Sri Guru Granth Sahib Ji — Ang 403 (punjabi)
ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥
ਜਿਵੇਂ ਮਿੱਠੇ ਦੇ ਸੁਆਦ ਵਿਚ (ਮੱਖੀ) ਫਸ ਜਾਂਦੀ ਹੈ ਤਿਵੇਂ (ਮੰਦ-ਭਾਗੀ ਮਨੁੱਖ) ਝੂਠੇ ਧੰਧੇ ਵਿਚ ਦੁਰਗੰਧ ਵਿਚ ਫਸਿਆ ਰਹਿੰਦਾ ਹੈ ।੨।
ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥
ਕਾਮ, ਕ੍ਰੋਧ, ਲੋਭ, ਮੋਹ (ਆਦਿਕ ਵਿਕਾਰਾਂ ਵਿਚ) ਇੰਦਿ®ਆਂ ਦੇ ਰਸ ਵਿਚ (ਮਨੁੱਖ) ਗ਼ਲਤਾਨ ਰਹਿੰਦਾ ਹੈ ।
ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥
(ਇਹਨਾਂ ਕੁਕਰਮਾਂ ਦੇ ਕਾਰਨ ਜਦੋਂ) ਸਿਰਜਨਹਾਰ ਅਕਾਲ ਪੁਰਖ ਨੇ (ਇਸ ਨੂੰ ਚੌਰਾਸੀ ਲੱਖ ਜੂਨਾਂ ਵਾਲੀ) ਭਵਾਟਣੀ ਦੇ ਦਿੱਤੀ ਤਾਂ ਇਹ ਮੁੜ ਮੁੜ ਜੂਨਾਂ ਵਿਚ ਭਟਕਦਾ ਫਿਰਦਾ ਹੈ ।੩।
ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥
ਜਦੋਂ ਗਰੀਬਾਂ ਦੇ ਦੁੱਖ ਨਾਸ ਕਰਨ ਵਾਲਾ ਪਰਮਾਤਮਾ (ਇਸ ਉਤੇ) ਦਇਆਵਾਨ ਹੁੰਦਾ ਹੈ ਤਦੋਂ ਗੁਰੂ ਨੂੰ ਮਿਲ ਕੇ ਇਹ ਸਾਰੇ ਸੁਖ ਹਾਸਲ ਕਰ ਲੈਂਦਾ ਹੈ ।
ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥੪॥
ਹੇ ਨਾਨਕ! ਆਖ—(ਪਰਮਾਤਮਾ ਦੀ ਕਿਰਪਾ ਨਾਲ ਗੁਰੂ ਨੂੰ ਮਿਲ ਕੇ) ਮੈਂ ਦਿਨ ਰਾਤ (ਹਰ ਵੇਲੇ ਪਰਮਾਤਮਾ ਦਾ) ਧਿਆਨ ਧਰਦਾ ਹਾਂ, ਉਸ ਨੇ ਮੇਰੇ ਅੰਦਰੋਂ ਸਾਰੇ ਵਿਕਾਰ ਮਾਰ ਮੁਕਾਏ ਹਨ ।੪।
ਇਉ ਜਪਿਓ ਭਾਈ ਪੁਰਖੁ ਬਿਧਾਤੇ ॥
(ਹੇ ਭਾਈ!) ਇਸ ਤਰ੍ਹਾਂ ਹੀ (ਪਰਮਾਤਮਾ ਦੀ ਮੇਹਰ ਨਾਲ ਗੁਰੂ ਨੂੰ ਮਿਲ ਕੇ ਹੀ, ਮਨੁੱਖ) ਸਿਰਜਨਹਾਰ ਅਕਾਲ ਪੁਰਖ ਦਾ ਨਾਮ ਜਪ ਸਕਦਾ ਹੈ ।
ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥
ਜਿਸ ਮਨੁੱਖ ਉਤੇ ਗਰੀਬਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਦਇਆਵਾਨ ਹੁੰਦਾ ਹੈ ਉਸ ਦੇ ਜਨਮ ਮਰਨ (ਦੇ ਗੇੜ) ਦੇ ਦੁੱਖ ਲਹਿ ਜਾਂਦੇ ਹਨ ।੧। ਰਹਾਉ ਦੂਜਾ ।੪।੪।੧੨੬।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥
