Sri Guru Granth Sahib Ji — Ang 407 (punjabi)
ਕਿਛੁ ਕਿਛੁ ਨ ਚਾਹੀ ॥੨॥
ਮੈਨੂੰ ਕਿਸੇ ਚੀਜ਼ ਦੀ ਭੀ ਲੋੜ ਨਹੀਂ ।੨।
ਚਰਨਨ ਸਰਨਨ ਸੰਤਨ ਬੰਦਨ ॥
ਹੇ ਭਾਈ! ਸੰਤ ਜਨਾਂ ਦੇ ਚਰਨਾਂ ਦੀ ਸਰਨ, ਸੰਤ ਜਨਾਂ ਦੇ ਚਰਨਾਂ ਤੇ ਨਮਸਕਾਰ—
ਸੁਖੋ ਸੁਖੁ ਪਾਹੀ ॥
ਇਸ ਵਿਚ ਮੈਂ ਸੁਖ ਹੀ ਸੁਖ ਅਨੁਭਵ ਕਰਦਾ ਹਾਂ ।
ਨਾਨਕ ਤਪਤਿ ਹਰੀ ॥
ਹੇ ਨਾਨਕ! ਜੇ ਪਿਆਰੇ ਪ੍ਰਭੂ ਦਾ ਪ੍ਰੇਮ ਮਿਲ ਜਾਏ
ਮਿਲੇ ਪ੍ਰੇਮ ਪਿਰੀ ॥੩॥੩॥੧੪੩॥
ਤਾਂ ਉਹ ਮਨ ਵਿਚੋਂ ਤਿ®ਸ਼ਨਾ ਦੀ ਸੜਨ ਦੂਰ ਕਰ ਦੇਂਦਾ ਹੈ ।੩।੩।੧੪੩।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਗੁਰਹਿ ਦਿਖਾਇਓ ਲੋਇਨਾ ॥੧॥ ਰਹਾਉ ॥
ਹੇ ਮੋਹਨ-ਪ੍ਰਭੂ!) ਗੁਰੂ ਨੇ ਮੈਨੂੰ ਇਹਨਾਂ ਅੱਖਾਂ ਨਾਲ ਤੇਰਾ ਦਰਸਨ ਕਰਾ ਦਿੱਤਾ ਹੈ ।੧।ਰਹਾਉ।
ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥੧॥
(ਹੁਣ) ਹੇ ਮੋਹਨ! ਇਸ ਲੋਕ ਵਿਚ, ਪਰਲੋਕ ਵਿਚ, ਹਰੇਕ ਸਰੀਰ ਵਿਚ, ਹਰੇਕ ਹਿਰਦੇ ਵਿਚ (ਮੈਨੂੰ) ਤੂੰ ਹੀ ਦਿੱਸ ਰਿਹਾ ਹੈਂ ।੧।
ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥੨॥
(ਹੁਣ) ਹੇ ਸੋਹਣੇ ਪ੍ਰਭੂ! (ਮੈਨੂੰ ਨਿਸ਼ਚਾ ਆ ਗਿਆ ਹੈ ਕਿ) ਇਕ ਤੂੰ ਹੀ ਸਾਰੇ ਜਗਤ ਦਾ ਮੂਲ ਰਚਨ ਵਾਲਾ ਹੈਂ, ਇਕ ਤੂੰ ਹੀ ਸਾਰੀ ਸ੍ਰਿਸ਼ਟੀ ਨੂੰ ਸਹਾਰਾ ਦੇਣ ਵਾਲਾ ਹੈਂ ।੨।
ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥੩॥੪॥੧੪੪॥
ਹੇ ਨਾਨਕ! (ਆਖ—ਹੇ ਮੋਹਨ ਪ੍ਰਭੂ!) ਮੈਂ ਤੇਰੇ ਸੰਤਾਂ ਦੇ ਚਰਨ ਛੁੰਹਦਾ ਹਾਂ ਉਹਨਾਂ ਦੇ ਦਰਸਨ ਤੋਂ ਸਦਕੇ ਜਾਂਦਾ ਹਾਂ (ਸੰਤਾਂ ਦੀ ਕਿਰਪਾ ਨਾਲ ਹੀ ਤੇਰਾ ਮਿਲਾਪ ਹੰੁਦਾ ਹੈ, ਤੇ) ਸਦਾ ਲਈ ਆਤਮਕ ਆਨੰਦ ਵਿਚ ਲੀਨਤਾ ਪ੍ਰਾਪਤ ਹੰੁਦੀ ਹੈ ।੩।੪।੧੪੪।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਹਰਿ ਹਰਿ ਨਾਮੁ ਅਮੋਲਾ ॥
