫।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥
ਹੇ ਪ੍ਰਭੂ! ਤੂੰ ਆਪ ਹੀ ਜਿਸ ਮਨੁੱਖ ਦੇ ਸਿਰ ਉੱਤੇ ਮਾਲਕ ਹੈਂ ਉਸ ਦੇ ਵੱਡੇ ਭਾਗ (ਸਮਝਣੇ ਚਾਹੀਦੇ) ਹਨ,
ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥
ਉਹ ਸਦਾ ਸੌਖਾ (ਜੀਵਨ ਬਿਤੀਤ ਕਰਦਾ) ਹੈ ਉਹ ਸਦਾ ਸੁਖੀ (ਰਹਿੰਦਾ) ਹੈ ਉਸ ਦਾ ਹਰੇਕ ਕਿਸਮ ਦਾ ਡਰ ਤੇ ਭਰਮ ਦੂਰ ਹੋ ਜਾਂਦਾ ਹੈ ।੧।
ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥
(ਹੇ ਭਾਈ!) ਮੈਂ ਉਸ ਗੋਬਿੰਦ ਦਾ ਸੇਵਕ ਹਾਂ ਮੇਰਾ ਉਹ ਮਾਲਕ ਹੈ ਜੋ ਸਭ ਤੋਂ ਵੱਡਾ ਹੈ
ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥
ਜੋ (ਸਭ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ) ਸਾਰੇ ਤਰੀਕਿਆਂ ਨਾਲ (ਸਭ ਕੁਝ) ਕਰਨ ਵਾਲਾ ਹੈ ਤੇ (ਜੀਵਾਂ ਪਾਸੋਂ) ਕਰਾਣ ਵਾਲਾ ਹੈ, ਉਹੀ ਮੇਰਾ ਗੁਰੂ ਹੈ (ਮੈਨੂੰ ਜੀਵਨ-ਰਾਹ ਦਾ ਚਾਨਣ ਦੇਣ ਵਾਲਾ ਹੈ) ।੧।ਰਹਾਉ।
ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥
(ਹੇ ਭਾਈ! ਜਗਤ ਵਿਚ) ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ਜਿਸ ਦਾ ਡਰ ਮੰਨਿਆ ਜਾਏ ।