ਹੇ ਅੰਨ੍ਹੇ ਜੀਵ! ਥੋੜਾ ਜਿਤਨਾ ਸਮਾ ਕਾਮ-ਵਾਸਨਾ ਦੇ ਸੁਆਦ ਦੀ ਖ਼ਾਤਰ (ਫਿਰ) ਤੂੰ ਕ੍ਰੋੜਾਂ ਹੀ ਦਿਨ ਦੁੱਖ ਸਹਾਰਦਾ ਹੈਂ ।
ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥
ਤੂੰ ਘੜੀ ਦੋ ਘੜੀਆਂ ਮੌਜਾਂ ਮਾਣਦਾ ਹੈਂ, ਉਸ ਤੋਂ ਪਿੱਛੋਂ ਮੁੜ ਮੁੜ ਪਛੁਤਾਂਦਾ ਹੈਂ ।੧।
ਅੰਧੇ ਚੇਤਿ ਹਰਿ ਹਰਿ ਰਾਇਆ ॥
ਹੇ ਕਾਮ-ਵਾਸਨਾ ਵਿਚ ਅੰਨ੍ਹੇ ਹੋਏ ਜੀਵ! (ਇਹ ਵਿਕਾਰਾਂ ਵਾਲਾ ਰਾਹ ਛੱਡ, ਤੇ) ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰ ।
ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥
ਤੇਰਾ ਉਹ ਦਿਨ ਨੇੜੇ ਆ ਰਿਹਾ ਹੈ (ਜਦੋਂ ਤੂੰ ਇਥੋਂ ਕੂਚ ਕਰ ਜਾਣਾ ਹੈ) ।੧।ਰਹਾਉ।
ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥
ਹੇ ਅੰਨ੍ਹੇ ਮਨੁੱਖ! ਅੱਕ ਨਿੰਮ ਵਰਗੇ ਕੌੜੇ ਤੁੰਮੇ ਨੂੰ (ਜੋ ਵੇਖਣ ਨੂੰ ਸੋਹਣਾ ਹੁੰਦਾ ਹੈ) ਥੋੜੇ ਜਿਤਨੇ ਸਮੇਂ ਲਈ ਵੇਖ ਕੇ ਤੂੰ ਭੁੱਲ ਜਾਂਦਾ ਹੈਂ ।
ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥
ਹੇ ਅੰਨ੍ਹੇ! ਪਰਾਈ ਇਸਤ®ੀ ਦਾ ਸੰਗ ਇਉਂ ਹੀ ਹੈ ਜਿਵੇਂ ਸੱਪ ਨਾਲ ਸਾਥ ਹੈ ।੨।
ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥
ਹੇ ਅੰਨ੍ਹੇ! (ਅੰਤ) ਵੈਰ ਕਮਾਣ ਵਾਲੀ (ਮਾਇਆ) ਦੀ ਖ਼ਾਤਰ ਤੂੰ (ਅਨੇਕਾਂ) ਪਾਪ ਕਰਦਾ ਰਹਿੰਦਾ ਹੈਂ, ਅਸਲ ਚੀਜ਼ (ਜੋ ਤੇਰੇ ਨਾਲ ਨਿਭਣੀ ਹੈ) ਲਾਂਭੇ ਹੀ ਪਈ ਰਹਿ ਜਾਂਦੀ ਹੈ ।
ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥
ਜਿਨ੍ਹਾਂ ਨੂੰ ਤੂੰ ਆਖ਼ਰ ਛੱਡ ਜਾਏਂਗਾ ਉਹਨਾਂ ਨਾਲ ਤੂੰ ਸਾਥ ਬਣਾਇਆ ਹੋਇਆ ਹੈ, ਹੇ ਮਿੱਤਰ (-ਪ੍ਰਭੂ) ਨਾਲ ਵੈਰ ਪਾਇਆ ਹੋਇਆ ਹੈ ।੩।
ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥
ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਉਸ ਦਾ ਸਰੀਰ ਪਵਿਤ® ਹੋ ਜਾਂਦਾ ਹੈ (ਵਿਕਾਰਾਂ ਦੀ ਮਾਰ ਤੋਂ ਬਚ ਜਾਂਦਾ ਹੈ)
ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥
ਹੇ ਨਾਨਕ! ਆਖ—ਸਾਰਾ ਸੰਸਾਰ ਇਸੇ ਤਰ੍ਹਾਂ ਮਾਇਆ ਦੇ ਜਾਲ ਵਿਚ ਫਸਿਆ ਹੋਇਆ ਹੈ, ਇਸ ਵਿਚੋਂ ਉਹੀ ਬਚ ਕੇ ਨਿਕਲਦਾ ਹੈ ਜਿਸ ਦਾ ਰਾਖਾ ਪੂਰਾ ਗੁਰੂ ਬਣਦਾ ਹੈ
ਆਸਾ ਮਹਲਾ ੫ ਦੁਪਦੇ ॥
ਆਸਾ ਪੰਜਵੀਂ ਪਾਤਸ਼ਾਹੀ ਦੁਪਦੇ।
ਲੂਕਿ ਕਮਾਨੋ ਸੋਈ ਤੁਮੑ ਪੇਖਿਓ ਮੂੜ ਮੁਗਧ ਮੁਕਰਾਨੀ ॥
ਹੇ ਪ੍ਰਭੂ! ਜੇਹੜਾ ਜੇਹੜਾ (ਮੰਦਾ) ਕੰਮ ਮਨੁੱਖ ਲੁਕ ਕੇ (ਭੀ) ਕਰਦੇ ਹਨ ਤੂੰ ਵੇਖ ਲੈਂਦਾ ਹੈਂ, ਪਰ ਮੂਰਖ ਬੇ-ਸਮਝ ਮਨੁੱਖ (ਫਿਰ ਭੀ) ਮੁੱਕਰਦੇ ਹਨ ।
ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥੧॥
ਆਪਣੇ ਕੀਤੇ ਮੰਦ ਕਰਮਾਂ ਦਾ ਕਾਰਨ ਫੜੇ ਜਾਂਦੇ ਹਨ (ਤੇਰੀ ਹਜ਼ੂਰੀ ਵਿਚ ਉਹ ਵਿਕਾਰ ਉੱਘੜਨ ਤੇ) ਫਿਰ ਪਿਛੋਂ ਉਹ ਪਛੁਤਾਂਦੇ ਹਨ ।੧।
ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥
(ਹੇ ਮੂਰਖ ਮਨੁੱਖ! ਤੂੰ ਇਸ ਭੁਲੇਖੇ ਵਿਚ ਰਹਿੰਦਾ ਹੈਂ ਕਿ ਤੇਰੀਆਂ ਕਾਲੀਆਂ ਕਰਤੂਤਾਂ ਨੂੰ ਪਰਮਾਤਮਾ ਨਹੀਂ ਜਾਣਦਾ, ਪਰ) ਮੇਰਾ ਮਾਲਕ-ਪ੍ਰਭੂ ਤਾਂ ਤੇਰੀ ਹਰੇਕ ਕਰਤੂਤ ਨੂੰ ਸਭ ਤੋਂ ਪਹਿਲਾਂ ਜਾਣ ਲੈਂਦਾ ਹੈ ।
ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥
ਹੇ ਭੁਲੇਖੇ ਵਿਚ ਆਤਮਕ ਜੀਵਨ ਲੁਟਾ ਰਹੇ ਜੀਵ! ਤੂੰ ਪਰਮਾਤਮਾ ਪਾਸੋਂ ਉਹਲਾ ਕਰਦਾ ਹੈਂ, ਤੇ, ਲੁਕ ਕੇ ਮਨ-ਮੰਨੀਆਂ ਕਰਦਾ ਹੈਂ ।੧।ਰਹਾਉ।
ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥
(ਪਰ ਜੀਵਾਂ ਦੇ ਭੀ ਕੀਹ ਵੱਸ?) ਜਿਸ ਜਿਸ ਪਾਸੇ ਪਰਮਾਤਮਾ ਜੀਵਾਂ ਨੂੰ ਲਾਂਦਾ ਹੈ ਉਧਰ ਉਧਰ ਉਹ ਵਿਚਾਰੇ ਲੱਗ ਪੈਂਦੇ ਹਨ । ਕੋਈ ਜੀਵ (ਪਰਮਾਤਮਾ ਦੀ ਪ੍ਰੇਰਨਾ ਅੱਗੇ) ਕੋਈ ਹੀਲ-ਹੁੱਜਤ ਨਹੀਂ ਕਰ ਸਕਦਾ ।
ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥
ਹੇ ਨਾਨਕ! ਆਖ—ਹੇ ਪਰਮਾਤਮਾ! ਹੇ ਜੀਵਾਂ ਦੇ ਖਸਮ! ਤੂੰ ਆਪ ਜੀਵਾਂ ਉਤੇ ਬਖ਼ਸ਼ਸ਼ ਕਰ, ਮੈਂ ਤੈਥੋਂ ਸਦਾ ਕੁਰਬਾਨ ਜਾਂਦਾ ਹਾਂ ।੨।੬।੧੨੮।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥
ਹੇ ਭਾਈ! ਪਰਮਾਤਮਾ ਆਪਣੇ ਸੇਵਕ ਦੀ ਆਪ ਹੀ (ਹਰ ਥਾਂ) ਇੱਜ਼ਤ ਰੱਖਦਾ ਹੈ, ਆਪ ਹੀ ਉਸ ਪਾਸੋਂ ਆਪਣੇ ਨਾਮ ਦਾ ਸਿਮਰਨ ਕਰਾਂਦਾ ਹੈ ।
ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥
ਸੇਵਕ ਨੂੰ ਜਿਥੇ ਜਿਥੇ ਕੋਈ ਕੰਮ-ਕਾਰ ਪਏ, ਉਥੇ ਉਥੇ ਪਰਮਾਤਮਾ (ਉਸ ਦਾ ਕੰਮ ਸਵਾਰਨ ਲਈ) ਉਸੇ ਵੇਲੇ ਜਾ ਪਹੰੁਚਦਾ ਹੈ ।੧।
ਸੇਵਕ ਕਉ ਨਿਕਟੀ ਹੋਇ ਦਿਖਾਵੈ ॥
ਭਾਈ! ਪਰਮਾਤਮਾ ਆਪਣੇ ਸੇਵਕ ਨੂੰ (ਉਸ ਦਾ) ਨਿਕਟ-ਵਰਤੀ ਹੋ ਕੇ ਵਿਖਾ ਦੇਂਦਾ ਹੈ
ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥
(ਪਰਮਾਤਮਾ ਆਪਣੇ ਸੇਵਕ ਨੂੰ ਵਿਖਾ ਦੇਂਦਾ ਹੈ ਕਿ ਮੈਂ ਹਰ ਵੇਲੇ ਤੇਰੇ ਅੰਗ-ਸੰਗ ਰਹਿੰਦਾ ਹਾਂ, ਕਿਉਂਕਿ) ਜੋ ਕੁਝ ਸੇਵਕ ਪਰਮਾਤਮਾ ਪਾਸੋਂ ਮੰਗਦਾ ਹੈ ਉਹ ਮੰਗ ਉਸੇ ਵੇਲੇ ਪੂਰੀ ਹੋ ਜਾਂਦੀ ਹੈ ।੧।ਰਹਾਉ।
ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥
ਉਸ (ਸੇਵਕ) ਦੀ ਸੋਭਾ ਸੁਣ ਕੇ (ਸੁਣਨ ਵਾਲੇ ਦਾ) ਮਨ ਖਿੜ ਆਉਂਦਾ ਹੈ (ਆਤਮਕ ਜੀਵਨ ਨਾਲ ਭਰਪੂਰ ਹੋ ਜਾਂਦਾ ਹੈ ਤੇ ਉਹ) ਉਸ ਸੇਵਕ ਦੇ ਚਰਨ ਛੁਹਣ ਲਈ ਆਉਂਦਾ ਹੈ
ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥
ਹੇ ਨਾਨਕ! (ਆਖ—) ਜੇਹੜਾ ਸੇਵਕ ਆਪਣੇ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਮੈਂ ਉਸ ਤੋਂ ਕੁਰਬਾਨ ਜਾਂਦਾ ਹਾਂ ।
ਆਸਾ ਘਰੁ ੧੧ ਮਹਲਾ ੫
ਆਸਾ ਪੰਜਵੀਂ ਪਾਤਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥
ਹੇ ਭਾਈ! ਬਹੁ-ਰੂਪੀਆ ਕਈ ਕਿਸਮ ਦੇ ਸਾਂਗ (ਬਣਾ ਕੇ ਲੋਕਾਂ ਨੂੰ) ਵਿਖਾਂਦਾ ਹੈ (ਪਰ ਆਪਣੇ ਅੰਦਰੋਂ) ਉਹ ਜਿਹੋ ਜਿਹਾ ਹੰੁਦਾ ਹੈ ਉਹੋ ਜਿਹਾ ਹੀ ਰਹਿੰਦਾ ਹੈ (ਜੇ ਉਹ ਰਾਜਿਆਂ ਰਾਣਿਆਂ ਦੇ ਸਾਂਗ ਭੀ ਬਣਾ ਵਿਖਾਏ ਤਾਂ ਭੀ ਉਹ ਕੰਗਾਲ ਦਾ ਕੰਗਾਲ ਹੀ ਰਹਿੰਦਾ ਹੈ ।
ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥੧॥
ਇਸੇ ਤਰ੍ਹਾਂ) ਜੀਵ (ਮਾਇਆ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੂਨਾਂ ਵਿਚ ਭੌਂਦਾ ਫਿਰਦਾ ਹੈ (ਅੰਤਰ-ਆਤਮੇ ਸਦਾ ਦੁੱਖੀ ਹੀ ਰਹਿੰਦਾ ਹੈ) ਸੁਖ ਵਿਚ ਉਸ ਦਾ ਪਰਵੇਸ਼ ਨਹੀਂ ਹੰੁਦਾ ।੧।