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦਾ ਅਮੋਲਕ ਨਾਮ ਪ੍ਰਾਪਤ ਹੋ ਜਾਂਦਾ ਹੈ
ਓਹੁ ਸਹਜਿ ਸੁਹੇਲਾ ॥੧॥ ਰਹਾਉ ॥
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ਉਹ ਮਨੁੱਖ ਸੌਖਾ ਜੀਵਨ ਬਿਤੀਤ ਕਰਦਾ ਹੈ ।੧।ਰਹਾਉ।
ਸੰਗਿ ਸਹਾਈ ਛੋਡਿ ਨ ਜਾਈ ਓਹੁ ਅਗਹ ਅਤੋਲਾ ॥੧॥
ਹੇ ਭਾਈ! ਪਰਮਾਤਮਾ ਹੀ ਸਦਾ ਨਾਲ ਰਹਿਣ ਵਾਲਾ ਸਾਥੀ ਹੈ, ਉਹ ਕਦੇ ਛੱਡ ਨਹੀਂ ਜਾਂਦਾ, ਪਰ ਉਹ (ਕਿਸੇ ਚਤੁਰਾਈ ਸਿਆਣਪ ਨਾਲ) ਵੱਸ ਵਿਚ ਨਹੀਂ ਆਉਂਦਾ ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।੧।
ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲੑਾ ॥੨॥
ਹੇ ਭਾਈ! ਉਹ ਪਰਮਾਤਮਾ ਹੀ ਮੇਰਾ ਪ੍ਰੀਤਮ ਹੈ ਮੇਰਾ ਭਰਾ ਹੈ ਮੇਰਾ ਪਿਉ ਹੈ ਤੇ ਮੇਰੀ ਮਾਂ ਹੈ, ਉਹ ਪਰਮਾਤਮਾ ਹੀ ਆਪਣੇ ਭਗਤਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ ।੨।
ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲੑਾ ॥੩॥੫॥੧੪੫॥
ਹੇ ਨਾਨਕ! (ਆਖ—ਹੇ ਭਾਈ!) ਉਸ ਪਰਮਾਤਮਾ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਗੁਰੂ ਨੇ ਮੈਨੂੰ ਉਸ ਦੀ ਸਮਝ ਬਖ਼ਸ਼ ਦਿੱਤੀ ਹੈ, ਗੁਰੂ ਪਾਸੋਂ ਮੈਂ ਉਸ ਦਾ ਮਿਲਾਪ ਹਾਸਲ ਕੀਤਾ ਹੈ । ਇਹ ਉਸ ਪਰਮਾਤਮਾ ਦਾ ਇਕ ਅਜਬ ਤਮਾਸ਼ਾ ਹੈ (ਕਿ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ) ।੩।੪।੧੪੫।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਆਪੁਨੀ ਭਗਤਿ ਨਿਬਾਹਿ ॥
ਹੇ ਮੇਰੇ ਮਾਲਕ! ਮੈਂ ਤਾਂਘ ਕਰ ਕੇ (ਤੇਰੀ ਸਰਨ) ਆਇਆ ਹਾਂ,
ਠਾਕੁਰ ਆਇਓ ਆਹਿ ॥੧॥ ਰਹਾਉ ॥
ਮੈਨੂੰ ਆਪਣੀ ਭਗਤੀ ਸਦਾ ਦੇਈ ਰੱਖ ।੧।ਰਹਾਉ।
ਨਾਮੁ ਪਦਾਰਥੁ ਹੋਇ ਸਕਾਰਥੁ ਹਿਰਦੈ ਚਰਨ ਬਸਾਹਿ ॥੧॥
ਹੇ ਮੇਰੇ ਮਾਲਕ! ਆਪਣੇ ਚਰਨ ਮੇਰੇ ਹਿਰਦੇ ਵਿਚ ਵਸਾਈ ਰੱਖ, ਮੈਨੂੰ ਆਪਣਾ ਕੀਮਤੀ ਨਾਮ ਦੇਈ ਰੱਖ, ਤਾਕਿ ਮੇਰਾ ਜੀਵਨ ਸਫਲ ਹੋ ਜਾਏ ।੧।
ਏਹ ਮੁਕਤਾ ਏਹ ਜੁਗਤਾ ਰਾਖਹੁ ਸੰਤ ਸੰਗਾਹਿ ॥੨॥
ਹੇ ਮੇਰੇ ਮਾਲਕ! ਮੈਨੂੰ ਆਪਣੇ ਸੰਤਾਂ ਦੀ ਸੰਗਤਿ ਵਿਚ ਰੱਖੀ ਰੱਖ, ਇਹੀ ਮੇਰੇ ਵਾਸਤੇ ਮੁਕਤੀ ਹੈ, ਤੇ ਇਹੀ ਮੇਰੇ ਵਾਸਤੇ ਜੀਵਨ-ਚੱਜ ਹੈ ।੨।
ਨਾਮੁ ਧਿਆਵਉ ਸਹਜਿ ਸਮਾਵਉ ਨਾਨਕ ਹਰਿ ਗੁਨ ਗਾਹਿ ॥੩॥੬॥੧੪੬॥
ਹੇ ਨਾਨਕ! (ਆਖ—) ਹੇ ਹਰੀ! (ਮੇਹਰ ਕਰ) ਤੇਰੇ ਗੁਣਾਂ ਵਿਚ ਚੁੱਭੀ ਲਾ ਕੇ ਮੈਂ ਤੇਰਾ ਨਾਮ ਸਿਮਰਦਾ ਰਹਾਂ ਤੇ ਆਤਮਕ ਅਡੋਲਤਾ ਵਿਚ ਟਿਕਿਆ ਰਹਾਂ ।੩।੬।੧੪੬।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਠਾਕੁਰ ਚਰਣ ਸੁਹਾਵੇ ॥
(ਹੇ ਭਾਈ!) ਮਾਲਕ-ਪ੍ਰਭੂ ਦੇ ਚਰਨ ਸੋਹਣੇ ਹਨ
ਹਰਿ ਸੰਤਨ ਪਾਵੇ ॥੧॥ ਰਹਾਉ ॥
ਪਰ ਪ੍ਰਭੂ ਦੇ ਸੰਤਾਂ ਨੂੰ (ਇਹਨਾਂ ਦਾ ਮਿਲਾਪ) ਪ੍ਰਾਪਤ ਹੰੁਦਾ ਹੈ ।੧।ਰਹਾਉ।
ਆਪੁ ਗਵਾਇਆ ਸੇਵ ਕਮਾਇਆ ਗੁਨ ਰਸਿ ਰਸਿ ਗਾਵੇ ॥੧॥
(ਹੇ ਭਾਈ! ਪਰਮਾਤਮਾ ਦੇ ਸੰਤ) ਆਪਾ-ਭਾਵ ਦੂਰ ਕਰ ਕੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ ਤੇ ਉਸ ਦੇ ਗੁਣ ਬੜੇ ਆਨੰਦ ਨਾਲ ਗਾਂਦੇ ਰਹਿੰਦੇ ਹਨ ।੧।
ਏਕਹਿ ਆਸਾ ਦਰਸ ਪਿਆਸਾ ਆਨ ਨ ਭਾਵੇ ॥੨॥
(ਹੇ ਭਾਈ! ਪਰਮਾਤਮਾ ਦੇ ਸੰਤਾਂ ਨੂੰ) ਇਕ ਪਰਮਾਤਮਾ ਦੀ (ਸਹਾਇਤਾ ਦੀ) ਹੀ ਆਸਾ ਟਿਕੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਦੇ ਦਰਸਨ ਦੀ ਤਾਂਘ ਲੱਗੀ ਰਹਿੰਦੀ ਹੈ (ਇਸ ਤੋਂ ਬਿਨਾ) ਕੋਈ ਹੋਰ (ਦੁਨੀਆ ਵਾਲੀ ਆਸ) ਚੰਗੀ ਨਹੀਂ ਲੱਗਦੀ ।੨।
ਦਇਆ ਤੁਹਾਰੀ ਕਿਆ ਜੰਤ ਵਿਚਾਰੀ ਨਾਨਕ ਬਲਿ ਬਲਿ ਜਾਵੇ ॥੩॥੭॥੧੪੭॥
ਹੇ ਨਾਨਕ! (ਆਖ—ਹੇ ਪ੍ਰਭੂ! ਤੇਰੇ ਸੰਤਾਂ ਦੇ ਹਿਰਦੇ ਵਿਚ ਤੇਰੇ ਚਰਨਾਂ ਦਾ ਪ੍ਰੇਮ ਹੋਣਾ—ਇਹ) ਤੇਰੀ ਹੀ ਮੇਹਰ ਹੈ (ਨਹੀਂ ਤਾਂ) ਵਿਚਾਰੇ ਜੀਵਾਂ ਦਾ ਕੀਹ ਜ਼ੋਰ ਹੈ । ਹੇ ਪ੍ਰਭੂ! ਮੈਂ ਤੈਥੋਂ ਕੁਰਬਾਨ ਜਾਂਦਾ ਹਾਂ ।੩।੭।੧੪੭।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਏਕੁ ਸਿਮਰਿ ਮਨ ਮਾਹੀ ॥੧॥ ਰਹਾਉ ॥
(ਹੇ ਭਾਈ! ਆਪਣੇ) ਮਨ ਵਿਚ ਇਕ ਪਰਮਾਤਮਾ ਨੂੰ ਸਿਮਰਦਾ ਰਹੁ ।੧।ਰਹਾਉ।
ਨਾਮੁ ਧਿਆਵਹੁ ਰਿਦੈ ਬਸਾਵਹੁ ਤਿਸੁ ਬਿਨੁ ਕੋ ਨਾਹੀ ॥੧॥
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਹਰਿ-ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ । ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਹਾਈ) ਨਹੀਂ ਹੈ ।੧।
ਪ੍ਰਭ ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥੨॥
(ਹੇ ਭਾਈ!) ਆE ਪਰਮਾਤਮਾ ਦੀ ਸਰਨ ਪਏ ਰਹੀਏ (ਤੇ ਪਰਮਾਤਮਾ ਪਾਸੋਂ) ਸਾਰੇ ਫਲ ਹਾਸਲ ਕਰੀਏ । (ਪਰਮਾਤਮਾ ਦੀ ਸਰਨ ਪਿਆਂ) ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੨।
ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ ਘਟਿ ਆਹੀ ॥੩॥੮॥੧੪੮॥
ਹੇ ਨਾਨਕ! (ਆਖ—) ਸਿਰਜਨਹਾਰ ਅਕਾਲ ਪੁਰਖ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਹਰੇਕ ਸਰੀਰ ਵਿਚ ਮੌਜੂਦ ਹੈ ।੩।੮।੧੪੮।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਹਰਿ ਬਿਸਰਤ ਸੋ ਮੂਆ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦੀ ਯਾਦ ਭੁੱਲ ਗਈ ਉਹ ਆਤਮਕ ਮੌਤੇ ਮਰ ਗਿਆ ।੧।ਰਹਾਉ।
ਨਾਮੁ ਧਿਆਵੈ ਸਰਬ ਫਲ ਪਾਵੈ ਸੋ ਜਨੁ ਸੁਖੀਆ ਹੂਆ ॥੧॥
ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਸਾਰੇ (ਮਨ-ਇੱਛਤ) ਫਲ ਹਾਸਲ ਕਰ ਲੈਂਦਾ ਹੈ ਤੇ ਸੌਖਾ ਜੀਵਨ ਗੁਜ਼ਾਰਦਾ ਹੈ ।੧।
ਰਾਜੁ ਕਹਾਵੈ ਹਉ ਕਰਮ ਕਮਾਵੈ ਬਾਧਿਓ ਨਲਿਨੀ ਭ੍ਰਮਿ ਸੂਆ ॥੨॥
(ਪਰ, ਹੇ ਭਾਈ! ਪਰਮਾਤਮਾ ਦਾ ਨਾਮ ਵਿਸਾਰ ਕੇ ਜੇਹੜਾ ਮਨੁੱਖ ਆਪਣੇ ਆਪ ਨੂੰ) ਰਾਜਾ (ਭੀ) ਅਖਵਾਂਦਾ ਹੈ ਉਹ ਅਹੰਕਾਰ ਪੈਦਾ ਕਰਨ ਵਾਲੇ ਕੰਮ (ਹੀ) ਕਰਦਾ ਹੈ ਉਹ (ਰਾਜ ਦੇ ਮਾਣ ਵਿਚ ਇਉਂ) ਬੱਝਾ ਰਹਿੰਦਾ ਹੈ ਜਿਵੇਂ (ਡੁੱਬਣ ਤੋਂ ਬਚੇ ਰਹਿਣ ਦੇ) ਵਹਿਮ ਵਿਚ ਤੋਤਾ ਨਲਕੀ ਨਾਲ ਚੰਬੜਿਆ ਰਹਿੰਦਾ ਹੈ ।੨।
ਕਹੁ ਨਾਨਕ ਜਿਸੁ ਸਤਿਗੁਰੁ ਭੇਟਿਆ ਸੋ ਜਨੁ ਨਿਹਚਲੁ ਥੀਆ ॥੩॥੯॥੧੪੯॥
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਸਤਿਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਅਟੱਲ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ ।੩।੯।੧੪੯।
ਆਸਾ ਮਹਲਾ ੫ ਘਰੁ ੧੪
ਆਸਾ ਪੰਜਵੀਂ ਪਾਤਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਰਹਿਮਤ ਸਦਕਾ ਉਹ ਪਾਇਆ ਜਾਂਦਾ ਹੈ।
ਓਹੁ ਨੇਹੁ ਨਵੇਲਾ ॥
ਹੇ ਭਾਈ! ਜੇਹੜਾ ਪਿਆਰ ਪਿਆਰੇ ਪ੍ਰੀਤਮ ਪ੍ਰਭੂ ਨਾਲ ਬਣਿਆ ਰਹਿੰਦਾ ਹ
ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥੧॥ ਰਹਾਉ ॥
ਉਹ ਪਿਆਰ ਸਦਾ ਨਵਾਂ ਰਹਿੰਦਾ ਹੈ (ਦੁਨੀਆ ਵਾਲੇ ਪਿਆਰ ਛੇਤੀ ਹੀ ਫਿੱਕੇ ਪੈ ਜਾਂਦੇ ਹਨ) ।੧।ਰਹਾਉ।
ਜੋ ਪ੍ਰਭ ਭਾਵੈ ਜਨਮਿ ਨ ਆਵੈ ॥
ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ (ਉਹ ਉਸ ਪਿਆਰ ਦੀ ਬਰਕਤਿ ਨਾਲ ਮੁੜ ਮੁੜ) ਜਨਮ ਵਿਚ ਨਹੀਂ ਆਉਂਦਾ ।
ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥੧॥
ਜਿਸ ਮਨੁੱਖ ਨੂੰ ਹਰੀ ਦਾ ਪ੍ਰੇਮ ਪ੍ਰਾਪਤ ਹੋ ਜਾਂਦਾ ਹੈ ਹਰੀ ਦੀ ਭਗਤੀ ਪ੍ਰਾਪਤ ਹੋ ਜਾਂਦੀ ਹੈ ਉਹ (ਸਦਾ) ਹਰੀ ਦੀ ਪ੍ਰੀਤਿ ਵਿਚ ਮਸਤ ਰਹਿੰਦਾ ਹੈ ।੧।